ਹਠੂਰ, 06 ਅਗਸਤ 2024 : ਹਠੂਰ ਨੇੜੇ ਵਾਪਰੇ ਇੱਕ ਭਿਆਨਕ ਸੜਕ ਹਾਦਸੇ 'ਚ ਦੋ ਨੌਜਵਾਨਾਂ ਦੀ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਮਾਣੂੰਕੇ ਤੋਂ ਭੰਮੀਪੁਰਾ ਕਲਾਂ ਨੂੰ ਜਾਂਦੀ ਲਿੰਕ ਸੜਕ ਦੇ ਦੋ ਮੋਟਰਸਾਈਕਲਾਂ ਦੀ ਹੋਈ ਆਹਮੋ ਸਾਹਮਣੇ ਟੱਕਰ 'ਚ ਦੋ ਨੌਜਵਾਨਾਂ ਦੀ ਮੌਤ ਹੋ ਗਈ ਅਤੇ ਇੱਕ ਔਰਤ ਜਖ਼ਮੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਏਐੱਸਆਈ ਮਨੋਹਰ ਲਾਲ ਨੇ ਦੱਸਿਆ ਕਿ ਨੌਜਵਾਨ ਅਮਨਦੀਪ ਸਿੰਘ (40) ਪੁੱਤਰ ਦਰਸ਼ਨ ਸਿੰਘ ਵਾਸੀ ਪਿੰਡ ਮਾਣੂੰਕੇ ਭੰਮੀਪੁਰਾ ਰੋਡ 'ਤੇ ਪੈਟਰੋਲ ਪੰਪ ਤੋਂ ਮੋਟਰਸਾਈਕਲ 'ਚ ਤੇਲ ਪਵਾ ਕੇ ਆਪਣੇ ਪਿੰਡ ਨੂੰ ਆ ਰਿਹਾ ਸੀ। ਇਸੇ ਦੌਰਾਨ ਮਾਣੂੰਕੇ ਸਾਈਡ ਤੋਂ ਇਕ ਨੌਜਵਾਨ ਕਮਲਜੀਤ ਸਿੰਘ ਪੁੱਤਰ ਗੁਰਪ੍ਰੀਤ ਸਿੰਘ ਵਾਸੀ ਪਿੰਡ ਜੱਟਪੁਰਾ ਆਪਣੀ ਪਤਨੀ ਨਾਲ ਭੰਮੀਪੁਰਾ ਵੱਲ ਨੂੰ ਜਾ ਰਿਹਾ ਸੀ। ਇਨ੍ਹਾਂ ਦੋਵਾਂ ਦੀ ਜ਼ਬਰਦਸਤ ਟੱਕਰ ਹੋਈ ਕਿ ਦੋਵੇਂ ਮੋਟਰਸਾਈਕਲਾਂ ਦੇ ਪਰਖੱਚੇ ਉੱਡ ਗਏ ਅਤੇ ਦੋਵਾਂ ਚਾਲਕਾਂ ਦੇ ਗੰਭੀਰ ਸੱਟਾਂ ਲੱਗਣ ਕਾਰਨ ਮੌਤ ਹੋ ਗਈ, ਜਦਕਿ ਥੋੜ੍ਹਾ ਸਮਾਂ ਪਹਿਲਾਂ ਹੀ ਵਿਆਹੇ ਗਏ ਕਮਲਜੀਤ ਸਿੰਘ ਦੀ ਪਤਨੀ ਦੇ ਵੀ ਗੰਭੀਰ ਸੱਟਾਂ ਲੱਗੀਆਂ ਹਨ।