ਚੰਡੀਗੜ੍ਹ, 18 ਨਵੰਬਰ 2024 : ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਨੇ ਅੱਜ ਸਰਬਸੰਮਤੀ ਨਾਲ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੂੰ ਅਪੀਲ ਕੀਤੀ ਕਿ ਉਹ ਆਪਣੇ ਅਸਤੀਫੇ ’ਤੇ ਮੁੜ ਵਿਚਾਰ ਕਰਨ ਅਤੇ ਜ਼ੋਰ ਦੇ ਕੇ ਕਿਹਾ ਕਿ ਜੇਕਰ ਉਹਨਾਂ ਨੇ ਆਪਣਾ ਅਸਤੀਫਾ ਵਾਪਸ ਨਾ ਲਿਆ ਤਾਂ ਫਿਰ ਕਮੇਟੀ ਦੇ ਸਾਰੇ ਮੈਂਬਰ ਵੀ ਸਮੂਹਿਕ ਤੌਰ ’ਤੇ ਅਸਤੀਫਾ ਦੇਣਗੇ। ਕਮੇਟੀ, ਜਿਸਨੇ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਲੀਡਰਸ਼ਿਪ ਵਿਚ ਪੂਰਨ ਭਰੋਸਾ ਪ੍ਰਗਟ ਕੀਤਾ, ਨੇ ਕਿਹਾ ਕਿ ਉਹ ਪ੍ਰਧਾਨ ਵਜੋਂ ਪਾਰਟੀ ਦੀ....
ਪੰਜਾਬ
ਮੁੱਖ ਚੋਣ ਅਧਿਕਾਰੀ ਵੱਲੋਂ ਵੋਟਰਾਂ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਦੀ ਅਪੀਲ ਚੰਡੀਗੜ੍ਹ, 18 ਨਵੰਬਰ 2024 : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਚੋਣ ਅਮਲ ਨੂੰ ਨੇਪਰੇ ਚਾੜ੍ਹਨ ਲਈ ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆ ਸਿਬਿਨ ਸੀ ਨੇ ਦੱਸਿਆ ਕਿ ਸੁਰੱਖਿਅਤ ਅਤੇ ਸ਼ਾਂਤੀਪੂਰਨ ਚੋਣਾਂ ਯਕੀਨੀ ਬਣਾਉਣ ਲਈ ਪੰਜਾਬ ਪੁਲਸ ਦੇ 6481....
ਮੁੱਲਾਂਪੁਰ, 18 ਨਵੰਬਰ 2024 : ਮੁੱਲਾਂਪੁਰ ਦੇ ਨੇੜੇ ਪਿੰਡ ਮੋਹੀ ਨੇੜੇ ਧੁੰਦ ਕਾਰਨ ਵਾਪਰੇ ਇੱਕ ਹਾਦਸੇ ਵਿੱਚ ਦੋ ਸਕੂਲੀ ਵਿਦਿਆਰਥੀਆਂ ਦੀ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਦੋਵੇਂ ਨੌਜਵਾਨ ਆਪਣੇ ਮੋਟਰਸਾਈਕਲਾਂ ਤੇ ਸਵਾਰ ਹੋ ਕੇ ਘੁਮਾਣ ਨੂੰ ਜਾ ਰਹੇ ਸਨ ਕਿ ਰਸਤੇ ਵਿੱਚ ਧੁੰਦ ਜਿਆਦਾ ਹੋਣ ਕਾਰਨ ਉਨ੍ਹਾਂ ਦੀ ਟੱਕਰ ਟਰੈਕਟਰ-ਟਰਾਲੀ ਨਾਲ ਹੋ ਗਈ, ਜਿਸ ਕਾਰਨ ਨਵਦੀਪ ਸਿੰਘ (15) ਪੁੱਤਰ ਰਣਜੀਤ ਸਿੰਘ ਅਤੇ ਹਰਸਿਮਰਨ ਸਿੰਘ (16) ਪੁੱਤਰ....
ਜਲੰਧਰ, 18 ਨਵੰਬਰ 2024 : ਜਲੰਧਰ 'ਚ ਰਣਵੀਰ ਕਲਾਸਿਕ ਹੋਟਲ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ 'ਚ 3 ਲੋਕਾਂ ਦੀ ਮੌਤ ਤੇ 3 ਲੋਕ ਗੰਭੀਰ ਜ਼ਖਮੀ ਹੋ ਗਏ। ਜ਼ਖ਼ਮੀਆਂ ਵਿੱਚ ਇੱਕ ਬੱਚਾ ਵੀ ਸ਼ਾਮਲ ਹੈ। ਪੁਲਿਸ ਪਾਰਟੀ ਘਟਨਾ ਵਾਲੀ ਥਾਂ 'ਤੇ ਜਾਂਚ ਲਈ ਪਹੁੰਚ ਗਈ ਹੈ। ਹਾਦਸਾ ਇੰਨਾ ਜ਼ਬਰਦਸਤ ਸੀ ਕਿ ਪੂਰੀ ਗੱਡੀ ਤਬਾਹ ਹੋ ਗਈ। ਕਾਰ ਨੂੰ ਕੱਟ ਕੇ ਲਾਸ਼ਾਂ ਨੂੰ ਬਾਹਰ ਕੱਢਿਆ ਗਿਆ। ਪੁਲਿਸ ਥਾਣਾ ਡਿਵੀਜ਼ਨ ਨੰਬਰ 8 ਅਤੇ ਐਸਐਸਐਫ ਦੀ ਟੀਮ ਜਾਂਚ ਲਈ ਘਟਨਾ ਵਾਲੀ ਥਾਂ 'ਤੇ ਪਹੁੰਚ ਗਈ ਸੀ। ਸਾਰਾ ਪਰਿਵਾਰ....
ਚੰਡੀਗੜ੍ਹ, 18 ਨਵੰਬਰ 2024 : ਪੰਜਾਬ ਦੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੀ ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਅੱਜ ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੀ ਮੀਟਿੰਗ ਹੋਈ। ਇਸ ਵਿੱਚ ਸੁਖਬੀਰ ਬਾਦਲ ਵੱਲੋਂ ਦਿੱਤੇ ਅਸਤੀਫੇ ‘ਤੇ ਚਰਚਾ ਕੀਤੀ ਗਈ। ਇਹ ਮੀਟਿੰਗ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਦੱਸ ਦਈਏ ਕਿ ਸੁਖਬੀਰ ਬਾਦਲ ਦੇ ਅਸਤੀਫੇ ਸਬੰਧੀ ਫੈਸਲਾ ਪਾਰਟੀ ਦੇ ਜ਼ਿਲ੍ਹਾ ਜਥੇਦਾਰਾਂ, ਸ਼੍ਰੋਮਣੀ ਗੁਰਦੁਆਰਾ....
ਲੁਧਿਆਣਾ, ਮੋਗਾ ਅਤੇ ਫ਼ਤਹਿਗੜ੍ਹ ਸਾਹਿਬ ਦੇ 90 ਪਿੰਡਾਂ ਵਿੱਚ ਲਗਭਗ 13000 ਐਚ.ਐਫ. ਗਾਵਾਂ ਦੀ ਦੁੱਧ ਉਤਪਾਦਨ ਸਮਰੱਥਾ ਕੀਤੀ ਜਾਵੇਗੀ ਰਿਕਾਰਡ: ਗੁਰਮੀਤ ਸਿੰਘ ਖੁੱਡੀਆਂ ਸਰਕਾਰ ਐਚ.ਐਫ. ਵੱਛਿਆਂ ਦੀ ਖ਼ਰੀਦ ਵਿੱਚ ਵੀ ਕਰੇਗੀ ਸਹਾਇਤਾ ਚੰਡੀਗੜ੍ਹ, 17 ਨਵੰਬਰ 2024 : ਸੂਬੇ ਵਿੱਚ ਡੇਅਰੀ ਫਾਰਮਿੰਗ ਸੈਕਟਰ ਨੂੰ ਹੋਰ ਪ੍ਰਫੁੱਲਿਤ ਕਰਨ ਲਈ ਪੰਜਾਬ ਸਰਕਾਰ ਹੋਲਸਟਾਈਨ ਫਰੀਜ਼ੀਅਨ (ਐੱਚ.ਐੱਫ.) ਨਸਲ ਦੀਆਂ ਉੱਚਤਮ ਗਾਵਾਂ ਦੀ ਪਛਾਣ ਕਰਨ ਅਤੇ ਇਨ੍ਹਾਂ ਦੀ ਦੁੱਧ ਉਤਪਾਦਨ ਸਮਰੱਥਾ ਬਾਰੇ ਜਾਣਨ ਲਈ ਜਲਦੀ ਇਕ....
ਬਠਿੰਡਾ, 17 ਨਵੰਬਰ 2024 : ਸਥਾਨਕ ਸ਼ਹਿਰ ਤੋਂ ਅੰਮ੍ਰਿਤਸਰ ਸਾਹਿਬ ਨੂੰ ਜਾਂਦੇ ਹਾਈਵੇ ਤੇ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਦੋ ਨੌਜਵਾਨਾਂ ਦੀ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਐਨਐਫਐਲ ਕਲੋਨੀ ਬਠਿੰਡਾ ਦੇ ਨਜ਼ਦੀਕ ਲੇਬਰ ਕਰਕੇ ਤਿੰਨ ਨੌਜਵਾਨ ਆਪਣੇ ਮੋਟਰਸਾਈਕਲ ਤੇ ਪਿੰਡ ਗਿੱਲ ਪੱਤੀ ਜਾ ਰਹੇ ਸਨ ਜਿਨਾਂ ਦੀ ਟਰੱਕ ਦੇ ਨਾਲ ਟਕਰਾਉਣ ਉੱਤੇ ਦੋ ਦੀ ਮੌਤ ਹੋ ਗਈ ਅਤੇ ਇੱਕ ਗੰਭੀਰ ਜ਼ਖ਼ਮੀ ਹੋਇਆ। ਤਿੰਨੋ ਨੌਜਵਾਨ ਪਿੰਡ ਗਿੱਲ ਪੱਤੀ ਦੇ ਰਹਿਣ ਵਾਲੇ ਸਨ ਅਤੇ ਲੇਬਰ ਦਾ ਕੰਮ....
ਚੰਡੀਗੜ੍ਹ, 17 ਨਵੰਬਰ 2024 : ਹਰਿਆਣਾ ਵਿਧਾਨ ਸਭਾ ਨੂੰ ਜ਼ਮੀਨ ਦੇਣ ਨੂੰ ਲੈ ਕੇ ਅੱਜ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਇਸ ਵਿਵਾਦ ‘ਤੇ ਸਥਿਤੀ ਸਪੱਸ਼ਟ ਕੀਤੀ ਹੈ। ਰਾਜਪਾਲ ਕਟਾਰੀਆ ਨੇ ਕਿਹਾ ਕਿ ਚੰਡੀਗੜ੍ਹ ਵਿੱਚ ਹਰਿਆਣਾ ਵਿਧਾਨ ਸਭਾ ਨੂੰ ਕੋਈ ਜ਼ਮੀਨ ਅਲਾਟ ਨਹੀਂ ਕੀਤੀ ਗਈ ਹੈ। ਉਨ੍ਹਾਂ ਦਾ ਇੱਕ ਪ੍ਰਸਤਾਵ ਲੰਬੇ ਸਮੇਂ ਤੋਂ ਪੈਂਡਿੰਗ ਹੈ। ਫੈਸਲਾ ਹੋਣ ਤੱਕ ਕੁਝ ਨਹੀਂ ਕਿਹਾ ਜਾ ਸਕਦਾ। ਪੰਜਾਬ ਯੂਨੀਵਰਸਿਟੀ ਵਿੱਚ ਸੈਨੇਟ ਚੋਣਾਂ ਨੂੰ ਲੈ ਕੇ ਵਿਦਿਆਰਥੀਆਂ ਵੱਲੋਂ ਕੀਤੇ ਜਾ ਰਹੇ ਪ੍ਰਦਰਸ਼ਨ ਉਤੇ ਆਪਣੀ....
ਪੰਜਾਬ ਪੁਲਿਸ ਵੱਲੋਂ ਨਾਰਕੋ-ਆਰਮਜ਼ ਤਸਕਰੀ ਦਾ ਪਰਦਾਫਾਸ਼, ਦੋ ਕਾਬੂ ਪੰਜਾਬ ਪੁਲਿਸ ਪੰਜਾਬ ਨੂੰ ਇੱਕ ਸੁਰੱਖਿਅਤ ਰਾਜ ਬਣਾਉਣ ਲਈ ਵਚਨਬੱਧ ਆਗਾਮੀ ਦਿਨਾਂ ਵਿੱਚ ਹੋਰ ਗ੍ਰਿਫਤਾਰੀਆਂ ਅਤੇ ਬਰਾਮਦਗੀ ਦੀ ਉਮੀਦ: ਸੀਪੀ ਅੰਮ੍ਰਿਤਸਰ ਗੁਰਪ੍ਰੀਤ ਭੁੱਲਰ ਚੰਡੀਗੜ੍ਹ/ਅੰਮ੍ਰਿਤਸਰ, 17 ਨਵੰਬਰ 2024 : ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਹਥਿਆਰਾਂ ਦੇ ਕਾਰਟੇਲ ਦਾ ਪਰਦਾਫਾਸ਼ ਕਰਦਿਆਂ ਇੱਕ ਵੱਡੀ ਸਫਲਤਾ ਪ੍ਰਾਪਤ ਕੀਤੀ ਹੈ, ਜਿਸ ਤਹਿਤ ਦੋ ਵਿਅਕਤੀਆਂ ਨੂੰ....
ਚੰਡੀਗੜ੍ਹ, 17 ਨਵੰਬਰ 2024 : ਪੰਜਾਬ ਦੇ ਤਾਪਮਾਨ ਵਿੱਚ ਮਾਮੂਲੀ ਗਿਰਾਵਟ ਜਾਰੀ ਹੈ। ਪਹਾੜਾਂ ‘ਚ ਹੋਈ ਬਾਰਿਸ਼ ਤੋਂ ਬਾਅਦ ਪੰਜਾਬ ਦੇ ਮੈਦਾਨੀ ਇਲਾਕਿਆਂ ‘ਚ ਤਾਪਮਾਨ ਠੰਡਾ ਹੁੰਦਾ ਜਾ ਰਿਹਾ ਹੈ। ਮੌਸਮ ਵਿਭਾਗ ਅਨੁਸਾਰ ਉੱਤਰੀ ਭਾਰਤ ਵਿੱਚ ਪੱਛਮੀ ਗੜਬੜੀ ਹੈ, ਜਿਸ ਕਾਰਨ ਪਹਾੜਾਂ ਵਿੱਚ ਬਰਫ਼ਬਾਰੀ ਹੋ ਰਹੀ ਹੈ ਅਤੇ ਮੈਦਾਨੀ ਇਲਾਕਿਆਂ ਵਿੱਚ ਤਾਪਮਾਨ ਡਿੱਗ ਰਿਹਾ ਹੈ। ਮੌਸਮ ਵਿਭਾਗ ਅਨੁਸਾਰ ਅੱਜ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਧੁੰਦ ਦਾ ਅਸਰ ਰਹੇਗਾ। ਕਈ ਸ਼ਹਿਰਾਂ ਵਿੱਚ ਵਿਜ਼ੀਬਿਲਟੀ ਜ਼ੀਰੋ ਤੱਕ....
ਚੰਡੀਗੜ੍ਹ, 16 ਨਵੰਬਰ 2024 : ਇਸ ਸੀਜ਼ਨ 'ਚ ਝੋਨੇ ਦੀ 'ਦੇਰੀ' ਖਰੀਦ ਨੂੰ ਲੈ ਕੇ ਕੇਂਦਰ ਅਤੇ ਪੰਜਾਬ ਵਿਚਾਲੇ ਸਿਆਸੀ ਵਿਵਾਦ ਨੇ ਹੁਣ ਨਵਾਂ ਮੋੜ ਲੈ ਲਿਆ ਹੈ ਅਤੇ ਚੌਲਾਂ ਦੀ ਗੁਣਵੱਤਾ (ਪੰਜਾਬ ਤੋਂ ਭੇਜੇ ਜਾਣ ਵਾਲੇ) ਸਵਾਲਾਂ ਦੇ ਘੇਰੇ 'ਚ ਆ ਗਈ ਹੈ। ਘੱਟੋ-ਘੱਟ ਦੋ ਖਪਤਕਾਰ ਰਾਜਾਂ (ਨਾਗਾਲੈਂਡ ਅਤੇ ਅਰੁਣਾਚਲ ਪ੍ਰਦੇਸ਼) ਨੂੰ ਸਪਲਾਈ ਕੀਤੇ ਸਟਾਕ ਤੋਂ ਇਕੱਠੇ ਕੀਤੇ ਚੌਲਾਂ ਦੇ ਨਮੂਨੇ ਜਾਂ ਤਾਂ "ਮਨੁੱਖੀ ਖਪਤ ਲਈ ਅਯੋਗ ਜਾਂ ਅਸਵੀਕਾਰ ਸੀਮਾ (BRL) ਤੋਂ ਪਰੇ" ਪਾਏ ਗਏ ਹਨ। ਪੰਜਾਬ ਸਰਕਾਰ ਦੇ ਇੱਕ....
ਫਗਵਾੜਾ, 16 ਨਵੰਬਰ 2024 : ਸਥਾਨਕ ਸ਼ਹਿਰ ਤੋਂ ਹੁਸ਼ਿਆਰਪੁਰ ਨੂੰ ਜਾਂਦੀ ਸੜਕ ਤੇ ਸਥਿਤ ਪਿੰਡ ਜਗਜੀਤਪੁਰ ਵਿਖੇ ਇੱਕ ਬੱਸ ਅਤੇ ਰੇਹੜੇ ਦੀ ਹੋਈ ਟੱਕਰ ਕਾਰਨ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ ਦੋ ਜਖ਼ਮੀ ਹੋ ਗਏ ਹਨ। ਜਾਣਕਾਰੀ ਅਨੁਸਾਰ ਪਰਿਵਾਰ ਮੋਟਰਸਾਈਕਲ ਵਾਲੇ ਰੇਹੜੇ 'ਤੇ ਸਵਾਰ ਹੋ ਕੇ ਜਾ ਰਿਹਾ ਸੀ। ਜਦੋਂ ਉਹ ਜਗਜੀਤਪੁਰ ਨੇੜੇ ਪੁੱਜੇ ਤਾਂ ਸਾਹਮਣਿਓਂ ਆ ਰਹੀ ਇਕ ਨਿੱਜੀ ਬੱਸ ਦੀ ਉਨ੍ਹਾਂ ਨਾਲ ਸਿੱਧੀ ਟੱਕਰ ਹੋ ਗਈ ਜਿਸ ਕਾਰਨ ਭਿਆਨਕ ਹਾਦਸਾ ਵਾਪਰ ਗਿਆ। ਇਹ ਸਾਰੇ ਹਾਦਸੇ ਸਬੰਧੀ ਮ੍ਰਿਤਕ ਦੇ ਪਰਿਵਾਰਕ....
ਚੰਡੀਗੜ੍ਹ, 16 ਨਵੰਬਰ 2024 : ਪੰਜਾਬ ਦੀ ਸਿਆਸਤ ਨਾਲ ਜੁੜੀ ਇਕ ਵੱਡੀ ਖਬਰ ਸਾਹਮਣੇ ਆਈ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਇਸ ਸੰਬੰਧੀ ਸੀਨੀਅਰ ਪਾਰਟੀ ਆਗੂ ਦਲਜੀਤ ਸਿੰਘ ਚੀਮਾ ਨੇ ਟਵੀਟ ਕਰ ਕੇ ਜਾਣਕਾਰੀ ਦਿਤੀ ਹੈ ਉਨ੍ਹਾਂ ਟਵੀਟ ਕੀਤਾ ਕਿ “ਨਵੇਂ ਪ੍ਰਧਾਨ ਦੀ ਚੋਣ ਲਈ ਰਾਹ ਪੱਧਰਾ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਜੀ ਬਾਦਲ ਨੇ ਅੱਜ ਆਪਣਾ ਅਸਤੀਫਾ ਪਾਰਟੀ ਦੀ ਵਰਕਿੰਗ ਕਮੇਟੀ ਨੂੰ ਸੌਂਪ ਦਿੱਤਾ ਹੈ....
58 ਹਜ਼ਾਰ ਦੇ ਕਰੀਬ ਛੋਟੇ ਅਤੇ ਦਰਮਿਆਨੇ ਨਵੇਂ ਉਦਯੋਗਾਂ ਨੇ ਕਰਵਾਈ ਰਜਿਸਟ੍ਰੇਸ਼ਨ ਛੋਟੇ ਅਤੇ ਦਰਮਿਆਨੇ ਉਦਯੋਗਪਤੀ ਆਪਣਾ ਕਾਰੋਬਾਰ ਸ਼ੁਰੂ ਕਰਨ ਤੋਂ 3 ਸਾਲਾਂ ਦੇ ਅੰਦਰ ਦਸਤਾਵੇਜ਼ੀ ਪ੍ਰਕਿਰਿਆ ਪੂਰੀ ਕਰ ਸਕਦੇ ਹਨ : ਉਦਯੋਗ ਤੇ ਵਣਜ ਮੰਤਰੀ ਸੌਂਦ ਵੱਲੋਂ ਕੌਮੀ ਅਤੇ ਕੌਮਾਂਤਰੀ ਉਦਯੋਗਪਤੀਆਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਦਾ ਸੱਦਾ ਚੰਡੀਗੜ੍ਹ, 15 ਨਵੰਬਰ 2024 : ਪੰਜਾਬ ਦੇ ਉਦਯੋਗ ਤੇ ਵਣਜ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕੌਮੀ ਅਤੇ ਕੌਮਾਂਤਰੀ ਉਦਯੋਗਪਤੀਆਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ....
ਚੰਡੀਗੜ੍ਹ ਮਸਲੇ ‘ਤੇ ‘ਆਪ’ ਵਫ਼ਦ ਨੇ ਪੰਜਾਬ ਗਵਰਨਰ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ,15 ਨਵੰਬਰ 2024 : ਚੰਡੀਗੜ੍ਹ ਵਿੱਚ ਹਰਿਆਣਾ ਵਿਧਾਨ ਸਭਾ ਨੂੰ ਥਾਂ ਦੇਣ ਦੇ ਮਾਮਲੇ ‘ਤੇ ਅੱਜ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਦੀ ਅਗਵਾਈ ਹੇਠ ‘ਆਪ’ ਵਫ਼ਦ ਨੇ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਤੋਂ ਬਾਅਦ ਵਿੱਤ ਮੰਤਰੀ ਚੀਮਾ ਨੇ ਮੀਡੀਆ ਨੂੰ ਦੱਸਿਆ ਕਿ ਅਸੀਂ ਚੰਡੀਗੜ੍ਹ ਦੇ ਮੁੱਦੇ ਨੂੰ ਲੈ ਕੇ ਰਾਜਪਾਲ ਨਾਲ ਮੁਲਾਕਾਤ ਕੀਤੀ ਹੈ। ‘ਆਪ....