ਸ੍ਰੀ ਮੁਕਤਸਰ ਸਾਹਿਬ, 22 ਅਕਤੂਬਰ : ਨੇੜਲੇ ਪਿੰਡ ਆਸਾ ਬੁੱਟਰ ‘ਚ ਦੋ ਸਕੀਆਂ ਭੈਣਾਂ ਦਾ ਡੰਡੇ ਮਾਰ ਮਾਰ ਕੇ ਕਤਲ ਕਰ ਦੇਣ ਦੀ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਕਥਿਤ ਦੋਸ਼ੀ ਬਲਜਿੰਦਰ ਸਿੰਘ ਵੱਲੋਂ ਆਪਣੀ ਪਤਨੀ ਸੰਦੀਪ ਕੌਰ ਤੇ ਸਾਲੀ ਕੋਮਲਪ੍ਰੀਤ ਕੌਰ ਦੇ ਚਰਿੱਤਰ ਤੇ ਸ਼ੱਕ ਸੀ, ਜਿਸ ਕਾਰਨ ਉਸਨੇ ਇਹ ਵਾਰਦਾਤ ਨੂੰ ਅੰਜ਼ਾਮ ਦਿੱਤਾ ਹੋਣ ਦਾ ਸ਼ੱਕ ਹੈ। ਇਸ ਘਟਨਾਂ ਦੀ ਸੂਚਨਾਂ ਮਿਲਦਿਆਂ ਥਾਣਾ ਕੋਟਭਾਈ ਦੇ ਇੰਚਾਰਜ ਹਰਪ੍ਰੀਤ ਕੌਰ ਪੁਲਿਸ ਪਾਰਟੀ ਨਾਲ ਮੌਕੇ ਤੇ ਪੱਜੀ ਅਤੇ ਘਟਨਾਂ ਦਾ ਜਾਇਜਾ ਲਿਆ। ਦੋਵੇਂ ਲਾਸ਼ਾਂ ਨੂੰ ਕਬਜੇ ‘ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰਦਿੱਤੀ ਹੈ। ਪਤਾ ਲੱਗਾ ਹੈ ਕਿ ਬਲਜਿੰਦਰ ਸਿੰਘ ਨੂੰ ਆਪਣੀ ਪਤਨੀ ਅਤੇ ਸਾਲੀ ਤੇ ਸ਼ੱਕ ਸੀ, ਐਤਵਾਰ ਨੂੰ ਜਦੋਂ ਉਹ ਘਰ ਆਇਆ ਤਾਂ ਉਸਦੀ ਪਤਨੀ ਸੰਦੀਪ ਕੌਰ (35) ਅਤੇ ਸਾਲੀ ਕੋਲਮਪ੍ਰੀਤ ਕੌਰ (19) ਫੋਨ ਤੇ ਗੱਲ ਕਰ ਰਹੀਆਂ ਸਨ, ਜਿਸ ਨੇ ਗੁੱਸੇ ਵਿੱਚ ਆ ਕੇ ਸੋਟੀ ਚੁੱਕੀ ਅਤੇ ਦੋਵਾਂ ਨੂੰ ਕੁੱਟਣਾ ਸ਼ੁਰੂ ਕਰ ਦਿੱਤਾ। ਜਿਸ ਤੋਂ ਬਾਅਦ ਬਲਜਿੰਦਰ ਸਿੰਘ ਨੇ ਖੁਦ ਪਿੰਡ ਦੇ ਸਰਪੰਚ ਜਸਮੇਲ ਸਿੰਘ ਅਤੇ ਹੋਰਨਾਂ ਲੋਕਾਂ ਨੂੰ ਦੋਵਾਂ ਦੇ ਮਰ ਜਾਣ ਬਾਰੇ ਦੱਸਿਆ। ਪਿੰਡ ਆਸਾ ਬੁੱਟਰ ਦੇ ਸਰਪੰਚ ਜਸਮੇਲ ਸਿੰਘ ਨੇ ਦੱਸਿਆ ਕਿ ਜਦੋਂ ਉਨ੍ਹਾਂ ਨੂੰ ਇਸ ਘਟਨਾਂ ਬਾਰੇ ਪਤਾ ਲੱਗਾ ਤਾਂ ਉਨ੍ਹਾਂ ਨੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ, ਜਿਸ ਤੋਂ ਬਾਅਦ ਹੀ ਪੁਲਿਸ ਪਾਰਟੀ ਮੌਕੇ ਤੇ ਪੁੱਜੀ। ਐਸਐਚਓ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਕਾਰਵਾਈ ਕਰਦਿਆਂ ਕਥਿਤ ਦੋਸ਼ੀ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।