ਚੰਡੀਗੜ੍ਹ : ਪੰਜਾਬ ਦੇ ਰਾਜਪਾਲ ਨੂੰ ਹਟਾਉਣ ਨੂੰ ਲੈ ਕੇ ਕੁਲਦੀਪ ਧਾਲੀਵਾਲ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਧਾਲੀਵਾਲ ਨੇ ਪ੍ਰੈਸ ਕਾਨਫਰੰਸ ਕਰਦਿਆਂ ਕਿਹਾ ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪੁਰੋਹਿਤ ਵੱਲੋਂ ਪੰਜਾਬ ਐਗਰੀਕਲਚਰ ਦੇ ਵੀ ਸੀ ਨੂੰ ਹਟਾਉਣ ਨੂੰ ਲੈ ਕੇ ਗੈਰ-ਸੰਵਿਧਾਨਿਕ ਕਰਵਾਈ ਕੀਤੀ ਹੈ। ਉਨ੍ਹਾਂ ਵੱਲੋਂ ਵੀ ਸੀ ਨੂੰ ਹਟਾਉਣ ਤੋਂ ਪਹਿਲਾਂ ਐਕਟ ਨੂੰ ਪੜ੍ਹਨਾ ਚਾਹੀਦਾ ਸੀ। ਧਾਲੀਵਾਲ ਨੇ ਦੋਸ਼ ਲਾਉਂਦਿਆਂ ਕਿਹਾ ਕਿ ਗਵਰਨਰ ਵੱਲੋਂ ਇਹ ਕਾਰਵਾਈ ਬੀਜੇਪੀ ਦੇ ਕਹਿਣ 'ਤੇ ਕੀਤੀ ਗਈ ਹੈ। ਗਵਰਨਰ ਨੂੰ ਇਸ ਮਾਮਲੇ 'ਤੇ ਮੁਆਫੀ ਮੰਗਣੀ ਚਾਹੀਦੀ ਹੈ। ਧਾਲੀਵਾਲ ਨੇ ਕਿਹਾ ਹੈ ਕਿ ਉਹ ਵੀਸੀ ਨੂੰ ਨਹੀਂ ਹਟਾਉਣਗੇ।