ਚੰਡੀਗੜ੍ਹ, 09 ਅਪ੍ਰੈਲ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਸਪੀਕਰ ਚਰਨਜੀਤ ਸਿੰਘ ਅਟਵਾਲ ਦੇ ਸਪੁੱਤਰ ਸਾਬਕਾ ਵਿਧਾਇਕ ਇੰਦਰ ਇਕਬਾਲ ਸਿੰਘ ਅਟਵਾਲ ਨੇ ਸ਼੍ਰੋਮਣੀ ਅਕਾਲੀ ਦਲ ਤੋਂ ਅਸਤੀਫਾ ਦੇਣ ਤੋਂ ਬਾਅਦ ਅੱਜ ਕੇਂਦਰੀ ਮੰਤਰੀ ਹਰਦੀਪ ਪੁਰੀ, ਤਰੁਣ ਚੁੱਘ, ਮਨਜਿੰਦਰ ਸਿੰਘ ਸਿਰਸਾ ਦੀ ਹਾਜ਼ਰੀ ‘ਚ ਭਾਜਪਾ ਪਾਰਟੀ ‘ਚ ਸ਼ਾਮਿਲ ਹੋ ਗਏ। ਜਿਕਰਯੋਗ ਹੈ ਕਿ ਇੰਦਰ ਇਕਬਾਲ ਸਿੰਘ ਅਟਵਾਲ ਵਿਧਨਾ ਸਭਾ ਹਲਕਾ ਕੂਮਕਲਾਂ ਤੋਂ ਵਿਧਾਇਕ ਰਹਿਣ ਚੁੱਕੇ ਹਨ ਅਤੇ ਉਸ ਤੋਂ ਬਾਅਦ ਵਿਧਾਨ ਸਭਾ ਹਲਕਾ ਰਾਏਕੋਟ....
ਪੰਜਾਬ
ਬਲਾਚੌਰ, 09 ਅਪ੍ਰੈਲ : ਨਵਾਂਸ਼ਹਿਰ- ਬਲਾਚੌਰ ਨੈਸ਼ਨਲ ਹਾਈਵੇ ਤੇ ਇੱਕ ਟਰੱਕ, ਕਾਰ ਅਤੇ ਮੋਟਰਸਾਈਕਲ ਦੀ ਹੋਈ ਭਿਆਨਕ ਟੱਕਰ ‘ਚ 4 ਦੀ ਮੌਤ ਹੋ ਜਾਣ ਦੀ ਖ਼ਬਰ ਹੈ। ਮਿਲੀ ਜਾਣਕਾਰੀ ਅਨੁਸਾਰ ਇਹ ਹਾਦਸਾ ਪਿੰਡ ਨਵਾਂ ਮਜਾਰਾ ‘ਚ ਟਰੱਕ, ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ ਦੌਰਾਨ ਵਾਪਰਿਆ, ਜਿਸ ‘ਚ ਇੱਕ ਔਰਤ ਅਤੇ ਤਿੰਨ ਵਿਅਕਤੀਆਂ ਸਮੇਤ 4 ਦੀ ਮੌਤ ਹੋ ਗਈ ਹੈ। ਘਟਨਾਂ ਦੀ ਸੂਚਨਾ ਮਿਲਦੇ ਮੌਕੇ ਤੇ ਪੁੱਜੀ ਪੁਲਿਸ ਚੌਂਕੀ ਜਾਡਲਾ ਦੇ ਇੰਚਾਰਜ ਸੁਭਾਸ਼ ਚੰਦਰ ਨੇ ਹਾਦਸੇ ਦਾ ਜਾਇਜਾ ਲਿਆ ਅਤੇ ਜਖ਼ਮੀਆਂ ਨੂੰ....
ਸਬੰਧਤ ਅਧਿਕਾਰੀਆਂ ਨੂੰ ਪ੍ਰੋਜੈਕਟ ਨੂੰ ਨਿਰਧਾਰਤ ਸਮੇਂ ‘ਚ ਪੂਰਾ ਪੂਰਾ ਕਰਨ ਦੇ ਦਿੱਤੇ ਆਦੇਸ਼ ਚੰਡੀਗੜ੍ਹ, 9 ਅਪ੍ਰੈਲ : ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਐਤਵਾਰ ਨੂੰ ਰਣਜੀਤ ਸਾਗਰ ਡੈਮ ਅਤੇ ਸ਼ਾਹਪੁਰਕੰਡੀ ਪ੍ਰੋਜੈਕਟ ਦਾ ਦੌਰਾ ਕੀਤਾ। ਹਰਭਜਨ ਸਿੰਘ ਈ.ਟੀ.ਓ. ਨੇ ਪਾਵਰ ਹਾਊਸ ਅਤੇ ਗਰਿਡ ਸਬ-ਸਟੇਸ਼ਨ ਦਾ ਬਾਰੀਕੀ ਨਾਲ ਦੌਰਾ ਕੀਤਾ ਅਤੇ ਭਰੋਸਾ ਦਿੱਤਾ ਕਿ ਆਉਣ ਵਾਲੇ ਪੈਡੀ ਸੀਜਨ ਦੌਰਾਨ ਰਣਜੀਤ ਸਾਗਰ ਡੈਮ ਬਿਜਲੀ ਪੂਰਤੀ ਲਈ ਆਪਣੀ ਪੂਰੀ ਸਮੱਰਥਾ ਨਾਲ ਕੰਮ ਕਰੇਗਾ। ਬਿਜਲੀ ਮੰਤਰੀ....
ਫਾਜ਼ਿਲਕਾ, 08 ਅਪ੍ਰੈਲ : ਫਾਜ਼ਿਲਕਾ-ਫਿਰੋਜ਼ਪੁਰ ਰੋਡ ਨੇੜੇ ਇੱਕ ਕਾਰ ਦੇ ਟਰੱਕ ਨਾਲ ਟਕਰਾ ਜਾਣ ਕਰਕੇ ਤਿੰਨ ਦੀ ਮੌਤ ਅਤੇ ਦੋ ਦੇ ਗੰਭੀਰ ਰੂਪ ਵਿੱਚ ਜਖ਼ਮੀ ਹੋ ਜਾਣ ਦੀ ਖ਼ਬਰ ਹੈ। ਮਿਲੀ ਜਾਣਕਾਰੀ ਅਨੁਸਾਰ ਕਾਰ ਸਵਾਰ ਪਰਿਵਾਰ ਇੱਕ ਵਿਆਹ ਸਮਾਗਮ ‘ਚ ਸ਼ਾਮਿਲ ਹੋਣ ਤੋਂ ਬਾਅਦ ਫਾਜ਼ਿਲਕਾ ਤੋਂ ਵਾਪਸ ਆਪਣੇ ਘਰ ਆ ਰਹੇ ਸਨ, ਕਿ ਉਨ੍ਹਾਂ ਦੀ ਕਾਰ ਸੜਕ ਤੇ ਖੜ੍ਹੇ ਇੱਕ ਟਰੱਕ ਨਾਲ ਟਕਰਾ ਗਈ, ਜਿਸ ਤੋਂ ਬਾਅਦ ਬੇਕਾਬੂ ਹੋ ਕੇ ਇੱਕ ਹੋਰ ਟਰੱਕ ਨਾਲ ਜਾ ਟਕਰਾਈ, ਜਿਸ ਕਾਰਨ ਇਸ ਹਾਦਸੇ ‘ਚ 3 ਲੋਕਾਂ ਦੀ ਮੌਤ ਹੋ ਗਈ, ਜਿਸ....
ਬਿਜਲੀ ਦੀ ਬੱਚਤ ਲਈ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਡਾ ਫੈਸਲਾ ਬਿਜਲੀ ਬਚਾਉਣ ਲਈ ਪਹਿਲੀ ਵਾਰ ਲਿਆ ਗਿਆ ਅਜਿਹਾ ਫੈਸਲਾ, 300-350 ਮੈਗਾਵਾਟ ਬਿਜਲੀ ਦੀ ਹੋਵੇਗੀ ਬੱਚਤ ਸਾਡੀ ਸਰਕਾਰ ‘ਊਰਜਾਵਾਨ ਅਤੇ ਵਿਚਾਰਸ਼ੀਲ’, ਅਸੀਂ ਲੋਕਾਂ ਦੇ ਹਿੱਤ ਵਿੱਚ ਫੈਸਲੇ ਲੈਣ ਤੋਂ ਨਹੀਂ ਝਿਜਕਦੇ-ਮਾਨ ਚੰਡੀਗੜ੍ਹ, 8 ਅਪ੍ਰੈਲ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇਤਿਹਾਸਕ ਫੈਸਲਾ ਲੈਂਦੇ ਹੋਏ ਵਡੇਰੇ ਜਨਤਕ ਹਿੱਤ ਵਿੱਚ ਸਰਕਾਰੀ ਦਫਤਰਾਂ ਦਾ ਸਮਾਂ ਮੌਜੂਦਾ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੋਂ ਬਦਲ ਕੇ....
ਪ੍ਰਸ਼ਾਸਕੀ ਸੁਧਾਰ ਮੰਤਰੀ ਨੇ ਕੁੱਝ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਵੱਲੋਂ ਸੇਵਾ ਕੇਂਦਰਾਂ ਦੇ ਸਟਾਫ਼ ਉਤੇ ਬਿਨਾਂ ਟੋਕਨ ਤੋਂ ਸੇਵਾਵਾਂ ਦੇਣ ਲਈ ਦਬਾਅ ਪਾਉਣ ਸਬੰਧੀ ਖ਼ਬਰਾਂ ਦਾ ਲਿਆ ਸਖ਼ਤ ਨੋਟਿਸ ਚੰਡੀਗੜ੍ਹ, 8 ਅਪ੍ਰੈਲ : ਸੂਬੇ ਵਿੱਚ ਸੇਵਾਵਾਂ ਮੁਹੱਈਆ ਕਰਵਾਉਣ ਸਮੇਂ ਬਰਾਬਰਤਾ ਤੇ ਨਿਰਪੱਖਤਾ ਨੂੰ ਯਕੀਨੀ ਬਣਾਉਣ ਅਤੇ ਸਿਸਟਮ ਵਿੱਚੋਂ ‘ਖ਼ਾਸ ਆਦਮੀ’ ਕਲਚਰ ਨੂੰ ਖ਼ਤਮ ਕਰਨ ਵਾਸਤੇ ਪੰਜਾਬ ਦੇ ਪ੍ਰਸ਼ਾਸਕੀ ਸੁਧਾਰ ਅਤੇ ਜਨ ਸ਼ਿਕਾਇਤ ਨਿਵਾਰਣ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਸਾਰੇ ਡਿਪਟੀ ਕਮਿਸ਼ਨਰਾਂ....
ਚੰਡੀਗੜ੍ਹ, 08 ਅਪ੍ਰੈਲ : ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਖੁਦ ਖੇਤਾਂ ਵਿਚ ਜਾ ਕੇ ਗਿਰਦਾਵਰੀ ਦੀ ਦੇਖ ਰੇਖ ਕਰ ਰਹੇ ਹਨ। ਪਿਛਲੇ ਦਿਨੀਂ ਬੇਮੌਸਮੀ ਬਾਰਿਸ਼ ਕਾਰਨ ਕਿਸਾਨਾਂ ਦੀ ਖਰਾਬ ਹੋਈ ਫਸਲ ਦਾ ਮੁਆਵਜ਼ਾ ਦੇਣ ਲਈ ਹਾਲਾਂਕਿ ਮੁੱਖ ਮੰਤਰੀ ਭਗਵੰਤ ਮਾਨ ਐਲਾਨ ਕਰ ਚੁੱਕੇ ਹਨ ਪਰ ਕਿਸੇ ਕਿਸਾਨ ਨਾਲ ਗਿਰਦਾਵਰੀ ਵਿੱਚ ਕੋਈ ਧੱਕਾ ਨਾ ਹੋਵੇ ਇਸ ਲਈ ਧਾਲੀਵਾਲ ਗਿਰਦਾਵਰੀ ਆਪਣੇ ਸਾਹਮਣੇ ਕਰਵਾ ਰਹੇ ਹਨ। ਧਾਲੀਵਾਲ ਨੇ ਦੱਸਿਆ ਕਿ ਉਨ੍ਹਾਂ ਦੀ ਕੋਸ਼ਿਸ਼ ਹੈ ਕਿ ਹਰੇਕ ਪ੍ਰਭਾਵਿਤ ਕਿਸਾਨ....
ਟਾਂਡਾ-ਉੜਮੁੜ, 07 ਅਪ੍ਰੈਲ : ਅੱਜ ਸਵੇਰ ਸਮੇਂ ਬੈਲੋਰੀ ਗੱਡੀ ਦਾ ਟਾਇਰ ਫੱਟਣ ਕਾਰਨ ਹੋਏ ਹਾਦਸੇ ‘ਚ ਦੋ ਵਿਅਕਤੀਆਂ ਦੀ ਮੌਤ ਹੋ ਜਾਣ ਦੀ ਖ਼ਬਰ ਹੈ। ਮਿਲੀ ਜਾਣਕਾਰੀ ਅਨੁਸਾਰ ਸਵੇਰੇ 6 ਵਜੇ ਦੇ ਕਰੀਬ ਲੱਕੜ ਲੈ ਕੇ ਜਾ ਰਹੀ ਬਲੈਰੋ ਗੱਡੀ ਦਾ ਪਿੰਡ ਪਤਿਆਲਾ ਨਜ਼ਦੀਕ ਅਚਾਨਕ ਟਾਇਰ ਫਟ ਗਿਆ, ਜਿਸ ਕਾਰਨ ਭਿਆਨਕ ਸੜਕ ਹਾਦਸਾ ਵਾਪਰ ਗਿਆ, ਇਸ ਹਾਦਸੇ ‘ਚ ਦੋ ਵਿਅਕਤੀਆਂ ਦੀ ਮੌਤ ਹੋ ਗਈ, ਜੋ ਰਿਸਤੇ ‘ਚ ਪਿਓ-ਪੁੱਤ ਦੱਸੇ ਜਾ ਰਹੇ ਹਨ। ਪ੍ਰਤੱਖਦਰਸੀਆਂ ਅਨੁਸਾਰ ਹਾਦਸਾ ਐਨਾ ਜਬਰਦਸਤ ਸੀ ਕਿ ਗੱਡੀ ਬੁਰੀ ਤਰ੍ਹਾਂ....
ਆਬਕਾਰੀ ਮਾਲੀਏ ਵਿਚ 2587 ਕਰੋੜ ਰੁਪਏ ਤੇ ਟਰਾਂਸਪੋਰਟ ਵਿਭਾਗ ਵਿਚ 661 ਕਰੋੜ ਰੁਪਏ ਦਾ ਵਾਧਾ ਜੀ.ਐਸ.ਟੀ. ਦੀ ਵਸੂਲੀ 16.6 ਫੀਸਦੀ ਅਤੇ ਜਾਇਦਾਦ ਦੀ ਰਜਿਸਟਰੀਆਂ ਦੇ ਮਾਲੀਏ ਵਿਚ 26 ਫੀਸਦੀ ਦਾ ਇਜ਼ਾਫਾ ਚੰਡੀਗੜ੍ਹ, 7 ਅਪ੍ਰੈਲ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਆਮ ਆਦਮੀ ਦੀ ਸਰਕਾਰ ਦੇ ਅਣਥੱਕ ਅਤੇ ਸੁਹਿਰਦ ਯਤਨਾਂ ਸਦਕਾ ਵਿਆਪਕ ਪੱਧਰ 'ਤੇ ਮਾਲੀਆ ਪੈਦਾ ਹੋਇਆ ਹੈ ਜਿਸ ਨਾਲ ਪੰਜਾਬ 'ਵਿੱਤੀ ਘਾਟੇ' ਤੋਂ 'ਵਿੱਤੀ ਲਾਭ' ਵਾਲੇ ਸੂਬੇ ਵਿੱਚ ਤਬਦੀਲ ਹੋ ਗਿਆ ਹੈ। ਅੱਜ ਇੱਥੇ ਪੰਜਾਬ....
ਕਿਹਾ ਕਿ ਆਪ ਸਰਕਾਰ ਵੱਲੋਂ ਗਿਰਦਾਵਰੀ ਦੀ ਉਡੀਕ ਕਰਨੀ ਕਿਸਾਨਾਂ ਨੂੰ ਰਾਹਤ ਦੇਣ ਤੋਂ ਨਾਂਹ ਕਰਨ ਦੀ ਸਾਜ਼ਿਸ਼ ਕਿਉਂਕਿ ਮਾਲੀਆ ਅਫਸਰਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਕਿਸਾਨਾਂ ਨੂੰ ਵੱਧ ਤੋਂ ਵੱਧ ਖਰਾਬੇ ਵਾਲਾ ਮੁਆਵਜ਼ਾ ਨਾ ਦੇਣ ਚੇਤਾਵਨੀ ਦਿੱਤੀ ਕਿ ਜੇਕਰ ਕਿਸਾਨਾਂ ਨਾਲ ਅਨਿਆਂ ਕੀਤਾ ਗਿਆ ਤਾਂ ਫਿਰ ਅਕਾਲੀ ਦਲ ਸੰਘਰਸ਼ ਵਿੱਢੇਗਾ ਚੰਡੀਗੜ੍ਹ, 07 ਅਪ੍ਰੈਲ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਮੰਗ ਕੀਤੀ ਕਿ ਪਿਛਲੇ 15 ਦਿਨਾਂ ਵਿਚ ਭਾਰੀ ਬਰਸਾਤਾਂ, ਤੇਜ਼....
ਰੋਜ਼ਗਾਰ ਉਤਪਤੀ ਮੰਤਰੀ ਵੱਲੋਂ ਹੁਨਰਮੰਦ ਮਨੁੱਖੀ ਸ਼ਕਤੀ ਤੇ ਉਦਯੋਗਾਂ ਦੀਆਂ ਲੋੜਾਂ ਦਰਮਿਆਨ ਪਾੜੇ ਨੂੰ ਪੂਰਨ ਲਈ ਸੀ.ਆਈ.ਆਈ. ਤੇ ਹੋਰ ਸਨਅਤੀ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨਾਲ ਵਿਚਾਰ-ਵਟਾਂਦਰਾ ਚੰਡੀਗੜ੍ਹ, 7 ਅਪ੍ਰੈਲ : ਸੂਬੇ ਵਿੱਚ ਹੁਨਰਮੰਦ ਮਨੁੱਖੀ ਸ਼ਕਤੀ ਅਤੇ ਉਦਯੋਗਾਂ ਦੀਆਂ ਲੋੜਾਂ ਦਰਮਿਆਨ ਪਾੜੇ ਨੂੰ ਪੂਰਨ ਲਈ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਇੱਥੇ ਪੇਡਾ ਕੰਪਲੈਕਸ ਵਿਖੇ ਕਨਫੈਡਰੇਸ਼ਨ ਆਫ ਇੰਡੀਅਨ ਇੰਡਸਟਰੀ (ਸੀ.ਆਈ.ਆਈ.) ਅਤੇ ਹੋਰ....
ਨੌਜਵਾਨਾਂ ਦੀ ਬਿਹਤਰੀ ਲਈ ਸੁਝਾਅ ਲੈਣ ਵਾਸਤੇ ਹਰੇਕ ਮਹੀਨੇ ਹੋਣਗੀਆਂ ਦੋ ਨੌਜਵਾਨ ਸਭਾਵਾਂ ਚੰਡੀਗੜ੍ਹ, 7 ਅਪ੍ਰੈਲ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਐਲਾਨ ਕੀਤਾ ਕਿ ਨੌਜਵਾਨਾਂ ਦੀ ਭਲਾਈ ਲਈ ਅਤੇ ਉਨ੍ਹਾਂ ਦੀ ਅਥਾਹ ਸਮਰਥਾ ਨੂੰ ਸਹੀ ਦਿਸ਼ਾ ਵਿਚ ਲਾਉਣ ਲਈ ਨਵੀਆਂ ਸਕੀਮਾਂ ਸ਼ੁਰੂ ਕੀਤੀਆਂ ਜਾਣਗੀਆਂ। ਇੱਥੇ ਪੰਜਾਬ ਭਵਨ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਨੌਜਵਾਨਾਂ ਨੂੰ ਸਰਗਰਮ ਭਾਈਵਾਲ ਬਣਾਉਣ ਲਈ ਪੰਜਾਬ ਸਰਕਾਰ....
ਚੰਡੀਗੜ੍ਹ, 06 ਅਪ੍ਰੈਲ : ਕੋਰੋਨਾ ਵਾਇਰਸ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਟਵੀਟ। ਉਹਨਾਂ ਨੇ ਟਵੀਟ ਵਿਚ ਲਿਖਿਆ, “ਪੰਜਾਬ ਵਿਚ ਕੋਰੋਨਾ ਦੀ ਸਥਿਤੀ ਬਿਲਕੁਲ ਕੰਟਰੋਲ ਵਿਚ ਹੈ। ਕੋਈ ਵੀ ਮਰੀਜ਼ ਵੈਂਟੀਲੇਟਰ ’ਤੇ ਨਹੀਂ ਹੈ”। ਸੀਐਮ ਨੇ ਅੱਗੇ ਲਿਖਿਆ, “ਹਸਪਤਾਲਾਂ ਵਿਚ ਸਾਰੀਆਂ ਮੈਡੀਕਲ ਸਹੂਲਤਾਂ, ਦਵਾਈਆਂ, ਆਕਸੀਜਨ ਵਗੈਰਾ ਦਾ ਪੂਰਾ ਪ੍ਰਬੰਧ ਹੈ। ਅਸੀਂ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰਾਂ ਤਿਆਰ ਹਾਂ। ਮੈਂ ਲਗਾਤਾਰ ਸਿਹਤ ਮੰਤਰਾਲੇ ਨਾਲ ਸੰਪਰਕ ਵਿੱਚ ਹਾਂ। ਖੁਸ਼ ਰਹੋ....
250 ਪੁਲਿਸ ਟੀਮਾਂ ਨੇ 866 ਕਾਲੋਨੀਆਂ ਦੀ ਘੇਰਾਬੰਦੀ ਕੀਤੀ ਅਤੇ 5869 ਘਰਾਂ ਦੀ ਕੀਤੀ ਤਲਾਸ਼ੀ ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਇੱਕ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ ਪੁਲਿਸ ਟੀਮਾਂ ਵੱਲੋਂ ਕਿਰਾਏ ਦੀਆਂ ਰਿਹਾਇਸ਼ਾਂ ‘ਤੇ ਰਹਿਣ ਵਾਲੇ ਕਿਰਾਏਦਾਰਾਂ ਦੀ ਸ਼ਨਾਖ਼ਤ ਸਬੰਧੀ ਵੀ ਕੀਤੀ ਗਈ ਪੁੱਛਗਿੱਛ ਇਹਨਾਂ ਅਪਰੇਸ਼ਨਾਂ ਦਾ ਉਦੇਸ਼ ਗੈਰ ਸਮਾਜਿਕ ਤੱਤਾਂ ਵਿੱਚ ਪੁਲਿਸ ਦਾ ਡਰ ਪੈਦਾ ਕਰਨਾ ਅਤੇ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨਾ : ਐਸਪੀਐਲ ਡੀਜੀਪੀ ਸ਼ੁਕਲਾ....
ਵਿੱਤੀ ਸਾਲ 2021-22 ਦੌਰਾਨ 6254.74 ਕਰੋੜ ਰੁਪਏ ਦੇ ਮੁਕਾਬਲਤਨ ਸਾਲ 2022-2023 ਦੌਰਾਨ 8841.4 ਕਰੋੜ ਰੁਪਏ ਹੋਏ ਇਕੱਤਰ ਸੂਬੇ ਵਿੱਚੋਂ ਨਾਜਾਇਜ਼ ਸ਼ਰਾਬ ਦੀ ਤਸਕਰੀ ਵਿੱਚ ਸ਼ਾਮਲ ਸ਼ਰਾਬ ਮਾਫੀਆ ਨੂੰ ਜੜੋਂ ਪੁੱਟਣ ਲਈ 6317 ਐਫਆਈਆਰਜ਼ ਦਰਜ ਸਾਲ 2023-24 ਦੌਰਾਨ 9754 ਕਰੋੜ ਰੁਪਏ ਦਾ ਮਾਲੀਆ ਇਕੱਠਾ ਕਰਨ ਦਾ ਟੀਚਾ ਕੀਤਾ ਨਿਰਧਾਰਤ ਚੰਡੀਗੜ੍ਹ, 06 ਅਪ੍ਰੈਲ : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਪੰਜਾਬ ਦੇ ਆਬਕਾਰੀ ਵਿਭਾਗ ਨੇ....