ਚੰਡੀਗੜ੍ਹ/ਪੂਨੇ, 28 ਫਰਵਰੀ : ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਮਹਾਂਰਾਸ਼ਟਰ ਦੇ ਪੂਨੇ ਵਿਖੇ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰਾਲੇ ਵੱਲੋਂ ਸਮਾਜਿਕ ਨਿਆਂ ਸਬੰਧੀ ਕਰਵਾਈ ਗਈ ਦੋ ਰੋਜ਼ਾ ਵਰਕਸ਼ਾਪ ਵਿੱਚ ਹਿੱਸਾ ਲਿਆ। ਇਹ ਵਰਕਸ਼ਾਪ ਮਿਤੀ 28 ਫਰਵਰੀ ਤੋਂ 1 ਮਾਰਚ ਤੱਕ ਆਯੋਜਿਤ ਕੀਤੀ ਗਈ ਹੈ। ਇਸ ਦੋ ਰੋਜ਼ਾ ਵਰਕਸ਼ਾਪ ਵਿੱਚ ਭਾਰਤ ਦੇ ਵੱਖ-ਵੱਖ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਵੱਖ-ਵੱਖ ਮੰਤਰੀਆਂ ਅਤੇ ਅਧਿਕਾਰੀਆਂ ਨੇ ਸ਼ਮੂਲੀਅਤ ਕੀਤੀ।....
ਪੰਜਾਬ
ਚੰਡੀਗੜ੍ਹ, 28 ਫਰਵਰੀ : ਪੰਜਾਬ ਦੇ ਸਾਰੇ ਸਕੂਲਾਂ ਦਾ ਸਮਾਂ ਬਦਲਿਆ ਗਿਆ ਹੈ। ਇਸ ਸਬੰਧੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਇਸ ਸਬੰਧੀ ਟਵੀਟ ਕਰਕੇ ਦੱਸਿਆ ਹੈ। ਹਰਜੋਤ ਸਿੰਘ ਬੈਂਸ ਨੇ ਦੱਸਿਆ ਭਲਕੇ 1 ਮਾਰਚ 2023 ਤੋਂ 31 ਮਾਰਚ 2023 ਤੱਕ ਪੰਜਾਬ ਰਾਜ ਦੇ ਸਮੂਹ ਸਕੂਲ ਸਵੇਰੇ 8:30 ਵਜੇ ਖੁੱਲ੍ਹਣਗੇ। ਪ੍ਰਾਇਮਰੀ ਸਕੂਲਾਂ ਵਿੱਚ ਬਾਅਦ ਦੁਪਹਿਰ 2:30 ਵਜੇ ਸਾਰੀ ਛੁੱਟੀ ਹੋਵੇਗੀ ਜਦਕਿ ਮਿਡਲ/ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ 2:50 ‘ਤੇ ਸਾਰੀ ਛੁੱਟੀ ਹੋਵੇਗੀ।
ਚੰਡੀਗੜ੍ਹ, 28 ਫਰਵਰੀ : ਸੂਬੇ ਵਿੱਚ ਤਕਨੀਕੀ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਲਈ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ (ਆਈ.ਟੀ.ਆਈ.), ਰੂਪਨਗਰ ਨੇ ਕਲਾਸ ਇੰਡੀਆ ਪ੍ਰਾਈਵੇਟ ਲਿਮਟਿਡ ਨਾਲ ਇੱਕ ਸਮਝੌਤਾ ਸਹੀਬੱਧ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਤਕਨੀਕੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਦੂਰਅੰਦੇਸ਼ੀ ਅਗਵਾਈ ਹੇਠ ਵਿਭਾਗ ਪੰਜਾਬ ਵਿੱਚ ਤਕਨੀਕੀ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਵਚਨਬੱਧ ਹੈ। ਸ. ਬੈਂਸ ਨੇ ਦੱਸਿਆ ਕਿ ਕਲਾਸ....
ਚੰਡੀਗੜ, 28 ਫਰਵਰੀ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਤਹਿਸੀਲ ਕੇਂਦਰੀ, ਲੁਧਿਆਣਾ ਵਿਖੇ ਤਾਇਨਾਤ ਵਸੀਕਾ ਨਵੀਸ ਨਿਤਿਨ ਦੱਤ ਨੂੰ 20, 000 ਰੁਪਏ ਦੀ ਰਿਸ਼ਵਤ ਮੰਗਣ ਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਵਸੀਕਾ ਨਵੀਸ ਨੂੰ ਭੁਪੇਸ਼ ਜੋਸ਼ੀ, ਵਾਸੀ ਚੰਦਰ ਨਗਰ, ਲੁਧਿਆਣਾ ਸ਼ਹਿਰ ਦੀ ਸ਼ਿਕਾਇਤ 'ਤੇ ਗ੍ਰਿਫਤਾਰ ਕੀਤਾ ਗਿਆ ਹੈ। ਹੋਰ ਜਾਣਕਾਰੀ ਦਿੰਦਿਆਂ....
ਚੰਡੀਗੜ੍ਹ, 28 ਫਰਵਰੀ : ਸੂਬੇ ਦੇ ਨੌਜਵਾਨਾਂ ਨੂੰ ਸੇਧਹੀਣ ਕਰਨ ਲਈ ਪਿਛਲੀਆਂ ਸਰਕਾਰਾਂ ਦੀ ਆਲੋਚਨਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ 26, 797 ਤੋਂ ਵੱਧ ਨਿਯੁਕਤੀ ਪੱਤਰ ਦੇ ਕੇ ਨੌਜਵਾਨਾਂ ਨੂੰ ਕਮਾਊ ਬਣਾਇਆ ਹੈ ਤਾਂ ਕਿ ਉਨ੍ਹਾਂ ਨੂੰ ਸੂਬੇ ਦੀ ਸਮਾਜਿਕ-ਆਰਥਿਕ ਤਰੱਕੀ ਵਿੱਚ ਸਰਗਰਮ ਭਾਈਵਾਲ ਬਣਾਇਆ ਜਾਵੇ। ਨਵੇਂ ਭਰਤੀ ਹੋਏ ਵੈਟਰਨਰੀ ਅਫ਼ਸਰਾਂ ਨੂੰ ਨਿਯੁਕਤੀ ਪੱਤਰ ਸੌਂਪਦਿਆਂ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ....
3 ਮਾਰਚ ਤੋਂ ਵਿਧਾਨ ਸਭਾ ਬਜਟ ਹੋਵੇਗਾ ਸ਼ੁਰੂ ਚੰਡੀਗੜ੍ਹ, 28 ਫਰਵਰੀ : ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਬਲਾਉਣ ਲਈ ਪੰਜਾਬ ਦੇ ਰਾਜਪਾਲ ਨੇ ਮਨਜ਼ੂਰੀ ਦੇ ਦਿੱਤੀ ਹੈ। ਇਹ ਜਾਣਕਾਰੀ ਅੱਜ ਸੁਪਰੀਮ ਕੋਰਟ ਵਿੱਚ ਸੁਣਵਾਈ ਦੌਰਾਨ ਪੰਜਾਬ ਦੇ ਰਾਜਪਾਲ ਦੇ ਵਕੀਲ ਵੱਲੋਂ ਜਾਣਕਾਰੀ ਦਿੱਤੀ ਗਈ। ਵਿਧਾਨ ਸਭਾ ਬਜਟ ਹੁਣ 3 ਮਾਰਚ ਤੋਂ ਸ਼ੁਰੂ ਹੋਵੇਗਾ। ਜ਼ਿਕਰਯੋਗ ਹੈ ਕਿ ਰਾਜਪਾਲ ਵੱਲੋਂ ਪੰਜਾਬ ਵਿਧਾਨ ਸਭਾ ਦਾ ਸੈਸ਼ਨ ਬਲਾਉਣ ਦੀ ਇਜਾਜ਼ਤ ਦੇਣ ਤੋਂ ਮਨ੍ਹਾਂ ਕੀਤੇ ਜਾਣ ਬਾਅਦ ਹੁਣ ਪੰਜਾਬ ਸਰਕਾਰ ਵੱਲੋਂ ਸੁਪਰੀਮ ਕੋਰਟ....
ਚੰਡੀਗੜ੍ਹ, 27 ਫਰਵਰੀ : ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਵਾਰ ਫਿਰ ਪੰਜਾਬ ਕਾਂਗਰਸ ਅਤੇ ਭਾਜਪਾ ਆਗੂਆਂ ‘ਤੇ ਤਿੱਖਾ ਹਮਲਾ ਕੀਤਾ ਹੈ ਮੁੱਖ ਮੰਤਰੀ ਮਾਨ ਨੇ ਟਵੀਟ ਕਰਦਿਆਂ ਲਿਖਿਆ ਕਿ ਕੈਪਟਨ ਅਮਰਿੰਦਰ ਸਿੰਘ, ਕੇਵਲ ਸਿੰਘ ਢਿੱਲੋਂ, ਬਲਬੀਰ ਸਿੰਘ ਸਿੱਧੂ, ਫ਼ਤਿਹ ਜੰਗ ਬਾਜਵਾ, ਰਾਜ ਕੁਮਾਰ ਵੇਰਕਾ, ਗੁਰਪ੍ਰੀਤ ਕਾਂਗੜ, ਰਾਣਾ ਸੋਢੀ ਸਾਰੇ ਕਾਂਗਰਸ ਤੋਂ ਭਾਜਪਾ ਆਗੂ ਹੋਏ ਅੱਜ ਕੱਲ ਅਕਸਰ ਪੰਜਾਬ ਦੇ ਰਾਜਪਾਲ ਦੇ ਘਰ ਦੇ ਨੇੜੇ-ਤੇੜੇ ਦੇਖੇ ਜਾ ਸਕਦੇ ਹਨ। ਪੰਜਾਬ ‘ਚ ਗਵਰਨਰ ਰਾਜ ਦੀ ਗੱਲ ਕਰ ਰਹੇ ਹਨ।....
ਚੰਡੀਗੜ੍ਹ, 27 ਫਰਵਰੀ : ਐਚ.ਆਈ.ਵੀ./ਏਡਜ਼ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਅਤੇ ਸੰਕਰਮਿਤ ਲੋਕਾਂ ਨੂੰ ਢੁਕਵਾਂ ਇਲਾਜ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਪੰਜਾਬ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਡਾ.ਬੀ.ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸ, ਫੇਜ਼-6, ਮੋਹਾਲੀ ਤੋਂ 11 ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਪੰਜਾਬ ਸਟੇਟ ਏਡਜ਼ ਕੰਟਰੋਲ ਸੋਸਾਇਟੀ ਅਤੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਸਾਂਝੇ ਤੌਰ ‘ਤੇ ਇੱਕ ਮਹੀਨਾ ਚੱਲਣ ਵਾਲੀ ਇਸ....
ਪੱਟੀ, 27 ਫਰਵਰੀ : ਸੂਬੇ ਦੇ ਦਿਨ ਬਦਿਨ ਹਲਾਤ ਖਰਾਬ ਹੁੰਦੇ ਦਿਖਾਈ ਦੇ ਰਹੇ ਹਨ, ਆੲ ਦਿਨ ਕੋਈ ਨਾ ਕੋਈ ਕਤਲ ਦੀ ਘਟਨਾਂ ਵਾਪਰਨ ਦੀਆਂ ਖਬਰਾਂ ਸੁਣਨ ਨੁੰ ਮਿਲ ਰਹੀਆਂ ਹਨ, ਅੱਜ ਤਰਨਤਾਰਨ ਦੇ ਪਿੰਡ ਸੰਗਵਾਂ ਵਿੱਚ ਅਣਪਛਾਤੇ ਵਿਅਕਤੀਆਂ ਨੇ ਗੋਲੀ ਮਾਰ ਕੇ ਪੱਟੀ ਮਾਰਕੀਟ ਕਮੇਟੀ ਪੱਟੀ ਦੇ ਸਾਬਕਾ ਚੇਅਰਮੈਨ ਦਾ ਗੋਲੀਆਂ ਮਾਰਕੇ ਕਤਲ ਕਰ ਦਿੱਤਾ। ਮਿਲੀ ਜਾਣਕਾਰੀ ਮੁਤਾਬਿਕ ਧਾਰੀਵਾਲ ਅੱਜ ਮੈਰਿਜ ਪੈਲਸ ਐਸਜੀਆਈ ਪਿੰਡ ਸੰਗਵਾਂ ਵਿਖੇ ਆਏ ਸਨ ਇਸ ਦੌਰਾਨ ਕੁਝ ਅਣਪਛਾਤੇ ਵਿਅਕੀਆਂ ਨੇ ਗੋਲੀਆਂ ਮਾਰ ਕੇ ਕਤਲ ਕਰ....
ਚੰਡੀਗੜ੍ਹ, 27 ਫਰਵਰੀ : ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਤਰਫੋਂ ਪੰਜ ਮੈਂਬਰੀ ਵਫਦ ਨੇ ਖੇਤੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨਾਲ ਮੁਲਾਕਾਤ ਕੀਤੀ ਅਤੇ ਪੰਜਾਬ ਸਰਕਾਰ ਵੱਲੋਂ ਬਣਾਈ ਜਾਣ ਵਾਲੀ ਨਵੀਂ ਖੇਤੀ ਨੀਤੀ ਨਾਲ ਸਬੰਧਤ ਮੁੱਦਿਆਂ ਬਾਰੇ ਮੰਗ ਪੱਤਰ ਦਿੱਤਾ। ਅੱਜ ਦੀ ਇਸ ਮੀਟਿੰਗ ਬਾਰੇ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਜਥੇਬੰਦੀ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ ਜਥੇਬੰਦੀ ਵੱਲੋਂ ਕਿਸਾਨ-ਮਜ਼ਦੂਰ ਪੱਖੀ ਤੇ ਪੰਜਾਬ....
ਚੰਡੀਗੜ੍ਹ, 27 ਫਰਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸੂਬਾ ਵਾਸੀਆਂ ਨੂੰ ਬਿਹਤਰੀਨ, ਸੁਖਾਲੀਆਂ ਤੇ ਪਾਰਦਰਸ਼ੀ ਸੇਵਾਵਾਂ ਦੇਣ ਦੇ ਟੀਚੇ ਤਹਿਤ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਦੀ ਅਗਵਾਈ ਹੇਠ ਅੱਜ ਸਮੂਹ ਪ੍ਰਬੰਧਕੀ ਸਕੱਤਰਾਂ ਨਾਲ ਮੀਟਿੰਗ ਕੀਤੀ। ਮੁੱਖ ਸਕੱਤਰ ਸ੍ਰੀ ਜੰਜੂਆ ਨੇ ਸਾਰੇ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਉਹ ਆਮ ਆਦਮੀ ਨੂੰ ਸੁਖਾਲੇ ਢੰਗ ਨਾਲ ਸੇਵਾਵਾਂ ਪ੍ਰਦਾਨ ਕਰਕੇ ਉਨ੍ਹਾਂ ਦੇ ਜੀਵਨ ਨੂੰ ਆਸਾਨ ਬਣਾਉਣ ਲਈ ਮਿਲ ਕੇ ਕੰਮ ਕਰਨ। ਸਾਰੇ....
ਚੰਡੀਗੜ੍, 27 ਫਰਵਰੀ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ। ਇਸ ਦਿਸ਼ਾ ਵਿੱਚ ਕੰਮ ਕਰਦੇ ਹੋਏ ਕਿਰਤ, ਸਿਕਾਇਤ ਨਿਵਾਰਣ, ਨਿਵੇਸ਼ ਪ੍ਰੋਤਸਾਹਨ, ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ, ਅਤੇ ਪ੍ਰਾਹੁਣਚਾਰੀ ਮੰਤਰੀ ਅਨਮੋਲ ਗਗਨ ਮਾਨ ਨੇ ਦੱਸਿਆ ਕਿ ਸੂਬਾ ਸਰਕਾਰ ਵਲੋਂ ਪਿਛਲੇ 11 ਮਹੀਨਿਆਂ ਦੌਰਾਨ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰੱਕਸ਼ਨ ਵਰਕਰਜ਼ ਵੈਲਫੇਅਰ ਬੋਰਡ ਰਾਹੀਂ ਵੱਖ-ਵੱਖ ਕਿਰਤ ਭਲਾਈ ਸਕੀਮਾਂ ਤਹਿਤ ਰਜਿਸਟਰਡ 57, 829....
ਮਨੀਸ਼ ਸਿਸੋਦੀਆ ਨੇ ਗਰੀਬ ਬੱਚਿਆਂ ਲਈ ਚੰਗੀ ਸਿੱਖਿਆ ਦਾ ਪ੍ਰਬੰਧ ਕੀਤਾ, ਅੱਜ ਦਿੱਲੀ ਦੇ ਸਰਕਾਰੀ ਸਕੂਲ ਦੇ ਬੱਚੇ ਆਈਆਈਟੀ ਅਤੇ ਏਮਜ਼ ਵਿੱਚ ਪੜ੍ਹ ਰਹੇ ਹਨ : ਹਰਪਾਲ ਸਿੰਘ ਚੀਮਾ ਭਾਜਪਾ ਆਮ ਆਦਮੀ ਪਾਰਟੀ ਤੋਂ ਡਰਦੀ ਹੈ, ਇਸੇ ਲਈ 'ਆਪ' ਆਗੂਆਂ ਨੂੰ ਝੂਠੇ ਕੇਸਾਂ 'ਚ ਫਸਾਇਆ ਜਾ ਰਿਹਾ ਹੈ :ਚੀਮਾ ਭਾਜਪਾ ਸਰਕਾਰ ਵਿਰੋਧੀਆਂ ਦੀ ਆਵਾਜ਼ ਨੂੰ ਦਬਾਉਣ ਲਈ ਈਡੀ ਅਤੇ ਸੀਬੀਆਈ ਦੀ ਵਰਤੋਂ ਕਰ ਰਹੀ ਹੈ - ਹਰਪਾਲ ਸਿੰਘ ਚੀਮਾ ਚੰਡੀਗੜ੍ਹ ਪੁਲੀਸ ਨੇ ਕੈਬਨਿਟ ਮੰਤਰੀਆਂ ਤੇ ਹੋਰ ਸੀਨੀਅਰ ਆਗੂਆਂ ਨੂੰ ਹਿਰਾਸਤ ਵਿੱਚ....
ਪਟਿਆਲਾ, 27 ਫਰਵਰੀ : ਪੰਜਾਬ ਯੂਨੀਵਰਸਿਟੀ ਪਟਿਆਲਾ ਵਿੱਚ ਦੋ ਗਰੁੱਪਾਂ ਵਿੱਚਕਾਰ ਹੋਈ ਖੂਨੀ ਝੜਪ ਵਿੱਚ ਇਕ ਵਿਦਿਆਰਥੀ ਦੀ ਜਾਨ ਚਲੀ ਗਈ। ਮਿਲੀ ਜਾਣਕਾਰੀ ਅਨੁਸਾਰ ਪੰਜਾਬੀ ਯੂਨੀਵਰਸਿਟੀ ਵਿੱਚ ਕਿਸੇ ਗੱਲ ਨੂੰ ਲੈ ਕੇ ਨੌਜਵਾਨ ਆਪਸ ਵਿੱਚ ਲੜ ਪਏ। ਇਹ ਲੜਾਈ ਖੂਨੀ ਜੰਗ ਬਣ ਗਈ, ਇਕ ਵਿਦਿਆਰਥੀ ਦੀ ਜਾਣ ਚਲੀ ਗਈ। ਮ੍ਰਿਤਕ ਵਿਦਿਆਰਥੀ ਦੀ ਪਹਿਚਾਣ 20 ਸਾਲਾ ਨਵਜੋਤ ਸਿੰਘ ਵਾਸੀ ਪਿੰਡ ਸੰਗਤਪੁਰਾ ਜ਼ਿਲ੍ਹਾ ਪਟਿਆਲਾ ਵਜੋਂ ਹੋਈ ਹੈ। ਮ੍ਰਿਤਕ ਨਵਜੋਤ ਸਿੰਘ ਯੂਨੀਵਰਸਿਟੀ ਵਿੱਚ ਕੰਪਿਊਟਰ ਸਾਇੰਸ ਇੰਜਨੀਅਰਿੰਗ ਦਾ....
ਚੰਡੀਗੜ੍ਹ, 25 ਫਰਵਰੀ : ਬੀਤੇ ਦਿਨੀ ਅਜਨਾਲਾ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਢਾਲ ਬਣਾ ਕੇ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਅੰਮ੍ਰਿਤਪਾਲ ਸਿੰਘ ਵੱਲੋਂ ਕੀਤੇ ਗਏ ਪ੍ਰਦਰਸ਼ਨ ਤੋਂ ਬਾਅਦ ਵੱਖ ਵੱਖ ਰਾਜਨੀਤਿਕ ਪਾਰਟੀਆਂ ਅਤੇ ਜਥੇਬੰਦੀਆਂ ਵੱਲੋਂ ਨਿਖੇਧੀ ਕੀਤੀ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਸ ਘਟਨਾ ਸਬੰਧੀ ਟਵੀਟ ਕਰਕੇ ਅਜਿਹੀ ਘਟਨਾ ਨੂੰ ਅੰਜ਼ਾਮ ਦੇਣ ਵਾਲੇ ਪੰਜਾਬ ਦੇ ਵਾਰਿਸ ਅਖਵਾਉਣ ਦੇ ਕਾਬਿਲ ਨਹੀਂ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦੇ ਹੋਏ ਕਿਹਾ ਕਿ, ‘ਸ਼ਬਦ....