ਪੰਜਾਬ

ਸੀਆਰਪੀਐਫ-ਆਰਏਐਫ ਦੀਆਂ 18 ਕੰਪਨੀਆਂ ਪੰਜਾਬ ਲਈ ਰਵਾਨਾ, ਜੀ-20 ਦੇ ਸਮਾਗਮਾਂ ਤੇ ਹੋਲੇ ਮੁਹੱਲੇ ਦੇ ਮੱਦੇਨਜ਼ਰ ਤਾਇਨਾਤ ਸੁਰੱਖਿਆ ਬਲ
ਚੰਡੀਗੜ੍ਹ, 3 ਮਾਰਚ : ਪੰਜਾਬ ਵਿੱਚ ਹੋਣ ਜਾ ਰਹੇ ਜੀ-20 ਦੇ ਵੱਖ-ਵੱਖ ਸਮਾਗਮਾਂ ਤੇ 8 ਤੋਂ 10 ਮਾਰਚ ਤੱਕ ਹੋਲੇ ਮੁਹੱਲੇ ਦੇ ਮੱਦੇਨਜ਼ਰ ਕੇਂਦਰ ਨੇ ਕੇਂਦਰੀ ਸੁਰੱਖਿਆ ਬਲਾਂ ਦੀਆਂ 18 ਕੰਪਨੀਆਂ ਪੰਜਾਬ ਵਿੱਚ ਤਾਇਨਾਤ ਕਰਨ ਦਾ ਫੈਸਲਾ ਕੀਤਾ ਹੈ। ਸੀਆਰਪੀਐਫ-ਆਰਏਐਫ ਦੀਆਂ 18 ਕੰਪਨੀਆਂ ਪੰਜਾਬ ਲਈ ਰਵਾਨਾ ਕਰ ਦਿੱਤੀਆਂ ਗਈਆਂ ਹਨ। ਪੰਜਾਬ ਵਿੱਚ 6 ਮਾਰਚ ਤੋਂ 16 ਮਾਰਚ ਤੱਕ 1900 ਦੇ ਕਰੀਬ ਕੇਂਦਰੀ ਸੁਰੱਖਿਆ ਮੁਲਾਜ਼ਮ ਤਾਇਨਾਤ ਰਹਿਣਗੇ। ਇਸ ਤੋਂ ਬਾਅਦ ਹਾਲਾਤ ਮੁਤਾਬਕ ਇਨ੍ਹਾਂ ਕੰਪਨੀਆਂ ਬਾਰੇ ਫੈਸਲਾ....
ਟਾਂਡਾ 'ਚ ਲੁਟੇਰਿਆ ਨੇ ਸਕੂਟੀ ਤੇ ਜਾ ਰਹੀ ਔਰਤ ਤੋਂ ਖੋਹਿਆ ਪਰਸ, ਵਾਪਰਿਆ ਹਾਦਸਾ, ਦੋ ਬੱਚਿਆਂ ਦੀ ਮੌਤ
ਟਾਂਡਾ, 03 ਮਾਰਚ : ਪੰਜਾਬ ਵਿੱਚ ਰੋਜ਼ਾਨਾ ਹੀ ਕਤਲ, ਕੁੱਟਮਾਰ, ਲੁੱਟਣ ਅਤੇ ਚੋਰੀ ਦੀਆਂ ਘਟਨਾਵਾਂ ਵਾਪਰਨ ਦੀਆਂ ਖ਼ਬਰਾਂ ਸਾਹਮਣੇ ਆਉਂਦੀਆਂ ਹਨ, ਜਿਸ ਕਾਰਨ ਲੋਕਾਂ ਵਿੱਚ ਸਹਿਮ ਦਾ ਮਾਹੌਲ ਹੈ। ਅੱਜ ਦੇਰ ਸ਼ਾਮ ਉਸ ਸਮੇਂ ਇੱਕ ਹਾਦਸਾ ਵਾਪਰ ਗਿਆ, ਜਦੋਂ ਦੋ ਮੋਟਰਸਾਈਕਲ ਸਵਾਰ ਲੁਟੇਰਿਆਂ ਵੱਲੋਂ ਇੱਕ ਸਕੂਟੀ ਸਵਾਰ ਔਰਤ ਤੋਂ ਪਰਸ ਖੋਹ ਲਿਆ, ਜਿਸ ਕਾਰਨ ਸਕੂਟੀ ਅੱਗੇ ਜਾ ਰਹੇ ਟਰੈਕਟਰ-ਟਰਾਲੀ ਨਾਲ ਟਕਰਾ ਗਈ ਤੇ ਇਸ ਹਾਦਸੇ ‘ਚ ਸਕੂਟੀ ਤੇ ਸਵਾਰ ਦੋ ਬੱਚਿਆਂ ਦੀ ਮੌਤ ਹੋ ਗਈ ਜਦੋਂ ਕਿ ਸਕੂਟੀ ਚਾਲਕ ਦੇ ਜਖ਼ਮੀ....
ਰਾਜਪਾਲ ਨੂੰ ‘ਮੇਰੀ ਸਰਕਾਰ’ ਕਹਿਣ ਲਈ ਮਜਬੂਰ ਕੀਤਾ ਗਿਆ : ਰਾਜਾ ਵੜਿੰਗ
ਚੰਡੀਗੜ੍ਹ, 03 ਮਾਰਚ : ਅੱਜ ਸ਼ੁਰੂ ਹੋਏ ਬੱਜਟ ਸ਼ੈਸ਼ਨ ਸਮੇਂ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਆਪਣੇ ਭਾਸ਼ਣ ਦੌਰਾਨ ‘ਮੇਰੀ ਸਰਕਾਰ’ ਕਹਿਣ ਤੇ ਹੋਏ ਹੰਗਾਮੇ ਤੋਂ ਬਾਅਦ ਮੀਡੀਆ ਨਾਲ ਗੱਲ ਕਰਦੇ ਹੋਏ ਵੱਖ ਵੱਖ ਵਿਧਾਇਕਾਂ ਨੇ ਕੀ ਕਿਹਾ ਆਓ ਜਾਣਦੇ ਹਾਂ : ਸਾਨੂੰ ਆਪਣੀ ਆਈਡੈਂਟਿਟੀ ਬਣਾਉਣ ਲਈ ਪ੍ਰਾਈਵੇਟ ਮੈਂਬਰਜ਼ ਬਿੱਲ ਲਿਆਉਣਾ ਅਤਿ ਜਰੂਰੀ ਹੈ : ਸੁਖਪਾਲ ਸਿੰਘ ਖਹਿਰਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਵਿਰੋਧੀ ਧਿਰ ਦੇ ਨੇਤਾ ਅਤੇ ਮੈਂ ਦੋਵੇਂ ਮਿਲ ਕੇ ਮੰਗ ਕੀਤੀ ਸੀ ਕਿ ਪੰਜਾਬ ਵਿੱਚ....
ਕੱਚੇ ਅਧਿਆਪਕਾਂ ਅਤੇ ਮੁਲਾਜ਼ਮਾਂ ਨੂੰ ਪੱਕੇ ਕਰਨ ਸਬੰਧੀ ਕਾਰਵਾਈ ਦੀ ਪ੍ਰਗਤੀ ਦੀ ਕੀਤੀ ਸਮੀਖਿਆ
ਚੰਡੀਗੜ੍ਹ, 03 ਮਾਰਚ : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ ਵਿਭਾਗ ਵਿਚ ਕੰਮ ਕਰਦੇ ਕੱਚੇ ਅਧਿਆਪਕਾਂ ਅਤੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦਾ ਕੰਮ ਜਲਦ ਮੁਕੰਮਲ ਕਰਨ ਦੇ ਹੁਕਮ ਦਿੱਤੇ ਹਨ। ਅੱਜ ਇਥੇ ਸਕੂਲ ਸਿੱਖਿਆ ਵਿਭਾਗ ਵਲੋਂ ਕੱਚੇ ਅਧਿਆਪਕਾਂ ਅਤੇ ਮੁਲਾਜ਼ਮਾਂ ਨੂੰ ਪੱਕੇ ਕਰਨ ਸਬੰਧੀ ਬਣਾਈ ਕਮੇਟੀ ਦੇ ਮੈਂਬਰਾਂ ਨਾਲ ਮੀਟਿੰਗ ਦੌਰਾਨ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਅਗਵਾਈ ਵਾਲੀ....
ਅਸੀਂ ਸਿੱਖਿਆ ਕ੍ਰਾਂਤੀ ਦੇ ਆਪਣੇ ਟੀਚੇ ਵੱਲ ਅੱਗੇ ਵੱਧ ਰਹੇ ਹਾਂ : ਮੁੱਖ ਮੰਤਰੀ ਭਗਵੰਤ ਮਾਨ
ਚੰਡੀਗੜ੍ਹ, 3 ਮਾਰਚ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਸੂਬਾ ਸਿੱਖਿਆ ਖੇਤਰ ਵਿੱਚ ਕ੍ਰਾਂਤੀਕਾਰੀ ਤਬਦੀਲੀ ਦਾ ਗਵਾਹ ਬਣੇਗਾ ਜਿਸ ਨਾਲ ਵਿਦਿਆਰਥੀ ਆਪਣੇ ਉੱਜਵਲ ਭਵਿੱਖ ਦੀ ਸਿਰਜਣਾ ਕਰ ਸਕਣਗੇ। ਇੱਥੇ ਮਗਸੀਪਾ ਵਿਖੇ ਅਧਿਆਪਕਾਂ ਦੇ ਦੂਜੇ ਬੈਚ ਨੂੰ ਸਿੰਗਾਪੁਰ ਸਿਖਲਾਈ ਲਈ ਹਰੀ ਝੰਡੀ ਦਿਖਾ ਕੇ ਰਵਾਨਾ ਕਰਨ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਸਿਖਲਾਈ ਦੌਰਾਨ ਇਨ੍ਹਾਂ ਅਧਿਆਪਕਾਂ ਨੂੰ ਵਿਦੇਸ਼ਾਂ ਵਿੱਚ ਪ੍ਰਚਲਿਤ ਆਧੁਨਿਕ ਅਧਿਆਪਨ ਅਭਿਆਸਾਂ ਦੀ ਸਿਖਲਾਈ ਦਿੱਤੀ ਜਾਵੇਗੀ। ਉਨ੍ਹਾਂ ਕਿਹਾ....
ਸਰਕਾਰ ਵਲੋਂ ਉਸਾਰੀ ਕਿਰਤੀਆਂ ਨੂੰ ਸਰਕਾਰੀ ਸਕੀਮਾਂ ਦੀ ਜਾਣਕਾਰੀ ਅਤੇ ਰਜਿਸ੍ਰਟੇਸ਼ਨ ਲਈ 11 ਮਹੀਨਿਆਂ ਦੌਰਾਨ 655 ਜਾਗਰੂਕਤਾ ਕੈਂਪ ਆਯੋਜਿਤ ਕੀਤੇ।
ਚੰਡੀਗੜ੍ਹ, 03 ਫਰਵਰੀ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ। ਇਸ ਦਿਸ਼ਾ ਵਿੱਚ ਕੰਮ ਕਰਦੇ ਹੋਏ ਕਿਰਤ, ਸਿਕਾਇਤ ਨਿਵਾਰਣ, ਨਿਵੇਸ਼ ਪ੍ਰੋਤਸਾਹਨ, ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ, ਅਤੇ ਪ੍ਰਾਹੁਣਚਾਰੀ ਮੰਤਰੀ ਅਨਮੋਲ ਗਗਨ ਮਾਨ ਨੇ ਦੱਸਿਆ ਕਿ ਸੂਬਾ ਸਰਕਾਰ ਵਲੋਂ ਉਸਾਰੀ ਕਿਰਤੀਆਂ ਨੂੰ ਸਰਕਾਰੀ ਸਕੀਮਾਂ ਦੀ ਜਾਣਕਾਰੀ ਦੇਣ ਅਤੇ ਰਜਿਸ੍ਰਟੇਸ਼ਨ ਕਰਨ ਲਈ ਪਿਛਲੇ 11 ਮਹੀਨਿਆਂ ਦੌਰਾਨ 655 ਜਾਗਰੂਕਤਾ ਕੈਂਪ ਆਯੋਜਿਤ ਕੀਤੇ। ਇਸ....
ਅਸੀਂ ਪੜ੍ਹਨ ਤੇ ਪੜ੍ਹਾਉਣ ਦੇ ਪੁਰਾਣੇ ਤਰੀਕਿਆਂ ਨੂੰ ਬਦਲਾਂਗੇ, ਉਹ ਹੁਣ ਕੰਮ ਸ਼ੁਰੂ ਹੋ ਚੁੱਕਿਆ ਹੈ : ਮੁੱਖ ਮੰਤਰੀ ਮਾਨ
ਮੁੱਖ ਮੰਤਰੀ ਮਾਨ ਨੇ ਦੱਸਿਆ, ਵਿਦੇਸ਼ ’ਚ ਟ੍ਰੇਨਿੰਗ ਲੈਣ ਜਾਣ ਵਾਲੇ ਪ੍ਰਿੰਸੀਪਲਾਂ ਦੀ ਚੋਣ ਕਿਸ ਢੰਗ ਨਾਲ ਕੀਤੀ ਜਾਂਦੀ ਹੈ ਚੰਡੀਗੜ੍ਹ, 3 ਮਾਰਚ : ਪੰਜਾਬ ਦੀ ਸਿੱਖਿਆ ਪ੍ਰਣਾਲੀ ਨੂੰ ਸੁਧਾਰਨ ਲਈ ਪੰਜਾਬ ਸਰਕਾਰ ਵੱਲੋਂ ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਸਿਖਲਾਈ ਦਿੱਤੀ ਜਾ ਰਹੀ ਹੈ। ਅੱਜ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਚੰਡੀਗੜ੍ਹ ਤੋਂ ਸਕੂਲ ਪ੍ਰਿੰਸੀਪਲਾਂ ਦੇ ਦੂਜੇ ਬੈਚ ਨੂੰ ਸਿੰਗਾਪੁਰ ਵਿੱਚ ਸਿਖਲਾਈ ਲਈ ਰਵਾਨਾ ਕੀਤਾ। ਅੱਜ ਸੈਕਟਰ-26 ਸਥਿਤ ਮਹਾਤਮਾ ਗਾਂਧੀ ਇੰਸਟੀਚਿਊਟ ਆਫ਼ ਪਬਲਿਕ....
ਵਿਧਾਨ ਸਭਾ ’ਚ ਕਾਂਗਰਸ ਨੇ ਰਾਜਪਾਲ ਦੇ ਭਾਸ਼ਣ ’ਚ ਕੀਤਾ ਹੰਗਾਮਾ 
ਚੰਡੀਗੜ੍ਹ, 3 ਮਾਰਚ : ਪੰਜਾਬ ਵਿਧਾਨ ਸਭਾ ਦੇ ਅੱਜ ਸ਼ੁਰੂ ਹੋਏ ਬਜਟ ਸੈਸ਼ਨ ਵਿਚ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਜਦੋਂ ਭਾਸ਼ਣ ਦੇ ਰਹੇ ਸਨ ਤਾਂ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਹੰਗਾਮਾ ਕਰ ਦਿੱਤਾ। ਉਹਨਾਂ ਪ੍ਰਿੰਸੀਪਲਾਂ ਨੂੰ ਸਿੰਗਾਪੁਰ ਵਿਚ ਟਰੇਨਿੰਗ ਲਈ ਭੇਜਣ ਦਾ ਮੁੱਦਾ ਚੁੱਕਦਿਆਂ ਕਿਹਾ ਕਿ ਤੁਸੀਂ ’ਮੇਰੀ ਸਰਕਾਰ’ ਸ਼ਬਦ ਦੀ ਵਰਤੋਂ ਕਰ ਰਹੇ ਹੋ, ਕੀ ਤੁਹਾਨੂੰ ਜਾਣਕਾਰੀ ਦੇ ਦਿੱਤੀ ਹੈ ? ਤਾਂ ਇਸ ’ਤੇ ਰਾਜਪਾਲ ਨੇ ਕਿਹਾ ਕਿ ਸੱਚ ਨੂੰ ਕੋਈ ਡਰ ਨਹੀਂ ਹੈ, ਉਹ ਉਮੀਦ ਕਰਦੇ ਹਨ ਕਿ....
ਵਿਧਾਨ ਸਭਾ ਦੇ ਬੱਜਟ ਸ਼ੈਸ਼ਨ ‘ਚ ਮੀਡੀਆ ਤੇ ਪਬੰਦੀ ਨਿੰਦਣਯੋਗ : ਪ੍ਰਧਾਨ ਬਾਦਲ 
ਚੰਡੀਗੜ੍ਹ, 03 ਮਾਰਚ : ਵਿਧਾਨ ਸਭਾ ਦੇ ਬੱਜਟ ਸ਼ੈਸ਼ਨ ‘ਚ ਰੋਜਾਨਾ ਅਜੀਤ ਅਤੇ ਪੀਟੀਸੀ ਨਿਊਜ ਤੇ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪਾਬੰਦੀ ਲਗਾਉਣਾ ਨਿੰਦਣਯੋਗ ਹੈ, ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਇੱਕ ਪੋਸਟ ਸ਼ਾਂਝੀ ਕੀਤੀ ਹੈ। ਉਨ੍ਹਾਂ ਲਿਖਿਆ ਕਿ ਮੀਡੀਆ ਰੋਜ਼ਾਨਾ ਅਜੀਤ, ਪੀਟੀਸੀ ਨਿਊਜ ਨੂੰ ਵਿਧਾਨ ਸਭਾ ਦੀ ਕਾਰਵਾਈ ਨੂੰ ਕਵਰ ਕਰਨ ਤੇ ਪਾਬੰਦੀ ਲਗਾਉਣਾ ਪ੍ਰੈਸ ਦੀ ਆਜ਼ਾਦੀ ਤੇ ਵੱਡਾ ਹਮਲਾ ਹੈ। ਜੋ ਐਮਰਜੈਂਸੀ ਦੇ ਦਿਨਾਂ ਦੀ ਯਾਦ....
ਪੰਜਾਬ ਮੰਡੀ ਬੋਰਡ 4 ਬੈਂਕਾਂ ਦਾ ਹੋਇਆ ਡਿਫਾਲਟਰ, ਕੇਂਦਰ ਨੇ ਜਾਰੀ ਨਹੀਂ ਕੀਤਾ ਪੰਜਾਬ ਦਾ ਆਰਡੀਐਫ : ਧਾਲੀਵਾਲ
ਚੰਡੀਗੜ੍ਹ, 02 ਮਾਰਚ : ਪੰਜਾਬ ਨੂੰ ਕੇਂਦਰ ਸਰਕਾਰ ਵੱਲੋਂ ਵੱਡਾ ਝਟਕਾ ਦਿੱਤਾ ਗਿਆ ਹੈ। ਦਰਅਸਲ ਹੁਣ ਕੇਂਦਰ ਵੱਲੋਂ ਦਿਹਾਤੀ ਵਿਕਾਸ ਫ਼ੰਡ ਰੋਕਣ ਕਰ ਕੇ ਪੰਜਾਬ ਮੰਡੀ ਬੋਰਡ ਵਿੱਤੀ ਸੰਕਟ ਵਿੱਚ ਘਿਰ ਗਿਆ ਹੈ। ਸੂਤਰਾਂ ਵੱਲੋਂ ਮਿਲੀ ਜਾਣਕਾਰੀ ਦੇ ਮੁਤਾਬਕ ਪੰਜਾਬ ਮੰਡੀ ਬੋਰਡ ਚਾਰ ਬੈਂਕਾਂ ਤੋਂ ਲਏ ਕਰਜ਼ੇ ਦੀ ਕਿਸ਼ਤ ਵਾਪਸ ਨਹੀਂ ਮੋੜ ਸਕਿਆ। ਪਿਛਲੇ ਸਾਲ ਦਸੰਬਰ ਮਹੀਨੇ ਦੀ ਕਿਸ਼ਤ ਵਾਪਸ ਨਾ ਮੋੜਨ ਦੇ ਕਾਰਨ ਪੰਜਾਬ ਮੰਡੀ ਬੋਰਡ ਹੁਣ ਡਿਫਾਲਟਰ ਹੋ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਪੰਜਾਬ ਮੰਡੀ ਬੋਰਡ ਨੇ....
ਕ੍ਰਸਨਾ ਡਾਇਗਨੌਸਟਿਕਸ ਲੈਬ ਨੇ ਆਮ ਆਦਮੀ ਕਲੀਨਿਕਾਂ ਵਿੱਚ ਸੇਵਾਵਾਂ ਦੇਣ ਤੋਂ ਕੀਤਾ ਮਨਾਂ
ਚੰਡੀਗੜ੍ਹ, 02 ਮਾਰਚ : ਪੰਜਾਬ ਵਿੱਚ ਚੱਲ ਰਹੇ 500 ਆਮ ਆਦਮੀ ਕਲੀਨਿਕਾਂ ਵਿੱਚ ਟੈਸਟ ਸੇਵਾਵਾਂ ਦੇਣ ਵਾਲੀ ਕ੍ਰਸਨਾ ਡਾਇਗਨੌਸਟਿਕਸ ਲੈਬ ਨੇ ਆਮ ਆਦਮੀ ਕਲੀਨਿਕਾਂ ਵਿੱਚ ਮੁਫਤ ਸੇਵਾਵਾਂ ਦੇਣ ਤੋਂ ਮਨਾਂ ਕਰ ਦਿੱਤਾ ਹੈ।ਸਿਹਤ ਤੇ ਪਰਿਵਾਰ ਭਲਾਰੀ ਪੰਜਾਬ ਦੇ ਡਾਇਰੈਕਟਰ ਨੇ ਇਸ ਸਬੰਧੀ ਸੂਬੇ ਭਰ ਦੇ ਸਿਵਲ ਸਰਜਨਾਂ ਨੂੰ ਹੁਕਮ ਭੇਜ ਕੇ ਜਾਣਕਾਰੀ ਦਿੱਤੀ ਹੈ। ਜਿਸ ਵਿੱਚ ਸਾਫ ਲਿਖਿਆ ਹੈ ਕਿ ‘‘ਕ੍ਰਸਨਾ ਡਾਇਗਨੌਸਟਿਕਸ’’, ਜੋ ਆਮ ਆਦਮੀ ਕਲੀਨਿਕਾਂ ਵਿੱਚ ਸੇਵਾਵਾਂ ਪ੍ਰਦਾਨ ਕਰਦੀ ਹੈ, ਉਸ ਨੇ 16 ਫਰਵਰੀ 2023....
ਪੰਜਾਬ ਦੇ 30 ਸਕੂਲਾਂ ਦੇ ਪ੍ਰਿੰਸੀਪਲ 4 ਮਾਰਚ ਨੂੰ ਸਿਖਲਾਈ ਲਈ ਜਾਣਗੇ ਸਿੰਗਾਪੁਰ : ਹਰਜੋਤ ਸਿੰਘ ਬੈਂਸ 
ਚੰਡੀਗੜ੍ਹ, 2 ਮਾਰਚ : ਪੰਜਾਬ ਦੇ 30 ਸਕੂਲਾਂ ਦੇ ਪ੍ਰਿੰਸੀਪਲ 4 ਮਾਰਚ ਨੂੰ ਸਿਖਲਾਈ ਲਈ ਸਿੰਗਾਪੁਰ ਜਾਣਗੇ। ਇਹ ਸਿਖਲਾਈ 11 ਮਾਰਚ ਤੱਕ ਚੱਲੇਗੀ। ਇਹ ਜਾਣਕਾਰੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਵੀਰਵਾਰ ਨੂੰ ਟਵੀਟ ਕਰਕੇ ਦਿੱਤੀ। ਉਨ੍ਹਾਂ ਕਿਹਾ ਕਿ ਸਾਡਾ ਉਦੇਸ਼ ਸਕੂਲਾਂ ਵਿੱਚ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣਾ ਹੈ ਜਿਸ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ।ਇਸ ਤੋਂ ਪਹਿਲਾਂ ਫਰਵਰੀ ਦੇ ਸ਼ੁਰੂ ਵਿੱਚ ਪ੍ਰਿੰਸੀਪਲਾਂ ਦਾ ਇੱਕ ਗਰੁੱਪ ਸਿੰਗਾਪੁਰ ਤੋਂ ਸਿਖਲਾਈ ਲੈ ਕੇ ਆਇਆ ਸੀ ਪਰ ਇਸ ਨੂੰ....
31 ਮਾਰਚ ਤੱਕ ਆਮ ਆਦਮੀ ਕਲੀਨਿਕ 142 ਲੋਕ ਅਰਪਣ ਕੀਤੇ ਜਾਣਗੇ : ਵਿਜੈ ਕੁਮਾਰ ਜੰਜੂਆ
ਚੰਡੀਗੜ੍ਹ, 2 ਮਾਰਚ : ਪੰਜਾਬ ਦੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਪ੍ਰਤੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਪੰਜਾਬ ਦੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨੇ ਅੱਜ ਕਿਹਾ ਕਿ 31 ਮਾਰਚ ਤੱਕ 142 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ ਜਾਣਗੇ। ਮੁੱਖ ਸਕੱਤਰ ਨੇ ਇਨ੍ਹਾਂ ਕਲੀਨਿਕਾਂ ਨੂੰ ਖੋਲ੍ਹਣ ਦਾ ਜਾਇਜ਼ਾ ਲੈਣ ਸਬੰਧੀ ਕੀਤੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਇਹ ਕਲੀਨਿਕ ਲੋਕਾਂ ਨੂੰ ਮਿਆਰੀ....
ਮੁੱਖ ਮੰਤਰੀ ਵੱਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ, ਸਰਹੱਦ ਪਾਰੋਂ ਨਸ਼ਿਆਂ ਅਤੇ ਹਥਿਆਰਾਂ ਦੀ ਸਪਲਾਈ ਲਈ ਡਰੋਨ ਦੀ ਵਰਤੋਂ ਬਾਰੇ ਕਰਵਾਇਆ ਜਾਣੂ 
ਸਰਹੱਦ ਪਾਰ ਦੀ ਚੁਣੌਤੀ ਦਾ ਸਾਹਮਣਾ ਕਰਨ ਲਈ ਕੇਂਦਰ ਅਤੇ ਸੂਬਾ ਸਰਕਾਰਾਂ ਦਰਮਿਆਨ ਬਿਹਤਰ ਤਾਲਮੇਲ ਦੀ ਲੋੜ 'ਤੇ ਜ਼ੋਰ ਪੰਜਾਬ ਕੇਡਰ ਦੇ ਅਧਿਕਾਰੀ ਦੀ ਐਸ.ਐਸ.ਪੀ. ਚੰਡੀਗੜ੍ਹ ਵਜੋਂ ਨਿਯੁਕਤੀ ਦਾ ਮੁੱਦਾ ਚੁੱਕਿਆ ਕੇਂਦਰੀ ਗ੍ਰਹਿ ਮੰਤਰੀ ਕੋਲ ਆਰ.ਡੀ.ਐਫ. ਦੇ ਬਕਾਏ ਦਾ ਮੁੱਦਾ ਉਠਾਇਆ ਨਵੀਂ ਦਿੱਲੀ, 2 ਮਾਰਚ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਸਰਹੱਦ ਪਾਰੋਂ ਨਸ਼ਿਆਂ ਅਤੇ ਹਥਿਆਰਾਂ ਦੀ ਸਪਲਾਈ ਨੂੰ ਰੋਕਣ ਲਈ ਫ਼ਰਾਖ਼ਦਿਲੀ ਨਾਲ ਫੰਡ ਅਲਾਟ ਕਰਨ ਦੀ....
ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ ਵੱਲੋਂ "ਭਾਰਤ ਦੀ ਸ਼ਾਨ ਡਾਇਮੰਡ ਐਵਾਰਡ" ਜੇਤੂ ਦਲੇਰ ਖ਼ਾਲਸਾ ਗੱਤਕਾ ਗਰੁੱਪ ਸਨਮਾਨਿਤ
ਚੰਡੀਗੜ੍ਹ, 2 ਮਾਰਚ : ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ ਵੱਲੋਂ "ਭਾਰਤ ਦੀ ਸ਼ਾਨ ਡਾਇਮੰਡ ਐਵਾਰਡ" ਜੇਤੂ ਇੰਟਰਨੈਸ਼ਨਲ ਦਲੇਰ ਖ਼ਾਲਸਾ ਗੱਤਕਾ ਗਰੁੱਪ ਦੇ ਮੈਂਬਰਾਂ ਦਾ ਉਚੇਚਾ ਸਨਮਾਨ ਕੀਤਾ ਗਿਆ। ਡਿਪਟੀ ਸਪੀਕਰ ਨੇ ਦੇਸ਼ਾਂ-ਵਿਦੇਸ਼ਾਂ ਵਿੱਚ ਧਾਕ ਜਮਾਉਣ ਅਤੇ ਵੱਕਾਰੀ ਸਨਮਾਨ ਪ੍ਰਾਪਤ ਕਰਨ ਵਾਲੇ ਗੱਤਕਾ ਗਰੁੱਪ ਦੇ ਮੈਂਬਰਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਭਾਰਤ ਦੀ ਸ਼ਾਨ ਐਵਾਰਡ ਅਤੇ ਡਾਇਮੰਡ ਜੇਤੂ ਗੱਤਕਾ ਗਰੁੱਪ ਨੇ ਪੰਜਾਬ ਦੀ ਸ਼ਾਨ ਵਧਾਈ ਹੈ ਜਿਸ ਲਈ ਸਮੂਹ ਮੈਂਬਰ ਵਧਾਈ ਦੇ....