ਬ੍ਰਿਜ ਭੂਸ਼ਣ ਨੇ ਕਈ ਕੁੜੀਆਂ ਦਾ ਸ਼ੋਸ਼ਣ ਕੀਤਾ ਹੈ, ਪਰ ਸਰਕਾਰ ਵੱਲੋਂ ਕੋਈ ਜਵਾਬ ਨਹੀਂ ਆਇਆ : ਪਹਿਲਵਾਨ ਮਲਿਕ ਮੋਹਾਲੀ, 25 ਮਈ : ਉਲੰਪਿਕ ਤਮਗਾ ਜੇਤੂ ਪਹਿਲਵਾਨ ਸਾਕਸ਼ੀ ਮਲਿਕ ਅੱਜ ਮੋਹਾਲੀ ਵਿਖੇ ਕੌਮੀਂ ਇਨਸਾਫ਼ ਮੋਰਚੇ ‘ਚ ਪੁੱਜੀ ਅਤੇ ਭਾਰਤੀ ਕੁਸ਼ਤੀ ਸੰਘ ਦੇ ਸਾਬਕਾ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਵਿਰੁੱਧ ਜੰਤਰ-ਮੰਤਰ ਦਿੱਲੀ ਵਿਖੇ ਚੱਲ ਰਹੇ ਸੰਘਰਸ਼ ਅਤੇ ਉਨ੍ਹਾਂ ਨੂੰ ਇਨਸਾਫ਼ ਦਿਵਾਉਣ ਲਈ ਸਹਿਯੋਗ ਦੀ ਮੰਗ ਕੀਤੀ ਗਈ। ਇਸ ਦੌਰਾਨ ਪਹਿਲਵਾਨ ਸਾਕਸ਼ੀ ਮਲਿਕ ਗੁਰਦੁਆਰਾ ਅੰਬ ਸਾਹਿਬ ਵਿਖੇ ਨਤਮਸਤਕ ਵੀ....
ਪੰਜਾਬ
ਚੰਡੀਗੜ੍ਹ, 25 ਮਈ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸੁਰੱਖਿਆ ਵਿਚ ਵਾਧਾ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਮੁੱਖ ਮੰਤਰੀ ਨੂੰ ਡੈੱਡ ਪਲੱਸ ਸੁਰੱਖਿਆ ਮੁਹੱਈਆ ਕਰਵਾਈ ਗਈ ਹੈ। ਇਹ ਫ਼ੈਸਲਾ ਕੇਂਦਰੀ ਖੂਫ਼ੀਆ ਏਜੰਸੀ ਵੱਲੋਂ ਲਿਆ ਗਿਆ ਹੈ। ਏਜੰਸੀ ਦੀ ਰਿਪੋਰਟ ਤੋਂ ਬਾਅਦ ਕੇਂਦਰੀ ਗ੍ਰਹਿ ਮੰਤਰਾਲੇ ਨੇ ਮੁੱਖ ਮੰਤਰੀ ਨੂੰ ਜੈੱਡ ਪਲੱਸ ਸੁਰੱਖਿਆ ਮੁਹੱਈਆ ਕਰਵਾਈ ਹੈ। ਹੁਣ ਮੁੱਖ ਮੰਤਰੀ ਭਗਵੰਤ ਮਾਨ ਕੋਲ ਜੈੱਡ ਪਲੱਸ ਸੁਰੱਖਿਆ ਹੋਵੇਗੀ ਤੇ ਉਹਨਾਂ ਦੀ ਸੁਰੱਖਿਆ ਵਿਚ ਸੀਆਰਪੀਐੱਫ ਦੇ ਜਵਾਨ ਤਾਇਨਾਤ....
ਚੰਡੀਗੜ੍ਹ, 25 ਮਈ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਾਬਕਾ ਮੁੱਖ ਮੰਤਰੀ ਚੰਨੀ 'ਤੇ ਭ੍ਰਿਸ਼ਟਾਚਾਰ ਦੇ ਦੋਸ਼ ਲਾਏ ਗਏ ਹਨ। ਜਿਸ ਤੋਂ ਬਾਅਦ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਨੇ ਪ੍ਰੈਸ ਕਾਨਫਰੰਸ ਕਰਦਿਆਂ ਮੁੱਖ ਮੰਤਰੀ ਮਾਨ ਨੂੰ ਮੋੜਵਾਂ ਜਵਾਬ ਦਿੱਤਾ ਹੈ। ਚੰਨੀ ਨੇ ਪ੍ਰੈਸ ਕਾਨਫਰੰਸ ਕਰਦਿਆਂ ਕਿਹਾ ਕਿ ਜੇ ਮੁੱਖ ਮੰਤਰੀ ਦੇ ਕੋਲ ਕਿਸੇ ਵੀ ਭ੍ਰਿਸ਼ਟਾਚਾਰ ਦੇ ਸਬੂਤ ਹਨ ਤਾਂ ਜਾਂਚ ਕਰਕੇ ਫਾਰਮ ਭਰੋ। ਟਵੀਟ ਟਵੀਟ ਖੇਡਣ ਦਾ ਕੀ ਮਤਲਬ ਹੈ। ਮੈਂ ਗੁਰੂਘਰ ਵਿਚ ਆਪਣਾ ਪੱਖ ਪੇਸ਼ ਕੀਤਾ....
ਰੋਜ਼ਗਾਰ ਉਤਪਤੀ ਮੰਤਰੀ ਵੱਲੋਂ ਸਟਾਰਟਅੱਪ ਚੈਲੇਂਜ ਮੁਕਾਬਲਿਆਂ ਦੇ ਜੇਤੂਆਂ ਨਾਲ ਗੱਲਬਾਤ ਚੰਡੀਗੜ੍ਹ, 25 ਮਈ : ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਤੀਬੱਧਤਾ ਅਨੁਸਾਰ ਸੂਬੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਮੁਹੱਈਆ ਕਰਵਾਉਣ ਲਈ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਅਗਲੇ ਮਹੀਨੇ ਤੋਂ ਪੰਜਾਬ ਭਰ ਵਿੱਚ ਪਲੇਸਮੈਂਟ ਮੁਹਿੰਮ ਸ਼ੁਰੂ ਕਰਨ ਲਈ ਤਿਆਰੀ ਕਰਨ ਦੇ ਨਿਰਦੇਸ਼ ਦਿੱਤੇ ਹਨ। ਇੱਥੇ ਪੇਡਾ ਕੰਪਲੈਕਸ ਵਿਖੇ....
ਚੰਡੀਗੜ੍ਹ, 25 ਮਈ : ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਨੇ ਸੂਬੇ ਵਿੱਚ ਨਗਰ ਸੁਧਾਰ ਟਰੱਸਟਾਂ ਦੇ ਕੰਮਕਾਜ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ਅਤੇ ਮੰਗਾਂ ਦੇ ਹੱਲ ਲਈ ਟਰੱਸਟਾਂ ਦੇ ਚੇਅਰਮੈਨਾਂ ਨਾਲ ਮੀਟਿੰਗ ਕੀਤੀ। ਮੀਟਿੰਗ ਦਾ ਉਦੇਸ਼ ਪੰਜਾਬ ਦੇ ਵਿਕਾਸ ਲਈ ਸਹਿਯੋਗ ਨੂੰ ਵਧਾਉਣਾ ਅਤੇ ਪ੍ਰਭਾਵਸ਼ਾਲੀ ਉਪਾਵਾਂ ਦੀ ਰਣਨੀਤੀ ਬਣਾਉਣਾ ਸੀ। ਮੀਟਿੰਗ ਦੌਰਾਨ ਟਰੱਸਟਾਂ ਦੇ ਚੇਅਰਮੈਨਾਂ ਨਾਲ ਸਬੰਧਤ ਕਈ ਮੁੱਦਿਆਂ ’ਤੇ ਚਰਚਾ ਕੀਤੀ ਗਈ। ਡਾ: ਨਿੱਜਰ ਨੇ ਚੇਅਰਮੈਨਾਂ ਨੂੰ ਵਡਮੁੱਲੀ....
ਚੰਡੀਗੜ੍ਹ, 25 ਮਈ : ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਹਲਕਾ ਜਗਰਾਉਂ ਅਧੀਨ ਪੈਂਦੇ ਪਿੰਡ ਅਖਾੜਾ ਵਿਖੇ ਅਬੋਹਰ ਕਨਾਲ ਬਰਾਂਚ ‘ਤੇ ਨਵਾਂ ਤੇ 40 ਫੁੱਟ ਚੌੜਾ ਪੁੱਲ ਉਸਾਰਿਆ ਜਾਵੇਗਾ। ਇਸ ਪੁੱਲ ਦੀ ਉਸਾਰੀ ‘ਤੇ 780 ਲੱਖ ਰੁਪਏ ਅਨੁਮਾਨਿਤ ਲਾਗਤ ਆਵੇਗੀ। ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਲਾਕੇ ਦੇ ਲੋਕਾਂ ਵੱਲੋਂ ਪੁਰਾਣੇ ਤੰਗ ਪੁੱਲ ਦੀ ਜਗ੍ਹਾ ‘ਤੇ ਨਵੇਂ ਅਤੇ ਚੌੜੇ ਪੁੱਲ ਦੀ ਉਸਾਰੀ ਦੀ....
ਪੰਜਾਬ ਸਰਕਾਰ ਗੁਆਂਢੀ ਮੁਲਕਾਂ ‘ਚ ਸਬਜ਼ੀਆਂ ਅਤੇ ਹੋਰ ਫਸਲਾਂ ਨਿਰਯਾਤ ਕਰਨ ਲਈ ਯਤਨਸ਼ੀਲ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਕਿਸਾਨ ਪਰਿਵਾਰਾਂ ਦੇ ਵਾਰਸਾਂ ਨੂੰ ਨੌਕਰੀਆਂ ਦੇਣ ਦੀ ਵਚਨਬੱਧਤਾ ਦੋਹਰਾਈ ਸੰਯੁਕਤ ਕਿਸਾਨ ਮੋਰਚਾ (ਗੈਰ ਸਿਆਸੀ) ਦੀਆਂ ਮੰਗਾਂ ਸਬੰਧੀ ਮੈਰਾਥਨ ਮੀਟਿੰਗ ਚੰਡੀਗੜ੍ਹ, 25 ਮਈ : ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਹੈ ਕਿ 30 ਜੂਨ ਨੂੰ ਜਾਰੀ ਹੋਣ ਵਾਲੀ ਨਵੀਂ ਖੇਤੀ ਨੀਤੀ ਸੂਬੇ ਦੇ ਕਿਸਾਨਾਂ ਦੀਆਂ ਬਹੁਤ ਸਾਰੀਆਂ ਸਮੱਸਿਆਂਵਾਂ ਦਾ ਹੱਲ....
ਪੰਜਾਬ ਵਿੱਚ ਜਾਅਲੀ ਦਸਤਾਵੇਜ਼ਾਂ ਨਾਲ ਜਾਰੀ ਕੀਤੇ 1.8 ਲੱਖ ਤੋਂ ਵੱਧ ਸਿਮ ਕਾਰਡ ਕੀਤੇ ਬਲਾਕ: ਡੀਜੀਪੀ ਗੌਰਵ ਯਾਦਵ ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ ਚੰਡੀਗੜ੍ਹ, 25 ਮਈ : ਜਾਅਲੀ ਦਸਤਾਵੇਜ਼ਾਂ ਦੇ ਆਧਾਰ ‘ਤੇ ਸਿਮ ਕਾਰਡ ਜਾਰੀ ਕਰਨ ਦੇ ਰੁਝਾਨ, ਜੋ ਸੁਰੱਖਿਆ ਲਈ ਵੱਡਾ ਖ਼ਤਰਾ ਬਣ ਗਿਆ ਹੈ, ਨੂੰ ਰੋਕਣ ਲਈ, ਪੰਜਾਬ ਪੁਲਿਸ ਨੇ ਕਥਿਤ ਤੌਰ ‘ਤੇ ਜਾਅਲੀ ਪਛਾਣ/ਜਾਅਲੀ ਦਸਤਾਵੇਜ਼ਾਂ ਦੀ ਵਰਤੋਂ ਨਾਲ ਜਾਰੀ ਕੀਤੇ 1.8 ਲੱਖ ਤੋਂ ਵੱਧ....
ਕਿਹਾ, ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਵਚਨਬੱਧ ਚੰਡੀਗੜ, 25 ਮਈ : ਪੰਜਾਬ ਦੇ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲੇ, ਕਿਰਤ, ਪ੍ਰਾਹੁਣਚਾਰੀ ਅਤੇ ਨਿਵੇਸ਼ ਪ੍ਰੋਤਸਾਹਨ ਮੰਤਰੀ ਅਨਮੋਲ ਗਗਨ ਮਾਨ ਦੇ ਯਤਨਾਂ ਸਦਕਾ ਖਰੜ ਸ਼ਹਿਰ ਦੇ ਵਿਕਾਸ ਲਈ ਪੰਜਾਬ ਸਰਕਾਰ ਵੱਲੋਂ 45.36 ਕਰੋੜ ਰੁਪਏ ਮਨਜੂਰ ਕੀਤੇ ਗਏ ਹਨ। ਇਸ ਸਬੰਧੀ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਲੋੜੀਦੀ ਪ੍ਰਵਾਨਗੀ ਵੀ ਜਾਰੀ ਕਰ ਦਿੱਤੀ ਗਈ ਹੈ। ਇਸ ਸਬੰਧੀ ਵਧੇਰੇ ਜਾਣਕਾਰੀ....
ਸਾਇੰਸ, ਕਾਮਰਸ ਅਤੇ ਵੋਕੇਸ਼ਨਲ ਗਰੁੱਪਾਂ ਦੀਆਂ ਪਹਿਲੀਆਂ ਪੁਜ਼ੀਸ਼ਨਾਂ ਤੇ ਸਰਕਾਰੀ ਸਕੂਲਾਂ ਸਕੂਲਾਂ ਦੇ ਵਿਦਿਆਰਥੀ ਕਾਬਜ਼ ਮਾਨ ਸਰਕਾਰ ਦੀਆਂ ਸਰਕਾਰ ਦੀਆਂ ਸਿੱਖਿਆ ਸੁਧਾਰ ਨੀਤੀਆਂ ਦਾ ਅਸਰ ਦਿਖਣਾ ਸ਼ੁਰੂ: ਬੈਂਸ ਚੰਡੀਗੜ੍ਹ, 25 ਮਈ : ਪੰਜਾਬ ਰਾਜ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਸਕੂਲ ਸਿੱਖਿਆ ਪ੍ਰਤੀ ਨੀਤੀਆਂ ਨੂੰ ਬੂਰ ਪੈਣਾ ਸ਼ੁਰੂ ਹੋ ਗਿਆ ਹੈ। ਜਿਸਦੇ ਨਤੀਜੇ ਵਜੋਂ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਕੱਲ ਐਲਾਨੇ ਗਏ ਬਾਰਵੀਂ ਜਮਾਤ ਦੇ ਨਤੀਜਿਆਂ ਵਿੱਚ ਪੰਜਾਬ ਦੇ....
ਮਾਨਸਾ, 24 ਮਈ : ਮਾਨਸਾ ਤੋਂ ਝੁਨੀਰ ਵੱਲ ਆ ਰਹੀ ਇੱਕ ਆਲਟੋ ਕਾਰ ਵਿੱਚ ਅਚਾਨਕ ਅੱਗ ਲੱਗ ਗਈ। ਇਸ ਵਿੱਚ ਕਾਰ ‘ਚ ਸਵਾਰ ਵਿਆਹੁਤਾ ਔਰਤ ਦੀ ਮੌਤ ਹੋ ਗਈ ਜਦਕਿ ਉਸਦਾ ਪਤੀ, ਇੱਕ ਸਾਲ ਦਾ ਬੱਚਾ ਅਤੇ ਸੱਸ ਝੁਲਸ ਗਏ। ਪੁਲਿਸ ਨੇ ਸਾਰਿਆਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਹੈ। ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਬੀਤੀ ਰਾਤ ਕਰੀਬ 11 ਵਜੇ ਮਾਨਸਾ ਤੋਂ ਝੁਨੀਰ ਵੱਲ ਜਾ ਰਹੀ ਇੱਕ ਕਾਰ ਵਿੱਚ ਅਚਾਨਕ ਅੱਗ ਲੱਗ ਗਈ। ਅੱਗ ਦੀ ਲਪੇਟ ‘ਚ ਸੀਮਾ ਰਾਣੀ ਪਤਨੀ ਤਰੁਣ ਤਾਇਲ ਜ਼ਿੰਦਾ ਝੁਲਸ ਗਈ, ਜਦਕਿ....
ਸਾਕਸ਼ੀ ਮਲਿਕ ਤੇ ਸਤਿਆਵਰਤ ਕਾਦੀਆਂ ਨੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦਾ ਅਸ਼ੀਰਵਾਦ ਲਿਆ। ਚੰਡੀਗੜ੍ਹ : ਭਾਰਤੀ ਪਹਿਲਵਾਨ ਸਾਕਸ਼ੀ ਮਲਿਕ ਤੇ ਸਤਿਆਵਰਤ ਕਾਦੀਆਂ ਨੇ ਅੱਜ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕੀਤੀ ਹੈ। ਸਾਕਸ਼ੀ ਮਲਿਕ ਨੇ ਟਵੀਟ ਕਰਦਿਆਂ ਲਿਖਿਆ ਕਿ ਅੱਜ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦਾ ਅਸ਼ੀਰਵਾਦ ਲਿਆ। ਧੀਆਂ ਦੇ ਇਨਸਾਫ਼ ਦੀ ਲੜਾਈ ਵਿੱਚ ਸਿੱਖ ਕੌਮ ਨੇ ਹਮੇਸ਼ਾ ਮੋਹਰੀ....
ਵਿਦੇਸ਼ੀ ਨਾਗਰਿਕਾਂ ਨੂੰ ਪੰਜਾਬ ‘ਚ ਖੇਤੀਬਾੜੀ ਲਈ ਜ਼ਮੀਨ ਖਰੀਦਣ ਦੀ ਇਜਾਜ਼ਤ ਦੇਣ ਦੀ ਵਕਾਲਤ ਮਨੁੱਖੀ ਸਮੱਗਲਿੰਗ ਕਰਨ ਵਾਲੇ ਟਰੈਵਲ ਅਤੇ ਇੰਮੀਗ੍ਰੇਸ਼ਨ ਏਜੰਟਾਂ ਉੱਤੇ ਸ਼ਿਕੰਜਾ ਕੱਸਣ ਦੀ ਲੋੜ ਆਈਲੈਟਸ ਨੂੰ ਸਿੱਖਿਆ ਸਿਸਟਮ ਨਾਲ ਜੋੜਨ ਲਈ ਵਿਚਾਰ ਕੀਤੀ ਜਾਵੇ : ਧਾਲੀਵਾਲ ਭਾਰਤ ਸਰਕਾਰ ਦੇ ਵਿਦੇਸ਼ ਮੰਤਰਾਲੇ ਅਤੇ ਪੰਜਾਬ ਦੇ ਐਨਆਰਆਈ ਵਿਭਾਗ ਵਲੋਂ ਸਾਂਝੇ ਤੌਰ ਉੱਤੇ ਕਰਵਾਇਆ ਗਿਆ ‘ਵਿਦੇਸ਼ ਸੰਪਰਕ ਪ੍ਰੋਗਰਾਮ’ ਚੰਡੀਗੜ੍ਹ, 24 ਮਈ : ਪੰਜਾਬ ਦੇ ਪਰਵਾਸੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ....
ਚੰਡੀਗੜ੍ਹ, 24 ਮਈ : ਪੰਜਾਬ ਦੇ ਮੱਛੀ ਪਾਲਣ, ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ 11 ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ। ਪੰਜਾਬ ਭਵਨ ਵਿਖੇ ਸੰਖੇਪ ਸਮਾਗਮ ਦੌਰਾਨ ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਨਵ-ਨਿਯੁਕਤ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਵਚਨਬੱਧ ਹੈ ਤਾਂ ਜੋ ਉਹ ਆਪਣੀ ਰੋਜ਼ੀ-ਰੋਟੀ ਕਮਾਉਣ ਦੇ....
ਜਲ ਸਰੋਤ ਮੰਤਰੀ ਨੇ ਰੋਪੜ ਹੈੱਡ ਵਰਕਸ ਦਾ ਅਚਨਚੇਤੀ ਦੌਰਾ ਕਰਕੇ ਸਿੰਜਾਈ ਪ੍ਰਾਜੈਕਟਾਂ ਦਾ ਨਿਰੀਖਣ ਕੀਤਾ ਰੋਪੜ ਹੈੱਡ ਵਰਕਸ ਵਿਖੇ ਪਾਣੀ ਦੇ ਕੰਟਰੋਲ ਲਈ 7.94 ਕਰੋੜ ਰੁਪਏ ਦੀ ਲਾਗਤ ਨਾਲ ਮਸ਼ੀਨੀਕਰਨ ਦਾ ਕੰਮ ਕੀਤਾ ਮੁਕੰਮਲ: ਮੀਤ ਹੇਅਰ ਕਈ ਇਲਾਕਿਆਂ ਵਿਚ 40 ਸਾਲ ਤੋਂ ਬਾਅਦ ਨਹਿਰੀ ਪਾਣੀ ਪਹੁੰਚਿਆ, ਸਿੰਜਾਈ ਲਈ ਨਹਿਰਾਂ ਵਿਚ ਲਗਾਏ ਜਾਣਗੇ ਫਾਟਕ ਰੂਪਨਗਰ, 24 ਮਈ : ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਹੜ੍ਹ ਰੋਕੂ ਕਾਰਜਾਂ ਲਈ 99.33 ਕਰੋੜ ਰੁਪਏ ਰੱਖੇ ਗਏ ਹਨ ਅਤੇ ਇਹ ਕੰਮ 30 ਜੂਨ ਤੱਕ ਹਰ ਹੀਲੇ....