ਧੁੰਦ ਕਾਰਨ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਦੋ ਲੋਕਾਂ ਦੀ ਮੌਤ

ਸ੍ਰੀ ਮੁਕਤਸਰ ਸਾਹਿਬ, 01 ਫਰਵਰੀ 2025 : ਸ੍ਰੀ ਮੁਕਤਸਰ ਸਾਹਿਬ ‘ਚ ਧੁੰਦ ਕਾਰਨ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਦੋ ਲੋਕਾਂ ਦੀ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਪਿੰਡ ਹਰੀਕੇ ਕਲਾਂ ਨੇੜੇ ਧੁੰਦ ਕਾਰਨ ਦੇਰ ਰਾਤ ਇੱਕ ਕਾਰ ਦਰੱਖਤ ਨਾਲ ਟਕਰਾ ਗਈ, ਜਿਸ ਕਾਰਨ ਕਾਰ ਸਵਾਰ ਦੋ ਵਿਅਕਤੀਆਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਵਿਜੇ ਕੁਮਾਰ ਅਤੇ ਤਰਸੇਮ ਲਾਲ ਵਾਸੀ ਮਰਾੜ ਕਲਾਂ ਵਜੋਂ ਹੋਈ ਹੈ। ਦੋਵੇਂ ਮ੍ਰਿਤਕ ਰਿਸ਼ਤੇਦਾਰ ਸਨ। ਪਤਾ ਲੱਗਾ ਹੈ ਕਿ ਤਰਸ਼ੇਮ ਲਾਲ ਮਰਾੜ੍ਹ ਕਲਾਂ ਤੋਂ ਆਪਣੇ ਜੀਜੇ ਵਿਜੈ ਕੁਮਾਰ ਨੂੰ ਪਿੰਡ ਹਰੀਕੇ ਕਲਾਂ ਛੱਡਣ ਲਈ ਜਾ ਰਿਹਾ ਸੀ ਕਿ ਰਸਤੇ ਵਿੱਚ ਇਹ ਭਾਣਾ ਵਰਤ ਗਿਆ ਅਤੇ ਹਾਦਸੇ ਵਿੱਚ ਦੋਵਾਂ ਦੀ ਮੌਤ ਗਈ। ਫਿਲਹਾਲ ਮੌਕੇ ਦੇ ਉੱਤੇ ਪੁਲਿਸ ਪਹੁੰਚੀ ਹੈ ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।