ਚੰਡੀਗੜ੍ਹ, 6 ਅਪ੍ਰੈਲ : ਪੰਜਾਬ ‘ਚ ਕੋਰੋਨਾ ਨੇ ਫਿਰ ਤੋਂ ਆਪਣਾ ਅਸਰ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਸੂਬੇ ‘ਚ ਕੋਰੋਨਾ ਪੀੜਤਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਕੱਲ੍ਹ 11 ਜ਼ਿਲ੍ਹਿਆਂ ਵਿੱਚ 73 ਨਵੇਂ ਕੋਰੋਨਾ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਸਨ, ਅੱਜ ਇਸ ਵਿੱਚ ਵਾਧਾ ਹੋਇਆ ਹੈ। ਪੰਜਾਬ ਦੇ 12 ਜ਼ਿਲ੍ਹਿਆਂ ਵਿੱਚ ਸਿਹਤ ਵਿਭਾਗ ਨੇ 2441 ਸੈਂਪਲ ਜਾਂਚ ਲਈ ਭੇਜੇ ਸਨ। ਇਨ੍ਹਾਂ ਵਿੱਚੋਂ 100 ਨਮੂਨਿਆਂ ਦਾ ਨਤੀਜਾ ਪਾਜ਼ੇਟਿਵ ਆਇਆ ਹੈ। ਜਦਕਿ ਇੱਕ ਪੀੜਤ ਦੀ ਮੌਤ ਹੋ ਗਈ ਹੈ।
ਪੰਜਾਬ
ਚੰਡੀਗੜ੍ਹ, 06 ਅਪਰੈਲ : ਚੱਲ ਰਹੇ ਵਾਢੀ ਦੇ ਸੀਜ਼ਨ ਦੇ ਮੱਦੇਨਜ਼ਰ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਉਹ ਆਪਣੇ ਇਲਾਕੇ ਵਿੱਚ ਬਿਜਲੀ ਦੀਆਂ ਢਿੱਲੀਆਂ ਤਾਰਾਂ ਜਾਂ ਕਿਸੇ ਕਿਸਮ ਦੀ ਕੋਈ ਸਪਾਰਕਿੰਗ ਦੀ ਘਟਨਾ ਦੇਖਦੇ ਹਨ ਤਾਂ ਤੁਰੰਤ ਨੇੜਲੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦਫਤਰ ਨੂੰ ਸੂਚਿਤ ਕਰਨ। ਕੈਬਨਿਟ ਮੰਤਰੀ ਨੇ ਕਿਹਾ ਕਿ ਪੀ.ਐਸ.ਪੀ.ਸੀ.ਐਲ. ਵੱਲੋਂ ਖੇਤਾਂ ਵਿੱਚ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਹਰ....
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬੱਚਿਆਂ ਦੀ ਭਲਾਈ ਲਈ ਵਚਨਬੱਧ ਚੰਡੀਗੜ੍ਹ 6 ਅਪ੍ਰੈਲ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਆਂਗਣਵਾੜੀ ਵਰਕਰਾਂ ਨੂੰ ਹੁਕਮ ਦਿੱਤੇ ਹਨ ਕਿ ਸੂਬੇ ਦੇ ਤਿੰਨ ਸਾਲ ਤੋਂ ਉਪਰ ਦੇ ਬੱਚਿਆਂ ਨੂੰ ਆਂਗਣਵਾੜੀ ਸੈਂਟਰਾਂ ਵਿੱਚ ਦਾਖਲ ਕਰਵਾਉਣ ਲਈ ਬੱਚਿਆਂ ਦੇ ਮਾਪਿਆਂ ਨੂੰ ਘਰ ਘਰ ਜਾ ਕੇ ਜਾਗਰੂਕ ਕੀਤਾ ਜਾਵੇ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਾ....
ਜਲੰਧਰ, 05 ਅਪ੍ਰੈਲ : ਸਿਵਲ ਲਾਈਨ ਵਿੱਚ ਸਥਿਤ ਇੰਡੀਅਨ ਬੈਂਕ ਦੀ ਸ਼ਾਖਾ ਵਿੱਚੋਂ ਇੱਕ ਲੁਟੇਰੇ ਕੈਸ਼ ਜਮ੍ਹਾ ਕਰਵਾਉਣ ਆਏ ਇੱਕ ਬਜ਼ੁਰਗ ਵਿਅਕਤੀ ਤੋਂ 4 ਲੱਖ ਰੁਪਏ ਲੁੱਟ ਕੇ ਫਰਾਰ ਹੋ ਗਿਆ। ਲੁਟੇਰਾ ਬੈਂਕ ਦਾ ਮੁਲਾਜ਼ਮ ਦੱਸ ਕੇ ਬਜ਼ੁਰਗ ਕੋਲ ਆਇਆ ਅਤੇ ਉਸ ਦੇ ਭਰੇ ਵਾਊਚਰ ਵਿੱਚ ਗਲਤੀ ਦੱਸੀ। ਜਮ੍ਹਾ ਕਰਵਾਉਣ ਦਾ ਕਹਿ ਕੇ ਉਹ ਨਕਦੀ ਲੈ ਕੇ ਫ਼ਰਾਰ ਹੋ ਗਿਆ। ਲੁੱਟ ਦੀ ਸਾਰੀ ਘਟਨਾ ਬੈਂਕ ਵਿੱਚ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ। ਜਾਣਕਾਰੀ ਮੁਤਾਬਕ ਫਗਵਾੜਾ ਗੇਟ ਸਥਿਤ ਰਾਜਨ ਇਲੈਕਟ੍ਰੀਕਲ ਦਾ....
ਚੰਡੀਗੜ, 5 ਅਪ੍ਰੈਲ : ਪੰਜਾਬ ਵਿਜੀਲੈਂਸ ਬਿਊਰੋ ਨੇ ਭਿ੍ਰਸਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਕਰੋੜਾਂ ਰੁਪਏ ਦੇ ਗਬਨ ਦੇ ਕੇਸ ਵਿੱਚ ਭਗੌੜੇ ਹੋਏ ਸਾਬਕਾ ਖਜਾਨਚੀ ਹਰਪ੍ਰੀਤ ਸਿੰਘ ਪਿੰਡ ਕਰਨਾਣਾ, ਤਹਿਸੀਲ ਬੰਗਾ ਨੂੰ ਗਿ੍ਰਫਤਾਰ ਕੀਤਾ ਹੈ। ਉਕਤ ਦੋਸ਼ੀ ਨੇ ਕਰਨਾਣਾ ਮਲਟੀਪਰਪਜ ਸਹਿਕਾਰੀ ਸੋਸਾਇਟੀ ਲਿਮਟਿਡ, ਪਿੰਡ ਕਰਨਾਣਾ, ਜ਼ਿਲਾ ਐਸ.ਬੀ.ਐਸ.ਨਗਰ ਵਿੱਚ 7,14,07,596 ਦਾ ਗਬਨ ਹੋਰਨਾਂ ਦੋਸ਼ੀਆਂ ਨਾਲ ਮਿਲੀਭੁਗਤ ਰਾਹੀਂ ਕੀਤਾ ਸੀ। ਉਹ ਸੱਤ ਮਹੀਨਿਆਂ ਤੋਂ ਭਗੌੜਾ ਸੀ ਅਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ....
ਅੰਮ੍ਰਿਤਸਰ, 5 ਅਪ੍ਰੈਲ : ਅੰਮ੍ਰਿਤਸਰ ਦੇ ਇਸਲਾਮਾਬਾਦ ਖੂਹ ਭੱਲਾ ਵਾਲਾ ਨੇੜੇ ਰੋਜ਼ ਇਨਕਲੇਵ ਸਥਿਤ ਇਕ ਘਰ ‘ਚ ਭਿਆਨਕ ਅੱਗ ਲੱਗਣ ਕਾਰਨ ਇਕ ਹੀ ਪਰਿਵਾਰ ਦੇ 3 ਮੈਂਬਰਾਂ ਦੀ ਮੌਤ ਹੋ ਗਈ ਅਤੇ 4 ਜ਼ਖਮੀ ਹੋ ਗਏ। ਘਟਨਾ ਸਵੇਰੇ 5.15 ਵਜੇ ਦੇ ਕਰੀਬ ਦੱਸੀ ਜਾ ਰਹੀ ਹੈ। ਨਗਰ ਨਿਗਮ ਤੋਂ ਬੇਰੀ ਗੇਟ ਫਾਇਰ ਬ੍ਰਿਗੇਡ ਨੇ ਮੌਕੇ ‘ਤੇ ਪਹੁੰਚ ਕੇ ਅੱਗ ‘ਤੇ ਕਾਬੂ ਪਾਉਣਾ ਸ਼ੁਰੂ ਕਰ ਦਿੱਤਾ, ਜਿਸ ਤੋਂ ਬਾਅਦ ਗਿਲਵਾਲੀ ਗੇਟ ਫਾਇਰ ਬ੍ਰਿਗੇਡ, ਟਾਊਨ ਹਾਲ ਫਾਇਰ ਬ੍ਰਿਗੇਡ, ਸੇਵਾ ਸੁਸਾਇਟੀ ਫਾਇਰ ਬ੍ਰਿਗੇਡ ਦੀਆਂ....
ਬਿਜਲੀ ਦਰਾਂ ਵਿੱਚ ਵਾਧੇ ਨਾਲ ਪੰਜਾਬ ਦੇ ਲੋਕਾਂ ਲਈ ਇੱਕ ਹੋਰ ਝਟਕਾ ਖਪਤਕਾਰਾਂ 'ਤੇ ਈਂਧਨ ਅਤੇ ਬਿਜਲੀ ਦੀ ਖ਼ਰੀਦ ਲਾਗਤ ਵਸੂਲਣ ਦੇ ਫੈਸਲੇ ਖਿਲਾਫ਼ ਕਾਂਗਰਸ ਡੱਟ ਕੇ ਲੜੇਗੀ: ਕਾਂਗਰਸ ਸੂਬਾ ਪ੍ਰਧਾਨ ਚੰਡੀਗੜ੍ਹ, 5 ਅਪ੍ਰੈਲ : ਆਮ ਆਦਮੀ ਪਾਰਟੀ ਵੱਲੋਂ ਖਪਤਕਾਰਾਂ 'ਤੇ ਈਂਧਨ ਅਤੇ ਬਿਜਲੀ ਦੀ ਖਰੀਦ ਲਾਗਤ ਵਸੂਲਣ ਲਈ ਨਿਯਮਾਂ ਨੂੰ ਲਾਗੂ ਕਰਨ ਦੀ ਆਲੋਚਨਾ ਕਰਦਿਆਂ ਸੂਬਾ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਕਿਹਾ, “ਆਮ ਆਦਮੀ ਪਾਰਟੀ ਦੀ ਸਰਕਾਰ ਆਪਣੇ ਚੋਣ ਵਾਅਦਿਆਂ ਨੂੰ ਪੂਰਾ ਕਰਨ....
ਮੁਫ਼ਤ ਯੋਗ ਸਿਖਲਾਈ ਲਈ ਲੋਕ ਟੋਲ ਫਰੀ ਨੰਬਰ 76694-00500 ਜਾਂ https://cmdiyogshala.punjab.gov.in ਉਤੇ ਲਾਗਇਨ ਕਰ ਸਕਦੇ ਹਨ ‘ਸੀ.ਐਮ. ਦੀ ਯੋਗਸ਼ਾਲਾ’ ਸਿਹਤਮੰਦ, ਗਤੀਸ਼ੀਲ ਤੇ ਖ਼ੁਸ਼ਹਾਲ ਪੰਜਾਬ ਬਣਾਉਣ ਲਈ ਮੀਲ ਦਾ ਪੱਥਰ ਸਾਬਤ ਹੋਵੇਗੀ: ਭਗਵੰਤ ਮਾਨ ਇਹ ਲੋਕ-ਪੱਖੀ ਪ੍ਰਾਜੈਕਟ ਪੰਜਾਬੀਆਂ ਲਈ ਬੇਹੱਦ ਲਾਹੇਵੰਦ ਸਾਬਤ ਹੋਵੇਗਾ ਨੌਜਵਾਨਾਂ ਨੂੰ ਯੂ.ਪੀ.ਐਸ.ਸੀ. ਦੀ ਸਿਖਲਾਈ ਦੇਣ ਲਈ 10 ਅਤਿ-ਆਧੁਨਿਕ ਸੈਂਟਰ ਖੋਲ੍ਹਣ ਦਾ ਐਲਾਨ ਸੂਬੇ ਦੇ ਵਿਕਾਸ ਤੇ ਲੋਕਾਂ ਦੀ ਭਲਾਈ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ....
ਤਹਿਸੀਲਾਂ ‘ਚ ਲੋਕਾਂ ਦੀ ਖੱਜਲ-ਖੁਆਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਮਾਲ ਮੰਤਰੀ ਵੱਲੋਂ ਉੱਚ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਚੰਡੀਗੜ੍ਹ, 5 ਅਪ੍ਰੈਲ : ਪੰਜਾਬ ਦੇ ਮਾਲ, ਮੁੜ ਵਸੇਬਾ ਤੇ ਆਫਤ ਪ੍ਰਬੰਧਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਨਿਰਦੇਸ਼ ਦਿੱਤੇ ਹਨ ਕਿ ਬੇਮੌਸਮੀ ਮੀਂਹ ਕਾਰਣ ਸੂਬੇ ਵਿਚ ਫਸਲਾਂ ਦੇ ਖਰਾਬੇ ਦੀ ਰਿਪੋਰਟ ਜਲਦ ਤੋਂ ਜਲਦ ਬਿਨਾਂ ਪੱਖਪਾਤ ਅਤੇ ਸਿਫਾਰਸ਼ ਰਹਿਤ ਭੇਜੀ ਜਾਵੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਪਹਿਲਾਂ ਹੀ ਕਹਿ ਚੁੱਕੇ ਹਨ ਕਿ ਵਿਸਾਖੀ ਦੇ ਨੇੜੇ ਕਿਸਾਨਾਂ ਨੂੰ....
ਲੁਧਿਆਣਾ, 04 ਅਪ੍ਰੈਲ : ਸਥਾਨਕ ਸ਼ਹਿਰ ਵਿੱਚ ਕਾਰੋਬਾਰੀਆਂ ਨੂੰ ਫਸਾਉਣ ਵਾਲੀ ਬਲੈਕਮੇਲਰ ਹਸੀਨਾ ਦਾ ਪਰਦਾਫਾਸ਼ ਹੋਇਆ ਹੈ। ਉਹ ਅੱਧ-ਨਗਨ ਹੋ ਕੇ ਇੰਸਟਾਗ੍ਰਾਮ 'ਤੇ ਰੀਲ ਪਾ ਕੇ ਕਾਰੋਬਾਰੀਆਂ ਨੂੰ ਫਸਾਉਂਦੀ ਸੀ। ਫਿਰ ਉਹ ਉਨ੍ਹਾਂ ਨਾਲ ਗੱਲ ਕਰਦੀ ਅਤੇ ਉਸ ਦੀ ਨਗਨ ਫੋਟੋ ਭੇਜਦੀ। 'ਹਨੀਟ੍ਰੈਪ' 'ਚ ਫਸਣ ਤੋਂ ਬਾਅਦ ਬਦਨਾਮੀ ਦੇ ਡਰੋਂ ਬਲੈਕਮੇਲ ਕਰਨਾ ਸ਼ੁਰੂ ਕਰ ਦਿੱਤਾ। ਜੇਕਰ ਕੋਈ ਪੈਸੇ ਨਾ ਦਿੰਦਾ ਤਾਂ ਉਸ ਨੂੰ ਗੈਂਗਸਟਰਾਂ ਵੱਲੋਂ ਧਮਕੀਆਂ ਮਿਲਦੀਆਂ ਸਨ। ਲੁਧਿਆਣਾ ਪੁਲਿਸ ਨੇ ਜਸਨੀਤ ਕੌਰ ਉਰਫ ਰਾਜਵੀਰ....
ਐਸ.ਪੀ. ਰੈਂਕ ਦੇ ਅਧਿਕਾਰੀਆਂ ਦੀ ਨਿਗਰਾਨੀ ਹੇਠ 5000 ਤੋਂ ਵੱਧ ਪੁਲਿਸ ਕਰਮਚਾਰੀ ਨੇ 150 ਤੋਂ ਵੱਧ ਬੱਸ ਸਟੈਂਡਾਂ ‘ਤੇ 2000 ਤੋਂ ਵੱਧ ਲੋਕਾਂ ਦੀ ਕੀਤੀ ਤਲਾਸ਼ੀ ਪੰਜਾਬ ਨੂੰ ਅਪਰਾਧ-ਮੁਕਤ ਅਤੇ ਸੁਰੱਖਿਅਤ ਬਣਾਉਣ ਲਈ, ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਪੁਲਿਸ ਨੂੰ ਰਾਜ ਚੋਂ ਸਮਾਜ ਵਿਰੋਧੀ ਤੱਤਾਂ ਦਾ ਸਫਾਇਆ ਕਰਨ ਦੇ ਨਿਰਦੇਸ਼ ਦਿੱਤੇ ਸੀ.ਪੀ./ਐਸਐਸਪੀਜ਼ ਨੇ ਹਰੇਕ ਪੁਲਿਸ ਜ਼ਿਲੇ ਵਿੱਚ ਇਸ ਵਿਸ਼ੇਸ਼ ਕਾਰਵਾਈ ਦੀ ਨਿੱਜੀ ਤੌਰ ‘ਤੇ ਕੀਤੀ ਨਿਗਰਾਨੀ ਚੰਡੀਗੜ, 4 ਅਪ੍ਰੈਲ : ਸਮਾਜ ਵਿਰੋਧੀ ਅਨਸਰਾਂ ਨੂੰ....
ਕਿਹਾ ਕਿ ਆਪ ਸਰਕਾਰ ਵੱਲੋਂ ਗਿਰਦਾਵਰੀ ਦੀ ਉਡੀਕ ਕਰਨੀ ਕਿਸਾਨਾਂ ਨੂੰ ਰਾਹਤ ਦੇਣ ਤੋਂ ਨਾਂਹ ਕਰਨ ਦੀ ਸਾਜ਼ਿਸ਼ ਕਿਉਂਕਿ ਮਾਲੀਆ ਅਫਸਰਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਕਿਸਾਨਾਂ ਨੂੰ ਵੱਧ ਤੋਂ ਵੱਧ ਖਰਾਬੇ ਵਾਲਾ ਮੁਆਵਜ਼ਾ ਨਾ ਦੇਣ ਚੇਤਾਵਨੀ ਦਿੱਤੀ ਕਿ ਜੇਕਰ ਕਿਸਾਨਾਂ ਨਾਲ ਅਨਿਆਂ ਕੀਤਾ ਗਿਆ ਤਾਂ ਫਿਰ ਅਕਾਲੀ ਦਲ ਸੰਘਰਸ਼ ਵਿੱਢੇਗਾ ਚੰਡੀਗੜ੍ਹ, 4 ਅਪ੍ਰੈਲ 2023 : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਮੰਗ ਕੀਤੀ ਕਿ ਪਿਛਲੇ 15 ਦਿਨਾਂ ਵਿਚ ਭਾਰੀ ਬਰਸਾਤਾਂ....
ਚੰਡੀਗੜ੍ਹ, 4 ਅਪ੍ਰੈਲ : ਸੂਬੇ ਦੇ ਸਰਕਾਰੀ ਸਕੂਲਾਂ ਦੀ ਜ਼ਮੀਨੀ ਹਕੀਕਤ ਤੋਂ ਚੰਗੀ ਤਰ੍ਹਾਂ ਵਾਕਿਫ਼ ਹੋਣ ਦੇ ਮੰਤਵ ਨਾਲ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੂਬੇ ਦੇ ਸਾਰੇ ਜ਼ਿਲ੍ਹਿਆਂ ਦਾ ਦੌਰਾ ਸ਼ੁਰੂ ਕੀਤਾ ਹੈ। ਇਸ ਦੌਰੇ ਦੀ ਸ਼ੁਰੂਆਤ ਅੱਜ ਫਾਜ਼ਿਲਕਾ ਜ਼ਿਲ੍ਹੇ ਤੋਂ ਕੀਤੀ ਜਾ ਰਹੀ ਅਤੇ ਇਹ ਪੂਰੇ ਅਪ੍ਰੈਲ ਮਹੀਨੇ ਦੌਰਾਨ ਜਾਰੀ ਰਹੇਗਾ। ਬੈਂਸ ਆਪਣੇ ਇਸ ਦੌਰੇ ਦੀ ਸ਼ੁਰੂਆਤ 4 ਅਪ੍ਰੈਲ 2023 ਨੂੰ ਫਾਜਿਲਕਾ ਤੋਂ ਕਰ ਰਹੇ ਹਨ ਅਤੇ 5 ਅਪ੍ਰੈਲ ਨੂੰ ਫਿਰੋਜਪੁਰ, 6 ਅਪ੍ਰੈਲ ਨੂੰ ਰੋਪੜ ਤੇ....
ਦਫ਼ਤਰ ਸਟੇਟ ਟਰਾਂਸਪੋਰਟ ਕਮਿਸ਼ਨਰ, ਪੀ.ਆਰ.ਟੀ.ਸੀ. ਅਤੇ ਪੰਜਾਬ ਰੋਡਵੇਜ਼/ਪਨਬੱਸ ਨੂੰ ਅਪ੍ਰੈਲ 2022 ਤੋਂ ਮਾਰਚ 2023 ਦਰਮਿਆਨ ਹੋਈ 4139.59 ਕਰੋੜ ਰੁਪਏ ਦੀ ਆਮਦਨ ਚੰਡੀਗੜ੍ਹ, 4 ਅਪ੍ਰੈਲ : ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਇੱਥੇ ਦੱਸਿਆ ਕਿ ਟਰਾਂਸਪੋਰਟ ਵਿਭਾਗ ਨੇ ਵਿੱਤੀ ਵਰ੍ਹੇ 2021-22 ਦੇ ਮੁਕਾਬਲੇ 2022-23 ਦੌਰਾਨ ਆਪਣੀ ਆਮਦਨ ਵਿੱਚ 661.51 ਕਰੋੜ ਰੁਪਏ ਦਾ ਵਾਧਾ ਦਰਜ ਕੀਤਾ ਹੈ। ਉਨ੍ਹਾਂ ਦੱਸਿਆ ਕਿ ਲੰਘੇ ਵਿੱਤੀ ਵਰ੍ਹੇ ਦੌਰਾਨ ਵਿਭਾਗ ਨੂੰ ਆਪਣੇ ਤਿੰਨਾਂ....
ਸੂਬੇ ਵਿਚ ਸਾਡੀਆਂ ਪੀੜ੍ਹੀਆਂ ਬਰਬਾਦ ਕਰਨ ਵਾਲੇ ਸਿਆਸਤਦਾਨਾਂ, ਅਫਸ਼ਰਸ਼ਾਹੀ ਅਤੇ ਨਸ਼ਾ ਤਸਕਰਾਂ ਦੇ ਗੱਠਜੋੜ ਖਿਲਾਫ਼ ਸਖ਼ਤ ਕਾਰਵਾਈ ਛੇਤੀ ਹੋਵੇਗੀ ਨਸ਼ਿਆਂ ਦੀ ਗ੍ਰਿਫਤ ਵਿਚ ਫਸੇ ਅਣਗਿਣਤ ਨੌਜਵਾਨਾਂ ਦੇ ਖੂਨ ਨਾਲ ਹੱਥ ਰੰਗਣ ਵਾਲੇ ਲੋਕਾਂ ਖਿਲਾਫ਼ ਮਿਸਾਲੀ ਕਾਰਵਾਈ ਕੀਤੀ ਜਾਵੇਗੀ : ਮੁੱਖ ਮੰਤਰੀ ਪਿਛਲੀ ਕਾਂਗਰਸ ਸਰਕਾਰ ਨੇ ਰਿਪੋਰਟ ਉਤੇ ਕਾਰਵਾਈ ਕਰਨ ਲਈ ਕੱਖ ਨਹੀਂ ਕੀਤਾ ਚੰਡੀਗੜ੍ਹ, 4 ਅਪ੍ਰੈਲ : ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਨਿਰਦੇਸ਼ਾਂ 'ਤੇ ਪੰਜਾਬ....