ਪੰਜਾਬ

ਜਲੰਧਰ ਪੁਲਿਸ ਨੇ 18 ਹਥਿਆਰ, 66 ਕਾਰਤੂਸ ਅਤੇ 1.1 ਕਿਲੋ ਹੈਰੋਇਨ ਕੀਤੀ ਬਰਾਮਦ, 17 ਲੋਕਾਂ ਨੂੰ ਕੀਤਾ ਗ੍ਰਿਫਤਾਰ
ਜਲੰਧਰ, 22 ਸਤੰਬਰ 2024 : ਜਲੰਧਰ ਕਮਿਸ਼ਨਰੇਟ ਪੁਲਿਸ ਨੇ ਇੱਕ ਵੱਡੀ ਸਫਲਤਾ ਵਿੱਚ 2 ਹਫ਼ਤਿਆਂ ਦੀ ਕਾਰਵਾਈ ਤੋਂ ਬਾਅਦ ਇੱਕ ਅੰਤਰ-ਰਾਜੀ ਗੈਰ-ਕਾਨੂੰਨੀ ਗੰਨ ਮਾਡਿਊਲ ਦਾ ਪਰਦਾਫਾਸ਼ ਕੀਤਾ। ਇਸ ਦੌਰਾਨ 17 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਜਿਸ ਕੋਲੋਂ 18 ਹਥਿਆਰ, 66 ਕਾਰਤੂਸ ਅਤੇ 1.1 ਕਿਲੋ ਹੈਰੋਇਨ ਬਰਾਮਦ ਹੋਈ ਹੈ। ਇਸ ਗਿਰੋਹ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਇਹ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਕਈ ਘਿਨੌਣੇ ਅਪਰਾਧਾਂ ਅਤੇ ਹੋਰ ਕਈ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਸਨ। ਉਹ....
ਸਰਹੱਦ ਪਾਰੋਂ ਨਸ਼ਾ ਤੇ ਹਥਿਆਰ ਤਸਕਰੀ ਕਰਨ ਵਾਲੇ ਦੋ ਅਪਰਾਧੀ ਗ੍ਰਿਫਤਾਰ
ਅੰਮ੍ਰਿਤਸਰ, 21 ਸਤੰਬਰ 2024 : ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਸਰਹੱਦ ਪਾਰ ਤੋਂ ਤਸਕਰੀ ਕਰਨ ਵਾਲੇ ਇੱਕ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਖੁਫੀਆ ਸੂਚਨਾ ਦੇ ਆਧਾਰ 'ਤੇ ਚਲਾਈ ਗਈ ਕਾਰਵਾਈ 'ਚ ਪੁਲਿਸ ਨੇ ਮਾਡਿਊਲ ਨਾਲ ਜੁੜੇ ਦੋ ਸ਼ੱਕੀਆਂ ਨੂੰ ਵੀ ਗ੍ਰਿਫਤਾਰ ਕੀਤਾ ਹੈ। ਗ੍ਰਿਫ਼ਤਾਰੀ ਨਾਲ ਪੁਲਿਸ ਨੇ ਕੁੱਲ 4 ਗਲੋਕ ਬਰਾਮਦ ਕੀਤੇ ਹਨ। ਇਹ ਜਾਣਕਾਰੀ ਡੀਜੀਪੀ ਗੌਰਵ ਯਾਦਵ ਨੇ ਐਕਸ 'ਤੇ ਇੱਕ ਪੋਸਟ ਰਾਹੀਂ ਗ੍ਰਿਫ਼ਤਾਰੀ ਅਤੇ ਬਰਾਮਦਗੀ ਬਾਰੇ ਮੁੱਢਲੀ ਜਾਣਕਾਰੀ ਸਾਂਝੀ ਕੀਤੀ ਹੈ। ਪੁਲਿਸ ਦੇ ਅਨੁਸਾਰ....
ਮੁੱਖ ਮੰਤਰੀ ਮਾਨ ਨੇ ਹਵਾਬਾਜ਼ੀ ਮੰਤਰੀ ਨਾਇਡੂ ਨੂੰ ਲਿਖੀ ਚਿੱਠੀ, ਹਲਵਾਰਾ ਏਅਰਪੋਰਟ ਦਾ ਨਾਮ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਮ ਤੇ ਰੱਖਣ ਦੀ ਕੀਤੀ ਮੰਗ
ਚੰਡੀਗੜ੍ਹ, 20 ਸਤੰਬਰ 2024 : ਮੁੱਖ ਮੰਤਰੀ ਭਗਵੰਤ ਮਾਨ ਨੇ ਹਲਵਾਰਾ ਏਅਰ ਪੋਰਟ ਦਾ ਨਾਮ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਲ ‘ਤੇ ਰੱਖਣ ਲਈ ਕੇਂਦਰੀ ਹਵਾਬਾਜ਼ੀ ਮੰਤਰੀ ਰਾਮ ਮੋਹਨ ਨਾਇਡੂ ਨੂੰ ਇੱਕ ਚਿੱਠੀ ਲਿਖੀ ਹੈ। ਮੁੱਖ ਮੰਤਰੀ ਮਾਨ ਨੇ ਲਿਖਿਆ ਕਿ ਹਵਾਈ ਅੱਡੇ ਦੇ ਟਰਮੀਨਲ ਦਾ ਕੰਮ ਲੱਗਭੱਗ ਪੂਰਾ ਹੋ ਚੁੱਕਾ ਹੈ। ਜਿਸ ਦਾ ਨਾਮ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਮ ਤੇ ਰੱਖਿਆ ਜਾਵੇ, ਉਨ੍ਹਾਂ ਦੱਸਿਆ ਕਿ ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਪਿਛਲੇ ਸਾਲ ਵਿਧਾਨ ਸਭਾ ‘ਚ ਮਤਾ ਵੀ ਪਾਸ ਕੀਤਾ ਗਿਆ ਸੀ।....
ਪੰਜਾਬ ਨੇ ਰਵਾਇਤੀ ਖਣਨ ਸਰੋਤਾਂ ਤੋਂ ਹਟ ਕੇ ਬਹੁਮੁੱਲੇ ਖਣਿਜਾਂ ਦੀ ਖੋਜ ਸਬੰਧੀ ਯਤਨ ਤੇਜ਼ ਕਰਨ ਦਾ ਟੀਚਾ ਮਿੱਥਿਆ
ਖਣਨ ਅਤੇ ਭੂ-ਵਿਗਿਆਨ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸੂਬੇ ਦੇ ਆਰਥਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਪੋਟਾਸ਼ ਆਦਿ ਜਿਹੇ ਕੀਮਤੀ ਖਣਿਜਾਂ ‘ਤੇ ਧਿਆਨ ਕੇਂਦਰਿਤ ਕਰਨ ਲਈ ਭੂ-ਵਿਗਿਆਨੀਆਂ ਨੂੰ ਸੱਦਾ ਚੰਡੀਗੜ੍ਹ, 20 ਸਤੰਬਰ 2024 : ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਖਣਨ ਤੇ ਭੂ-ਵਿਗਿਆਨ ਦੇ ਖੇਤਰ ਵਿੱਚ ਕੰਮ ਕਰ ਰਹੀਆਂ ਸਰਕਾਰੀ ਤੇ ਪ੍ਰਾਈਵੇਟ ਕੰਪਨੀਆਂ ਨੂੰ ਸੱਦਾ ਦਿੱਤਾ ਹੈ ਕਿ ਸੂਬੇ ਵਿੱਚ ਰੇਤ, ਬਜਰੀ ਤੇ ਗਟਕਾ ਆਦਿ ਖਣਿਜਾਂ ਤੋਂ ਹਟ ਕੇ ਹੋਰਨਾਂ....
ਪੰਜਾਬ ਸਰਕਾਰ ਦਾ ਆਯੂਸ਼ਮਾਨ ਕਾਰਡ ਨੂੰ ਲੈ ਕੇ ਆ ਰਹੀਆਂ ਖ਼ਬਰਾਂ ਸੰਬੰਧੀ ਵੱਡਾ ਬਿਆਨ
ਚੰਡੀਗੜ੍ਹ, 20 ਸਤੰਬਰ 2024 : ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਪ੍ਰਾਈਵੇਟ ਹਸਪਤਾਲਾਂ ਅਤੇ ਨਰਸਿੰਗ ਹੋਮ ਐਸੋਸੀਏਸ਼ਨ (ਐੱਫ.ਐੱਚ.ਏ.ਐੱਨ.ਏ.) ਪੰਜਾਬ ਵੱਲੋਂ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਵੱਖ-ਵੱਖ ਇਲਾਜ ਲਈ ਸੂਬਾ ਸਰਕਾਰ ਵੱਲ 600 ਕਰੋੜ ਰੁਪਏ ਦੇ ਬਕਾਏ ਸਬੰਧੀ ਕੀਤੇ ਦਾਅਵਿਆਂ ਦਾ ਜ਼ੋਰਦਾਰ ਖੰਡਨ ਕਰਦਿਆਂ ਇਸ ਬਿਆਨ ਨੂੰ "ਝੂਠਾ ਅਤੇ ਗੁੰਮਰਾਹਕੁੰਨ" ਦੱਸਿਆ ਹੈ। ਉਨ੍ਹਾਂ ਦੱਸਿਆ ਕਿ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਦਾ ਕੁੱਲ....
ਪੰਜਾਬ ਸਰਕਾਰ ਨੂੰ ਜ਼ਮੀਨ ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ : ਬ੍ਰਮ ਸ਼ੰਕਰ ਜਿੰਪਾ 
ਮਾਲ ਵਿਭਾਗ ਦੇ ਕੰਮਾਂ ਸੰਬੰਧਿਤ ਸ਼ਿਕਾਇਤਾਂ ਬੇਝਿਜਕ ਹੈਲਪਲਾਈਨ ਨੰਬਰਾਂ ‘ਤੇ ਕਰਵਾਉਣ ਦਰਜ : ਜਿੰਪਾ ਚੰਡੀਗੜ੍ਹ, 20 ਅਗਸਤ 2024 : ਪੰਜਾਬ ਦੇ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਅਗਸਤ 2024 ਦੌਰਾਨ ਪੰਜਾਬ ਸਰਕਾਰ ਦੇ ਖਜ਼ਾਨੇ ‘ਚ ਅਗਸਤ 2023 ਨਾਲੋਂ 26 ਫੀਸਦੀ ਜ਼ਿਆਦਾ ਆਮਦਨ ਪ੍ਰਾਪਤ ਹੋਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਜ਼ਮੀਨ ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਇਸ ਸੰਬੰਧੀ ਮਾਲ ਮੰਤਰੀ ਨੇ ਕਿਹਾ ਹੈ ਕਿ ਪੰਜਾਬ ਵਾਸੀਆਂ ਨੂੰ ਪਾਰਦਰਸ਼ੀ....
ਲੁਧਿਆਣਾ ਵਿੱਚ ਬੁੱਢਾ ਨਾਲੇ ਦੀ ਸਫ਼ਾਈ ਤਿੰਨ ਪੜਾਵੀ ਰਣਨੀਤੀ ਬਣਾ ਕੇ ਸ਼ੁਰੂ ਕੀਤੀ ਜਾਵੇਗੀ : ਮੁੱਖ ਮੰਤਰੀ ਮਾਨ
ਚੰਡੀਗੜ੍ਹ, 20 ਸਤੰਬਰ 2024 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ ਲੁਧਿਆਣਾ ਵਿੱਚ ਬੁੱਢਾ ਨਾਲੇ ਦੀ ਸਫ਼ਾਈ ਤਿੰਨ ਪੜਾਵੀ ਰਣਨੀਤੀ ਬਣਾ ਕੇ ਸ਼ੁਰੂ ਕੀਤੀ ਜਾਵੇਗੀ। ਇੱਥੇ ਵਿਸ਼ਵ ਪ੍ਰਸਿੱਧ ਨੇਬੁਲਾ ਗਰੁੱਪ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਪਾਣੀ ਦੇ ਪ੍ਰਦੂਸ਼ਣ ਦੀ ਸਮੱਸਿਆ ਨਾਲ ਨਜਿੱਠਣ ਲਈ ਇਸ ਗਰੁੱਪ ਦੀ ਮੁਹਾਰਤ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਮੌਜੂਦਾ ਮੁਹਿੰਮ ਨੇਬੁਲਾ ਗਰੁੱਪ ਦੇ ਸਹਿਯੋਗ ਨਾਲ ਸ਼ੁਰੂ ਕੀਤੀ ਜਾਵੇਗੀ ਅਤੇ ਨੇਬੁਲਾ ਓਜ਼ੋਨੇਸ਼ਨ ਤਕਨਾਲੋਜੀ ਨਾਲ ਮਿਲ....
ਢਾਈ ਸਾਲਾਂ ਵਿੱਚ ਡਰੱਗ ਕੇਸਾਂ 'ਚ 29152 ਐੱਫਆਈਆਰ ਦਰਜ ਕੀਤੀਆਂ, 10 ਕਰੋੜ, 32 ਲੱਖ, 92 ਹਜ਼ਾਰ ਦੀ ਡਰੱਗ ਮਨੀ ਬਰਾਮਦ ਹੋਈ : ਸੁਖਚੈਨ ਸਿੰਘ ਗਿੱਲ 
ਚੰਡੀਗੜ੍ਹ, 16 ਸਤੰਬਰ 2024 : ਅੱਜ ਚੰਡੀਗੜ੍ਹ ਵਿਖੇ ਪੰਜਾਬ ਪੁਲਿਸ ਦੇ ਅਧਿਕਾਰੀ ਆਈਜੀ ਹੈੱਡ ਕੁਆਰਟਰ ਸੁਖਚੈਨ ਸਿੰਘ ਗਿੱਲ ਵੱਲੋਂ ਪੰਜਾਬ ਦੇ ਗੈਂਗਸਟਰਾਂ ਨੂੰ ਲੈਕੇ ਅਹਿਮ ਪ੍ਰੈੱਸ ਕਾਨਫਰੰਸ ਕੀਤੀ ਗਈ। ਸੁਖਚੈਨ ਸਿੰਘ ਗਿੱਲ ਨੇ ਪਿਛਲੇ ਢਾਈ ਸਾਲਾਂ ਦੌਰਾਨ ਨਸ਼ਿਆ ਦੀ ਰਿਕਵਰੀ ਅਤੇ ਗੈਂਗਸਟਰਾਂ ਉੱਤੇ ਕੀਤੀ ਕਾਰਵਾਈ ਦੇ ਵੇਰਵੇ ਦਿੱਤੇ। ਉਨ੍ਹਾਂ ਨੇ ਦੱਸਿਆ ਹੈ ਕਿ ਪਿਛਲੇ ਢਾਈ ਸਾਲਾਂ ਵਿੱਚ ਡਰੱਗ ਕੇਸਾਂ 'ਚ 29152 ਐੱਫਆਈਆਰ ਦਰਜ ਕੀਤੀਆਂ ਗਈਆਂ। ਇਸ ਤੋਂ ਇਲਾਵਾ 3581 ਕਮਰਸ਼ੀਅਲ ਮਾਮਲੇ ਦਰਜ ਕੀਤੇ ਹਨ....
ਜਲੰਧਰ ਪੁਲਿਸ ਵੱਲੋਂ ਅੰਤਰਰਾਸ਼ਟਰੀ ਨਸ਼ਾ ਗਿਰੋਹ ਦਾ ਪਰਦਾਫਾਸ਼, 10 ਕਿਲੋ ਹੈਰੋਇਨ ਸਮੇਤ 4 ਵਿਅਕਤੀ ਕੀਤੇ ਗ੍ਰਿਫ਼ਤਾਰ 
ਜਲੰਧਰ, 16 ਸਤੰਬਰ 2024 : ਸਰਹੱਦੀ ਨਸ਼ਾ ਤਸਕਰੀ ਨੈੱਟਵਰਕ ਨੂੰ ਵੱਡਾ ਝਟਕਾ ਦਿੰਦੇ ਹੋਏ ਜਲੰਧਰ ਕਮਿਸ਼ਨਰੇਟ ਪੁਲਿਸ (ਸੀਆਈਏ ਸਟਾਫ਼) ਵੱਲੋਂ ਅੰਤਰਰਾਸ਼ਟਰੀ ਨਸ਼ਾ ਗਿਰੋਹ ਦਾ ਪਰਦਾਫਾਸ਼ ਕਰਦਿਆਂ 4 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਓਨ੍ਹਾਂ ਕੋਲੋਂ 10 ਕਿਲੋ ਹੈਰੋਇਨ ਬਰਾਮਦ ਕੀਤੀ ਗਈ। ਨਸ਼ਿਆਂ ਦੀ ਤਸਕਰੀ ਲਈ ਡਰੋਨ ਦਾ ਇਸਤੇਮਾਲ ਕੀਤਾ ਜਾਂਦਾ ਸੀ, ਦੋਸ਼ੀਆਂ ਦੇ ਪਾਕਿ-ਅਧਾਰਿਤ ਤਸਕਰਾਂ ਨਾਲ ਸੰਬੰਧ ਸਨ। ਇਸ ਤੋਂ ਪਹਿਲਾਂ ਵੀ ਇਕ ਵਿਅਕਤੀ ਨੂੰ 1 ਕਿਲੋ ਹੈਰੋਇਨ ਅਤੇ 4 ਲੱਖ ਡਰੱਗ ਮਨੀ ਸਮੇਤ....
ਸੁਨਾਮ 'ਚ ਵਾਪਰਿਆ ਵੱਡਾ ਹਾਦਸਾ, ਇੱਕ ਔਰਤ ਸਮੇਤ 4 ਮਨਰੇਗਾ ਮਜ਼ਦੂਰਾਂ ਦੀ ਮੌਤ
ਸੁਨਾਮ, 16 ਸਤੰਬਰ 2024 : ਸੁਨਾਮ ‘ਚ ਵੱਡਾ ਹਾਦਸਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪਟਿਆਲਾ ਤੋਂ ਸੁਨਾਮ ਜਾ ਰਹੇ ਮਾਲ ਨਾਲ ਭਰੇ ਇੱਕ ਟੈਂਪੂ ਨੇ ਸੜਕ ਕਿਨਾਰੇ ਕੰਮ ਕਰਦੇ ਮਨਰੇਗਾ ਮਜ਼ਦੂਰਾਂ ਨੂੰ ਕੁਚਲ ਦਿੱਤਾ। ਇਸ ਹਾਦਸੇ ‘ਚ ਇਕ ਔਰਤ ਸਮੇਤ ਚਾਰ ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਹਾਦਸੇ ਤੋਂ ਗੁੱਸੇ ‘ਚ ਆਏ ਲੋਕਾਂ ਨੇ ਪਟਿਆਲਾ ਰੋਡ ‘ਤੇ ਧਰਨਾ ਦੇ ਕੇ ਸੜਕ ਜਾਮ ਕਰ ਦਿੱਤੀ। ਹਾਦਸੇ ਵਿੱਚ ਮਰਨ ਵਾਲੇ ਲੋਕ ਨੇੜਲੇ ਪਿੰਡ ਬਿਸਨਪੁਰਾ ਵਿੱਚ ਰਹਿੰਦੇ ਗਰੀਬ ਪਰਿਵਾਰਾਂ ਨਾਲ ਸਬੰਧਤ ਸਨ। ਹਾਦਸੇ....
ਜਲੰਧਰ ‘ਚ ਵਾਪਰੇ ਭਿਆਨਕ ਹਾਦਸੇ ਵਿੱਚ ਦੋ ਨੌਜਵਾਨਾਂ ਦੀ ਮੌਤ
ਜਲੰਧਰ, 15 ਸਤੰਬਰ 2024 : ਅੰਮ੍ਰਿਤਸਰ ਦੇ ਦੋ ਨੌਜਵਾਨਾਂ ਦੀ ਇੱਕ ਭਿਆਨਕ ਸੜਕ ਹਾਦਸੇ ਵਿੱਚ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ 8 ਨੌਜਵਾਨ ਦੋ ਗੱਡੀਆਂ ‘ਤੇ ਸਵਾਰ ਹੋ ਕੇ ਘਰੋਂ ਸ੍ਰੀ ਹੇਮਕੁੰਢ ਸਾਹਿਬ ਦੀ ਯਾਤਰਾ ਲਈ ਚੱਲੇ ਸਨ, ਜਦੋਂ ਉਹ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਜਲੰਧਰ ਨਜ਼ਦੀਕ ਪੁੱਜੇ ਤਾਂ ਉਨ੍ਹਾਂ ਦੀ ਇੱਕ ਗੱਡੀ ਦਾ ਟਾਇਰ ਪੈਂਚਰ ਹੋ ਗਿਆ, ਖੁਦ ਨੌਜਵਾਨਾਂ ਨੇ ਪੈਂਚਰ ਲਗਾਇਆ ਅਤੇ ਜਦੋਂ ਗੱਡੀ ਵਿੱਚ ਬੈਠਣ ਲੱਗੇ ਤਾਂ ਇੱਕ ਤੇਜ਼ ਰਫਤਾਰ ਗੱਡੀ ਨੇ ਉਨ੍ਹਾਂ ਨੂੰ....
ਸੂਬੇ ਭਰ ਵਿੱਚ ਕੌਮੀ ਲੋਕ ਅਦਾਲਤ ਲਗਾਈ, 366 ਬੈਂਚਾਂ ਨੇ 3.76 ਲੱਖ ਤੋਂ ਵੱਧ ਕੇਸਾਂ ‘ਤੇ ਕੀਤੀ ਸੁਣਵਾਈ
ਲੋਕ ਅਦਾਲਤ ਦਾ ਸੰਕਲਪ, ਝਗੜਿਆਂ ਦੇ ਸੁਹਿਰਦ ਨਿਪਟਾਰੇ ਦੀ ਦਿਸ਼ਾ ਵੱਲ ਅਹਿਮ ਕਦਮ ਚੰਡੀਗੜ੍ਹ, 14 ਸਤੰਬਰ 2024 : ਸੂਭੇ ਭਰ ਵਿੱਚ ਲੰਬਿਤ ਕੇਸਾਂ ਦੇ ਬੈਕਲਾਗ ਨੂੰ ਘਟਾਉਣ ਅਤੇ ਵੱਧ ਤੋਂ ਵੱਧ ਕੇਸਾਂ ਦਾ ਸੁਚੱਜੇ ਢੰਗ ਨਾਲ ਨਿਪਟਾਰਾ ਕਰਨ ਦੇ ਯਤਨਾਂ ਵਜੋਂ, ਨੈਸ਼ਨਲ ਲੀਗਲ ਸਰਵਿਸਿਜ਼ ਅਥਾਰਟੀ ਦੀ ਅਗਵਾਈ ਹੇਠ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਅੱਜ ਸੂਬੇ ਭਰ ਵਿੱਚ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ। ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਜੱਜ ਅਤੇ ਸਟੇਟ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ....
ਪੁਲਿਸ ਨੇ ਗੋਲਡੀ ਬਰਾੜ ਗੈਂਗ ਦੇ ਸੱਤ ਮੈਂਬਰ ਕੀਤੇ ਗ੍ਰਿਫਤਾਰ, 4 ਗੈਰਕਾਨੂੰਨੀ ਪਿਸਤੌਲ 7 ਜ਼ਿੰਦਾ ਕਾਰਤੂਸ ਅਤੇ ਇੱਕ ਕਾਰ ਬਰਾਮਦ 
ਚੰਡੀਗੜ੍ਹ 14 ਸਤੰਬਰ 2024 : ਜਲੰਧਰ ਦਿਹਾਤੀ ਪੁਲਿਸ ਨੇ ਇੱਕ ਵੱਡੀ ਸਫਲਤਾ ਹਾਸਲ ਕਰਦੇ ਹੋਏ ਇਲਾਕੇ ਵਿੱਚ ਸੰਗਠਿਤ ਅਪਰਾਧਾਂ 'ਤੇ ਨਕੇਲ ਕੱਸਦਿਆਂ ਬਦਨਾਮ ਅੰਕੁਸ਼ ਭਇਆ ਗੈਂਗ ਦੇ 7 ਮੈਂਬਰਾਂ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਇਹ ਵਿਅਕਤੀ ਵਿਕਰਮ ਬਰਾੜ, ਗੋਲਡੀ ਬਰਾੜ, ਰਿੰਦਾ ਬਾਬਾ ਅਤੇ ਰਵੀ ਬਲਾਚੋਰੀਆ ਸਮੇਤ ਵੱਡੇ ਅਪਰਾਧਿਕ ਸਿੰਡੀਕੇਟਾਂ ਨਾਲ ਜੁੜੇ ਹੋਏ ਹਨ। ਤਾਜ਼ਾ ਗ੍ਰਿਫਤਾਰੀਆਂ ਪੰਜਾਬ ਭਰ ਵਿੱਚ ਗਰੋਹ ਦੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ, ਨਸ਼ੀਲੇ ਪਦਾਰਥਾਂ ਦੀ ਤਸਕਰੀ....
ਭਾਰਤ ਦੇ ਵਿੱਚ ਸਿੱਖਾਂ ਦੇ ਧਾਰਮਿਕ ਹੱਕ, ਰਾਜਨੀਤਿਕ ਅਤੇ ਆਰਥਿਕ ਅਧਿਕਾਰ ਹਮੇਸ਼ਾ ਕੁਚਲੇ ਗਏ ਹਨ : ਜਥੇਦਾਰ ਗਿਆਨੀ ਹਰਪ੍ਰੀਤ ਸਿੰਘ 
ਬਠਿੰਡਾ, 13 ਸਤੰਬਰ 2024 : ਰਾਹੁਲ ਗਾਂਧੀ ਦੇ ਬਿਆਨ ਨਾਲ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਹਿਮਤੀ ਜਤਾਈ ਹੈ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਭਾਰਤ ਦੇ ਵਿੱਚ ਸਿੱਖਾਂ ਦੇ ਧਾਰਮਿਕ ਹੱਕ, ਰਾਜਨੀਤਿਕ ਅਤੇ ਆਰਥਿਕ ਅਧਿਕਾਰ ਹਮੇਸ਼ਾ ਕੁਚਲੇ ਗਏ ਹਨ। ਜਦੋਂ ਅਸੀਂ 1947 ਤੋਂ ਬਾਅਦ ਦਾ ਇਤਿਹਾਸ ਪੜਦੇ ਹਾਂ ਤਾਂ ਪਤਾ ਲੱਗਦਾ ਹੈ ਕਿ ਸਿੱਖਾਂ ਨਾਲ ਭਾਰਤ ਵਿੱਚ ਕਿਵੇਂ ਹਮੇਸ਼ਾ ਧੱਕਾ ਹੋਇਆ ਹੈ। ਪਿਛਲੇ ਸਮੇਂ ਦੌਰਾਨ ਪੰਜਾਬੀਆਂ ਨੇ ਪਾਣੀ ਦੇ ਹੱਕ ਦੀ ਗੱਲ ਕੀਤੀ....
ਪੁਲਿਸ ਨੇ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਭਗੌੜੇ ਅੰਮ੍ਰਿਤਪਾਲ ਸਿੰਘ ਨੂੰ ਆਸਟਰੀਆ ਤੋਂ ਵਾਪਸ ਭਾਰਤ ਲਿਆਂਦਾ
ਡੀਜੀਪੀ ਗੌਰਵ ਯਾਦਵ ਨੇ ਭਗੌੜੇ ਨੂੰ ਸਫਲਤਾਪੂਰਵਕ ਭਾਰਤ ਲਿਆਉਣ ਲਈ ਬਟਾਲਾ ਪੁਲਿਸ ਅਤੇ ਅੰਦਰੂਨੀ ਸੁਰੱਖਿਆ ਵਿੰਗ ਦੀ ਕੀਤੀ ਸ਼ਲਾਘਾ ਵੱਖ-ਵੱਖ ਘਿਨਾਉਣੇ ਅਪਰਾਧਾਂ ਵਿੱਚ ਸ਼ਾਮਲ ਸੀ ਡਿਪੋਰਟ ਕੀਤਾ ਗਿਆ ਮੁਲਜ਼ਮ: ਡੀਜੀਪੀ ਗੌਰਵ ਯਾਦਵ ਦੋਸ਼ੀ ਅੰਮ੍ਰਿਤਪਾਲ ਸਿੰਘ 2022 ਤੋਂ ਗ੍ਰਿਫਤਾਰੀ ਤੋਂ ਬਚ ਰਿਹਾ ਸੀ, ਆਸਟਰੀਆ ਵਿੱਚ ਦਿੱਤੀ ਸੀ ਸਿਆਸੀ ਸ਼ਰਨ ਲਈ ਅਰਜ਼ੀ: ਐਸਐਸਪੀ ਸੁਹੇਲ ਕਾਸਿਮ ਮੀਰ ਚੰਡੀਗੜ੍ਹ, 13 ਸਤੰਬਰ 2024 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਿਆਂ ਨੂੰ ਯਕੀਨੀ....