ਪੰਜਾਬ

ਘਰ ਦੀ ਛੱਤ ‘ਤੇ ਅਫੀਮ ਦੀ ਖੇਤੀ ਕਰਦਾ ਮੁਲਜ਼ਮ ਗ੍ਰਿਫਤਾਰ, 81 ਪੌਦੇ ਬਰਾਮਦ
ਲੁਧਿਆਣਾ, 22 ਅਪ੍ਰੈਲ : ਪੁਲਿਸ ਨੇ 81 ਅਫੀਮ ਦੇ ਪੌਦਿਆਂ ਸਣੇ ਮੁਲਜ਼ਮ ਨੂੰ ਗ੍ਰਿਫਤਾਰ ਕੀਤਾ। ਪੁਲਿਸ ਨੂੰ ਗੁਪਤ ਸੂਚਨਾ ਸੀ ਕਿ ਮੁਲਜ਼ਮ ਰਾਜੀਵ ਗੁਪਤਾ ਵਾਸੀ ਨਵੀਂ ਆਬਾਦੀ ਦਾ ਰਹਿਣ ਵਾਲਾ ਹੈ। ਪੁਲਿਸ ਪਾਰਟੀ ਨੇ ਲਲਹੇੜੀ ਚੌਕ ਖੰਨਾ ਵਿਚ ਨਾਕਾਬੰਦੀ ਕੀਤੀ ਹੋਈ ਸੀ। ਸੂਚਨਾ ਮਿਲੀ ਸੀ ਕਿ ਮੁਲਜ਼ਮ ਨੇ ਘਰ ਦੀ ਛੱਤ ਅਤੇ ਸਮਰਾਲਾ ਰੋਡ ‘ਤੇ ਲਕਸ਼ਮੀ ਨਗਰ ਖੰਨਾ ਪਲਾਟ ਵਿਚ ਅਫੀਮ ਦੀ ਖੇਤੀ ਕੀਤੀ ਹੈ। ਪੁਲਿਸ ਨੇ ਜਦੋਂ ਛਾਪਾ ਮਾਰਿਆ ਤਾਂ ਮੁਲਜ਼ਮ ਨੇ ਭੱਜਣ ਦੀ ਕੋਸ਼ਿਸ਼ ਕੀਤੀ। ਪੁਲਿਸ ਨੇ ਉਸ ਨੂੰ....
ਹੁਣ 8000 ਦੀ ਥਾਂ 16000 ਰੁਪਏ ਮਹੀਨਾ ਮਿਲੇਗਾ ਕੌਮੀ ਖਿਡਾਰੀਆਂ ਨੂੰ ਤਿਆਰੀ ਲਈ ਵਜ਼ੀਫਾ
ਚੰਡੀਗੜ੍ਹ, 21 ਅਪ੍ਰੈਲ : ਖੇਡਾਂ ਦੇ ਖੇਤਰ ਵਿਚ ਸੂਬੇ ਦੀ ਗਵਾਚੀ ਹੋਈ ਪੁਰਾਤਨ ਸ਼ਾਨ ਬਹਾਲ ਕਰਨ ਲਈ ਆਮ ਆਦਮੀ ਦੀ ਸਰਕਾਰ ਦੀ ਦ੍ਰਿੜ ਵਚਨਬੱਧਤਾ ਦੁਹਰਾਉਂਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕੌਮੀ ਖੇਡਾਂ ਵਿਚ ਤਮਗਾ ਜਿੱਤਣ ਵਾਲੇ 147 ਖਿਡਾਰੀਆਂ ਦੀ ਸਮਰਪਿਤ ਭਾਵਨਾ ਅਤੇ ਵਚਨਬੱਧਤਾ ਦਾ ਸਤਿਕਾਰ ਕਰਦੇ ਹੋਏ ਇਨ੍ਹਾਂ ਖਿਡਾਰੀਆਂ ਨੂੰ 5.43 ਕਰੋੜ ਦੀ ਨਗਦ ਰਾਸ਼ੀ ਨਾਲ ਸਨਮਾਨਿਤ ਕੀਤਾ। ਅੱਜ ਇੱਥੇ ਮਿਊਂਸਪਲ ਭਵਨ ਵਿਖੇ ਕਰਵਾਏ ਸਮਾਗਮ ਦੀ ਪ੍ਰਧਾਨਗੀ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ....
ਸਰਕਾਰ ਮਾਲੇਰਕੋਟਲਾ ਵਿੱਚ ਵਿਰਾਸਤੀ ਰਹਿੰਦ-ਖੂੰਹਦ ਦੇ ਬਾਇਓ ਰੀਮੇਡੀਏਸਨ ਅਤੇ ਵਿਕਾਸ ਕਾਰਜਾਂ ‘ਤੇ 7.80 ਕਰੋੜ ਰੁਪਏ ਖਰਚ ਕਰੇਗੀ: ਨਿੱਜਰ
ਚੰਡੀਗੜ, 21 ਅਪ੍ਰੈਲ : ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਨੇ ਨਗਰ ਕੌਂਸਲ ਮਾਲੇਰਕੋਟਲਾ ਨੂੰ ਸੁੰਦਰ ਬਣਾਉਣ ਲਈ ਵਿਕਾਸ ਕਾਰਜਾਂ ‘ਤੇ ਲਗਭਗ 7.80 ਕਰੋੜ ਰੁਪਏ ਖਰਚਣ ਦਾ ਫੈਸਲਾ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਅਤੇ ਸਾਫ-ਸੁਥਰਾ ਵਾਤਾਵਰਣ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ। ਡਾ: ਨਿੱਜਰ ਨੇ ਦੱਸਿਆ ਕਿ ਲਗਭਗ 4.93 ਕਰੋੜ ਰੁਪਏ ਦੀ ਲਾਗਤ ਨਾਲ ਨਗਰ ਕੌਂਸਲ....
ਇਲੈਕਟ੍ਰਿਕ ਵਾਹਨ ਚਾਰਜਿੰਗ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਪੰਜਾਬ ਵਿੱਚ ਸੈਂਟਰ ਆਫ਼ ਐਕਸੀਲੈਂਸ ਜਲਦ ਸਥਾਪਤ ਕੀਤਾ ਜਾਵੇਗਾ
ਚੰਡੀਗੜ੍ਹ, 21 ਅਪ੍ਰੈਲ : ਸੂਬੇ ਨੂੰ ਵਿਕਸਤ ਤਕਨਾਲੋਜੀ ਵਿੱਚ ਇੱਕ ਕਦਮ ਹੋਰ ਅੱਗੇ ਲਿਜਾਣ ਲਈ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਇਲੈਕਟ੍ਰਿਕ ਵਾਹਨ (ਈ.ਵੀ.) ਚਾਰਜਿੰਗ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਸੈਂਟਰ ਆਫ ਐਕਸੀਲੈਂਸ ਸਥਾਪਤ ਕਰਨ ਬਾਰੇ ਵਿਚਾਰ ਕਰ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਉਨ੍ਹਾਂ ਨੇ ਇਸ ਸਬੰਧੀ ਟਰਾਂਸਪੋਰਟ, ਲੋਕ ਨਿਰਮਾਣ, ਤਕਨੀਕੀ ਸਿੱਖਿਆ....
12,000 ਰੁਪਏ ਰਿਸ਼ਵਤ ਲੈਣ ਤੇ 7,000 ਰੁਪਏ ਹੋਰ ਰਿਸ਼ਵਤ ਮੰਗਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਜੇ.ਈ. ਗ੍ਰਿਫਤਾਰ
ਚੰਡੀਗੜ੍ਹ, 21 ਅਪ੍ਰੈਲ : ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜੀਰੋ ਸ਼ਹਿਣਸ਼ੀਲਤਾ ਦੀ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਵੱਲੋ ਰਿਸ਼ਵਤਖੋਰੀ ਵਿਰੁੱਧ ਜਾਰੀ ਮੁਹਿੰਮ ਦੌਰਾਨ ਅੱਜ ਸ਼ੁੱਕਰਵਾਰ ਨੂੰ ਰਾਜਨ ਕੁਮਾਰ ਜੇ.ਈ. ਬਿਜਲੀ ਉਪ ਮੰਡਲ-2, ਪੰਜਾਬ ਲੋਕ ਨਿਰਮਾਣ ਵਿਭਾਗ (ਭਵਨ ਤੇ ਮਾਰਗ ਸਾਖਾ) ਬਠਿੰਡਾ ਨੂੰ 12,000 ਰੁਪਏ ਹਾਸਲ ਕਰਨ ਅਤੇ 7,000 ਰੁਪਏ ਹੋਰ ਰਿਸ਼ਵਤ ਦੀ ਮੰਗ ਕਰਨ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ। ਅੱਜ ਇੱਥੇ ਜਾਣਕਾਰੀ ਦਿੰਦੇ ਹੋਏ....
ਸਸਤੀਆਂ ਦਰਾਂ ਉਤੇ ਰੇਤਾ ਮੁਹੱਈਆ ਕਰਨ ਲਈ ਮੁੱਖ ਮੰਤਰੀ ਨੇ ਪੰਜ ਜ਼ਿਲ੍ਹਿਆਂ ਦੀਆਂ 20 ਹੋਰ ਜਨਤਕ ਖੱਡਾਂ ਕੀਤੀਆਂ ਲੋਕਾਂ ਨੂੰ ਸਮਰਪਿਤ
ਮੋਗਾ, 21 ਅਪ੍ਰੈਲ : ਸੂਬੇ ਵਿੱਚ ਲੋਕਾਂ ਨੂੰ ਸਸਤੀਆਂ ਦਰਾਂ ਉਤੇ ਰੇਤਾ ਤੇ ਬਜਰੀ ਮੁਹੱਈਆ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਪੰਜ ਜ਼ਿਲ੍ਹਿਆਂ ਦੀਆਂ 20 ਹੋਰ ਜਨਤਕ ਖੱਡਾਂ ਲੋਕਾਂ ਨੂੰ ਸਮਰਪਿਤ ਕੀਤੀਆਂ ਤਾਂ ਕਿ ਰੇਤੇ ਦੀ ਪਿੱਟ ਹੈੱਡ ਤੋਂ ਕੀਮਤ 5.50 ਰੁਪਏ ਪ੍ਰਤੀ ਕਿਊਬਿਕ ਫੁੱਟ ਯਕੀਨੀ ਬਣਾਈ ਜਾ ਸਕੇ। ਮੁੱਖ ਮੰਤਰੀ ਨੇ ਜ਼ਿਲ੍ਹਾ ਮੋਗਾ ਦੇ ਪਿੰਡ ਸੰਘੇੜਾ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਖਿਆ ਕਿ ਜਨਤਕ ਖੱਡਾਂ ਸ਼ੁਰੂ ਕਰਨ ਦੇ ਤੀਜੇ ਪੜਾਅ ਤਹਿਤ ਹੁਣ ਲੁਧਿਆਣਾ....
ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸਾਬਕਾ ਮੁੱਖ ਮੰਤਰੀ ਬਾਦਲ ਦਾ ਪੁੱਛਿਆ ਹਾਲ
ਖਰਾਬ ਸਿਹਤ ਦੇ ਚਲਦਿਆਂ ਹਸਪਤਾਲ ਵਿੱਚ ਹਨ ਭਰਤੀ ਚੰਡੀਗੜ੍ਹ, 21 ਅਪ੍ਰੈਲ : ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਰਹਿ ਚੁੱਕੇ ਪ੍ਰਕਾਸ਼ ਸਿੰਘ ਬਾਦਲ (95 ਸਾਲ) ਦੀ ਤਬੀਅਤ ਮੁੜ ਵਿਗੜ ਗਈ ਹੈ ਅਤੇ ਉਨ੍ਹਾਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਜਾਣਕਾਰੀ ਅਨੁਸਾਰ ਪ੍ਰਕਾਸ਼ ਸਿੰਘ ਬਾਦਲ ਮੁਹਾਲੀ ਦੇ ਇੱਕ ਨਿੱਜੀ ਹਸਪਤਾਲ ਦੇ ਆਈਸੀਯੂ ਵਿੱਚ ਦਾਖ਼ਲ ਹਨ। ਪ੍ਰਕਾਸ਼ ਸਿੰਘ ਬਾਦਲ ਨੂੰ ਸਾਹ ਲੈਣ ਵਿੱਚ ਤਕਲੀਫ਼ ਹੋ ਰਹੀ ਹੈ। ਡਾਕਟਰਾਂ ਦੀ ਵਿਸ਼ੇਸ਼ ਟੀਮ ਉਹਨਾਂ ‘ਤੇ ਨਜ਼ਰ ਰੱਖ ਰਹੀ ਹੈ। ਖਰਾਬ ਸਿਹਤ ਦੇ....
ਆਬਕਾਰੀ ਵਿਭਾਗ ਵੱਲੋਂ ਵਿਆਹ/ਨਿੱਜੀ ਸਮਾਗਮਾਂ ਲਈ ਸ਼ਰਾਬ ਦੇ ਪਰਮਿਟ ਦੇ ਨਾਲ ਵੱਧ ਤੋਂ ਵੱਧ ਪ੍ਰਚੂਨ ਮੁੱਲ ਸੂਚੀ ਮੁਹੱਈਆ ਕਰਨ ਦੀ ਸ਼ੁਰੂਆਤ : ਚੀਮਾ
ਚੰਡੀਗੜ੍ਹ, 21 ਅਪ੍ਰੈਲ : ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਕਿਹਾ ਕਿ ਆਬਕਾਰੀ ਵਿਭਾਗ ਨੇ ਆਮ ਲੋਕਾਂ ਨੂੰ ਸ਼ਰਾਬ ਮਾਫੀਆ ਦੇ ਹੱਥੋਂ ਹੋਣ ਵਾਲੀ ਕਿਸੇ ਵੀ ਲੁੱਟ ਤੋਂ ਬਚਾਉਣ ਲਈ ਵਿਆਹ/ਨਿੱਜੀ ਸਮਾਗਮਾਂ ਲਈ ਸ਼ਰਾਬ ਦੇ ਪਰਮਿਟ ਦੇ ਨਾਲ-ਨਾਲ ਸ਼ਰਾਬ ਦੀ ਵੱਧ ਤੋਂ ਵੱਧ ਪ੍ਰਚੂਨ ਕੀਮਤ ਸੂਚੀ ਮੁਹੱਈਆ ਕਰਨ ਦੀ ਪਹਿਲਕਦਮੀ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਆਬਕਾਰੀ ਵਿਭਾਗ ਵੱਲੋਂ ਸ਼ਰਾਬ ਦੀ....
ਅੰਤਰਰਾਸ਼ਟਰੀ ਮੰਡੀਆਂ ਵਿੱਚ ਸਬਜੀਆਂ ਦੀ ਬਰਾਮਦ ਲਈ ਚੁੱਕੇ ਜਾ ਰਹੇ ਹਨ ਕਦਮ: ਚੇਤਨ ਸਿੰਘ ਜੌੜਾਮਾਜਰਾ
ਚੰਡੀਗੜ, 21 ਅਪ੍ਰੈਲ : ਮੁੱਖ ਮੰਤਰੀ ਭਗਵੰਤ ਮਾਨ ਦੇ ਕਿਸਾਨਾਂ ਦੀ ਆਰਥਿਕ ਸਥਿਤੀ ਨੂੰ ਮਜਬੂਤ ਕਰਨ ਦੀ ਸੁਹਿਰਦ ਤੇ ਦੂਰਅੰਦੇਸ਼ ਸੋਚ ਤਹਿਤ ਬਾਗਬਾਨੀ ਅਤੇ ਲੋਕ ਸੰਪਰਕ ਵਿਭਾਗ ਪੰਜਾਬ ਦੇ ਮੰਤਰੀ ਸ੍ਰੀ ਚੇਤਨ ਸਿੰਘ ਜੌੜਾਮਾਜਰਾ ਨੇ 21 ਅਪ੍ਰੈਲ, 2023 ਨੂੰ ਸਿਵਲ ਸਕੱਤਰੇਤ ਚੰਡੀਗੜ ਵਿਖੇ ਵੱਖ-ਵੱਖ ਭਾਈਵਾਲਾਂ ਦੀ ਇੱਕ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਉਨਾਂ ਨੇ ਖੇਤੀਬਾੜੀ ਅਤੇ ਸਿੰਚਾਈ ਵਿੱਚ ਆ ਰਹੀਆਂ ਵੱਖ-ਵੱਖ ਸਮੱਸਿਆਵਾਂ ਬਾਰੇ ਚਰਚਾ ਕੀਤੀ ਅਤੇ ਪਾਣੀ ਤੇ ਹੋਰ ਖਣਿਜ ਸਰੋਤਾਂ ਦੀ ਜ਼ਿਆਦਾ ਖਪਤ....
ਮੁੱਖ ਮੰਤਰੀ ਵੱਲੋਂ ਸ਼ਹੀਦ ਸੈਨਿਕਾਂ ਦੇ ਪਰਿਵਾਰ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਅਤੇ ਐਕਸ-ਗ੍ਰੇਸ਼ੀਆ ਵਜੋਂ ਇਕ ਕਰੋੜ ਰੁਪਏ ਦੇਣ ਦਾ ਐਲਾਨ
ਚੰਡੀਗੜ੍ਹ, 21 ਅਪ੍ਰੈਲ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜੰਮੂ ਕਸ਼ਮੀਰ ਵਿਚ ਦੇਸ਼ ਸੇਵਾ ਦੀ ਡਿਊਟੀ ਨਿਭਾਉਂਦੇ ਹੋਏ ਸ਼ਹੀਦੀ ਪ੍ਰਾਪਤ ਕਰਨ ਵਾਲੇ ਚਾਰ ਬਹਾਦਰ ਸੈਨਿਕਾਂ ਦੇ ਪਰਿਵਾਰਾਂ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਅਤੇ ਇਕ-ਇਕ ਕਰੋੜ ਰੁਪਏ ਐਕਸ-ਗ੍ਰੇਸ਼ੀਆ ਦੇਣ ਦਾ ਐਲਾਨ ਕੀਤਾ ਹੈ। ਜੰਮੂ ਕਸ਼ਮੀਰ ਦੇ ਪੁੰਛ ਜ਼ਿਲ੍ਹੇ ਵਿਚ ਦਹਿਸ਼ਤਗਰਦੀ ਹਮਲੇ ਵਿਚ ਸ਼ਹੀਦ ਹੋਏ ਸੈਨਿਕਾਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟਾਉਂਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਬਹਾਦਰ ਫੌਜੀ ਜਵਾਨਾਂ ਦੀ ਪਛਾਣ ਹਵਲਦਾਰ....
ਲੋਕਾਂ ਦੇ ਹਿੱਤ ਵਿੱਚ ਲਗਾਤਾਰ ਇਤਿਹਾਸਕ ਫੈਸਲੇ ਲੈ ਰਹੇ ਹਨ ਮੁੱਖ ਮੰਤਰੀ ਮਾਨ : ਚੀਮਾ 
'ਆਪ' ਸਰਕਾਰ ਨੇ ਇਕ ਸਾਲ ਦੇ ਅੰਦਰ ਮੁਫਤ ਬਿਜਲੀ, ਮੁਹੱਲਾ ਕਲੀਨਿਕ ਅਤੇ ਚੰਗੇ ਸਕੂਲਾਂ ਦਾ ਵਾਅਦਾ ਪੂਰਾ ਕੀਤਾ : ਚੀਮਾ ਸਰਕਾਰ ਨੇ ਪੰਜਾਬ ਦੇ 30000 ਦੇ ਕਰੀਬ ਨੌਜਵਾਨਾਂ ਨੂੰ ਦਿੱਤੀਆਂ ਸਰਕਾਰੀ ਨੌਕਰੀਆਂ, ਅਧਿਆਪਕਾਂ ਨੂੰ ਚੰਗੀ ਸਿਖਲਾਈ ਲਈ ਭੇਜਿਆ ਜਾ ਰਿਹਾ ਹੈ ਵਿਦੇਸ਼- ਚੀਮਾ ਚੰਡੀਗੜ੍ਹ, 20 ਅਪ੍ਰੈਲ : ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਸਰਕਾਰ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮਾਨ ਸਰਕਾਰ ਪੰਜਾਬ ਦੇ ਲੋਕਾਂ ਦੀ ਭਲਾਈ ਲਈ ਲਗਾਤਾਰ ਇਤਿਹਾਸਕ ਅਤੇ ਲੋਕ ਹਿੱਤ....
ਜੇਕਰ ਤੁਸੀਂ ਆਪਣਾ ਕੰਮ ਕਰਵਾਉਣਾ ਚਾਹੁੰਦੇ ਹੋ ਤਾਂ ਆਮ ਆਦਮੀ ਪਾਰਟੀ ਨੂੰ ਵੋਟ ਕਰੋ, ਜੇਕਰ ਲੜਾਈ ਚਾਹੁੰਦੇ ਹੋ ਤਾਂ ਕਾਂਗਰਸ ਨੂੰ ਵੋਟ ਦਿਓ:  ਕੇਜਰੀਵਾਲ
ਸਾਨੂੰ ਨਹੀਂ ਪਤਾ ਕਿ ਰਾਜਨੀਤੀ ਕਿਵੇਂ ਕਰਨੀ ਹੈ, ਪਰ ਅਸੀਂ ਕੰਮ ਕਰਨਾ ਅਤੇ ਆਪਣੀਆਂ ਗਰੰਟੀਆਂ ਨੂੰ ਪੂਰਾ ਕਰਨਾ ਜਾਣਦੇ ਹਾਂ: 'ਆਪ' ਸੁਪਰੀਮੋ ਮੁਫਤ ਬਿਜਲੀ, ਭ੍ਰਿਸ਼ਟਾਚਾਰ ਮੁਕਤ ਸਿਸਟਮ, ਨੌਜਵਾਨਾਂ ਲਈ ਨੌਕਰੀਆਂ, ਬੱਚਿਆਂ ਲਈ ਵਿਸ਼ਵ ਪੱਧਰੀ ਸਕੂਲ, ਮੁਹੱਲਾ ਕਲੀਨਿਕ, ਅਸੀਂ ਆਪਣੇ ਸਾਰੇ ਵੱਡੇ ਵਾਅਦੇ ਪੂਰੇ ਕੀਤੇ: ਮੁੱਖ ਮੰਤਰੀ ਮਾਨ ਰਵਾਇਤੀ ਪਾਰਟੀ ਦੇ ਆਗੂ ਗੈਂਗਸਟਰਾਂ ਦੀ ਸਰਪ੍ਰਸਤੀ ਕਰ ਰਹੇ ਸਨ ਅਤੇ ਕਰਦਾਤਾਵਾਂ ਦੇ ਪੈਸੇ ਨਾਲ ਉਹਨਾਂ ਨੂੰ ਸਹੂਲਤਾਂ ਦੇ ਰਹੇ ਸਨ: ਮਾਨ ਜਲੰਧਰ, 20 ਅਪ੍ਰੈਲ : ਆਮ....
ਫ਼ਤਿਹਗੜ੍ਹ ਸਾਹਿਬ 'ਚ ਮਹਿਲਾ ਦਾ 'ਮਨੁੱਖੀ ਬਲੀਦਾਨ' ਕਰਨ ਦੀ ਕੋਸ਼ਿਸ਼ ਦੇ ਦੋਸ਼ ਹੇਠ ਦੋ ਵਿਅਕਤੀ ਗ੍ਰਿਫ਼ਤਾਰ
ਮੁਲਜ਼ਮ ਰਾਤੋ-ਰਾਤ ਅਮੀਰ ਬਣਨਾ ਚਾਹੁੰਦੇ ਸਨ, ਤਾਂਤਰਿਕ ਨੇ 'ਮਨੁੱਖੀ ਬਲੀਦਾਨ' ਕਰਨ ਲਈ ਉਕਸਾਇਆ: ਆਈ.ਜੀ.ਪੀ.ਗੁਰਪ੍ਰੀਤ ਭੁੱਲਰ ਫ਼ਤਿਹਗੜ੍ਹ ਸਾਹਿਬ, 20 ਅਪ੍ਰੈਲ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਵਚਨਬੱਧਤਾ ਨੂੰ ਦੁਹਰਾਉਂਦਿਆਂ ਪੰਜਾਬ ਪੁਲਿਸ ਨੇ ਅੱਜ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਇੱਕ ਅਧਖੜ ਉਮਰ ਦੀ ਮਹਿਲਾ ਦੇ 'ਮਨੁੱਖੀ ਬਲੀਦਾਨ' ਦੀ ਕੋਸ਼ਿਸ਼ ਸਬੰਧੀ ਸਨਸਨੀਖੇਜ਼ ਮਾਮਲੇ ਨੂੰ ਸੁਲਝਾ ਲਿਆ। ਉਕਤ ਦੋਸ਼ੀਆਂ ਵੱਲੋਂ ਅਮੀਰ ਬਣਨ....
ਪੰਜਾਬ ਸਰਕਾਰ ਨੇ ਟੋਲ ਪਲਾਜ਼ੇ ਬੰਦ ਕਰਵਾ ਕੇ ਆਮ ਲੋਕਾਂ ਦੀ ਲੁੱਟ ਰੋਕੀ : ਈ.ਟੀ.ਓ.
ਚੰਡੀਗੜ੍ਹ, 20 ਅਪ੍ਰੈਲ : ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਪਣੇ ਇੱਕ ਸਾਲ ਦੇ ਕਾਰਜਕਾਲ ਦੌਰਾਨ 9 ਟੋਲ ਪਲਾਜ਼ੇ ਬੰਦ ਕਰਵਾ ਕੇ ਆਮ ਲੋਕਾਂ ਦੀ ਲੁੱਟ ਰੋਕ ਦਿੱਤੀ ਹੈ।ਇਸ ਕਦਮ ‘ਤੇ ਤਸੱਲੀ ਪ੍ਰਗਟ ਕਰਦਿਆਂ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਸੂਬੇ ਦੇ ਲੋਕਾਂ ਹਿੱਤਾਂ ਨੂੰ ਮੁੱਖ ਰੱਖਦਿਆਂ ਇਹ ਟੋਲ ਪਲਾਜ਼ੇ ਬੰਦ ਕੀਤੇ ਗਏ ਹਨ ਅਤੇ ਆਉਣ ਵਾਲੇ ਦਿਨਾਂ ਵਿੱਚ ਅਜਿਹੇ ਹੋਰ ਟੋਲ ਵੀ ਬੰਦ ਕਰਵਾਏ ਜਾਣਗੇ। ਸ. ਹਰਭਜਨ ਸਿੰਘ ਈ.ਟੀ.ਓ. ਨੇ....
ਅਮਨ ਅਰੋੜਾ ਵੱਲੋਂ ਜੌਬ ਪੋਰਟਲ ਨੂੰ ਤਕਨੀਕੀ ਸਿੱਖਿਆ ਅਤੇ ਉਦਯੋਗ ਵਿਭਾਗ ਨਾਲ ਜੋੜਨ ਦੇ ਨਿਰਦੇਸ਼
ਇਸ ਕਦਮ ਦਾ ਉਦੇਸ਼ ਜੌਬ ਪੋਰਟਲ ‘ਤੇ ਹੁਨਰਮੰਦ ਕਾਮਿਆਂ ਸਬੰਧੀ ਡੇਟਾ ਦੀ ਰੀਅਲ ਟਾਈਮ ਅਪਡੇਸ਼ਨ ਯਕੀਨੀ ਬਣਾਉਣਾ: ਰੋਜ਼ਗਾਰ ਉਤਪਤੀ ਮੰਤਰੀ ਚੰਡੀਗੜ੍ਹ, 20 ਅਪ੍ਰੈਲ : ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਵਿਭਾਗ ਨੂੰ ਹਦਾਇਤ ਕੀਤੀ ਹੈ ਕਿ ਜੌਬ ਪੋਰਟਲ https://www.pgrkam.com/ ਨੂੰ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਅਤੇ ਉਦਯੋਗ ਵਿਭਾਗ ਦੇ ਪੋਰਟਲਾਂ ਨਾਲ ਜੋੜਿਆ ਜਾਵੇ ਤਾਂ ਜੋ ਇਨ੍ਹਾਂ ਵਿਭਾਗਾਂ ਕੋਲ ਉਪਲਬਧ ਹੁਨਰਮੰਦ ਕਾਮਿਆਂ ਦੇ ਬਾਰੇ....