ਪੰਜਾਬ

ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ‘ਮਦਰ ਵਰਕਸ਼ਾਪ’ ਪ੍ਰੋਗਰਾਮ ਵਿੱਚ 5 ਲੱਖ ਮਾਵਾਂ ਨੇ ਕੀਤੀ ਸ਼ਮੂਲੀਅਤ: ਬੈਂਸ
ਚੰਡੀਗੜ੍ਹ, 20 ਮਈ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀਆਂ ਨੂੰ ਬਿਹਤਰੀਨ ਸਿੱਖਿਆ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ। ਇਸੇ ਲੜੀ ਤਹਿਤ ਪੰਜਾਬ ਰਾਜ ਦੇ 12851 ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ‘ਮਦਰ ਵਰਕਸ਼ਾਪ’ ਦਾ ਆਯੋਜਨ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿੱਖਿਆ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ‘ਮਦਰ ਵਰਕਸ਼ਾਪ’ ਨਾਮ ਦਾ ਇਹ ਪ੍ਰੋਗਰਾਮ ਪ੍ਰੀ-ਪ੍ਰਾਇਮਰੀ ਤੋਂ ਦੂਜੀ ਜਮਾਤ ਤੱਕ ਦੇ....
ਬਠਿੰਡਾ 'ਚ ਲਿਖੇ ਖਾਲਿਸਤਾਨੀ ਨਾਅਰੇ ਤੇ ਬੰਬ ਧਮਾਕੇ ਕਰਨ ਦੀ ਵੀ ਦਿੱਤੀ ਧਮਕੀ
ਬਠਿੰਡਾ, 19 ਮਈ : ਬਠਿੰਡਾ ਵਿੱਚ ਵੱਖ-ਵੱਖ ਥਾਵਾਂ ਤੇ ਖਾਲਿਸਤਾਨੀ ਨਾਅਰੇ ਲਿਖਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੇ ਨਾਲ ਵੀ ਵੱਖ ਵੱਖ ਥਾਵਾਂ ਤੇ ਬੰਬ ਧਮਾਕੇ ਕਰਨ ਦੀ ਧਮਕੀ ਵੀ ਦਿੱਤੀ ਗਈ। ਜਾਣਕਾਰੀ ਅਨੁਸਾਰ ਪੁਲਿਸ ਨੂੰ 6 ਚਿੱਠੀਆਂ ਮਿਲੀਆਂ ਹਨ, ਜਿਸ ਵਿਚ 7 ਜੂਨ ਨੂੰ ਬੰਬ ਧਮਾਕੇ ਕਰਨ ਦੀ ਗੱਲ ਲਿਖੀ ਗਈ ਹੈ। ਇਹ ਪੱਤਰ ਸਿਆਸੀ ਆਗੂਆਂ, ਅਫ਼ਸਰਾਂ ਅਤੇ ਕਾਰੋਬਾਰੀਆਂ ਨੂੰ ਭੇਜੇ ਗਏ ਹਨ। ਇੱਕ ਕਾਪੀ ਅਸਲੀ ਹੈ ਅਤੇ ਬਾਕੀ ਫੋਟੋ ਕਾਪੀਆਂ ਹਨ। ਹਾਲਾਂਕਿ ਪੁਲਿਸ ਸੁਰੱਖਿਆ ਦੇ ਸਖ਼ਤ ਪ੍ਰਬੰਧ ਕਰਨ ਅਤੇ....
ਆਂਗਨਵਾੜੀ ਜਥੇਬੰਦੀ ਵੱਲੋਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਨਾਲ ਮੰਗਾਂ ਸਬੰਧੀ ਮੀਟਿੰਗ
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਆਂਗਨਵਾੜੀ ਜਥੇਬੰਦੀ ਨੂੰ ਜਾਇਜ ਮੰਗਾਂ ਦੇ ਜਲਦ ਨਿਪਟਾਰੇ ਦਾ ਦਿੱਤਾ ਭਰੋਸਾ ਚੰਡੀਗੜ੍ਹ, 19 ਮਈ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ ਹੈ। ਇਸੇ ਲੜੀ ਤਹਿਤ ਅੱਜ ਇਥੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਬਾਰੇ ਮੰਤਰੀ ਡਾ.ਬਲਜੀਤ ਕੌਰ ਵੱਲੋਂ ਆਂਗਨਵਾੜੀ ਜਥੇਬੰਦੀ ਨਾਲ ਮੀਟਿੰਗ ਕੀਤੀ ਗਈ। ਇਹ ਮੀਟਿੰਗ ਬੜੇ ਹੀ ਸੁਖਾਵੇਂ ਮਾਹੌਲ ਵਿੱਚ ਹੋਈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਮਾਜਿਕ....
ਮੁੱਖ ਮੰਤਰੀ ਵੱਲੋਂ ਪੰਚਾਇਤੀ ਜ਼ਮੀਨਾਂ ਦੇ ਨਾਜਾਇਜ਼ ਕਬਜ਼ਾਧਾਰਕਾਂ ਨੂੰ ਅਲਟੀਮੇਟਮ
31 ਮਈ ਤੱਕ ਕਬਜ਼ੇ ਹਟਾਉਣ ਤੇ ਜ਼ਮੀਨਾਂ ਸਰਕਾਰ ਨੂੰ ਸੌਪਣ ਦੀ ਚਿਤਾਵਨੀ ਸਰਕਾਰੀ ਜ਼ਮੀਨ ਤੋਂ ਕਬਜ਼ੇ ਹਟਾਉਣ ਲਈ 1 ਜੂਨ ਤੋਂ ਪੰਜਾਬ ਸਰਕਾਰ ਵੱਡੇ ਪੱਧਰ ਉਤੇ ਮੁਹਿੰਮ ਸ਼ੁਰੂ ਕਰੇਗੀ ਰਿਹਾਇਸ਼ੀ ਇਲਾਕਿਆਂ ਵਿੱਚ ਰਹਿਣ ਵਾਲਿਆਂ ਨੂੰ ਹਟਾਇਆ ਨਹੀਂ ਜਾਵੇਗਾ ਚੰਡੀਗੜ੍ਹ, 19 ਮਈ : ਸਰਕਾਰੀ ਜ਼ਮੀਨ ਤੋਂ ਨਾਜਾਇਜ਼ ਕਬਜ਼ੇ ਹਟਾਉਣ ਲਈ ਕਾਰਵਾਈ ਵਿੱਢਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਨਾਜਾਇਜ਼ ਕਬਜ਼ਾਧਾਰਕਾਂ ਨੂੰ ਸਰਕਾਰੀ ਜ਼ਮੀਨ 31 ਮਈ ਤੱਕ ਖ਼ਾਲੀ ਕਰਨ ਜਾਂ ਕਾਰਵਾਈ ਲਈ ਤਿਆਰ ਰਹਿਣ ਦੀ ਆਖ਼ਰੀ....
ਬਠਿੰਡਾ ਦੇ ਸੁੰਦਰੀਕਰਨ ਲਈ ਵਿਕਾਸ ਪ੍ਰੋਜੈਕਟਾਂ ‘ਤੇ 8 ਕਰੋੜ ਰੁਪਏ ਖਰਚ ਕੀਤੇ ਜਾਣਗੇ: ਡਾ. ਇੰਦਰਬੀਰ ਸਿੰਘ ਨਿੱਜਰ
ਕਿਹਾ, ਮੁੱਖ ਮੰਤਰੀ ਭਗਵੰਤ ਮਾਨ ਦਾ ਸੂਬੇ ਦੇ ਵਸਨੀਕਾਂ ਲਈ ਬੁਨਿਆਦੀ ਸਹੂਲਤਾਂ ਅਤੇ ਸਾਫ਼-ਸੁਥਰਾ ਵਾਤਾਵਰਨ ਮੁਹੱਈਆ ਕਰਵਾਉਣਾ ਮੁੱਖ ਉਦੇਸ਼ ਚੰਡੀਗੜ੍ਹ, 19 ਮਈ : ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਨੇ ਬਠਿੰਡਾ ਨੂੰ ਸੁੰਦਰ ਬਣਾਉਣ ਦੇ ਉਦੇਸ਼ ਨਾਲ ਵਿਕਾਸ ਪ੍ਰੋਜੈਕਟਾਂ ਲਈ ਲਗਭਗ 8 ਕਰੋੜ ਰੁਪਏ ਦੇ ਖਰਚ ਕਰਨ ਦਾ ਫੈਸਲਾ ਲਿਆ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ਼....
ਕੈਨੇਡੀਅਨ ਆਗੂ ਦੋਸਾਂਝ ਵੱਲੋਂ ਸਪੀਕਰ ਸੰਧਵਾਂ ਨਾਲ ਮੁਲਾਕਾਤ, ਪ੍ਰਵਾਸੀ ਪੰਜਾਬੀਆਂ ਨਾਲ ਸਬੰਧਤ ਮਸਲਿਆਂ ਨੂੰ ਸੁਲਝਾਉਣ ਲਈ ਕੀਤੀ ਚਰਚਾ
ਚੰਡੀਗੜ੍ਹ, 19 ਮਈ : ਕੈਨੇਡਾ ਦੇ ਸਾਬਕਾ ਸਿਹਤ ਮੰਤਰੀ ਅਤੇ ਬ੍ਰਿਟਿਸ਼ ਕੋਲੰਬੀਆ ਦੇ ਪ੍ਰੀਮੀਅਰ ਸ੍ਰੀ ਉਜਲ ਦੋਸਾਂਝ ਵੱਲੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨਾਲ ਮੁਲਾਕਾਤ ਕੀਤੀ ਗਈ। ਸੰਧਵਾਂ ਦੀ ਸਰਕਾਰੀ ਰਿਹਾਇਸ਼ ਵਿਖੇ ਇਸ ਮੁਲਾਕਾਤ ਦੌਰਾਨ ਦੋਹਾਂ ਆਗੂਆਂ ਵਿਚਕਾਰ ਪ੍ਰਵਾਸੀ ਪੰਜਾਬੀਆਂ ਨਾਲ ਸਬੰਧਤ ਮਸਲਿਆਂ ਨੂੰ ਸੁਲਝਾਉਣ ਲਈ ਵਿਚਾਰ-ਚਰਚਾ ਕੀਤੀ ਗਈ। ਇਸ ਮੌਕੇ ਸ. ਕੁਲਤਾਰ ਸਿੰਘ ਸੰਧਵਾਂ ਨੇ ਕੈਨੇਡੀਅਨ ਆਗੂ ਦੋਸਾਂਝ ਕੋਲ ਕੈਨੇਡਾ ਵਿੱਚ ਪੜ੍ਹਨ ਗਏ ਪੰਜਾਬੀ ਵਿਦਿਆਰਥੀਆਂ ਦੇ....
31 ਮਈ ਤੱਕ ਸਰਕਾਰੀ ਜ਼ਮੀਨ ਖੁਦ ਛੱਡਣ ਵਾਲਿਆਂ ਖਿਲਾਫ ਕੋਈ ਕਾਨੂੰਨੀ ਕਾਰਵਾਈ ਨਹੀਂ ਕੀਤੀ ਜਾਵੇਗੀ : ਧਾਲੀਵਾਲ
10 ਜੂਨ ਤੱਕ 6000 ਏਕੜ ਜ਼ਮੀਨ ਖਾਲੀ ਕਰਵਾਉਣ ਦਾ ਟੀਚਾ ਚੰਡੀਗੜ੍ਹ, 19 ਮਈ : ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਹੈ ਕਿ ਸਰਕਾਰੀ ਪੰਚਾਇਤੀ ਜ਼ਮੀਨਾਂ ‘ਤੇ ਜਿਨ੍ਹਾਂ ਲੋਕਾਂ ਨੇ ਨਾਜਾਇਜ਼ ਕਬਜ਼ਾ ਕੀਤਾ ਹੋਇਆ ਹੈ, ਜੇਕਰ ਉਹ 31 ਮਈ ਤੱਕ ਖੁਦ ਜ਼ਮੀਨ ਤੋਂ ਆਪਣਾ ਕਬਜ਼ਾ ਛੱਡੇ ਦੇਵੇਗਾ ਤਾਂ ਉਸ ਖਿਲਾਫ ਕੋਈ ਕਾਨੂੰਨੀ ਕਾਰਵਾਈ ਨਹੀਂ ਕੀਤੀ ਜਾਵੇਗੀ। ਸਥਾਨਕ ਪੰਜਾਬ ਭਵਨ ਵਿਖੇ ਇਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ....
ਝੋਨਾ ਲਾਉਣ ਲਈ ਕਿਸਾਨਾਂ ਨੂੰ ਚਾਰ ਵੱਖ-ਵੱਖ ਪੜਾਵਾਂ ਤਹਿਤ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਵਾਂਗੇ : ਈ.ਟੀ.ਓ.
ਬਿਜਲੀ ਮੰਤਰੀ ਨੇ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਵਿਭਾਗ ਦੇ ਜ਼ਿਲ੍ਹਾ ਗੁਰਦਾਸਪੁਰ ਦਫ਼ਤਰ ਦਾ ਕੀਤਾ ਦੌਰਾ* ਅਧਿਕਾਰੀਆਂ ਨੂੰ ਸਮੁੱਚੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ ਦੀਆਂ ਦਿੱਤੀਆਂ ਹਦਾਇਤਾਂ ਚੰਡੀਗੜ੍ਹ, 19 ਮਈ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਗਾਮੀ ਸਾਉਣੀ ਸੀਜ਼ਨ ਦੌਰਾਨ ਸੂਬੇ ਭਰ ਵਿੱਚ ਝੋਨੇ ਦੀ ਨਿਰਵਿਘਨ ਬਿਜਾਈ ਨੂੰ ਯਕੀਨੀ ਬਣਾਉਣ ਲਈ ਪੁਖਤਾ ਪ੍ਰਬੰਧ ਕੀਤੇ ਜਾ ਰਹੇ ਹਨ। ਪੰਜਾਬ ਦੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅਗਾਮੀ ਸੀਜਨ ਲਈ ਬਿਜਲੀ....
ਪੰਜਾਬ ਪੁਲਿਸ ਨੇ ਸਮਾਜ ਵਿਰੋਧੀ ਅਨਸਰਾਂ ਅਤੇ ਅਪਰਾਧਾਂ ਵਿੱਚ ਸ਼ਾਮਲ ਵਿਅਕਤੀਆਂ ਦੇ ਟਿਕਾਣਿਆਂ ‘ਤੇ ਕੀਤੀ ਇੱਕੋ ਸਮੇਂ ਤੇ ਛਾਪੇਮਾਰੀ
ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ ਲਗਭਗ 450 ਪੁਲਿਸ ਪਾਰਟੀਆਂ ਵੱਲੋਂ 4171 ਅਜਿਹੇ ਵਿਅਕਤੀਆਂ ਕੀਤੀ ਗਈ ਚੈਕਿੰਗ : ਵਿਸ਼ੇਸ਼ ਡੀਜੀਪੀ ਅਰਪਿਤ ਸ਼ੁਕਲਾ ਚੰਡੀਗੜ, 19 ਮਈ : ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ ਸ਼ੁੱਕਰਵਾਰ ਨੂੰ ਸਮਾਜ ਵਿਰੋਧੀ ਅਨਸਰਾਂ ਅਤੇ ਅਪਰਾਧਾਂ ਵਿੱਚ ਸ਼ਾਮਲ ਵਿਅਕਤੀਆਂ ਦੇ ਟਿਕਾਣਿਆਂ ‘ਤੇ ਇੱਕੋ ਸਮੇਂ....
ਸੂਬੇ ਦੇ 94 ਸਕੂਲ ਆਫ਼ ਐਮੀਨੈਸ ਦੇ ਵਿਦਿਆਰਥੀਆਂ ਨੇ ਕੀਤਾ ਰਾਜ ਦੀਆਂ ਨਾਮੀ ਸਿੱਖਿਆ ਸੰਸਥਾਵਾਂ ਦਾ ਇਕ ਰੋਜ਼ਾ ਦੌਰਾ: ਹਰਜੋਤ ਸਿੰਘ ਬੈਂਸ
ਸਕੂਲ ਆਫ਼ ਐਮੀਨੈਸ ਦੇ ਵਿਦਿਆਰਥੀਆਂ ਉਦਯੋਗਿਕ ਇਕਾਈਆਂ ਦਾ 26 ਮਈ ਨੂੰ ਕਰਨਗੇ ਦੌਰਾ: ਸਿੱਖਿਆ ਮੰਤਰੀ ਚੰਡੀਗੜ੍ਹ, 19 ਮਈ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਬੱਚਿਆਂ ਨੂੰ ਸਹੀ ਮਾਇਨਿਆਂ ਵਿਚ ਸਮੇਂ ਦੇ ਹਾਣ ਦੀ ਸਿੱਖਿਆ ਦੇਣ ਦੇ ਮਕਸਦ ਨਾਲ ਸ਼ੁਰੂ ਕੀਤੇ ਗਏ ਸਕੂਲ ਆਫ਼ ਐਮੀਨੈਸ ਦੇ ਨੌਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਅੱਜ ਸੂਬੇ ਦੀਆਂ ਨਾਮੀ ਉਚੇਰੀ ਸਿੱਖਿਆ ਸੰਸਥਾਵਾਂ ਤੋਂ ਜਾਣੂ ਕਰਵਾਉਣ ਲਈ ਇਕ ਰੋਜ਼ਾ ਟੂਰ ਪ੍ਰੋਗਰਾਮ ਰੱਖਿਆ ਗਿਆ ਸੀ। ਇਸ ਸਬੰਧੀ....
ਪੰਜਾਬ ਦੇ ਸਿਹਤ ਮੰਤਰੀ ਨੇ ਕੋਵਿਡ-19 ਨਾਲ ਲੜਨ ਲਈ ਯੂ.ਐਸ.ਏ.ਆਈ.ਡੀ.ਹਮਾਇਤ ਪ੍ਰਾਪਤ ਗੈਰ-ਸਰਕਾਰੀ ਸੰਗਠਨਾਂ ਦੇ ਯਤਨਾਂ ਦੀ ਕੀਤੀ ਸ਼ਲਾਘਾ
ਪੰਜਾਬ ਵਿੱਚ 98 ਫੀਸਦ ਲੋਕਾਂ ਨੂੰ ਲਗਾਈ ਜਾ ਚੁੱਕਿਆ ਹੈ ਕੋਵਿਡ-19 ਵੈਕਸੀਨੇਸ਼ਨ ਦਾ ਪਹਿਲਾ ਟੀਕਾ :ਡਾਕਟਰ ਬਲਬੀਰ ਸਿੰਘ ਸਿਹਤ ਮੰਤਰੀ ਯੂ.ਐਸ.ਏ.ਆਈ.ਡੀ.ਅਤੇ ਪੰਜਾਬ ਸਿਹਤ ਵਿਭਾਗ ਦੁਆਰਾ ਕੋਵਿਡ ਮਹਾਂਮਾਰੀ ਦੌਰਾਨ ਸਿੱਖਿਆਵਾਂ ਸਾਂਝੀਆਂ ਕਰਨ ਲਈ ਆਯੋਜਿਤ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਾਰੇ ਸਿਹਤ ਤੰਦਰੁਸਤੀ ਕੇਂਦਰਾਂ ਵਿੱਚ ਯੋਗਾ ਅਤੇ ਜੀਵਨ ਸ਼ੈਲੀ ਵਿੱਚ ਸੋਧ ਸੈਸ਼ਨ ਜਲਦ ਕੀਤੇ ਜਾਣਗੇ ਸੁਰੂ ਚੰਡੀਗੜ, 19 ਮਈ : ਯੂਨਾਈਟਿਡ ਸਟੇਟਸ....
ਹਰੇਕ ਬੱਚੇ ਨੂੰ ਵਿਕਾਸ ਲਈ ਦੇਖਭਾਲ ਅਤੇ ਸਹੀ ਵਾਤਾਵਰਨ ਦੀ ਹੁੰਦੀ ਹੈ ਲੋੜ : ਡਾ. ਬਲਜੀਤ ਕੌਰ
0 - 6 ਸਾਲ ਦੀ ਉਮਰ ਦਾ ਸਮਾਂ ਹਰ ਬੱਚੇ ਲਈ ਸਭ ਤੋਂ ਮਹੱਤਵਪੂਰਨ ਹੈ ਸੂਬੇ ਦੀ ਈ.ਸੀ.ਸੀ.ਈ. ਨੀਤੀ ਵਿੱਚ ਲੋੜੀਂਦੀਆਂ ਤਬਦੀਲੀਆਂ ਕਰਨ ਲਈ ਸਮਾਜਿਕ ਸੁਰੱਖਿਆ ਅਤੇ ਸਿੱਖਿਆ ਵਿਭਾਗ ਦੀ ਸਾਂਝੀ ਕਮੇਟੀ ਦਾ ਗਠਨ ਕੀਤਾ ਗਿਆ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਵੱਲੋਂ ਈ.ਸੀ.ਸੀ.ਈ. ਕੌਂਸਲ ਦੀ ਮੀਟਿੰਗ ਦੀ ਪ੍ਰਧਾਨਗੀ ਚੰਡੀਗੜ੍ਹ, 18 ਮਈ : ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੀ ਪ੍ਰਧਾਨਗੀ ਹੇਠ ਅੱਜ ਅਰਲੀ ਚਾਈਲਡਹੁੱਡ ਕੇਅਰ ਐਂਡ ਐਜੂਕੇਸ਼ਨ (ਈ.ਸੀ.ਸੀ.ਈ.)....
ਰਣਜੀਤ ਸਾਗਰ ਡੈਮ ਦੇ ਆਲੇ-ਦੁਆਲੇ ਦੇ ਖੇਤਰ ਖਾਸ ਕਰਕੇ ਧਾਰ ਕਲਾਂ ਬਲਾਕ ਨੂੰ ਪ੍ਰਮੁੱਖ ਸੈਰ- ਸਪਾਟਾ ਸਥਾਨ ਵਜੋਂ ਵਿਕਸਤ ਕੀਤੇ ਜਾਣਗੇ : ਮੁੱਖ ਮੰਤਰੀ  ਮਾਨ 
ਖੇਤਰ ਦੀ ਬੇਮਿਸਾਲ ਕੁਦਰਤੀ ਸੁੰਦਰਤਾ ਪੰਜਾਬ ਨੂੰ ਆਲਮੀ ਸੈਰਗਾਹਾਂ ਦੇ ਨਕਸ਼ੇ ‘ਤੇ ਹੋਰ ਉਭਾਰਨ ਵਿੱਚ ਸਮਰੱਥ: ਮੁੱਖ ਮੰਤਰੀ ਲੋਕਾਂ ਦਾ ਜੀਵਨ ਪੱਧਰ ਸੁਧਾਰਣ ਲਈ ਅਜਿਹੀਆਂ ਆਰਥਿਕ ਗਤੀਵਿਧੀਆਂ ਨੂੰ ਹੋਰ ਪ੍ਰਫੁੱਲਿਤ ਕਰਨ ਨੂੰ ਸਮੇਂ ਦੀ ਲੋੜ ਦੱਸਿਆ ਪਠਾਨਕੋਟ, 18 ਮਈ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਰਣਜੀਤ ਸਾਗਰ ਡੈਮ ਦੇ ਆਲੇ-ਦੁਆਲੇ ਦੇ ਖੇਤਰ ਖਾਸ ਕਰਕੇ ਧਾਰ ਕਲਾਂ ਬਲਾਕ ਨੂੰ ਪ੍ਰਮੁੱਖ ਸੈਰ-ਸਪਾਟਾ ਕੇਂਦਰ ਵਜੋਂ ਵਿਕਸਤ ਕਰਨ ਲਈ ਠੋਸ ਤੇ ਸੁਹਿਰਦ ਯਤਨ ਕੀਤੇ....
ਮੰਤਰੀ ਧਾਲੀਵਾਲ ਵੱਲੋਂ 10 ਜੂਨ ਤੱਕ ਸਾਰੀਆਂ ਪੰਚਾਇਤੀ ਜ਼ਮੀਨਾਂ ਤੋਂ ਕਬਜ਼ੇ ਛੁਡਵਾਉਣ ਦੇ ਹੁਕਮ
ਡੀਡੀਪੀਓਜ਼ ਨਾਲ ਸਮੀਖਿਆ ਮੀਟਿੰਗ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਮੁਤਾਬਕ ਪਾਰਦਰਸ਼ੀ ਅਤੇ ਭ੍ਰਿਸ਼ਟਾਚਾਰ ਮੁਕਤ ਕੰਮ ਕਰਨ ਦੀਆਂ ਹਦਾਇਤਾਂ ਸ਼ਾਮਲਾਤ ਜ਼ਮੀਨਾਂ ਦੀ ਬੋਲੀ ਲਈ ਘੱਟੋਂ-ਘੱਟ 15 ਹਜ਼ਾਰ ਰੁਪਏ ਦੀ ਰਕਮ ਮਿੱਥੀ, ਨਗਦ ਭਰਵਾਏ ਜਾਇਆ ਕਰਨਗੇ ਪੈਸੇ 1 ਜੁਲਾਈ ਤੋਂ ਸ਼ਾਮਲਾਤ ਜ਼ਮੀਨਾਂ ‘ਚ ਜੰਗਲਾਤ ਲਾਉਣ ਦੀ ਹੋਵੇਗੀ ਸ਼ੁਰੂਆਤ ਚੰਡੀਗੜ੍ਹ, 18 ਮਈ : ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਸੂਬੇ ਦੇ ਸਮੂਹ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰਾਂ (ਡੀਡੀਪੀਓ) ਨੂੰ....
ਬਹੁਗਿਣਤੀ ਠੇਕਾ ਮੁਲਾਜ਼ਮਾਂ ਨੂੰ ਜਲਦੀ ਹੀ ਰੈਗੂਲਰ ਕੀਤਾ ਜਾਵੇਗਾ, ਕੈਬਨਿਟ ਸਬ ਕਮੇਟੀ ਵੱਲੋਂ ਮੁਲਾਜ਼ਮ ਯੂਨੀਅਨਾਂ ਨੂੰ ਭਰੋਸਾ
ਪੰਜਾਬ ਸਰਕਾਰ ਵੱਲੋਂ ਐਡਹਾਕ, ਠੇਕਾ ਆਧਾਰਿਤ, ਦਿਹਾੜੀਦਾਰ ਅਤੇ ਅਸਥਾਈ ਕਰਮਚਾਰੀਆਂ ਦੀ ਭਲਾਈ ਲਈ ਨੀਤੀ ਨੋਟੀਫਾਈ ਚੰਡੀਗੜ੍ਹ, 18 ਮਈ : ਪੰਜਾਬ ਸਰਕਾਰ ਦੇ ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਦੀ ਪ੍ਰਕਿਰਿਆ ਨੂੰ ਹੋਰ ਤੇਜ਼ ਕਰਦਿਆਂ ਕੈਬਨਿਟ ਸਬ-ਕਮੇਟੀ, ਜਿਸ ਵਿੱਚ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਰੋਜ਼ਗਾਰ ਉਤਪਤੀ ਮੰਤਰੀ ਸ੍ਰੀ ਅਮਨ ਅਰੋੜਾ, ਟਰਾਂਸਪੋਰਟ ਮੰਤਰੀ ਸ੍ਰੀ ਲਾਲਜੀਤ ਸਿੰਘ ਭੁੱਲਰ, ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਸ਼ਾਮਿਲ ਸਨ, ਦੀ ਮੀਟਿੰਗ ਦੌਰਾਨ ਵੱਖ....