ਪਰਮਬੰਸ ਸਿੰਘ ਰੋਮਾਣਾ ਨੇ ਕਿਹਾ ਕਿ ਪਾਰਟੀ ਐਮ ਓ ਯੂ ਦਾ ਵਿਰੋਧ ਕਰੇਗੀ, ਸੈਨੇਟ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਯੂਨੀਵਰਸਿਟੀ ਆਰ ਐਸ ਐਸ ਹਵਾਲੇ ਕਰਨ ਦੀ ਤਜਵੀਜ਼ ਨੂੰ ਮਨਜ਼ੂਰੀ ਨਾ ਦੇਣ ਚੰਡੀਗੜ੍ਹ, 7 ਜੂਨ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪੰਜਾਬ ਯੂਨੀਵਰਸਿਟੀ ਵੱਲੋਂ ਰਾਸ਼ਟਰੀ ਸਵੈਮ ਸੇਵਕ ਸਿੰਘ (ਆਰ ਐਸ ਐਸ) ਨਾਲ ਜੁੜੇ ਰਿਸਰਚ ਫਾਰ ਰਿਸਰਚਜੈਂਟ ਫਾਉਂਡੇਸ਼ਨ (ਆਰ ਐਫ ਆਰ ਐਫ) ਨਾਲ ਐਮ ਓ ਯੂ ’ਤੇ ਹਸਤਾਖ਼ਰ ਕਰਨ ਦੀ ਨਿਖੇਧੀ ਕੀਤੀ ਅਤੇ ਜ਼ੋਰਦੇ ਕੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਅਸਿੱਧੇ ਤੌਰ....
ਪੰਜਾਬ
ਚੰਡੀਗੜ੍ਹ, 7 ਜੂਨ : 6 ਜੂਨ ਨੂੰ ਘੱਲੂਘਾਰਾ ਦਿਵਸ ਤੇ ਜਥੇਦਾਰ ਸਾਹਿਬਾਨ ਵੱਲੋਂ ਸ਼ੰਦੇਸ ਕੌਮ ਦੇ ਨਾਮ ਦਿੱਤਾ ਸੀ, ਉਸ ਤੋਂ ਬਾਅਦ ਜੇਲ੍ਹ 'ਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਪ੍ਰਤੀਕਿਰਿਆ ਸਾਹਮਣੇ ਆਈ ਹੈ। ਭਾਈ ਰਾਜੋਆਣਾ ਬਿਆਨ ਨੂੰ ਉਹਨਾਂ ਦੀ ਭੈਣ ਕਮਲਦੀਪ ਕੌਰ ਰਾਜੋਆਣਾ ਵੱਲੋਂ ਆਪਣੀ ਫੇਸਬੁੱਕ 'ਤੇ ਸ਼ੇਅਰ ਕੀਤਾ ਗਿਆ। ਅਸਲ 'ਚ 6 ਜੂਨ ਨੂੰ ਘੱਲੂਘਾਰਾ ਦਿਵਸ ਤੇ ਜਥੇਦਾਰ ਸਾਹਿਬਾਨ ਵੱਲੋਂ ਸ਼ੰਦੇਸ ਕੌਮ ਦੇ ਨਾਮ ਦਿੱਤਾ ਸੀ ਕਿ ਸਾਨੂੰ ਸਰਕਾਰਾਂ ਤੋਂ ਝੋਲੀ ਅੱਡ ਕੇ ਇਨਸਾਫ਼ ਮੰਗਣ ਦੀ ਲੋੜ ਨਹੀਂ।....
ਮੁੱਖ ਮੰਤਰੀ ਵੱਲੋਂ ਇਕ ਸਾਲ ਦੇ ਅੰਦਰ 35ਵਾਂ ਜੱਚਾ-ਬੱਚਾ ਦੇਖਭਾਲ ਕੇਂਦਰ ਲੋਕਾਂ ਨੂੰ ਸਮਰਪਿਤ ਆਉਂਦੇ ਦਿਨਾਂ ਵਿਚ 75-100 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ ਜਾਣਗੇ 15 ਅਗਸਤ ਤੱਕ 15 ‘ਸਕੂਲ ਆਫ ਐਮੀਨੈਂਸ’ ਹੋਣਗੇ ਸਥਾਪਤ ਵਿਰੋਧੀ ਧਿਰਾਂ ਦੇ ਲੀਡਰਾਂ ਨੂੰ ਪੰਜਾਬੀਆਂ ਦੇ ਮਨੋ ਲੱਥ ਚੁੱਕੇ ਲੋਕਾਂ ਦੀ ‘ਜੁੰਡਲੀ’ ਦੱਸਿਆ ਪਿਛਲੇ ਸਮੇਂ ਵਿਚ ਭ੍ਰਿਸ਼ਟ ਸਰਕਾਰਾਂ ਨੇ ਸੂਬੇ ਦਾ ਭੱਠਾ ਬਿਠਾ ਦਿੱਤਾ ਐਸ.ਏ.ਐਸ.ਨਗਰ, 7 ਜੂਨ : ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਦੇਣ ਦੇ ਉਦੇਸ਼ ਨਾਲ ਪੰਜਾਬ....
ਕੁੱਲ 15 ਕਮੇਟੀਆਂ ਦੇ ਚੇਅਰਮੈਨਾਂ ਅਤੇ ਮੈਂਬਰਾਂ ਦੀ ਸੂਚੀ ਜਾਰੀ ਚੰਡੀਗੜ੍ਹ, 7 ਜੂਨ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਲ 2023-24 ਲਈ ਸਦਨ ਦੀਆਂ ਵੱਖ-ਵੱਖ ਕਮੇਟੀਆਂ ਦੇ ਚੇਅਰਮੈਨ ਅਤੇ ਮੈਂਬਰ ਨਾਮਜ਼ਦ ਕੀਤੇ ਗਏ ਹਨ। ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਕੁੱਲ 15 ਕਮੇਟੀਆਂ ਦੇ ਚੇਅਰਮੈਨ ਅਤੇ ਮੈਂਬਰਾਂ ਦੀ ਸੂਚੀ ਜਾਰੀ ਕੀਤੀ ਗਈ ਹੈ। ਵੱਖ-ਵੱਖ ਕਮੇਟੀਆਂ ਦੇ ਨਾਂ ਅਤੇ ਵੇਰਵੇ ਇਸ....
ਚੰਡੀਗੜ੍ਹ, 06 ਜੂਨ : ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਖਾਲਿਸਤਾਨ ਟਾਈਗਰ ਫੋਰਸ (ਕੇਟੀਐਫ) ਨਾਲ ਜੁੜੇ ਇੱਕ ਮਾਮਲੇ ਵਿੱਚ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਨੇ ਮੰਗਲਵਾਰ ਨੂੰ ਪੰਜਾਬ ਅਤੇ ਹਰਿਆਣਾ ਵਿੱਚ 10 ਥਾਵਾਂ 'ਤੇ ਤਲਾਸ਼ੀ ਲਈ। ਰਿਪੋਰਟਾਂ ਦੇ ਅਨੁਸਾਰ, ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਲਈ ਫੰਡ ਇਕੱਠਾ ਕਰਨ ਅਤੇ ਸਰਹੱਦ ਪਾਰ ਤੋਂ ਹਥਿਆਰਾਂ, ਗੋਲਾ ਬਾਰੂਦ ਅਤੇ ਵਿਸਫੋਟਕਾਂ ਦੀ ਤਸਕਰੀ ਕਰਨ ਲਈ ਰਚੀ ਗਈ ਅਪਰਾਧਿਕ ਸਾਜ਼ਿਸ਼ ਦੇ ਸਬੰਧ ਵਿੱਚ ਪੰਜਾਬ ਵਿੱਚ 9 ਅਤੇ ਹਰਿਆਣਾ ਵਿੱਚ ਇੱਕ ਸਥਾਨਾਂ....
ਆਗਾਮੀ ਝੋਨੇ ਦੇ ਸੀਜ਼ਨ ਦੇ ਮੱਦੇਨਜ਼ਰ ਬਿਜਲੀ ਦੀ ਮੰਗ ਵਧਣ ਕਾਰਨ ਪੰਜਾਬ ਲਈ ਕੇਂਦਰੀ ਪੂਲ ਵਿੱਚੋਂ ਵਾਧੂ ਬਿਜਲੀ ਦੇਣ ਦੀ ਮੰਗ 15 ਜੂਨ ਤੋਂ 15 ਅਕਤੂਬਰ ਤੱਕ 24 ਘੰਟੇ ਬਿਜਲੀ ਦੀ ਸਪਲਾਈ ਲਈ ਇਕ ਹਜ਼ਾਰ ਮੈਗਾਵਾਟ ਬਿਜਲੀ ਦੇਣ ਦੀ ਕੀਤੀ ਮੰਗ ਚੰਡੀਗੜ੍ਹ, 6 ਜੂਨ : ਆਗਾਮੀ ਝੋਨੇ ਦੇ ਸੀਜ਼ਨ ਦੌਰਾਨ ਬਿਜਲੀ ਦੀ ਮੰਗ ਵਧਣ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਕੇਂਦਰੀ ਬਿਜਲੀ ਮੰਤਰੀ ਆਰ.ਕੇ. ਸਿੰਘ ਨੂੰ ਅਪੀਲ ਕੀਤੀ ਕਿ ਭਾਰੀ ਮੰਗ ਨੂੰ ਪੂਰਾ ਕਰਨ ਲਈ ਸੂਬੇ ਨੂੰ ਕੇਂਦਰੀ ਪੂਲ....
ਸੂਬੇ ਦੇ ਅਮੀਰ ਸਭਿਆਚਾਰ, ਕਲਾ ਅਤੇ ਵਿਰਾਸਤ ਨੂੰ ਪ੍ਰਦਰਸ਼ਿਤ ਕਰਕੇ ਪੰਜਾਬ ਨੂੰ ਵਿਸ਼ਵ ਪੱਧਰੀ ਸੈਰ-ਸਪਾਟਾ ਸਥਾਨ ਵਜੋਂ ਉਭਾਰਨਾ ਦੇ ਮੰਤਵ ਨਾਲ ਲਿਆ ਫੈਸਲਾ ਸੈਰ-ਸਪਾਟਾ ਵਿਭਾਗ ਨੂੰ ਨਿਯਮਿਤ ਵਕਫ਼ਿਆਂ ‘ਤੇ ਅਜਿਹੇ ਸੱਭਿਆਚਾਰਕ ਸਮਾਗਮਾਂ ਕਰਵਾਉਣ ਸਬੰਧੀ ਮਸੌਦਾ ਤਿਆਰ ਕਰਨ ਲਈ ਕਿਹਾ ਚੰਡੀਗੜ੍ਹ, 6 ਜੂਨ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਸੂਬੇ ਦੇ ਅਮੀਰ ਸੱਭਿਆਚਾਰ, ਕਲਾ ਅਤੇ ਵਿਰਾਸਤ ਨੂੰ ਦਰਸਾਉਣ ਦੇ ਮੱਦੇਨਜ਼ਰ ਸੂਬੇ ਭਰ ’ਚ ਸੱਭਿਆਚਾਰਕ ਮੇਲਿਆਂ ਦੀ ਲੜੀ ਕਰਵਾਉਣ ਨੂੰ ਪ੍ਰਵਾਨਗੀ....
ਚੰਡੀਗੜ੍ਹ, 06 ਜੂਨ : ਪੰਜਾਬ ਦੇ ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਕਾਰਵਾਈ ਕਰਦੇ ਹੋਏ ਆਬਕਾਰੀ ਕਮਿਸ਼ਨਰ ਪੰਜਾਬ ਸ੍ਰੀ ਵਰੁਣ ਰੂਜ਼ਮ ਨੇ ਅੱਜ ਆਬਕਾਰੀ ਵਿਭਾਗ ਦੇ ਸਾਰੇ ਸੀਨੀਅਰ ਅਧਿਕਾਰੀਆਂ ਨਾਲ ਵਾਹਨਾਂ ਅਤੇ ਮੈਰਿਜ ਪੈਲੇਸਾਂ ਦੀ ਚੈਕਿੰਗ ਦੇ ਨਾਂ ‘ਤੇ ਗੁੰਡਾਗਰਦੀ ਕਰਨ ਵਾਲੇ ਆਬਕਾਰੀ ਪ੍ਰਚੂਨ ਲਾਇਸੰਸਧਾਰਕਾਂ ਦੁਆਲੇ ਸ਼ਿਕੰਜਾ ਕੱਸਣ ਲਈ ਮੀਟਿੰਗ ਕੀਤੀ। ਇਸ ਵੀਡੀਓ ਕਾਨਫਰੰਸ (ਵੀ.ਸੀ.) ਮੀਟਿੰਗ ਦੌਰਾਨ ਆਬਕਾਰੀ ਕਮਿਸ਼ਨਰ ਨੇ ਕੁਝ ਆਬਕਾਰੀ ਸ਼ਰਾਬ....
ਚੰਡੀਗੜ੍ਹ, 6 ਜੂਨ : ਪੰਜਾਬ ਦੇ ਤਕਨੀਕੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਇਕ ਪੱਤਰ ਜਾਰੀ ਕਰਕੇ ਰਾਜ ਦੀਆਂ ਸਾਰੀਆਂ ਸਰਕਾਰੀ ਅਤੇ ਨਿੱਜੀ ਯੂਨੀਵਰਸਿਟੀਆਂ ਅਤੇ ਕਾਲਜਾਂ ਨੂੰ ਹਦਾਇਤ ਕੀਤੀ ਹੈ ਕਿ ਸਕਾਲਰਸ਼ਿਪ ਨਾ ਆਉਣ ਕਾਰਨ ਕਿਸੇ ਵੀ ਵਿਦਿਆਰਥੀ ਨੂੰ ਪੇਪਰ ਵਿੱਚ ਬੈਠਣ ਤੋਂ ਨਾ ਰੋਕਿਆ ਜਾਵੇ। ਸ. ਬੈਂਸ ਨੇ ਕਿਹਾ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਕੁਝ ਨਿੱਜੀ ਅਤੇ ਸਰਕਾਰੀ ਸੰਸਥਾਵਾਂ ਨੇ ਸਕਾਲਰਸ਼ਿਪ ਨਾ ਆਉਣ ਕਾਰਨ ਵਿਦਿਆਰਥੀਆਂ ਨੂੰ ਪੇਪਰ ਵਿੱਚ ਬੈਠਣ ਤੋਂ ਰੋਕਣ ਦਾ ਯਤਨ ਕੀਤਾ ਹੈ....
ਚੰਡੀਗੜ੍ਹ, 6 ਜੂਨ : ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਹੈ ਕਿ ਨਵੀਂ ਖੇਡ ਨੀਤੀ ਸੂਬੇ ‘ਚ ਖੇਡ ਸੱਭਿਆਚਾਰ ਦੀ ਮੁੜ ਸੁਰਜੀਤੀ ਤੇ ਖੇਡਾਂ ਨੂੰ ਹੋਰ ਹੁਲਾਰਾ ਦੇਣ ਵਿਚ ਅਹਿਮ ਭੂਮਿਕਾ ਅਦਾ ਕਰੇਗੀ। ਸਥਾਨਕ ਪੰਜਾਬ ਭਵਨ ਵਿਖੇ ਵਿਭਾਗ ਦੇ ਉੱਚ ਅਧਿਕਾਰੀਆਂ, ਮਾਹਰਾਂ ਅਤੇ ਵੱਖ-ਵੱਖ ਖੇਡ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ ਖੇਡ ਨੀਤੀ ਬਾਬਤ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਖੇਡ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਪੰਜਾਬ ਨੂੰ ਮੁੜ ਤੋਂ....
ਅਬੋਹਰ, 05 ਜੂਨ : ਕਿਲਿਆਂਵਾਲੀ ਬਾਈਪਾਸ ਤੇ ਇੱਕ ਕਾਰ ਅਤੇ ਮੋਟਰਸਾਈਕਲ ਦੀ ਹੋਈ ਟੱਕਰ ‘ਚ ਦੋ ਦੀ ਮੌਤ ਹੋ ਜਾਣ ਦੀ ਖ਼ਬਰ ਹੈ। ਮਿਲੀ ਜਾਣਕਾਰੀ ਅਨੁਸਾਰ ਤਰਸ਼ੇਮ ਆਪਣੀ ਸਾਲੇਹਾਰ ਰਜਨੀ (35) ਅਤੇ ਭੂਆ ਸੱਸ ਅੰਗੂਰੀ ਦੇਵੀ ਨੂੰ ਘਰ ਛੱਡਣ ਲਈ ਜਾ ਰਿਹਾ ਸੀ, ਜਦੋਂ ਉਹ ਕਿੱਲਿਆਂਵਾਲੀ ਬਾਈਪਾਸ ਪਹੁੰਚਿਆ ਤਾਂ ਇੱਕ ਤੇਜ਼ ਰਫਤਾਰ ਕਾਰ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਤਿੰਨੋਂ ਸੜਕ ਤੇ ਡਿੱਗ ਕੇ ਜਖ਼ਮੀ ਹੋ ਗਏ। ਰਾਹਗੀਂਰਾਂ ਨੇ ਉਨ੍ਹਾਂ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਪਹੁੰਚਾਇਆ।....
ਸੁਲਤਾਨਪੁਰ ਲੋਧੀ, 5 ਜੂਨ : ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਸੁਲਤਾਨਪੁਰ ਲੋਧੀ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਪੰਜਾਬ ਦੇ ਮਸ਼ਹੂਰ ਅਦਾਕਾਰ ਤੇ ਸਾਬਕਾ ਕ੍ਰਿਕਟਰ ਯੋਗਰਾਜ ਸਿੰਘ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਪਵਿੱਤਰ ਕਾਲੀ ਵੇਈਂ ਨਦੀ ਦੇ ਵੀ ਦਰਸ਼ਨ ਕੀਤੇ ਅਤੇ ਦਰਬਾਰ ਸਾਹਿਬ ਵਿੱਚ ਬੈਠ ਕੇ ਕੀਰਤਨ ਸਰਵਣ ਕੀਤਾ। ਇਸ ਮੌਕੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਮੈਨੇਜਰ ਜਰਨੈਲ ਸਿੰਘ ਬੂਲੇ ਵੱਲੋਂ ਉਨ੍ਹਾਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਦੇ....
ਪ੍ਰਤਾਪ ਬਾਜਵਾ ਨੇ ਦੱਸ ਦਿੱਤਾ ਕਿ ਉਸਦੇ ਜ਼ਹਿਨ ਵਿੱਚ ਗਰੀਬਾਂ ਅਤੇ ਪੱਛੜੇ ਲੋਕਾਂ ਲਈ ਬਹੁਤ ਜ਼ਹਿਰ ਹੈ, ਉਹ ਦਲਿਤਾਂ ਨੂੰ ਇਨਸਾਨ ਵੀ ਨਹੀਂ ਸਮਝਦੇ : ਹਰਪਾਲ ਸਿੰਘ ਚੀਮਾ ਰਾਜੇ ਰਜਵਾੜਿਆਂ ਨੂੰ ਇੱਕ ਮੋਬਾਇਲ ਰਿਪੇਅਰ ਕਰਨ ਵਾਲੇ ਨੌਜਵਾਨ ਦਾ ਵਿਧਾਇਕ ਬਣਨਾ ਹਜ਼ਮ ਨਹੀਂ ਹੋ ਰਿਹਾ- ਹਰਪਾਲ ਚੀਮਾ ਤਾਪ ਬਾਜਵਾ ਨੇ ਜੇਕਰ ਸਿਰਫ਼ ਮੇਰਾ ਅਪਮਾਨ ਕੀਤਾ ਹੁੰਦਾ ਤਾਂ ਮੈਂ ਸਹਿ ਲੈਂਦਾ, ਪਰ ਉਸਨੇ ਦਸਾਂ-ਨਹੁੰਆਂ ਦੀ ਕਿਰਤ ਕਰਨ ਵਾਲੇ ਹਰ ਇੱਕ ਦਾ ਅਪਮਾਨ ਕੀਤਾ ਹੈ : ਉੱਗੋਕੇ ਚਾਂਦੀ ਦੇ ਚਮਚੇ ਮੂੰਹ 'ਚ ਲੈਕੇ....
ਯੂਨੀਵਰਸਿਟੀ ਦਾ ਦਰਜਾ ਬਦਲਣ ਦੀਆਂ ਕੋਸ਼ਿਸ਼ਾਂ ਨੂੰ ਸੂਬਾ ਸਰਕਾਰ ਬਰਦਾਸ਼ਤ ਨਹੀਂ ਕਰੇਗੀ ਅਕਾਲੀ ਦਲ ਨੂੰ ਇਸ ਮੁੱਦੇ ‘ਤੇ ਬੋਲਣ ਦਾ ਕੋਈ ਨੈਤਿਕ ਅਧਿਕਾਰ ਨਹੀਂ ਕਿਉਂਕਿ ਉਨ੍ਹਾਂ ਦੇ ਮੁੱਖ ਮੰਤਰੀ ਨੇ ਪੀ.ਯੂ. ਨੂੰ ਕੇਂਦਰੀ ਯੂਨੀਵਰਸਿਟੀ ਵਿਚ ਤਬਦੀਲ ਕਰਨ ਲਈ ਦਿੱਤੀ ਸੀ ਐਨ.ਓ.ਸੀ. ਇਸ ਮੁੱਦੇ ‘ਤੇ ਦੋਹਰੇ ਮਾਪਦੰਡ ਅਪਨਾਉਣ ਲਈ ਕਾਂਗਰਸ ਦੀ ਆਲੋਚਨਾ ਯੂਨੀਵਰਸਿਟੀ ਦੇ ਸੁਚਾਰੂ ਕੰਮਕਾਜ ਲਈ ਫੰਡਾਂ ਦੀ ਕੋਈ ਕਮੀ ਨਹੀਂ ਚੰਡੀਗੜ੍ਹ, 5 ਜੂਨ : ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੇ ਸੂਬੇ ਦੀ ਭਾਵਨਾਤਮਕ....
ਵਿਸ਼ਵ ਵਾਤਾਵਰਨ ਦਿਵਸ ਮੌਕੇ ਸੂਬਾ ਪੱਧਰੀ ਸਮਾਗਮ ਦੀ ਕੀਤੀ ਪ੍ਰਧਾਨਗੀ ਵਾਤਾਵਰਨ ਅਤੇ ਲੋਕਾਂ ਨਾਲ ਸਬੰਧਤ ਮਸਲਿਆਂ ਨੂੰ ਅੱਖੋਂ-ਪਰੋਖੇ ਕਰਨ ਲਈ ਪਿਛਲੀਆਂ ਸੂਬਾ ਸਰਕਾਰਾਂ ਨੂੰ ਘੇਰਿਆ ਨਾਲੇਜ ਸਿਟੀ ਵਿੱਚ ਨਵੀਂ ਬਣੀ ਪੀ.ਬੀ.ਟੀ.ਆਈ. ਬਿਲਡਿੰਗ ਲੋਕਾਂ ਨੂੰ ਕੀਤੀ ਸਮਰਪਿਤ ਮੁਹਾਲੀ, 5 ਜੂਨ : ਸੂਬੇ ਵਿੱਚ ਆਉਣ ਵਾਲੀਆਂ ਨਸਲਾਂ ਨੂੰ ਚਿਰ ਸਥਾਈ ਤੇ ਸਵੱਛ ਵਾਤਾਵਰਨ ਮੁਹੱਈਆ ਕਰਵਾਉਣ ਦੀ ਲੋੜ ‘ਤੇ ਜ਼ੋਰ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਸੂਬੇ ਵਿੱਚ ਪਾਣੀ ਅਤੇ ਵਾਤਾਵਰਨ ਦੀ....