ਪੰਜਾਬ

ਸੁਨਾਮ 'ਚ ਭਿਆਨਕ ਸੜਕ ਹਾਦਸੇ ’ਚ ਇੱਕੋ ਪਰਿਵਾਰ ਦੇ 5 ਜੀਆਂ ਦੀ ਮੌਤ ਅਤੇ ਇੱਕ ਦੇ ਗੰਭੀਰ ਜਖ਼ਮੀ
ਸੁਨਾਮ, 12 ਜਨਵਰੀ : ਲੋਹੜੀ ਦੇ ਸਮਾਗਮ ਤੋਂ ਬਾਅਦ ਆਪਣੇ ਵਾਪਸ ਘਰ ਜਾ ਰਹੇ ਪਿੰਡ ਖਡਿਆਲ ਕੋਠੇ ਆਲਾ ਸਿੰਘ ਵਾਲਾ ਦੇ ਇੱਕੋ ਪਰਿਵਾਰ ਦੇ 5 ਜੀਆਂ ਦੀ ਭਿਆਨਕ ਸੜਕ ਹਾਦਸੇ ’ਚ ਮੌਤ ਅਤੇ ਇੱਕ ਦੇ ਗੰਭੀਰ ਜਖ਼ਮੀ ਹੋ ਜਾਣ ਦੀ ਖ਼ਬਰ ਹੈ। ਇਸ ਘਟਨਾਂ ਸਬੰਧੀ ਜਾਣਕਾਰੀ ਦਿੰਦਿਆ ਸਮਾਜ ਸੇਵੀ ਹਰਪਾਲ ਸਿੰਘ ਖਡਿਆਲ ਨੇ ਦੱਸਿਆ ਕਿ ਉਕਤ ਪਰਿਵਾਰ ਕਿਸੇ ਲੋਹੜੀ ਸਮਾਗਮ ਤੋਂ ਬਾਅਦ ਆਪਣੇ ਪਿੰਡ ਆ ਰਹੇ ਸੀ ਤਾਂ ਅਚਾਨਕ ਨਹਿਰ ਦੇ ਪੁਲ ’ਤੇ ਗੱਡੀ ਟਕਰਾਅ ਜਾਣ ਕਰਕੇ ਪਲਟ ਗਈ, ਜਿਸ ਕਾਰਨ ਗੱਡੀ ’ਚ ਸਵਾਰ ਜਸਪ੍ਰੀਤ ਸਿੰਘ....
ਕੇਂਦਰ ਦਾ ਧਿਆਨ ਸਿਰਫ਼ ਦੋ-ਤਿੰਨ ਪਰਿਵਾਰਾਂ ’ਤੇ ਹੈ, ਵੱਡੇ ਘਰਾਣੇ ਦੇਸ਼ ਨੂੰ ਰੁਜ਼ਗਾਰ ਨਹੀਂ ਦੇ ਸਕਦੇ : ਰਾਹੁਲ ਗਾਂਧੀ
ਲੁਧਿਆਣਾ, 12 ਜਨਵਰੀ : ਕਾਂਗਰਸ ਦੀ ਭਾਰਤ ਜੋੜੋ ਯਾਤਰਾ 118ਵੇਂ ਦਿਨ ਦੋਰਾਹਾ ਤੋਂ ਸ਼ੁਰੂ ਹੋਈ, ਯਾਤਰਾ ਦੌਰਾਨ ਰਾਹੁਲ ਗਾਂਧੀ ਸਖ਼ਤ ਸੁਰੱਖਿਆ ਹੇਠ ਚੱਲ ਰਹੇ ਹਨ। ਯਾਤਰਾ ਦੇ ਲੁਧਿਆਣਾ ਦੇ ਸਮਰਾਲਾ ਚੌਂਕ ਵਿੱਚ ਪਹੁੰਚ ਤੋਂ ਬਾਅਦ ਇੱਕ ਜਨ ਸਭਾ ਨੂੰ ਸੰਬੋਧਨ ਕਰਨ ਤੋਂ ਬਾਅਦ ਰਾਹੁਲ ਗਾਂਧੀ ਦਿੱਲੀ ਲਈ ਰਵਾਨਾ ਹੋ ਗਏ ਹਨ। ਕੱਲ੍ਹ ਲੋਹੜੀ ਕਾਰਨ ਯਾਤਰਾ ਨਹੀਂ ਹੋਵੇਗੀ। ਇਸ ਮੌਕੇ ਉਨ੍ਹਾਂ ਆਪਣੇ ਇੱਕ ਬਿਆਨ ਵਿੱਚ ਪੰਜਾਬ ਦੇ ਲੋਕਾਂ ਦਾ ਭਾਰਤ ਜੋੜੋ ਯਾਤਰਾ ਵਿੱਚ ਵੱਡੀ ਗਿਣਤੀ 'ਚ ਸ਼ਾਮਿਲ ਹੋਣ ਲਈ ਧੰਨਵਾਦ....
ਹਾਈਕੋਰਟ ਨੇ ਚੀਫ਼ ਸੈਕਟਰੀ ਤੇ ਡੀਜੀਪੀ ਨੂੰ ਟੋਲ ਪਲਾਜੇ ਖੁਲ੍ਹਵਾਉਣ ਦੇ ਹੁਕਮ ਕੀਤੇ ਜਾਰੀ
ਚੰਡੀਗੜ੍ਹ, 12 ਜਨਵਰੀ : ਪੰਜਾਬ ਦੇ 13 ਟੋਲ ਪਲਾਜ਼ਿਆਂ 'ਤੇ ਕਿਸਾਨਾਂ ਵਲੋਂ ਲਾਏ ਗਏ ਪੱਕੇ ਮੋਰਚੇ ਦੇ ਮਾਮਲੇ ਤੇ ਅੱਜ ਪੰਜਾਬ ਹਰਿਆਣਾ ਹਾਈਕੋਰਟ ਦੇ ਵਿਚ ਸੁਣਵਾਈ ਹੋਈ। ਪੰਜਾਬ ਹਰਿਆਣਾ ਹਾਈ ਕੋਰਟ ਨੇ ਪੰਜਾਬ ਦੇ ਮੁੱਖ ਸਕੱਤਰ ਅਤੇ ਡੀਜੀਪੀ ਨੂੰ ਸੁਪਰੀਮ ਕੋਰਟ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਦੇ ਨਿਰਦੇਸ਼ ਜਾਰੀ ਕੀਤੇ ਹਨ। ਹਾਈ ਕੋਰਟ ਨੇ ਟੋਲ ਪਲਾਜ਼ਾ ਨੂੰ ਮੁੜ ਤੋਂ ਚਲਾਉਣ ਦਾ ਕੰਮ ਯਕੀਨੀ ਬਣਾਉਣ ਲਈ ਵੀ ਹਦਾਇਤਾਂ ਜਾਰੀ ਕੀਤੀਆਂ ਹਨ। ਦੱਸ ਦਈਏ ਕਿ, ਐਨ. ਐਚ. ਏ. ਆਈ. ਵੱਲੋਂ ਹਾਈਕੋਰਟ ਵਿੱਚ ਪਟੀਸ਼ਨ....
ਮੰਤਰੀ ਲਾਲ ਚੰਦ ਕਟਾਰੂਚੱਕ ਨੇ ਵਣ ਭਵਨ ਮੋਹਾਲੀ ਵਿਖੇ 46 ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ
ਚੰਡੀਗੜ੍ਹ 12 ਜਨਵਰੀ : ਪੰਜਾਬ ਦੇ ਵਣ ਤੇ ਜੰਗਲੀ ਜੀਵ ਅਤੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਬਾਅਦ 21000 ਤੋਂ ਵਧੇਰੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ ਅਤੇ ਪਹਿਲੀ ਵਾਰ ਏਨੇ ਘੱਟ ਸਮੇਂ ਵਿੱਚ ਕਿਸੇ ਸੂਬਾ ਸਰਕਾਰ ਨੇ ਏਸ ਪੱਧਰ ’ਤੇ ਭਰਤੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਭਰਤੀ ਕੇਵਲ ਨੌਂ ਮਹੀਨਿਆਂ ਦੇ ਸਮੇਂ ਵਿਚ ਕੀਤੀ ਗਈ ਹੈ। ਅੱਜ ਵਣ ਭਵਨ ਮੋਹਾਲੀ ਵਿੱਖੇ 46 ਕਲਰਕਾਂ ਨੂੰ....
ਪ੍ਰਵਾਸੀ ਭਾਰਤੀਆਂ ਨਾਲ ਸਬੰਧਤ ਕੇਸਾਂ ਲਈ ਹੋਰ ਫਾਸਟ ਟਰੈਕ ਅਦਾਲਤਾਂ ਸਥਾਪਤ ਕਰਨ ਲਈ ਜਲਦੀ ਮਿਲਾਂਗਾ ਹਾਈਕੋਰਟ ਦੇ ਚੀਫ਼ ਜਸਟਿਸ ਨੂੰ : ਧਾਲੀਵਾਲ
ਚੰਡੀਗੜ 12 ਜਨਵਰੀ : ਮੁੱਖ ਮੰਤਰੀ ਭਗਵੰਤ ਮਾਨ ਦੀ ਦੁਨੀਆਂ ਭਰ ਵਿੱਚ ਵਸਦੇ ਪ੍ਰਵਾਸੀ ਪੰਜਾਬੀਆਂ ਦੀਆਂ ਸਾਰੀਆਂ ਜਾਇਜ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਦੀ ਵਚਨਬੱਧਤਾ ਦੇ ਨਾਲ ਪ੍ਰਵਾਸੀ ਭਾਰਤੀ ਮਾਮਲੇ ਵਿਭਾਗ ਨੇ ਵਿਸ਼ੇਸ਼ ਤੌਰ ‘ਤੇ ਪ੍ਰਵਾਸੀ ਭਾਰਤੀਆਂ ਨਾਲ ਸਬੰਧਤ ਕੇਸਾਂ ਲਈ ਹੋਰ ਫਾਸਟ ਟਰੈਕ ਅਦਾਲਤਾਂ ਸਥਾਪਤ ਕਰਨ ਸਬੰਧੀ ਕਾਰਵਾਈ ਆਰੰਭ ਦਿੱਤੀ ਹੈ। ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਇਸ ਸਬੰਧੀ ਕਾਨੂੰਨੀ ਅਤੇ ਹੋਰ ਰੂਪ-ਰੇਖਾ ਉਲੀਕਣ ਬਾਰੇ ਜਲਦ ਹੀ ਪੰਜਾਬ ਅਤੇ ਹਰਿਆਣਾ....
ਚੀਮਾ ਵੱਲੋਂ ਆਬਕਾਰੀ ਵਿਭਾਗ ਦੇ ਈ-ਚੌਕਸੀ ਸਿਸਟਮ ਰਾਹੀਂ ਅਚਨਚੇਤ ਚੈਕਿੰਗ
- ਗੈਰਹਾਜ਼ਰ ਅਧਿਕਾਰੀਆਂ ਵਿਰੁੱਧ ਸਖ਼ਤ ਅਨੁਸ਼ਾਸਨੀ ਕਾਰਵਾਈ ਦੇ ਨਿਰਦੇਸ਼ - ਆਬਕਾਰੀ ਇਨਫੋਰਸਮੈਂਟ ਅਧਿਕਾਰੀਆਂ ਲਈ ਵਿਸ਼ੇਸ਼ ਜੈਕਟਾਂ ਕੀਤੀਆਂ ਲਾਂਚ ਚੰਡੀਗੜ੍ਹ, 11 ਜਨਵਰੀ : ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਵੱਖ-ਵੱਖ ਡਿਸਟਿਲਰੀਆਂ ਅਤੇ ਬੋਟਲਿੰਗ ਪਲਾਂਟਾਂ 'ਤੇ ਤਾਇਨਾਤ ਆਬਕਾਰੀ ਅਤੇ ਕਰ ਅਧਿਕਾਰੀਆਂ (ਈ.ਟੀ.ਓਜ਼) ਅਤੇ ਆਬਕਾਰੀ ਇੰਸਪੈਕਟਰਾਂ ਦੀ ਹਾਜ਼ਰੀ ਦੀ ਆਬਕਾਰੀ ਵਿਭਾਗ ਦੀ ਈ-ਸਰਵੇਲੈਂਸ ਪ੍ਰਣਾਲੀ ਰਾਹੀਂ ਅਚਨਚੇਤ ਚੈਕਿੰਗ ਕੀਤੀ। ਵਿੱਤ ਮੰਤਰੀ....
ਸੂਬੇ ਦੀ ਤਰੱਕੀ ਦੇ ਸਫ਼ਰ ਦਾ ਪੱਲੇਦਾਰ ਇਕ ਅਹਿਮ ਹਿੱਸਾ: ਲਾਲ ਚੰਦ ਕਟਾਰੂਚੱਕ
- ਖੁਰਾਕ, ਸਿਵਲ ਸਪਲਾਈ ਤੇ ਖ਼ਪਤਕਾਰ ਮਾਮਲੇ ਮੰਤਰੀ ਵੱਲੋਂ ਪੰਜਾਬ ਪ੍ਰਦੇਸ਼ ਪੱਲੇਦਾਰ ਯੂਨੀਅਨ ਨਾਲ ਮੁਲਾਕਾਤ, ਪੱਲੇਦਾਰਾਂ ਦੀ ਭਲਾਈ ਦੀ ਵਚਨਬੱਧਤਾ ਦੁਹਰਾਈ ਚੰਡੀਗੜ੍ਹ, 11 ਜਨਵਰੀ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ, ਸੂਬੇ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ ਅਤੇ ਸੂਬੇ ਦੀ ਤਰੱਕੀ ਦੇ ਸਫ਼ਰ ਦਾ ਪੱਲੇਦਾਰ ਇਕ ਅਹਿਮ ਹਿੱਸਾ ਹਨ ਜਿਹਨਾਂ ਦੀ ਖੁਸ਼ਹਾਲੀ ਲਈ ਸਰਕਾਰ ਕੋਈ ਕਸਰ ਬਾਕੀ ਨਹੀਂ ਛੱਡੇਗੀ। ਇਹ ਵਿਚਾਰ ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਸ੍ਰੀ....
ਪੰਜਾਬ ਨੂੰ ਹਰਿਆ-ਭਰਿਆ ਬਣਾਉਣ ਲਈ ਪਿੰਡਾਂ `ਚ 19 ਲੱਖ 44 ਹਜ਼ਾਰ ਪੌਦੇ ਲਗਾਏ: ਕੁਲਦੀਪ ਸਿੰਘ ਧਾਲੀਵਾਲ
ਚੰਡੀਗੜ੍ਹ, 11 ਜਨਵਰੀ : ਪੰਜਾਬ ਵਿੱਚ ਹਰਿਆ-ਭਰਿਆ ਅਤੇ ਸਿਹਤਮੰਦ ਵਾਤਾਵਰਨ ਦੀ ਸਿਰਜਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲਗਾਤਾਰ ਯਤਨ ਕਰ ਰਹੀ ਹੈ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਸੂਬੇ ਦੇ ਪਿੰਡਾਂ ‘ਚ 19 ਲੱਖ 44 ਹਜ਼ਾਰ ਪੌਦੇ ਲਗਾਏ ਹਨ। ਧਾਲੀਵਾਲ ਨੇ ਦੱਸਿਆ ਕਿ ਮਗਨਰੇਗਾ ਸਕੀਮ ਅਧੀਨ ਜੰਗਲਾਤ ਵਿਭਾਗ ਦੇ ਸਹਿਯੋਗ ਨਾਲ ਹੁਣ ਤੱਕ 19 ਲੱਖ 44 ਹਜ਼ਾਰ ਪੌਦੇ ਲਗਾਏ ਜਾ....
ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਲਈ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਹੇਠ 110.83 ਕਰੋੜ ਰੁਪਏ ਦੀ ਰਾਸ਼ੀ ਜ਼ਾਰੀ: ਡਾ.ਬਲਜੀਤ ਕੌਰ
ਚੰਡੀਗੜ੍ਹ, 11 ਜਨਵਰੀ : ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਲਈ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ ਸਾਲ 2022-23 ਵਾਸਤੇ 110.83 ਕਰੋੜ ਦੀ ਰਾਸ਼ੀ ਜ਼ਾਰੀ ਕਰ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਲਈ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ ਸਾਲ 2022-23 ਦੌਰਾਨ ਬਜਟ ਉਪਬੰਧ ਦੇ ਸੂਬੇ ਦੇ ਹਿੱਸੇ ਵਜੋਂ ਜ਼ਾਰੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਡਾ. ਅੰਬੇਦਕਰ....
ਮੁੱਖ ਮੰਤਰੀ ਮਾਨ ਵੱਲੋਂ ਸ਼ਹੀਦ ਕਾਂਸਟੇਬਲ ਬਾਜਵਾ ਦੇ ਨਾਮ ਤੇ ਸਟੇਡੀਅਮ ਅਤੇ ਸੜਕ ਦਾ ਨਾਮ ਰੱਖਣ ਦਾ ਐਲਾਨ
- ਪੀੜਤ ਪਰਿਵਾਰ ਨੂੰ ਦੋ ਕਰੋੜ ਰੁਪਏ ਦਾ ਚੈੱਕ ਸੌਂਪਿਆ - ਸ਼ਹੀਦ ਦੇ ਜੱਦੀ ਪਿੰਡ ਜਾ ਕੇ ਪਰਿਵਾਰ ਨੂੰ ਦੋ ਕਰੋੜ ਰੁਪਏ ਦਾ ਚੈੱਕ ਸੌਂਪੇ ਸ਼ਾਹਪੁਰ, 11 ਜਨਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੰਜਾਬ ਪੁਲਿਸ ਦੇ ਸ਼ਹੀਦ ਕਾਂਸਟੇਬਲ ਕੁਲਦੀਪ ਸਿੰਘ ਬਾਜਵਾ ਦੇ ਨਾਮ ਉਤੇ ਸਟੇਡੀਅਮ ਬਣਾਉਣ ਅਤੇ ਸੜਕ ਦਾ ਨਾਮ ਰੱਖਣ ਦਾ ਐਲਾਨ ਕੀਤਾ ਹੈ ਜਿਸ ਨੇ ਸਮਾਜ ਵਿਰੋਧੀ ਅਨਸਰਾਂ ਦਾ ਮੁਕਾਬਲਾ ਕਰਦੇ ਹੋਏ ਆਪਣੀ ਮਾਤ-ਭੂਮੀ ਦੀ ਖਾਤਰ ਜੀਵਨ ਕੁਰਬਾਨ ਕਰ ਦਿੱਤਾ। ਮੁੱਖ ਮੰਤਰੀ ਨੇ ਅੱਜ ਇੱਥੇ ਸ਼ਹੀਦ ਦੇ ਜੱਦੀ....
ਉਹ ਇੱਕ ਜਾਤੀ ਨੂੰ ਦੂਜੀ ਅਤੇ ਇੱਕ ਭਾਸ਼ਾ ਨੂੰ ਦੂਜੀ ਦੇ ਵਿਰੁੱਧ ਖੜਾ ਕਰਨ ਦੀ ਕੋਸ਼ਿਸ਼ ਕਰ ਰਹੇ ਹਨ : ਰਾਹੁਲ ਗਾਂਧੀ
-ਗੁਰਦੁਆਰਾ ਸਾਹਿਬ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਰਾਹੁਲ ਗਾਂਧੀ -ਯਾਤਰਾ ਦਾ ਉਦੇਸ਼ ਨਫ਼ਰਤ, ਬੇਰੁਜ਼ਗਾਰੀ, ਮਹਿੰਗਾਈ ਅਤੇ ਹਿੰਸਾ ਨਾਲ ਲੜਨਾ ਅਤੇ ਪਿਆਰ, ਏਕਤਾ ਅਤੇ ਭਾਈਚਾਰੇ ਦਾ ਸੰਦੇਸ਼ ਫੈਲਾਉਣਾ ਹੈ ਸ੍ਰੀ ਫਤਿਹਗੜ੍ਹ ਸਾਹਿਬ, 11 ਜਨਵਰੀ : ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਦੀ ਅਗਵਾਈ ਵਾਲੀ ਭਾਰਤ ਜੋੜੋ ਯਾਤਰਾ ਅੱਜ ਤੋਂ ਪੰਜਾਬ ਵਿੱਚ ਸ਼ੁਰੂ ਹੋਣ ਤੋਂ ਪਹਿਲਾਂ ਅੱਜ ਰਾਹੁਲ ਗਾਂਧੀ ਸਮੇਤ ਕਾਂਗਰਸ ਦੇ ਵੱਡੇ ਆਗੂਆਂ ਨੇ ਗੁਰਦੁਆਰਾ ਸਾਹਿਬ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਨਤਮਸਤਕ....
ਪੰਜਾਬ ਵਿਚ ਪੀਸੀਐਸ ਅਫ਼ਸਰਾਂ ਦੀ ਹੜਤਾਲ ਖ਼ਤਮ
ਚੰਡੀਗੜ੍ਹ, 11 ਜਨਵਰੀ : ਅੱਜ ਪੀਸੀਐਸ ਅਫ਼ਸਰਾਂ ਨੇ ਹਫ਼ਤੇ ਦੀ ਛੁਟੀ ਲੈ ਕੇ ਹੜਤਾਲ ਸ਼ੁਰੂ ਕੀਤੀ ਸੀ। ਪਰ ਇਸ ਮਗਰੋਂ ਸੀਐਮ ਮਾਨ ਨੇ ਵੀ ਐਲਾਨ ਜਾਰੀ ਕਰ ਦਿੱਤਾ ਸੀ ਕਿ ਜੇ 2 ਵਜੇ ਤਕ ਅਫ਼ਸਰ ਹੜਤਾਲ ਖ਼ਤਮ ਕਰ ਕੇ ਵਾਪਸ ਨਾ ਆਏ ਤਾਂ ਸਸਪੈਂਡ ਕੀਤਾ ਜਾਵੇਗਾ। ਇਸ ਮਗਰੋਂ ਪੀਸੀਐਸ ਅਫ਼ਸਰਾਂ ਨੇ ਆਪਣੀ ਹੜਤਾਲ ਖ਼ਤਮ ਕਰ ਦਿੱਤੀ ਹੈ। ਪੰਜਾਬ ਦੇ ਲੁਧਿਆਣਾ ਸਥਿਤ ਖੇਤਰੀ ਟਰਾਂਸਪੋਰਟ ਅਥਾਰਟੀ (ਆਰ.ਟੀ.ਏ.) ਦੀ ਵਿਜੀਲੈਂਸ ਵੱਲੋਂ ਕੀਤੀਆਂ ਗਈਆਂ ਗ੍ਰਿਫ਼ਤਾਰੀਆਂ ਤੋਂ ਬਾਅਦ ਸ਼ੁਰੂ ਹੋਈ ਪੰਜਾਬ ਦੇ ਪੀਸੀਐਸ ਅਫ਼ਸਰਾਂ ਦੀ....
ਮੀਤ ਹੇਅਰ ਵੱਲੋਂ ਜਲ ਸਰੋਤ ਵਿਭਾਗ ਦੇ ਚੱਲ ਰਹੇ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਦੀ ਹਦਾਇਤ
- ਜਲ ਸਰੋਤ ਮੰਤਰੀ ਨੇ ਨਵੇਂ ਅਲਾਟ ਹੋਏ ਵਿਭਾਗ ਦੇ ਕੰਮਕਾਜ ਦੀ ਕੀਤੀ ਸਮੀਖਿਆ ਚੰਡੀਗੜ੍ਹ, 11 ਜਨਵਰੀ : ਸੂਬੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕਰਨਾ ਅਤੇ ਇਨ੍ਹਾਂ ਦੇ ਫੰਡਾਂ ਦੀ ਢੁਕਵੀਂ ਅਤੇ ਸੁਚੱਜੀ ਵਰਤੋਂ ਕਰਨਾ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ। ਇਨ੍ਹਾਂ ਕੰਮਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਅਤੇ ਭ੍ਰਿਸ਼ਟਾਚਾਰ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਹ ਪ੍ਰਗਟਾਵਾ ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ....
ਮੀਤ ਹੇਅਰ ਨੇ ਹਾਈ ਕੋਰਟ ਵੱਲੋਂ ਬੰਦ ਪਈਆਂ ਖੱਡਾਂ ਨੂੰ ਚਲਾਉਣ ਦੀ ਆਗਿਆ ਦੇਣ ਨੂੰ ਪੰਜਾਬ ਦੇ ਲੋਕਾਂ ਦੀ ਜਿੱਤ ਦੱਸਿਆ
ਭਗਵੰਤ ਮਾਨ ਸਰਕਾਰ ਰੇਤ ਮਾਫੀਏ ਖਤਮ ਕਰਕੇ ਲੋਕਾਂ ਨੂੰ ਵਾਜਬ ਕੀਮਤਾਂ ਉਤੇ ਰੇਤਾ ਮੁਹੱਈਆ ਕਰਵਾਉਣ ਲਈ ਵਚਨਬੱਧ: ਮੀਤ ਹੇਅਰ ਚੰਡੀਗੜ੍ਹ, 10 ਜਨਵਰੀ : ਪੰਜਾਬ ਦੇ ਖਣਨ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਸੂਬਾ ਸਰਕਾਰ ਨੂੰ ਬੰਦ ਪਈਆਂ ਖੱਡਾਂ ਚਲਾਉਣ ਦੇ ਦਿੱਤੀ ਆਗਿਆ ਉਤੇ ਆਪਣਾ ਪ੍ਰਤੀਕਰਮ ਦਿੰਦੇ ਹੋਏ ਇਸ ਫੈਸਲੇ ਨੂੰ ਪੰਜਾਬ ਦੇ ਲੋਕਾਂ ਦੀ ਜਿੱਤ ਦੱਸਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਸੂਬਾ ਸਰਕਾਰ ਵੱਲੋਂ ਰੇਤ ਮਾਫੀਏ ਦਾ....
ਦਸਤਾਰ ਸਜਾ ਕੇ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਰਾਹੁਲ ਗਾਂਧੀ
ਸ੍ਰੀ ਅੰਮ੍ਰਿਤਸਰ ਸਾਹਿਬ, 10 ਜਨਵਰੀ : ਭਾਰਤ ਜੋੜੋ ਯਾਤਰਾ ਦੇ ਪੰਜਾਬ ’ਚ ਦਾਖ਼ਲ ਹੋਣ ਤੋਂ ਪਹਿਲਾਂ ਯਾਤਰਾ ਦੇ ਪ੍ਰੋਗਰਾ ’ਚ ਕੁੱਝ ਬਦਲਾਅ ਕਰਕੇ ਕਾਂਗਰਸੀ ਆਗੂ ਰਾਹੁਲ ਗਾਂਧੀ ਅੰਬਾਲਾ ਤੋਂ ਅੱਜ ਅੰਮ੍ਰਿਤਸਰ ਸਾਹਿਬ ਵਿਖੇ ਪੁੱਜੇ ਅਤੇ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਰਾਹੁਲ ਗਾਂਧੀ ਦੇ ਸਿਰ ਤੇ ਕੇਸਰੀ ਦਸਤਾਰ ਸਜਾਈ ਹੋਈ ਸੀ, ਉਨ੍ਹਾਂ ਨਾਲ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਗੁਰਜੀਤ ਔਜਲਾ ਐਮੀ ਤੋਂ....