ਮੁੱਖ ਮੰਤਰੀ ਮਾਨ ਨੇ ਆਪਣੀ ਪਤਨੀ ਨਾਲ ਪਹਿਲੀ ਲੋਹੜੀ ਜੱਦੀ ਪਿੰਡ ਸਤੌਜ ਵਿਖੇ ਮਨਾਈ ਪਿੰਡ ਵਾਸੀਆਂ ਨਾਲ ਤਾਜ਼ਾ ਕੀਤੀਆਂ ਬਚਪਨ ਦੀਆਂ ਯਾਦਾਂ ਸੰਗਰੂਰ, 8 ਜਨਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੰਗਰੂਰ ਜ਼ਿਲ੍ਹੇ ਵਿਚ ਆਪਣੇ ਜੱਦੀ ਪਿੰਡ ਸਤੌਜ ਵਿਖੇ ਪਹੁੰਚ ਆਪਣੇ ਸਾਕ-ਸਨੇਹੀਆਂ, ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਨਾਲ ਲੋਹੜੀ ਦਾ ਤਿਉਹਾਰ ਮਨਾਇਆ। ਮੁੱਖ ਮੰਤਰੀ ਅੱਜ ਸਵੇਰੇ ਆਪਣੇ ਪਿੰਡ ਪਹੁੰਚੇ ਅਤੇ ਪਿੰਡ ਵਿੱਚ ਲੋਹੜੀ ਬਾਲ ਕੇ ਪਿੰਡ ਵਾਸੀਆਂ ਨਾਲ ਰਲ-ਮਿਲ ਕੇ ਤਿਉਹਾਰ ਮਨਾਇਆ।....
ਪੰਜਾਬ
ਚੰਡੀਗੜ੍ਹ, 8 ਜਨਵਰੀ : ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਚਾਈਨਾ ਡੋਰ ਖਿਲਾਫ ਐਡਵਾਈਜ਼ਰੀ ਜਾਰੀ ਕੀਤੀ ਹੈ। ਡੀਜੀਪੀ ਨੇ ਚਾਈਨਾ ਡੋਰ ਦੀ ਖਰੀਦੋ-ਫਰੋਖਤ ਕਰਨ ਵਾਲਿਆਂ ਖਿਲਾਫ ਸਖਤ ਕਾਰਵਾਈ ਦੇ ਹੁਕਮ ਦਿੱਤੇ ਹਨ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਟਵੀਟ ਕਰਦਿਆਂ ਕਿਹਾ ਕਿ ਅੱਜ-ਕੱਲ੍ਹ ਲੋਕ ਪਤੰਗ ਉਡਾਉਣ ਲਈ ਚੀਨੀ ਡੋਰ ਦੀ ਜ਼ਿਆਦਾ ਵਰਤੋਂ ਕਰਦੇ ਹਨ, ਜੋ ਕਿ ਖਤਰਨਾਕ ਹੈ। ਆਉਣ-ਜਾਣ ਵਾਲੇ ਲੋਕ ਇਸ ਦੀ ਲਪੇਟ ਵਿੱਚ ਆ ਜਾਂਦੇ ਹਨ, ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਜਾਂਦੇ ਹਨ ਜਾਂ ਕਈ ਵਾਰ ਤਾਂ ਕਿਸੇ....
- ਪਾਇਲਟ ਪ੍ਰੋਜੈਕਟ ਦੀ ਸਫਲਤਾ ਤੋਂ ਬਾਅਦ ਸੂਬੇ ਦੀਆਂ ਹੋਰ ਡਵੀਜਨਾਂ ਵਿੱਚ ਵੀ ਇਸ ਪ੍ਰਾਜੈਕਟ ਨੂੰ ਲਾਗੂ ਕਰਨ ਦੀ ਬਣਾਈ ਜਾ ਰਹੀ ਹੈ ਯੋਜਨਾ ਚੰਡੀਗੜ੍ਹ, 8 ਜਨਵਰੀ : ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ ਤੇ ਯੋਗ ਅਗਵਾਈ ਵਿੱਚ ਪੰਜਾਬ ਸਰਕਾਰ ਸੂਬੇ ਭਰ ਵਿੱਚ ‘ਐਮ-ਗ੍ਰਾਮ ਸੇਵਾ ਐਪ’ ਸ਼ੁਰੂ ਕਰਨ ਦੀ ਯੋਜਨਾ ਬਣਾ ਰਹੀ ਹੈ। ਇਸ ਦੀ ਵਰਤੋਂ ਸਾਰੇ ਪਿੰਡਾਂ ਲਈ ਕੀਤੀ ਜਾਵੇਗੀ। ਆਨੰਦਪੁਰ ਸਾਹਿਬ ਵਿੱਚ ਐਮ-ਗ੍ਰਾਮ ਸੇਵਾ ਐਪ ਦੇ ਪਾਇਲਟ ਪ੍ਰੋਜੈਕਟ ਦਾ ਪ੍ਰਭਾਵ ਕਾਫ਼ੀ ਪਰਿਵਰਤਨਸ਼ੀਲ ਤੇ ਵਧੀਆ ਰਿਹਾ ਹੈ। ਇਹ....
- 135 ਅਪਰਾਧਿਕ ਮਾਮਲਿਆਂ 'ਚ 371 ਮੁਲਜ਼ਮਾਂ ਖਿਲਾਫ ਕੀਤੇ ਕੇਸ ਦਰਜ: ਵਰਿੰਦਰ ਕੁਮਾਰ - 30 ਪੁਲਿਸ ਮੁਲਾਜ਼ਮ ਤੇ 13 ਮਾਲ ਕਰਮਚਾਰੀ ਕੀਤੇ ਗ੍ਰਿਫਤਾਰ - ਅਦਾਲਤਾਂ ਵੱਲੋਂ 20 ਕਰਮਚਾਰੀਆਂ ਤੇ 10 ਪ੍ਰਾਈਵੇਟ ਵਿਅਕਤੀਆਂ ਨੂੰ ਦੋਸ਼ੀ ਸਜਾਵਾਂ - ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਕੁੱਲ 3,72,175 ਸ਼ਿਕਾਇਤਾਂ ਮਿਲੀਆਂ ਚੰਡੀਗੜ੍ਹ, 8 ਜਨਵਰੀ : ਸਮਾਜ ਵਿੱਚੋਂ ਭ੍ਰਿਸ਼ਟਾਚਾਰ ਨੂੰ ਜੜੋਂ ਖਤਮ ਕਰਨ ਦੇ ਉਦੇਸ਼ ਨਾਲ ਪੰਜਾਬ ਵਿਜੀਲੈਂਸ ਬਿਊਰੋ ਨੇ ਰਿਸ਼ਵਤਖੋਰੀ ਦੇ 129 ਕੇਸਾਂ ਵਿੱਚ ਕੁੱਲ 172....
- ਮਾਨ ਸਰਕਾਰ ਡੇਅਰੀ ਕਿੱਤੇ ਨੂੰ ਉਤਸ਼ਾਹਿਤ ਕਰਨ ਲਈ 17,500 ਤੋਂ 23,100 ਰੁਪਏ ਪ੍ਰਤੀ ਦੁਧਾਰੂ ਪਸ਼ੂ ਵਿੱਤੀ ਸਹਾਇਤਾ ਕਰ ਰਹੀ ਹੈ ਪ੍ਰਦਾਨ - ਹਰੇ ਚਾਰੇ ਦੀਆਂ ਗੱਠਾਂ ਬਣਾਉਣ ਵਾਲੀ ਮਸ਼ੀਨ 'ਤੇ 5.60 ਲੱਖ ਰੁਪਏ ਸਬਸਿਡੀ ਸਣੇ ਮਿਲਕਿੰਗ ਮਸ਼ੀਨ 'ਤੇ 50% ਮਿਲਦੀ ਹੈ ਸਬਸਿਡੀ ਚੰਡੀਗੜ੍ਹ, 8 ਜਨਵਰੀ : ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਵੱਲੋਂ ਕਿਸਾਨਾਂ ਦੀ ਆਮਦਨ ਵਧਾਉਣ ਅਤੇ ਨੌਜਵਾਨਾਂ ਲਈ ਸਵੈ-ਰੋਜ਼ਗਾਰ ਦੇ ਮੌਕੇ ਪੈਦਾ ਕਰਨ ਦੀ ਵਚਨਬੱਧਤਾ ਤਹਿਤ ਅੱਜ ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਲਾਲਜੀਤ....
ਸ੍ਰੀ ਮੁਕਤਸਰ ਸਾਹਿਬ, 7 ਜਨਵਰੀ : ਬੀਤੀ ਰਾਤ ਸ੍ਰੀ ਮੁਕਤਸਰ ਸਾਹਿਬ-ਬਠਿੰਡਾ ਰੋਡ ‘ਤੇ ਪਿੰਡ ਭੁੱਲਰ ਨੇੜੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਜਿਸ ਵਿੱਚ 3 ਲੋਕਾਂ ਦੀ ਮੌਤ ਹੋ ਗਈ ਅਤੇ 2 ਦੇ ਜ਼ਖਮੀ ਹੋਣ ਦੀ ਖਬਰ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਭੁੱਲਰ ਦੇ ਇੱਕ ਪੈਲੇਸ ਵਿੱਚ ਵੇਟਰ ਵਜੋਂ ਕੰਮ ਕਰਦੇ 5 ਪ੍ਰਵਾਸੀ ਮਜ਼ਦੂਰ ਜੋ ਨੇਪਾਲ ਦੇ ਰਹਿਣ ਵਾਲੇ ਹਨ ਅਤੇ ਸ਼ੁੱਕਰਵਾਰ ਦੇਰ ਰਾਤ ਪੈਲੇਸ ਤੋਂ ਵਾਪਸ ਘਰ ਪਰਤ ਰਹੇ ਸਨ, ਕਿ ਪਿੱਛੇ ਤੋਂ ਆ ਰਹੀ ਇੱਕ ਤੇਜ਼ ਰਫ਼ਤਾਰ ਕਾਰ ਨੇ ਉਨ੍ਹਾਂ ਨੂੰ ਟੱਕਰ ਮਾਰ....
ਚੰਡੀਗੜ੍ਹ, 7 ਜਨਵਰੀ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਦੀ ਪ੍ਰਧਾਨਗੀ ਹੇਠ ਹੋਈ ਪੰਜਾਬ ਵਿਧਾਨ ਸਭਾ ਨੂੰ ਦੇ ਕੰਪਿਊਟਰੀਈਜੇਸ਼ਨ ਅਤੇ ਡਿਜੀਟਾਈਜੇਸ਼ਨ ਕਰਨ ਸਬੰਧੀ ਉਚ ਪੱਧਰੀ ਕਮੇਟੀ ਦੀ ਮੀਟਿੰਗ ਦੌਰਾਨ ਵੱਖ ਵੱਖ ਵਿਭਾਗਾਂ ਨੂੰ ਇਹ ਕਾਰਜ ਜਲਦੀ ਤੋਂ ਜਲਦੀ ਕਰਨ ਦੇ ਨਿਰਦੇਸ਼ ਦਿੱਤੇ ਗਏ। ਅੱਜ ਵਿਧਾਨ ਸਭਾ ਸਕੱਤਰੇਤ ਸ. ਸੰਧਵਾਂ ਦੀ ਪ੍ਰਧਾਨਗੀ ਹੇਠ ਵਿਧਾਨ ਸਭਾ ਦੇ ਕੰਪਿਊਟਰੀਈਜੇਸ਼ਨ ਅਤੇ ਡਿਜੀਟਾਈਜੇਸ਼ਨ ਕਰਨ ਸਬੰਧੀ ਉਚ ਪੱਧਰੀ ਕਮੇਟੀ ਦੀ ਜਾਇਜਾ ਮੀਟਿੰਗ ਵਿੱਚ ਸੰਸਦੀ ਕਾਜ ਮੰਤਰੀ....
- ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਨਸਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ - ਗਿ੍ਰਫਤਾਰ ਕੀਤੇ ਨਸਾ ਤਸਕਰ ਭਾਰਤ-ਪਾਕਿ ਸਰਹੱਦ ਰਾਹੀਂ ਤਸਕਰੀ ਰਾਹੀਂ ਲਿਆਂਦੀ ਨਸ਼ਿਆਂ ਦੀ ਖੇਪ ਹਾਸਲ ਕਰਨ ਉਪਰੰਤ ਭੱਜਣ ਦੀ ਕਰ ਰਹੇ ਸਨ ਕੋਸ਼ਿਸ਼ : ਡੀਜੀਪੀ ਗੌਰਵ ਯਾਦਵ ਫਾਜ਼ਿਲਕਾ, 7 ਜਨਵਰੀ : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸਾ-ਨਿਰਦੇਸਾਂ ‘ਤੇ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਜੰਗ ਤਹਿਤ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਕਰਨ ਵਾਲੇ ਨੈਟਵਰਕ ਦੇ ਖਿਲਾਫ ਇੱਕ ਵੱਡੀ ਸਫਲਤਾ ਹਾਸਲ ਕਰਦੇ....
ਫ਼ਿਰੋਜ਼ਪੁਰ, 06 ਜਨਵਰੀ : ਫ਼ਿਰੋਜ਼ਪੁਰ ਵਿੱਚ ਸੀਮਾ ਸੁਰੱਖਿਆ ਬਲ ਨੇ ਸਰਹੱਦ ਨੇੜੇ ਖੇਤਾਂ ਵਿੱਚੋਂ 8 ਕਰੋੜ ਰੁਪਏ ਦੀ ਹੈਰੋਇਨ ਦੀ ਖੇਪ ਬਰਾਮਦ ਕੀਤੀ ਹੈ। ਪਾਕਿਸਤਾਨੀ ਸਮੱਗਲਰਾਂ ਨੇ ਧੁੰਦ ਦਾ ਫਾਇਦਾ ਚੁੱਕਦਿਆਂ ਇਸ ਨੂੰ ਕੰਡਿਆਲੀ ਤਾਰ ਦੇ ਪਾਰ ਖੇਤਾਂ ਵਿੱਚ ਲੁਕਾ ਦਿੱਤਾ ਸੀ, ਪਰ ਪਾਕਿਸਤਾਨੀ ਸਮੱਗਲਰਾਂ ਦੀ ਇਸ ਕੋਸ਼ਿਸ਼ ਨੂੰ ਬੀਐਸਐਫ ਜਵਾਨਾਂ ਵੱਲੋਂ ਨਾਕਾਮ ਕਰ ਦਿੱਤਾ ਗਿਆ। ਪਾਕਿਸਤਾਨੀ ਸਮੱਗਲਰਾਂ ਵੱਲੋਂ ਇਹ ਖੇਪ ਫ਼ਿਰੋਜ਼ਪੁਰ ਅਧੀਨ ਪੈਂਦੇ ਪਿੰਡ ਪੀਰ ਇਸਮਾਈਲ ਖਾਂ ਵਿੱਚ ਤਾਰਾਂ ਦੇ ਪਾਰ ਆਲੂਆਂ....
ਚੰਡੀਗੜ੍ਹ, 6 ਜਨਵਰੀ : ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਅੱਜ ਐਲਾਨ ਕਰਦਿਆਂ ਕਿਹਾ ਕਿ, ਪੰਜਾਬ ਦੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਦੇ ਪਹਿਲੀ ਤੋਂ ਸੱਤਵੀਂ ਜਮਾਤ ਦੇ ਵਿਦਿਆਰਥੀਆਂ ਨੂੰ 14 ਜਨਵਰੀ ਤੱਕ ਛੁੱਟੀਆਂ ਕੀਤੀਆਂ ਜਾਂਦੀਆਂ ਹਨ। ਉਨ੍ਹਾਂ ਨੇ ਅੱਗੇ ਕਿਹਾ ਕਿ, 8ਵੀਂ ਤੋਂ 12ਵੀਂ ਤੱਕ ਦੇ ਵਿਦਿਆਰਥੀ ਅਤੇ ਪ੍ਰਾਇਮਰੀ /ਸੈਕੰਡਰੀ ਵਿਭਾਗਾਂ ਦੇ ਅਧਿਆਪਕ ਸਕੂਲਾਂ ਵਿੱਚ ਹਾਜ਼ਰ ਰਹਿਣਗੇ। ਸਕੂਲਾਂ ਦਾ ਸਮਾਂ 10 ਵਜੇ ਤੋਂ 3 ਵਜੇ ਤੱਕ ਹੋਵੇਗਾ।
ਜਗਰਾਓਂ, 06 ਜਨਵਰੀ (ਰਛਪਾਲ ਸਿੰਘ ਸ਼ੇਰਪੁਰੀ) : ਬੀਤੀ ਦੇਰ ਰਾਤ ਜਨਮ ਦਿਨ ਦੀ ਪਾਰਟੀ ਕਰਨ ਉਪਰੰਤ ਇੱਕ ਕਾਰ ’ਚ ਸਵਾਰ ਚਾਰ ਨੌਜਵਾਨ ਆਪਣੇ ਪਿੰਡ ਲੱਖਾ ਵਾਪਸ ਜਾ ਰਹੇ ਸਨ, ਜਦੋਂ ਉਹ ਪਿੰਡ ਡੱਲਾ ਕੋਲੋਂ ਲੰਘਦੀ ਨਹਿਰ ਤੇ ਪੁੱਜੇ ਤਾਂ ਉਨ੍ਹਾਂ ਦੀ ਕਾਰ ਨਹਿਰ ਵਿੱਚ ਡਿੱਗ ਗਈ। ਜਦੋਂ ਇਸ ਘਟਨਾਂ ਬਾਰੇ ਪਿੰਡ ਵਾਲਿਆਂ ਨੂੰ ਪਤਾ ਲੱਗਾ ਤਾਂ ਘਟਨਾਂ ਵਾਲੀ ਜਗ੍ਹਾ ਤੇ ਪੁੱਜੇ, ਜਿੰਨ੍ਹਾਂ ਨੇ ਜੱਦੋ ਜਹਿਦ ਨਾਲ ਦੋ ਨੌਜਵਾਨਾਂ ਨੂੰ ਸੁਰੱਖਿਅਤ ਨਹਿਰ ਵਿੱਚੋਂ ਬਾਹਰ ਕੱਢ ਲਿਆ ਅਤੇ ਦੋ ਨੌਜਵਾਨਾਂ ਦਾ ਕੁੱਝ ਪਤਾ....
ਸਿਸਟਰ ਟਿਊਟਰ ਦੀ ਸਿੱਧੀ ਭਰਤੀ ਤੇ ਤਰੱਕੀ ਲਈ ਵਿਦਿਆਕ ਯੋਗਤਾ ’ਚ ਸੋਧ ਨੂੰ ਪ੍ਰਵਾਨਗੀ ਸਿਸਟਰ ਟਿਊਟਰ ਦੀ ਸਿੱਧੀ ਭਰਤੀ ਤੇ ਤਰੱਕੀ ਲਈ ਵਿਦਿਆਕ ਯੋਗਤਾ ’ਚ ਸੋਧ ਨੂੰ ਪ੍ਰਵਾਨਗੀ ਮੁੱਖ ਮੰਤਰੀ ਤੇ ਕੈਬਨਿਟ ਮੰਤਰੀਆਂ ਵਲੋਂ ਅਖਤਿਆਰੀ ਗਰਾਂਟਾਂ ਵੰਡਣ ਲਈ ਨੀਤੀ ਪ੍ਰਵਾਨ ਨਾਮ ਬਦਲ ਕੇ ਡਾਇਰੈਕਟੋਰੇਟ ਆਫ ਹਾਇਰ ਐਜੂਕੇਸ਼ਨ ਕਰਨ ਦਾ ਫੈਸਲਾ ਬੱਚਿਆਂ ਨੂੰ ਮੁਫ਼ਤ ਤੇ ਲਾਜ਼ਮੀ ਸਿੱਖਿਆ ਨਿਯਮ, 2011 ਵਿੱਚ ਸੋਧ ਨੂੰ ਮਨਜ਼ੂਰੀ ਸਕੱਤਰੇਤ ਵਿੱਚ ਸੇਵਾਦਾਰ ਤੇ ਚੌਕੀਦਾਰਾਂ ਦੀਆਂ 173 ਖਾਲੀ ਆਸਾਮੀਆਂ ਭਰਨ ਨੂੰ ਮਨਜ਼ੂਰੀ....
ਚੰਡੀਗੜ੍ਹ, 5 ਜਨਵਰੀ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਵੱਧ ਤੋਂ ਵੱਧ ਨਿਵੇਸ਼ ਲਿਆਉਣ ਲਈ ਲਗਾਤਾਰ ਯਤਨਸ਼ੀਲ ਹੈ ਤਾਂ ਜੋ ਪੰਜਾਬ ਨੂੰ ਆਰਥਿਕ ਪੱਖੋਂ ਮਜ਼ਬੂਤ ਕੀਤਾ ਜਾ ਸਕੇ ਅਤੇ ਸੂਬੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਮਿਲ ਸਕਣ। ਇਸ ਸਬੰਧ ਵਿੱਚ ਵਧੇਰੇ ਜਾਣਕਾਰੀ ਦਿੰਦਿਆਂ ਨਿਵੇਸ਼ ਪ੍ਰੋਤਸਾਾਹਨ ਮੰਤਰੀ ਅਨਮੋਲ ਗਗਨ ਮਾਨ ਨੇ ਦੱਸਿਆ ਕਿ ਸੂਬੇ ਨੇ ਪਿਛਲੇ 9 ਮਹੀਨਿਆਂ ਵਿੱਚ ਟੈਕਸਟਾਈਲ, ਟੈਕਨੀਕਲ ਟੈਕਸਟਾਈਲ, ਲਿਬਾਸ ਅਤੇ ਮੇਕਅੱਪ ਖੇਤਰ....
* ਅਧਿਕਾਰੀਆਂ ਨੂੰ ਨਿਰਮਾਣ ਦੇ ਕੰਮ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ * ਇਹ ਪ੍ਰਾਜੈਕਟ ਪੰਜਾਬ ਨੂੰ ਹਵਾਈ ਕੁਨੈਕਟੀਵਿਟੀ ਦੇ ਨਕਸ਼ੇ 'ਤੇ ਅੱਗੇ ਵਧਾਏਗਾ ਅਤੇ ਯਾਤਰੀਆਂ ਦੇ ਸਮੇਂ, ਪੈਸੇ ਅਤੇ ਊਰਜਾ ਦੀ ਬੱਚਤ ਕਰੇਗਾ ਹਲਵਾਰਾ (ਲੁਧਿਆਣਾ), 5 ਜਨਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਸਿਵਲ ਏਅਰ ਟਰਮੀਨਲ ਹਲਵਾਰਾ ਵਿਖੇ ਚੱਲ ਰਹੇ ਕੰਮ ਦਾ ਨਿਰੀਖਣ ਕੀਤਾ ਅਤੇ ਅਧਿਕਾਰੀਆਂ ਨੂੰ ਕੰਮ ਵਿੱਚ ਤੇਜ਼ੀ ਲਿਆਉਣ ਲਈ ਕਿਹਾ ਤਾਂ ਜੋ ਇਸ ਨੂੰ ਜਲਦੀ ਤੋਂ ਜਲਦੀ ਪੂਰਾ ਕੀਤਾ ਜਾ ਸਕੇ। ਮੁੱਖ....
25 ਹਜ਼ਾਰ ਨੌਕਰੀਆਂ ਇੱਕ ਸਾਲ 'ਚ ਦੇਣ ਦਾ ਵਾਅਦਾ ਮਹਿਜ਼ 9 ਮਹੀਨਿਆਂ 'ਚ ਹੀ ਕੀਤਾ ਪੂਰਾ : ਭਗਵੰਤ ਮਾਨ ਲੁਧਿਆਣਾ, 5 ਜਨਵਰੀ : ਸੂਬਾ ਸਰਕਾਰ ਵੱਲੋਂ ਸਿਰਫ਼ 9 ਮਹੀਨਿਆਂ ਵਿੱਚ ਰਿਕਾਰਡ 25 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਦੇਣ ਦਾ ਵੱਡਾ ਵਾਅਦਾ ਪੂਰਾ ਕਰਨ ਦੀ ਗੱਲ ਆਖਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਾਲ 2023 ਸਿੱਖਿਆ, ਰੋਜ਼ਗਾਰ ਤੇ ਸਿਹਤ ਖੇਤਰਾਂ ਵਿੱਚ ਕ੍ਰਾਂਤੀਕਾਰੀ ਤਬਦੀਲੀਆਂ ਦਾ ਗਵਾਹ ਬਣਨ ਜਾ ਰਿਹਾ ਹੈ। ਇੱਥੇ 3910 ਮਾਸਟਰ ਕੇਡਰ ਅਧਿਆਪਕਾਂ ਨੂੰ ਨਿਯੁਕਤੀ....