ਪੰਜਾਬ

ਲੜਕੀਆਂ ਦੇ ਹੋਸਟਲ ਦੇ ਵਿਸਥਾਰ ਅਤੇ ਲੜਕਿਆਂ ਲਈ ਨਵੇਂ ਹੋਸਟਲ ਦੀ ਉਸਾਰੀ ਵਾਸਤੇ ਸਰਕਾਰ ਜਲਦੀ ਤਕਰੀਬਨ 49 ਕਰੋੜ ਜਾਰੀ ਕਰੇਗੀ : ਮੁੱਖ ਮੰਤਰੀ ਮਾਨ
ਚੰਡੀਗੜ੍ਹ, 25 ਜੁਲਾਈ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਯੂਨੀਵਰਸਿਟੀ ਵਿੱਚ ਲੜਕੀਆਂ ਦੇ ਹੋਸਟਲ ਦੇ ਵਿਸਥਾਰ ਅਤੇ ਲੜਕਿਆਂ ਲਈ ਨਵੇਂ ਹੋਸਟਲ ਦੀ ਉਸਾਰੀ ਵਾਸਤੇ ਸੂਬਾ ਸਰਕਾਰ ਜਲਦੀ ਤਕਰੀਬਨ 49 ਕਰੋੜ ਰੁਪਏ ਜਾਰੀ ਕਰੇਗੀ। ਹੋਸਟਲਾਂ ਵਾਲੀ ਥਾਂ ਦਾ ਦੌਰਾ ਕਰਨ ਪੁੱਜੇ ਮੁੱਖ ਮੰਤਰੀ ਨੇ ਕਿਹਾ ਕਿ ਲੜਕੀਆਂ ਦੇ ਦੋ ਮੰਜ਼ਿਲਾ ਹੋਸਟਲ ਉਤੇ ਪੰਜ ਮੰਜ਼ਿਲਾਂ ਦਾ ਹੋਰ ਨਿਰਮਾਣ ਕੀਤਾ ਜਾਵੇਗਾ, ਜਦੋਂ ਕਿ ਲੜਕਿਆਂ ਲਈ ਛੇ ਮੰਜ਼ਿਲਾ ਹੋਸਟਲ ਦੀ ਉਸਾਰੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ....
ਜਗਰਾਓ ਨੇੜੇ ਇੱਕ ਕਾਰ ਅਤੇ ਮੋਟਰਸਾਈਕਲ ਦੀ ਟੱਕਰ ‘ਚ ਫੌਜੀ ਤੇ ਉਸਦੀ ਪਤਨੀ ਦੀ ਮੌਤ
ਜਗਰਾਓਂ, 24 ਜੁਲਾਈ : ਸਥਾਨਕ ਸ਼ਹਿਰ ਤੋਂ ਸਿੱਧਵਾਂ ਬੇਟ ਨੂੰ ਜਾਂਦੀ ਸੜਕ ਤੇ ਦੇਰ ਸ਼ਾਮ ਵਾਪਰੇ ਇੱਕ ਸੜਕ ਹਾਦਸੇ ‘ਚ ਪਤੀ-ਪਤਨੀ ਦੀ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਭਾਰਤੀ ਫੌਜ ਦਾ ਨੌਜਵਾਨ ਜੋ ਛੁੱਟੀ ਆਇਆ ਹੋਇਆ ਸੀ, ਆਪਣੀ ਪਤਨੀ ਸੰਦੀਪ ਕੌਰ ਨਾਲ ਮੋਟਰਸਾਈਕਲ ਤੇ ਸਵਾਰ ਹੋ ਕੇ ਆਪਣੇ ਸਹੁਰੇ ਪਿੰਡ ਰਾਮਗੜ੍ਹ ਭੁੱਲਰ ਤੋਂ ਅਗਵਾੜ ਲੋਪੋਂ (ਜਗਰਾਓਂ) ਨੂੰ ਆਪਣੇ ਘਰ ਵਾਪਸ ਪਰਤ ਰਹੇ ਸਨ, ਜਦੋਂ ਉਹ ਪਿੰਡ ਬੋਦਲ ਵਾਲਾ ਨਜਦੀਕ ਪੁੱਜੇ ਤਾਂ ਜਗਰਾਓ ਸਾਇਡ ਤੋਂ ਆ ਰਹੀ ਇੱਕ ਤੇਜ਼....
ਬੁੱਧਵਾਰ ਅਤੇ ਵੀਰਵਾਰ ਨੂੰ ਪੰਜਾਬ ਭਰ ਵਿੱਚ ਭਾਰੀ ਮੀਂਹ ਦੀ ਭਵਿੱਖਬਾਣੀ : ਮੌਸਮ ਵਿਭਾਗ 
ਚੰਡੀਗੜ੍ਹ, 24 ਜੁਲਾਈ : ਪੰਜਾਬ ਵਿੱਚ ਇੱਕ ਵਾਰ ਫਿਰ ਮੌਸਮ ਨੇ ਕਰਵਟ ਲੈ ਲਈ ਹੈ। ਅੱਜ ਜਿੱਥੇ ਸੂਬੇ ਵਿੱਚ ਕਈ ਥਾਵਾਂ ’ਤੇ ਬੱਦਲ ਛਾਏ ਰਹੇ, ਉਥੇ ਹੀ ਜਲੰਧਰ ਸਮੇਤ ਆਸ-ਪਾਸ ਦੇ ਇਲਾਕਿਆਂ ਵਿੱਚ ਦਰਮਿਆਨੀ ਤੋਂ ਭਾਰੀ ਬਾਰਿਸ਼ ਹੋਈ। ਜਲੰਧਰ ‘ਚ ਭਾਰੀ ਮੀਂਹ ਨੇ ਸੜਕਾਂ ਨੂੰ ਨਹਿਰਾਂ ‘ਚ ਤਬਦੀਲ ਕਰ ਦਿੱਤਾ ਹੈ ਅਤੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਇਸ ਤੋਂ ਇਲਾਵਾ ਮੌਸਮ ਵਿਭਾਗ ਨੇ ਬੁੱਧਵਾਰ ਅਤੇ ਵੀਰਵਾਰ ਨੂੰ ਪੰਜਾਬ ਭਰ ਵਿੱਚ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਦੋ ਦਿਨਾਂ ਤੋਂ ਪੈ ਰਹੀ....
ਪੰਜਾਬ ਸਰਕਾਰ ਮੁਲਾਜ਼ਮਾਂ ਦੀ ਹਰ ਜਾਇਜ਼ ਮੰਗ ਪੂਰੀ ਕਰਨ ਲਈ ਵਚਨਬੱਧ : ਈ.ਟੀ.ਓ
ਬਿਜਲੀ ਮੰਤਰੀ ਵੱਲੋਂ ਵਿਭਾਗ ਦੀਆਂ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਨਾਲ ਮੀਟਿੰਗ ਚੰਡੀਗੜ੍ਹ, 24 ਜੁਲਾਈ : ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਹੈ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਮੁਲਾਜਮਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਪੂਰੀਆਂ ਕਰਨ ਲਈ ਵਚਨਬੱਧ ਹੈ। ਅੱਜ ਇਥੇ ਬਿਜਲੀ ਵਿਭਾਗ ਦੀਆਂ ਵੱਖ-ਵੱਖ ਜਥੇਬੰਦੀਆਂ ਨਾਲ ਲਗਭਗ ਚਾਰ ਘੰਟੇ ਤੱਕ ਚੱਲੀਆਂ ਮੀਟਿੰਗਾਂ ਦੌਰਾਨ ਬਿਜਲੀ ਮੰਤਰੀ ਸ. ਹਰਭਜਨ ਸਿੰਘ ਵੱਲੋਂ ਇਹ ਭਰੋਸਾ ਦਿੱਤਾ....
ਪੜ੍ਹੇ-ਲਿਖੇ ਨੌਜਵਾਨਾਂ ਦੇ ਪਰਵਾਸ ਕਰਨ ਦੇ ਰੁਝਾਨ ਨੂੰ ਠੱਲ੍ਹ ਪਾਉਣ ਲਈ ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਬ੍ਰਿਟਿਸ਼ ਕੌਂਸਲ ਨਾਲ ਸਮਝੌਤਾ ਸਹੀਬੱਧ
ਪੰਜਾਬੀ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ ਲਈ ਅੰਗਰੇਜ਼ੀ ਭਾਸ਼ਾ ਵਿੱਚ ਮਾਹਿਰ ਬਣਾਉਣ ਲਈ ਚੁੱਕਿਆ ਕਦਮ ਮੁੱਖ ਮੰਤਰੀ ਨੇ ਨਵੇਂ ਉਪਰਾਲੇ ਨੂੰ ਪੰਜਾਬੀ ਨੌਜਵਾਨਾਂ ਦੀ ਭਲਾਈ ਲਈ ਇਤਿਹਾਸਕ ਕਦਮ ਦੱਸਿਆ ਸਰਕਾਰੀ ਕਾਲਜਾਂ ਦੇ ਪੰਜ ਹਜ਼ਾਰ ਵਿਦਿਆਰਥੀਆਂ ਲਈ ਪਾਇਲਟ ਪ੍ਰਾਜੈਕਟ ਹੋਵੇਗਾ ਲਾਗੂ ਚੰਡੀਗੜ੍ਹ, 24 ਜੁਲਾਈ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਨਿਵੇਕਲੀ ਪਹਿਲਕਦਮੀ ਤਹਿਤ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ ਲਈ ਬ੍ਰਿਟਿਸ਼ ਕੌਂਸਲ ਐਜੂਕੇਸ਼ਨ....
ਮੁੱਖ ਮੰਤਰੀ ਨੇ ਐਨ.ਆਰ.ਆਈ. ਭਾਈਚਾਰੇ ਲਈ ਮਾਲ ਵਿਭਾਗ ਨਾਲ ਸਬੰਧਤ ਦਸਤਾਵੇਜ਼ਾਂ ਦੀ ਤਸਦੀਕ ਕਰਨ ਲਈ ਆਨਲਾਈਨ ਪੋਰਟਲ ਦੀ ਸ਼ੁਰੂਆਤ
ਆਨਲਾਈਨ ਪੋਰਟਲ eservices.punjab.gov.in ਦੀ ਸ਼ੁਰੂਆਤ ਉਪਰਾਲੇ ਨੂੰ ਈ-ਗਵਰਨੈਂਸ ਵੱਲ ਇੱਕ ਹੋਰ ਇਨਕਲਾਬੀ ਕਦਮ ਦੱਸਿਆ ਪੋਰਟਲ ਨਾਲ ਲੋਕਾਂ ਨੂੰ ਘਰ ਬੈਠੇ ਦਸਤਾਵੇਜ਼ ਪ੍ਰਾਪਤ ਕਰਨ ਦੀ ਸਹੂਲਤ ਹਾਸਲ ਹੋਵੇਗੀ ਚੰਡੀਗੜ੍ਹ, 24 ਜੁਲਾਈ : ਵਿਦੇਸ਼ਾਂ ਵਿਚ ਵਸਦੇ ਪੰਜਾਬੀ ਭਾਈਚਾਰੇ ਨੂੰ ਵੱਡੀ ਸਹੂਲਤ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਮਾਲ ਵਿਭਾਗ ਨਾਲ ਸਬੰਧਤ ਦਸਤਾਵੇਜ਼ਾਂ ਦੀ ਐਮਬੌਸਿੰਗ (ਜ਼ਮੀਨ-ਜਾਇਦਾਦ ਦੇ ਦਸਤਾਵੇਜ਼ਾਂ ਦੀ ਤਸਦੀਕ) ਲਈ ਅਪਲਾਈ ਕਰਨ ਵਾਸਤੇ ਆਨਲਾਈਨ ਪੋਰਟਲ....
ਪੰਜਾਬ ਪੁਲਿਸ ਨੇ ਫਾਜ਼ਿਲਕਾ ਤੋਂ 20 ਕਿਲੋ ਹੈਰੋਇਨ ਕੀਤੀ ਬਰਾਮਦ, ਦੋ ਗ੍ਰਿਫ਼ਤਾਰ
ਪੁਲਿਸ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ ਪਿੰਡ ਹਸਤਾ ਕਲਾਂ ਤੋਂ ਡਰੋਨ ਰਾਹੀਂ ਪ੍ਰਾਪਤ ਕੀਤੀ ਨਸ਼ੇ ਦੀ ਖੇਪ ਹਾਸਲ ਕਰਨ ਉਪਰੰਤ ਆ ਰਹੇ ਵਿਅਕੀਤਆਂ ਨੂੰ ਕੀਤਾ ਗ੍ਰਿਫਤਾਰ : ਡੀਜੀਪੀ ਯਾਦਵ ਅਗਲੇਰੀ ਜਾਂਚ ਜਾਰੀ, ਹੋਰ ਗ੍ਰਿਫਤਾਰੀਆਂ ਦੀ ਉਮੀਦ: : ਏਆਈਜੀ ਐਸ.ਐਸ.ਓ.ਸੀ. ਲਖਬੀਰ ਸਿੰਘ ਫਾਜ਼ਿਲਕਾ/ਚੰਡੀਗੜ੍ਹ, 23 ਜੁਲਾਈ : ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ (ਡੀ.ਡੀ.ਜੀ.ਪੀ.) ਗੌਰਵ ਯਾਦਵ ਨੇ ਐਤਵਾਰ ਨੂੰ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ ਵਿਰੁੱਧ ਚਲਾਈ....
ਮੁੱਖ ਮੰਤਰੀ ਨੇ ਕੀਤਾ ਭਾਖੜਾ ਡੈਮ ਦਾ ਦੌਰਾ, ਲੋਕਾਂ ਨੂੰ ਕੀਤੀ ਅਪੀਲ “ਘਬਰਾਉਣ ਦੀ ਲੋੜ ਨਹੀਂ, ਹਾਲਾਤ ਕਾਬੂ ਹੇਠ” : ਮਾਨ
ਭਾਖੜਾ ਡੈਮ ਦੇ ਦੌਰੇ ਤੋਂ ਬਾਅਦ ਮੁੱਖ ਮੰਤਰੀ ਦੀ ਲੋਕਾਂ ਨੂੰ ਅਪੀਲ; “ਘਬਰਾਉਣ ਦੀ ਲੋੜ ਨਹੀਂ, ਹਾਲਾਤ ਕਾਬੂ ਹੇਠ” ਸੂਬਾ ਸਰਕਾਰ ਸਥਿਤੀ ਉਤੇ ਸਖ਼ਤੀ ਨਾਲ ਨਜ਼ਰ ਰੱਖ ਰਹੀ ਹੈ ਅਤੇ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਤੋਂ ਹੇਠਾਂ ਬੀਤੇ ਸਮੇਂ ਵਿੱਚ ਸਿੰਜਾਈ ਵਿਭਾਗ ਭ੍ਰਿਸ਼ਟ ਤੰਤਰ ਲਈ ‘ਕਮਾਊ ਪੁੱਤ’ ਹੁੰਦਾ ਸੀ ਪਰ ਹੁਣ ਸਭ ਕੁੱਝ ਸੁਚਾਰੂ ਕੀਤਾ ਜਾ ਰਿਹੈ ਭਵਿੱਖ ਵਿੱਚ ਅਜਿਹੀ ਸਥਿਤੀ ਨਾਲ ਨਜਿੱਠਣ ਲਈ ਸੂਬਾ ਸਰਕਾਰ ਖ਼ਾਕਾ ਤਿਆਰ ਕਰੇਗੀ ਭਾਖੜਾ ਡੈਮ ਦੀ ਉਸਾਰੀ ਵੇਲੇ ਸ਼ਹੀਦੀ ਪ੍ਰਾਪਤ ਕਰਨ ਵਾਲੇ ਸ਼ਹੀਦਾਂ ਨੂੰ....
ਮੌਸਮ ਵਿਭਾਗ ਵਲੋਂ 21 ਤੋਂ 24 ਜੁਲਾਈ ਤੱਕ ਮੀਂਹ ਨੂੰ ਲੈ ਕੇ ਅਲਰਟ ਜਾਰੀ
ਚੰਡੀਗੜ੍ਹ, 22 ਜੁਲਾਈ : ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਜਾਰੀ ਹੈ। ਮਾਨਸੂਨ ਤੋਂ ਰਾਹਤ ਮਿਲਣ ਦੀ ਕੋਈ ਉਮੀਦ ਨਹੀਂ ਹੈ। ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਮੌਸਮ ਵਿਭਾਗ ਨੇ 21 ਤੋਂ 24 ਜੁਲਾਈ ਤੱਕ ਮੀਂਹ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ। ਅੱਜ ਵੀ ਕਾਲੇ ਬੱਦਲਾਂ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਜਦੋਂ ਕਿ ਵੱਧ ਤੋਂ ਵੱਧ ਤਾਪਮਾਨ 34 ਅਤੇ ਘੱਟ ਤੋਂ ਘੱਟ 28 ਡਿਗਰੀ ਰਹੇਗਾ। ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਪੰਜਾਬ ਵਿੱਚ 23 ਜੁਲਾਈ ਨੂੰ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਵੱਧ ਤੋਂ ਵੱਧ....
ਸਿੱਖਿਆ ਦੇ ਖੇਤਰ ਵਿੱਚ ਨਵੀਂ ਕ੍ਰਾਂਤੀ ਵੱਲ ਵਧ ਰਿਹਾ ਪੰਜਾਬ : ਮੁੱਖ ਮੰਤਰੀ ਮਾਨ 
72 ਪ੍ਰਿੰਸੀਪਲਾਂ ਦੇ ਤੀਜੇ ਤੇ ਚੌਥੇ ਬੈਚ ਨੂੰ ਸਿੰਗਾਪੁਰ ਕੀਤਾ ਰਵਾਨਾ ਪ੍ਰਿੰਸੀਪਲਾਂ ਦਾ ਸਿੰਗਾਪੁਰ ਦੌਰਾ ਸਿੱਖਿਆ ਖੇਤਰ ਵਿੱਚ ਸੁਧਾਰ ਲਿਆਉਣ ਲਈ ਮੀਲ ਪੱਥਰ ਸਾਬਤ ਹੋਵੇਗਾ ਅਜਿਹੇ ਉਪਰਾਲੇ ਸੂਬੇ ਦੀ ਸਿੱਖਿਆ ਪ੍ਰਣਾਲੀ ਨੂੰ ਮੁੜ ਸੁਰਜੀਤ ਕਰਨ ਵਿਚ ਸਹਾਈ ਹੋਣਗੇ ਚੰਡੀਗੜ੍ਹ, 22 ਜੁਲਾਈ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਲਈ ਪੰਜਾਬ ਨਵੀਂ ਸਿੱਖਿਆ ਕ੍ਰਾਂਤੀ ਵੱਲ ਵੱਡੀਆਂ ਪੁਲਾਂਘਾਂ ਪੁੱਟ ਰਿਹਾ ਹੈ।....
ਬਾਦਲਾਂ ਦੇ ਚਹੇਤੇ ਚੈਨਲ ਦੀ ਚੌਧਰ ਚਮਕਾਉਣ ਲਈ ਗੁਰਬਾਣੀ ਦਾ ਲਾਈਵ ਪ੍ਰਸਾਰਣ ਕਰਨ ਤੋਂ ਪੈਰ ਪਿੱਛੇ ਖਿੱਚ ਰਹੀ ਹੈ ਸ਼੍ਰੋਮਣੀ ਕਮੇਟੀ : ਮੁੱਖ ਮੰਤਰੀ ਮਾਨ
ਗੁਰਬਾਣੀ ਦੇ ਮੁਫ਼ਤ ਪ੍ਰਸਾਰਣ ਦੇ ਮਾਮਲੇ ਨੂੰ ਬਿਨਾਂ ਵਜ੍ਹਾ ਲਮਕਾ ਕੇ ਬਾਦਲ ਪਰਿਵਾਰ ਦੇ ਇਸ਼ਾਰਿਆਂ ਉਤੇ ਕੰਮ ਰਹੀ ਹੈ ਸ਼੍ਰੋਮਣੀ ਕਮੇਟੀ ਅਜੋਕੇ ਦੌਰ ਦੇ ਮਸੰਦਾਂ ਨੂੰ ਆਪਣੇ ਗੁਨਾਹਾਂ ਦੀ ਸਜ਼ਾ ਭੁਗਤਣੀ ਪਵੇਗੀ ਗੁਰਬਾਣੀ ਦੇ ਲਾਈਵ ਪ੍ਰਸਾਰਣ ਲਈ 24 ਘੰਟਿਆਂ ਵਿਚ ਪੁਖਤਾ ਬੰਦੋਬਸਤ ਕਰ ਸਕਦੀ ਹੈ ਸੂਬਾ ਸਰਕਾਰ ਵਿਧਾਨ ਸਭਾ ਇਜਲਾਸ ਦੀ ਕਾਨੂੰਨੀ ਵੈਧਤਾ ਉਤੇ ਰਾਜਪਾਲ ਦੀ ਅਗਿਆਨਤਾ ਉਤੇ ਚੁਟਕੀ ਲਈ ਚੰਡੀਗੜ੍ਹ, 22 ਜੁਲਾਈ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ....
ਨੌਜਵਾਨਾਂ ਨੂੰ ਯੂ.ਪੀ.ਐਸ.ਸੀ. ਪ੍ਰੀਖਿਆਵਾਂ ਦੀ ਕੋਚਿੰਗ ਦੇਣ ਲਈ ਅੱਠ ਅਤਿ-ਆਧੁਨਿਕ ਸਿਖਲਾਈ ਕੇਂਦਰ ਖੋਲ੍ਹੇਗੀ ਸਰਕਾਰ : ਮੁੱਖ ਮੰਤਰੀ
ਆਈ.ਏ.ਐਸ/ਆਈ.ਪੀ.ਐਸ/ਆਈ.ਆਰ.ਐਸ ਅਤੇ ਅਜਿਹੀਆਂ ਹੋਰ ਕੇਂਦਰੀ ਸੇਵਾਵਾਂ ਵਿੱਚ ਸੂਬੇ ਦੀ ਨੁਮਾਇੰਦਗੀ ਵਧਾਉਣ ਲਈ ਕੀਤੀ ਪਹਿਲਕਦਮੀ ਇਨ੍ਹਾਂ ਕੇਂਦਰਾਂ ਰਾਹੀਂ ਸਮਾਜ ਦੇ ਵੱਖ-ਵੱਖ ਵਰਗਾਂ ਦੇ ਉਮੀਦਵਾਰਾਂ ਨੂੰ ਮੁਫ਼ਤ ਕੋਚਿੰਗ ਦੇ ਨਾਲ-ਨਾਲ ਮਿਲੇਗੀ ਵਿੱਤੀ ਸਹਾਇਤਾ ਉਮੀਦਵਾਰਾਂ ਨੂੰ ਇਨ੍ਹਾਂ ਕੇਂਦਰਾਂ ਰਾਹੀਂ ਆਨਲਾਈਨ ਸਿਖਲਾਈ ਦੇਣ ਬਾਰੇ ਵੀ ਸਰਕਾਰ ਕਰ ਰਹੀ ਹੈ ਵਿਚਾਰ ਚੰਡੀਗੜ੍ਹ, 22 ਜੁਲਾਈ : ਆਈ.ਏ.ਐਸ/ਆਈ.ਪੀ.ਐਸ/ਆਈ.ਆਰ.ਐਸ ਅਤੇ ਅਜਿਹੀਆਂ ਹੋਰ ਕੇਂਦਰੀ ਸੇਵਾਵਾਂ ਵਿੱਚ ਪੰਜਾਬ ਦੀ ਨੁਮਾਇੰਦਗੀ ਵਧਾਉਣ ਲਈ....
ਲੁਧਿਆਣਾ ਪੁਲਿਸ ਵੱਲੋਂ ਫਰਜ਼ੀ ਇੰਟਰਨੈਸ਼ਨਲ ਕਾਲ ਸੈਂਟਰ ਦਾ ਕੀਤਾ ਪਰਦਾਫਾਸ਼, 29 ਗ੍ਰਿਫਤਾਰ
ਲੁਧਿਆਣਾ, 21 ਜੁਲਾਈ : ਲੁਧਿਆਣਾ ਪੁਲਿਸ ਨੇ ਇੱਕ ਫਰਜ਼ੀ ਇੰਟਰਨੈਸ਼ਨਲ ਕਾਲ ਸੈਂਟਰ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ 29 ਠੱਗਾਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਗਿਰੋਹ ਦੇ ਮੈਂਬਰ ਜ਼ਿਆਦਾਤਰ ਵਿਦੇਸ਼ੀਆਂ ਨੂੰ ਆਪਣਾ ਸ਼ਿਕਾਰ ਬਣਾਉਂਦੇ ਸਨ। ਮਨਦੀਪ ਸਿੰਘ ਸਿੱਧੂ, ਆਈ.ਪੀ.ਐਸ ਕਮਿਸ਼ਨਰ ਪੁਲਿਸ ਲੁਧਿਆਣਾ, ਸ੍ਰੀਮਤੀ ਸੋਮਿਆਂ ਮਿਸ਼ਰਾ, ਆਈ.ਪੀ.ਐਸ. ਜੁਆਇੰਟ ਕਮਿਸ਼ਨਰ ਪੁਲਿਸ ਸ਼ਹਿਰੀ, ਲੁਧਿਆਣਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸ਼ੁਭਮ ਅਗਰਵਾਲ ਆਈ.ਪੀ.ਐਸ ਵਧੀਕ ਡਿਪਟੀ ਕਮਿਸ਼ਨਰ ਪੁਲਿਸ ਜੋਨ-3 ਲੁਧਿਆਣਾ....
ਮਾਨਸਾ 'ਚ ਨਸ਼ਿਆਂ ਦੇ ਵਿਰੋਧ 'ਚ ਮਹਾਂ ਰੈਲੀ, ਚਿੱਟੇ ਤੇ ਮੈਡੀਕਲ ਨਸ਼ਿਆਂ ਨੂੰ ਜੜੋਂ ਖਤਮ ਕਰਨ ਦਾ ਐਲਾਨ
ਮਾਨਸਾ, 21 ਜੁਲਾਈ : ਨਸ਼ਾ ਵਿਰੋਧੀ ਸਾਂਝੀ ਐਕਸ਼ਨ ਕਮੇਟੀ ਮਾਨਸਾ ਦੇ ਸੱਦੇ `ਤੇ ਅੱਜ ਮਾਨਸਾ ਵਿਖੇ ਪੰਜਾਬ ਦੇ ਕੋਨੇ ਕੋਨੇ ਤੋਂ ਹਜ਼ਾਰਾਂ ਮਰਦਾਂ, ਔਰਤਾਂ ਅਤੇ ਨੌਜਵਾਨਾਂ ਨੇ ਸਮੂਲੀਅਤ ਕਰਕੇ ਪੂਰੇ ਸੂਬੇ `ਚ ਨਸ਼ਾ ਬੰਦੀ ਲਈ ਅਵਾਜ ਬੁਲੰਦ ਕੀਤੀ। ਹੱਥਾਂ `ਚ ਨਸ਼ਾ ਵਿਰੋਧੀ ਬੈਨਰ ਅਤੇ ਤਖਤੀਆਂ ਫੜ੍ਹੀਂ ਕਾਫਲਿਆਂ ਦੇ ਕਾਫਲੇ ਬਾਦ ਦੁਪਹਿਰ ਤੱਕ ਰੈਲੀ ਵਾਲੀ ਥਾਂ ਪੁੱਜਦੇ ਰਹੇ। ਭਾਰੀ ਇਕੱਠ ਕਾਰਨ ਥਾਂ ਦੀ ਪਈ ਘਾਟ ਦਾ ਖੁਦ ਹੀ ਹੱਲ ਕਰਦਿਆਂ ਬਜ਼ੁਰਗਾਂ, ਔਰਤਾਂ ਅਤੇ ਆਮ ਲੋਕਾਂ ਨੇ ਕਚਹਿਰੀਆਂ ਦੀ ਹਰ ਸੜਕ ਉਤੇ....
ਸਿਹਤ ਮੰਤਰੀ ਵੱਲੋਂ ਕਾਰਪੋਰੇਟ ਹਸਪਤਾਲਾਂ ਨੂੰ ਸਸਤੇ ਭਾਅ ’ਤੇ ਮਿਆਰੀ ਇਲਾਜ ਮੁਹੱਈਆ ਕਰਵਾਉਣ ਲਈ ਸਰਕਾਰ ਨਾਲ ਭਾਈਵਾਲੀ ਦਾ ਸੱਦਾ
ਇਹ ਕਦਮ ਆਮ ਜਨਤਾ ਨੂੰ ਨਹੀਂ ਕਰੇਗਾ ਪ੍ਰਭਾਵਿਤ; ਸਰਕਾਰ ਵੱਲੋਂ ਦਿੱਤਾ ਜਾਵੇਗਾ ਸਾਰਾ ਫੰਡ : ਬਲਬੀਰ ਸਿੰਘ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੰਜਾਬ ਦੇ ਲੋਕਾਂ ਨੂੰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਦੇਣ ਲਈ ਵਚਨਬੱਧ ਡਾਕਟਰ ਬਲਬੀਰ ਸਿੰਘ ਨੈਟਹੈਲਥ ਦੁਆਰਾ ਕਰਵਾਏ ‘‘ ਨਾਰਥਰਨ ਰੀਜਨ ਰਾਊਂਡਟੇਬਲ ’’ ਵਿਸ਼ੇ ਵਾਲੀ ਵਿਚਾਰ-ਚਰਚਾ ਵਿੱਚ ਸਨ ਮੁੱਖ ਮਹਿਮਾਨ ਚੰਡੀਗੜ੍ਹ, 21 ਜੁਲਾਈ : ਮੁੱਖ ਮੰਤਰੀ ਭਗਵੰਤ ਮਾਨ ਦੀ ਇੱਛਾ ਅਨੁਸਾਰ ਸੂਬੇ ਵਿੱਚ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਨੂੰ ਯਕੀਨੀ....