ਚੰਡੀਗੜ੍ਹ, 29 ਸਤੰਬਰ 2024 : ਪੰਜਾਬ ਸਰਕਾਰ ਦੀ ਕ੍ਰਾਂਤੀਕਾਰੀ ਪਹਿਲ ਮੁਫ਼ਤ ਬੱਸ ਯਾਤਰਾ ਸਕੀਮ ਤਹਿਤ ਸੂਬੇ ਦੀਆਂ ਬੀਬੀਆਂ ਨੂੰ ਮੁਫ਼ਤ ਬੱਸ ਸਫ਼ਰ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ। ਪੰਜਾਬ ਦੀਆਂ ਸਰਕਾਰੀ ਬੱਸਾਂ ‘ਚ ਬੀਬੀਆਂ ਮੁਫ਼ਤ ਸਫ਼ਰ ਦਾ ਲਾਭ ਲੈ ਰਹੀਆਂ ਹਨ। ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ਦੀਆਂ ਬੀਬੀਆਂ ਨੂੰ ਹੁਣ ਤੱਕ 1,548 ਕਰੋੜ ਰੁਪਏ ਤੋਂ ਵੱਧ ਦੀ ਮੁਫ਼ਤ ਬੱਸ ਸਫ਼ਰ ਸਹੂਲਤ ਮੁਹੱਈਆ ਕਰਵਾਈ ਗਈ ਹੈ ਅਤੇ ਹੁਣ ਵੀ ਨਿਰਵਿਘਨ ਜਾਰੀ ਹੈ। ਮਾਨ ਸਰਕਾਰ ਦਾ ਪੰਜਾਬ ਦੀਆਂ ਬੀਬੀ ਸਸ਼ਕਤੀਕਰਨ ਦੀ ਦਿਸ਼ਾ ਵੱਲ ਇੱਕ ਅਹਿਮ ਕਦਮ ਹੈ। ਸੂਬੇ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਪਣੇ ਕਾਰਜਕਾਲ ਦੇ 28 ਮਹੀਨਿਆਂ ਦੌਰਾਨ ਪੰਜਾਬ ਰੋਡਵੇਜ਼/ਪਨਬੱਸ ਅਤੇ PRTC ਦੀਆਂ ਬੱਸਾਂ ‘ਚ ਬੀਬੀਆਂ ਦੇ ਮੁਫ਼ਤ ਸਫ਼ਰ ਲਈ 1,548.25 ਕਰੋੜ ਰੁਪਏ ਖਰਚ ਕੀਤੇ ਹਨ। ਸਰਕਾਰ ਦੁਆਰਾ ਜਾਰੀ ਅੰਕੜਿਆਂ ਮੁਤਾਬਕ ਇਸ ਸਕੀਮ ਤਹਿਤ ਸੂਬੇ ਦੀਆਂ ਬੀਬੀਆਂ ਨੂੰ ਹੁਣ ਤੱਕ 32.46 ਕਰੋੜ ਯਾਤਰਾਵਾਂ ਦੀ ਸਹੂਲਤ ਦਿੱਤੀ ਹੈ। ਪੰਜਾਬ ਸਰਕਾਰ ਨੇ ਮਾਰਚ 2022 ਤੋਂ ਮਾਰਚ 2023 ਤੱਕ ਕੁੱਲ 664.63 ਕਰੋੜ ਰੁਪਏ ਖ਼ਰਚ ਕਰਕੇ ਬੀਬੀਆਂ ਨੂੰ 14.29 ਕਰੋੜ ਯਾਤਰਾਵਾਂ ਦਾ ਲਾਭ ਦਿੱਤਾ ਹੈ। ਵਿੱਤੀ ਵਰ੍ਹੇ 2023-2024 ਦੌਰਾਨ 694.64 ਕਰੋੜ ਰੁਪਏ ਦੇ ਖ਼ਰਚ ਨਾਲ ਬੀਬੀਆਂ ਨੂੰ 14.90 ਕਰੋੜ ਯਾਤਰਾਵਾਂ ਦਾ ਲਾਭ ਦਿੱਤਾ ਹੈ। ਮੌਜੂਦਾ ਵਿੱਤੀ ਵਰ੍ਹੇ ਦੌਰਾਨ 15 ਜੁਲਾਈ 2024 ਤੱਕ 188.98 ਕਰੋੜ ਰੁਪਏ ਨਾਲ ਬੀਬੀਆਂ ਨੂੰ 3.27 ਕਰੋੜ ਯਾਤਰਾਵਾਂ ਦੀ ਸਹੂਲਤ ਦਿੱਤੀ ਜਾ ਚੁੱਕੀ ਹੈ। ਇਹ ਸਕੀਮ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਸਮਾਜਿਕ ਭਲਾਈ ਅਤੇ ਲਿੰਗ ਬਰਾਬਰਤਾ ਪ੍ਰਤੀ ਬਹੁਪੱਖੀ ਪਹੁੰਚ ਦਾ ਸਬੂਤ ਹੈ। ਬੀਬੀਆਂ ਨੂੰ ਇਹ ਮੁਫ਼ਤ ਯਾਤਰਾ ਸਕੀਮ ਸਿਰਫ਼ ਆਉਣ-ਜਾਣ ਦੀ ਸਹੂਲਤ ਦੇਣਾ ਹੀ ਨਹੀਂ, ਸਗੋਂ ਪੰਜਾਬ ਦੀ ਹਰ ਬੀਬੀ ਲਈ ਸਵੈਮਾਣ, ਆਜ਼ਾਦੀ ਅਤੇ ਵਿਕਾਸ ਨੂੰ ਦਰਸਾਉਂਦੀ ਹੈ। ਮੁਫ਼ਤ ਬੱਸ ਸਫ਼ਰ ਸਹੂਲਤ ਪੰਜਾਬ ਸਰਕਾਰ ਇੱਕ ਅਗਾਂਹਵਧੂ ਅਤੇ ਬਰਾਬਰੀ ਦੇ ਸੰਕਲਪ ਨੂੰ ਉਜਾਗਰ ਕਰਦੀ ਹੈ।