ਔਰਤ ਨੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਦੀ ਕੀਤੀ ਕੋਸ਼ਿਸ਼, ਸੀਸੀਟੀਵੀ ਕੈਮਰੇ ਵਿੱਚ ਹੋਈ ਕੈਦ

ਜਲੰਧਰ, 31 ਜਨਵਰੀ 2025 : ਜਲੰਧਰ ਦੇ ਆਦਮਪੁਰ ਤੋਂ ਇੱਕ ਬੇਅਦਬੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਚੋਮੋ ਥਾਣਾ ਖੇਤਰ ਦੇ ਪਿੰਡ ‘ਚ ਸਵੇਰੇ 5.30 ਤੋਂ 6 ਵਜੇ ਦੇ ਵਿਚਕਾਰ ਪਿੰਡ ਦੀ 57 ਸਾਲਾ ਔਰਤ ਨੇ ਸ੍ਰੀ ਗੁਰਦੁਆਰਾ ਸਾਹਿਬ ਦੀ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ। ਮੌਕੇ ‘ਤੇ ਮੌਜੂਦ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸਿੰਘ ਨੇ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਪਿੰਡ ਵਾਸੀਆਂ ਨੂੰ ਇਸ ਘਟਨਾ ਦੀ ਜਾਣਕਾਰੀ ਦਿੱਤੀ। ਬੇਅਦਬੀ ਦੀ ਕੋਸ਼ਿਸ਼ ਕਰਨ ਵਾਲੀ ਔਰਤ ਨੂੰ ਮੌਕੇ ‘ਤੇ ਹੀ ਕਾਬੂ ਕਰ ਲਿਆ ਗਿਆ ਅਤੇ ਸੂਚਨਾ ਮਿਲਣ ਤੋਂ ਬਾਅਦ ਆਦਮਪੁਰ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ। ਬੇਅਦਬੀ ਦੀ ਸਾਰੀ ਘਟਨਾ ਦੀ ਸੂਚਨਾ ਗੁਰਦੁਆਰਾ ਸਾਹਿਬ ਨੂੰ ਦਿੱਤੀ ਗਈ। ਇਹ ਸਾਰੀ ਘਟਨਾ ਸੀ.ਸੀ.ਟੀ.ਵੀ ਕੈਮਰੇ ਵਿੱਚ ਕੈਦ ਹੋ ਗਈ। ਪੁਲਿਸ ਫੋਰਸ ਨਾਲ ਮੌਕੇ ‘ਤੇ ਪਹੁੰਚੇ ਏ.ਐਸ.ਆਈ ਗੁਰਮੀਤ ਸ਼ੁਕਲਾ ਨੇ ਔਰਤ ਨੂੰ ਗ੍ਰਿਫ਼ਤਾਰ ਕਰਕੇ ਥਾਣੇ ਪਹੁੰਚਾਇਆ। ਜ਼ਿਕਰਯੋਗ ਹੈ ਕਿ 3-4 ਦਿਨ ਪਹਿਲਾਂ ਅੰਮ੍ਰਿਤਸਰ ‘ਚ ਬਾਬਾ ਸਾਹਿਬ ਜੀ ਦੀ ਬੇਅਦਬੀ ਦਾ ਮਾਮਲਾ ਠੰਡਾ ਵੀ ਨਹੀਂ ਹੋਇਆ ਸੀ ਅਤੇ ਅੱਜ ਆਦਮਪੁਰ ਦੇ ਪਿੰਡ ਚੋਮੋ ‘ਚ ਬੇਅਦਬੀ ਦਾ ਇਕ ਹੋਰ ਮਾਮਲਾ ਸਾਹਮਣੇ ਆਇਆ ਹੈ, ਜੋ ਚਿੰਤਾ ਦਾ ਵਿਸ਼ਾ ਹੈ।