ਬਠਿੰਡਾ, 27 ਦਸੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬਠਿੰਡਾ ਦੀਆਂ ਝੀਲਾਂ ਦਾ ਨਵੀਨੀਕਰਨ ਕਰਕੇ ਸ਼ਹਿਰ ਨੂੰ ਸੂਬੇ ਖ਼ਾਸ ਤੌਰ ਉਤੇ ਮਾਲਵਾ ਖ਼ਿੱਤੇ ਵਿੱਚ ਟੂਰਿਸਟ ਹੱਬ ਵਜੋਂ ਉਭਾਰਨ ਦੀ ਐਲਾਨ ਕੀਤਾ। ਇੱਥੇ ਲੇਕ ਵਿਊ ਵਿਖੇ ਜ਼ਿਲ੍ਹੇ ਨਾਲ ਸਬੰਧਤ ਵਿਧਾਇਕਾਂ ਤੇ ਉੱਚ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਕੀਤੀ ਵਿਸ਼ੇਸ਼ ਬੈਠਕ ਦੌਰਾਨ ਮੁੱਖ ਮੰਤਰੀ ਨੇ ਵਿਕਾਸ ਕਾਰਜਾਂ ਤੇ ਸਮੱਸਿਅਵਾਂ ਬਾਰੇ ਜਾਣਿਆ। ਭਗਵੰਤ ਮਾਨ ਨੇ ਪਹਿਲ ਦੇ ਆਧਾਰ ਉੱਤੇ ਸਮੱਸਿਆਵਾਂ ਨੂੰ ਹੱਲ ਕਰਨ ਦਾ ਵਿਸ਼ਵਾਸ ਦਿਵਾਉਂਦਿਆਂ....
ਪੰਜਾਬ
- ਲੋਡਿਡ ਆਰ.ਪੀ.ਜੀ. ਦੀ ਬਰਾਮਦਗੀ ਨਾਲ, ਪੰਜਾਬ ਪੁਲਿਸ ਨੇ ਸਰਹੱਦੀ ਸੂਬੇ ਵਿੱਚ ਇੱਕ ਹੋਰ ਸੰਭਾਵੀ ਅੱਤਵਾਦੀ ਹਮਲੇ ਨੂੰ ਕੀਤਾ ਨਾਕਾਮ: ਡੀ.ਜੀ.ਪੀ. ਗੌਰਵ ਯਾਦਵ - ਤਿੰਨੋ ਦੋਸ਼ੀ ਫਿਲੀਪੀਨਜ਼ ਅਧਾਰਿਤ ਯਾਦਵਿੰਦਰ ਸਿੰਘ ਦੇ ਨਿਰਦੇਸ਼ਾਂ 'ਤੇ ਕੰਮ ਕਰ ਰਹੇ ਸਨ: ਐਸ.ਐਸ.ਪੀ. ਚੌਹਾਨ ਤਰਨਤਾਰਨ, 27 ਦਸੰਬਰ : ਸੂਬੇ ਵਿੱਚ ਅਮਨ-ਸ਼ਾਂਤੀ ਅਤੇ ਸਦਭਾਵਨਾ ਬਰਕਰਾਰ ਰੱਖਣ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ, ਸਰਹਾਲੀ ਰਾਕੇਟ ਪ੍ਰੋਪੇਲਡ ਗ੍ਰੇਨੇਡ (ਆਰ.ਪੀ.ਜੀ.) ਹਮਲੇ....
ਫਤਹਿਗੜ੍ਹ ਸਾਹਿਬ, 27 ਦਸੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮੰਗਲਵਾਰ ਨੂੰ ਸ਼ਹੀਦੀ ਜੋੜ ਮੇਲ ਦੇ ਦੂਜੇ ਦਿਨ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਅਕੀਦਤ ਭੇਟ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਜ਼ਾਲਮ ਮੁਗ਼ਲ ਸ਼ਾਸਨ ਖ਼ਿਲਾਫ਼ ਜੂਝਦਿਆਂ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਤੇ ਬਾਬਾ ਫਤਹਿ ਸਿੰਘ ਨੇ ਇਸ ਸਥਾਨ ਉਤੇ ਮਾਤਾ ਗੁਜਰੀ ਜੀ ਸਮੇਤ ਸ਼ਹਾਦਤ ਦਿੱਤੀ। ਉਨ੍ਹਾਂ ਕਿਹਾ ਕਿ ਇਹ ਪਵਿੱਤਰ ਸਥਾਨ ਨਾ ਸਿਰਫ਼ ਸਿੱਖ....
-ਕਿਹਾ, ਐਨ.ਆਰ.ਆਈਜ਼ ਦੇ ਕੇਸਾਂ ਦੇ ਜਲਦੀ ਨਿਪਟਾਰੇ ਲਈ ਵਿਸ਼ੇਸ਼ ਫਾਸਟ ਟਰੈਕ ਕੋਰਟਾਂ ਦੀ ਹੋਵੇਗੀ ਸਥਾਪਨਾ -ਪ੍ਰਵਾਸੀ ਮਾਮਲੇ ਦੇ ਮੰਤਰੀ ਵੱਲੋਂ ਮੋਗਾ ਵਿੱਚ ਹੋਏ ਸਮਾਗਮ ਦੌਰਾਨ ਨਿੱਜੀ ਤੌਰ ‘ਤੇ 7 ਜ਼ਿਲ੍ਹਿਆਂ ਨਾਲ ਸਬੰਧਤ ਪ੍ਰਵਾਸੀ ਪੰਜਾਬੀਆਂ ਦੀਆਂ ਸਮੱਸਿਅਵਾਂ ਸੁਣੀਆਂ -ਡੀ.ਸੀਜ਼ ਤੇ ਐਸ.ਐਸ.ਪੀਜ਼ ਨੂੰ ਸਮੱਸਿਆਵਾਂ ਦਾ ਨਿਪਟਾਰਾ ਮਿੱਥੇ ਸਮੇਂ ਵਿੱਚ ਹਲ ਕਰਨ ਦੇ ਨਿਰਦੇਸ਼ ਮੋਗਾ, 26 ਦਸੰਬਰ : ਪ੍ਰਵਾਸੀ ਪੰਜਾਬੀਆਂ ਦਾ ਪੰਜਾਬ ਦੀ ਖੁਸ਼ਹਾਲੀ ਵਿੱਚ ਵਿਸ਼ੇਸ਼ ਯੋਗਦਾਨ ਹੈ। ਰੰਗਲੇ ਪੰਜਾਬ ਦੀ ਸਹੀ ਅਰਥਾਂ....
-ਪੰਜਾਬ ਪੁਲਿਸ ਨੇ ਅਪਰਾਧੀਆਂ ਨਾਲ ਕਰੜੇ ਹੱਥੀਂ ਨਜਿੱਠਦਿਆਂ ਕਾਨੂੰਨ ਵਿਵਸਥਾ ਨੂੰ ਕਾਇਮ ਰੱਖਿਆ, ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਸੂਬੇ ਨੂੰ ਨਸ਼ਾ ਅਤੇ ਅਪਰਾਧ ਮੁਕਤ ਕਰਨ ਲਈ ਵਚਨਬੱਧ -ਪੰਜਾਬ ਪੁਲਿਸ ਦੀ ਅੰਦਰੂਨੀ ਸੁਰੱਖਿਆ ਵੱਲੋਂ ਇੱਕ ਸਾਲ ਵਿੱਚ 119 ਅੱਤਵਾਦੀ/ਕੱਟੜਪੰਥੀ ਅਤੇ ਏ.ਜੀ.ਟੀ.ਐਫ. ਵੱਲੋਂ 428 ਗੈਂਗਸਟਰ/ਅਪਰਾਧੀ ਗ੍ਰਿਫਤਾਰ -ਨਸ਼ਿਆਂ ਵਿਰੁੱਧ ਫੈਸਲਾਕੁੰਨ ਜੰਗ: 2022 ਦੌਰਾਨ 729 ਕਿਲੋ ਹੈਰੋਇਨ, 690 ਕਿਲੋ ਅਫੀਮ, 1396 ਕਿਲੋ ਗਾਂਜਾ, 11.59 ਕਰੋੜ ਰੁਪਏ ਦੀ....
ਕਿਸੇ ਵੀ ਪ੍ਰਾਈਵੇਟ ਸਕੂਲ ਨੂੰ ਵਿਦਿਆਰਥੀਆਂ ਦੀ ਲੁੱਟ ਅਤੇ ਮਨਮਾਨੀਆਂ ਕਰਨ ਦੀ ਆਗਿਆ ਨਹੀਂ ਦੇਵਾਂਗੇ : ਹਰਜੋਤ ਸਿੰਘ ਬੈਂਸ
ਪਟਿਆਲਾ ਜ਼ਿਲ੍ਹੇ ਦੇ ਦੋ ਪ੍ਰਾਈਵੇਟ ਸਕੂਲਾਂ ਨੂੰ ਵਾਧੂ ਵਸੂਲੀ ਫੀਸ ਵਿਦਿਆਰਥੀਆਂ ਨੂੰ ਵਾਪਸ ਕਰਨ ਦੀ ਹਦਾਇਤ -ਫੀਸ ਰੈਗੂਲੇਟਰੀ ਬਾਡੀ ਵੱਲੋ ਦੋਵੇਂ ਸਕੂਲਾਂ ਨੂੰ ਨਿਯਮਾਂ ਦੀ ਉਲੰਘਣਾ ਕਰਨ 'ਤੇ ਲਗਾਇਆ ਤਿੰਨ ਲੱਖ ਰੁਪਏ ਦਾ ਜੁਰਮਾਨਾ ਚੰਡੀਗੜ, 26 ਦਸੰਬਰ : ਪੰਜਾਬ ਸਰਕਾਰ ਸੂਬੇ ਦੇ ਕਿਸੇ ਵੀ ਪ੍ਰਾਈਵੇਟ ਸਕੂਲ ਨੂੰ ਵਿਦਿਆਰਥੀਆਂ ਤੇ ਉਹਨਾਂ ਦੇ ਮਾਪਿਆਂ ਦੀ ਲੁੱਟ ਕਰਨ ਦੀ ਆਗਿਆ ਨਹੀਂ ਦੇਵੇਗੀ ਅਤੇ ਜੋ ਵੀ ਪ੍ਰਾਈਵੇਟ ਅਦਾਰਾ ਨਿਯਮਾਂ ਦੀ ਉਲ਼ੰਘਣਾ ਕਰੇਗਾ ਉਸ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਹ....
ਜਗਰਾਓ, 25 ਦਸੰਬਰ (ਰਛਪਾਲ ਸਿੰਘ ਸ਼ੇਰਪੁਰੀ) : ਲੁਧਿਆਣਾ-ਫਿਰੋਜ਼ਪੁਰ ਹਾਈਵੇ ਤੇ ਦੇਰ ਰਾਤ ਸੰਘਣੀ ਧੁੰਦ ਕਾਰਨ ਹੋਏ ਭਿਆਨਕ ਸੜਕ ਹਾਦਸੇ ’ਚ ਤਿੰਨ ਨੌਜਵਾਨਾਂ ਦੀ ਮੌਤ ਅਤੇ ਦੋ ਦੇ ਗੰਭੀਰ ਰੂਪ ਵਿੱਚ ਜਖ਼ਮੀ ਹੋ ਜਾਣ ਦੀ ਖ਼ਬਰ ਹੈ। ਜਾਣਕਾਰੀ ਮੁਤਾਬਕ ਦੇਰ ਰਾਤ ਰੈਸਟੋਰੈਂਟ 'ਚ ਕੰਮ ਕਰਨ ਵਾਲੇ ਸਾਜਨ ਪਾਸਵਾਨ ਅਤੇ ਉਸ ਦਾ ਸਾਥੀ ਲਕਸ਼ਮਣ ਦਾਸ ਕੰਮ ਖਤਮ ਕਰਕੇ ਦੇਰ ਰਾਤ ਕਰੀਬ 12 ਵਜੇ ਆਪਣੇ ਪਿੰਡ ਵਿਰਕ ਨੂੰ ਜਾ ਰਹੇ ਸਨ। ਜਦੋਂ ਉਹ ਲੁਧਿਆਣਾ-ਫ਼ਿਰੋਜ਼ਪੁਰ ਮੁੱਖ ਮਾਰਗ ’ਤੇ ਸਿੱਧਵਾਂ ਖੁਰਦ ਕਾਲਜ ਰੋਡ ’ਤੇ....
ਅੰਮ੍ਰਿਤਸਰ, 25 ਦਸੰਬਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਸਰਕਾਰ ਵੱਲੋਂ ਮਨਾਏ ਜਾ ਰਹੇ ਵੀਰ ਬਾਲ ਦਿਵਸ ਨੂੰ ਰੱਦ ਕਰਦਿਆਂ ਸਿੱਖ ਇਤਿਹਾਸ ਛੁਟਿਆਉਣ ਵਾਲੀ ਸਰਕਾਰੀ ਚਾਲ ਤੋਂ ਸੰਗਤ ਨੂੰ ਸੁਚੇਤ ਰਹਿਣ ਦੀ ਅਪੀਲ ਕੀਤੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਜਾਰੀ ਇਕ ਬਿਆਨ ਵਿਚ ਕਿਹਾ ਕਿ ਭਾਰਤ ਸਰਕਾਰ ਸਿੱਖਾਂ ਦੇ ਇਤਿਹਾਸ ਨੂੰ ਰਲਗੱਡ ਕਰਨ ਦੇ ਰਾਹ ਤੁਰੀ ਹੋਈ ਹੈ ਅਤੇ ਦੁੱਖ ਦੀ ਗੱਲ ਹੈ ਕਿ ਦਿੱਲੀ ਕਮੇਟੀ ਦੇ ਪ੍ਰਧਾਨ ਸ. ਹਰਮੀਤ ਸਿੰਘ ਕਾਲਕਾ....
ਚੰਡੀਗੜ, 24 ਦਸੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਮਾਜ ਵਿਰੋਧੀ ਤੱਤਾਂ ਨੂੰ ਇਹ ਸਪੱਸ਼ਟ ਸੁਨੇਹਾ ਦਿੰਦਿਆਂ ਕਿ ਸੂਬੇ ਵਿੱਚ ਉਨਾਂ ਲਈ ਕੋਈ ਥਾਂ ਨਹੀਂ ਹੈ, ਪੰਜਾਬ ਪੁਲਿਸ ਨੇ ਸਾਰੇ 28 ਪੁਲਿਸ ਜ਼ਿਲਿਆਂ ਦੀਆਂ ਸੰਵੇਦਨਸ਼ੀਲ ਥਾਵਾਂ ਜਿਵੇਂ ਰੇਲਵੇ ਸਟੇਸ਼ਨ ਅਤੇ ਬੱਸ ਅੱਡੇ ਆਦਿ ਤੋਂ ਸ਼ੱਕੀ ਵਿਅਕਤੀਆਂ ਨੂੰ ਸ਼ਨਾਖ਼ਤ ਕਰਨ ਲਈ ਫੜਨ ਦੇ ਮੱਦੇਨਜ਼ਰ ਸ਼ੁੱਕਰਵਾਰ ਨੂੰ ਵਿਸ਼ੇਸ਼ ਅਭਿਆਨ “ਆਪ੍ਰੇਸ਼ਨ ਈਗਲ’’ ਚਲਾਇਆ। ਇਹ ਕਾਰਵਾਈ ਡੀਜੀਪੀ ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਕੀਤੀ ਗਈ। ਬੱਸ ਅੱਡਿਆਂ ਅਤੇ....
ਪਟਿਆਲਾ, 24 ਦਸੰਬਰ : ਪੰਜਾਬ ਦੇ ਮੁੰਖ ਮੰਤਰੀ ਭਗਵੰਤ ਮਾਨ ਅੱਜ ਪਟਿਆਲਾ ਦੇ ਸਰਕਾਰੀ ਸਕੂਲ ਵਿੱਚ ਪਹੁੰਚੇ। ਅੱਜ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਹੋ ਰਹੀ ਮੈਗਾ ਮਾਪੇ ਅਧਿਆਪਕ ਮਿਲੀਣ ਮੌਕੇ ਉਹ ਸਰਕਾਰੀ ਸਕੂਲ ਵਿੱਚ ਪਹੁੰਚੇ ਹਨ। ਇਸ ਮੌਕੇ ਉਨ੍ਹਾਂ ਨਾਲ ਦਿੱਲੀ ਦੇ ਉਪ ਮੁੱਖ ਮੰਤਰੀ ਮੁਨੀਸ਼ ਸਿਸੋਦੀਆ ਅਤੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੀ ਉਨ੍ਹਾਂ ਨਾਲ ਹਨ। ਇਸ ਮੌਕੇ ਮੁੱਖ ਮੰਤਰੀ ਨੇ ਵਿਦਿਆਰਥੀਆਂ ਦੇ ਨਾਲ ਗੱਲਬਾਤ ਵੀ ਕੀਤੀ। ਇਸ ਮੌਕੇ ਵਿਦਿਆਰਥੀਆਂ ਨੇ ਮੁੱਖ ਮੰਤਰੀ ਨਾਲ....
- ਮੁੱਖ ਮੰਤਰੀ ਨੇ ਮਾਰਕਫੈੱਡ ਦੇ ਨਵ-ਨਿਯੁਕਤ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਦਿੱਤੇ - ਹੁਣ ਤੱਕ 21404 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ - ਨਵੇਂ ਸਾਲ ਉਤੇ ਮਾਸਟਰ ਕਾਡਰ ਦੇ 3000 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇਣ ਦਾ ਐਲਾਨ - ਮਾਰਕਫੈੱਡ ਤੇ ਵੇਰਕਾ ਦਾ ਬਾਹਰੀ ਮੁਲਕਾਂ ਵਿਚ ਕਾਰੋਬਾਰ ਵਧਾਉਣ ਲਈ ਯਤਨ ਜਾਰੀ ਚੰਡੀਗੜ੍ਹ, 23 ਦਸੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਉਦਯੋਗ ਪੱਖੀ ਮਾਹੌਲ ਅਤੇ ਕਾਰੋਬਾਰ ਨੂੰ ਸੁਖਾਲਾ ਕਰਨ ਦੀਆਂ ਨੀਤੀਆਂ ਸਦਕਾ ਪਿਛਲੇ 9....
-ਕਿਸੇ ਨੂੰ ਵੀ ਨਿਯਮਾਂ ਦੀ ਉਲੰਘਣਾ ਕਰਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ: ਅਮਨ ਅਰੋੜਾ ਚੰਡੀਗੜ੍ਹ, 23 ਦਸੰਬਰ : ਪੰਜਾਬ ਦੇ ਮਾਡਲ ਸ਼ਹਿਰ ਦੀ ਸੁੰਦਰਤਾ ਨੂੰ ਬਰਕਰਾਰ ਰੱਖਣ ਲਈ ਗ੍ਰੇਟਰ ਮੋਹਾਲੀ ਏਰੀਆ ਡਿਵੈੱਲਪਮੈਂਟ ਅਥਾਰਟੀ (ਗਮਾਡਾ) ਨੇ ਆਪਣੇ ਅਧਿਕਾਰ ਖੇਤਰ ਅਧੀਨ ਆਉਂਦੇ ਇਲਾਕਿਆਂ ਵਿੱਚ ਅਣ-ਅਧਿਕਾਰਤ ਉਸਾਰੀਆਂ ਕਰਕੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤੇਜ਼ ਕਰ ਦਿੱਤੀ ਹੈ। ਇਹ ਮੁਹਿੰਮ ਪਿਛਲੇ ਮਹੀਨੇ ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਦੇ....
- ਉਚ ਪੱਧਰੀ ਮੀਟਿੰਗ ਵਿਚ ਸੂਬੇ ਦੀਆਂ ਤਿਆਰੀਆਂ ਦਾ ਜਾਇਜ਼ਾ - ਲੋਕਾਂ ਨੂੰ ਜਨਤਕ ਥਾਵਾਂ ’ਤੇ ਮਾਸਕ ਪਾਉਣ ਦੀ ਅਪੀਲ - ਡਿਪਟੀ ਕਮਿਸ਼ਨਰਾਂ ਨੂੰ ਆਪੋ-ਆਪਣੇ ਜ਼ਿਲ੍ਹਿਆਂ ਵਿੱਚ ਪ੍ਰਬੰਧਾਂ ਦਾ ਲਗਾਤਾਰ ਜਾਇਜ਼ਾ ਲੈਣ ਲਈ ਆਖਿਆ - ਸੂਬਾ ਪੱਧਰੀ ਕੋਵਿਡ ਕੰਟਰੋਲ ਰੂਮ ਹੋਵੇਗਾ ਸਥਾਪਤ ਚੰਡੀਗੜ੍ਹ, 23 ਦਸੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਕੋਵਿਡ ਮਹਾਮਾਰੀ ਦੀ ਤਾਜ਼ਾ ਲਹਿਰ ਦੇ ਮੱਦੇਨਜ਼ਰ ਸੰਭਾਵਿਤ ਖ਼ਤਰੇ ਨਾਲ ਨਜਿੱਠਣ ਲਈ ਸੂਬਾ ਸਰਕਾਰ ਪੂਰੀ ਤਰ੍ਹਾਂ ਤਿਆਰ ਹੈ। ਇੱਥੇ ਪੰਜਾਬ ਸਿਵਲ....
ਮੁਕਤਸਰ, 22 ਦਸੰਬਰ : ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਰਕਾਰ ਤੋਂ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਬਾਰੇ ਸਰਬ ਪਾਰਟੀ ਮੀਟਿੰਗ ਬੁਲਾਉਣ ਦੀ ਮੰਗ ਕੀਤੀ ਹੈ। ਉਹ ਦੇਸ਼ ਵਿਰੋਧੀ ਤਾਕਤਾਂ 'ਤੇ ਵੀ ਵਰ੍ਹੇ, ਜੋ ਬੜੀ ਮੁਸ਼ਕਲ ਨਾਲ ਹਾਸਿਲ ਕੀਤੀ ਪੰਜਾਬ ਦੀ ਅਮਨ ਸ਼ਾਂਤੀ ਨੂੰ ਭੰਗ ਕਰਨ ਦੀਆਂ ਕੋਸ਼ਿਸ਼ਾਂ ਕਰ ਰਹੀਆਂ ਹਨ ਅਤੇ ਨੌਜਵਾਨਾਂ ਅਤੇ ਬੇਕਸੂਰ ਲੋਕਾਂ ਨੂੰ ਭੜਕਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ। ਮੁਕਤਸਰ ਅਤੇ ਬਠਿੰਡਾ ਵਿੱਚ ਪੱਤਰਕਾਰਾਂ ਨਾਲ ਗੈਰ ਰਸਮੀ ਗੱਲਬਾਤ....
• ਸਮਾਜਿਕ ਨਿਆਂ ਵਿਭਾਗ ਦੇ ਪ੍ਰਮੁੱਖ ਸਕੱਤਰ ਨੂੰ ਪਰਸੋਨਲ ਅਤੇ ਐਲ.ਆਰ. ਨਾਲ ਤਾਲਮੇਲ ਕਰਕੇ ਰਿਪੋਰਟ ਦਾ ਖਰੜਾ ਤਿਆਰ ਕਰਨ ਦੇ ਦਿੱਤੇ ਨਿਰਦੇਸ਼ ਚੰਡੀਗੜ੍ਹ, 22 ਦਸੰਬਰ : ਕੈਬਨਿਟ ਸਬ-ਕਮੇਟੀ, ਜਿਸ ਵਿੱਚ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸ੍ਰੀ ਅਮਨ ਅਰੋੜਾ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ.ਕੁਲਦੀਪ ਸਿੰਘ ਧਾਲੀਵਾਲ ਸ਼ਾਮਲ ਹਨ, ਨੇ ਅੱਜ ਇੱਥੇ ਪੰਜਾਬ ਭਵਨ ਵਿਖੇ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ....