ਪੰਜਾਬ

ਕੇਂਦਰ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਕਿਸਾਨਾਂ ਦੀ ਭਲਾਈ ਹੈ : ਹਰਦੀਪ ਸਿੰਘ ਪੁਰੀ 
ਅੰਮ੍ਰਿਤਸਰ, 24 ਫਰਵਰੀ 2025 : ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ (ਪੀਐਮ-ਕਿਸਾਨ) ਯੋਜਨਾ ਦੀ 19ਵੀਂ ਕਿਸ਼ਤ ਯੋਗ ਕਿਸਾਨ ਪਰਿਵਾਰਾਂ ਨੂੰ ਜਾਰੀ ਹੋ ਗਈ ਹੈ। ਹੁਣ ਤੱਕ 11 ਕਰੋੜ ਤੋਂ ਵੱਧ ਕਿਸਾਨ 18 ਕਿਸ਼ਤਾਂ ਰਾਹੀਂ ਇਸ ਯੋਜਨਾ ਦਾ ਲਾਭ ਲੈ ਚੁੱਕੇ ਹਨ। ਪਿਛਲੀ ਕਿਸ਼ਤ ਵਿੱਚ ਕੁੱਲ 9.58 ਕਰੋੜ ਕਿਸਾਨਾਂ ਨੂੰ ਲਾਭ ਮਿਲਿਆ ਹੈ। ਉੱਥੇ ਹੀ ਕੇਂਦਰੀ ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰੀ ਹਰਦੀਪ ਸਿੰਘ ਪੁਰੀ ਨੇ ਪੀਐਮ ਕਿਸਾਨ ਸਨਮਾਨ ਨਿਧੀ ਯੋਜਨਾ ਦੀ 19ਵੀਂ ਕਿਸ਼ਤ ਜਾਰੀ ਕਰਨ ਦੇ ਸਬੰਧ ਗੁਰੂ ਨਾਨਕ....
ਆਪ ਪਾਰਟੀ ਦੇ 32 ਵਿਧਾਇਕ ਉਨ੍ਹਾਂ ਦੇ ਸੰਪਰਕ ਵਿੱਚ ਹਨ : ਪ੍ਰਤਾਪ ਸਿੰਘ ਬਾਜਵਾ
ਚੰਡੀਗੜ੍ਹ, 24 ਫਰਵਰੀ 2025 : ਪੰਜਾਬ ਸਰਕਾਰ ਵੱਲੋੋਂ ਦੋ ਦਿਨਾਂ ਵਿਧਾਨ ਸੈਸ਼ਨ ਬੁਲਾਇਆ ਗਿਆ ਹੈ, ਜਿਸ ਦਾ ਅੱਜ ਪਹਿਲਾ ਦਿਨ ਹੈ ਇਸ ਮੌਕੇ ਸੈਸ਼ਨ ਵਿੱਚ ਸ਼ਾਮਲ ਹੋਣ ਲਈ ਪੁੱਜੇ ਵਿਰੋਧੀ ਧਿਰ ਦੇ ਆਗੂ ਤੇ ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਆਮ ਆਦਮੀ ਪਾਰਟੀ ਦੇ 32 ਵਿਧਾਇਕ ਉਨ੍ਹਾਂ ਦੇ ਨਾਲ ਤਾਲਮੇਲ ‘ਚ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਸਰਕਾਰ ਤੋੜਨ ਦਾ ਕੋਈ ਵੀ ਇਰਾਦਾ ਨਹੀਂ ਹੈ, ਕਿਉਂਕਿ ਆਪ ਪਾਰਟੀ ਦੀ ਸਰਕਾਰ ਤਾਂ ਲਗਾਤਾਰ ਝੂਠ ਬੋਲਣ ਕਾਰਨ....
19 ਮਾਰਚ ਦੀ ਮੀਟਿੰਗ ਵਿੱਚ ਕੋਈ ਹੱਲ ਨਾ ਨਿਕਲਿਆ ਤਾਂ 25 ਮਾਰਚ ਨੂੰ 101 ਕਿਸਾਨਾਂ ਦਾ ਜਥਾ ਦਿੱਲੀ ਵੱਲ ਮਾਰਚ ਕਰੇਗਾ : ਸਰਵਣ ਸਿੰਘ ਪੰਧੇਰ
ਸ਼ੰਭੂ ਬਾਰਡਰ, 24 ਫਰਵਰੀ 2025 : ਦਿੱਲੀ ਮਾਰਚ ਨੂੰ ਲੈ ਕੇ ਐਤਵਾਰ ਨੂੰ ਸ਼ੰਭੂ ਬਾਰਡਰ 'ਤੇ ਕਿਸਾਨ ਆਗੂਆਂ ਦੀ ਮੀਟਿੰਗ ਤੋਂ ਬਾਅਦ ਸੋਮਵਾਰ ਸਵੇਰੇ ਇਕ ਵਾਰ ਫਿਰ ਦੋਵਾਂ ਪਾਰਟੀਆਂ ਦੇ ਆਗੂਆਂ ਦੀ ਮੀਟਿੰਗ ਹੋਈ। ਮੀਟਿੰਗ ਤੋਂ ਬਾਅਦ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਫਿਲਹਾਲ 25 ਫਰਵਰੀ ਨੂੰ ਦਿੱਲੀ ਵੱਲ ਮਾਰਚ ਕਰਨ ਦਾ ਫੈਸਲਾ ਟਾਲ ਦਿੱਤਾ ਗਿਆ ਹੈ। ਪੰਧੇਰ ਨੇ ਦੱਸਿਆ ਕਿ ਕੇਂਦਰ ਸਰਕਾਰ ਨਾਲ ਪਹਿਲਾਂ ਵੀ ਦੋ ਮੀਟਿੰਗਾਂ ਹੋ ਚੁੱਕੀਆਂ ਹਨ। ਹੁਣ 19 ਮਾਰਚ ਨੂੰ ਮੁੜ ਮੀਟਿੰਗ ਹੈ। ਜੇਕਰ ਉਸ....
ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਟਕਰਾਅ ਦੀ ਨੀਤੀ ਅਪਣਾ ਰਹੀ ਹੈ : ਜਥੇਦਾਰ ਗਿਆਨੀ ਰਘਬੀਰ ਸਿੰਘ 
ਅੰਮ੍ਰਿਤਸਰ, 24 ਫਰਵਰੀ 2025 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨਾਲ ਚੱਲ ਰਹੇ ਵਿਵਾਦ ਦਰਮਿਆਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਇੱਕ ਵਾਰ ਫਿਰ ਸਖ਼ਤ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਟਕਰਾਅ ਦੀ ਨੀਤੀ ਅਪਣਾ ਰਹੀ ਹੈ। ਉਨ੍ਹਾਂ ਸਪੱਸ਼ਟ ਕੀਤਾ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ 2 ਦਸੰਬਰ ਨੂੰ ਜਾਰੀ ਹੁਕਮਨਾਮੇ ਨੂੰ ਪੂਰੀ ਤਰ੍ਹਾਂ ਲਾਗੂ ਕੀਤਾ ਜਾਵੇਗਾ। ਅਕਾਲੀ....
ਤੇਜ਼ ਰਫਤਾਰ ਕਾਰ ਨੇ ਮੋਟਰਸਾਈਕਲ ਨੂੰ ਮਾਰ ਟੱਕਰ, ਦੋ ਵਿਅਕਤੀਆਂ ਦੀ ਮੌਤ
ਫ਼ਾਜਿਲਕਾ, 24 ਫਰਵਰੀ 2025 : ਫ਼ਾਜਿਲਕਾ ਜਿਲ੍ਹਾ ਦੇ ਪਿੰਡ ਰਾਮਪੁਰ ਨਜ਼ਦੀਕ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਦੋ ਵਿਅਕਤੀਆਂ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਬੀਤੀ ਦੇਰ ਦੋ ਵਿਅਕਤੀ ਆਪਣੇ ਮੋਟਰਸਾਈਕਲ ਤੇ ਸਵਾਰ ਹੋ ਕੇ ਘਰ ਨੂੰ ਵਾਪਸ ਆ ਰਹੇ ਸਨ ਕਿ ਉਨ੍ਹਾਂ ਨੂੰ ਇੱਕ ਤੇਜ਼ ਰਫਤਾਰ ਕਾਰ ਨੇ ਕੁਚਲ ਦਿੱਤਾ। ਜਿਸ ਕਾਰਨ ਦੋਵਾਂ ਦੀ ਮੌਕੇ ਤੇ ਹੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਦਲੀਪ ਕੁਮਾਰ ਤੇ ਸੁਭਾਸ਼ ਕੁਮਾਰ ਵਜੋਂ ਹੋਈ ਹੈ।ਇਸ ਸਬੰਧੀ ਜਦੋਂ ਥਾਣਾ ਬਹਾਵਲ ਦੇ ਏਐਸਆਈ ਬਲਵੀਰ ਸਿੰਘ ਨਾਲ....
ਬਟਾਲਾ ਪੁਲਿਸ ਨੇ 2 ਵਿਅਕਤੀਆਂ ਨੂੰ 83 ਲੱਖ ਰੁਪਏ, ਗੈਰ-ਕਾਨੂੰਨੀ ਹਥਿਆਰ ਅਤੇ ਲਗਜ਼ਰੀ ਵਾਹਨ ਸਮੇਤ ਕੀਤਾ ਗ੍ਰਿਫ਼ਤਾਰ 
ਬਟਾਲਾ, 23 ਫਰਵਰੀ 2025 : ਬਟਾਲਾ ਪੁਲਿਸ ਵੱਲੋ ਇੱਕ ਵੱਡੀ ਸਫਲਤਾ ਹਾਸਿਲ ਕਰਦੇ ਹੋਏ ਅਮਰੀਕਾ ਸਥਿਤ ਗੁਰਦੇਵ ਜੱਸਲ ਦੁਆਰਾ ਚਲਾਏ ਜਾ ਰਹੇ ਇੱਕ ਵੱਡੇ ਫਿਰੌਤੀ ਰੈਕੇਟ ਦਾ ਪਰਦਾਫਾਸ਼ ਕਰਕੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁੱਢਲੀ ਜਾਂਚ ਤੋਂ ਪਤਾ ਚੱਲਿਆ ਹੈ ਕਿ 4 ਫਰਵਰੀ ਨੂੰ ਜੱਸਲ ਦੇ ਸਾਥੀਆਂ ਨੇ ਕਲਾਨੌਰ ਸਥਿਤ ਵਪਾਰੀ ਦੇ ਪੈਟਰੋਲ ਪੰਪ 'ਤੇ ਗੋਲੀਬਾਰੀ ਕੀਤੀ ਸੀ। ਲਗਾਤਾਰ ਧਮਕੀ ਭਰੇ ਕਾਲਾਂ ਕਰਨ ਅਤੇ ₹1 ਕਰੋੜ ਦੀ ਮੰਗ ਤੋਂ ਬਾਅਦ, ਕਾਰੋਬਾਰੀ ਨੇ ਆਖਰਕਾਰ 11 ਫਰਵਰੀ ਨੂੰ 50 ਲੱਖ ਰੁਪਏ....
ਹਰਜੋਤ ਬੈਂਸ ਵੱਲੋਂ ਗ਼ੈਰਕਾਨੂੰਨੀ ਮਾਈਨਿੰਗ ਖ਼ਿਲਾਫ਼ ਜੰਗ ਦਾ ਐਲਾਨ; ਤਿੰਨ ਐਫ.ਆਈ.ਆਰ. ਦਰਜ
ਕੈਬਨਿਟ ਮੰਤਰੀ ਵੱਲੋਂ ਨਾਜਾਇਜ਼ ਖਣਨ ਰੋਕਣ ਲਈ ਨਾਈਟ ਵਿਜ਼ਨ ਕੈਮਰੇ ਲਗਾਉਣ ਦੇ ਆਦੇਸ਼ ਹਰਜੋਤ ਬੈਂਸ ਵੱਲੋਂ ਆਨੰਦਪੁਰ ਸਾਹਿਬ ਇਲਾਕੇ ‘ਚ ਸਾਰੇ ਕਰੱਸ਼ਰਾਂ 'ਤੇ ਛਾਪੇ ਮਾਰਨ ਅਤੇ ਰਿਕਾਰਡ ਦੀ ਬਾਰੀਕੀ ਨਾਲ ਜਾਂਚ ਕਰਨ ਦੇ ਹੁਕਮ ਗ਼ੈਰਕਾਨੂੰਨੀ ਖਣਨ ਗਤੀਵਿਧੀਆਂ ਬਾਰੇ ਪਤਾ ਲਗਾਉਣ ਤੇ ਰਿਪੋਰਟ ਕਰਨ ਲਈ ਯੂਥ ਕਲੱਬਾਂ ਨੂੰ ਸਰਗਰਮ ਕਰਨ ਦੇ ਵੀ ਦਿੱਤੇ ਨਿਰਦੇਸ਼ ਚੰਡੀਗੜ੍ਹ, 22 ਫਰਵਰੀ 2025 : ਗ਼ੈਰਕਾਨੂੰਨੀ ਖਣਨ ਵਿਰੁੱਧ ਵੱਡੀ ਅਤੇ ਫੈਸਲਾਕੁੰਨ ਕਾਰਵਾਈ ਕਰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਅਤੇ ਆਨੰਦਪੁਰ....
ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ 26-27 ਫਰਵਰੀ ਨੂੰ ਫਿਰ ਮੀਂਹ ਪੈਣ ਦੀ ਸੰਭਾਵਨਾ
ਚੰਡੀਗੜ੍ਹ, 22 ਫਰਵਰੀ 2025 : ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦਰਅਸਲ, ਪਹਾੜਾਂ ਵਿੱਚ ਬਰਫ਼ਬਾਰੀ ਦਾ ਅਸਰ ਮੈਦਾਨੀ ਇਲਾਕਿਆਂ ਵਿੱਚ ਵੀ ਮਹਿਸੂਸ ਹੋਣਾ ਸ਼ੁਰੂ ਹੋ ਗਿਆ ਹੈ, ਜਿਸ ਕਾਰਨ ਮੌਸਮ ਬਦਲ ਗਿਆ ਹੈ। ਮੌਸਮ ਵਿਭਾਗ ਅਨੁਸਾਰ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਪੀਲਾ ਅਲਰਟ ਐਲਾਨਿਆ ਗਿਆ ਹੈ। ਉਥੇ ਹੀ ਮੌਸਮ ਵਿਭਾਗ ਦੇ ਅਨੁਸਾਰ, 24 ਫਰਵਰੀ ਤੋਂ ਇੱਕ ਨਵਾਂ ਪੱਛਮੀ ਗੜਬੜ ਸਰਗਰਮ ਹੋ ਰਿਹਾ ਹੈ। ਇਸਦਾ ਪ੍ਰਭਾਵ ਜੰਮੂ-ਕਸ਼ਮੀਰ ਅਤੇ ਹਿਮਾਚਲ ਦੇ ਪਹਾੜੀ ਇਲਾਕਿਆਂ ਵਿੱਚ ਦੇਖਣ....
ਤਰਨਤਾਰਨ 'ਚ ਬਦਮਾਸ਼ਾਂ ਅਤੇ ਪੁਲਿਸ ਵਿਚਾਲੇ ਹੋਈ ਗੋਲੀਬਾਰੀ, 1 ਬਦਮਾਸ਼ ਜ਼ਖਮੀ
ਤਰਨਤਾਰਨ, 22 ਫਰਵਰੀ 2025 : ਤਰਨਤਾਰਨ ਜ਼ਿਲ੍ਹੇ ਦੇ ਪਿੰਡ ਖੁਵਾਸਪੁਰ ਨੇੜੇ ਬਦਮਾਸ਼ਾਂ ਅਤੇ ਪੁਲਿਸ ਵਿਚਾਲੇ ਗੋਲੀਬਾਰੀ ਹੋਈ। ਗੋਲੀਬਾਰੀ ਦੌਰਾਨ ਬਦਮਾਸ਼ ਦੀ ਲੱਤ 'ਚ ਗੋਲੀ ਲੱਗਣ ਨਾਲ ਉਹ ਜ਼ਖਮੀ ਹੋ ਗਿਆ। ਪੁਲਸ ਨੇ ਉਸ ਨੂੰ ਹਿਰਾਸਤ 'ਚ ਲੈ ਕੇ ਇਲਾਜ ਲਈ ਹਸਪਤਾਲ 'ਚ ਦਾਖਲ ਕਰਵਾਇਆ ਹੈ। ਫੜੇ ਗਏ ਮੁਲਜ਼ਮ ਦੀ ਪਛਾਣ ਜਸਵਿੰਦਰ ਸਿੰਘ ਵਾਸੀ ਗੋਇੰਦਵਾਲ ਸਾਹਿਬ ਵਜੋਂ ਹੋਈ ਹੈ। ਜਾਣਕਾਰੀ ਦਿੰਦਿਆਂ ਡੀਐਸਪੀ ਗੋਇੰਦਵਾਲ ਸਾਹਿਬ ਅਤੁਲ ਸੋਨੀ ਨੇ ਦੱਸਿਆ ਕਿ ਪੁਲੀਸ ਨੇ ਪਿੰਡ ਖਵਾਸਪੁਰ ਨੇੜੇ ਡੰਡਿਆਵਾਲੇ ਪੁਲ....
10 ਕਿਲੋਗ੍ਰਾਮ ਹੈਰੋਇਨ ਰਿਕਵਰੀ ਮਾਮਲਾ: ਮੁਲਜ਼ਮ ਦੇ ਬਿਆਨ ਦੇ ਆਧਾਰ 'ਤੇ 2 ਕਿਲੋਗ੍ਰਾਮ ਹੋਰ ਹੈਰੋਇਨ ਬਰਾਮਦ,ਕੁੱਲ ਬਰਾਮਦੀ 15 ਕਿਲੋਗ੍ਰਾਮ ਤੱਕ ਪਹੁੰਚੀ
ਦੋ ਦਿਨ ਪਹਿਲਾਂ ਪੁਲਿਸ ਟੀਮਾਂ ਨੇ ਹਰਮਨਦੀਪ ਦੇ ਸਾਥੀ ਨੂੰ ਗ੍ਰਿਫ਼ਤਾਰ ਕਰਕੇ ਉਸਦੇ ਕਬਜ਼ੇ ‘ਚੋਂ 3 ਕਿਲੋ ਹੈਰੋਇਨ ਕੀਤੀ ਸੀ ਬਰਾਮਦ ਚੰਡੀਗੜ੍ਹ/ਅੰਮ੍ਰਿਤਸਰ, 22 ਫਰਵਰੀ 2025 : ਪੰਜਾਬ ਪੁਲਿਸ ਵੱਲੋਂ 10 ਕਿਲੋਗ੍ਰਾਮ ਹੈਰੋਇਨ ਰਿਕਵਰੀ ਮਾਮਲੇ ਸਬੰਧੀ ਚੱਲ ਰਹੀ ਜਾਂਚ ਦੌਰਾਨ ਅਗਲੇ-ਪਿਛਲੇ ਸੰਬੰਧਾਂ ‘ਤੇ ਕਾਰਵਾਈ ਕਰਦੇ ਹੋਏ, ਫਾਲੋ-ਅੱਪ ਕਾਰਵਾਈ ਦੌਰਾਨ ਕਾਊਂਟਰ ਇੰਟੈਲੀਜੈਂਸ, ਅੰਮ੍ਰਿਤਸਰ ਵੱਲੋਂ ਦੋਸ਼ੀ ਹਰਮਨਦੀਪ ਸਿੰਘ ਦੁਆਰਾ ਕੀਤੇ ਗਏ ਇੱਕ ਖੁਲਾਸੇ ਦੇ ਆਧਾਰ 'ਤੇ ਪਿੰਡ ਬੋਪਾਰਾਏ ਬਾਜ ਸਿੰਘ ਵਿੱਚ....
ਕਦੇ ਵੀ ਹਕੀਕਤ ਨਹੀਂ ਬਣੇਗੀ ਐਸ.ਵਾਈ.ਐਲ. ਨਹਿਰ : ਮੁੱਖ ਮੰਤਰੀ ਭਗਵੰਤ ਮਾਨ 
ਭਗਵੰਤ ਮਾਨ ਨੇ ਭਵਾਨੀਗੜ੍ਹ ਵਿਖੇ ਨਵਾਂ ਬਣਿਆ ਸਬ-ਡਵੀਜ਼ਨਲ ਕੰਪਲੈਕਸ ਲੋਕਾਂ ਨੂੰ ਕੀਤਾ ਸਮਰਪਿਤ ਪੰਜਾਬ ਸਰਕਾਰ ਸੂਬੇ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਨੌਟੰਕੀਆਂ ਕਰਕੇ ਬਿੱਟੂ ਦਾ ਮੁੱਖ ਮੰਤਰੀ ਨਿਵਾਸ 'ਤੇ ਕਾਬਜ਼ ਹੋਣ ਦਾ ਸੁਪਨਾ ਕਦੇ ਵੀ ਸਾਕਾਰ ਨਹੀਂ ਹੋਵੇਗਾ ਭਵਾਨੀਗੜ੍ਹ, 22 ਫਰਵਰੀ, 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਪੰਜਾਬ ਕੋਲ ਕਿਸੇ ਹੋਰ ਸੂਬੇ ਨਾਲ ਸਾਂਝਾ ਕਰਨ ਲਈ ਪਾਣੀ ਦੀ ਇਕ ਵੀ ਬੂੰਦ ਨਹੀਂ ਹੈ ਅਤੇ ਸਤਲੁਜ ਯਮੁਨਾ ਲਿੰਕ (ਐਸ.ਵਾਈ.ਐਲ....
ਮੈਨੂੰ ਕੱਲ੍ਹ ਐਸਜੀਪੀਸੀ ਤੋਂ ਪੱਤਾ ਲੱਗਾ ਕਿ ਅਕਾਲ ਤਖ਼ਤ ਸਾਹਿਬ ਦਾ ਹੁਕਮ ਚਾਰ ਦੀਵਾਰੀ ਦੇ ਅੰਦਰ ਹੀ ਲਾਗੂ ਹੁੰਦਾ ਹੈ : ਸਿੰਘ ਸਾਹਿਬ ਗਿਆਨੀ ਰਘਵੀਰ ਸਿੰਘ
ਅੰਮ੍ਰਿਤਸਰ, 23 ਫਰਵਰੀ 2025 : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਸਿੰਘ ਸਾਹਿਬ ਗਿਆਨੀ ਰਘਵੀਰ ਸਿੰਘ ਵੱਲੋਂ ਅੱਜ ਫਿਰ ਗਿਆਨੀ ਹਰਪ੍ਰੀਤ ਸਿੰਘ ਦੇ ਹੱਕ ਵਿੱਚ ਨਿਤਰਦੇ ਹੋਏ 1925 ਦੇ ਐਕਟ ਬਾਰੇ ਬੋਲਦੇ ਕਿਹਾ ਕਿ ਉਨ੍ਹਾਂ ਨੂੰ ਬੀਤੇ ਕੱਲ੍ਹ ਐਸਜੀਪੀਸੀ ਤੋਂ ਅਧਿਕਾਰ ਬਾਰੇ ਪਤਾ ਲੱਗਾ। ਸਿੰਘ ਸਾਹਿਬ ਗਿਆਨੀ ਰਘਵੀਰ ਸਿੰਘ ਨੇ ਕਿਹਾ ਕਿ ਚਾਰ ਦੀਵਾਰੀ ਦੇ ਅੰਦਰ ਹੀ ਅਕਾਲ ਤਖ਼ਤ ਸਾਹਿਬ ਦਾ ਹੁਕਮ ਲਾਗੂ ਰਹਿੰਦਾ ਹੈ। ਪਰ ਮੈਂ ਸਮਝਦਾ ਹਾਂ ਸੀ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਆਦੇਸ਼ ਵਿਸ਼ਵ ਵਿਅਤਪੀ ਪੱਧਰ ਤੇ....
ਪੰਜਾਬ ਸਰਕਾਰ ਵੱਲੋਂ 3381 ਐਲੀਮੈਂਟਰੀ ਅਧਿਆਪਕਾਂ ਜਲਦੀ ਦਿੱਤੇ ਜਾਣਗੇ ਨਿਯੁਕਤੀ ਪੱਤਰ
ਚੰਡੀਗੜ੍ਹ, 21 ਫ਼ਰਵਰੀ, 2025 : ਸੂਬੇ ਵਿੱਚ ਸਿੱਖਿਆ ਦੇ ਖੇਤਰ ਨੂੰ ਹੁਲਾਰਾ ਦੇਣ ਅਤੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜਲਦੀ ਸੂਬੇ ਦੇ 3381 ਐਲੀਮੈਂਟਰੀ ਅਧਿਆਪਕਾਂ ਨੂੰ ਰੈਗੂਲਰ ਨਿਯੁਕਤੀ ਪੱਤਰ ਦਿੱਤੇ ਜਾਣਗੇ। ਇਸ ਸਬੰਧੀ ਫੈਸਲਾ ਅੱਜ ਇੱਥੇ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ’ਤੇ ਹੋਈ ਮੀਟਿੰਗ ਦੌਰਾਨ ਲਿਆ ਗਿਆ। ਇੱਥੇ ਸਿੱਖਿਆ ਵਿਭਾਗ ਦੀ ਸਮੀਖਿਆ ਕਰਨ ਲਈ ਹੋਈ ਮੀਟਿੰਗ ਦੌਰਾਨ....
ਪੰਜਾਬ ’ਚ 90 ਹਜ਼ਾਰ ਕਰੋੜ ਰੁਪਏ ਤੋਂ ਜ਼ਿਆਦਾ ਦਾ ਨਿਵੇਸ਼: ਮੰਤਰੀ ਤਰੁਨਪ੍ਰੀਤ ਸਿੰਘ ਸੌਂਦ 
55000 ਨਵੇਂ ਐਮ ਐਸ ਐਮ ਈਜ਼ ਦਰਜ ਹੋਏ ਇਨਵੈਸਟ ਪੰਜਾਬ ਪੋਰਟਲ ਦੇਸ਼ ਭਰ ਵਿੱਚੋਂ ਪਹਿਲੇ ਸਥਾਨ ’ਤੇ ਸੂਬੇ ਦੇ ਪਿੰਡਾਂ ’ਚ 6000 ਖੇਡ ਮੈਦਾਨਾਂ ’ਚੋਂ 3000 ਮੈਦਾਨ ਮੁਕੰਮਲ, ਬਾਕੀ ਅਗਲੇ ਵਿੱਤੀ ਸਾਲ ਦੇ ਅਖੀਰ ਤੱਕ ਪੂਰੇ ਕਰ ਲਏ ਜਾਣਗੇ ਛੱਪੜਾਂ ਦੀ ਸਫ਼ਾਈ ਅਤੇ ਸੁੰਦਰੀਕਰਨ ਦਾ ਕੰਮ ਜਾਰੀ ਕਿਰਤ ਵਿਭਾਗ ’ਚ ਫ਼ਾਰਮ 27 ਦਾ ਸਰਲੀਕਰਨ, ਤਿੰਨ ਮਹੀਨੇ ’ਚ 60 ਹਜ਼ਾਰ ਕਿਰਤੀਆਂ ਦੀਆਂ ਰਜਿਸਟ੍ਰੇਸ਼ਨਾਂ ਦਰਜ ਕੀਤੀਆਂ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 21 ਫ਼ਰਵਰੀ, 2025 : ਪੰਜਾਬ ਦੇ ਸਨਅਤ ਅਤੇ ਵਣਜ ਮੰਤਰੀ ਤਰੁਨਪ੍ਰੀਤ....
ਅੰਮ੍ਰਿਤਸਰ ਪੁਲਿਸ ਨੇ 5 ਕਿਲੋ ਹੈਰੋਇਨ ਸਮੇਤ 4 ਨੌਜਵਾਨਾਂ ਨੂੰ ਕੀਤਾ ਗ੍ਰਿਫ਼ਤਾਰ 
ਅੰਮ੍ਰਿਤਸਰ, 21 ਫਰਵਰੀ 2025 : ਸਰਹੱਦ ਪਾਰੋਂ ਤਸਕਰੀ ਨੂੰ ਵੱਡਾ ਝਟਕਾ ਦਿੰਦੇ ਹੋਏ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਵੱਲੋਂ 4 ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਕੇ 5.067 ਕਿਲੋਗ੍ਰਾਮ ਹੈਰੋਇਨ ਜ਼ਬਤ ਕੀਤੀ ਗਈ ਹੈ। ਐਨ.ਡੀ.ਪੀ.ਐਸ. ਐਕਟ ਤਹਿਤ ਦੋ ਐਫ.ਆਈ.ਆਰਜ਼ ਥਾਣਾ ਛਾਉਣੀ ਅਤੇ ਥਾਣਾ ਸਦਰ, ਅੰਮ੍ਰਿਤਸਰ ਵਿਖੇ ਦਰਜ ਕੀਤੀਆਂ ਗਈਆਂ ਹਨ। ਹਵਾਲਾ ਨੈੱਟਵਰਕ ਅਤੇ ਪਿਛੜੇ ਅਤੇ ਅਗਾਂਹਵਧੂ ਸਬੰਧਾਂ ਦੀ ਜਾਂਚ ਜਾਰੀ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ....