ਪੰਜਾਬ

ਪੀ.ਐਸ.ਪੀ.ਸੀ.ਐਲ ਅਤੇ ਪੀ.ਐਸ.ਟੀ.ਸੀ.ਐਲ ਦੇ ਪੈਨਸ਼ਨਰਾਂ ਦੀਆਂ ਮੰਗਾਂ ‘ਤੇ ਹਮਦਰਦੀ ਨਾਲ ਵਿਚਾਰ ਕਰਾਂਗੇ : ਈ.ਟੀ.ਓ.
ਬਿਜਲੀ ਮੰਤਰੀ ਨੇ ਪੈਨਸ਼ਨਰਜ਼ ਐਸੋਸੀਏਸ਼ਨ ਦੇ ਵਫ਼ਦ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ, 30 ਮਈ : ਪੀ.ਐਸ.ਪੀ.ਸੀ.ਐਲ ਅਤੇ ਪੀ.ਐਸ.ਟੀ.ਸੀ.ਐਲ ਦੇ ਪੈਨਸ਼ਨਰਾਂ ਦੀਆਂ ਜਾਇਜ਼ ਮੰਗਾਂ ‘ਤੇ ਹਮਦਰਦੀ ਨਾਲ ਵਿਚਾਰ ਕਰਾਂਗੇ ਅਤੇ ਛੇਤੀ ਹੀ ਵੱਖ-ਵੱਖ ਮਸਲਿਆਂ ਦਾ ਹੱਲ ਤਲਾਸ਼ਿਆ ਜਾਵੇਗਾ। ਅੱਜ ਇੱਥੇ ਪੀ.ਐਸ.ਪੀ.ਸੀ.ਐਲ ਅਤੇ ਪੀ.ਐਸ.ਟੀ.ਸੀ.ਐਲ ਦੇ ਪੈਨਸ਼ਨਰਜ਼ ਐਸੋਸੀਏਸ਼ਨ ਦੇ ਵਫ਼ਦ ਨਾਲ ਮੀਟਿੰਗ ਕਰਨ ਮਗਰੋਂ ਪੰਜਾਬ ਦੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ....
ਟਰਾਂਸਪੋਰਟ ਵਿਭਾਗ 15 ਜੂਨ ਤੱਕ ਡਰਾਈਵਿੰਗ ਲਾਇਸੰਸ ਤੇ ਆਰ.ਸੀ. ਦਾ ਕੋਈ ਕੇਸ ਬਕਾਇਆ ਨਾ ਰਹੇ : ਮੁੱਖ ਮੰਤਰੀ 
ਬੀਤੇ ਇਕ ਮਹੀਨੇ ਵਿਚ ਸੂਬਾ ਸਰਕਾਰ ਨੇ 3.80 ਲੱਖ ਨਵੇਂ ਡਰਾਈਵਿੰਗ ਲਾਇਸੰਸ ਅਤੇ 3.47 ਲੱਖ ਨਵੀਆਂ ਆਰ.ਸੀਜ਼ ਦੀ ਛਪਾਈ ਕੀਤੀ ਸੂਬੇ ਦੇ ਲੋਕਾਂ ਨੂੰ ਵੱਡੀ ਰਾਹਤ ਦੇਣ ਦੇ ਉਦੇਸ਼ ਨਾਲ ਚੁੱਕਿਆ ਕਦਮ ਚੰਡੀਗੜ੍ਹ, 30 ਮਈ : ਆਮ ਲੋਕਾਂ ਦੀਆਂ ਮੁਸ਼ਕਿਲਾਂ ਘਟਾਉਣ ਦੇ ਉਦੇਸ਼ ਨਾਲ ਵੱਡਾ ਕਦਮ ਚੁੱਕਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਟਰਾਂਸਪੋਰਟ ਵਿਭਾਗ ਨੂੰ 15 ਜੂਨ ਤੱਕ ਡਰਾਈਵਿੰਗ ਲਾਇਸੈਂਸ (ਡੀ.ਐਲ.) ਅਤੇ ਵਾਹਨਾਂ ਦੇ ਰਜਿਸਟ੍ਰੇਸ਼ਨ ਸਰਟੀਫਿਕੇਟਾਂ (ਆਰ.ਸੀਜ਼) ਦਾ ਕੋਈ ਕੇਸ ਬਕਾਇਆ ਨਾ ਰਹਿਣ....
ਪ੍ਰੀ ਪ੍ਰਾਇਮਰੀ ਤੋਂ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੇ ਸਮਰ ਕੈਂਪ ਲਗਾਏ ਜਾਣਗੇ : ਸਿੱਖਿਆ ਮੰਤਰੀ ਬੈਂਸ 
ਚੰਡੀਗੜ੍ਹ, 29 ਮਈ : ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪ੍ਰੀ ਪ੍ਰਾਇਮਰੀ ਤੋਂ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੇ ਸਮਰ ਕੈਂਪ ਲਗਾਏ ਜਾਣਗੇ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟਵੀਟ ਕਰਕੇ ਜਾਣਕਾਰੀ ਦਿੱਤੀ ਗਈ। ਉਨ੍ਹਾਂ ਕਿਹਾ ਕਿ 03 ਤੋਂ 15 ਜੁਲਾਈ 2023 ਤੱਕ ਸਮਰ ਕੈਂਪ ਲਗਾਏ ਜਾਣਗੇ। ਸਿੱਖਿਆ ਮੰਤਰੀ ਨੇ ਕਿਹਾ, ‘ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਮਿਤੀ 01 ਜੂਨ ਤੋਂ 02 ਜੁਲਾਈ 2023 ਤੱਕ ਸੂਬੇ ਦੇ ਸਾਰੇ ਸਕੂਲਾਂ ਵਿੱਚ ਗਰਮੀਆਂ ਦੀਆਂ ਛੁੱਟੀਆਂ ਕਰ....
ਬੇਵੱਸ ਲੜਕੀਆਂ ਦੀਆਂ ਨਿਕਲੀਆਂ ਹੂਕਾਂ ਨਵੀਂ ਸੰਸਦ ਦੇ ਇਤਹਾਸ ਦਾ ਪਹਿਲਾ ਕਾਲਾ ਵਰਕਾ : ਗਿਆਨੀ ਹਰਪ੍ਰੀਤ ਸਿੰਘ 
ਅੰਮ੍ਰਿਤਸਰ, 29 ਮਈ : ਗਿਆਨੀ ਹਰਪ੍ਰੀਤ ਸਿੰਘ ਨੇ ਅੱਜ ਬਿਆਨ ਜਾਰੀ ਕਰਦਿਆਂ ਦਿੱਲੀ ਵਿਖੇ ਪਹਿਲਵਾਨਾਂ ਤੇ ਪੁਲਿਸ ਦੇ ਜੁਲਮ ਦੀ ਨਿਖੇਧੀ ਕੀਤੀ ਹੈ। ਉਨ੍ਹਾ ਕਿਹਾ ਕਿ ਸੰਸਦ ਦੇ ਉਦਘਾਟਨ ਮੌਕੇ ਭਾਰਤ ਲਈ ਗੋਲਡ ਮੈਡਲ ਜਿੱਤਣ ਵਾਲੀਆਂ ਲੜਕੀਆਂ ਨੂੰ ਡਾਂਗਾਂ ਨਾਲ ਕੁੱਟਨਾ ਤੇ ਬੇਵੱਸ ਲੜਕੀਆਂ ਦੀਆਂ ਨਿਕਲੀਆਂ ਹੂਕਾਂ ਨਵੀਂ ਸੰਸਦ ਦੇ ਇਤਹਾਸ ਦਾ ਪਹਿਲਾ ਕਾਲਾ ਵਰਕਾ ਹੈ।
ਚੇਤਨ ਸਿੰਘ ਜੌੜਾਮਾਜਰਾ ਵੱਲੋਂ ਡਾਇਰੈਕਟਰ ਬਾਗਬਾਨੀ ਦੇ ਮੁੱਖ ਦਫ਼ਤਰ ਦੀ ਅਚਨਚੇਤ ਚੈਕਿੰਗ
ਚੰਡੀਗੜ੍ਹ, 29 ਮਈ : ਪੰਜਾਬ ਦੇ ਬਾਗਬਾਨੀ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਸਵੇਰੇ 7:30 ਵਜੇ ਡਾਇਰੈਕਟਰ ਬਾਗਬਾਨੀ, ਪੰਜਾਬ ਦੇ ਮੁੱਖ ਦਫ਼ਤਰ ਦੀ ਅਚਨਚੇਤ ਚੈਕਿੰਗ ਕੀਤੀ। ਇਸ ਅਚਨਚੇਤ ਚੈਕਿੰਗ ਦੌਰਾਨ 06 ਅਧਿਕਾਰੀ/ਕਰਮਚਾਰੀ ਗੈਰ ਹਾਜ਼ਰ ਪਾਏ ਗਏ। ਕੈਬਨਿਟ ਮੰਤਰੀ ਨੇ ਅਧਿਕਾਰੀਆਂ/ਕਰਮਚਾਰੀਆਂ ਨੂੰ ਦਫ਼ਤਰ ਵਿੱਚ ਸਮੇਂ ਦੇ ਪਾਬੰਦ ਰਹਿਣ ਲਈ ਕਿਹਾ। ਭਗਵੰਤ ਮਾਨ ਸਰਕਾਰ ਵੱਲੋਂ ਦਫ਼ਤਰਾਂ ਦੇ ਸਮੇਂ ਵਿੱਚ ਤਬਦੀਲੀ ਦੇ ਫੈਸਲੇ ਦੀ ਸ਼ਲਾਘਾ ਕਰਦਿਆਂ ਜੌੜਾਮਾਜਰਾ ਨੇ ਕਿਹਾ....
ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਯੋਜਨਾ ਕਮੇਟੀਆਂ ਲਈ 13 ਕਰੋੜ ਰੁਪਏ ਦਾ ਫੰਡ ਅਲਾਟ: ਚੀਮਾ
ਜ਼ਿਲ੍ਹਾ ਯੋਜਨਾ ਕਮੇਟੀਆਂ ਦੇ ਚੇਅਰਪਰਸਨਾਂ ਨਾਲ ਕੀਤੀ ਸਮੀਖਿਆ ਮੀਟਿੰਗ ਚੇਅਰਪਰਸਨਾਂ ਨੂੰ ਆਪਣੇ ਜ਼ਿਲ੍ਹਿਆਂ ਦੇ ਵਿਕਾਸ ਲਈ ਸਰਗਰਮੀ ਨਾਲ ਕੰਮ ਕਰਨ ਲਈ ਕਿਹਾ ਚੰਡੀਗੜ੍ਹ, 29 ਮਈ : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਜ਼ਿਲ੍ਹਾ ਯੋਜਨਾ ਕਮੇਟੀਆਂ (ਡੀ.ਪੀ.ਸੀ.) ਦੇ ਚੇਅਰਪਰਸਨਾਂ ਨੂੰ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਵਿੱਤੀ ਸਾਲ 2023-24 ਲਈ ਜ਼ਿਲ੍ਹਾ ਵਿਸ਼ੇਸ਼ ਸਕੀਮਾਂ ਦੇ ਤਹਿਤ ਜ਼ਿਲ੍ਹਾ ਯੋਜਨਾ....
ਮੁੱਖ ਮੰਤਰੀ ਨੇ 30 ਜੂਨ ਤੱਕ ਹੜ੍ਹ ਰੋਕੂ ਪ੍ਰਬੰਧ ਮੁਕੰਮਲ ਕਰਨ ਅਤੇ ਜਲ ਸਰੋਤਾਂ ਦੀ ਸਫ਼ਾਈ ਕਰਨ ਦੇ ਦਿੱਤੇ ਹੁਕਮ
ਹੜ੍ਹਾਂ ਕਾਰਨ ਹੋਣ ਵਾਲੇ ਨੁਕਸਾਨ ਨੂੰ ਰੋਕਣ ਲਈ ਪੂਰੀ ਤਰ੍ਹਾਂ ਤਿਆਰ ਹੈ ਸੂਬਾ ਸਰਕਾਰ ਲੋਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ ਮੁੱਖ ਮੰਤਰੀ ਨੇ ਸੂਬਾਈ ਹੜ੍ਹ ਕੰਟਰੋਲ ਬੋਰਡ ਦੀ ਮੀਟਿੰਗ ਦੀ ਕੀਤੀ ਪ੍ਰਧਾਨਗੀ ਚੰਡੀਗੜ੍ਹ, 29 ਮਈ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਸੂਬੇ ਭਰ ਵਿੱਚ ਡਰੇਨਾਂ ਦੀ ਸਫ਼ਾਈ ਅਤੇ ਹੜ੍ਹ ਰੋਕੂ ਪ੍ਰਬੰਧ 30 ਜੂਨ ਤੋਂ ਪਹਿਲਾਂ-ਪਹਿਲਾਂ ਮੁਕੰਮਲ ਕਰ ਲੈਣ। ਸੂਬੇ ਵਿੱਚ ਚੱਲ ਰਹੇ ਹੜ੍ਹ ਰੋਕੂ....
ਮੁੱਖ ਮੰਤਰੀ ਵੱਲੋਂ ਆਮ ਲੋਕਾਂ ਦੀ ਸਹੂਲਤ ਲਈ ਤਹਿਸੀਲ ਪੱਧਰ 'ਤੇ ਵਿਆਪਕ ਸੁਧਾਰ ਲਿਆਉਣ ਦਾ ਐਲਾਨ
ਜ਼ਮੀਨੀ ਰਿਕਾਰਡ ਸਰਲ ਪੰਜਾਬੀ ਭਾਸ਼ਾ ਵਿੱਚ ਉਪਲਬਧ ਹੋਵੇਗਾ ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਰਪੇਸ਼ ਨਾ ਆਵੇ ਪੰਜਾਬ ਲੈਂਡ ਰਿਕਾਰਡ ਸੁਸਾਇਟੀ ਦੀ ਮੀਟਿੰਗ ਦੀ ਕੀਤੀ ਪ੍ਰਧਾਨਗੀ ਚੰਡੀਗੜ੍ਹ, 29 ਮਈ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਤਹਿਸੀਲ ਪੱਧਰ 'ਤੇ ਵਿਆਪਕ ਸੁਧਾਰ ਲਿਆਉਣ ਦਾ ਐਲਾਨ ਕੀਤਾ ਤਾਂ ਜੋ ਲੋਕ ਆਪਣੇ ਰੋਜ਼ਾਨਾ ਦੇ ਪ੍ਰਸ਼ਾਸਕੀ ਕੰਮ ਬਿਨਾਂ ਕਿਸੇ ਦਿੱਕਤ ਦੇ ਨਿਰਵਿਘਨ ਅਤੇ ਮੁਸ਼ਕਲ ਰਹਿਤ ਢੰਗ ਨਾਲ ਕਰਵਾ ਸਕਣ। ਮੁੱਖ ਮੰਤਰੀ ਨੇ ਪੰਜਾਬ ਲੈਂਡ ਰਿਕਾਰਡ ਸੋਸਾਇਟੀ ਦੀ....
ਫਗਵਾੜਾ ਨੇੜੇ ਸੜਕ ਹਾਦਸੇ ‘ਚ ਨਵਵਿਆਹੁਤਾ ਦੀ ਮੌਤ, ਪਤੀ ਜਖ਼ਮੀ
ਫਗਵਾੜਾ, 27 ਮਈ : ਫਗਵਾੜਾ ਦੇ ਨੇੜੇ ਇੱਕ ਸੜਕ ਹਾਦਸੇ ‘ਚ ਇੱਕ ਔਰਤ ਦੀ ਮੌਤ ਅਤੇ ਇੱਕ ਦੇ ਜਖ਼ਮੀ ਹੋ ਜਾਣ ਦੀ ਖ਼ਬਰ ਹੈ। ਮਿਲੀ ਜਾਣਕਾਰੀ ਅਨੁਸਾਰ ਲੁਧਿਆਣਾ ਤੋਂ ਮੁਕੇਰੀਆਂ ਨੂੰ ਮੋਟਰਸਾਈਕਲ ਤੇ ਸਵਾਰ ਹੋ ਕੇ ਪਤੀ-ਪਤਨੀ ਜਾ ਰਹੇ ਸਨ, ਜਦੋਂ ਉਹ ਫਗਵਾੜਾ ਨੇੜੇ ਪਹੁੰਚੇ ਤਾਂ ਉਨ੍ਹਾਂ ਦਾ ਐਕਸੀਡੈਂਟ ਹੋ ਗਿਆ, ਜਿਸ ਕਾਰਨ ਔਰਤ ਦੀ ਮੌਤ ਹੋ ਗਈ ਅਤੇ ਮੋਟਰਸਾਈਕਲ ਚਾਲਕ ਜਖ਼ਮੀ ਹੋ ਗਿਆ।ਮ੍ਰਿਤਕਾ ਦੀ ਪਹਿਚਾਣ ਕਿਰਨ ਪਤਨੀ ਸ਼ਿਵਮ ਵਾਸੀ ਗਗਨਦੀਪ ਕਲੋਨੀ ਲੁਧਿਆਣਾ ਵਜੋਂ ਹੋਈ ਹੈ। ਇਸ ਸਬੰਧੀ ਕਰਨ ਕੁਮਾਰ ਨੇ ਦੱਸਿਆ....
ਕੈਬਨਿਟ ਮੰਤਰੀ ਨਿੱਜਰ ਨੇ ਭਗਤਾਂਵਾਲਾ ਤੋਂ ਮੂਲੇਚੱਕ ਤੱਕ ਸੜਕ ਦਾ ਕੀਤਾ ਉਦਘਾਟਨ
70 ਲੱਖ ਰੁਪਏ ਦੀ ਲਾਗਤ ਨਾਲ ਪੂਰੀ ਹੋਵੇਗੀ ਸੜਕ। ਸਕੱਤਰੀ ਬਾਗ ਵਿਖੇ ਚੱਲ ਰਹੇ ਕੰਮ ਦਾ ਜਾਇਜ਼ਾ ਚੰਡੀਗੜ੍ਹ, 27 ਮਈ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇਣ ਲਈ ਵਚਨਬੱਧ ਹੈ। ਇਸ ਉਦੇਸ਼ ਦੀ ਪੂਰਤੀ ਲਈ ਸਰਕਾਰ ਨੇ ਰਾਜ ਦੇ ਵਸਨੀਕਾਂ ਲਈ ਆਮ ਆਦਮੀ ਕਲੀਨਿਕ ਦੀ ਸਹੂਲਤ ਸ਼ੁਰੂ ਕੀਤੀ ਹੈ। ਇਸ ਤੋਂ ਇਲਾਵਾ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਸੁਧਾਰਨ ਅਤੇ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ ਲਈ ਉਪਰਾਲੇ ਕੀਤੇ ਗਏ ਹਨ। ਆਪਣੇ....
ਸ੍ਰੀ ਮੁਕਤਸਰ ਸਾਹਿਬ ਵਿੱਚ ਕਾਰ ਅਤੇ ਮੋਟਰਸਾਈਕਲ ਦੀ ਭਿਆਨਕ ਟੱਕਰ, ਪਤੀ-ਪਤਨੀ ਦੀ ਮੌਤ, ਪੋਤੇ ਦੀਆਂ ਦੋਵੇਂ ਲੱਤਾਂ ਅਤੇ ਬਾਹਾਂ ਟੁੱਟੀਆਂ
ਸ੍ਰੀ ਮੁਕਤਸਰ ਸਾਹਿਬ,26 ਮਈ : ਜਲਾਲਾਬਾਦ ਰੋਡ ਸਥਿਤ ਰਿਲਾਇੰਸ ਪੰਪ ਦੇ ਬਿਲਕੁਲ ਸਾਹਮਣੇ ਕਾਰ ਅਤੇ ਮੋਟਰਸਾਈਕਲ ਦੀ ਭਿਆਨਕ ਟੱਕਰ ਹੋ ਗਈ। ਜਿਸ ਵਿੱਚ ਮੋਟਰਸਾਈਕਲ ਸਵਾਰ ਪਤੀ-ਪਤਨੀ ਦੀ ਮੌਤ ਹੋ ਗਈ, ਜਦਕਿ ਉਨ੍ਹਾਂ ਦਾ ਪੋਤਾ ਗੰਭੀਰ ਜ਼ਖ਼ਮੀ ਹੋ ਗਿਆ। ਲੜਕੇ ਦੀਆਂ ਦੋਵੇਂ ਬਾਹਾਂ ਅਤੇ ਲੱਤਾਂ ਟੁੱਟ ਗਈਆਂ, ਜਿਸ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਮੋਟਰਸਾਈਕਲ ਚਾਲਕ ਦਰਸ਼ਨ ਸਿੰਘ (70) ਵਾਸੀ ਪਿੰਡ ਬਧਾਈ ਸ੍ਰੀ ਮੁਕਤਸਰ ਸਾਹਿਬ ਵਾਸੀ ਜਲਾਲਾਬਾਦ ਰੋਡ ਤੋਂ ਰਿਲਾਇੰਸ ਪੰਪ....
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਦਸਵੀਂ ਦੇ ਨਤੀਜਿਆਂ ਦਾ ਐਲਾਨ, ਪਹਿਲੇ ਤਿੰਨ ਸਥਾਨ ਤੇ ਰਹੀਆਂ ਲੜਕੀਆਂ
ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਨੂੰ ਵਧਾਈ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 26 ਮਈ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ ਦਸਵੀਂ ਜਮਾਤ ਦੇ ਨਤੀਜਿਆਂ ਦੇ ਐਲਾਨ ਕਰ ਦਿੱਤਾ ਗਿਆ। ਐਲਾਨੇ ਗਏ ਨਤੀਜਿਆਂ ਅਨੁਸਾਰ ਪਹਿਲੇ ਤਿੰਨ ਸਥਾਨ ਕੁੜੀਆਂ ਨੇ ਹਾਸਲ ਕੀਤੇ ਹਨ। ਫਰੀਦਕੋਟ ਜਿਲ੍ਹੇ ਦੇ ਸੰਤ ਮੋਹਨ ਦਾਸ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਕੋਟ ਸੁਖੀਆ ਦੀ ਵਿਦਿਆਰਥਣ ਗਗਨਦੀਪ ਕੌਰ ਪੁੱਤਰੀ ਗੁਰਸੇਵਕ ਸਿੰਘ ਨੇ 650 ਵਿਚੋਂ 650 ਅੰਕ ਹਾਸਲ ਕਰਕੇ....
ਸੂਬੇ ‘ਚ ਦਸਵੀਂ ਜਮਾਤ ਦੀ ਪ੍ਰੀਖਿਆ ‘ਚ ਲੜਕੀਆਂ ਮੋਹਰੀ, “ਇਹ ਧੀਆਂ ਦਾ ਯੁੱਗ ਹੈ” : ਮੁੱਖ ਮੰਤਰੀ  ਭਗਵੰਤ ਮਾਨ
ਵਿਦਿਆਰਥਣਾਂ ਦੀ ਪ੍ਰਾਪਤੀ ਨੂੰ ਮਾਣਮੱਤੀ ਉਪਲਬਧੀ ਦੱਸਿਆ, ਅੱਵਲ ਬੱਚਿਆਂ ਨੂੰ 51,000 ਰੁਪਏ ਦਾ ਨਕਦ ਇਨਾਮ ਦੇਣ ਦਾ ਐਲਾਨ ਚੰਡੀਗੜ੍ਹ, 26 ਮਈ : ਪੰਜਾਬ ਸਕੂਲ ਸਿੱਖਿਆ ਬੋਰਡ (ਪੀ.ਐੱਸ.ਈ.ਬੀ.) ਵੱਲੋਂ ਸ਼ੁੱਕਰਵਾਰ ਨੂੰ ਐਲਾਨੀ ਗਈ ਦਸਵੀਂ ਜਮਾਤ ਦੀ ਪ੍ਰੀਖਿਆ ‘ਚ ਅੱਵਲ ਰਹਿਣ ਵਾਲੀਆਂ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਹ ‘ਧੀਆਂ ਦਾ ਯੁੱਗ’ ਹੈ ਕਿਉਂਕਿ ਵਿਦਿਆਰਥਣਾਂ ਆਪਣੇ ਨਿਵੇਕਲੇ ਪ੍ਰਦਰਸ਼ਨ ਨਾਲ ਸਾਰਿਆਂ ਦਾ ਮਾਣ ਵਧਾ ਰਹੀਆਂ ਹਨ। ਇੱਥੇ ਜਾਰੀ....
ਡਿਫਾਲਟਰ ਬਿਜਲੀ ਖਪਤਕਾਰਾਂ ਨੂੰ ਪੰਜਾਬ ਸਰਕਾਰ ਵੱਲੋਂ ਵੱਡੀ ਰਾਹਤ
ਬਿਜਲੀ ਬਿੱਲਾਂ ਦੇ ਬਕਾਏ ਭਰਨ ਲਈ ਯਕਮੁਸ਼ਤ ਨਿਬੇੜਾ ਸਕੀਮ ਦਾ ਐਲਾਨ ਬਕਾਇਆ ਰਾਸ਼ੀ ਦੇ ਵਿਆਜ ‘ਚ ਛੋਟ ਸਮੇਤ ਕਿਸ਼ਤਾਂ ‘ਚ ਬਕਾਇਆ ਭਰਨ ਦੀ ਸਹੂਲਤ ਸਕੀਮ 3 ਮਹੀਨਿਆਂ ਲਈ ਹਰ ਵਰਗ ਦੇ ਖੱਪਤਕਾਰ ਖਾਸ ਤੌਰ ਤੇ ਉਦਯੋਗਿਕ ਖੱਪਤਕਾਰਾਂ ਲਈ ਜਾਰੀ ਰਹੇਗੀ ਚੰਡੀਗੜ੍ਹ, 26 ਮਈ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬਿਜਲੀ ਬਿੱਲ ਨਾ ਭਰਨ ਕਰਕੇ ਡਿਫਾਲਟਰ ਹੋਏ ਖਪਤਕਾਰਾਂ ਲਈ ਯਕਮੁਸ਼ਤ ਨਿਬੇੜਾ ਸਕੀਮ (ਓ.ਟੀ.ਐਸ.) ਦਾ ਐਲਾਨ ਕੀਤਾ ਹੈ ਤਾਂ ਜੋ ਆਰਥਿਕ ਮਜਬੂਰੀਆਂ ਕਰਕੇ ਜਿਨ੍ਹਾਂ ਦੇ ਕੁਨੈਕਸ਼ਨ ਕੱਟੇ ਗਏ ਸਨ ਜਾਂ....
ਪੰਜਾਬ ਦੇ ਸੇਵਾ ਕੇਂਦਰਾਂ ਵਿੱਚ ਬਕਾਇਆ ਮਾਮਲਿਆਂ ਦੀ ਗਿਣਤੀ ਘਟ ਕੇ 0.16 ਫ਼ੀਸਦੀ ਹੋਈ
ਸੇਵਾ ਕੇਂਦਰਾਂ ਵਿੱਚ ਹੁਣ ਤੱਕ ਦੇ ਸਭ ਤੋਂ ਘੱਟ ਕੇਸ ਬਕਾਇਆ : ਅਮਨ ਅਰੋੜਾ ਪ੍ਰਸ਼ਾਸਕੀ ਸੁਧਾਰ ਮੰਤਰੀ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਸਭ ਤੋਂ ਵੱਧ ਬਕਾਇਆ ਕੇਸਾਂ ਵਾਲੇ ਅਧਿਕਾਰੀਆਂ/ਕਰਮਚਾਰੀਆਂ ਦੀ ਪੜਤਾਲ ਕਰਨ ਦੇ ਨਿਰਦੇਸ਼ ਅਧਿਕਾਰੀਆਂ ਨੂੰ ਸਾਰੀਆਂ ਆਫਲਾਈਨ ਸੇਵਾਵਾਂ ਜਲਦ ਤੋਂ ਜਲਦ ਡਿਜੀਟਲ ਪਲੇਟਫਾਰਮ ‘ਤੇ ਲਿਆਉਣ ਦੀ ਕੀਤੀ ਹਦਾਇਤ ਚੰਡੀਗੜ੍ਹ, 26 ਮਈ : ਪੰਜਾਬ ਦੇ ਪ੍ਰਸ਼ਾਸਕੀ ਸੁਧਾਰ ਅਤੇ ਜਨ ਸ਼ਿਕਾਇਤ ਨਿਵਾਰਨ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਸੂਬੇ ਦੇ ਸੇਵਾ ਕੇਂਦਰਾਂ ਵਿੱਚ ਬਕਾਇਆ....