ਪੰਜਾਬ

ਚੰਡੀਗੜ ਦੇ ਲੇਕ ਕਲੱਬ ਵਿਖੇ ਨਿਵੇਸ਼ਕਾਂ ਲਈ ਕਰਵਾਏਗੀ 23 ਫਰਵਰੀ ਨੂੰ ਪੰਜਾਬੀ ਸੱਭਿਆਚਾਰਕ ਸਮਾਗਮ : ਮਾਨ
ਚੰਡੀਗੜ੍ਹ, 20 ਫਰਵਰੀ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਉਦਯੋਗਾਂ ਅਤੇ ਸੇਵਾ ਖੇਤਰਾਂ ਲਈ ਵਪਾਰਕ ਮਾਹੌਲ ਸਿਰਜਣ ਅਤੇ ਉਤਾਸ਼ਹਿਤ ਕਰਨ ਲਈ ਅਣਥੱਕ ਮਿਹਨਤ ਕਰ ਰਹੀ ਹੈ। ਇਸ ਸਬੰਧ ਵਿੱਚ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਅਤੇ ਨਿਵੇਸ਼ ਪ੍ਰੋਤਸਾਹਨ ਮੰਤਰੀ ਅਨਮੋਲ ਗਗਨ ਮਾਨ ਨੇ ਕਿਹਾ ਕਿ ਰਾਜ ਸਰਕਾਰ 23 ਅਤੇ 24 ਫਰਵਰੀ 2023 ਨੂੰ ਇੰਡੀਅਨ ਸਕੂਲ ਆਫ ਬਿਜ਼ਨਸ (ਆਈਐਸਬੀ), ਮੋਹਾਲੀ ਵਿਖੇ ਹੋਣ ਵਾਲੇ 5ਵੇਂ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਵਿੱਚ ਸਾਰੇ ਉਦਯੋਗਪਤੀਆਂ ਦਾ ਸਵਾਗਤ....
ਬੁੱਢੇ ਨਾਲੇ ਨੂੰ ਮੁੜ ਬੁੱਢਾ ਦਰਿਆ ਬਣਾਵਾਂਗੇ : ਮੁੱਖ ਮੰਤਰੀ
ਲੁਧਿਆਣੇ ਦੇ ਲੋਕਾਂ ਨੂੰ ਗੰਦੇ ਪਾਣੀ ਤੇ ਗੰਭੀਰ ਬਿਮਾਰੀਆਂ ਤੋਂ ਮਿਲੇਗੀ ਨਿਜਾਤ : ਭਗਵੰਤ ਮਾਨ ਬੁੱਢੇ ਨਾਲੇ ਦੀ ਸਫਾਈ ਲਈ 650 ਕਰੋੜ ਰੁਪਏ ਦੀ ਲਾਗਤ ਵਾਲੇ ਪ੍ਰਾਜੈਕਟ ਦੇ ਹਿੱਸੇ ਵਜੋਂ ਪੰਜਾਬ ਦਾ ਸਭ ਤੋਂ ਵੱਡਾ ਐਸ.ਟੀ.ਪੀ. ਲੋਕਾਂ ਨੂੰ ਕੀਤਾ ਸਮਰਪਿਤ ਲੁਧਿਆਣਾ, 20 ਫਰਵਰੀ : ਬੁੱਢੇ ਨਾਲੇ ਨੂੰ ਮੁੜ ਬੁੱਢਾ ਦਰਿਆ ਬਣਾਉਣ ਦਾ ਐਲਾਨ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਬੁੱਢੇ ਨਾਲੇ ਦੀ ਸਫਾਈ ਤੇ ਕਾਇਆਕਲਪ ਲਈ 315.50 ਕਰੋੜ ਰੁਪਏ ਦੀ ਲਾਗਤ ਨਾਲ ਸੀਵੇਜ ਟਰੀਟਮੈਂਟ ਪਲਾਂਟ (ਐਸ.ਟੀ.ਪੀ.)....
ਜਲ ਸਰੋਤ ਪ੍ਰਬੰਧਨ ਤੇ ਵਿਕਾਸ ਨਿਗਮ ਦੇ 15 ਜੇ.ਈਜ਼ ਤੇ 14 ਕਲਰਕਾਂ ਨੂੰ ਮੰਤਰੀ ਮੀਤ ਹੇਅਰ ਨੇ ਨਿਯੁਕਤੀ ਪੱਤਰ ਸੌਂਪੇ
ਚੰਡੀਗੜ੍ਹ, 20 ਫਰਵਰੀ : ਪੰਜਾਬ ਦੇ ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇੱਥੇ ਪੰਜਾਬ ਭਵਨ ਵਿਖੇ ਪੰਜਾਬ ਜਲ ਸਰੋਤ ਪ੍ਰਬੰਧਨ ਅਤੇ ਵਿਕਾਸ ਨਿਗਮ ਵਿੱਚ ਨਵੇਂ ਚੁਣੇ ਗਏ 15 ਜੇ.ਈਜ਼ ਅਤੇ 14 ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ। ਜਲ ਸਰੋਤ ਮੰਤਰੀ ਨੇ ਨਵ ਨਿਯੁਕਤ ਕਰਮਚਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਨੌਜਵਾਨਾਂ ਨੂੰ ਰੋਜ਼ਗਾਰ ਦੇਣਾ ਪ੍ਰਮੁੱਖ ਤਰਜੀਹ ਹੈ। ਸੂਬਾ ਸਰਕਾਰ ਨੇ ਸਿਰਫ 11 ਮਹੀਨਿਆਂ ਦੇ ਵਕਫ਼ੇ ਦੌਰਾਨ 27000....
ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਵਾਤਾਵਰਣ ਮੰਤਰੀ ਅੱਗੇ ਟੈਕਸਾਂ ਅਤੇ ਦਿਹਾਤੀ ਵਿਕਾਸ ਫੰਡਾਂ ਦਾ ਬਕਾਇਆ ਤੁਰੰਤ ਜਾਰੀ ਕਰਨ ਦਾ ਮਸਲਾ ਚੁੱਕਿਆ
ਝੋਨੇ ਦੀ ਪਰਾਲੀ ਸਾੜਨ ਦੀ ਸਮੱਸਿਆ ਦੇ ਨਿਪਟਾਰੇ ਲਈ ਕੇਂਦਰੀ ਅਤੇ ਸੂਬਾ ਸਰਕਾਰਾਂ ਨੂੰ ਸਾਂਝੇ ਯਤਨ ਕਰਨ ਦੀ ਵਕਾਲਤ ਠੋਸ ਹੱਲ ਨਾ ਹੋਣ ਸਦਕਾ ਕਿਸਾਨ ਸਾੜਦੇ ਹਨ ਪਰਾਲੀ ਪੰਜਾਬ ਨੂੰ ਮੌਕਿਆਂ ਦੇ ਧਰਤੀ ਦੱਸਦਿਆਂ ਖੂਬੀਆਂ ਗਿਣਾਈਆਂ ਐਸ.ਏ.ਐਸ.ਨਗਰ, 20 ਫਰਵਰੀ : ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕੇਂਦਰੀ ਵਾਤਾਵਰਣ ਮੰਤਰੀ ਅੱਗੇ ਟੈਕਸਾਂ ਵਿੱਚੋਂ ਸੂਬੇ ਦਾ ਬਣਦਾ ਹਿੱਸਾ ਅਤੇ ਪੇਂਡੂ ਵਿਕਾਸ ਫੰਡਾਂ (ਆਰਡੀਐਫ) ਦੇ ਬਕਾਏ ਤੁਰੰਤ ਜਾਰੀ ਕਰਨ ਦਾ ਮਸਲਾ ਚੁੱਕਿਆ....
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਪੰਜਵੀਂ, ਅੱਠਵੀਂ, ਦਸਵੀਂ ਅਤੇ ਬਾਰਵੀਂ ਸ਼੍ਰੇਣੀ ਪ੍ਰੀਖਿਆਵਾਂ ਦੇ ਪ੍ਰਬੰਧ ਮੁਕੰਮਲ : ਸਿੱਖਿਆ ਮੰਤਰੀ ਬੈਂਸ
ਬਾਰਵੀਂ ਸ਼੍ਰੇਣੀ ਦੀ ਪ੍ਰੀਖਿਆ ਭਲਕ ਤੋਂ ਸ਼ੁਰੂ ਬਾਰਵੀਂ ਸ਼੍ਰੇਣੀ ਦੀ ਪ੍ਰੀਖਿਆ ਵਿੱਚ ਕੁੱਲ 2255 ਕੇਂਦਰਾਂ ਵਿੱਚ 299744 ਪ੍ਰੀਖਿਆਰਥੀ ਲੈਣਗੇ ਭਾਗ ਮੋਹਾਲੀ, 20 ਫਰਵਰੀ : ਸਕੂਲ ਸਿੱਖਿਆ ਵਿਭਾਗ ਪੰਜਾਬ ਅਤੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਪੰਜਵੀਂ, ਅੱਠਵੀਂ, ਦਸਵੀਂ ਅਤੇ ਬਾਰਵੀਂ ਸ਼੍ਰੇਣੀ ਦੀਆਂ ਬੋਰਡ ਪ੍ਰੀਖਿਆਵਾਂ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸਾਲਾਨਾ....
ਪੰਜਾਬ ਪੁਲਿਸ ਨੇ ਗ਼ੈਰ-ਕਾਨੂੰਨੀ ਤਸਕਰੀ ਨੂੰ ਠੱਲ ਪਾਉਣ ਲਈ ਚਲਾਇਆ ‘ਆਪ੍ਰੇਸ਼ਨ ਸੀਲ’
- 10 ਅੰਤਰ-ਰਾਜੀ ਸਰਹੱਦੀ ਜ਼ਿਲ੍ਹਿਆਂ ਦੇ ਸਾਰੇ 131 ਐਂਟਰੀ/ਐਗਜਿਟ ਪੁਆਇੰਟਾਂ ‘ਤੇ ਕੀਤੀ ਗਈ ਸਖ਼ਤ ਨਾਕਾਬੰਦੀ - ਪੁਲਿਸ ਟੀਮਾਂ ਨੇ 6378 ਵਾਹਨਾਂ ਦੀ ਚੈਕਿੰਗ ਕੀਤੀ, ਜਿਨਾਂ ਵਿੱਚੋਂ 366 ਦੇ ਕੀਤੇ ਗਏ ਚਲਾਨ ਅਤੇ 32 ਨੂੰ ਕੀਤਾ ਜ਼ਬਤ ਚੰਡੀਗੜ੍ਹ, 19 ਫਰਵਰੀ : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਅਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਵੱਲੋਂ ਐਤਵਾਰ ਨੂੰ ਸਰਹੱਦੀ ਸੂਬੇ ਪੰਜਾਬ ‘ਚ ਦਾਖਲ ਹੋਣ ਵਾਲੇ ਸਾਰੇ ਵਾਹਨਾਂ ਦੀ ਚੈਕਿੰਗ ਕਰਨ ਦੇ....
ਪੀਆਰਟੀਸੀ ਬੱਸ ਅਤੇ ਪਿਕਅੱਪ ਦੀ ਟੱਕਰ ਹੋਣ ਨਾਲ ਵਾਪਰੇ ਭਿਆਨਕ ਸੜਕ ਹਾਦਸੇ 'ਚ 4 ਦੀ ਮੌਤ, 16 ਗੰਭੀਰ ਜ਼ਖਮੀ
ਸੰਗਰੂਰ, 19 ਫਰਵਰੀ : ਪੀਆਰਟੀਸੀ ਬੱਸ ਅਤੇ ਪਿਕਅੱਪ ਦੀ ਟੱਕਰ ਹੋਣ ਨਾਲ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ 4 ਵਿਅਕਤੀਆਂ ਦੀ ਮੌਤ ਹੋ ਗਈ ਜਦੋਂ 16 ਗੰਭੀਰ ਜ਼ਖਮੀ ਹੋ ਗਏ। ਮਿਲੀ ਜਾਣਕਾਰੀ ਅਨੁਸਰ ਪਿੰਡ ਕਲੌਦੀ ਵਿੱਚ ਕੌਮੀ ਮਾਰਗ ਉਤੇ ਖੜ੍ਹੇ ਇਕ ਬੱਸ ਵਿੱਚ ਪਿਕਅੱਪ ਨੇ ਬੱਸ ਨੂੰ ਟੱਕਰ ਮਾਰ ਦਿੱਤੀ। ਪਿੰਡ ਕਲੌਦੀ ਦੇ ਬੱਸ ਅੱਡੇ ਉਤੇ ਸਵਾਰੀਆਂ ਨੂੰ ਚੁੱਕਣ ਲਈ ਪੀਆਰਟੀਸੀ ਦੀ ਬੱਸ ਰੁਕੀ ਹੋਈ ਸੀ, ਜਿਸ ਨੂੰ ਇਕ ਤੇਜ਼ ਰਫ਼ਤਾਰ ਪਿਕਅੱਪ ਵਾਹਨ ਨੇ ਬੱਸ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ 4 ਦੀ ਮੌਤ....
ਦਵਾਈਆਂ ਦੀਆਂ ਵੱਧ ਕੀਮਤਾਂ ਕਾਰਨ ਜਨਤਾ ਦੀ ਹੋ ਰਹੀ ਲੁੱਟ-ਖਸੁੱਟ ਦਾ ਸਥਾਈ ਹੱਲ ਲੱਭਣ ਲਈ ਕੈਬਨਿਟ ਮੰਤਰੀਆਂ, ਵਿਧਾਇਕਾਂ ਦੀ ਮੀਟਿੰਗ 21 ਫ਼ਰਵਰੀ ਨੂੰ  
ਚੰਡੀਗੜ੍ਹ, 19 ਫਰਵਰੀ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਦੱਸਿਆ ਕਿ ਦਵਾਈਆਂ ਦੀਆਂ ਵੱਧ ਕੀਮਤਾਂ ਕਾਰਨ ਜਨਤਾ ਦੀ ਹੋ ਰਹੀ ਲੁੱਟ-ਖਸੁੱਟ ਦਾ ਸਥਾਈ ਹੱਲ ਲੱਭਣ ਲਈ ਪੰਜਾਬ ਵਿਧਾਨ ਸਭਾ 'ਚ ਕੈਬਨਿਟ ਮੰਤਰੀਆਂ, ਵਿਧਾਇਕਾਂ ਅਤੇ ਮਾਹਰਾਂ ਦੀ ਅਹਿਮ ਮੀਟਿੰਗ 21 ਫ਼ਰਵਰੀ ਨੂੰ ਸੱਦੀ ਗਈ ਹੈ। ਉਨ੍ਹਾਂ ਦੱਸਿਆ ਕਿ ਜਨਤਾ ਨੂੰ ਦਰਪੇਸ਼ ਵੱਖ-ਵੱਖ ਮਾਮਲਿਆਂ ਸਬੰਧੀ ਵਿਚਾਰ-ਵਟਾਂਦਰੇ ਦੀ ਲੜੀ ਤਹਿਤ ਇਸ ਭਖਦੇ ਮਸਲੇ ਬਾਰੇ ਇਹ ਵਿਚਾਰ ਚਰਚਾ ਉਲੀਕੀ ਗਈ ਹੈ ਕਿਉਂਕਿ ਇਹ ਆਮ ਧਾਰਣਾ ਹੈ....
ਸਰਕਾਰ ਵੱਲੋਂ ਜੀ-20 ਦੇ ਸਬੰਧ ਵਿੱਚ ਸ਼ਹਿਰ ਨੂੰ ਸੁੰਦਰ ਬਣਾਉਣ ਲਈ 11.46 ਕਰੋੜ ਖ਼ਰਚਣ ਦਾ ਫੈਸਲਾ : ਡਾ.ਇੰਦਰਬੀਰ ਸਿੰਘ ਨਿੱਜਰ
ਚੰਡੀਗੜ੍ਹ, 19 ਫਰਵਰੀ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਹਰ ਸੰਭਵ ਕੋਸ਼ਿਸ ਕਰ ਰਹੀ ਹੈ। ਜਿਸ ਤਹਿਤ ਸੂਬੇ ਵਿੱਚ ਲਗਾਤਾਰ ਵਿਕਾਸ ਕਾਰਜ਼ ਕਰਵਾਏ ਜਾ ਰਹੇ ਹਨ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਥਾਨਕ ਸਰਕਾਰਾ ਬਾਰੇ ਮੰਤਰੀ ਡਾ.ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜੀ-20 ਦੇ ਸਬੰਧ ਵਿੱਚ ਸ਼ਹਿਰ ਨੂੰ ਸੁੰਦਰ ਬਣਾਉਣ ਲਈ ਵਿਕਾਸ ਕਾਰਜਾਂ 'ਤੇ....
ਸੂਬੇ ਨੂੰ ‘ਰੰਗਲਾ ਪੰਜਾਬ’ ਬਣਾਉਣ ਲਈ ਪੰਜਾਬੀ ਦੇਣ ਸਰਕਾਰ ਦਾ ਸਹਿਯੋਗ : ਕੁਲਦੀਪ ਸਿੰਘ ਧਾਲੀਵਾਲ
ਚੰਡੀਗੜ੍ਹ, 19 ਫਰਵਰੀ : ਪੰਜਾਬ ਦੇ ਪੇਂਡੂ ਵਿਕਾਸ ਦੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਸੂਬੇ ਨੂੰ ‘ਰੰਗਲਾ ਪੰਜਾਬ’ ਬਣਾਉਣ ਲਈ ਪੰਜਾਬੀਆਂ ਦਾ ਸਹਿਯੋਗ ਮੰਗਿਆ ਹੈ। ਉਨ੍ਹਾਂ ਨੇ ਸਮੁੱਚੇ ਪੰਜਾਬੀ ਭਰਾਵਾਂ ਨੂੰ ਅਪੀਲ ਕਰਦਿਆਂ ਕਿਹਾ ਹੈ ਕਿ ਜਿਨ੍ਹਾਂ ਪੰਜਾਬੀਆਂ ਨੇ ਪੰਚਾਇਤੀ ਜ਼ਮੀਨਾਂ ‘ਤੇ ਨਾਜਾਇਜ਼ ਕਬਜ਼ਾ ਕੀਤਾ ਹੋਇਆ ਹੈ, ਉਹ ਨਾਜਾਇਜ ਕਬਜ਼ਾ ਛੱਡਣ ਲਈ ਆਪਣੇ ਆਪ ਹੀ ਅੱਗੇ ਆਉਣ ਤਾਂ ਜੋ ਪੰਜਾਬ ਨੂੰ ਤਰੱਕੀ ਦੇ ਰਾਹਾਂ ‘ਤੇ ਤੋਰਿਆ ਜਾ ਸਕੇ। ਧਾਲੀਵਾਲ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ....
ਗੈਰ ਕਾਨੂੰਨੀ ਮਾਈਨਿੰਗ ਨੂੰ ਰੋਕਣ ਲਈ ਗਏ ਕਿਸਾਨ ਨੁੰ ਟ੍ਰੈਕਟਰ ਟਰਾਲੀ ਹੇਠ ਕੁਚਲ ਕੇ ਮਾਰਿਆ, ਪੁਲਿਸ ਵੱਲੋਂ ਮੁਕੱਦਮਾਂ ਦਰਜ
ਮੋਹਾਲੀ, 18 ਫਰਵਰੀ : ਲਾਲੜੂ ਦੇ ਨੇੜਲੇ ਪਿੰਡ ਬੜਾਣਾ ‘ਚ ਪੰਚਾਇਤੀ ਜ਼ਮੀਨ ਵਿੱਚ ਹੋ ਰਹੀ ਗੈਰ ਕਾਨੂੰਨੀ ਮਾਈਨਿੰਗ ਨੂੰ ਰੋਕਣ ਲਈ ਗਏ ਕਿਸਾਨ ਨੁੰ ਟ੍ਰੈਕਟਰ ਟਰਾਲੀ ਹੇਠ ਕੁਚਲ ਕੇ ਮਾਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਹਿਚਾਣ ਬੀਕੇਯੂ ਉਗਰਾਹਾਂ ਦੇ ਸਰਗਰਮ ਆਗੂ ਗੁਰਚਰਨ ਸਿੰਘ (65) ਪੁੱਤਰ ਸਰਦਾਰਾ ਸਿੰਘ ਵਾਸੀ ਪਿੰਡ ਬੜਾਣਾ ਵਜੋਂ ਹੋਈ ਹੈ। ਜਾਣਕਾਰੀ ਦਿੰਦੇ ਹੋਏ ਮ੍ਰਿਤਕ ਦੇ ਪੁੱਤਰ ਭੁਪਿੰਦਰ ਨੇ ਦੱਸਿਆ ਕਿ 16-17 ਫਰਵਰੀ ਦੀ ਰਾਤ ਨੂੰ ਉਸ ਦੇ ਪਿਤਾ ਨੇ ਟਰੈਕਟਰਾਂ-ਟਰਾਲੀਆਂ ਦੀ ਆਵਾਜ਼....
ਸਰਹੱਦ 'ਤੇ ਬੀਐਸਐਫ ਦੇ ਜਵਾਨਾਂ ਅਤੇ ਪਾਕਿਸਤਾਨੀ ਤਸਕਰਾਂ ਵਿਚਾਲੇ ਮੁੱਠਭੇੜ, 20 ਪੈਕਟ ਹੈਰੋਇਨ, 2 ਪਿਸਤੌਲ ਅਤੇ 242 ਰੌਂਦ ਬਰਾਮਦ
ਗੁਰਦਾਸਪੁਰ, 18 ਫਰਵਰੀ : ਅੰਤਰਰਾਸ਼ਟਰੀ ਭਾਰਤ-ਪਾਕਿਸਤਾਨ ਸਰਹੱਦ ‘ਤੇ ਸਥਿਤ ਬੀਓਪੀ ਡੇਰਾ ਬਾਬਾ ਨਾਨਕ ਰੋਡ 'ਤੇ ਬੀਐਸਐਫ ਦੀ 113 ਬਟਾਲੀਅਨ ਦੇ ਜਵਾਨਾਂ ਅਤੇ ਪਾਕਿਸਤਾਨੀ ਤਸਕਰਾਂ ਵਿਚਾਲੇ ਸ਼ਨੀਵਾਰ ਸਵੇਰੇ ਗੋਲੀਬਾਰੀ ਹੋਈ। ਹਾਲਾਂਕਿ ਇਸ ਦੌਰਾਨ ਤਸਕਰ ਧੁੰਦ ਦਾ ਫਾਇਦਾ ਉਠਾਉਂਦੇ ਹੋਏ ਮੌਕੇ ਤੋਂ ਫਰਾਰ ਹੋਣ ਵਿਚ ਕਾਮਯਾਬ ਹੋ ਗਏ। ਦੱਸ ਦਈਏ ਕਿ ਗੋਲੀਬਾਰੀ ਤੋਂ ਬਾਅਦ ਬੀਐਸਐਫ ਜਵਾਨਾਂ ਵੱਲੋਂ ਇਲਾਕੇ ਦੀ ਤਲਾਸ਼ੀ ਲਈ ਗਈ। ਜਿਸ ਵਿੱਚ ਜਵਾਨਾਂ ਨੇ ਪਾਈਪ ਰਾਹੀਂ ਭਾਰਤ ਭੇਜੀ ਗਈ ਹੈਰੋਇਨ ਦੇ 20 ਪੈਕਟ, 2....
ਜੇਲ੍ਹਾਂ ਵਿਚ ਬੰਦ ਬੰਦੀ ਸਿੰਘਾਂ ਦੀ ਰਿਹਾਈ ਲਈ ਸ਼ੁਰੂ ਕੀਤੀ ਦਸਤਖ਼ਤ ਮੁਹਿੰਮ 'ਚ ਹਰ ਪੰਜਾਬੀ ਆਪਣਾ ਯੋਗਦਾਨ ਪਾਵੇ : ਬਾਦਲ
ਬੰਦੀ ਸਿੰਘਾਂ ਦੀ ਰਿਹਾਈ ਲਈ ਵਿੱਢੀ ਹਸਤਾਖਰ ਮੁਹਿੰਮ ਵਿਚ ਸ਼ਾਮਲ ਹੋਏ ਪ੍ਰਕਾਸ਼ ਬਾਦਲ ਅਤੇ ਸੁਖਬੀਰ ਬਾਦਲ ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਵਿੱਢੀ ਹਸਤਾਖਰ ਮੁਹਿੰਮ ਵਿਚ ਹੋਏ ਸ਼ਾਮਲ, ਪਿੰਡ ਬਾਦਲ ਦੇ ਗੁਰਦੁਆਰਾ ਸਾਹਿਬ ਵਿਚ ਪਟੀਸ਼ਨ ’ਤੇ ਕੀਤੇ ਹਸਤਾਖ਼ਰ ਅਕਾਲੀ ਵਰਕਰਾਂ ਸਮੇਤ ਪੰਜਾਬੀਆਂ ਨੂੰ ਵਿਸਾਖੀ ਤੱਕ ਇਹ ਮੁਹਿੰਮ ਪੂਰੀ ਕਰਨ ਲਈ ਹੰਭਲਾ ਮਾਰਨ ਦੀ ਕੀਤੀ ਅਪੀਲ ਚੰਡੀਗੜ੍ਹ, 18 ਫਰਵਰੀ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ....
ਨੰਗਲ ਸ਼ਹਿਰ ਦਾ ਸੁੰਦਰੀਕਰਨ ਕਰਕੇ ਸੈਰ-ਸਪਾਟਾ ਲਈ ਪ੍ਰਫੁੱਲਤ ਕਰਾਂਗੇ : ਕੈਬਨਿਟ ਮੰਤਰੀ ਹਰਜੋਤ ਬੈਂਸ
ਛੋਟੇ ਉਦਯੋਗ ਸਥਾਪਿਤ ਹੋਣ ਨਾਲ ਰੋਜਗਾਰ ਦੇ ਮੋਕੇ ਉਪਲੱਬਧ ਹੋਣਗੇ-ਕੈਬਨਿਟ ਮੰਤਰੀ ਫਲਾਈ ਓਵਰ ਜਲਦੀ ਹੋਵੇਗਾ ਮੁਕੰਮਲ, 203 ਕੰਟਰੈਕਟ ਕਾਮਿਆਂ ਨੂੰ ਸੋਂਪੇ ਪੱਤਰ ਨੰਗਲ 18 ਫਰਵਰੀ : ਸਕੂਲ ਸਿੱਖਿਆ, ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ, ਉਚੇਰੀ ਸਿੱਖਿਆ ਪੰਜਾਬ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਹੈ ਕਿ ਪੰਜਾਬ, ਹਿਮਾਚਲ ਪ੍ਰਦੇਸ਼ ਸਰਹੱਦ ਨਾਲ ਲੱਗਦੇ ਨੰਗਲ ਸ਼ਹਿਰ ਦਾ ਅਤਿ-ਆਧੁਨਿਕ ਵਿਕਾਸ ਕਰਵਾਇਆ ਜਾਵੇਗਾ। ਸ਼ਹਿਰ ਦਾ ਵਿਆਪਕ ਸ਼ੁੰਦਰੀਕਰਨ ਕਰਕੇ ਇਸ ਨਗਰ ਨੂੰ ਸੈਰ-ਸਪਾਟਾ ਕੇਂਦਰ ਵਜੋਂ....
ਪੰਜਾਬ ਸਕੂਲ ਸਿੱਖਿਆ ਬੋਰਡ ਨੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀ ਡੇਟਸ਼ੀਟ 'ਚ ਕੀਤੀ ਤਬਦੀਲੀ
ਚੰਡੀਗੜ੍ਹ, 17 ਫਰਵਰੀ : ਪੰਜਾਬ ਸਕੂਲ ਸਿੱਖਿਆ ਬੋਰਡ ਨੇ 20 ਫਰਵਰੀ ਤੋਂ ਸ਼ੁਰੂ ਹੋ ਰਹੀਆਂ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀ ਡੇਟਸ਼ੀਟ 'ਚ ਤਬਦੀਲੀ ਕੀਤੀ ਹੈ। ਵੇਰਵਿਆਂ ਅਨੁਸਾਰ 6 ਮਾਰਚ ਨੂੰ ਹੋਣ ਵਾਲਾ ਵਾਤਾਵਰਨ ਸਿੱਖਿਆ ਦਾ ਪੇਪਰ ਹੁਣ 21 ਅਪ੍ਰੈਲ ਨੂੰ ਹੋਵੇਗਾ। ਜ਼ਿਕਰਯੋਗ ਹੈ ਕਿ ਇਹ ਫ਼ੈਸਲਾ ਪੰਜਾਬ 'ਚ ਹੋਲਾ-ਮਹੱਲਾ ਤਿਉਹਾਰ ਦੇ ਮੱਦੇਨਜ਼ਰ ਲਿਆ ਗਿਆ ਹੈ ਕਿਉਂਕਿ ਲਾਜ਼ਮੀ ਵਿਸ਼ਿਆਂ ਤੋਂ ਬਾਅਦ ਵਾਤਾਵਰਨ ਸਿੱਖਿਆ ਦਾ ਪੇਪਰ 12ਵੀਂ ਦੇ ਹਰੇਕ ਸਟ੍ਰੀਮ ਨਾਲ ਸੰਬੰਧਤ ਪ੍ਰੀਖਿਆਰਥੀ ਨੇ ਦੇਣਾ ਹੁੰਦਾ....