ਪੰਜਾਬ

ਸਰਕਾਰ ਨੇ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਲਈ ਕੱਸਿਆ ਸ਼ਿਕੰਜਾ, ਡਿਪਟੀ ਕਮਿਸ਼ਨਰਾਂ, ਐਸਐਸਪੀਜ਼ ਅਤੇ ਐਸਐਚਓਜ਼ ਨੂੰ ਦਿੱਤੀ ਚੇਤਾਵਨੀ
ਸਰਕਾਰ ਨੇ ਡਿਪਟੀ ਕਮਿਸ਼ਨਰਾਂ, ਐਸ.ਐਸ.ਪੀਜ਼ ਅਤੇ ਐਸ.ਐਚ.ਓਜ਼ ਤੇ ਹੋਰ ਅਧਿਕਾਰੀਆਂ ਨੂੰ ਆਪੋ-ਆਪਣੇ ਇਲਾਕਿਆਂ ਵਿੱਚ ਭ੍ਰਿਸ਼ਟਾਚਾਰ ਰੋਕਣ ਜਾਂ ਫੇਰ ਨਤੀਜੇ ਭੁਗਤਣ ਲਈ ਤਿਆਰ ਰਹਿਣ ਦਾ ਸਪੱਸ਼ਟ ਸੰਦੇਸ਼ ਦਿੱਤਾ ਵਿਧਾਇਕਾਂ ਅਤੇ ਆਮ ਲੋਕਾਂ ਪਾਸੋਂ ਨਿਰੰਤਰ ਫੀਡਬੈਕ ਲਈ ਜਾਵੇਗੀ ਚੰਡੀਗੜ੍ਹ, 14 ਫਰਵਰੀ 2025 : ਭ੍ਰਿਸ਼ਟਾਚਾਰ ਖਿਲਾਫ਼ ਸ਼ਿਕੰਜਾ ਹੋਰ ਕੱਸਦਿਆਂ ਪੰਜਾਬ ਸਰਕਾਰ ਨੇ ਅੱਜ ਡਿਪਟੀ ਕਮਿਸ਼ਨਰਾਂ, ਐਸ.ਡੀ.ਐਮਜ਼, ਐਸ.ਐਸ.ਪੀਜ਼ ਅਤੇ ਐਸ.ਐਚ.ਓਜ਼ ਨੂੰ ਆਪੋ-ਆਪਣੇ ਇਲਾਕਿਆਂ ਵਿੱਚ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਜਾਂ....
ਪੰਜਾਬ ਪੁਲਿਸ ਵੱਲੋਂ 2025 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਬਰਾਮਦ; ਅੰਮ੍ਰਿਤਸਰ ਤੋਂ 30 ਕਿਲੋਗ੍ਰਾਮ ਹੈਰੋਇਨ ਸਮੇਤ ਇੱਕ ਕਾਬੂ
ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਵੱਡੇ ਪੱਧਰ ‘ਤੇ ਹੈਰੋਇਨ ਤਸਕਰੀ ਵਿੱਚ ਸ਼ਾਮਲ ਸੀ: ਡੀਜੀਪੀ ਗੌਰਵ ਯਾਦਵ ਇਸ ਤਸਕਰੀ ਨੈਟਵਰਕ ਦੇ ਮੂਲ ਸਰੋਤ ਅਤੇ ਨਸ਼ਿਆਂ ਦੀ ਵੰਡ ਦੇ ਨੈੱਟਵਰਕ ਦਾ ਪਤਾ ਲਗਾਉਣ ਲਈ ਜਾਰੀ: ਐਸ.ਐਸ.ਪੀ. ਅੰਮ੍ਰਿਤਸਰ ਦਿਹਾਤੀ ਚਰਨਜੀਤ ਸਿੰਘ ਚੰਡੀਗੜ੍ਹ/ਅੰਮ੍ਰਿਤਸਰ, 14 ਫਰਵਰੀ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਵਿੱਢੀ ਨਸ਼ਿਆਂ....
ਦਿੱਲੀ ਅੰਦੋਲਨ-2 ਦਾ ਇੱਕ ਸਾਲ ਪੂਰਾ, ਕੇਂਦਰ ਨਾਲ ਮੀਟਿੰਗ ਲਈ ਆਗੂਆਂ ਦੇ ਵਫਦ ਦਾ ਐਲਾਨ, 21 ਨੂੰ ਮਨਾਈ ਜਾਵੇਗੀ ਸ਼ੁੱਭਕਰਨ ਦੀ ਪਹਿਲੀ ਬਰਸੀ
ਦਿੱਲੀ ਅੰਦੋਲਨ 2 ਦਾ ਇੱਕ ਸਾਲ ਪੂਰਾ, ਸ਼ੰਭੂ ਮੋਰਚੇ ਤੇ ਕਿਸਾਨਾਂ ਮਜਦੂਰਾਂ ਦਾ ਵਿਸ਼ਾਲ ਇੱਕਠ, 21 ਨੂੰ ਮਨਾਈ ਜਾਵੇਗੀ ਸ਼ਹੀਦ ਸ਼ੁੱਭਕਰਨ ਸਿੰਘ ਦੀ ਪਹਿਲੀ ਬਰਸੀ, ਕੇਂਦਰ ਨਾਲ ਮੀਟਿੰਗ ਲਈ ਆਗੂਆਂ ਦੇ ਵਫਦ ਦਾ ਐਲਾਨ ਸ਼ੰਭੂ ਬਾਰਡਰ, 13 ਫਰਵਰੀ 2025 : ਦਿੱਲੀ ਅੰਦੋਲਨ 2 ਕਿਸਾਨ ਮਜ਼ਦੂਰ ਮੋਰਚਾ ਅਤੇ ਸੰਯੁਕਤ ਕਿਸਾਨ ਮੋਰਚਾ ( ਗੈਰ ਰਾਜਨੀਤਿਕ) ਵੱਲੋਂ ਦਿੱਲੀ ਚੱਲੋ ਦੇ ਸੱਦੇ ਨਾਲ ਸ਼ੁਰੂ ਹੋਇਆ ਅਤੇ 13 ਫਰਵਰੀ 2024 ਤੋਂ ਲਗਾਤਾਰ ਸ਼ੰਭੂ, ਖਨੌਰੀ ਅਤੇ ਰਤਨਪੁਰਾ (ਰਾਜਿਸਥਾਨ) ਬਾਡਰਾਂ ਤੇ ਅੱਜ ਇੱਕ....
ਬੁਨਿਆਦੀ ਢਾਂਚੇ ਵਿੱਚ 930 ਕਰੋੜ ਰੁਪਏ ਦੇ ਨਿਵੇਸ਼ ਨਾਲ ਲੁਧਿਆਣਾ ਕਾਇਆ ਕਲਪ ਲਈ ਤਿਆਰ : ਡਾ. ਰਵਜੋਤ ਸਿੰਘ 
ਲੁਧਿਆਣਾ ਵਿੱਚ ਕ੍ਰਾਂਤੀ: ਸਮਾਰਟ ਸੜਕਾਂ, ਹਰਿਆਵਲ ਅਤੇ ਆਧੁਨਿਕ ਸਹੂਲਤਾਂ ਨਾਲ ਸ਼ਹਿਰ ਨੂੰ ਸੁਰਜੀਤ ਕਰਨ ਲਈ ਪ੍ਰਗਤੀ ਅਧੀਨ 85 ਬੁਨਿਆਦੀ ਢਾਂਚਾ ਪ੍ਰੋਜੈਕਟ ਚੰਡੀਗੜ੍ਹ, 13 ਫਰਵਰੀ 2025 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਦੀ ਦੂਰਅੰਦੇਸ਼ੀ ਅਗਵਾਈ ਅਧੀਨ ਪੰਜਾਬ ਦੇ ਸ਼ਹਿਰਾਂ ਦੇ ਬੁਨਿਆਦੀ ਢਾਂਚੇ ਨੂੰ ਸੁਰਜੀਤ ਕਰਨ ਦੀ ਦਿਸ਼ਾ ਵੱਲ ਮਹੱਤਵਪੂਰਨ ਵਿਕਾਸ ਕੀਤਾ ਜਾ ਰਿਹਾ ਹੈ, ਜ਼ਿਲ੍ਹਾ ਲੁਧਿਆਣਾ ਇਸ ਵਿਕਾਸ ਦੀ ਇੱਕ ਪ੍ਰਮੁੱਖ ਉਦਾਹਰਣ ਵਜੋਂ....
ਮਾਨਸਾ ‘ਚ ਤੇਜ਼ ਰਫ਼ਤਾਰ ਕਾਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, 2 ਲੋਕਾਂ ਦੀ ਮੌਤ
ਮਾਨਸਾ, 13 ਫਰਵਰੀ 2025 : ਜਿਲ੍ਹਾ ਮਾਨਸਾ ਦੇ ਕਸਬਾ ਭੀਖੀ ਵਿੱਚ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਦੋ ਲੋਕਾਂ ਦੀ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਮ੍ਰਿਤਕਾਂ ਦੀ ਪਛਾਣ ਸੁਖਦੇਵ ਖਾਨ (28) ਤੇ ਫਰਮਾਨ ਖਾਨ (35) ਵਾਸੀ ਭੀਖੀ ਵਜੋਂ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਦੋਵੇਂ ਵਿਅਕਤੀ ਮੋਰਟਸਾਈਕਲ ਤੇ ਸਵਾਰ ਹੋ ਕੇ ਕੰਮ ਤੋਂ ਵਾਪਸ ਘਰ ਆ ਰਹੇ ਸਨ ਕਿ ਉਨ੍ਹਾਂ ਦੇ ਮੋੇਰਸਾਈਕਲ ਨੂੰ ਇੱਕ ਤੇਜ਼ ਰਫਤਾਰ ਨੇ ਜਬਰਦਸਤ ਟੱਕਰ ਮਾਰ ਦਿੱਤੀ, ਜਿਸ ਕਾਰਨ ਮੋਟਰਸਾਈਕਲ ਸਵਾਰ ਦੋਵੇਂ ਵਿਅਕਤੀਆਂ ਦੀ ਮੌਕੇ ਤੇ....
ਸਾਡੇ ਦੇਸ਼ ਵਿੱਚ ਰੁਜ਼ਗਾਰ ਦੀ ਘਾਟ ਹੈ, ਜਿਸ ਕਾਰਨ ਨੌਜਵਾਨਾਂ ਨੂੰ ਬਾਹਰ ਜਾਣਾ ਪੈਂਦਾ ਹੈ : ਜਗਜੀਤ ਸਿੰਘ ਡੱਲੇਵਾਲ
ਖਨੌਰੀ, 12 ਫਰਵਰੀ 2025 : ਖਨੌਰੀ ਬਾਰਡਰ 'ਤੇ 78 ਦਿਨਾਂ ਤੋਂ ਮਰਨ ਵਰਤ 'ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਖਨੌਰੀ ਬਾਰਡਰ 'ਤੇ ਹੋ ਰਹੀ ਮਹਾਪੰਚਾਇਤ ਤੋਂ ਜਨਤਾ ਨੂੰ ਸੰਦੇਸ਼ ਦਿੱਤਾ ਹੈ। ਕਿਸਾਨ ਮਹਾਂਪੰਚਾਇਤ ਵਿੱਚ ਪਹੁੰਚੇ ਸਾਰੇ ਕਿਸਾਨਾਂ, ਮਜ਼ਦੂਰਾਂ ਅਤੇ ਹਰ ਵਰਗ ਦੇ ਲੋਕਾਂ ਦਾ ਮੈਂ ਦਿਲ ਦੀਆਂ ਗਹਿਰਾਈਆਂ ਤੋਂ ਧੰਨਵਾਦ ਕਰਨਾ ਚਾਹੁੰਦਾ ਹਾਂ। ਤੁਸੀਂ ਇੱਥੇ ਆ ਕੇ ਕਿਸਾਨ ਮਹਾਪੰਚਾਇਤ ਨੂੰ ਸਫਲ ਬਣਾਉਣ ਦੀ ਕੋਸ਼ਿਸ਼ ਕੀਤੀ ਹੈ। ਡੱਲੇਵਾਲ ਨੇ ਕਿਹਾ ਕਿ ਸਵਾਲ ਇਹ ਹੈ ਕਿ ਕੁਝ ਦਿਨ....
ਅੰਮ੍ਰਿਤਸਰ ਪੁਲਿਸ ਨੇ 2 ਕਿਲੋ 251 ਗ੍ਰਾਮ ਹੈਰੋਇਨ, ਨਗਦੀ, ਇੱਕ ਕਾਰ ਅਤੇ ਹਥਿਆਰ ਸਮੇਤ 5 ਨੂੰ ਕੀਤਾ ਕਾਬੂ
ਅੰਮ੍ਰਿਤਸਰ, 12 ਫ਼ਰਵਰੀ, 2025 : ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਦੇ ਥਾਣਾ ਇਸਲਾਮਾਬਾਦ ਵੱਲੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਫਰਾਂਸ ਤੇ ਪਾਕਿਸਤਾਨ ਸਬੰਧਤ ਕਾਰਟੇਲ ਦਾ ਪਰਦਾਫਾਸ਼ ਕਰਦੇ ਹੋਏ 05 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਹਨਾਂ ਪਾਸੋਂ 02 ਕਿਲੋ 251 ਗ੍ਰਾਮ ਹੈਰੋਇਨ, ₹1,50,000/- ਡਰਗ ਮਨੀ, 01 ਗਲੋਕ ਪਿਸਟਲ (9mm) ਅਤੇ 01 ਕਾਰ ਬ੍ਰਾਮਦ ਕੀਤੀ ਗਈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਇਹ ਇੱਕ ਸਰਹੱਦੀ....
ਵਿਜੀਲੈਂਸ ਬਿਊਰੋ ਵੱਲੋਂ 'ਅਮਰੂਦ ਬਾਗ ਘੁਟਾਲੇ' ਵਿੱਚ ਧੋਖਾਧੜੀ ਨਾਲ 12 ਕਰੋੜ ਮੁਆਵਜ਼ਾ ਲੈਣ ਵਾਲਾ ਭਗੌੜਾ ਕਾਬੂ
ਚੰਡੀਗੜ੍ਹ, 12 ਫਰਵਰੀ, 2025 : ਪੰਜਾਬ ਵਿਜੀਲੈਂਸ ਬਿਊਰੋ ਨੇ ਸਾਲ 2016-17 ਵਿੱਚ ਪਿੰਡ ਬਾਕਰਪੁਰ ਜਿਲ੍ਹਾ ਐਸ.ਏ.ਐਸ. ਨਗਰ ਵਿੱਚ ਹੋਏ 'ਅਮਰੂਦ ਬਾਗ ਘੁਟਾਲੇ' ਦੇ ਸਹਿ-ਮੁਲਜ਼ਮ ਚੰਡੀਗੜ੍ਹ ਵਾਸੀ ਸੁਖਦੇਵ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ ਜਿਸ ਨੇ ਸਰਕਾਰੀ ਮੁਲਾਜ਼ਮਾਂ ਅਤੇ ਹੋਰਨਾਂ ਨਾਲ ਮਿਲੀਭੁਗਤ ਕਰਕੇ ਧੋਖਾਧੜੀ ਰਾਹੀਂ ਆਪਣੇ ਅਤੇ ਆਪਣੀ ਪਤਨੀ ਦੇ ਖਾਤਿਆਂ ਵਿੱਚ ਲਗਭਗ 12 ਕਰੋੜ ਰੁਪਏ ਦਾ ਮੁਆਵਜ਼ਾ ਪ੍ਰਾਪਤ ਕੀਤਾ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ....
ਪਟਿਆਲਾ ਪੁਲਿਸ ਨੇ 3 ਦੋਸੀਆਂ ਨੂੰ 5 ਹਥਿਆਰਾਂ ਸਮੇਤ ਕੀਤਾ ਗ੍ਰਿਫ਼ਤਾਰ
ਪਟਿਆਲਾ, 11 ਫਰਵਰੀ, 2025 : ਸੀ.ਆਈ.ਏ ਸਟਾਫ਼ ਪਟਿਆਲਾ ਨੇ ਤਿੰਨ ਖਤਰਨਾਕ ਅਪਰਾਧੀਆ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਤੋਂ 4 ਪਿਸਤੌਲ .32 ਬੋਰ ਅਤੇ 1 ਪਿਸਤੌਲ .315 ਬੋਰ ਸਮੇਤ 21 ਕਾਰਤੂਸ ਬਰਾਮਦ ਕੀਤੇ ਹਨ। ਦੋਸੀਆਂ ਵਿਰੁੱਧ ਕਤਲ ਦੀ ਕੋਸ਼ਿਸ਼, ਅਸਲਾ ਐਕਟ ਅਤੇ ਨਸ਼ੀਲੇ ਪਦਾਰਥਾਂ ਦੇ ਤਹਿਤ ਮਾਮਲੇ ਦਰਜ ਹਨ। ਇਨ੍ਹਾਂ ਵਿੱਚੋਂ ਇੱਕ ਦੋਸ਼ੀ ਜੁਲਾਈ 2024 ਤੋਂ ਕਤਲ ਦੀ ਕੋਸ਼ਿਸ਼ ਦੇ ਮਾਮਲੇ ਵਿੱਚ ਲੋੜੀਂਦਾ ਸੀ ਅਤੇ ਪਹਿਲਾਂ ਦੋ ਮਾਮਲਿਆਂ ਵਿੱਚ ਦੋਸ਼ੀ ਵੀ ਠਹਿਰਾਇਆ ਗਿਆ ਹੈ। ਪਟਿਆਲਾ ਐਸਐਸਪੀ....
ਮੋਟਰਸਾਈਕਲ ਨੂੰ ਕਾਰ ਨੇ ਮਾਰੀ ਟੱਕਰ, 2 ਨੌਜਵਾਨਾਂ ਦੀ ਮੌਤ, ਇੱਕ ਜਖ਼ਮੀ
ਮਾਛੀਵਾੜਾ, 10 ਫਰਵਰੀ 2025 : ਸਥਾਨਕ ਸ਼ਹਿਰ ਤੋਂ ਸਮਰਾਲਾ ਨੂੰ ਜਾਂਦੀ ਰੋਡ ਤੇ ਸਥਿਤ ਸ਼ਿਵਾ ਪੈਲੇਸ ਨੇੜੇ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਦੋ ਮੋਟਰਸਾਈਕਲ ਸਵਾਰ ਵਿਅਕਤੀਆਂ ਦੀ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਮ੍ਰਿਤਕਾਂ ਦੀ ਪਛਾਣ ਗੋਬਿੰਦਾ ਕੁਮਾਰ (29), ਮਿਥਨ ਕੁਮਾਰ (32) ਵਜੋਂ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਉਕਤ ਨੌਜਵਾਨ ਇੱਕ ਸਟੋਰ ਤੇ ਕੰਮ ਕਰਦੇ ਸਨ ਤੇ ਆਪਣਾ ਕੰਮ ਖ਼ਤਮ ਕਰਕੇ ਵਾਪਸ ਆਪਣੇ ਘਰ ਨੂੰ ਚੱਲੇ ਸੀ, ਜਦੋਂ ਉਹ ਸ਼ਿਵਾ ਮੈਰਿਜ ਪੈਲੇਸ ਦੇ ਨਜਦੀਕ ਪੁੱਜੇ ਤਾਂ ਉਨ੍ਹਾਂ ਨੂੰ....
ਪਟਿਆਲਾ ਕੂੜੇ ਦੇ ਢੇਰ ਤੋਂ ਮਿਲੇ ਰਾਕੇਟ ਲਾਂਚਰ, ਪੁਲਿਸ ਨੇ ਲਏ ਕਬਜੇ 'ਚ, ਜਾਂਚ ਸ਼ੁਰੂ
ਪਟਿਆਲਾ, 10 ਫਰਵਰੀ 2025 : ਪਟਿਆਲਾ ਦੇ ਰਾਜਪੁਰਾ ਨੂੰ ਜਾਂਦੀ ਰੋਡ ਤੇ ਇੱਕ ਸਕੂਲ ਦੇ ਨਜਦੀਕ ਲੱਗੇ ਕੂੜੇ ਦੇ ਢੇਰ ਤੋਂ 7-8 ਦੇ ਕਰੀਬ ਰਾਕੇਟ ਲਾਂਚਰ ਮਿਲਣ ਦੀ ਖਬਰ ਹੈ। ਮੌਕੇ ਤੇ ਪੁੱਜੀ ਪੁਲਿਸ ਪਾਰਟੀ ਨੇ ਰਾਕੇਰ ਲਾਂਚਰ ਨੂੰ ਆਪਣੇ ਕਬਜੇ ਵਿੱਚ ਲੈ ਲਿਆ ਹੈ। ਇਸ ਸਬੰਧੀ ਪਟਿਆਲਾ ਦੇ ਐਸਐਸਪੀ ਨਾਨਕ ਸਿੰਘ ਨੇ ਦੱਸਿਆ ਕਿ ਇਸ ਸਬੰਧੀ ਉਨ੍ਹਾਂ ਨੂੰ ਇੱਕ ਰਾਹਗੀਰ ਨੇ ਸੂਚਿਤ ਕੀਤਾ ਸੀ, ਜਿਸ ਤੋਂ ਬਾਅਦ ਪੁਲਿਸ ਪਾਰਟੀ ਮੌਕੇ ਤੇ ਪੁੱਜੀ ਅਤੇ ਬੰਬ ਨਿਰੋਧਕ ਦਸਤਾ ਵੀ ਮੌਕੇ ਤੇ ਪੁੱਜਿਆ। ਉਨ੍ਹਾਂ ਦੱਸਿਆ ਕਿ....
ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਕੀਤੀਆਂ ਸਮਾਪਤ
ਤਖ਼ਤ ਸਾਹਿਬ ਵਿਖੇ ਫਿਲਹਾਲ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਨਿਭਾਉਣਗੇ ਕਾਰਜਕਾਰੀ ਸੇਵਾਵਾਂ ਅੰਮ੍ਰਿਤਸਰ, 10 ਫਰਵਰੀ 2025 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਅੱਜ ਹੋਈ ਇਕੱਤਰਤਾ ’ਚ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਸਬੰਧ ਵਿਚ ਬਣਾਈ ਗਈ ਜਾਂਚ ਕਮੇਟੀ ਦੀ ਰਿਪੋਰਟ ਪ੍ਰਵਾਨ ਕਰਦਿਆਂ ਉਨ੍ਹਾਂ ਨੂੰ ਸੇਵਾਵਾਂ ਤੋਂ ਫਾਰਗ ਕਰ ਦਿੱਤਾ ਗਿਆ ਹੈ। ਫੈਸਲੇ ਬਾਰੇ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਦੱਸਿਆ....
ਕਿਸਾਨ 25 ਫਰਵਰੀ ਨੂੰ ਦਿੱਲੀ ਵੱਲ ਪੈਦਲ ਮਾਰਚ ਕਰਨਗੇ : ਸਰਵਨ ਸਿੰਘ ਪੰਧੇਰ 
ਸੰਯੁਕਤ ਕਿਸਾਨ ਮੋਰਚਾ ਵੱਲੋਂ 12 ਫਰਵਰੀ ਨੂੰ ਬੁਲਾਈ ਮੀਟਿੰਗ ਵਿੱਚ ਸ਼ਾਮਲ ਹੋਣ ਦਾ ਕੀਤਾ ਐਲਾਨ ਖਨੌਰੀ, 10 ਫ਼ਰਵਰੀ 2025 : ਖਨੌਰੀ ਸਰਹੱਦ ਵਿਖੇ ਕਿਸਾਨਾਂ ਦੇ ਅੰਦੋਲਨ ਨੂੰ ਚਲਦਿਆਂ 13 ਫਰਵਰੀ ਨੂੰ ਕਰੀਬ ਇੱਕ ਸਾਲ ਪੂਰੇ ਹੋਣ ਵਾਲੇ ਹਨ। ਇਸ ਮੌਕੇ ਕਿਸਾਨ ਆਗੂ ਸਰਵਨ ਸਿੰਘ ਪੰਧੇਰ ਦੇ ਵੱਲੋਂ ਇੱਕ ਵੱਡੀ ਪ੍ਰੈਸ ਕਾਨਫਰੰਸ ਕਰਕੇ 13 ਤਰੀਕ ਨੂੰ ਹੋਣ ਵਾਲੇ ਸਮਾਗਮਾਂ ਬਾਰੇ ਦੱਸਿਆ ਗਿਆ ਹੈ। ਜਿਸ ਦੇ ਵਿੱਚ ਉਹਨਾਂ ਨੇ ਕਿਹਾ ਕਿ 11, 12 ਅਤੇ 13 ਤਰੀਕ ਨੂੰ ਸ਼ੰਭੂ ਬਾਰਡਰ ਤੇ ਵੱਖ-ਵੱਖ ਸਮਾਗਮਾਂ ਦਾ....
ਪੰਜਾਬ ਵਿੱਚ ਉੱਚ-ਗੁਣਵੱਤਾ ਨਿਰਮਾਣ ਨੂੰ ਯਕੀਨੀ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾ ਰਹੀ ਹੈ ਲੋਕ ਨਿਰਮਾਣ ਵਿਭਾਗ ਦੀ ਰਿਸਰਚ ਲੈਬ :ਈਟੀਓ
ਕਿਹਾ, ਰਿਸਰਚ ਲੈਬ ਨੇ ਜਾਂਚ ਫੀਸ ਵਜੋਂ 1.5 ਕਰੋੜ ਰੁਪਏ ਵੀ ਕਮਾਏ ਚੰਡੀਗੜ੍ਹ, 10 ਫਰਵਰੀ 2025 : ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਦੱਸਿਆ ਕਿ ਪੰਜਾਬ ਲੋਕ ਨਿਰਮਾਣ ਵਿਭਾਗ ਦੀ ਰਿਸਰਚ ਲੈਬ ਨੇ ਵਿਸ਼ਵ ਪੱਧਰੀ ਨਿਰਮਾਣ ਗੁਣਵੱਤਾ ਨੂੰ ਯਕੀਨੀ ਬਣਾਉਂਦਿਆਂ ਜਿੱਥੇ ਸੂਬੇ ਵਿੱਚ ਉੱਚ ਪੱਧਰੀ ਉਸਾਰੀ ਮਿਆਰਾਂ ਨੂੰ ਕਾਇਮ ਰੱਖਣ ਵਿੱਚ ਅਹਿਮ ਰੋਲ ਅਦਾ ਕੀਤਾ ਉਥੇ ਵਿੱਤੀ ਸਾਲ 2025-25 ਦੌਰਾਨ ਉਸਾਰੀ ਕਾਰਜਾਂ ਲਈ ਵਰਤੀ ਜਾਣ ਵਾਲੀ ਸਮੱਗਰੀ ਦੀ ਟੈਸਟਿੰਗ ਤੋਂ ਲਗਭਗ....
ਸਭਰਾ ਵਿਖੇ ਘਰ 'ਚ ਰੱਖੇ ਪਾਠ ਦੌਰਾਨ ਡਿੱਗੀ ਛੱਤ, 2 ਦੀ ਮੌਤ, ਕਈ ਜ਼ਖ਼ਮੀ
ਹਰੀਕੇ ਪੱਤਣ, 9 ਫਰਵਰੀ 2025 : ਤਰਨਤਾਰਨ ਦੇ ਪਿੰਡ ਸਭਰਾ ਵਿੱਚ ਇੱਕ ਵੱਡੇ ਹਾਦਸੇ ਦੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਇੱਕ ਘਰ ਵਿੱਚ ਕਰਵਾਏ ਗਏ ਸਹਿਜ ਪਾਠ ਦੌਰਾਨ ਇੱਕ ਘਰ ਦੀ ਛੱਤ ਡਿੱਗ ਗਈ, ਸਹਿਜ ਪਾਠ ਦੇ ਭੋਗ ਮੌਕੇ ਘਰ ਦੀ ਛੱਤ ਡਿੱਗ ਗਈ, ਜਿੱਥੇ 20 ਤੋਂ 22 ਜਣੇ ਘਰ ਦੀ ਛੱਤ ਹੇਠਾਂ ਆ ਗਏ ਅਤੇ ਇਕ ਔਰਤ ਤੇ ਇਕ ਵਿਅਕਤੀ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਹਰਭਜਨ ਸਿੰਘ ਉਰਫ਼ ਲਵਲੀ ਪੁੱਤਰ ਭਗਵਾਨ ਸਿੰਘ ਦੇ ਘਰ ਪਾਠ ਦਾ ਭੋਗ ਪੈ ਰਿਹਾ ਸੀ ਅਤੇ ਕਈ ਲੋਕ ਉਸ ਦੇ ਘਰ ਆਏ ਹੋਏ ਸਨ। ਦੱਸਿਆ ਜਾ ਰਿਹਾ....