ਪੰਜਾਬ

ਪੱਛੜੀਆਂ ਸ਼੍ਰੇਣੀਆਂ ਨੂੰ ਕਰਜ਼ਾ ਦੇਣ ਲਈ ਸਰਕਾਰ ਵੱਲੋਂ ਇੱਕ ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ
ਚੰਡੀਗੜ੍ਹ, 2 ਫਰਵਰੀ : ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਪੱਛੜੀਆਂ ਸ਼੍ਰੇਣੀਆਂ, ਘੱਟ ਗਿਣਤੀ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗ ਦੇ ਲੋਕਾਂ ਦੀ ਭਲਾਈ ਲਈ ਸਵੈ-ਰੋਜ਼ਗਾਰ ਸਕੀਮਾਂ ਅਧੀਨ ਸਸਤੇ ਵਿਆਜ ਦੀਆਂ ਦਰਾਂ ‘ਤੇ ਕਰਜ਼ੇ ਦੇਣ ਲਈ ਸਾਲ 2022-23 ਵਾਸਤੇ ਇੱਕ ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ। ਇਹ ਰਾਸ਼ੀ ਪਿਛਲੇ 5 ਸਾਲ ਦੌਰਾਨ ਇੱਕ ਵਾਰ ਜਾਰੀ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੱਛੜੀਆਂ....
ਸਰਕਾਰੀ ਸਕੂਲਾਂ ਦੇ ਨਰਸਰੀ ਕਲਾਸਾਂ ਦੇ ਵਿਦਿਆਰਥੀਆਂ ਨੂੰ ਵਰਦੀਆਂ ਦੇਵੇਗੀ ਮਾਨ ਸਰਕਾਰ: : ਹਰਜੋਤ ਬੈਂਸ
ਪਹਿਲੀ ਵਾਰ ਮਿਲਣਗੀਆਂ ਨਰਸਰੀ ਜਮਾਤ ਦੇ ਵਿਦਿਆਰਥੀਆਂ ਨੂੰ ਵਰਦੀਆਂ ਵਰਦੀਆਂ ਦੀ ਖ੍ਰੀਦ ਲਈ 21.10 ਕਰੋੜ ਰੁਪਏ ਦੀ ਰਾਸ਼ੀ ਜਾਰੀ ਚੰਡੀਗੜ੍ਹ, 2 ਫਰਵਰੀ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਸਾਲ 2017 ਤੋਂ ਚੱਲ ਰਹੀਆਂ ਐੱਲ.ਕੇ.ਜੀ. ਅਤੇ ਯੂ.ਕੇ.ਜੀ. ਜਮਾਤਾਂ ਵਿੱਚ ਪੜ੍ਹ ਰਹੇ ਨੰਨ੍ਹੇ-ਮੁੰਨੇ ਬੱਚਿਆਂ ਨੂੰ ਵਰਦੀਆਂ ਦੇਣ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ....
ਨਵਜੋਤ ਸਿੰਘ ਸਿੱਧੂ ਅਪ੍ਰੈਲ ਦੇ ਪਹਿਲੇ ਹਫ਼ਤੇ ਹੀ ਆ ਸਕਦੇ ਹਨ ਜੇਲ੍ਹ ਤੋਂ ਬਾਹਰ
ਚੰਡੀਗੜ੍ਹ, 2 ਫ਼ਰਵਰੀ : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ 26 ਜਨਵਰੀ ਨੂੰ ਰਿਹਾਈ ਨਹੀਂ ਹੋਈ ਨਹੀਂ। ਉਦੋਂ ਤੋਂ ਲੈ ਕੇ ਹੁਣ ਤੱਕ ਜੇਲ੍ਹ ਪ੍ਰਸ਼ਾਸਨ ਇਸ 'ਤੇ ਚੁੱਪ ਧਾਰੀ ਬੈਠਾ ਹੈ। ਹੁਣ ਨਵਜੋਤ ਸਿੰਘ ਸਿੱਧੂ ਨੂੰ ਕਦੋਂ ਰਿਹਾਅ ਕੀਤਾ ਜਾਵੇਗਾ, ਇਹ ਸਵਾਲ ਹਰ ਕਿਸੇ ਦੇ ਦਿਮਾਗ 'ਚ ਘੁੰਮ ਰਿਹਾ ਹੈ। ਜੇਕਰ ਆਮ ਰਿਆਇਤ ਵਾਲੇ ਦਿਨ ਕੱਟੇ ਜਾਣ ਤਾਂ ਸਿੱਧੂ ਅਪ੍ਰੈਲ ਮਹੀਨੇ 'ਚ ਬਾਹਰ ਆ ਸਕਦੇ ਹਨ। 26 ਜਨਵਰੀ ਨੂੰ ਰਿਹਾਈ ਦੀ ਉਮੀਦ ਟੁੱਟਣ ਤੋਂ ਬਾਅਦ ਹੁਣ ਇਹ ਕਿਆਸ ਲਗਾਏ ਜਾ ਰਹੇ....
ਸਰਕਾਰ ਚਾਹੁੰਦੀ ਹੈ ਕਿ, ਮੈਂ ਚਾਰਦੀਵਾਰੀ ਵਿਚ ਹੀ ਬੈਠਾ ਰਹਾਂ : ਗਰਵਨਰ ਪੁਰੋਹਿਤ
ਚੰਡੀਗੜ੍ਹ, 2 ਫਰਵਰੀ : ਪੰਜਾਬ ਦੇ ਗਰਵਨਰ ਬਨਵਾਰੀ ਲਾਲ ਪੁਰੋਹਿਤ ਸਰਹੱਦੀ ਪਿੰਡਾਂ ਦਾ ਦੌਰਾ ਕਰ ਰਹੇ ਹਨ ਅਤੇ ਲੋਕਾਂ ਦੀਆਂ ਸਮੱਸਿਆਵਾਂ ਸੁਣ ਰਹੇ ਹਨ। ਇਸੇ ਦੌਰਾਨ ਹੀ ਬਨਵਾਰੀ ਲਾਲ ਪੁਰੋਹਿਤ ਨੇ ਮਾਨ ਸਰਕਾਰ ਨੂੰ ਚੈਲੰਜ ਕੀਤਾ ਕਿ, ਸਰਕਾਰ ਸਾਬਤ ਕਰੇ ਕਿ, ਮੈਂ ਸਿਆਸਤ ਕਰ ਰਿਹਾ ਰਿਹਾ। ਉਨ੍ਹਾਂ ਕਿਹਾ ਕਿ, ਮੈਂ ਪੰਜਾਬ ਦੀ ਜ਼ਮੀਨੀ ਹਕੀਕਤ ਦੇਖਣ ਲਈ ਸਰਹੱਦੀ ਜਿਲ੍ਹਿਆਂ ਵਿਚ ਨਿਕਲਿਆ ਹਾਂ। ਉਨ੍ਹਾਂ ਕਿਹਾ ਕਿ, ਸਰਕਾਰ ਚਾਹੁੰਦੀ ਹੈ ਕਿ, ਮੈਂ ਚਾਰਦੀਵਾਰੀ ਵਿਚ ਹੀ ਬੈਠਾ ਰਹਾਂ, ਪਰ ਮੈਂ ਅਜਿਹਾ ਨਹੀਂ....
ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਮਾਂ ਬੋਲੀ ਦਿਹਾੜੇ ਸੰਬੰਧੀ ਵਿਧਾਇਕਾਂ ਨਾਲ ਵਿਚਾਰ ਚਰਚਾ 7 ਫ਼ਰਵਰੀ ਨੂੰ
ਸੰਧਵਾਂ ਵੱਲੋਂ ਅਦਾਲਤਾਂ ਵਿੱਚ ਪੰਜਾਬੀ ਨੂੰ ਲਾਗੂ ਕਰਵਾਉਣ ਦੀ ਮਹੱਤਤਾ ਬਾਰੇ ਲਾਮਬੰਦੀ ਚੰਡੀਗੜ੍ਹ, 2 ਫਰਵਰੀ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਮਾਤ ਭਾਸ਼ਾ ਬਾਰੇ ਵਿਧਾਇਕਾਂ ਨੂੰ ਸੰਵੇਦਨਸ਼ੀਲ ਬਨਾਉਣ ਦਾ ਫੈਸਲਾ ਕੀਤਾ ਹੈ। ਵਿਧਾਨ ਸਭਾ ਦੇ ਇੱਕ ਬੁਲਾਰੇ ਅਨੁਸਾਰ ਲੋਕ ਮਹੱਤਤਾ ਦੇ ਵੱਖ ਵੱਖ ਮੁੱਦਿਆਂ ’ਤੇ ਵਿਧਾਇਕਾਂ ਨੂੰ ਸੰਵੇਦਨਸ਼ੀਲ ਬਨਾਉਣ ਲਈ ਵਿਧਾਨ ਸਭਾ ਸਪੀਕਰ ਵੱਲੋਂ ਆਰੰਭੀ ਗਈ ਮੁਹਿੰਮ ਦੇ ਹੇਠ ਸ. ਸੰਧਵਾਂ ਪੰਜਾਬੀ ਭਾਸ਼ਾ/ ਮਾਂ ਬੋਲੀ ਬਾਰੇ 7 ਫਰਬਰੀ ਨੂੰ ਵਿਧਾਨ ਸਭਾ....
ਪਾਰਦਰਸ਼ੀ ਪ੍ਰਕਿਰਿਆ ਨਾਲ ਹੋਈਆ ਬਦਲੀਆ ਨਾਲ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਮਿਲੀ ਰਾਹਤ: ਡਾ. ਬਲਜੀਤ ਕੌਰ
ਚੰਡੀਗੜ੍ਹ, 2 ਫਰਵਰੀ : ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਜੋ ਕਿ ਆਪਣੇ ਘਰਾਂ ਤੋ ਦੂਰ ਆਂਗਣਵਾੜੀ ਸੈਂਟਰਾਂ ਵਿੱਚ ਸੇਵਾ ਨਿਭਾ ਰਹੀਆਂ ਸਨ, ਨੂੰ ਪਾਰਦਰਸ਼ੀ ਪ੍ਰਕਿਰਿਆ ਨਾਲ ਹੋਈਆ ਬਦਲੀਆ ਨਾਲ ਰਾਹਤ ਮਿਲੀ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਆਂਗਣਵਾੜੀ ਵਰਕਰ ਜੋ ਲੰਬੇ ਸਮੇਂ ਤੋਂ ਆਪਣੇ ਘਰਾਂ ਤੋ 150-200 ਕਿਲੋਮੀਟਰ ਦੂਰ ਕੰਮ ਕਰ ਰਹੀਆਂ ਸੀ, ਜਿਸ ਕਾਰਣ ਉਹਨਾਂ ਦਾ ਸਫ਼ਰ ਵਿੱਚ ਕਾਫੀ ਸਮਾਂ ਬਰਬਾਦ ਹੁੰਦਾ ਸੀ।....
ਸੂਬੇ ਦੇ ਸਰਕਾਰੀ ਸਕੂਲਾਂ ਦੇ 36 ਪ੍ਰਿੰਸੀਪਲਾਂ ਦਾ ਪਹਿਲਾ ਬੈਚ ਪੇਸ਼ੇਵਰ ਹੁਨਰ ਨੂੰ ਹੋਰ ਨਿਖਾਰਨ ਲਈ ਸਿੰਗਾਪੁਰ ਜਾਵੇਗਾ : ਮੁੱਖ ਮੰਤਰੀ ਮਾਨ
ਚੰਡੀਗੜ੍ਹ, 2 ਫ਼ਰਵਰੀ : ਪੰਜਾਬ ਦੇ ਲੋਕਾਂ ਨੂੰ ਦਿੱਤੀ ਇਕ ਹੋਰ ਗਾਰੰਟੀ ਪੂਰੀ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਐਲਾਨ ਕੀਤਾ ਕਿ ਸੂਬੇ ਦੇ ਸਰਕਾਰੀ ਸਕੂਲਾਂ ਦੇ 36 ਪ੍ਰਿੰਸੀਪਲਾਂ ਦਾ ਪਹਿਲਾ ਬੈਚ ਆਪਣੇ ਪੇਸ਼ੇਵਰ ਹੁਨਰ ਨੂੰ ਹੋਰ ਨਿਖਾਰਨ ਲਈ ਸਿੰਗਾਪੁਰ ਜਾਵੇਗਾ। ਲੋਕਾਂ ਨਾਲ ਆਨਲਾਈਨ ਵਿਧੀ ਜ਼ਰੀਏ ਰਾਬਤਾ ਕਾਇਮ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਦੌਰਾਨ ਪੰਜਾਬ ਵਾਸੀਆਂ ਨੂੰ ਗਾਰੰਟੀ ਦਿੱਤੀ ਗਈ ਸੀ ਕਿ ਸੂਬੇ ਵਿਚ ਸਿੱਖਿਆ ਖੇਤਰ ਦੀ ਮੁਕੰਮਲ ਤੌਰ ਉਤੇ ਕਾਇਆ ਕਲਪ....
ਅਮਨ ਅਰੋੜਾ ਵੱਲੋਂ ਸਰਕਾਰੀ ਅਤੇ ਨਿੱਜੀ ਅਦਾਰਿਆਂ ਨੂੰ ਰਾਜ ਊਰਜਾ ਸੰਭਾਲ ਪੁਰਸਕਾਰਾਂ ਦੀ ਵੰਡ
ਮਾਨ ਸਰਕਾਰ ਪੰਜਾਬ ਨੂੰ ਕਾਰਬਨ-ਮੁਕਤ ਸੂਬਾ ਬਣਾਉਣ ਲਈ ਯਤਨਸ਼ੀਲ ਬਿਜਲੀ ਉਤਪਾਦਨ ਦੇ ਰਵਾਇਤੀ ਢੰਗਾਂ ਦੀ ਥਾਂ ਨਵਿਆਉਣਯੋਗ ਊਰਜਾ ਸਰੋਤਾਂ ਨੂੰ ਅਪਣਾਉਣਾ ਸਮੇਂ ਦੀ ਲੋੜ: ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਚੰਡੀਗੜ੍ਹ, 2 ਫ਼ਰਵਰੀ : ਸੂਬੇ ਵਿੱਚ ਊਰਜਾ ਸੰਭਾਲ ਨੂੰ ਉਤਸ਼ਾਹਿਤ ਕਰਕੇ ਲੋਕਾਂ ਵਾਸਤੇ ਸਾਫ਼-ਸੁਥਰਾ ਅਤੇ ਹਰਿਆ-ਭਰਿਆ ਵਾਤਾਵਰਣ ਯਕੀਨੀ ਬਣਾਉਣ ਲਈ ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਨੇ ਅੱਜ ਇਥੇ ਕਨਫੈਡਰੇਸ਼ਨ ਆਫ਼ ਇੰਡੀਅਨ ਇੰਡਸਟ੍ਰੀਅਲਿਸਟਜ਼ (ਸੀ. ਆਈ....
ਭੂਮੀਗਤ ਪਾਣੀ ਕੱਢਣ ਅਤੇ ਸੰਭਾਲ ਸਬੰਧੀ ਪੀ. ਅਥਾਰਟੀ ਦੀਆਂ ਨਵੀਆਂ ਹਦਾਇਤਾਂ ਹੋਈਆਂ ਲਾਗੂ
ਚੰਡੀਗੜ੍ਹ, 1 ਫਰਵਰੀ : ਪੰਜਾਬ ਵਾਟਰ ਰੈਗੂਲੇਸ਼ਨ ਐਂਡ ਡਿਵੈਲਪਮੈਂਟ ਅਥਾਰਟੀ ਵੱਲੋਂ ਭੂਮੀਗਤ ਪਾਣੀ ਕੱਢਣ ਅਤੇ ਸੰਭਾਲ ਸਬੰਧੀ ਜਾਰੀ ਨਵੇਂ ਨਿਰਦੇਸ਼ ਅੱਜ 1 ਫਰਵਰੀ, 2023 ਤੋਂ ਲਾਗੂ ਹੋ ਗਏ ਹਨ। ਇਨ੍ਹਾਂ ਨਿਰਦੇਸ਼ਾਂ ਤਹਿਤ ਖੇਤੀਬਾੜੀ ਲਈ ਵਰਤੋਂ, ਪੀਣ ਅਤੇ ਘਰੇਲੂ ਵਰਤੋਂ, ਪੂਜਾ ਅਸਥਾਨਾਂ, ਸਰਕਾਰੀ ਪੀਣ ਵਾਲੇ ਪਾਣੀ ਦੀ ਸਪਲਾਈ ਸਬੰਧੀ ਸਕੀਮਾਂ, ਮਿਲਟਰੀ ਜਾਂ ਕੇਂਦਰੀ ਪੈਰਾ-ਮਿਲਟਰੀ ਫੋਰਸਿਜ਼, ਸ਼ਹਿਰੀ ਸਥਾਨਕ ਸੰਸਥਾਵਾਂ, ਪੰਚਾਇਤੀ ਰਾਜ ਸੰਸਥਾਵਾਂ, ਛਾਉਣੀ ਬੋਰਡ, ਸੁਧਾਰ ਵਿਕਾਸ ਟਰੱਸਟ ਅਤੇ ਏਰੀਆ....
ਮਾਨ ਵੱਲੋਂ ਅਧਿਕਾਰੀਆਂ ਨੂੰ ਉਦਯੋਗਾਂ ਲਈ ਨਵੀਂ ਉਦਯੋਗਿਕ ਨੀਤੀ ਛੇਤੀ ਤਿਆਰ ਕਰਨਾ ਯਕੀਨੀ ਬਣਾਉਣ ਦੇ ਨਿਰਦੇਸ਼
ਨਵੀਂ ਉਦਯੋਗਿਕ ਨੀਤੀ ਬਣਾਉਣ ਸਬੰਧੀ ਪ੍ਰਗਤੀ ਦੀ ਕੀਤੀ ਸਮੀਖਿਆ ਨਵੀਂ ਨੀਤੀ ਨਾਲ ਸੂਬੇ ਵਿੱਚ ਵੱਡੀ ਪੱਧਰ 'ਤੇ ਉਦਯੋਗਿਕ ਵਿਕਾਸ ਦੀ ਉਮੀਦ ਜਤਾਈ ਚੰਡੀਗੜ੍ਹ, 1 ਫ਼ਰਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਅਧਿਕਾਰੀਆਂ ਨੂੰ ਸਨਅਤਾਂ ਲਈ ਨਵੀਂ ਉਦਯੋਗਿਕ ਨੀਤੀ ਛੇਤੀ ਤੋਂ ਛੇਤੀ ਸਮਰਪਿਤ ਕਰਨਾ ਯਕੀਨੀ ਬਣਾਉਣ ਲਈ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ। ਇੱਥੇ ਆਪਣੇ ਦਫ਼ਤਰ ਵਿਖੇ ਉੱਚ ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇਸ਼ ਦਾ ਮੋਹਰੀ ਉਦਯੋਗਿਕ....
ਆਈਏਐਸ ਸਿਬਿਨ ਸੀ ਹੋਣਗੇ ਪੰਜਾਬ ਦੇ ਮੁੱਖ ਚੋਣ ਅਧਿਕਾਰੀ
ਚੰਡੀਗੜ੍ਹ, 1 ਫਰਵਰੀ : ਆਈਏਐਸ ਅਧਿਕਾਰੀ ਸਿਬਿਨ ਸੀ ਹੁਣ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਹੋਣਗੇ। ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਕੇਡਰ ਦੇ 2005 ਬੈਚ ਦੇ ਆਈਏਐਸ ਸਿਬਿਨ ਨੂੰ ਨਵਾਂ ਮੁੱਖ ਚੋਣ ਅਧਿਕਾਰੀ (ਸੀਈਓ) ਨਿਯੁਕਤ ਕੀਤਾ ਹੈ। ਉਹ ਹੁਣ ਐਸ ਕਰੁਣਾ ਰਾਜੂ ਦੀ ਥਾਂ ਲੈਣਗੇ। ਇਸ ਸਬੰਧੀ ਇਲੈਕਸ਼ਨ ਕਮਿਸ਼ਨ ਆਫ ਇੰਡੀਆ ਵੱਲੋਂ ਹੁਕਮ ਜਾਰੀ ਕੀਤੇ ਗਏ ਹਨ।
ਆਂਗਣਵਾੜੀ ਵਰਕਰ ਤੋਂ ਰਿਸ਼ਵਤ ਮੰਗਣ ਅਤੇ ਤੰਗ ਕਰਨ ਦੇ ਦੋਸ਼ ‘ਚ ਸੀ.ਡੀ.ਪੀ.ਓ.ਅਜਨਾਲਾ ਨੂੰ ਕੀਤਾਮੁਅੱਤਲ
ਚੰਡੀਗੜ੍ਹ, 01 ਫਰਵਰੀ : ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਆਂਗਣਵਾੜੀ ਵਰਕਰ ਤੋਂ ਰਿਸ਼ਵਤ ਮੰਗਣ ਅਤੇ ਤੰਗ ਕਰਨ ਦੇ ਦੋਸ਼ ‘ਚ ਸੀ.ਡੀ.ਪੀ.ਓ.ਅਜਨਾਲਾ ਜਸਪ੍ਰੀਤ ਸਿੰਘ ਨੂੰ ਤੁਰੰਤ ਪ੍ਰਭਾਵ ਤੋ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀ ਅਜਨਾਲਾ ਨੇੜੇ ਪਿੰਡ ਕਰੀਮਪੁਰਾ ਦੀ ਆਂਗਣਵਾੜੀ ਵਰਕਰ ਅਮਨਦੀਪ ਕੌਰ ਵੱਲੋ ਦੋਸ਼ ਲਗਾਏ ਗਏ ਸਨ ਕਿ ਜਸਪ੍ਰੀਤ ਸਿੰਘ ਸੀ.ਡੀ.ਪੀ.ਓ. ਉਸਦੀ....
ਕੇਂਦਰ ਸਰਕਾਰ ਪੰਜਾਬ ਨਾਲ ਬਦਲਾਖੋਰੀ ਦੀ ਭਾਵਨਾ ਨਾਲ ਚੱਲ ਰਹੀ ਹੈ : ਮੁੱਖ ਮੰਤਰੀ ਮਾਨ
ਕੇਂਦਰ ਸਰਕਾਰ ਨੇ ਸੂਬੇ ਨੂੰ ਪੂਰੀ ਤਰ੍ਹਾਂ ਅਣਗੌਲਿਆ ਕਰਕੇ ਦੇਸ਼ ਪ੍ਰਤੀ ਪੰਜਾਬੀਆਂ ਦੀਆਂ ਅਣਗਿਣਤ ਕੁਰਬਾਨੀਆਂ ਦਾ ਘੋਰ ਨਿਰਾਦਰ ਕੀਤਾ ਭਾਜਪਾ ਦਾ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਸਮਝੋ ਬਾਹਰ ਦੀ ਗੱਲ ਮੋਦੀ ਸਰਕਾਰ ਆਪਣੇ ਆਖਰੀ ਬਜਟ ਵਿੱਚ ਵੀ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਵਿੱਚ ਨਾਕਾਮ ਰਹੀ ਮੁੱਖ ਮੁੱਦਿਆਂ 'ਤੇ ਸੂਬੇ ਨੂੰ ਨਜ਼ਰਅੰਦਾਜ਼ ਕਰਕੇ ਅੱਗ ਨਾਲ ਖੇਡਣ ਤੋਂ ਗੁਰੇਜ਼ ਕਰਨ ਤੋਂ ਕੇਂਦਰ ਸਰਕਾਰ ਨੂੰ ਸੁਚੇਤ ਕੀਤਾ ਚੰਡੀਗੜ੍ਹ, 1 ਫਰਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ....
ਸਰਹੱਦੀ ਜ਼ਿਲਿਆਂ ਅੰਦਰ ਨਸ਼ੇ ਦਾ ਪ੍ਰਕੋਪ ਬਹੁਤ ਚਿੰਤਾ ਦਾ ਵਿਸ਼ਾ, ਨਸ਼ਾ ਪਿਛਲੇ ਡੇਢ ਸਾਲ ਚ ਪਹਿਲਾਂ ਨਾਲੋਂ ਵੀ ਦੋਗੁਣਾ ਹੋਇਆ ਹੈ : ਰਾਜਪਾਲ ਪੁਰੋਹਿਤ
ਗੁਰਦਾਸਪੁਰ, 1 ਫਰਵਰੀ : ਗਵਰਨਰ ਪੰਜਾਬ ਬਨਵਾਰੀ ਲਾਲ ਪੁਰੋਹਿਤ ਸਰਹੱਦੀ ਜ਼ਿਲੇ ਗੁਰਦਾਸਪੁਰ ਦੇ ਦੌਰੇ ਦੌਰਾਨ ਗੁਰਦਾਸਪੁਰ ਪਹੁੰਚੇ ਅਤੇ ਸਰਹੱਦੀ ਖੇਤਰ ਦੇ ਲੋਕਾਂ ਅਤੇ ਪੰਚਾਂ ਸਰਪੰਚਾਂ ਨਾਲ ਗੱਲਬਾਤ ਕੀਤੀ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਕਿਹਾ ਕਿ ਸਰਹੱਦੀ ਜ਼ਿਲਿਆਂ ਅੰਦਰ ਨਸ਼ੇ ਦਾ ਪ੍ਰਕੋਪ ਬਹੁਤ ਚਿੰਤਾ ਦਾ ਵਿਸ਼ਾ ਹੈ। ਨਸ਼ਾ ਪਿਛਲੇ ਡੇਢ ਸਾਲ ਚ ਪਹਿਲਾਂ ਨਾਲੋਂ ਵੀ ਦੋਗੁਣਾ ਹੋਇਆ ਹੈ ਅਤੇ ਸਕੂਲੀ ਬੱਚਿਆਂ ਤੱਕ ਇਸ ਦਾ ਪਹੁੰਚਣਾ ਚਿੰਤਾ ਨੂੰ ਹੋਰ ਵਧਾ....
ਬਜਟ ਕਿਸਾਨਾਂ, ਗਰੀਬਾਂ ਤੇ ਨੌਜਵਾਨਾਂ ਲਈ ਨਿਰਾਸ਼ਾਜਨਕ: ਸੁਖਬੀਰ ਬਾਦਲ
-ਕਿਹਾ ਕਿ ਨਾ ਹੀ ਕਿਸਾਨਾਂ ਦੀ ਆਮਦਨ ਦੁੱਗਣੀ ਹੋਈ ਤੇ ਨਾ ਹੀ ਫਸਲਾਂ ਦੀ ਐਮ ਐਸ ਪੀ ਅਨੁਸਾਰ ਖਰੀਦ ਲਈ ਕੁਝ ਕੀਤਾ ਗਿਆ ਚੰਡੀਗੜ੍ਹ, 1 ਫਰਵਰੀ : ਕੇਂਦਰੀ ਬਜਟ 2023 ਕਿਸਾਨਾਂ, ਗਰੀਬਾਂ ਅਤੇ ਨੌਜਵਾਨਾਂ ਲਈ ਨਿਰਾਸ਼ਾਜਨਕ ਹੈ ਅਤੇ ਇਸ ਵਿਚ ਪੰਜਾਬ ਵਿਚ ਖੇਤੀਬਾੜੀ ਤੇ ਸਨੱਅਤੀ ਖੇਤਰ ਨੂੰ ਸੁਰਜੀਤ ਕਰਨ ਵਾਸਤੇ ਕੁਝ ਵੀ ਨਹੀਂ ਕੀਤਾ ਗਿਆ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕੀਤਾ ਹੈ। ਅੱਜ ਬਜਟ ’ਤੇ ਪ੍ਰਤੀਕਰਮ ਦਿੰਦਿਆਂ ਸਰਦਾਰ ਬਾਦਲ ਨੇ ਕਿਹਾ ਕਿ ਨਾ....