ਪੰਜਾਬ

ਨਵੀਂ ਤਾਰੀਕ ਦਾ ਐਲਾਨ ਜਲਦ ਕਰਾਂਗੇ : ਬ੍ਰਮ ਸ਼ੰਕਰ ਜਿੰਪਾ
ਚੰਡੀਗੜ੍ਹ, 19 ਮਾਰਚ : ਪੰਜਾਬ ਦੇ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਹੈ ਕਿ 20 ਮਾਰਚ ਨੂੰ ਜਲੰਧਰ ਚ ਲੱਗਣ ਵਾਲੀ ਜਨ ਮਾਲ ਲੋਕ ਅਦਾਲਤ ਮੁਲਤਵੀ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸ਼ਨ ਦੇ ਬਹੁਤ ਜਰੂਰੀ ਰੁਝੇਵਿਆਂ ਕਰਕੇ ਇਸ ਨੂੰ ਅੱਗੇ ਪਾਇਆ ਗਿਆ ਹੈ ਅਤੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਦਿਸ਼ਾ ਨਿਰਦੇਸ਼ ਲੈਕੇ ਨਵੀਂ ਤਾਰੀਕ ਦਾ ਐਲਾਨ ਬਹੁਤ ਜਲਦ ਕੀਤਾ ਜਾਵੇਗਾ। ਜਿੰਪਾ ਨੇ ਕਿਹਾ ਕਿ ਲੋਕਾਂ ਨੂੰ ਮਾਲ ਵਿਭਾਗ ਨਾਲ ਸਬੰਧਤ ਸੇਵਾਵਾਂ ਅਤੇ ਹੋਰ ਸਹੂਲਤਾਂ ਪਾਰਦਰਸ਼ੀ ਤਰੀਕੇ ਨਾਲ ਦੇਣ ਲਈ....
ਇੰਟਰਨੈਟ ਅਤੇ ਐਸਐਮਐਸ ਸੇਵਾਵਾਂ 20 ਮਾਰਚ 12 ਵਜੇ ਤੱਕ ਰਹਿਣਗੀਆਂ ਬੰਦ
ਚੰਡੀਗੜ੍ਹ, 19 ਮਾਰਚ : ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਖਿਲਾਫ ਸ਼ਨੀਵਾਰ ਨੂੰ ਪੰਜਾਬ ਪੁਲਿਸ ਵੱਲੋਂ ਕੀਤੀ ਗਈ ਵੱਡੀ ਕਾਰਵਾਈ ਤੋਂ ਬਾਅਦ ਇੰਟਰਨੈਟ ਬੰਦ ਕਰ ਦਿੱਤਾ ਗਿਆ ਸੀ। ਬੀਤੇ ਕੱਲ੍ਹ ਸਰਕਾਰ ਵੱਲੋਂ ਅੱਜ ਐਤਵਾਰ ਦੁਪਹਿਰ 12 ਵਜੇ ਤੱਕ ਬੰਦ ਕੀਤਾ ਗਿਆ ਸੀ। ਹੁਣ ਇਸ ਦੀ ਮਿਆਦ ਵਧਾ ਦਿੱਤੀ ਗਈ ਹੈ। ਇੰਟਰਨੈਟ ਅਤੇ ਐਸਐਮਐਸ ਸੇਵਾਵਾਂ ਹੁਣ 20 ਮਾਰਚ ਸੋਮਵਾਰ 12 ਵਜੇ ਤੱਕ ਬੰਦ ਰਹਿਣਗੀਆਂ।
ਪੰਜਾਬ ਪੁਲਿਸ ਵਾਰਿਸ ਪੰਜਾਬ ਦੇ 4 ਮੈਂਬਰਾਂ ਨੂੰ ਅਸਾਮ ਲੈ ਕੇ ਪਹੁੰਚੀ
ਚੰਡੀਗੜ੍ਹ, 19 ਮਾਰਚ : ਪੰਜਾਬ ਪੁਲਿਸ ਵੱਲੋਂ ਬੀਤੇ ਕੱਲ੍ਹ ‘ਵਾਰਿਸ ਪੰਜਾਬ ਦੇ’ ਜਥੇਬੰਦੀ ਖਿਲਾਫ ਵੱਡੀ ਕਾਰਵਾਈ ਕੀਤੀ ਗਈ। ਗ੍ਰਿਫਤਾਰ ਕੀਤੇ ਗਏ ਵਾਰਿਸ ਪੰਜਾਬ ਦੇ ਕਾਰਕੁੰਨਾਂ ਵਿੱਚੋਂ 4 ਮੈਂਬਰਾਂ ਨੂੰ ਪੰਜਾਬ ਪੁਲਿਸ ਹੁਣ ਅਸਾਮ ਲੈ ਕੇ ਪਹੁੰਚੀ ਹੈ। ਪੁਲਿਸ ਅਸਾਮ ਦੇ ਡਿਬਰੂਗੜ੍ਹ ਲੈ ਕੇ ਪਹੁੰਚੀ ਹੈ। ਦੱਸਿਆ ਜਾ ਰਿਹਾ ਹੈਕਿ ਇਕ ਚਾਰਟਡ ਪਲੈਨ ਰਾਹੀਂ ਪੰਜਾਬ ਪੁਲਿਸ ਲੈ ਕੇ ਉਥੇ ਪਹੁੰਚੀ। ਚਾਰੇ ਜਾਣਿਆਂ ਨੂੰ ਉਥੋਂ ਦੀ ਜੇਲ੍ਹ ਵਿੱਚ ਬੰਦ ਕਰ ਦਿੱਤਾ ਗਿਆ ਹੈ। ਕੱਲ੍ਹ ਸ਼ਾਮ ਨੂੰ ਇਸ ਸਬੰਧੀ ਹੋਰ....
ਅਣਪਛਾਤੇ ਮੋਟਰਸਾਈਕਲ ਸਵਾਰਾਂ ਵੱਲੋਂ ਇੱਕ 6 ਸਾਲਾ ਮਾਸੂਮ ਬੱਚੇ ਦਾ ਗੋਲੀਮਾਰ ਕੇ ਕਤਲ
ਮਾਨਸਾ, 17 ਮਾਰਚ : ਜਿਲ੍ਹਾ ਮਾਨਸਾ ਦੇ ਪਿੰਡ ਕੋਟਲੀ ‘ਚ ਅਣਪਛਾਤੇ ਮੋਟਰਸਾਈਕਲ ਸਵਾਰਾਂ ਵੱਲੋਂ ਇੱਕ 6 ਸਾਲਾ ਮਾਸੂਮ ਬੱਚੇ ਨੂੰ ਗੋਲੀਮਾਰ ਕੇ ਮਾਰ ਦੇਣ ਦੀ ਦੁੱਖਦਾਈ ਖ਼ਬਰ ਸਾਹਮਣੇ ਆ ਰਹੀ ਹੈ। ਮਿਲੀ ਜਾਣਕਾਰੀ ਅਨੁਸਾਰ ਪਿੰਡ ਕੋਟਲੀ ਦਾ ਵਾਸੀ ਜਸਪ੍ਰੀਤ ਸਿੰਘ ਆਪਣੇ ਪੁੱਤਰ ਅਤੇ ਧੀ ਨਾਲ ਘਰ ਨੂੰ ਜਾ ਰਹੇ ਸਨ ਕਿ ਅਚਾਨਕ ਮੋਟਰਸਾਈਕਲ ਤੇ ਆਏ ਅਣਪਛਾਤਿਆਂ ਨੇ ਉਨ੍ਹਾਂ ਤੇ ਫਾਇਰਿੰਗ ਕਰਨੀ ਸ਼ੁਰੂ ਕਰ ਦਿੱਤੀ, ਜਿਸ ਕਾਰਨ ਗੋਲੀ ਬੱਚੇ ਦੇ ਸਿਰ ਵਿੱਚ ਲੱਗੀ, ਜਿਸ ਕਾਰਨ 6 ਸਾਲਾ ਲੜਕੇ ਉਦੈਵੀਰ ਸਿੰਘ ਦੀ ਮੌਤ....
ਨਵੀਂ ਖੇਡ ਨੀਤੀ ਨੂੰ ਅਮਲੀ ਜਾਮਾ ਪਹਿਨਾਉਣ ਤੋਂ ਪਹਿਲਾਂ ਖੇਡਾਂ ਨਾਲ ਜੁੜੇ ਲੋਕਾਂ ਦੇ ਸੁਝਾਅ ਲਏ ਜਾਣਗੇ: ਮੀਤ ਹੇਅਰ
ਚੰਡੀਗੜ੍ਹ, 17 ਮਾਰਚ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਨੂੰ ਖੇਡ ਨਕਸ਼ੇ ਉੱਤੇ ਮੁੜ ਉਭਾਰਨ ਦੀ ਵਚਨਬੱਧਤਾ ਉਤੇ ਪਹਿਰਾ ਦਿੰਦਿਆਂ ਖੇਡ ਵਿਭਾਗ ਵੱਲੋਂ ਬਣਾਈ ਜਾ ਰਹੀ ਵਿਆਪਕ ਖੇਡ ਨੀਤੀ ਨੂੰ ਅਮਲੀ ਜਾਮਾ ਪਹਿਨਾਉਣ ਤੋਂ ਪਹਿਲਾਂ ਲੋਕਾਂ ਦੇ ਸੁਝਾਅ ਲਏ ਜਾਣਗੇ ਜਿਸ ਤੋਂ ਬਾਅਦ ਇਹ ਨੀਤੀ ਬਹੁਤ ਜਲਦ ਲਾਗੂ ਕਰ ਦਿੱਤੀ ਜਾਵੇਗੀ। ਇਹ ਗੱਲ ਪੰਜਾਬ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇੱਥੇ ਪੰਜਾਬ ਭਵਨ ਵਿਖੇ ਖੇਡ ਨੀਤੀ ਦਾ ਖਰੜਾ ਤਿਆਰ ਕਰਨ ਲਈ ਬਣਾਈ ਗਈ ਮਾਹਿਰਾਂ ਦੀ ਕਮੇਟੀ ਨਾਲ....
ਪੰਜਾਬ ਦੇ ਲੋਕਾਂ ਦਾ ਪੈਸਾ ਲੁੱਟਣ ਵਾਲਿਆਂ ਖ਼ਿਲਾਫ਼ ਹੀ ਕਾਰਵਾਈ ਹੋ ਰਹੀ ਹੈ : ਮੁੱਖ ਮੰਤਰੀ
ਧੂਰੀ ਵਿਧਾਨ ਸਭਾ ਹਲਕੇ ਦੇ ਪਿੰਡਾਂ ਵਿੱਚ ਕੀਤੀਆਂ ਜਨਤਕ ਮੀਟਿੰਗਾਂ ਸੰਗਰੂਰ, 17 ਮਾਰਚ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਪੱਸ਼ਟ ਸ਼ਬਦਾਂ ਵਿੱਚ ਆਖਿਆ ਕਿ ਸੂਬਾ ਸਰਕਾਰ ਬਦਲਾਖੋਰੀ ਦੀ ਰਾਜਨੀਤੀ ਨਹੀਂ ਕਰ ਰਹੀ, ਸਗੋਂ ਸਿਰਫ਼ ਉਨ੍ਹਾਂ ਭ੍ਰਿਸ਼ਟਾਚਾਰੀਆਂ ਨੂੰ ਨੱਥ ਪਾਈ ਜਾ ਰਹੀ ਹੈ, ਜਿਨ੍ਹਾਂ ਨੇ ਸੂਬੇ ਦੀ ਦੌਲਤ ਨੂੰ ਬੇਰਹਿਮੀ ਨਾਲ ਲੁੱਟਿਆ ਹੈ। ਇੱਥੇ ਧੂਰੀ ਵਿਧਾਨ ਸਭਾ ਹਲਕੇ ਵਿੱਚ ਸ਼ੁੱਕਰਵਾਰ ਨੂੰ ਜਨਤਕ ਮੀਟਿੰਗਾਂ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ....
ਬਾਕੀ ਸੈਕਟਰਾਂ ‘ਤੇ ਬਿਨਾਂ ਕੋਈ ਕੱਟ ਲਾਏ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਈ : ਮੰਤਰੀ ਈ.ਟੀ.ਓ 
ਚੰਡੀਗੜ੍ਹ, 17 ਮਾਰਚ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਇੱਕ ਸਾਲ ਪੂਰੇ ਹੋਣ 'ਤੇ ਬਿਜਲੀ ਖੇਤਰ ਦੀਆਂ ਪ੍ਰਾਪਤੀਆਂ ਬਾਰੇ ਗੱਲ ਕਰਦਿਆਂ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ 1 ਜੁਲਾਈ, 2022 ਤੋਂ ਸਾਰੇ ਘਰੇਲੂ ਖਪਤਕਾਰਾਂ ਨੂੰ 300 ਯੂਨਿਟ (600 ਯੂਨਿਟ ਪ੍ਰਤੀ ਬਿੱਲ ਸਾਈਕਲ) ਪ੍ਰਤੀ ਮਹੀਨਾ ਮੁਫ਼ਤ ਬਿਜਲੀ ਮੁਹੱਈਆ ਕਰਵਾਉਣ ਦੇ ਫੈਸਲੇ ਨਾਲ ਪਹਿਲੀ ਵਾਰ ਸੂਬੇ ਵਿੱਚ ਲਗਭਗ 90 ਫੀਸਦ ਘਰੇਲੂ ਖਪਤਕਾਰਾਂ ਦੇ ਬਿਜਲੀ ਬਿੱਲ ਜ਼ੀਰੋ ਆ ਰਹੇ ਹਨ।....
ਗੁਰੂ ਸਾਹਿਬਾਨ ਦੀ ਸਿੱਖਿਆ 'ਤੇ ਚਲਦੇ ਹੋਏ ਵਾਤਾਵਰਣ ਨੂੰ ਹਰਿਆ-ਭਰਿਆ ਬਣਾਉਣ ਲਈ ਸੂਬਾ ਸਰਕਾਰ ਯਤਨਸ਼ੀਲ: ਕਟਾਰੂਚੱਕ
ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਵੱਲੋਂ ਵਾਤਾਵਰਣ ਸੰਭਾਲ ਮੁਹਿੰਮ 'ਚ ਆਮ ਲੋਕਾਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਉੱਤੇ ਜੋਰ ਚੰਡੀਗੜ੍ਹ, 17 ਮਾਰਚ : ਸਾਡੇ ਗੁਰੂ ਸਾਹਿਬਾਨ ਵੱਲੋਂ ਦਰਸਾਏ ਮਾਰਗ ਉੱਤੇ ਚੱਲਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਹਰਿਆ-ਭਰਿਆ ਬਣਾਉਣ ਲਈ ਅਤੇ ਵਾਤਾਵਰਣ ਸੰਭਾਲ ਲਈ ਅਣਥੱਕ ਯਤਨ ਕੀਤੇ ਜਾ ਰਹੇ ਹਨ। ਇਸੇ ਤਹਿਤ ਮੌਜੂਦਾ ਵਰ੍ਹੇ 2023-2024 ਦੇ ਬਜਟ ਵਿੱਚ ਸੂਬੇ ਭਰ ਵਿੱਚ ਇੱਕ ਕਰੋੜ ਬੂਟੇ ਲਾਉਣ ਦਾ ਟੀਚਾ ਮਿੱਥਿਆ ਗਿਆ ਹੈ....
ਸਰਕਾਰ ਵੱਲੋਂ ਸਕੂਲਾਂ ਨੂੰ ਸੁੰਦਰ ਬਣਾਉਣ ਅਤੇ ਮੁਰੰਮਤ 'ਤੇ ਸਾਂਭ ਸੰਭਾਲ ਵਾਸਤੇ 40 ਕਰੋੜ ਦੀ ਰਾਸ਼ੀ ਜਾਰੀ : ਹਰਜੋਤ ਸਿੰਘ ਬੈਂਸ
ਚੰਡੀਗੜ੍ਹ, 17 ਮਾਰਚ : ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀ ਸਰਕਾਰੀ ਸਕੂਲ ਸਿੱਖਿਆ ਨੂੰ ਮਿਆਰੀ ਬਨਾਉਣ ਦੀ ਦਿਸ਼ਾ ਵਿਚ ਕੀਤੇ ਜਾ ਰਹੇ ਯਤਨਾਂ ਤਹਿਤ ਸਕੂਲਾਂ ਦੀਆਂ ਇਮਾਰਤਾਂ ਨੂੰ ਸੁੰਦਰ ਬਣਾਉਣ ਅਤੇ ਮੁਰੰਮਤ 'ਤੇ ਸਾਂਭ ਸੰਭਾਲ ਵਾਸਤੇ 40 ਕਰੋੜ ਰੁਪਏ ਦੀ ਰਾਸ਼ੀ ਅੱਜ ਜਾਰੀ ਕੀਤੀ ਗਈ ਹੈ। ਇਹ ਪ੍ਰਗਵਾਟਾ ਅੱਜ ਇੱਥੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੀਤਾ। ਸ. ਬੈਂਸ ਨੇ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਪਹਿਲੇ ਦਿਨ ਤੋਂ ਹੀ ਸਰਕਾਰੀ....
ਸਰਕਾਰ ਵੱਲੋਂ ਸੂਬੇ ਵਿੱਚ ਲਿੰਗ ਅਧਾਰਿਤ ਅਸਮਾਨਤਾ ਨੂੰ ਖਤਮ ਕਰਨ ਅਤੇ ਸਰੋਤਾਂ ਦੀ ਬਰਾਬਰ ਵੰਡ ਲਈ ਪਹਿਲੀ ਵਾਰ ਜੈਂਡਰ ਸਮਾਨਤਾ ਬਜਟ ਪੇਸ਼ : ਡਾ. ਬਲਜੀਤ ਕੌਰ
ਚੰਡੀਗੜ੍ਹ, 17 ਮਾਰਚ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਲਿੰਗ ਅਧਾਰਿਤ ਅਸਮਾਨਤਾ ਨੂੰ ਖਤਮ ਕਰਨ ਅਤੇ ਸਰੋਤਾਂ ਦੀ ਬਰਾਬਰ ਵੰਡ ਲਈ ਪਹਿਲੀ ਵਾਰ ਜੈਂਡਰ ਬਜਟ ਪੇਸ਼ ਕੀਤਾ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੀ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬੇ ਦੀਆਂ ਵੱਖ-ਵੱਖ ਵਿਕਾਸ ਪ੍ਰਕਿਰਿਆਵਾਂ ਅਤੇ ਯੋਜਨਾਵਾਂ ਵਿੱਚ ਲਿੰਗ ਸਮਾਨਤਾ ਅਤੇ ਸਮਾਨਤਾ ਦੇ ਏਕੀਕਰਨ ਨੂੰ ਲਾਗੂ ਕਰਨਾ ਯਕੀਨੀ ਬਣਾਉਣ ਲਈ ਸਮਾਜਿਕ....
ਪੰਜਾਬ ਨੇ ਆਬਕਾਰੀ ਵਿੱਚ 45 ਫੀਸਦੀ ਅਤੇ ਜੀਐਸਟੀ ਵਿੱਚ 23 ਫੀਸਦੀ ਵਾਧਾ ਦਰਜ ਕੀਤਾ : ਹਰਪਾਲ ਸਿੰਘ ਚੀਮਾ
ਮਾਨ ਸਰਕਾਰ ਨੇ ਪਿਛਲੇ ਇੱਕ ਸਾਲ ਦੇ ਕਾਰਜਕਾਲ ਵਿੱਚ ਇੱਕ ਨਵੇਂ ਅਤੇ ਪ੍ਰਗਤੀਸ਼ੀਲ ਪੰਜਾਬ ਦੀ ਨੀਂਹ ਰੱਖੀ : ਹਰਪਾਲ ਸਿੰਘ ਚੀਮਾ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ-ਟੌਲਰੈਂਸ ਨੀਤੀ : ਕਈ ਤਾਕਤਵਰ ਨੇਤਾ, ਪ੍ਰਭਾਵਸ਼ਾਲੀ ਲੋਕ ਜੇਲ੍ਹਾਂ 'ਚ ਬੰਦ, ਪਿਛਲੀ ਸਰਕਾਰ ਨੇ ਭ੍ਰਿਸ਼ਟਾਚਾਰ ਅਤੇ ਮਾਫੀਆ ਨੂੰ ਸਰਪ੍ਰਸਤੀ ਦਿੱਤੀ। 'ਆਪ' ਸਰਕਾਰ ਆਮ ਲੋਕਾਂ ਦੀਆਂ ਉਮੀਦਾਂ 'ਤੇ ਖਰੀ ਉਤਰੀ, ਮੁਫ਼ਤ ਬਿਜਲੀ, ਉੱਚ ਪੱਧਰੀ ਸਿਹਤ ਤੇ ਸਿੱਖਿਆ ਸਹੂਲਤਾਂ ਸਮੇਤ ਵੱਡੇ ਚੋਣ ਵਾਅਦੇ ਪਹਿਲੇ ਸਾਲ ਹੀ ਪੂਰੇ ਕੀਤੇ : ਹਰਪਾਲ ਸਿੰਘ....
ਮੰਤਰੀ ਅਨਮੋਲ ਗਗਨ ਮਾਨ ਨੇ ਆਪ' ਸਰਕਾਰ ਦੇ ਇੱਕ ਸਾਲ ਪੂਰੇ ਹੋਣ 'ਤੇ ਆਪਣੇ ਵਿਭਾਗਾਂ ਦੇ ਪੇਸ਼ ਕੀਤੇ ਅੰਕੜੇ
ਕਿਹਾ - ਐਨੀ ਤੇਜ਼ੀ ਨਾਲ ਵਿਕਾਸ ਕੰਮ ਕਰਨ ਵਾਲੀ 'ਆਪ' ਪਹਿਲੀ ਸਰਕਾਰ, ਪਿਛਲੀਆਂ ਸਰਕਾਰਾਂ ਵੋਟਾਂ ਤੋਂ ਛੇ ਮਹੀਨੇ ਪਹਿਲਾਂ ਵੀ ਐਨੇ ਲੋਕ ਭਲਾਈ ਫੈਸਲੇ ਨਹੀਂ ਸੀ ਲੈਂਦੀਆਂ ਸਾਨੂੰ ਬਹੁਤ ਚੰਗਾ ਲੱਗਦਾ ਹੈ ਕਿ ਅਸੀਂ ਇੱਕ ਇਮਾਨਦਾਰ ਸਰਕਾਰ ਨਾਲ ਜੁੜ ਕੇ ਸੂਬੇ ਨੂੰ ਬਣਾ ਰਹੇ ਹਾਂ ਰੰਗਲਾ ਪੰਜਾਬ: ਅਨਮੋਲ ਗਗਨ ਮਾਨ ਕਾਂਗਰਸ ਸਰਕਾਰ ਦੇ ਪਹਿਲੇ ਸਾਲ 2017-18 'ਚ 5,000 ਕਰੋੜ ਦੇ ਨਿਵੇਸ਼ ਦੇ ਮੁਕਾਬਲੇ 'ਆਪ' ਸਰਕਾਰ ਦੇ ਪਹਿਲੇ ਸਾਲ ਆਈ 40,000 ਕਰੋੜ ਦੀ ਇਨਵੈਸਟਮੈਂਟ: ਨਿਵੇਸ਼ ਪ੍ਰੋਤਸਾਹਨ ਮੰਤਰੀ ਸੂਬੇ....
ਲਾਰੈਂਸ ਦੀ ਵੀਡੀਓ ਪੰਜਾਬ ਦੀ ਕਿਸੇ ਵੀ ਜੇਲ੍ਹ ਵਿਚ ਨਹੀਂ ਬਣਾਈ ਗਈ : ਡੀ.ਜੀ.ਪੀ. ਯਾਦਵ
ਚੰਡੀਗੜ੍ਹ, 16 ਮਾਰਚ : ਲਾਰੈਂਸ ਬਿਸ਼ਨੋਈ ਦੀ ਜੇਲ੍ਹ ’ਚੋਂ ਸਾਹਮਣੇ ਆਈ ਵੀਡੀਓ ਬਾਰੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਪੰਜਾਬ ਪੁਲਿਸ ਦੇ ਡੀ.ਜੀ.ਪੀ. ਗੌਰਵ ਯਾਦਵ ਨੇ ਕਿਹਾ ਕਿ ਲਾਰੈਂਸ ਦੀ ਵੀਡੀਓ ਪੰਜਾਬ ਤੋਂ ਬਾਹਰ ਰਿਕਾਰਡ ਕੀਤੀ ਗਈ ਹੈ। ਇਹ ਪੰਜਾਬ ਦੀ ਕਿਸੇ ਵੀ ਜੇਲ੍ਹ ਵਿਚ ਨਹੀਂ ਬਣਾਈ ਗਈ। ਉਨ੍ਹਾਂ ਕਿਹਾ ਕਿ ਇਹ ਇਕ ਸਾਜਿਸ਼ ਤਹਿਤ ਵਾਇਰਲ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨੂੰ ਐਨ.ਆਈ.ਏ. ਦੀ ਲੋੜ ਨਹੀਂ ਹੈ। ਡੀਜੀਪੀ ਨੇ ਮੀਡੀਆ ਸਾਹਮਣੇ 9 ਮਾਰਚ, 14 ਮਾਰਚ ਅਤੇ ਅੱਜ ਯਾਨੀ 16....
ਕਿਰਨ ਖੇਰ ਦਾ ਵਿਵਾਦਤ ਬਿਆਨ, ‘…ਜੇ ਮੈਨੂੰ ਵੋਟ ਨਾ ਪਾਈ ਲਾਹਨਤ, ਛਿੱਤਰ ਫੇਰਨੇ ਚਾਹੀਦੇ ਨੇ’
ਚੰਡੀਗੜ੍ਹ, 16 ਮਾਰਚ : ਭਾਜਪਾ ਦੀ ਲੋਕ ਸਭਾ ਮੈਂਬਰ ਕਿਰਨ ਖੇਰ ਨੇ ਇਕ ਵਿਵਾਦਤ ਬਿਆਨ ਦਿੱਤਾ ਹੈ। ਕਿਰਨ ਖੇਰ ਨੇ ਕਿਹਾ ਕਿ ਜੇਕਰ ਮੈਨੂੰ ਵੋਟ ਨਾ ਪਾਈ ਤਾਂ ਲੱਖ ਲਾਹਨਤ ਹੈ। ਲੋਕ ਸਭਾ ਮੈਂਬਰ ਕਿਰਨ ਖੇਰ ਰਾਮ ਦਰਬਾਰ ਵਿੱਚ ਬਣੇ ਨਵੇਂ ਕਮਿਊਨਿਟੀ ਸੈਂਟਰ ਦਾ ਉਦਘਾਟਨ ਕਰਨ ਮੌਕੇ ਸਮਾਗਮ ਵਿੱਚ ਬੋਲ ਰਹੇ ਸਨ। ਕਿਰਨ ਖੇਰ ਨੇ ਕਿਹਾ ਕਿ ਹੱਲੋਮਾਜਰਾ ਦੇ ਦੀਪ ਕੰਪਲੈਕਸ ਦਾ ਬੁਰਾ ਹਾਲ ਸੀ, ਉਥੇ ਪਾਣੀ ਭਰ ਜਾਂਦਾ ਸੀ। ਕੰਪਲੈਕਸ ਨੂੰ ਜਾਣ ਵਾਲੀ ਪੂਰੀ ਸੜਕ ਬਣਵਾਈ, ਜਿੱਥੇ ਪਾਣੀ ਭਰ ਜਾਂਦਾ ਸੀ। ਹੁਣ ਜੇਕਰ ਦੀਪ....
ਅਗਲੀ ਸਰਕਾਰ ਨਹੀਂ, ਸਗੋਂ ਅਗਲੀ ਪੀੜ੍ਹੀ ਦਾ ਭਵਿੱਖ ਬਿਹਤਰ ਬਣਾਉਣ ਲਈ ਕਰ ਰਹੇ ਹਾਂ ਕੰਮ :  ਭਗਵੰਤ ਮਾਨ 
ਲੋਕਾਂ ਨੂੰ ਦਿੱਤੀਆਂ ਗਾਰੰਟੀਆਂ ਇਕ ਸਾਲ 'ਚ ਹੀ ਕੀਤੀਆਂ ਪੂਰੀਆਂ ਪਹਿਲੇ ਸਾਲ ਵਿੱਚ ਹੀ ਲੋਕਾਂ ਦੀਆਂ ਉਮੀਦਾਂ, ਭਰੋਸੇ 'ਚ ਹੋਈਆਂ ਤਬਦੀਲ ਤਿੰਨ ਕਰੋੜ ਪੰਜਾਬੀਆਂ ਦਾ ਯਕੀਨ ਨਾ ਟੁੱਟਣ ਦੇਣ ਦਾ ਦਿੱਤਾ ਭਰੋਸਾ ਆਮ ਆਦਮੀ ਦੀ ਸਰਕਾਰ ਦਾ ਇਕ ਸਾਲ ਪੂਰਾ ਹੋਣ 'ਤੇ ਪੰਜਾਬੀਆਂ ਨੂੰ ਦਿੱਤੀ ਵਧਾਈ ਚੰਡੀਗੜ੍ਹ, 16 ਮਾਰਚ : ਪਿਛਲੇ ਇਕ ਸਾਲ ਵਿੱਚ ਪੰਜਾਬ ਦੇ ਲਾਮਿਸਾਲ ਵਿਕਾਸ ਦਾ ਪਹਿਲਾ ਪੜਾਅ ਸਫ਼ਲਤਾਪੂਰਵਕ ਮੁਕੰਮਲ ਕਰਨ ਬਾਰੇ ਦੱਸਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅਸੀਂ ਅਗਲੀ ਸਰਕਾਰ ਬਣਾਉਣ ਲਈ....