ਸਿਹਤ ਮੰਤਰੀ ਨੇ ਨਵ-ਨਿਯੁਕਤ ਵਿਅਕਤੀਆਂ ਨੂੰ ਦਿੱਤੀਆਂ ਸ਼ੁਭਕਾਮਨਾਵਾਂ ਅਤੇ ਪੂਰੇ ਸਮਰਪਣ ਤੇ ਤਨਦੇਹੀ ਨਾਲ ਲੋਕਾਂ ਦੀ ਸੇਵਾ ਕਰਨ ਲਈ ਪ੍ਰੇਰਿਆ ਚੰਡੀਗੜ੍ਹ, 22 ਫਰਵਰੀ : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤੇ ਵਾਅਦੇ ਮੁਤਾਬਕ ਸੂਬੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਅਤੇ ਸੂਬੇ ਵਿੱਚ ਸਿਹਤ ਸੇਵਾਵਾਂ ਵਿੱਚ ਹੋਰ ਵਾਧਾ ਕਰਨ ਦੇ ਮੱਦੇਨਜ਼ਰ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਬੁੱਧਵਾਰ ਨੂੰ ਡਾਇਰੈਕਟੋਰੇਟ ਆਯੁਰਵੈਦ, ਪੰਜਾਬ ਵਿਖੇ ਨਵ-ਨਿਯੁਕਤ ਅੱਠ ਕਲਰਕਾਂ ਅਤੇ....
ਪੰਜਾਬ
ਪਰਲ ਗਰੁੱਪ ‘ਤੇ ਵੱਡੀ ਕਾਰਵਾਈ ਕਰਨ ਲਈ ਮੁੱਖ ਮੰਤਰੀ ਮਾਨ ਨੇ ਸੱਦੀ ਅਫ਼ਸਰਾਂ ਦੀ ਮੀਟਿੰਗ ਪੂਰੇ ਪੰਜਾਬ 'ਚ ਪਰਲ ਗਰੁੱਪ ਦੀਆਂ ਜਾਇਦਾਦਾਂ ਦੀ ਸ਼ਨਾਖਤ ਕਰ ਕੇ ਰੈੱਡ ਐਂਟਰੀ ਕਰਨ ਦੇ ਦਿੱਤੇ ਹੁਕਮ ਸ਼ਨਾਖਤ ਹੋਈਆਂ ਜਾਇਦਾਦਾਂ ਦੀ ਖਰੀਦ ਫਰੋਖ਼ਤ 'ਤੇ ਤੁਰੰਤ ਰੋਕ ਲਾਉਣ ਲਈ ਕਿਹਾ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਤੇ ਐਸ.ਐਸ.ਪੀਜ਼ ਨਾਲ ਵੀਡਿਓ ਕਾਨਫਰੰਸਿੰਗ ਰਾਹੀਂ ਕੀਤੀ ਮੀਟਿੰਗ ਚੰਡੀਗੜ੍ਹ, 22 ਫਰਵਰੀ : ਸੂਬੇ ਦੇ ਲੋਕਾਂ ਤੋਂ ਲੁੱਟੇ ਗਏ ਇੱਕ-ਇੱਕ ਪੈਸੇ ਦੀ ਵਸੂਲੀ ਲਈ ਸੂਬਾ ਸਰਕਾਰ ਦੀ....
ਅਰਨੀਵਾਲਾ, 21 ਫਰਵਰੀ : ਫਾਜ਼ਿਲਕਾ ‘ਚ ਅਰਨੀਵਾਲਾ ਰੋਡ ‘ਤੇ ਪਿੰਡ ਇਸਲਾਮ ਵਾਲਾ ਨੇੜੇ ਵੱਡਾ ਹਾਦਸਾ ਵਾਪਰ ਗਿਆ। ਨਹਿਰ ‘ਚ ਜੀਪ ਡਿੱਗਣ ਕਾਰਨ ਇਕ ਜੋੜੇ ਦੀ ਮੌਤ ਹੋ ਗਈ, ਜਦਕਿ ਉਨ੍ਹਾਂ ਦਾ 15 ਸਾਲਾ ਬੇਟਾ ਬਚ ਗਿਆ। ਜੀਪ ਪੁੱਤਰ ਚਲਾ ਰਿਹਾ ਸੀ। ਨਹਿਰ ਦੇ ਨੇੜੇ ਮੌਜੂਦ ਲੋਕਾਂ ਨੇ ਮੁੰਡੇ ਨੂੰ ਨਹਿਰ ਵਿੱਚ ਛਾਲ ਮਾਰ ਕੇ ਬਚਾਇਆ। ਅੱਧੇ ਘੰਟੇ ਬਾਅਦ ਜਦੋਂ ਜੀਪ ਨੂੰ ਨਹਿਰ ਵਿੱਚੋਂ ਬਾਹਰ ਕੱਢਿਆ ਗਿਆ ਤਾਂ ਉਸ ਵਿੱਚ ਪਤੀ-ਪਤਨੀ ਦੀਆਂ ਲਾਸ਼ਾਂ ਫਸੀਆਂ ਹੋਈਆਂ ਮਿਲੀਆਂ। ਇਹ ਲੋਕ ਮੰਗਲਵਾਰ ਨੂੰ ਸ੍ਰੀ ਮੁਕਤਸਰ....
ਚੰਡੀਗੜ੍ਹ, 21 ਫ਼ਰਵਰੀ : ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਕਿਹਾ ਕਿ ਵਿਦਿਆਰਥੀਆਂ ਲਈ ਵਿਧਾਨ ਸਭਾ ਵਿੱਚ ਨੇੜ ਭਵਿੱਖ ਵਿੱਚ ਮਸਨੂਈ ਸੈਸ਼ਨ ਕਰਵਾਇਆ ਜਾਵੇਗਾ ਤਾਂ ਜੋ ਨੌਜਵਾਨੀ ਵਿੱਚ ਸਿਆਸਤ ਪ੍ਰਤੀ ਉਦਾਸੀਨਤਾ ਨੂੰ ਦੂਰ ਕੀਤਾ ਜਾ ਸਕੇ। ਸਰਕਾਰੀ ਹਾਈ ਸਕੂਲ ਡੋਡ, ਜ਼ਿਲ੍ਹਾ ਫ਼ਰੀਦਕੋਟ ਤੋਂ ਪੰਜਾਬ ਵਿਧਾਨ ਸਭਾ ਵੇਖਣ ਪੁੱਜੇ ਵਿਦਿਆਰਥੀਆਂ ਨਾਲ ਗੱਲਬਾਤ ਦੌਰਾਨ ਸ. ਸੰਧਵਾਂ ਨੇ ਕਿਹਾ ਕਿ ਬੱਚਿਆਂ ਨੂੰ ਸਿਆਸਤ ਦੀ ਸਿੱਖਿਆ ਦੇਣੀ ਜ਼ਰੂਰੀ ਹੈ ਕਿਉਂ ਜੋ ਉਨ੍ਹਾਂ ਨੇ ਹੀ ਭਵਿੱਖ ਦੇ ਨੇਤਾ ਬਣਨਾ....
ਚੰਡੀਗੜ੍ਹ 21 ਫਰਵਰੀ : ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਜਾਇਜ਼ ਮੰਗਾਂ ਜਲਦ ਮੰਨੀਆਂ ਜਾਣਗੀਆਂ। ਮੀਟਿੰਗ ਦੌਰਾਨ ਪਾਵਰਕੌਮ ਅਤੇ ਟਰਾਂਸਕੋ ਤਾਲਮੇਲ ਸੰਘਰਸ਼ ਕਮੇਟੀ ਪੰਜਾਬ ਦੇ ਅਹੁਦੇਦਾਰਾਂ ਨੇ ਆਪਣੀਆਂ ਮੰਗਾਂ ਤੋਂ ਬਿਜਲੀ ਮੰਤਰੀ ਨੂੰ ਜਾਣੂ ਕਰਵਾਇਆ। ਮੁਲਾਜ਼ਮ ਜਥੇਬੰਦੀਆਂ ਦੀਆਂ ਮੰਗਾਂ ਨੂੰ ਬਿਜਲੀ ਮੰਤਰੀ ਵਲੋਂ ਬਹੁਤ ਧਿਆਨ ਪੂਰਵਕ ਸੁਣਿਆ ਗਿਆ। ਮੀਟਿੰਗ ਵਿੱਚ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਡਾਇਰੈਕਟਰ ਵਣਜ, ਪ੍ਰਬੰਧਕੀ ਅਤੇ ਐਚ ਆਰ ਇੰਜੀਨੀਅਰ ਗੋਪਾਲ ਸ਼ਰਮਾ ਤੌਂ....
ਚੰਡੀਗੜ, 21 ਫ਼ਰਵਰੀ : ਪੰਜਾਬ ਦੇ ਐਨ.ਆਰ.ਆਈ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਧਾਲੀਵਾਲ ਨੇ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਸਬੰਧੀ ਸੂਬੇ ਦੇ ਸਮੂਹ ਡੀਸੀਜ, ਪੁਲੀਸ ਕਮਿਸ਼ਨਰਾਂ ਅਤੇ ਐਸ.ਐਸ.ਪੀਜ ਨਾਲ ਆਨਲਾਈਨ ਮੀਟਿੰਗ ਕਰਕੇ ਜਾਇਜ਼ਾ ਲਿਆ ਅਤੇ ਬਕਾਇਆ ਸ਼ਿਕਾਇਤਾਂ ਦਾ ਹੱਲ 15 ਮਾਰਚ ਤੱਕ ਕਰਨ ਲਈ ਹਦਾਇਤਾਂ ਵੀ ਜਾਰੀ ਕੀਤੀਆਂ। ਧਾਲੀਵਾਲ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪ੍ਰਵਾਸੀ ਪੰਜਾਬੀਆਂ ਦੇ ਮਸਲਿਆਂ ਨੂੰ ਹੱਲ ਕਰਨ ਲਈ ਕਾਰਗਰ ਕਦਮ ਚੁੱਕ ਰਹੀ ਹੈ ਅਤੇ....
ਜੈਨੇਰਿਕ ਦਵਾਈਆਂ ਵਿੱਚ ਲੋਕਾਂ ਦਾ ਵਿਸ਼ਵਾਸ ਪੱਕਾ ਕਰਨ ਅਤੇ ਦਵਾਈਆਂ ਦੀ ਗਣਵੱਤਾ ਯਕੀਨੀ ਬਣਾਉਣ ਲਈ ਟੈਸਟਿੰਗ ਵਧਾਉਣ 'ਤੇ ਜ਼ੋਰ ਮਹਿੰਗੀਆਂ ਦਵਾਈਆਂ ਕਾਰਨ ਜਨਤਾ ਦੀ ਲੁੱਟ ਦੇ ਹੱਲ ਲੱਭਣ ਲਈ ਹੋਇਆ ਅਹਿਮ ਵਿਚਾਰ-ਵਟਾਂਦਰਾ ਚੰਡੀਗੜ੍ਹ, 21 ਫ਼ਰਵਰੀ : ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਦਵਾਈਆਂ ਦੀਆਂ ਵੱਧ ਕੀਮਤਾਂ ਕਾਰਨ ਜਨਤਾ ਦੀ ਹੁੰਦੀ ਲੁੱਟ-ਖਸੁੱਟ ਰੋਕਣ ਲਈ ਸੱਦੀ ਗਈ ਅਹਿਮ ਮੀਟਿੰਗ ਦੌਰਾਨ ਫ਼ੈਸਲਾ ਲਿਆ ਗਿਆ ਕਿ ਪੰਜਾਬ ਸਰਕਾਰ ਅਥਾਹ ਮਹਿੰਗੀਆਂ ਗ਼ੈਰ-ਸੂਚੀਬੱਧ ਦਵਾਈਆਂ ਦੀਆਂ....
ਚੰਡੀਗੜ੍ਹ, 21 ਫਰਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਮੰਤਰੀ ਮੰਡਲ ਨੇ ਅੱਜ ਪੰਜਾਬ ਦੀ ਮਾਂ ਬੋਲੀ ਪੰਜਾਬੀ ਨੂੰ ਵੱਡੇ ਪੱਧਰ 'ਤੇ ਪ੍ਰਫੁੱਲਤ ਕਰਨ ਲਈ ‘ਪੰਜਾਬ ਦੁਕਾਨਾਂ ਅਤੇ ਕਾਰੋਬਾਰੀ ਅਦਾਰਿਆਂ ਨਿਯਮ-1958’ (ਪੰਜਾਬ ਸ਼ਾਪਜ਼ ਐਂਡ ਕਮਰਸ਼ੀਅਲ ਐਸਟੈਬਲਿਸ਼ਮੈਂਟ ਰੂਲਜ਼) ਵਿੱਚ ਸੋਧ ਨੂੰ ਪ੍ਰਵਾਨਗੀ ਦੇ ਦਿੱਤੀ ਹੈ, ਜਿਸ ਨਾਲ ਮੌਜੂਦਾ ਨਿਯਮ 22 ਤੋਂ ਇਲਾਵਾ ਨਵੇਂ ਨਿਯਮ 23 ਅਤੇ 24 ਨੂੰ ਸ਼ਾਮਲ ਕੀਤਾ ਜਾਵੇਗਾ। ਇਸ ਸਬੰਧੀ ਫੈਸਲਾ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ-1 ਵਿਖੇ....
ਚੰਡੀਗੜ੍ਹ, 21 ਫਰਵਰੀ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿੱਤੀ ਸਾਲ 2023-24 ਲਈ ਆਪਣਾ ਬਜਟ 10 ਮਾਰਚ ਨੂੰ ਪੇਸ਼ ਕਰੇਗੀ। ਦੱਸਣਯੋਗ ਹੈ ਕਿ 16ਵੀਂ ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ 3 ਮਾਰਚ ਤੋਂ 24 ਮਾਰਚ ਤੱਕ ਚੱਲੇਗਾ। ਇਹ ਫੈਸਲਾ ਅੱਜ ਇੱਥੇ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਉਨ੍ਹਾਂ ਦੇ ਪੰਜਾਬ ਸਿਵਲ ਸਕੱਤਰੇਤ-1 ਸਥਿਤ ਦਫ਼ਤਰ ਵਿਖੇ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ। ਇਸ ਸੰਬਧੀ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ....
ਚੰਡੀਗੜ੍ਹ, 21 ਫਰਵਰੀ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਬੱਚਿਆਂ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ। ਇਸੇ ਤਹਿਤ ਜਿਲ੍ਹਾ ਤਰਨਤਾਰਨ ਦੇ ਪਿੰਡ ਉਸਮਾਂ ਵਿਖੇ ਲੜਕਿਆਂ ਦੇ ਬਾਲ ਘਰ ਦੀ ਉਸਾਰੀ ਲਈ ਪਹਿਲੀ ਕਿਸ਼ਤ ਵਜੋਂ 55.65 ਲੱਖ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਲੋੜਵੰਦ ਬੱਚਿਆਂ ਲਈ ਬਾਲ ਘਰ ਦੀ ਉਸਾਰੀ ਨਾਲ ਜ਼ਿਲ੍ਹੇ ਅਤੇ ਆਲੇ-ਦੁਆਲੇ ਦੇ ਜ਼ਿਲ੍ਹਿਆ ਦੇ ਲੋੜਵੰਦ ਬੱਚਿਆਂ ਨੂੰ....
ਮੁੱਖ ਮੰਤਰੀ ਨੇ ਕੌਮਾਂਤਰੀ ਮਾਂ ਬੋਲੀ ਦਿਵਸ ਮੌਕੇ ਪੰਜਾਬੀਆਂ ਨੂੰ ਵਧਾਈ ਦਿੱਤੀ ਚੰਡੀਗੜ੍ਹ, 21 ਫਰਵਰੀ : ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਦੀ ਵਚਨਬੱਧਤਾ ਨੂੰ ਜਾਰੀ ਰੱਖਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਜਲ ਸਪਲਾਈ ਤੇ ਸੈਨੀਟੇਸ਼ਨ ਅਤੇ ਸਹਿਕਾਰਤਾ ਵਿਭਾਗਾਂ ਦੇ ਜੂਨੀਅਰ ਇੰਜੀਨਅਰਾਂ ਅਤੇ ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ ਜਿਸ ਨਾਲ ਹੁਣ ਤੱਕ 26478 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਇੱਥੇ ਮਿਊਂਸਪਲ ਭਵਨ ਵਿਖੇ ਨੌਜਵਾਨਾਂ ਨੂੰ ਨਿਯੁਕਤੀ....
ਪੰਜਾਬ ਸਰਕਾਰ ਸੁੱਕੇ ਅਤੇ ਗਿੱਲੇ ਕੂੜੇ ਲਈ 200 ਟਿੱਪਰਾਂ ਦੀ ਖਰੀਦ ਕਰਨ ਅਤੇ ਆਲ-ਵੈਦਰ ਇੰਡੋਰ ਸਵੀਮਿੰਗ ਪੂਲ ਦੇ ਵਿਕਾਸ 'ਤੇ ਤਕਰੀਬਨ 20.01 ਕਰੋੜ ਰੁਪਏ ਖਰਚ ਕਰੇਗੀ ਚੰਡੀਗੜ੍ਹ, 21 ਫਰਵਰੀ : ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਸੂਬਾ ਸਰਕਾਰ ਲੁਧਿਆਣਾ ਵਿਖੇ ਸੁੱਕੇ ਅਤੇ ਗਿੱਲੇ ਕੂੜੇ ਲਈ 200 ਟਿੱਪਰਾਂ ਦੇ ਡਿਜਾਇਨ, ਨਿਰਮਾਣ, ਸਪਲਾਈ ਅਤੇ ਡਲਿਵਰੀ ਅਤੇ ਆਲ-ਵੈਦਰ ਇੰਡੋਰ ਸਵੀਮਿੰਗ ਪੂਲ ਦੇ ਵਿਕਾਸ ਤੇ ਤਕਰੀਬਨ 20.01 ਕਰੋੜ ਰੁਪਏ ਖਰਚ ਕਰੇਗੀ। ਮੰਤਰੀ ਨੇ....
ਚੰਡੀਗੜ੍ਹ, 20 ਫ਼ਰਵਰੀ : ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਦੱਸਿਆ ਕਿ ਸੂਬੇ ਵਿੱਚ ਪਸ਼ੂ ਸਿਹਤ ਸੇਵਾਵਾਂ ਨੂੰ ਪਸ਼ੂ ਪਾਲਕਾਂ ਤੱਕ ਪਹੁੰਚਾਉਣ ਲਈ 418 ਨਵੇਂ ਵੈਟਰਨਰੀ ਅਫ਼ਸਰਾਂ ਨੂੰ ਛੇਤੀ ਹੀ ਨਿਯੁਕਤੀ ਪੱਤਰ ਦਿੱਤੇ ਜਾ ਰਹੇ ਹਨ ਤਾਂ ਜੋ ਪਿੰਡ ਪੱਧਰ ਤੱਕ ਨੂੰ ਪਸ਼ੂ ਪਾਲਕਾਂ ਨੂੰ ਪਸ਼ੂ ਸਿਹਤ ਸੇਵਾਵਾਂ ਆਸਾਨੀ ਨਾਲ ਮੁਹੱਈਆ ਹੋ ਸਕਣ। ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਸੰਗਵਾਂ ਵਿਖੇ ਪਸ਼ੂ ਪਾਲਣ ਵਿਭਾਗ ਵੱਲੋਂ ਨੈਸ਼ਨਲ ਲਾਈਵਸਟਾਕ ਮਿਸ਼ਨ....
ਪਟਿਆਲਾ, 20 ਫਰਵਰੀ : ਪਟਿਆਲਾ ਦੇ ਕੇਂਦਰੀ ਜੇਲ੍ਹ ਵਿੱਚ ਬੰਦ ਬੇਅੰਦ ਸਿੰਘ ਬੰਬ ਕਾਂਡ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਨੂੰ ਅੱਜ ਦੰਦਾ ਦੀ ਤਕਲੀਫ ਦੇ ਚਲਦਿਆਂ ਸਰਕਾਰੀ ਰਾਜਿੰਦਰਾ ਹਸਪਤਾਲ ਵਿੱਹ ਇਲਾਜ ਲਈ ਲਿਆਂਦਾ ਗਿਆ। ਇਸ ਮੌਕੇ ਬਲਵੰਤ ਸਿੰਘ ਰਾਜੋਆਣਾ ਨੇ ਮੀਡੀਆ ਨੂੰ ਦਿੱਤੇ ਬਿਆਨ ਵਿੱਚ ਚੰਡੀਗੜ੍ਹ-ਮੋਹਾਲੀ ਦੀ ਸਰਹੱਦ ਉਤੇ ਚੱਲ ਰਹੇ ਕੌਮੀ ਇਨਸਾਫ ਮੋਰਚੇ ਨੂੰ ਲੈ ਕੇ ਵੱਡੇ ਸਵਾਲ ਚੁੱਕੇ। ਬਲਵੰਤ ਸਿੰਘ ਰਾਜੋਆਣਾ ਨੇ ਕਿਹਾ ਕਿ ਉਸਦਾ ਕੌਮੀ ਇਨਸਾਫ ਮੋਰਚੇ ਨਾਲ ਕੋਈ ਲੈਣਾ ਦੇਣਾ ਨਹੀਂ ਹੈ। ਉਸਨੇ....
ਕਿਹਾ, ਸੂਬਾ ਸਰਕਾਰ ਰੋਜਗਾਰ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਅਰਜ਼ੀਆਂ ਭਰਨ ਦੀ ਆਖਰੀ ਮਿਤੀ 9 ਮਾਰਚ ਚੰਡੀਗੜ੍ਹ, 20 ਫਰਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਦੀ ਨੀਤੀ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ 1016 ਆਂਗਣਵਾੜੀ ਵਰਕਰਾਂ (ਮੇਨ), 129 ਮਿੰਨੀ ਆਂਗਣਵਾੜੀ ਵਰਕਰਾਂ ਅਤੇ 4569 ਆਂਗਣਵਾੜੀ ਹੈਲਪਰਾਂ ਦੀਆਂ ਅਸਾਮੀਆਂ ਭਰਨ ਦੀ ਪ੍ਰਕਿਰਿਆ ਆਰੰਭ ਕਰ ਦਿੱਤੀ ਗਈ ਹੈ। ਇਸ....