ਪੰਜਾਬ

ਨੌਜਵਾਨ ਸੂਬੇ ਵਿੱਚ ਸਰਕਾਰੀ ਨੌਕਰੀਆਂ ਲੈਣ ਲਈ ਵਿਦੇਸ਼ਾਂ ਤੋਂ ਪਰਤ ਰਹੇ ਹਨ : ਭਗਵੰਤ ਸਿੰਘ ਮਾਨ
ਨੌਜਵਾਨ ਗੈਰ-ਕਾਨੂੰਨੀ ਪਰਵਾਸੀਆਂ ਦੀ ਵਾਪਸੀ ਤੋਂ ਸਬਕ ਸਿੱਖਣ, ਗਲਤ ਤਰੀਕਿਆਂ ਨਾਲ ਵਿਦੇਸ਼ ਜਾਣ ਦੀ ਸੋਚ ਤਿਆਗ ਕੇ ਸੂਬੇ ਨੂੰ ਦੇਸ਼ ਵਿੱਚ ਮੋਹਰੀ ਬਣਾਉਣ ਲਈ ਸਖ਼ਤ ਮਿਹਨਤ ਕਰਨ : ਭਗਵੰਤ ਸਿੰਘ ਮਾਨ ਸਰਕਾਰ ਨੇ ਪੰਜਾਬ ਦੇ ਨੌਜਵਾਨਾਂ ਨੂੰ ਯੋਗਤਾ ਦੇ ਆਧਾਰ 'ਤੇ 50 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਹਨ : ਮਾਨ ਲੁਧਿਆਣਾ, 16 ਫਰਵਰੀ 2025 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਅਮਰੀਕਾ ਤੋਂ ਗੈਰ-ਕਾਨੂੰਨੀ ਪਰਵਾਸੀਆਂ ਦੀ ਵਾਪਸੀ....
ਹਾਈਕੋਰਟ ਦੀ ਸਖ਼ਤੀ ਤੋਂ ਬਾਅਦ ਚੋਣ ਕਮਿਸ਼ਨ ਨੇ ਤਰਨਤਾਰਨ, ਡੇਰਾ ਬਾਬਾ ਨਾਨਕ ਅਤੇ ਤਲਵਾੜਾ ਨਗਰ ਕੌਂਸਲ ਦੀਆਂ ਚੋਣਾਂ 2 ਮਾਰਚ ਨੂੰ ਕਰਵਾਉਣ ਦਾ ਕੀਤਾ ਫੈਸਲਾ 
ਚੰਡੀਗੜ੍ਹ, 16 ਫਰਵਰੀ 2025 : ਪੰਜਾਬ ਅਤੇ ਹਰਿਆਣਾ ਹਾਈਕੋਰਟ ਦੀ ਸਖ਼ਤੀ ਤੋਂ ਬਾਅਦ ਪੰਜਾਬ ਰਾਜ ਚੋਣ ਕਮਿਸ਼ਨ ਨੇ ਤਰਨਤਾਰਨ, ਡੇਰਾ ਬਾਬਾ ਨਾਨਕ ਅਤੇ ਤਲਵਾੜਾ ਨਗਰ ਕੌਂਸਲ ਦੀਆਂ ਚੋਣਾਂ 2 ਮਾਰਚ ਨੂੰ ਕਰਵਾਉਣ ਦਾ ਫੈਸਲਾ ਕੀਤਾ ਹੈ। ਵੋਟਾਂ ਦੀ ਗਿਣਤੀ ਚੋਣਾਂ ਤੋਂ ਤੁਰੰਤ ਬਾਅਦ ਹੋਵੇਗੀ। ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨੇ ਇਸ ਸਬੰਧੀ ਹੁਕਮ ਜਾਰੀ ਕੀਤੇ ਹਨ। ਜ਼ਿਲ੍ਹਾ ਚੋਣ ਅਧਿਕਾਰੀ ਤਿੰਨੋਂ ਥਾਵਾਂ ‘ਤੇ ਨਿਰਪੱਖ ਚੋਣਾਂ ਕਰਵਾਉਣ ਲਈ ਜ਼ਿੰਮੇਵਾਰ ਹੋਣਗੇ। ਚੋਣ ਪ੍ਰਕਿਰਿਆ ਦੀ ਨਿਗਰਾਨੀ ਕੈਮਰਿਆਂ....
ਮਾਨਸਾ ‘ਚ ਵਾਪਰੇ ਸੜਕ ਹਾਦਸੇ ‘ਚ ਪਿਓ-ਪੁੱਤ ਦੀ ਮੌਤ, ਮਾਂ-ਧੀ ਹੋਈਆਂ ਜਖ਼ਮੀ
ਮਾਨਸਾ, 16 ਫਰਵਰੀ 2025 : ਬੀਤੀ ਦੇਰ ਸ਼ਾਮ ਮਾਨਸਾ ਨੇੜੇ ਵਾਪਰੇ ਇੱਕ ਸੜਕ ਹਾਦਸੇ ਵਿੱਚ ਪਿਓ-ਪੁੱਤ ਦੀ ਮੌਤ ਅਤੇ ਮਾਂ-ਧੀ ਦੇ ਜਖ਼ਮੀ ਹੋਣ ਦੀ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਸੰਦੀਪ ਸਿੰਘ ਆਪਣੇ ਪਰਿਵਾਰ ਨਾਲ ਮੋਟਰਸਾਈਕਲ ਤੇ ਸਵਾਰ ਹੋ ਕੇ ਵਿਆਹ ਸਮਾਗਮ ‘ਚ ਸ਼ਾਮਲ ਹੋਣ ਲਈ ਜਾ ਰਿਹਾ ਸੀ, ਜਦੋਂ ਉਹ ਭੈਣੀ ਬਾਘਾ ਨੇੜੇ ਪੁੱਜੇ ਤਾਂ ਬਠਿੰਡਾ-ਮਾਨਸਾ ਰਾਜ ਮਾਰਗ ਜਾ ਰਹੀ ਇੱਕ ਬੱਸ ਨੇ ਅਚਾਨਕ ਬਰੇਕ ਲਗਾ ਦਿੱਤੀ, ਜਿਸ ਕਾਰਨ ਪਿਛੇ ਤੋਂ ਆ ਰਿਹਾ ਮੋਟਰਸਾਈਕਲ ਬੱਸ ਹੇਠਾਂ ਜਾ ਵੜਿਆ, ਜਿਸ ਕਾਰਨ ਮੋਟਰਸਾਈਕਲ....
116 ਭਾਰਤੀਆਂ ਨੂੰ ਲੈ ਕੇ ਅੰਮ੍ਰਿਤਸਰ ਉਤਰਿਆ ਅਮਰੀਕੀ ਜਹਾਜ਼, ਇਸ ਵਾਰ ਵੀ ਲਗਾਈਆਂ ਗਈਆਂ ਹੱਥਕੜੀਆਂ
ਅੰਮ੍ਰਿਤਸਰ, 16 ਫਰਵਰੀ 2025 : 116 ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਲੈ ਕੇ ਅਮਰੀਕੀ ਫੌਜ ਦਾ ਜਹਾਜ਼ ਸ਼ਨੀਵਾਰ ਰਾਤ 11:38 ਵਜੇ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਪਹੁੰਚਿਆ। ਇਨ੍ਹਾਂ ਵਿੱਚੋਂ ਸਭ ਤੋਂ ਵੱਧ 67 ਲੋਕ ਪੰਜਾਬ ਦੇ ਹਨ, ਜਦੋਂ ਕਿ 33 ਲੋਕ ਹਰਿਆਣਾ ਦੇ ਹਨ। ਇਨ੍ਹਾਂ ਤੋਂ ਇਲਾਵਾ ਅੱਠ ਗੁਜਰਾਤ, ਤਿੰਨ ਉੱਤਰ ਪ੍ਰਦੇਸ਼, ਗੋਆ, ਰਾਜਸਥਾਨ ਅਤੇ ਮਹਾਰਾਸ਼ਟਰ ਤੋਂ 2-2 ਅਤੇ ਹਿਮਾਚਲ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਤੋਂ ਇਕ-ਇਕ ਵਿਅਕਤੀ ਹੈ। ਅਮਰੀਕੀ ਜਹਾਜ਼ 'ਚ ਭਾਰਤੀਆਂ ਦੇ ਨਾਲ....
ਅਕਾਲੀ ਦਲ ਆਪਣੀ ਪੰਥਕ ਸ਼ਕਤੀ ਗੁਆ ਚੁੱਕਾ ਹੈ ਅਤੇ ਮੁੜ ਪੁਨਰਸੁਰਜੀਤੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਅਨੁਸਾਰ ਹੀ ਹੋ ਸਕਦੀ ਹੈ : ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ
ਰਾਏਕੋਟ, 15 ਫਰਵਰੀ 2025 : ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਦੇ ਸਾਬਕਾ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅੱਜ ਨੇੜਲੇ ਪਿੰਡ ਭੈਣੀ ਬੜਿੰਗਾਂ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਅਕੈਡਮੀ ਪੁੱਜੇ। ਜਿੱਥੇ ਉਨ੍ਹਾਂ ਦਾ ਭਾਈ ਬਲਜੀਤ ਸਿੰਘ ਅਮਰੀਕਾ ਤੇ ਸੰਗਤਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਸੰਗਤਾਂ ਨਾਲ ਪੰਥਕ ਮਸਲਿਆਂ ਤੇ ਵਿਚਾਰਾਂ ਕਰਦਿਆਂ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਸੱਤ ਮੈਂਬਰੀ....
ਐਂਟੀ ਗੈਂਗਸਟਰ ਟਾਸਕ ਫੋਰਸ ਨੇ ਗੁਰਪ੍ਰੀਤ ਸੇਖੋਂ ਗੈਂਗ ਦੇ ਚਾਰ ਸਾਥੀਆਂ ਨੂੰ ਕੀਤਾ ਗ੍ਰਿਫਤਾਰ
ਚੰਡੀਗੜ੍ਹ, 15 ਫਰਵਰੀ 2025 : ਐਂਟੀ ਗੈਂਗਸਟਰ ਟਾਸਕ ਫੋਰਸ ਵੱਲੋਂ ਇੱਕ ਵੱਡੀ ਸਫਲਤਾ ਹਾਸਲ ਕਰਦੇ ਹੋਏ ਗੁਰਪ੍ਰੀਤ ਸੇਖੋਂ ਗੈਂਗ ਦੇ ਚਾਰ ਸਾਥੀਆਂ ਨੂੰ ਗ੍ਰਿਫਤਾਰ ਕੀਤਾ ਹੈ, ਜੋ ਬਠਿੰਡਾ ਦੇ ਪਿੰਡ ਭਾਈ ਰੂਪਾ ਵਿਖੇ ਓਵਰਸੀਅਰ ਸਿੰਘ ਉਰਫ ਸਤਿੰਦਰ ਸਿੰਘ ਉਰਫ ਸੱਤੀ ਦੇ ਕਤਲ ਵਿੱਚ ਸ਼ਾਮਲ ਸਨ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਵਿੱਚ ਗੁਰਪ੍ਰੀਤ ਸਿੰਘ ਉਰਫ਼ ਗੋਪੀ, ਲਵਜੀਤ ਸ਼ਰਮਾ ਉਰਫ਼ ਲਵੀ, ਵਿਨੋਦ ਕੁਮਾਰ ਉਰਫ਼ ਹੁਨਰ ਸ਼ਰਮਾ ਅਤੇ ਗਗਨਦੀਪ ਸਿੰਘ ਸ਼ਾਮਲ ਹਨ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ....
ਪੰਜਾਬ ਅਤੇ ਹਰਿਆਣਾ ਦੇ ਵਸਨੀਕਾਂ ਨੂੰ ਬਾਹਰ ਲਿਆਂਦਾ ਜਾਵੇਗਾ ਅਤੇ ਦੂਜੇ ਸੂਬਿਆਂ ਦੇ ਵਿਅਕਤੀਆਂ ਨੂੰ ਏਅਰਪੋਰਟ ਅੰਦਰ ਹੀ ਰੁਕਣ ਦਾ ਕੀਤਾ ਜਾਵੇਗਾ ਇੰਤਜ਼ਾਮ : ਮਾਨ 
ਭਾਰਤੀਆਂ ਦੇ ਹੱਥਾਂ ਵਿੱਚ ਹੱਥਕੜੀਆਂ ਲੱਗੀਆਂ ਹਨ ਜਾਂ ਨਹੀਂ ਇਸ ਬਾਰੇ ਅਜੇ ਕੋਈ ਜਾਣਕਾਰੀ ਨਹੀਂ : ਭਗਵੰਤ ਮਾਨ ਇਸ ਵਾਰ ਆ ਰਹੇ ਭਾਰਤੀਆਂ ਦੇ ਹੱਥਾਂ ਵਿੱਚ ਹੱਥਕੜੀਆਂ ਲੱਗੀਆਂ ਹਨ ਜਾਂ ਨਹੀਂ ਇਸ ਬਾਰੇ ਹਜੇ ਨਹੀਂ ਮਿਲੀ ਕੋਈ ਜਾਣਕਾਰੀ : ਭਗਵੰਤ ਸਿੰਘ ਮਾਨ ਅੰਮ੍ਰਿਤਸਰ, 15 ਫਰਵਰੀ 2025 : ਅਮਰੀਕਾ ਤੋਂ ਡਿਪੋਰਟ ਹੋ ਕੇ ਆ ਰਹੇ 119 ਪ੍ਰਵਾਸੀ ਭਾਰਤੀਆਂ ਨੇ ਅੱਜ ਅੰਮ੍ਰਿਤਸਰ ਦੇ ਇੰਟਰਨੈਸ਼ਨਲ ਏਅਰਪੋਰਟ ਤੇ ਰਾਤ 10 ਵਜੇ ਦੇ ਕਰੀਬ ਪਹੁੰਚਣਾ ਹੈ। ਜਿਸ ਨੂੰ ਲੈ ਕੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ....
ਪੇਂਡੂ ਚੌਕੀਦਾਰਾਂ ਦੇ ਮਾਣ ਭੱਤੇ ਵਿੱਚ ਅੱਠ ਸਾਲ ਬਾਅਦ ਹੋਇਆ ਵਾਧਾ : ਕੈਬਨਿਟ ਮੰਤਰੀ ਮੁੰਡੀਆਂ 
ਕੈਬਨਿਟ ਦੀ ਮਨਜ਼ੂਰੀ ਨਾਲ 9974 ਚੌਕੀਦਾਰਾਂ ਨੂੰ ਸਾਲਾਨਾ 3 ਕਰੋੜ ਰੁਪਏ ਦਾ ਵਾਧੂ ਫ਼ਾਇਦਾ ਮਿਲੇਗਾ: ਮੁੰਡੀਆ ਚੰਡੀਗੜ੍ਹ, 15 ਫਰਵਰੀ 2025 : ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੂਬੇ ਦੇ ਹਰ ਵਰਗ ਦੀ ਭਲਾਈ ਦੀ ਵਚਨਬੱਧਤਾ ਉਤੇ ਪਹਿਰਾ ਦਿੰਦਿਆਂ ਪੇਂਡੂ ਚੌਕੀਦਾਰਾਂ ਦੇ ਮਾਣ ਭੱਤੇ ਵਿੱਚ ਵਾਧਾ ਕੀਤਾ ਹੈ। ਕੈਬਨਿਟ ਵੱਲੋਂ ਪਾਸ ਕੀਤੇ ਇਸ ਫੈਸਲੇ ਨਾਲ ਸੂਬੇ ਦੇ 9974 ਚੌਕੀਦਾਰਾਂ ਨੂੰ ਸਿੱਧਾ ਫ਼ਾਇਦਾ ਹੋਵੇਗਾ। ਇਸ ਨਾਲ ਪੇਂਡੂ ਚੌਕੀਦਾਰਾਂ ਨੂੰ ਸਾਲਾਨਾ 3 ਕਰੋੜ ਰੁਪਏ....
ਭਰਤਗੜ੍ਹ ਨੇੜੇ ਵਾਪਰਿਆ ਹਾਦਸਾ, ਦੋ ਨੌਜਵਾਨਾਂ ਦੀ ਦਰਦਨਾਕ ਮੌਤ
ਰੂਪਨਗਰ, 15 ਫਰਵਰੀ 2025 : ਸ੍ਰੀ ਕੀਰਤਪੁਰ ਸਾਹਿਬ – ਰੂਪਨਗਰ ਹਾਈਵੇ ਤੇ ਪਿੰਡ ਭਰਤਗੜ੍ਹ ਨੇੜੇ ਬਲਕਰ ਬੋਗੀ ਦੀ ਲਪੇਟ ਵਿੱਚ ਆਉਣ ਕਾਰਨ ਦੋ ਨੌਜਾਵਨਾਂ ਦੀ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਮ੍ਰਿਤਕਾਂ ਦੀ ਪਛਾਣ ਰਜਤ ਕੁਮਾਰ ਤੇ ਅਖਿਲ ਕੁਮਾਰ ਵਜੋਂ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਰਜਤ ਕੁਮਾਰ ਤੇ ਅਖਿਲ ਦੋਵੇਂ ਟੀਵੀਐਸ ਕੰਪਨੀ ਨਾਲਾਗੜ੍ਹ ਵਿਖੇ ਨੌਕਰੀ ਕਰਦੇ ਸਨ ਤ ਪਿੰਡ ਦਬੋਟਾ ਵਿਖੇ ਕਿਰਾਏ ਤੇ ਰਹਿੰਦੇ ਸਨ। ਇਸ ਸਬੰਧੀ ਭਰਤਗੜ੍ਹ ਪੁਲਿਸ ਚੌਂਕੀ ਦੇ ਏਐਸਆਈ ਸੁਰਜੀਤ ਸਿੰਘ ਨੇ ਦੱਸਿਆ ਕਿ....
20 ਫਰਵਰੀ ਨੂੰ ਪੰਜਾਬ, ਹਰਿਆਣਾ ਵਿੱਚ ਮੀਂਹ ਪੈਣ ਦੀ ਸੰਭਾਵਨਾ : ਮੌਸਮ ਵਿਭਾਗ
ਚੰਡੀਗੜ੍ਹ, 15 ਫਰਵਰੀ 2025 : ਪੰਜਾਬ ਵਿੱਚ ਮੌਸਮ ਆਮ ਨਾਲੋਂ ਜ਼ਿਆਦਾ ਗਰਮ ਹੈ। ਪੰਜਾਬ ਦਾ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 2.8 ਡਿਗਰੀ ਵੱਧ ਦਰਜ ਕੀਤਾ ਗਿਆ। ਪਿਛਲੇ 24 ਘੰਟਿਆਂ ਵਿੱਚ ਸੂਬੇ ਦੇ ਤਾਪਮਾਨ ਵਿੱਚ 1.2 ਡਿਗਰੀ ਦਾ ਵਾਧਾ ਹੋਇਆ ਹੈ। ਜਦੋਂ ਕਿ ਇਹ ਵਾਧਾ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰਹੇਗਾ ਪਰ, ਆਉਣ ਵਾਲੇ ਦਿਨਾਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਜਿਸ ਕਾਰਨ ਤਾਪਮਾਨ ਵਿੱਚ ਵਾਧਾ ਰੁਕਣ ਦੀ ਉਮੀਦ ਹੈ। ਮੌਸਮ ਵਿਭਾਗ ਦੇ ਅਨੁਸਾਰ 17 ਫਰਵਰੀ ਤੋਂ ਇੱਕ ਨਵਾਂ ਪੱਛਮੀ ਗੜਬੜ ਸਰਗਰਮ....
ਸਰਕਾਰ ਨੇ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਲਈ ਕੱਸਿਆ ਸ਼ਿਕੰਜਾ, ਡਿਪਟੀ ਕਮਿਸ਼ਨਰਾਂ, ਐਸਐਸਪੀਜ਼ ਅਤੇ ਐਸਐਚਓਜ਼ ਨੂੰ ਦਿੱਤੀ ਚੇਤਾਵਨੀ
ਸਰਕਾਰ ਨੇ ਡਿਪਟੀ ਕਮਿਸ਼ਨਰਾਂ, ਐਸ.ਐਸ.ਪੀਜ਼ ਅਤੇ ਐਸ.ਐਚ.ਓਜ਼ ਤੇ ਹੋਰ ਅਧਿਕਾਰੀਆਂ ਨੂੰ ਆਪੋ-ਆਪਣੇ ਇਲਾਕਿਆਂ ਵਿੱਚ ਭ੍ਰਿਸ਼ਟਾਚਾਰ ਰੋਕਣ ਜਾਂ ਫੇਰ ਨਤੀਜੇ ਭੁਗਤਣ ਲਈ ਤਿਆਰ ਰਹਿਣ ਦਾ ਸਪੱਸ਼ਟ ਸੰਦੇਸ਼ ਦਿੱਤਾ ਵਿਧਾਇਕਾਂ ਅਤੇ ਆਮ ਲੋਕਾਂ ਪਾਸੋਂ ਨਿਰੰਤਰ ਫੀਡਬੈਕ ਲਈ ਜਾਵੇਗੀ ਚੰਡੀਗੜ੍ਹ, 14 ਫਰਵਰੀ 2025 : ਭ੍ਰਿਸ਼ਟਾਚਾਰ ਖਿਲਾਫ਼ ਸ਼ਿਕੰਜਾ ਹੋਰ ਕੱਸਦਿਆਂ ਪੰਜਾਬ ਸਰਕਾਰ ਨੇ ਅੱਜ ਡਿਪਟੀ ਕਮਿਸ਼ਨਰਾਂ, ਐਸ.ਡੀ.ਐਮਜ਼, ਐਸ.ਐਸ.ਪੀਜ਼ ਅਤੇ ਐਸ.ਐਚ.ਓਜ਼ ਨੂੰ ਆਪੋ-ਆਪਣੇ ਇਲਾਕਿਆਂ ਵਿੱਚ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਜਾਂ....
ਪੰਜਾਬ ਪੁਲਿਸ ਵੱਲੋਂ 2025 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਬਰਾਮਦ; ਅੰਮ੍ਰਿਤਸਰ ਤੋਂ 30 ਕਿਲੋਗ੍ਰਾਮ ਹੈਰੋਇਨ ਸਮੇਤ ਇੱਕ ਕਾਬੂ
ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਵੱਡੇ ਪੱਧਰ ‘ਤੇ ਹੈਰੋਇਨ ਤਸਕਰੀ ਵਿੱਚ ਸ਼ਾਮਲ ਸੀ: ਡੀਜੀਪੀ ਗੌਰਵ ਯਾਦਵ ਇਸ ਤਸਕਰੀ ਨੈਟਵਰਕ ਦੇ ਮੂਲ ਸਰੋਤ ਅਤੇ ਨਸ਼ਿਆਂ ਦੀ ਵੰਡ ਦੇ ਨੈੱਟਵਰਕ ਦਾ ਪਤਾ ਲਗਾਉਣ ਲਈ ਜਾਰੀ: ਐਸ.ਐਸ.ਪੀ. ਅੰਮ੍ਰਿਤਸਰ ਦਿਹਾਤੀ ਚਰਨਜੀਤ ਸਿੰਘ ਚੰਡੀਗੜ੍ਹ/ਅੰਮ੍ਰਿਤਸਰ, 14 ਫਰਵਰੀ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਵਿੱਢੀ ਨਸ਼ਿਆਂ....
ਦਿੱਲੀ ਅੰਦੋਲਨ-2 ਦਾ ਇੱਕ ਸਾਲ ਪੂਰਾ, ਕੇਂਦਰ ਨਾਲ ਮੀਟਿੰਗ ਲਈ ਆਗੂਆਂ ਦੇ ਵਫਦ ਦਾ ਐਲਾਨ, 21 ਨੂੰ ਮਨਾਈ ਜਾਵੇਗੀ ਸ਼ੁੱਭਕਰਨ ਦੀ ਪਹਿਲੀ ਬਰਸੀ
ਦਿੱਲੀ ਅੰਦੋਲਨ 2 ਦਾ ਇੱਕ ਸਾਲ ਪੂਰਾ, ਸ਼ੰਭੂ ਮੋਰਚੇ ਤੇ ਕਿਸਾਨਾਂ ਮਜਦੂਰਾਂ ਦਾ ਵਿਸ਼ਾਲ ਇੱਕਠ, 21 ਨੂੰ ਮਨਾਈ ਜਾਵੇਗੀ ਸ਼ਹੀਦ ਸ਼ੁੱਭਕਰਨ ਸਿੰਘ ਦੀ ਪਹਿਲੀ ਬਰਸੀ, ਕੇਂਦਰ ਨਾਲ ਮੀਟਿੰਗ ਲਈ ਆਗੂਆਂ ਦੇ ਵਫਦ ਦਾ ਐਲਾਨ ਸ਼ੰਭੂ ਬਾਰਡਰ, 13 ਫਰਵਰੀ 2025 : ਦਿੱਲੀ ਅੰਦੋਲਨ 2 ਕਿਸਾਨ ਮਜ਼ਦੂਰ ਮੋਰਚਾ ਅਤੇ ਸੰਯੁਕਤ ਕਿਸਾਨ ਮੋਰਚਾ ( ਗੈਰ ਰਾਜਨੀਤਿਕ) ਵੱਲੋਂ ਦਿੱਲੀ ਚੱਲੋ ਦੇ ਸੱਦੇ ਨਾਲ ਸ਼ੁਰੂ ਹੋਇਆ ਅਤੇ 13 ਫਰਵਰੀ 2024 ਤੋਂ ਲਗਾਤਾਰ ਸ਼ੰਭੂ, ਖਨੌਰੀ ਅਤੇ ਰਤਨਪੁਰਾ (ਰਾਜਿਸਥਾਨ) ਬਾਡਰਾਂ ਤੇ ਅੱਜ ਇੱਕ....
ਬੁਨਿਆਦੀ ਢਾਂਚੇ ਵਿੱਚ 930 ਕਰੋੜ ਰੁਪਏ ਦੇ ਨਿਵੇਸ਼ ਨਾਲ ਲੁਧਿਆਣਾ ਕਾਇਆ ਕਲਪ ਲਈ ਤਿਆਰ : ਡਾ. ਰਵਜੋਤ ਸਿੰਘ 
ਲੁਧਿਆਣਾ ਵਿੱਚ ਕ੍ਰਾਂਤੀ: ਸਮਾਰਟ ਸੜਕਾਂ, ਹਰਿਆਵਲ ਅਤੇ ਆਧੁਨਿਕ ਸਹੂਲਤਾਂ ਨਾਲ ਸ਼ਹਿਰ ਨੂੰ ਸੁਰਜੀਤ ਕਰਨ ਲਈ ਪ੍ਰਗਤੀ ਅਧੀਨ 85 ਬੁਨਿਆਦੀ ਢਾਂਚਾ ਪ੍ਰੋਜੈਕਟ ਚੰਡੀਗੜ੍ਹ, 13 ਫਰਵਰੀ 2025 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਦੀ ਦੂਰਅੰਦੇਸ਼ੀ ਅਗਵਾਈ ਅਧੀਨ ਪੰਜਾਬ ਦੇ ਸ਼ਹਿਰਾਂ ਦੇ ਬੁਨਿਆਦੀ ਢਾਂਚੇ ਨੂੰ ਸੁਰਜੀਤ ਕਰਨ ਦੀ ਦਿਸ਼ਾ ਵੱਲ ਮਹੱਤਵਪੂਰਨ ਵਿਕਾਸ ਕੀਤਾ ਜਾ ਰਿਹਾ ਹੈ, ਜ਼ਿਲ੍ਹਾ ਲੁਧਿਆਣਾ ਇਸ ਵਿਕਾਸ ਦੀ ਇੱਕ ਪ੍ਰਮੁੱਖ ਉਦਾਹਰਣ ਵਜੋਂ....
ਮਾਨਸਾ ‘ਚ ਤੇਜ਼ ਰਫ਼ਤਾਰ ਕਾਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, 2 ਲੋਕਾਂ ਦੀ ਮੌਤ
ਮਾਨਸਾ, 13 ਫਰਵਰੀ 2025 : ਜਿਲ੍ਹਾ ਮਾਨਸਾ ਦੇ ਕਸਬਾ ਭੀਖੀ ਵਿੱਚ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਦੋ ਲੋਕਾਂ ਦੀ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਮ੍ਰਿਤਕਾਂ ਦੀ ਪਛਾਣ ਸੁਖਦੇਵ ਖਾਨ (28) ਤੇ ਫਰਮਾਨ ਖਾਨ (35) ਵਾਸੀ ਭੀਖੀ ਵਜੋਂ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਦੋਵੇਂ ਵਿਅਕਤੀ ਮੋਰਟਸਾਈਕਲ ਤੇ ਸਵਾਰ ਹੋ ਕੇ ਕੰਮ ਤੋਂ ਵਾਪਸ ਘਰ ਆ ਰਹੇ ਸਨ ਕਿ ਉਨ੍ਹਾਂ ਦੇ ਮੋੇਰਸਾਈਕਲ ਨੂੰ ਇੱਕ ਤੇਜ਼ ਰਫਤਾਰ ਨੇ ਜਬਰਦਸਤ ਟੱਕਰ ਮਾਰ ਦਿੱਤੀ, ਜਿਸ ਕਾਰਨ ਮੋਟਰਸਾਈਕਲ ਸਵਾਰ ਦੋਵੇਂ ਵਿਅਕਤੀਆਂ ਦੀ ਮੌਕੇ ਤੇ....