ਪੰਜਾਬ

ਗੈਂਗਸਟਰ ਗੋਲਡੀ ਢਿੱਲੋਂ ਦੇ 2 ਸਾਥੀ 5 ਪਿਸਤੌਲਾਂ ਅਤੇ ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫ਼ਤਾਰ
ਪੰਜਾਬ ਪੁਲਿਸ ਨੇ ਗੈਂਗਸਟਰ ਗੋਲਡੀ ਢਿੱਲੋਂ ਵੱਲੋਂ ਚਲਾਏ ਜਾ ਰਹੇ ਮਿੱਥ ਕੇ ਹੱਤਿਆ ਕਰਨ ਵਾਲੇ ਗਿਰੋਹ ਦਾ ਕੀਤਾ ਪਰਦਾਫਾਸ਼, 5 ਪਿਸਤੌਲਾਂ ਅਤੇ ਨਸ਼ੀਲੀਆਂ ਗੋਲੀਆਂ ਸਮੇਤ ਦੋ ਵਿਅਕਤੀ ਗ੍ਰਿਫ਼ਤਾਰ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਨੂੰ ਮੋਹਾਲੀ ਅਤੇ ਰਾਜਪੁਰਾ ਵਿੱਚ ਮਿੱਥ ਕੇ ਹੱਤਿਆ ਕਰਨ ਦਾ ਕੰਮ ਸੌਂਪਿਆ ਗਿਆ ਸੀ : ਡੀ.ਜੀ.ਪੀ. ਗੌਰਵ ਯਾਦਵ ਅਗਲੇਰੀ ਜਾਂਚ ਜਾਰੀ ਅਤੇ ਹੋਰ ਗ੍ਰਿਫ਼ਤਾਰੀਆਂ ਹੋਣ ਦੀ ਆਸ : ਐਸ.ਐਸ.ਪੀ. ਪਟਿਆਲਾ ਨਾਨਕ ਸਿੰਘ ਪਟਿਆਲਾ, 21 ਫਰਵਰੀ 2025 : ਪਟਿਆਲਾ ਪੁਲਿਸ ਵੱਲੋਂ ਖੁਫੀਆ ਜਾਣਕਾਰੀ....
ਪੰਜਾਬ ਵਿੱਚ 2000 ਕਰੋੜ ਰੁਪਏ ਦੇ 250 ਇਮਾਰਤੀ ਪ੍ਰੋਜੈਕਟ ਪ੍ਰਗਤੀ ਹੇਠ: ਹਰਭਜਨ ਸਿੰਘ ਈਟੀਓ
ਸਿਹਤ, ਸਿੱਖਿਆ, ਅਤੇ ਨਿਆਂਇਕ ਬੁਨਿਆਦੀ ਢਾਂਚੇ ਲਈ ਸਮਰਪਿਤ ਫੰਡਿੰਗ ਅਤੇ ਰਣਨੀਤਕ ਯੋਜਨਾਬੰਦੀ ਸਦਕਾ ਵੱਡੀਆਂ ਪ੍ਰਾਪਤੀਆਂ ਚੰਡੀਗੜ੍ਹ, 21 ਫਰਵਰੀ 2025 : ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਦੱਸਿਆ ਕਿ ਲੋਕ ਨਿਰਮਾਣ ਵਿਭਾਗ (ਇਮਾਰਤਾਂ ਅਤੇ ਸੜਕਾਂ) ਇਸ ਸਮੇਂ 15 ਵਿਭਾਗਾਂ ਲਈ ਲਗਭਗ 2000 ਕਰੋੜ ਰੁਪਏ ਦੇ 250 ਇਮਾਰਤੀ ਪ੍ਰੋਜੈਕਟਾਂ ‘ਤੇ ਕੰਮ ਕਰ ਰਿਹਾ ਹੈ। ਲੋਕ ਨਿਰਮਾਣ ਵਿਭਾਗ ਵੱਲੋਂ ਚਲਾਏ ਜਾ ਰਹੇ ਅਤੇ ਸਬੰਧਤ ਵਿਭਾਗਾਂ ਦੁਆਰਾ ਫੰਡ ਕੀਤੇ ਗਏ ਇਹ ਕੰਮ ਸੂਬੇ ਦੇ....
ਹਾਈ ਕੋਰਟ ਵੱਲੋਂ ਪੰਜਾਬ ਦੇ ਪ੍ਰਾਈਵੇਟ ਸਕੂਲਾਂ ਵਿੱਚ ਆਰਟੀਈ ਤਹਿਤ 25 ਪ੍ਰਤੀਸ਼ਤ ਸੀਟਾਂ ਰਾਖਵੀਆਂ ਕਰਨ ਦੇ ਨਿਰਦੇਸ਼
ਚੰਡੀਗੜ੍ਹ, 20 ਫਰਵਰੀ 2025 : ਪੰਜਾਬ-ਹਰਿਆਣਾ ਹਾਈ ਕੋਰਟ ਨੇ ਆਰਥਿਕ ਤੌਰ 'ਤੇ ਪਛੜੇ ਵਰਗ (ਗਰੀਬ ਪਰਿਵਾਰਾਂ) ਦੇ ਬੱਚਿਆਂ ਲਈ ਪੰਜਾਬ ਦੇ ਪ੍ਰਾਈਵੇਟ ਸਕੂਲਾਂ ਵਿੱਚ 25 ਫੀਸਦੀ ਸੀਟਾਂ ਰਾਖਵੀਆਂ ਕਰਨ ਦਾ ਹੁਕਮ ਜਾਰੀ ਕੀਤਾ ਹੈ। ਨਾਲ ਹੀ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਹੁਕਮਾਂ ਦੀ ਪਾਲਣਾ ਯਕੀਨੀ ਬਣਾਉਣ ਅਤੇ ਜਨਹਿਤ ਪਟੀਸ਼ਨ 'ਤੇ ਪੰਜਾਬ ਸਰਕਾਰ ਨੂੰ ਜਵਾਬ ਦਾਖ਼ਲ ਕਰਨ ਦੇ ਹੁਕਮ ਦਿੱਤੇ ਹਨ। ਪਟੀਸ਼ਨ ਦਾਇਰ ਕਰਦੇ ਹੋਏ ਕੇਐਸ ਰਾਜੂ ਲੀਗਲ ਟਰੱਸਟ ਨੇ ਹਾਈ ਕੋਰਟ ਨੂੰ ਦੱਸਿਆ ਕਿ ਬੱਚਿਆਂ ਦੇ ਮੁਫਤ ਅਤੇ....
ਅਕਾਲੀ ਦਲ ਦੇ ਪਾਰਲੀਮਾਨੀ ਬੋਰਡ ਨੇ ਪਾਰਟੀ ਦੀ ਮੈਂਬਰਸ਼ਿਪ ਭਰਤੀ ਵਾਸਤੇ ਭਰਤੀ ਪਰਚੀਆਂ ਦੀਆਂ ਕਾਪੀਆਂ ਵੰਡਣ ਨੂੰ ਬੰਦ ਕਰਨ ਦਾ ਕੀਤਾ ਐਲਾਨ
ਚੰਡੀਗੜ੍ਹ, 20 ਫਰਵਰੀ 2025 : ਸ਼੍ਰੋਮਣੀ ਅਕਾਲੀ ਦਲ ਦੇ ਪਾਰਲੀਮਾਨੀ ਬੋਰਡ ਨੇ ਅੱਜ ਪਾਰਟੀ ਦੀ ਮੈਂਬਰਸ਼ਿਪ ਭਰਤੀ ਵਾਸਤੇ ਪਰਚੀਆਂ ਵੰਡਣ ਦਾ ਕੰਮ ਬੰਦ ਕਰਨ ਦਾ ਐਲਾਨ ਕੀਤਾ ਅਤੇ ਕਿਹਾ ਕਿ ਹੁਣ ਤੱਕ ਪਾਰਟੀ ਦੇ ਆਗੂਆਂ ਤੇ ਵਰਕਰਾਂ ਨੂੰ 33 ਲੱਖ ਫਾਰਮ ਵੰਡੇ ਜਾ ਚੁੱਕੇ ਹਨ। ਪਾਰਲੀਮਾਨੀ ਬੋਰਡ, ਜਿਸਦੀ ਮੀਟਿੰਗ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੀ ਪ੍ਰਧਾਨਗੀ ਹੇਠ ਹੋਈ, ਨੇ ਦੱਸਿਆ ਕਿ ਭਰਤੀ ਮੁਹਿੰਮ ਨੂੰ ਸਫਲ ਬਣਾਉਣ ਵਾਸਤੇ ਪਾਰਟੀ ਦੇ ਆਗੂਆਂ ਤੇ ਵਰਕਰਾਂ ਵਿਚ ਵੱਡਾ ਉਤਸ਼ਾਹ....
ਪੰਜਾਬ ਪੁਲਿਸ ਦੀ ਏ.ਜੀ.ਟੀ.ਐਫ. ਵੱਲੋਂ ਅੱਤਵਾਦੀ ਲਖਬੀਰ ਲੰਡਾ ਦਾ ਸਹਿਯੋਗੀ ਗ੍ਰਿਫ਼ਤਾਰ, ਇੱਕ ਪਿਸਤੌਲ ਬਰਾਮਦ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ ਹਾਲ ਹੀ ਵਿੱਚ ਭੀਖੀ ਵਿਖੇ ਹੋਏ ਇਰਾਦਾ ਕਤਲ ਕੇਸ ਵਿੱਚ ਲੋੜੀਂਦੇ ਦੋਸ਼ੀ ਸੁਖਚੈਨ ਉਰਫ਼ ਭੁਜੀਆ ਨੂੰ ਕੀਤਾ ਗ੍ਰਿਫ਼ਤਾਰ : ਡੀਜੀਪੀ ਗੌਰਵ ਯਾਦਵ ਅਗਲੇਰੀ ਜਾਂਚ ਜਾਰੀ: ਏ.ਆਈ.ਜੀ. ਏ.ਜੀ.ਟੀ.ਐਫ. ਸੰਦੀਪ ਗੋਇਲ ਚੰਡੀਗੜ੍ਹ, 20 ਫਰਵਰੀ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਤਹਿਤ ਇੱਕ ਵੱਡੀ....
ਸਰਕਾਰੀ ਮੁਲਾਜ਼ਮ ਬਣ ਕੇ 42.60 ਲੱਖ ਰੁਪਏ ਰਿਸ਼ਵਤ ਲੈਣ ਵਾਲਾ ਵਿਅਕਤੀ ਵਿਜੀਲੈਂਸ ਵੱਲੋਂ ਕਾਬੂ
ਚੰਡੀਗੜ੍ਹ, 20 ਫਰਵਰੀ 2025 : ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਇੱਕ ਆਮ ਵਿਅਕਤੀਜਗਤ ਰਾਮ, ਵਾਸੀ ਮੁੱਲਾਪੁਰ ਦਾਖਾ, ਜ਼ਿਲ੍ਹਾ ਲੁਧਿਆਣਾ ਨੂੰ ਸਰਕਾਰੀ ਅਧਿਕਾਰੀ ਬਣ ਕੇ 42.60 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਅੱਜ ਇਹ ਖੁਲਾਸਾ ਕਰਦੇ ਹੋਏ, ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਵਿਰੁੱਧ ਇਹ ਕੇਸ ਸ਼ਿਕਾਇਤਕਰਤਾ ਰਾਕੇਸ਼ ਸਚਦੇਵਾ, ਵਾਸੀ ਐਸ.ਬੀ.ਐਸ. ਨਗਰ, ਪੱਖੋਵਾਲ ਰੋਡ, ਲੁਧਿਆਣਾ ਵੱਲੋਂ ਮੁੱਖ ਮੰਤਰੀ ਦੀ....
ਜਲੰਧਰ ‘ਚ ਵਾਪਰੇ ਸੜਕ ਹਾਦਸੇ ‘ਚ ਦੋ ਨੌਜਾਵਨਾਂ ਦੀ ਮੌਤ
ਜਲੰਧਰ, 20 ਫਰਵਰੀ 2025 : ਸ਼ਹਿਰ ਦੇ ਫੁੱਟਬਾਲ ਚੌਂਕ ਨਜ਼ਦੀਕ ਵਾਪਰੇ ਇੱਕ ਸੜਕ ਹਾਦਸੇ ਵਿੱਚ ਦੋ ਨੌਜਵਾਨਾਂ ਦੀ ਮੌਤ ਹੋਣ ਦੀ ਦੁੱਖਦਾਈ ਖਬਰ ਹੈ। ਮ੍ਰਿਤਕਾਂ ਦੀ ਪਛਾਣ ਪੰਕਜ ਕੁਮਾਰ (31), ਮੋਹਿਤ ਕੁਮਾਰ (30) ਵਜੋਂ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਦੋਵੇਂ ਨੌਜਵਾਨ ਐਕਟਿਵਾ ਤੇ ਸਵਾਰ ਹੋ ਕੇ ਜਾ ਰਹੇ ਸਨ, ਜਦੋਂ ਉਹ ਫੁੱਟਬਾਲ ਚੌਂਕ ਵਿੱਚ ਹਸਪਤਾਲ ਨੇੜੇ ਪੁੱਜੇ ਤਾਂ ਇੱਕ ਗੱਡੀ ਦੀ ਗਾਇਡ ਨਾਲ ਟਕਰਾ ਗਈ, ਜਿਸ ਕਾਰਨ ਉਹ ਡਿੱਗ ਪਏ ਅਤੇ ਪਿੱਛੇ ਆਉਂਦੀ ਮਹਿੰਦਰਾ ਪਿਕਅਪ ਜੋ ਸਬਜੀਆਂ ਨਾਲ ਭਰੀ ਹੋਈ ਸੀ....
ਸੂਬੇ ਕੋਲ ਦੂਜੇ ਸੂਬਿਆਂ ਨੂੰ ਦੇਣ ਲਈ ਪਾਣੀ ਦੀ ਇੱਕ ਬੂੰਦ ਵੀ ਵਾਧੂ ਨਹੀਂ ਹੈ : ਭਗਵੰਤ ਸਿੰਘ ਮਾਨ
ਚੰਡੀਗੜ੍ਹ, 20 ਫਰਵਰੀ 2025 : ਰਾਵੀ-ਬਿਆਸ ਜਲ ਟ੍ਰਿਬਿਊਨਲ ਅੱਗੇ ਸੂਬੇ ਦੇ ਹੱਕੀ ਪੱਖ ਦੀ ਜ਼ੋਰਦਾਰ ਵਕਾਲਤ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਸਪੱਸ਼ਟ ਤੌਰ ’ਤੇ ਕਿਹਾ ਕਿ ਸੂਬੇ ਕੋਲ ਦੂਜੇ ਸੂਬਿਆਂ ਨੂੰ ਦੇਣ ਲਈ ਪਾਣੀ ਦੀ ਇੱਕ ਬੂੰਦ ਵੀ ਵਾਧੂ ਨਹੀਂ ਹੈ। ਚੇਅਰਮੈਨ ਜਸਟਿਸ ਵਿਨੀਤ ਸਰਨ ਦੀ ਅਗਵਾਈ ਵਾਲੀ ਟ੍ਰਿਬਿਊਨਲ, ਮੈਂਬਰਾਨ ਜਸਟਿਸ ਪੀ ਨਵੀਨ ਰਾਓ ਅਤੇ ਜਸਟਿਸ ਸੁਮਨ ਸ਼ਿਆਮ ਅਤੇ ਰਜਿਸਟਰਾਰ ਰੀਟਾ ਚੋਪੜਾ ਨਾਲ ਕੀਤੀ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਦੁਹਰਾਇਆ ਕਿ....
ਪੰਜਾਬ ਪੁਲਿਸ ਵੱਲੋਂ 3 ਕਿਲੋਗ੍ਰਾਮ ਹੈਰੋਇਨ ਸਮੇਤ ਇੱਕ ਨਸ਼ਾ ਤਸਕਰ ਗ੍ਰਿਫ਼ਤਾਰ
ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ 3 ਕਿਲੋ ਹੈਰੋਇਨ ਦੀ ਹੋਰ ਬਰਾਮਦਗੀ ਨਾਲ, ਇਸ ਮਾਮਲੇ ਵਿੱਚ ਕੁੱਲ ਬਰਾਮਦਗੀ 13 ਕਿਲੋਗ੍ਰਾਮ ਤੱਕ ਪਹੁੰਚੀ: ਡੀਜੀਪੀ ਗੌਰਵ ਯਾਦਵ ਇਸ ਨਸ਼ਾ ਤਸਕਰੀ ਰੈਕੇਟ ਵਿੱਚ ਸ਼ਾਮਲ ਹੋਰ ਵਿਅਕਤੀਆਂ ਦੀ ਪਛਾਣ ਲਈ ਹੋਰ ਜਾਂਚ ਜਾਰੀ ਅੰਮ੍ਰਿਤਸਰ, 20 ਫਰਵਰੀ 2025 : ਕਾਊਂਟਰ ਇੰਟੈਲੀਜੈਂਸ, ਅੰਮ੍ਰਿਤਸਰ ਵੱਲੋਂ ਇੱਕ ਵੱਡੀ ਸਫਲਤਾ ਹਾਸਲ ਕਰਦੇ ਹੋਏ ਲਵਪ੍ਰੀਤ ਸਿੰਘ ਕੋਲੋਂ 3 ਕਿਲੋਗ੍ਰਾਮ ਹੈਰੋਇਨ....
ਵਾਟਰ ਟਰੀਟਮੈਂਟ ਪਲਾਂਟ ਨਾਲ ਲੁਧਿਆਣਾ ਦੇ ਲੱਖਾਂ ਨਿਵਾਸੀਆਂ ਨੂੰ ਮਿਲੇਗਾ ਸਾਫ ਨਹਿਰੀ ਪਾਣੀ: ਡਾ. ਰਵਜੋਤ ਸਿੰਘ
550 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਵਾਟਰ ਟਰੀਟਮੈਂਟ ਪਲਾਂਟ ਨਾਲ ਲੁਧਿਆਣਾ ਦੇ ਲੱਖਾਂ ਨਿਵਾਸੀਆਂ ਨੂੰ ਮਿਲੇਗਾ ਸਾਫ ਨਹਿਰੀ ਪਾਣੀ: ਡਾ. ਰਵਜੋਤ ਸਿੰਘ ਵਾਟਰ ਟ੍ਰੀਟਮੈਂਟ ਪਲਾਂਟ ਦੇ ਕੰਮ ਦੇ ਵਿੱਚ ਤੇਜ਼ੀ ਲਿਆਉਣ ਦੇ ਲਈ ਕੰਪਨੀ ਅਤੇ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਬੈਠਕ ਚੰਡੀਗੜ੍ਹ, 19 ਫ਼ਰਵਰੀ 2025 : ਲੁਧਿਆਣਾ ਨਿਵਾਸੀਆਂ ਨੂੰ ਨਹਿਰੀ ਸਾਫ ਪਾਣੀ ਦੀ ਸਪਲਾਈ ਦੇਣ ਲਈ ਵਰਲਡ ਬੈਂਕ, ਏਸ਼ੀਅਨ ਇਨਫਰਾਸਟਰਕਚਰ ਇਨਵੈਸਟਮੈਂਟ ਬੈਂਕ (ਏਆਈਆਈਬੀ) ਅਤੇ ਪੰਜਾਬ ਸਰਕਾਰ ਦੇ ਸਾਂਝੇ ਸਹਿਯੋਗ ਦੇ ਨਾਲ....
ਸੂਬੇ ਦਾ ਅੰਨਦਾਤਾ ਮਰਨ ਵਰਤ ‘ਤੇ ਬੈਠਾ ਹੈ, ਉਸ ਸਮੇਂ ਰਵਾਇਤੀ ਸਿਆਸੀ ਲੀਡਰ ਦਾਅਵਤਾਂ ਦਾ ਆਨੰਦ ਮਾਣ ਰਹੇ ਹਨ : ਮੁੱਖ ਮੰਤਰੀ
ਇਸ ਨਾਲ ਇਸ ‘ਕੁਲੀਨ’ ਸਿਆਸੀ ਵਰਗ ਦੀ ਅਸੰਵੇਦਨਸ਼ੀਲਤਾ ਅਤੇ ਗੈਰ ਸੰਜੀਦਗੀ ਜੱਗ ਜ਼ਾਹਰ ਹੋਈ ਇਹ ਸਿਆਸੀ ਆਗੂ ਆਪਣੀਆਂ ਰੈਲੀਆਂ ਵਿੱਚ ਜ਼ਹਿਰ ਉਗਲ ਕੇ ਲੋਕਾਂ ਨੂੰ ਮੂਰਖ ਬਣਾਉਂਦੇ ਹਨ ਪਰ ਨਿੱਜੀ ਸਮਾਗਮਾਂ ਵਿੱਚ ਇਕ ਦੂਜੇ ਨੂੰ ਜੱਫੀਆਂ ਪਾਉਂਦੇ ਨੇ ਇਹ ਆਗੂ ਪੰਜਾਬ ਦੀ ਥਾਂ ਹਮੇਸ਼ਾ ਆਪਣੇ ਹਿੱਤਾਂ ਦੀ ਰਾਖੀ ਲਈ ਘਿਓ-ਖਿਚੜੀ ਰਹਿੰਦੇ ਹਨ ਚੰਡੀਗੜ੍ਹ, 19 ਫਰਵਰੀ 2025 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਜਦੋਂ ਸੂਬੇ ਦੇ ਅਨਾਜ ਉਤਪਾਦਕ ਆਪਣੀਆਂ ਮੰਗਾਂ ਦੀ ਪੂਰਤੀ ਲਈ ਮਰਨ ਵਰਤ....
ਕੇਂਦਰੀ ਮੰਤਰੀ ਬਿੱਟੂ ਦੇ ਸੁਰੱਖਿਆ ਦਸਤੇ 'ਚ ਸ਼ਾਮਲ ਜਵਾਨਾਂ ਅਤੇ ਚੰਡੀਗੜ੍ਹ ਪੁਲਸ ਵਿਚਾਲੇ ਹੋਈ ਗਰਮਾ-ਗਰਮੀ
ਚੰਡੀਗੜ੍ਹ, 19 ਫਰਵਰੀ 2025 : ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦੇ ਬਾਹਰ ਬੁੱਧਵਾਰ ਨੂੰ ਕਾਫੀ ਹੰਗਾਮਾ ਹੋਇਆ। ਚੰਡੀਗੜ੍ਹ ਪੁਲੀਸ ਨੇ ਭਾਜਪਾ ਵਰਕਰਾਂ ਖ਼ਿਲਾਫ਼ ਦਰਜ ਕੀਤੇ ਜਾ ਰਹੇ ਕੇਸਾਂ ਦੀ ਸ਼ਿਕਾਇਤ ਕਰਨ ਲਈ ਸੀਐਮ ਹਾਊਸ ਪੁੱਜੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਰੋਕ ਲਿਆ। ਇਸ ਦੌਰਾਨ ਬਿੱਟੂ ਦੇ ਸੁਰੱਖਿਆ ਦਸਤੇ 'ਚ ਸ਼ਾਮਲ ਜਵਾਨਾਂ ਅਤੇ ਚੰਡੀਗੜ੍ਹ ਪੁਲਸ ਵਿਚਾਲੇ ਗਰਮਾ-ਗਰਮ ਬਹਿਸ ਹੋਈ। ਦੋਵਾਂ ਧਿਰਾਂ ਨੇ ਇਕ ਦੂਜੇ 'ਤੇ ਪ੍ਰੋਟੋਕੋਲ ਤੋੜਨ ਅਤੇ ਕੰਮ ਵਿਚ ਰੁਕਾਵਟ ਪਾਉਣ ਦੇ ਦੋਸ਼....
ਸੀਆਈ ਅੰਮ੍ਰਿਤਸਰ ਵੱਲੋ 10 ਕਿਲੋ ਹੈਰੋਇਨ ਸਮੇਤ ਇੱਕ ਵਿਅਕਤੀ ਕਾਬੂ
ਗ੍ਰਿਫ਼ਤਾਰ ਕੀਤਾ ਵਿਅਕਤੀ ਪਾਕਿਸਤਾਨ ਸਥਿਤ ਤਸਕਰ ਚਾਚਾ ਬਾਵਾ ਦੇ ਸੰਪਰਕ ਵਿੱਚ ਸੀ : ਡੀਜੀਪੀ ਅੰਮ੍ਰਿਤਸਰ, 19 ਫਰਵਰੀ 2025 : ਸੀਆਈ ਅੰਮ੍ਰਿਤਸਰ ਵੱਲੋ ਖੁਫੀਆ ਜਾਣਕਾਰੀ ਤੇ ਕਾਰਵਾਈ ਕਰਦੇ ਹੋਏ ਅੰਮ੍ਰਿਤਸਰ ਦੇ ਪਿੰਡ ਮਹਿਲ ਤੋਂ ਹਰਮਨਦੀਪ ਸਿੰਘ ਨੂੰ ਗ੍ਰਿਫ਼ਤਾਰ ਕਰਕੇ 10 ਕਿਲੋ ਹੈਰੋਇਨ ਬਰਾਮਦ ਕੀਤੀ ਗਈ। ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਲਗਾਤਾਰ ਪਾਕਿਸਤਾਨ ਸਥਿਤ ਤਸਕਰ ਚਾਚਾ ਬਾਵਾ ਦੇ ਸੰਪਰਕ ਵਿੱਚ ਸੀ, ਜੋ ਡਰੋਨ ਰਾਹੀਂ ਹੈਰੋਇਨ ਅੱਗੇ ਸਪਲਾਈ ਲਈ ਅਟਾਰੀ ਸੈਕਟਰ ਵਿੱਚ ਭੇਜਦਾ ਸੀ। ਐਨ.ਡੀ.ਪੀ.ਐਸ....
ਮੁੱਖ ਮੰਤਰੀ ਮਾਨ ਦਾ ‘ਮਿਸ਼ਨ ਰੋਜ਼ਗਾਰ’ ਜਾਰੀ, ਪਿਛਲੇ 35 ਮਹੀਨਿਆਂ ਵਿੱਚ 50,892 ਨੌਜਵਾਨਾਂ ਨੂੰ ਦਿੱਤੀਆਂ ਨੌਕਰੀਆਂ
497 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ ਯੋਗ ਨੌਜਵਾਨਾਂ ਨੂੰ ਛੱਡ ਕੇ ਨੌਕਰੀਆਂ ਵਿੱਚ ਕਾਣੀ ਵੰਡ ਲਈ ਵਿਰੋਧੀਆਂ ਦੀ ਕੀਤੀ ਆਲੋਚਨਾ ਪਹਿਲਾਂ ਨੌਕਰੀਆਂ ਸਿਰਫ਼ ਸੱਤਾਧਾਰੀਆਂ ਦੇ ਨੇੜਲਿਆਂ ਲਈ ਹੀ ਰਾਖਵੀਆਂ ਸਨ ਚੰਡੀਗੜ੍ਹ, 19 ਫਰਵਰੀ 2025 : ਮਿਸ਼ਨ ਰੋਜ਼ਗਾਰ ਜਾਰੀ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ 497 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਲਈ ਨਿਯੁਕਤੀ ਪੱਤਰ ਸੌਂਪੇ। ਇਸ ਨਾਲ ਮੁੱਖ ਮੰਤਰੀ ਨੇ ਆਪਣਾ ਅਹੁਦਾ ਸੰਭਾਲਣ ਤੋਂ ਬਾਅਦ ਪਿਛਲੇ ਲਗਪਗ ਤਿੰਨ ਸਾਲਾਂ ਵਿੱਚ....
ਪੰਜਾਬ ਸਰਕਾਰ ਨੇ ਭ੍ਰਿਸ਼ਟਾਚਾਰ 'ਤੇ ਵੱਡਾ ਹਮਲਾ, ਭ੍ਰਿਸ਼ਟਾਚਾਰ ਵਿੱਚ ਸ਼ਾਮਲ 52 ਪੁਲੀਸ ਅਧਿਕਾਰੀਆਂ ਨੂੰ ਕੀਤਾ ਬਰਖਾਸਤ
ਚੰਡੀਗੜ੍ਹ, 19 ਫਰਵਰੀ 2025 : ਪੰਜਾਬ ਸਰਕਾਰ ਨੇ ਭ੍ਰਿਸ਼ਟਾਚਾਰ 'ਤੇ ਵੱਡਾ ਹਮਲਾ ਕੀਤਾ ਹੈ। ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਪੁਲਿਸ ਵਿਭਾਗ ਵਿੱਚ ਭ੍ਰਿਸ਼ਟਾਚਾਰ ਦੇ ਖਿਲਾਫ ਵੱਡੀ ਕਾਰਵਾਈ ਕੀਤੀ ਹੈ। ਭ੍ਰਿਸ਼ਟਾਚਾਰ ਵਿੱਚ ਸ਼ਾਮਲ 52 ਪੁਲੀਸ ਅਧਿਕਾਰੀਆਂ ਨੂੰ ਤੁਰੰਤ ਪ੍ਰਭਾਵ ਨਾਲ ਬਰਖਾਸਤ ਕਰ ਦਿੱਤਾ ਗਿਆ ਹੈ। ਇਹ ਸਰਕਾਰ ਵੱਲੋਂ ਹੁਣ ਤੱਕ ਦੀ ਸਭ ਤੋਂ ਵੱਡੀ ਕਾਰਵਾਈ ਹੈ। ਦੱਸ ਦੇਈਏ ਕਿ ਇਸ ਤੋਂ ਦੋ ਦਿਨ ਪਹਿਲਾਂ ਮੁਕਤਸਰ ਦੇ ਡਿਪਟੀ ਕਮਿਸ਼ਨਰ ਨੂੰ ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿੱਚ ਮੁਅੱਤਲ ਕੀਤਾ....