ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਨੇ ਸੀ.ਬੀ.ਜੀ. ਡਿਵੈੱਲਪਰਾਂ ਨਾਲ ਵਿਚਾਰ-ਵਟਾਂਦਰੇ ਲਈ ਰੱਖੇ ਸਮਾਗਮ ਦੀ ਕੀਤੀ ਪ੍ਰਧਾਨਗੀ ਅਤੇ ਪ੍ਰਾਜੈਕਟ ਲਗਾਉਣ ਵਿੱਚ ਤੇਜ਼ੀ ਲਿਆਉਣ ਲਈ ਕਿਹਾ ਪੇਡਾ ਦੁਆਰਾ ਅਲਾਟ ਕੀਤੇ 43 ਸੀ.ਬੀ.ਜੀ. ਪ੍ਰਾਜੈਕਟ ਮੁਕੰਮਲ ਹੋਣ 'ਤੇ ਸਾਲਾਨਾ 2 ਮਿਲੀਅਨ ਟਨ ਝੋਨੇ ਦੀ ਪਰਾਲੀ ਦੀ ਖਪਤ ਕਰਕੇ 515.58 ਟੀ.ਪੀ.ਡੀ. ਸੀ.ਬੀ.ਜੀ. ਪੈਦਾ ਕਰਨਗੇ ਚੰਡੀਗੜ੍ਹ, 10 ਜਨਵਰੀ : ਪਰਾਲੀ ਸਾੜਨ ਦੀ ਸਮੱਸਿਆ ਦੇ ਸਥਾਈ ਹੱਲ ਅਤੇ ਸੂਬੇ ਦੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਮੁੱਖ ਮੰਤਰੀ....
ਪੰਜਾਬ
ਚੰਡੀਗੜ੍ਹ, 10 ਜਨਵਰੀ : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ 2023-24 ਲਈ ਤਰਜੀਹੀ ਖੇਤਰ ਲਈ ਕੁੱਲ ਕਰਜਾ ਸਮਰੱਥਾ 2.73 ਲੱਖ ਕਰੋੜ ਰੁਪਏ ਹੋਣ ਦਾ ਅਨੁਮਾਨ ਹੈ, ਜੋ ਕਿ 2022-23 ਦੇ ਅਨੁਮਾਨਾਂ ਨਾਲੋਂ 5 ਫੀਸਦੀ ਦੇ ਸਮੁੱਚੇ ਵਾਧੇ ਨੂੰ ਦਰਸਾਉਂਦਾ ਹੈ। ਨਾਬਾਰਡ ਦੇ 'ਸਟੇਟ ਕ੍ਰੈਡਿਟ ਸੈਮੀਨਾਰ 2023-24' ਨੂੰ ਸੰਬੋਧਨ ਕਰਨ ਦੌਰਾਨ ਇਹ ਪ੍ਰਗਟਾਵਾ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੁੱਲ ਕਰਜਾ ਯੋਜਨਾ ਵਿੱਚ ਫਸਲੀ ਕਰਜ਼ੇ ਦਾ ਹਿੱਸਾ 1.03 ਲੱਖ....
ਸਿਹਤ ਮੰਤਰੀ ਨੇ ਆਪਣਾ ਆਹੁਦਾ ਸੰਭਾਲਿਆ, ਹਰਪਾਲ ਚੀਮਾ, ਡਾ. ਬਲਜੀਤ ਕੌਰ, ਕੁਲਦੀਪ ਧਾਲੀਵਾਲ, ਹਰਜੋਤ ਬੈਸ, ਅਮਨ ਅਰੋੜਾ, ਜੌੜੇਮਾਜਰਾ ਸਮੇਤ ਕਈ ਵਿਧਾਇਕ ਹੋਏ ਹਾਜ਼ਰ। ਚੰਡੀਗੜ੍ਹ, 10 ਜਨਵਰੀ : ਪੰਜਾਬ ਦੇ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸਿਹਤ ਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਤੇ ਖੋਜ ਅਤੇ ਚੋਣਾਂ ਬਾਰੇ ਮੰਤਰੀ ਦਾ ਅਹੁਦਾ ਸਾਂਭ ਲਿਆ। ਡਾ. ਬਲਬੀਰ ਸਿੰਘ ਦੇ ਅਹੁਦਾ ਸਾਂਭਣ ਮੌਕੇ ਉਨ੍ਹਾਂ ਦੇ ਕੈਬਨਿਟ ਸਾਥੀ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ, ਸਮਾਜਿਕ ਸੁਰੱਖਿਆ ਮੰਤਰੀ ਡਾ. ਬਲਜੀਤ....
ਚੰਡੀਗੜ੍ਹ, 10 ਜਨਵਰੀ : ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਉਨ੍ਹਾਂ ਪਿੰਡਾਂ ਵਿੱਚ ਸ਼ੁੱਧ ਪਾਣੀ ਦੀ ਸਪਲਾਈ ਯਕੀਨੀ ਬਣਾਉਣ ਲਈ ਵੱਡੇ ਉਪਰਾਲੇ ਕਰ ਰਹੀ ਹੈ, ਜਿੱਥੇ ਧਰਤੀ ਹੇਠਲਾ ਪਾਣੀ ਦੂਸ਼ਿਤ ਹੈ। ਮੁੱਖ ਮੰਤਰੀ ਲੋਕਾਂ ਨੂੰ ਸਾਰੀਆਂ ਸਹੂਲਤਾਂ ਉਹਨਾਂ ਦੀਆਂ ਬਰੂਹਾਂ ‘ਤੇ ਮੁਹੱਈਆ ਕਰਵਾਉਣ ਲਈ ਵਚਨਬੱਧ ਹਨ। ਜਿੰਪਾ ਨੇ ਕਿਹਾ ਕਿ ਦੂਸ਼ਿਤ ਪਾਣੀ ਤੋਂ ਪ੍ਰਭਾਵਿਤ ਪਿੰਡਾਂ ਨੂੰ ਪੀਣ ਵਾਲਾ ਸਾਫ਼ ਪਾਣੀ....
ਚੰਡੀਗੜ੍ਹ, 10 ਜਨਵਰੀ : ਸੂਬੇ ਦੇ ਆਂਗਨਵਾੜੀ ਕੇਂਦਰਾਂ ਦੇ 11 ਲੱਖ ਲਾਭਪਾਤਰੀਆਂ ਨੂੰ ਮਿਆਰੀ, ਪੌਸ਼ਟਿਕ ਖੁਰਾਕ ਮੁਹੱਈਆ ਕਰਵਾਉਣ ਲਈ ਲੀਹੋਂ ਹਟਵੀ ਪਹਿਲਕਦਮੀ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਸੂਬਾ ਸਰਕਾਰ ਨੇ ਸੁੱਕੇ ਰਾਸ਼ਨ ਦੀ ਸਪਲਾਈ ਲਈ ਸਮਾਜਿਕ ਸੁਰੱਖਿਆ, ਮਹਿਲਾਵਾਂ ਤੇ ਬਾਲ ਵਿਕਾਸ ਵਿਭਾਗ ਅਤੇ ਮਾਰਕਫੈੱਡ ਦਰਮਿਆਨ ਸਮਝੌਤਾ ਸਹੀਬੱਧ ਕੀਤਾ। ਇਸ ਸਮਝੌਤੇ ਮੁਤਾਬਕ ਮਾਰਕਫੈੱਡ ਵੱਲੋਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਨੂੰ ਬੇਸਣ, ਕਣਕ ਦਾ ਆਟਾ ਤੇ ਹੋਰ ਵਸਤਾਂ....
ਚੰਡੀਗੜ੍ਹ, 10 ਜਨਵਰੀ : ਪੰਜਾਬ 'ਚ ਮੰਗਲਵਾਰ ਤੋਂ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ। ਵੈਸਟਰਨ ਡਿਸਟਰਬੈਂਸ ਕਾਰਨ 11 ਜਨਵਰੀ ਤੋਂ ਪੰਜਾਬ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਪਰ ਪੰਜਾਬ ਦੇ ਪੱਛਮੀ ਮਾਲਵੇ ਵਿੱਚ ਸੁੱਕੀ ਠੰਢ ਹੀ ਵਧੇਗੀ। ਮੌਸਮ ਵਿਭਾਗ ਵੱਲੋਂ ਜਾਰੀ ਅਲਰਟ ਅਨੁਸਾਰ 11 ਤੋਂ 13 ਜਨਵਰੀ ਤੱਕ ਪੰਜਾਬ ਦੇ ਮਾਝਾ-ਦੋਆਬਾ ਅਤੇ ਪੂਰਬੀ ਮਾਲਵੇ ਵਿੱਚ ਮੀਂਹ ਪੈਣ ਦੀ ਸੰਭਾਵਨਾ ਵੱਧ ਰਹੀ ਹੈ। ਇਸ ਦੇ ਨਾਲ ਹੀ ਹਿਮਾਚਲ 'ਚ ਵੀ ਬਰਫਬਾਰੀ ਹੋਵੇਗੀ। ਇਸ ਦਾ ਸਿੱਧਾ ਅਸਰ ਪੰਜਾਬ....
ਬਟਾਲਾ, 09 ਜਨਵਰੀ : ਬਟਾਲਾ ’ਚ ਇੱਕ ਦਰਦਨਾਕ ਸੜਕ ਹਾਦਸਾ ਵਾਪਰਨ ਕਾਰਨ ਇੱਕ ਬੱਚੀ ਸਮੇਤ ਪੰਜ ਲੋਕਾਂ ਦੀ ਮੌਤ ਹੋ ਜਾਣ ਦੀ ਖਬਰ ਹੈ। ਮੌਕੇ ਤੋਂ ਮਿਲੀ ਜਾਣਕਾਰੀ ਅਨੁਸਾਰ ਤੇਜ਼ ਰਫ਼ਤਾਰ ਟਰੱਕ ਅਤੇ ਕਾਰ ਦੀ ਆਹਮੋ-ਸਾਹਮਣੇ ਟੱਕਰ ਹੋ ਗਈ, ਕਾਰ ਸਵਾਰ 4 ਲੋਕਾਂ ਦੀ ਮੌਕੇ ਤੇ ਮੌਤ ਹੋ ਗਈ ਅਤੇ ਬੱਚੀ ਨੇ ਹਸਪਤਾਲ ’ਚ ਇਲਾਜ ਦੌਰਾਨ ਦਮਤੋੜ ਦਿੱਤਾ। ਕਾਰ ’ਚ ਕੁੱਲ 6 ਲੋਕ ਸਵਾਰ ਸਨ। ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਇਹ ਸੜਕੀ ਹਾਦਸਾ ਬਟਾਲਾ ਦੇ ਪਿੰਡ ਮਿਸ਼ਰਪੁਰਾ ’ਚ ਪੈਟਰੋਲ ਪੰਪ ਕੋਲ ਹੋਇਆ ਸੀ। ਸਾਰਾ....
ਚੰਡੀਗੜ੍ਹ 09 ਜਨਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਸੂਬੇ ਵਿੱਚ ਜ਼ਮੀਨੀ ਪੱਧਰ ‘ਤੇ ਕਾਨੂੰਨ ਵਿਵਸਥਾ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਵਰਚੁਅਲ ਮੀਟਿੰਗ ਨੂੰ ਸੰਬੋਧਨ ਕੀਤਾ। ਪੰਜਾਬ ਦੇ ਸਾਰੇ ਅੱਠ ਰੇਂਜ ਆਈ.ਜੀ./ ਡੀ.ਆਈ.ਜੀ., 28 ਸੀ.ਪੀਜ਼/ਐਸ.ਐਸ.ਪੀਜ਼, 117 ਡਿਪਟੀ ਸੁਪਰਡੈਂਟ ਆਫ਼ ਪੁਲਿਸ (ਡੀ.ਐਸ.ਪੀਜ਼) ਅਤੇ 413 ਸਟੇਸ਼ਨ ਹਾਊਸ ਅਫਸਰਾਂ (ਐਸ.ਐਚ.ਓਜ਼) ਨੂੰ....
ਚੰਡੀਗੜ੍ਹ, 9 ਜਨਵਰੀ : ਮੁੱਖ ਮੰਤਰੀ ਪੰਜਾਬ ਨੇ ਪੰਜਾਬ ਦੇ ਆਈਏਐਸ ਅਫ਼ਸਰਾਂ ਨੂੰ ਭਰੋਸਾ ਦਿੱਤਾ ਹੈ ਕਿ, ਉਹ ਸੀਨੀਅਰ ਆਈਏਐਸ ਸ਼੍ਰੀਮਤੀ ਨੀਲਿਮਾ ਦੇ ਖਿਲਾਫ਼ ਵਿਜੀਲੈਂਸ ਵਲੋਂ ਕੀਤੀ ਗਈ ਕਾਰਵਾਈ ਨੂੰ ਠੀਕ ਕਰਨ ਲਈ ਢੁੱਕਵੇਂ ਕਦਮ ਚੁੱਕਣਗੇ। ਇਹ ਭਰੋਸਾ ਮੁੱਖ ਮੰਤਰੀ ਨੇ ਆਈਏਐਸ ਅਫ਼ਸਰਾਂ ਦੇ ਇੱਕ ਵੱਡੇ ਵਫ਼ਦ ਨਾਲ ਮੀਟਿੰਗ ਦੌਰਾਨ ਦਿੱਤਾ, ਜਿਸ ਵਿੱਚ 70 ਦੇ ਕਰੀਬ ਆਈਏਐਸ ਅਫ਼ਸਰ ਮੌਜੂਦ ਸਨ, ਜਿਨ੍ਹਾਂ ਵਿੱਚ ਜਿਲ੍ਹਿਆਂ ਦੇ ਡਿਪਟੀ ਕਮਿਸ਼ਨਰ ਅਤੇ ਹੋਰ ਆਈਏਐਸ ਅਫ਼ਸਰ ਵੀ ਸ਼ਾਮਲ ਸਨ। ਵਫ਼ਦ ਨੇ ਮੁੱਖ ਮੰਤਰੀ ਦੇ ਕੋਲ....
ਊਧਮ ਸਿੰਘ ਵਾਲਾ ਸੁਨਾਮ, 09 ਜਨਵਰੀ : ਇੱਥੋਂ ਨੇੜਲੇ ਪਿੰਡ ਛਾਹੜ ਦੇ ਇੱਕ ਸ਼ੈਲਰ ਵਿੱਚ 5 ਪ੍ਰਵਾਸੀ ਮਜ਼ਦੂਰਾਂ ਦੀ ਅੰਗੀਠੀ ਦੇ ਧੂੰਏ ਕਾਰਨ ਦਮ ਘੁਟਣ ਕਰਕੇ ਮੌਤ ਹੋ ਜਾਣ ਦੀ ਖ਼ਬਰ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਸ਼ੈਲਰ ਮਾਲਕ ਵਿੱਕੀ ਨੇ ਦੱਸਿਆ ਕਿ ਉਨ੍ਹਾਂ ਨੂੰ ਸਵੇਰੇ ਤਕਰੀਬਨ 07 ਵਜੇ ਫੋਨ ਆਇਆ ਕਿ ਲੇਵਰ ਉੱਠੀ ਨਹੀਂ, ਇਸ ਤੇ ਉਨ੍ਹਾਂ ਕਿਹਾ ਕਿ ਦੁਬਾਰਾ ਉਨ੍ਹਾਂ ਨੂੰ ਉਠਾਓ, ਜਦੋਂ ਕੋਸ਼ਿਸ਼ ਕਰਨ ਤੇ ਮਜ਼ਦੂਰ ਨਾ ਉੱਠੇ ਤਾਂ ਦਰਵਾਜਾ ਤੋੜਨ ਲਈ ਕਿਹਾ, ਜਿਵੇਂ ਹੀ ਦਰਵਾਜਾ ਤੋੜਿਆ ਤਾਂ ਕਮਰੇ ਵਿੱਚੋਂ ਇੱਕ....
ਚੰਡੀਗੜ੍ਹ, 9 ਜਨਵਰੀ : ਪੰਜਾਬ ਸਰਕਾਰ ਨੇ ਸੂਬੇ ਵਿੱਚ ਕੜਾਕੇ ਦੀ ਠੰਡ ਅਤੇ ਧੁੰਦ ਬਰਕਰਾਰ ਰਹਿਣ ਕਾਰਨ ਸੂਬੇ ਦੇ ਆਂਗਣਵਾੜੀ ਸੈਂਟਰਾਂ ਵਿੱਚ 14 ਜਨਵਰੀ 2023 ਤੱਕ ਛੁੱਟੀਆਂ ਵਧਾ ਦਿੱਤੀਆਂ ਗਈਆਂ ਹਨ। ਇਹ ਜਾਣਕਾਰੀ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦਿੱਤੀ। ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਛੋਟੇ ਬੱਚਿਆਂ ਨੂੰ ਸਰਦੀ ਤੋਂ ਬਚਾਉਣ ਲਈ ਸੂਬੇ ਦੇ ਸਾਰੇ ਆਂਗਣਵਾੜੀ ਸੈਂਟਰਾਂ ਵਿੱਚ 14 ਜਨਵਰੀ ਤੱਕ ਛੁੱਟੀਆਂ ਵਧਾ ਦਿੱਤੀਆਂ ਗਈਆਂ ਹਨ।....
ਚੰਡੀਗੜ੍ਹ, 9 ਜਨਵਰੀ : ਪੀ.ਸੀ.ਐਸ. ਅਫਸਰ ਐਸੋਸੀਏਸ਼ਨ ਦੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਦਾ ਕੋਈ ਨਤੀਜਾ ਨਹੀਂ ਨਿਕਲਿਆ ਜਿਸ ਕਰ ਕੇ ਪੀ ਸੀ ਐਸ ਅਫਸਰ ਐਸੋਸੀਏਸ਼ਨ ਨੇ ਫ਼ੈਸਲਾ ਲਿਆ ਹੈ ਕਿ ਉਹ ਇਕ ਹਫਤੇ ਲਈ ਸਮੂਹਿਕ ਛੁੱਟੀ 'ਤੇ ਜਾਣ ਦਾ ਆਪਣਾ ਫ਼ੈਸਲਾ ਬਰਕਰਾਰ ਰੱਖਣਗੇ। ਉਨ੍ਹਾਂ ਅੱਗੇ ਕਿਹਾ ਕਿ ਸਥਿਤੀ ਅਜਿਹੀ ਹੈ ਕਿ ਐਸੋਸੀਏਸ਼ਨ ਮੁੱਖ ਮੰਤਰੀ ਨੂੰ ਇਸ ਮਾਮਲੇ ਵਿੱਚ ਕਾਰਵਾਈ ਕਰਨ ਲਈ ਬੇਨਤੀ ਕਰਨ ਨੂੰ ਮਜਬੂਰ ਹੈ। ਉਨ੍ਹਾਂ ਦਾ ਕਹਿਣਾ ਕਿ ਹੁਣ ਇਹ ਫੈਸਲਾ ਕਰਨਾ ਸਰਕਾਰ ਦੇ ਅਧਿਕਾਰਾਂ ਦੇ ਹੱਥ....
ਚੰਡੀਗੜ੍ਹ, 9 ਜਨਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਪ੍ਰਮੁੱਖ ਸਹਿਕਾਰੀ ਅਦਾਰੇ ਮਾਰਕਫੈੱਡ ਨੂੰ ਬਹੁਪੱਖੀ ਮਾਰਕੀਟਿੰਗ ਮੁਹਿੰਮ ਸ਼ੁਰੂ ਕਰਨ ਲਈ ਕਿਹਾ ਤਾਂ ਜੋ ਸੂਬੇ ਵਿੱਚ ਹੀ ਨਹੀਂ, ਸਗੋਂ ਦੇਸ਼ ਤੇ ਵਿਦੇਸ਼ਾਂ ਦੀ ਮੰਡੀ ਵਿੱਚ ਵੀ ਖਪਤਕਾਰਾਂ ਦੇ ਵੱਡੇ ਹਿੱਸੇ ਨੂੰ ਮਿਆਰੀ ਉਤਪਾਦ ਮੁਹੱਈਆ ਕੀਤੇ ਜਾ ਸਕਣ। ਇੱਥੇ ਪੰਜਾਬ ਸਿਵਲ ਸਕੱਤਰੇਤ-1 ਵਿੱਚ ਆਪਣੇ ਦਫ਼ਤਰ ਵਿਖੇ ਸੋਮਵਾਰ ਨੂੰ ਮਾਰਕਫੈੱਡ ਦਾ ਕੈਲੰਡਰ ਜਾਰੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਸਹਿਕਾਰੀ ਖੇਤਰ ਨੂੰ ਹੋਰ....
ਹਫਤੇ ਵਿੱਚ 311 ਨਸ਼ਾ ਤਸਕਰ/ਸਪਲਾਇਰ 11.76-ਕਿਲੋ ਹੈਰੋਇਨ, 9.87-ਕਿਲੋ ਅਫੀਮ, 2.88 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਚੰਡੀਗੜ, 9 ਜਨਵਰੀ : ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਵਿੱਢੀ ਗਈ ਫੈਸਲਾਕੁੰਨ ਜੰਗ ਦੀ ਇੱਕ ਛਿਮਾਹੀ(ਅੱਧਾ ਸਾਲ) ਪੂਰੀ ਹੋਣ ‘ਤੇ ਪੰਜਾਬ ਪੁਲਿਸ ਨੇ 5 ਜੁਲਾਈ 2022 ਤੋਂ ਹੁਣ ਤੱਕ 9917 ਨਸਾ ਤਸਕਰਾਂ ਨੂੰ ਗਿ੍ਰਫਤਾਰ ਕੀਤਾ ਹੈ, ਜਿੰਨਾਂ ਵਿੱਚ 1447 ਵੱਡੇ ਤਸਕਰ ਸ਼ਾਮਲ ਹਨ। ਪੁਲਿਸ ਨੇ ਕੁੱਲ 7533 ਐਫ.ਆਈ.ਆਰ. ਦਰਜ ਕੀਤੀਆਂ....
ਵਿਜੀਲੈਂਸ ਬਿਊਰੋ ਵੱਲੋਂ ਸਰਕਾਰੀ ਮੁਲਾਜ਼ਮ ਤੋਂ 1,50,000 ਦੀ ਜ਼ਬਰੀ ਵਸੂਲੀ ਕਰਨ ਵਾਲੇ ਤਿੰਨ ਪ੍ਰਾਈਵੇਟ ਵਿਅਕਤੀ ਗ੍ਰਿਫ਼ਤਾਰ
ਚੰਡੀਗੜ੍ਹ, 9 ਜਨਵਰੀ : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਇੱਕ ਸਰਕਾਰੀ ਮੁਲਾਜ਼ਮ ਨੂੰ ਬਲੈਕਮੇਲ ਕਰਕੇ ਉਸ ਕੋਲੋਂ 1, 50, 000 ਰੁਪਏ ਜ਼ਬਰੀ ਵਸੂਲੀ ਕਰਨ ਦੇ ਦੋਸ਼ ਹੇਠ ਤਿੰਨ ਪ੍ਰਾਈਵੇਟ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਕਥਿਤ ਦੋਸ਼ੀਆਂ ਵਿੱਚ ਨਾਭਾ, ਪਟਿਆਲਾ ਦਾ ਇੱਕ ਪ੍ਰਾਪਰਟੀ ਏਜੰਟ ਉਮਰਦੀਨ, ਸਲੀਮ ਅਤੇ ਇੱਕ ਨਿੱਜੀ ਚੈਨਲ ਦਾ ਰਿਪੋਰਟਰ ਰੁਪਿੰਦਰ....