ਪੰਜਾਬ

ਪੰਜਾਬ ਦਾ ਖ਼ਜ਼ਾਨਾ ਲੁੱਟਣ ਵਾਲਾ ਆਪਣਾ ਹੋਵੇ ਜਾਂ ਬੇਗਾਨਾ ਬਖ਼ਸ਼ਿਆ ਨਹੀਂ ਜਾਵੇਗਾ : ਮੁੱਖ ਮੰਤਰੀ ਭਗਵੰਤ ਮਾਨ
ਵਿਧਾਨ ਸਭਾ 'ਚ ਭ੍ਰਿਸ਼ਟਾਚਾਰ ਦੇ ਮਾਮਲੇ 'ਤੇ ਤਿੱਖੀ ਬਹਿਸ ਕਈ ਭ੍ਰਿਸ਼ਟਾਚਾਰੀ ਤਾਂ ਅਜੇ ਵੀ ਤੁਹਾਡੇ ਵਿਚਕਾਰ ਬੈਠੇ ਨੇ, ਸਾਰਿਆਂ ਦਾ ਨੰਬਰ ਆਵੇਗਾ : ਮੁੱਖ ਮੰਤਰੀ ਕਾਂਗਰਸ ਦੇ ਪੁਰਾਣੇ ਮੁੱਖ ਮੰਤਰੀ ਨੇ ਬਣਾਈ ਸੀ ਆਪਣੇ ਭ੍ਰਿਸ਼ਟਾਚਾਰੀਆਂ ਦੀ ਸੂਚੀ, ਤੁਹਾਡੀ ਹਾਈ ਕਮਾਂਡ ਨੇ ਬਦਨਾਮੀ ਦੇ ਡਰ ਤੋਂ ਲਿਸਟ ਦੱਬ ਲਈ : ਮੁੱਖ ਮੰਤਰੀ ਭ੍ਰਿਸ਼ਟਾਚਾਰੀਆਂ ‘ਤੇ ਵਿਜੀਲੈਂਸ ਕਾਰਵਾਈ ਨੂੰ ਗ਼ਲਤ ਦੱਸਣ ਵਾਲੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਬਾਜਵਾ ਨੂੰ ਮੁੱਖ ਮੰਤਰੀ ਨੇ ਦਿੱਤਾ ਠੋਕਵਾਂ ਜਵਾਬ ਚੰਡੀਗੜ੍ਹ, 06....
ਅੰਮ੍ਰਿਤਸਰ ਵਿਚ ਹੋਣ ਵਾਲਾ ਜੀ-20 ਸੰਮੇਲਨ ਰੱਦ ਨਹੀਂ ਹੋਇਆ : ਜੰਜੂਆ
ਚੰਡੀਗੜ੍ਹ, 5 ਮਾਰਚ : ਪੰਜਾਬ ਦੇ ਚੀਫ਼ ਸੈਕਟਰੀ ਵੀਕੇ ਜੰਜੂਆ ਨੇ ਗੱਲਬਾਤ ਦੌਰਾਨ ਸਪੱਸ਼ਟ ਕੀਤਾ ਕਿ, ਜੀ-20 ਸੰਮੇਲਨ ਰੱਦ ਨਹੀਂ ਹੋਇਆ। ਜੰਜੂਆ ਨੇ ਕਿਹਾ ਕਿ, ਸੰਮੇਲਨ ਰੱਦ ਹੋਣ ਦੀ ਸਿਰਫ਼ ਅਫ਼ਵਾਹ ਹੈ, ਫਿਲਹਾਲ ਉਨ੍ਹਾਂ ਕੋਲ ਕੇਂਦਰ ਸਰਕਾਰ ਵੱਲੋਂ ਅਜਿਹੀ ਕੋਈ ਸੂਚਨਾ ਨਹੀਂ ਹੈ ਕਿ, ਜੀ-20 ਸੰਮੇਲਨ ਰੱਦ ਹੋ ਗਿਆ ਹੈ। ਦੱਸ ਦਈਏ ਕਿ, ਸੋਸ਼ਲ ਮੀਡੀਆ ਤੇ ਇਸ ਵੇਲੇ ਇੱਕ ਅਫ਼ਵਾਹ ਬੜੀ ਤੇਜ਼ੀ ਨਾਲ ਹੈ ਕਿ, ਅੰਮ੍ਰਿਤਸਰ ਵਿਚ ਹੋਣ ਵਾਲਾ ਜੀ-20 ਸੰਮੇਲਨ ਕੇਂਦਰ ਸਰਕਾਰ ਨੇ ਰੱਦ ਕਰ ਦਿੱਤਾ ਹੈ। ਇਸ ਬਾਰੇ ਕਾਂਗਰਸੀ....
ਰੋਪੜ ਭਾਖੜਾ ਨਹਿਰ ਵਿੱਚ ਦੋ ਨੌਜਵਾਨਾਂ ਦੀ ਡੁੱਬਣ ਦੇ ਕਾਰਨ ਮੌਤ
ਰੋਪੜ, 05 ਮਾਰਚ : ਰੋਪੜ ਭਾਖੜਾ ਨਹਿਰ ਵਿੱਚ ਦੋ ਨੌਜਵਾਨਾਂ ਦੀ ਡੁੱਬਣ ਦੇ ਕਾਰਨ ਮੌਤ ਹੋ ਜਾਣ ਦੀ ਖ਼ਬਰ ਹੈ, ਮਿਲੀ ਜਾਣਕਾਰੀ ਅਨੁਸਾਰ ਤਿੰਨ ਨੌਜਵਾਨ ਰੂਪ ਨਗਰ ਘੁੰਮਣ ਆਏ ਸਨ, ਜਿੰਨ੍ਹਾਂ ‘ਚੋ ੋਦਨ ਨੌਜਵਾਨ ਨਹਿਰ ਦੇ ਕੰਢੇ ਖੜ੍ਹ ਕੇ ਸੈਲਫੀ ਕਰਨ ਲੱਗੇ ਸਨ ਕਿ ਇੱਕ ਨੌਜਵਾਨ ਦਾ ਅਚਾਨਕ ਪੈਰ ਫਿਸਲ ਗਿਆ ਤੇ ਉਹ ਨਹਿਰ ਵਿੱਚ ਡਿੱਗ ਗਿਆ, ਜਿਸ ਨੂੰ ਬਚਾਉਣ ਲਈ ਦੂਸਰੇ ਨੌਜਵਾਨ ਨੇ ਉਸ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ, ਪਰ ਪਾਣੀ ਦਾ ਬਹਾਅ ਤੇਜ ਹੋਣ ਕਰਕੇ ਦੋਵੇਂ ਨੌਜਵਾਨ ਪਾਣੀ ‘ਚ ਵਹਿ ਗਏ, ਜਦੋਂ ਕਿ ਤੀਸਰਾ....
ਸ਼ੀਸ਼ ਮਹਿਲ 'ਚ ਕਰਾਫ਼ਟ ਮੇਲਾ ਪਟਿਆਲਵੀਆਂ ਲਈ ਸਦੀਵੀ ਯਾਦਾਂ ਛੱਡਦਾ ਹੋਇਆ ਸਮਾਪਤ
- ਕਰਾਫ਼ਟ ਮੇਲਾ-ਰੰਗਲਾ ਪੰਜਾਬ ਦੀ ਸਮਾਪਤੀ ਮੌਕੇ ਪੁੱਜੇ ਲੋਕ ਸੰਪਰਕ ਮੰਤਰੀ ਅਮਨ ਅਰੋੜਾ - ਭਗਵੰਤ ਮਾਨ ਸਰਕਾਰ ਪੰਜਾਬ ਦੀ ਅਮੀਰ ਵਿਰਾਸਤ ਨੂੰ ਸੰਭਾਲਣ ਲਈ ਵਚਨਬੱਧ-ਅਮਨ ਅਰੋੜਾ - ਵਿਧਾਇਕ ਅਜੀਤਪਾਲ ਕੋਹਲੀ ਤੇ ਦੇਵ ਮਾਨ, ਆਈ.ਜੀ. ਛੀਨਾ ਤੇ ਹੋਰ ਸ਼ਖ਼ਸੀਅਤਾਂ ਨੇ ਵੀ ਕੀਤੀ ਸ਼ਿਰਕਤ - ਗਾਇਕ ਮਾਸਟਰ ਸਲੀਮ ਦੀ ਪੇਸ਼ਕਾਰੀ ਨੇ ਦਰਸ਼ਕਾਂ ਦਾ ਕੀਤਾ ਮੰਨੋਰੰਜਨ ਪਟਿਆਲਾ, 5 ਮਾਰਚ : ਪਟਿਆਲਾ ਹੈਰੀਟੇਜ ਫੈਸਟੀਵਲ ਤਹਿਤ ਇੱਥੇ ਵਿਰਾਸਤੀ ਸ਼ੀਸ਼ ਮਹਿਲ ਵਿਖੇ ਕਰਵਾਇਆ ਗਿਆ 9 ਦਿਨਾਂ ਕਰਾਫ਼ਟ ਮੇਲਾ-ਰੰਗਲਾ ਪੰਜਾਬ 2023....
ਨਵਾਂ ਵਿਦਿਅਕ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਹੀ ਵਿਦਿਆਰਥੀਆਂ ਲਈ ਕਿਤਾਬਾਂ ਸਕੂਲਾਂ ਵਿੱਚ ਪਹੁੰਚੀਆਂ : ਹਰਜੋਤ ਸਿੰਘ ਬੈਂਸ
ਚੰਡੀਗੜ੍ਹ, 5 ਮਾਰਚ : ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਚੰਗੀ ਸਿੱਖਿਆ ਦੇਣ ਦੇ ਵਾਅਦੇ ਨਾਲ ਸੱਤਾ ਵਿੱਚ ਆਈ ਆਮ ਆਦਮੀ ਪਾਰਟੀ ਵੱਲੋਂ ਸਿੱਖਿਆ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਪੰਜਾਬ ਵਿੱਚ ਇਹ ਪਹਿਲੀ ਵਾਰ ਹੋ ਰਿਹਾ ਹੈ ਕਿ ਵਿਦਿਅਕ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਹੀ ਵਿਦਿਆਰਥੀਆਂ ਲਈ ਕਿਤਾਬਾਂ ਸਕੂਲਾਂ ਵਿੱਚ ਪਹੁੰਚੀਆਂ ਹੋਣ। ਨਵਾਂ ਵਿਦਿਅਕ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਹੀ ਸਕੂਲਾਂ ਵਿੱਚ ਕਿਤਾਬਾਂ ਪਹੁੰਚ ਚੁੱਕੀਆਂ ਹਨ। ਇਸ ਸਬੰਧੀ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਟਵੀਟ....
ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਸੀਸੀਟੀਵੀ ਕੈਮਰੇ ਲਗਾਉਣ ਲਈ 26.40 ਕਰੋੜ ਰੁਪਏ ਜਾਰੀ : ਬੈਂਸ
ਚੰਡੀਗੜ੍ਹ, 5 ਮਾਰਚ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਕੂਲਾਂ ਵਿਚ ਸੀ ਸੀ ਟੀ ਵੀ ਕੈਮਰੇ ਲਗਾਉਣ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ੍ਰ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਪੰਜਾਬ ਦੇ 15584 ਸਰਕਾਰੀ ਸਕੂਲਾਂ ਵਿਚ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਲਈ 26.40 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ। ਉਨ੍ਹਾਂ....
ਗੋਇੰਦਵਾਲ ਜੇਲ੍ਹ ਵਿੱਚ ਹੋਏ ਕਤਲ ਮਾਮਲੇ ’ਚ 7 ਮੁਲਾਜ਼ਮ ਮੁਅੱਤਲ, 5 ਗ੍ਰਿਫਤਾਰ
ਚੰਡੀਗੜ੍ਹ, 5 ਮਾਰਚ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜੇਲ੍ਹਾਂ ਵਿੱਚੋਂ ਨਾਰਕੋ-ਗੈਂਗਸਟਰ-ਅੱਤਵਾਦੀ ਗਠਜੋੜ ਨੂੰ ਖ਼ਤਮ ਕਰਨ ਦੀ ਵਚਨਬੱਧਤਾ ਦੇ ਤਹਿਤ ਪੰਜਾਬ ਪੁਲਿਸ ਨੇ ਸੱਤ ਜੇਲ੍ਹ ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ ਹੈ, ਜਿਨ੍ਹਾਂ ਵਿੱਚੋਂ ਪੰਜ ਨੂੰ ਕੇਂਦਰੀ ਜੇਲ੍ਹ, ਗੋਇੰਦਵਾਲ ਸਾਹਿਬ ਦੇ ਸੁਪਰਡੈਂਟ ਸਮੇਤ ਡਿਊਟੀ ਵਿੱਚ ਅਣਗਹਿਲੀ ਵਰਤਣ ਅਤੇ ਵੀਡੀਓ ਲੀਕ ਮਾਮਲੇ 'ਚ ਗੈਂਗਸਟਰਾਂ ਦੀ ਮਿਲੀਭੁਗਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ। ਜੇਲ੍ਹ ਵਿੱਚ ਸਾਥੀ ਕੈਦੀਆਂ ਵੱਲੋਂ ਝੜਪ....
ਮੰਤਰੀ ਹਰਜੋਤ ਸਿੰਘ ਬੈਂਸ ਨੇ ਅਧਿਆਪਕਾਂ ਤੋਂ ਗੈਰ ਵਿਦਿਅਕ ਕੰਮ ਨਾ ਲੈਣ ਲਈ ਮੁੱਖ ਸਕੱਤਰ ਨੂੰ ਲਿਖਿਆ ਪੱਤਰ
ਮੁੱਖ ਸਕੱਤਰ ਨੂੰ ਤਿੰਨ ਮਹੀਨਿਆਂ ਵਿਚ ਰਿਪੋਰਟ ਪੇਸ਼ ਕਰਨ ਦੇ ਹੁਕਮ ਚੰਡੀਗੜ੍ਹ, 5 ਮਾਰਚ : ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸੂਬੇ ਦੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਤੋਂ ਗੈਰ ਵਿਦਿਅਕ ਕੰਮ ਨਾ ਲੈਣ ਦੀ ਸੋਚ ਨੂੰ ਸੂਬੇ ਵਿਚ ਲਾਗੂ ਕਰਨ ਦੇ ਮੰਤਵ ਨਾਲ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪੰਜਾਬ ਦੇ ਮੁੱਖ ਸਕੱਤਰ ਨੂੰ ਇਕ ਪੱਤਰ ਲਿਖ ਕੇ ਨਿਰਦੇਸ਼ ਦਿੱਤੇ ਕਿ ਰਾਜ ਸਰਕਾਰੀ ਸਕੂਲਾਂ ਵਿਚ ਕੰਮ ਕਰਦੇ ਵਿਦਿਆਰਥੀਆਂ ਦੀ ਪੜ੍ਹਾਈ ਦਾ ਨੁਕਸਾਨ ਨੂੰ ਰੋਕਣ ਲਈ ਅਧਿਆਪਕਾਂ ਤੋਂ ਗੈਰ....
ਸਰਕਾਰ ਸੂਬੇ ਵਿੱਚ ਝੀਂਗਾ ਪਾਲਣ ਨੂੰ ਉਤਸ਼ਾਹਿਤ ਕਰਨ ਲਈ ਯਤਨਸ਼ੀਲ : ਲਾਲਜੀਤ ਸਿੰਘ ਭੁੱਲਰ
ਮੱਛੀ ਪਾਲਣ ਵਿਭਾਗ ਵੱਲੋਂ ਫਾਈਨ ਆਰਟ ਦੀ ਵਿਦਿਆਰਥਣ ਤੋਂ ਤਿਆਰ ਕਰਵਾਇਆ ਪੋਸਟਰ ਕੀਤਾ ਜਾਰੀ ਵਿਦਿਆਰਥਣ ਪ੍ਰਨੀਤ ਕੌਰ 10,000 ਰੁਪਏ ਦੀ ਇਨਾਮੀ ਰਾਸ਼ੀ ਨਾਲ ਸਨਮਾਨਿਤ ਚੰਡੀਗੜ੍ਹ, 5 ਮਾਰਚ : ਪੰਜਾਬ ਵਿੱਚ ਝੀਂਗਾ ਪਾਲਣ ਨੂੰ ਉਤਸ਼ਾਹਿਤ ਕਰਨ ਅਤੇ ਕਿਸਾਨਾਂ ਨੂੰ ਇਸ ਕਿੱਤੇ ਦੀ ਜਾਣਕਾਰੀ ਦੇਣ ਦੇ ਉਦੇਸ਼ ਨਾਲ ਮੱਛੀ ਪਾਲਣ ਵਿਭਾਗ ਵੱਲੋਂ ਫਾਈਨ ਆਰਟ ਦੀ ਵਿਦਿਆਰਥਣ ਤੋਂ ਤਿਆਰ ਕਰਵਾਇਆ ਪੋਸਟਰ ਮੱਛੀ ਪਾਲਣ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਜਾਰੀ ਕੀਤਾ। ਮੱਛੀ ਪਾਲਣ ਵਿਭਾਗ ਵੱਲੋਂ ਪੋਸਟਰ ਬਣਵਾਉਣ ਲਈ....
ਅੰਮ੍ਰਿਤਸਰ ਵਿੱਚ ਜੀ-20 ਮੀਟਿੰਗ ਰੱਦ ਹੋਣ ਸੰਬੰਧੀ ਅਫਵਾਹਾਂ ਦਾ ਵਿਕਰਮ ਸਾਹਨੀ ਨੇ ਕੀਤਾ ਖੰਡਨ  
ਚੰਡੀਗੜ੍ਹ, 5 ਮਾਰਚ : ਸੰਸਦ ਮੈਂਬਰ ਵਿਕਰਮ ਸਾਹਨੀ ਨੇ ਦੱਸਿਆ ਕਿ ਹੁਣ ਤੱਕ #g20org ਦੀ #ਅੰਮ੍ਰਿਤਸਰ ਵਿੱਚ 15-17 ਮਾਰਚ ਨੂੰ ਹੋਣ ਵਾਲੀ ਮੀਟਿੰਗ ਤੈਅ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਕਿਸੇ ਅੰਤਰਰਾਸ਼ਟਰੀ ਸਮਾਗਮ ਦੀ ਮੇਜ਼ਬਾਨੀ ਕਰਨ ਦੇ ਪੂਰੀ ਤਰ੍ਹਾਂ ਸਮਰੱਥ ਹੈ ਅਤੇ ਇਹ ਇੱਕ ਯਾਦਗਾਰੀ ਸਮਾਗਮ ਹੋਵੇਗਾ, ਜਦੋਂ ਕਿ ਛੋਟੀ ਜਿਹੀ ਘਟਨਾ ਸੂਬੇ ਦਾ ਪ੍ਰਤੀਬਿੰਬ ਨਹੀਂ ਹੋ ਸਕਦੀ। ਸਾਹਨੀ ਨੇ ਕਿਹਾ ਕਿ ਜਿਵੇਂ ਹੀ ਉਨ੍ਹਾਂ ਨੇ ਅਫਵਾਹਾਂ ਸੁਣੀਆਂ, ਉਹ ਹਰਕਤ ਵਿੱਚ ਆ ਗਏ ਅਤੇ ਵਿਦੇਸ਼ ਮੰਤਰਾਲੇ....
ਹੋਲਾ ਮੁਹੱਲਾ ਸਿੰਗਲ ਯੂਜ ਪਲਾਸਟਿਕ ਮੁਕਤ ਐਂਡ ਜ਼ੀਰੋ ਵੇਸਟ ਟੂ ਲੈਂਡਫਿਲ ਵੱਜੋਂ ਮਨਾਏ ਜਾਣ ਦਾ ਉਪਰਾਲਾ ਕੀਤਾ ਜਾ ਰਿਹਾ: ਡਾ ਨਿੱਜਰ
ਭਗਵੰਤ ਮਾਨ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ਼ ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਚੰਡੀਗੜ੍ਹ, 5 ਮਾਰਚ : ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਸ੍ਰੀ ਆਨੰਦਪੁਰ ਸਾਹਿਬ (ਜ਼ਿਲ੍ਹਾ ਰੋਪੜ) ਵਿਖੇ ਹੋਲਾ ਮੁਹੱਲਾ ਮਹੋਤਸਵ 6 ਤੋਂ 8 ਮਾਰਚ ਤੱਕ ਸਿੰਗਲ ਯੂਜ ਪਲਾਸਟਿਕ ਮੁਕਤ (ਐਸਯੂਪੀ ਫਰੀ) ਐਂਡ ਜ਼ੀਰੋ ਵੇਸਟ ਟੂ ਲੈਂਡਫਿਲ ਵਜੋਂ ਮਨਾਏ ਜਾਣ ਦਾ ਉਪਰਾਲਾ ਕੀਤਾ ਜਾ ਰਿਹਾ ਹੈ। ਸਥਾਨਕ ਸਰਕਾਰਾਂ ਬਾਰੇ ਮੰਤਰੀ....
ਵਿਰੋਧੀ ਪਾਰਟੀਆਂ ਦਾ ਫਿਰਕੂ ਭਾਵਨਾਵਾਂ ਭੜਕਾ ਕੇ ਸਿਆਸੀ ਰੋਟੀਆਂ ਸੇਕਣ ਦਾ ਸੁਪਨਾ ਕਦੇ ਵੀ ਪੂਰਾ ਨਹੀਂ ਹੋਵੇਗਾ : ਭਗਵੰਤ ਮਾਨ 
ਪੰਜਾਬ ਦੇ ਆਪਸੀ ਭਾਈਚਾਰੇ ਵੱਲ ਬੁਰੀ ਨਜ਼ਰ ਨਾਲ ਦੇਖੇ ਕਿਸੇ ਦੀ ਹਿੰਮਤ ਨਹੀਂ : ਮੁੱਖ ਮੰਤਰੀ ਮੇਰੇ ਕੋਲ ਪੰਜਾਬ ਦੀ ਪਲ-ਪਲ ਦੀ ਜਾਣਕਾਰੀ ਹੈ-ਮੁੱਖ ਮੰਤਰੀ ਪੰਜਾਬ ਦੇ 3 ਕਰੋੜ ਲੋਕਾਂ ਨੂੰ ਭਰੋਸਾ ਦਿੰਦਿਆਂ ਵਿਰੋਧੀਆਂ 'ਤੇ ਵਰ੍ਹੇ ਮੁੱਖ ਮੰਤਰੀ ਭਗਵੰਤ ਮਾਨ ਚੰਡੀਗੜ੍ਹ, 4 ਮਾਰਚ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਵਿਰੋਧੀ ਪਾਰਟੀਆਂ 'ਤੇ ਫੁੱਟ ਪਾਊ ਸਿਆਸਤ ਕਰਨ ਦੀ ਕਰੜੀ ਆਲੋਚਨਾ ਕਰਦਿਆਂ ਕਿਹਾ ਕਿ ਵਿਰੋਧੀ ਪਾਰਟੀਆਂ ਦਾ ਫਿਰਕੂ ਭਾਵਨਾਵਾਂ ਭੜਕਾ ਕੇ ਸਿਆਸੀ ਰੋਟੀਆਂ ਸੇਕਣ ਦਾ ਸੁਪਨਾ....
ਫੂਡ ਪ੍ਰੋਸੈਸਿੰਗ ਹੱਬ ਵਜੋਂ ਉੱਭਰ ਰਿਹਾ ਹੈ, ਪੰਜਾਬ : ਚੇਤਨ ਸਿੰਘ ਜੌੜਾਮਾਜਰਾ
ਖੇਤੀ ਉਪਜ ਦਾ ਮੁੱਲ ਵਧਾਉਣਾ ਸਮੇਂ ਦੀ ਤਰਜੀਹੀ ਮੰਗ : ਫੂਡ ਪ੍ਰੋਸੈਸਿੰਗ ਮੰਤਰੀ ਭਵਿੱਖ ਵਿੱਚ ਪੰਜਾਬ ਬਣੇਗਾ ਫੂਡ ਪ੍ਰੋਸੈਸਿੰਗ ਹੱਬ : ਚੇਤਨ ਸਿੰਘ ਜੌੜਾਮਾਜਰਾ ਚੰਡੀਗੜ੍ਹ, 04 ਮਾਰਚ : ਨਾਲੇਜ ਚੈਂਬਰ ਆਫ ਕਾਮਰਸ ਐਂਡ ਇੰਡਸਟਰੀ ਆਫ ਇੰਡੀਆ (ਕੇ.ਸੀ.ਸੀ.ਆਈ.) ਵੱਲੋਂ ਅੱਜ ਚੰਡੀਗੜ ਵਿਖੇ ਫੂਡ ਪ੍ਰੋਸੈਸਿੰਗ ਅਤੇ ਐਗਰੀ ਬਿਜ਼ਨਸ ਕਾਨਫਰੰਸ ਦਾ ਆਯੋਜਨ ਕੀਤਾ ਗਿਆ। ਇਹ ਕਾਨਫਰੰਸ ਭਾਰਤ ਸਰਕਾਰ ਦੇ ਫੂਡ ਪ੍ਰੋਸੈਸਿੰਗ ਉਦਯੋਗ ਮੰਤਰਾਲੇ ਦੇ ਸਹਿਯੋਗ ਨਾਲ ਕਰਵਾਈ ਗਈ ਅਤੇ ਉਦੇਸ਼ ਪੰਜਾਬ ਵਿੱਚ ਫੂਡ ਪ੍ਰੋਸੈਸਿੰਗ....
ਬਾਲੀਵੁਡ ਐਕਟਰ ਸਲਮਾਨ ਖਾਨ ਸਿੱਧੂ ਅਤੇ ਮੂਸੇਵਾਲਾ ਦੇ ਮਾਤਾ-ਪਿਤਾ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ 
ਚੰਡੀਗੜ੍ਹ, 4 ਮਾਰਚ : ਬਾਲੀਵੁਡ ਐਕਟਰ ਸਲਮਾਨ ਖਾਨ ਸਿੱਧੂ ਅਤੇ ਮੂਸੇਵਾਲਾ ਦੇ ਮਾਤਾ-ਪਿਤਾ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਦੀ ਖ਼ਬਰ ਹੈ। ਮਿਲੀ ਜਾਣਕਾਰੀ ਅਨੁਸਾਰ ਤਿੰਨਾਂ ਨੂੰ 25 ਅਪ੍ਰੈਲ ਤੋਂ ਪਹਿਲਾਂ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਇਸ ਮਾਮਲੇ ਸਬੰਧੀ ਸਿੱਧੂ ਮੂਸੇਵਾਲਾ ਦੇ ਪਰਿਵਾਰ ਵੱਲੋਂ ਪੁਲਿਸ ਨੂੰ ਸ਼ਿਕਾਇਤ ਕੀਤੀ ਗਈ ਹੈ। ਸੂਤਰਾਂ ਤੋਂ ਪਤਾ ਲੱਗਾ ਹੈ ਕਿ ਇਹ ਧਮਕੀਆਂ ਰਾਜਸਥਾਨ ਦੇ ਜੋਧਪੁਰ ਸ਼ਹਿਰ ਦੇ ਆਸ-ਪਾਸ ਦੇ ਨੌਜਵਾਨਾਂ ਵੱਲੋਂ ਦਿੱਤੀਆਂ ਜਾ ਰਹੀਆਂ ਹਨ। ਇਸ ਦੇ ਨਾਲ ਹੀ ਇਹ ਵੀ....
ਵਿਜੀਲੈਂਸ ਬਿਊਰੋ ਨੇ ਏ.ਐਸ.ਆਈ. ਨੂੰ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਕੀਤਾ ਕਾਬੂ
ਚੰਡੀਗੜ੍ਹ, 4 ਮਾਰਚ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਸ਼ਨੀਵਾਰ ਨੂੰ ਥਾਣਾ ਤਲਵੰਡੀ ਸਾਬੋ, ਬਠਿੰਡਾ ਜਿਲੇ ਵਿੱਚ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਜਗਤਾਰ ਸਿੰਘ ਨੂੰ 15, 000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਪੁਲਿਸ ਮੁਲਾਜ਼ਮ ਨੂੰ ਜਨਕ ਰਾਜ ਵਾਸੀ ਮੇਨ ਬਜ਼ਾਰ ਤਲਵੰਡੀ ਸਾਬੋ ਦੀ ਸ਼ਿਕਾਇਤ 'ਤੇ ਗ੍ਰਿਫ਼ਤਾਰ ਕੀਤਾ ਗਿਆ....