ਚੰਡੀਗੜ੍ਹ : ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਫੌਜਾ ਸਿੰਘ ਸਰਾਰੀ ਨੇ ਅੱਜ ਹਥਿਆਰਬੰਦ ਸੈਨਾ ਝੰਡਾ ਦਿਵਸ ਮੌਕੇ ਸਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ। ਹਥਿਆਰਬੰਦ ਸੈਨਾ ਝੰਡਾ ਦਿਵਸ ਹਰ ਸਾਲ 7 ਦਸੰਬਰ ਨੂੰ ਮਨਾਇਆ ਜਾਂਦਾ ਹੈ। ਇਸ ਦਿਨ ਸਮੁੱਚੇ ਭਾਰਤ ਦੇ ਨਾਗਰਿਕ ਹਥਿਆਰਬੰਦ ਬਲਾਂ ਦਾ ਧੰਨਵਾਦ ਕਰਦੇ ਹਨ ਅਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੰਦੇ ਹਨ ਅਤੇ ਇਸ ਦੇ ਨਾਲ ਹੀ ਸਾਬਕਾ ਸੈਨਿਕਾਂ ਦੀਆਂ ਵਿਧਵਾਵਾਂ ਅਤੇ ਉਨ੍ਹਾਂ ਦੇ ਬੱਚਿਆਂ ਦੀ ਭਲਾਈ ਲਈ ਵਿੱਤੀ ਸਹਾਇਤਾ ਦਿੰਦੇ ਹਨ। ਰੱਖਿਆ ਸੇਵਾਵਾਂ ਭਲਾਈ....
ਪੰਜਾਬ
ਚੰਡੀਗੜਹ : ਸਿਹਤ ਵਿਭਾਗ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਦੇ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਧੀਨ 20 ਕਰੋੜ ਰੁਪਏ ਦੀ ਰਾਸ਼ੀ ਪ੍ਰਾਈਵੇਟ ਅਤੇ ਸਰਕਾਰੀ ਹਸਪਤਾਲਾਂ ਨੂੰ ਅੱਜ ਹੀ ਜਾਰੀ ਕੀਤੀ ਗਈ ਹੈ। ਇਸ ਯੋਜਨਾ ਅਧੀਨ ਪਿਛਲੇ 3 ਸਾਲਾਂ ਤੋਂ ਲਗਭਗ 44.04 ਲੱਖ ਲਾਭਪਾਤਰੀ ਪਰਿਵਾਰਾਂ ਨੂੰ 5 ਲੱਖ ਰੁਪਏ ਤੱਕ....
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਟੈਕਸੀ ਆਪ੍ਰੇਟਰਾਂ ਨੂੰ ਵੱਡੀ ਰਾਹਤ ਦੇਣ 'ਤੇ ਵਿਚਾਰ ਕਰ ਰਹੀ ਹੈ ਜਿਸ ਤਹਿਤ ਟੈਕਸੀ ਆਪ੍ਰੇਟਰਾਂ ਨੂੰ ਵੀ ਪ੍ਰਾਈਵੇਟ ਬੱਸ ਆਪ੍ਰੇਟਰਾਂ ਵਾਂਗ ਕੋਰੋਨਾ ਕਾਲ ਦੌਰਾਨ ਦਿੱਤੀ ਗਈ ਟੈਕਸ ਮੁਆਫ਼ੀ ਦੇ ਬਰਾਬਰ ਟੈਕਸ ਮੁਆਫ਼ੀ ਦਿੱਤੇ ਜਾਣ ਦਾ ਮਾਮਲਾ ਵਿਚਾਰ ਅਧੀਨ ਹੈ। ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਪੰਜਾਬ ਟੈਕਸੀ ਆਪ੍ਰੇਟਰਜ਼ ਯੂਨੀਅਨ ਦੇ ਨੁਮਾਇੰਦਿਆਂ ਦੀਆਂ ਮੰਗਾਂ ਨੂੰ ਧਿਆਨ ਨਾਲ ਸੁਣਦਿਆਂ ਇਹ ਜਾਣਕਾਰੀ....
ਜਗਰਾਓ (ਰਛਪਾਲ ਸਿੰਘ ਸ਼ੇਰਪੁਰੀ) : ਕਸਬਾ ਸੁਧਾਰ ਵਿੱਚ ਇੱਕ ਲੜਕੀ ਦਾ ਕਤਲ ਕਰਕੇ ਲਾਸ ਨੂੰ ਅੱਧ ਸੜੀ ਕਰਕੇ ਇੱਕ ਸਟੱਡ ਫਾਰਮ ’ਚ ਦੱਬਣ ਦੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਇੱਕ 24 ਸਾਲਾ ਲੜਕੀ ਜਿਸ ਨੂੰ ਉਸਦੇ ਪ੍ਰੇਮੀ ਨੇ ਆਪਣੇ ਭਰਾ ਅਤੇ ਦੋ ਹੋਰ ਸਾਥੀਆਂ ਨਾਲ ਮਿਲ ਕੇ ਕਤਲ ਕਰ ਦਿੱਤਾ ਗਿਆ, ਜਿਸ ਤੋਂ ਬਾਅਦ ਉਸ ਦੀ ਲਾਸ ਨੂੰ ਅੱਧ ਸੜਿਆ ਕਰਕੇ ਸੁਧਾਰ ਵਿਖੇ ਹੀ ਇੱਕ ਸਟੱਡ ਫਾਰਮ ਤੇ ਦੱਬ ਦਿੱਤਾ। ਪਿੰਡ ਰਸੂਲਪੁਰ (ਜਗਰਾਓਂ) ਦੀ ਮ੍ਰਿਤਕ ਲੜਕੀ (24) ਦਾ ਆਪਣੀ ਹੀ ਰਿਸ਼ਤੇਦਾਰੀ ’ਚ ਲੜਕੇ....
ਚੰਡੀਗੜ੍ਹ : ਸਿੱਧੂ ਮੂਸੇਵਾਲਾ ਕਤਲ ਕਾਂਡ ਵਿੱਚ ਪੰਜਾਬੀ ਗਾਇਕਾਂ ਤੋਂ ਪੰਜਾਬ ਪੁਲਿਸ ਲਗਾਤਾਰ ਪੁੱਛਗਿੱਛ ਕਰ ਰਹੀ ਹੈ। ਹੁਣ ਖਬਰ ਸਾਹਮਣੇ ਆ ਰਹੀ ਹੈ ਕਿ ਮਾਨਸਾ ਪੁਲਿਸ ਇਸ ਮਾਮਲੇ ਵਿੱਚ ਪੰਜਾਬ ਦੇ ਨਾਮੀ ਗਾਇਕ ਬੱਬੂ ਮਾਨ ਤੋਂ ਵੀ ਪੁੱਛਗਿੱਛ ਕਰ ਸਕਦੀ ਹੈ। ਸੂਤਰਾਂ ਅਨੁਸਾਰ ਮਾਨਸਾ ਪੁਲਿਸ ਪੁੱਛਗਿੱਛ ਲਈ ਬੱਬੂ ਮਾਨ, ਮਨਕੀਰਤ ਔਲਖ ਅਤੇ ਵਿੱਕੀ ਮਿੱਡੂ ਖੇੜਾ ਦੇ ਭਰਾ ਅਜੈਪਾਲ ਮਿੱਡੂਖੇੜਾ ਸਮੇਤ ਹੋਰਾਂ ਨੂੰ ਵੀ ਬੁਲਾ ਸਕਦੀ ਹੈ। ਸੂਤਰਾਂ ਮੁਤਾਬਿਕ ਮਾਨਸਾ ਪੁਲਿਸ ਉੱਚ ਪੁਲਿਸ ਅਧਿਕਾਰੀਆਂ ਦੇ ਹੁਕਮਾਂ....
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬਾ ਵਾਸੀਆਂ ਦੀਆਂ ਸਮੱਸਿਆਵਾਂ ਤੇ ਸ਼ਿਕਾਇਤਾਂ ਦਾ ਹੱਲ ਕਰਨ ਲਈ ਹਰ ਸਮੇਂ ਤਿਆਰ ਹੈ ਅਤੇ ਇਹ ਹੱਲ ਨਿਰਧਾਰਤ ਸਮਾਂ ਸੀਮਾਂ ‘ਚ ਕੀਤੇ ਜਾਣੇ ਯਕੀਨੀ ਬਣਾਏ ਜਾਣਗੇ। ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ, ਪੇਂਡੂ ਵਿਕਾਸ ਤੇ ਪੰਚਾਇਤਾਂ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਨਾਲ ਸਬੰਧਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ‘ਜਨਤਾ ਦਰਬਾਰ’ ਲਾ ਕੇ ਆਪਣੇ ਵਿਭਾਗਾਂ ਨਾਲ ਸਬੰਧਤ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚੋਂ ਆਏ....
ਚੰਡੀਗੜ੍ਹ : ਪੰਜਾਬ ਸਰਕਾਰ ਪੰਚਾਇਤ ਸਕੱਤਰਾਂ ਦੀਆਂ ਜਾਇਜ਼ ਮੰਗਾਂ ਦਾ ਛੇਤੀ ਹੱਲ ਕਰੇਗੀ ਅਤੇ ਇਸ ਸਬੰਧੀ ਇੱਕ ਵਿਸ਼ੇਸ਼ ਕਮੇਟੀ ਦਾ ਗਠਨ ਕੀਤਾ ਗਿਆ ਹੈ। ਅੱਜ ਇੱਥੇ ਪੰਚਾਇਤ ਸਕੱਤਰਾਂ ਦੀਆਂ ਜਥੇਬੰਦੀਆਂ ਦੇ ਮੈਂਬਰਾਂ ਨਾਲ ਮੁਲਾਕਾਤ ਕਰਨ ਮਗਰੋਂ ਪੰਜਾਬ ਦੇ ਪੇਂਡੂ ਵਿਕਾਸ ਦੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਜਥੇਬੰਦੀ ਦੇ ਮੈਂਬਰਾਂ ਨੇ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਹੈ ਕਿ ਪੰਚਾਇਤ ਸਕੱਤਰਾਂ ਨੂੰ ਆਪਣੇ ਵਿਭਾਗ ਤੋਂ ਇਲਾਵਾ ਹੋਰਨਾਂ ਵਿਭਾਗਾਂ ਦੇ ਕੰਮ ਵੀ ਸੌਂਪੇ ਜਾਂਦੇ ਹਨ....
ਚੰਡੀਗੜ੍ਹ : ਸੂਬੇ ਵਿੱਚ ਖਾਸ ਕਰਕੇ ਪੇਂਡੂ ਖੇਤਰਾਂ ਵਿੱਚ ਉਦਯੋਗਿਕ ਵਿਕਾਸ ਨੂੰ ਵੱਡਾ ਹੁਲਾਰਾ ਦੇਣ ਅਤੇ ਨੌਜਵਾਨਾਂ ਲਈ ਰੋਜ਼ਗਾਰ ਪੈਦਾ ਕਰਨ ਦੇ ਉਦੇਸ਼ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜ ਭਰ ਵਿੱਚ 20 ਸਮਰਪਿਤ ਪੇਂਡੂ ਉਦਯੋਗਿਕ ਹੱਬ ਸਥਾਪਤ ਕਰਨ ਦਾ ਐਲਾਨ ਕੀਤਾ ਹੈ। ਉਦਯੋਗਿਕ ਨੀਤੀ ਦੇ ਖਰੜੇ ਬਾਰੇ ਵਿਚਾਰ ਜਾਣਨ ਲਈ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਉਦਯੋਗਪਤੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਕਦਮ ਦੋ ਉਦੇਸ਼ਾਂ ਦੀ ਪੂਰਤੀ ਕਰੇਗਾ ਕਿਉਂਕਿ ਇਹ....
ਚੰਡੀਗੜ੍ਹ : ਸਿਰਮੌਰ ਲੇਖਕ ਭਾਈ ਵੀਰ ਸਿੰਘ ਜੀ ਦੇ 150ਵੇਂ ਜਨਮ ਦਿਨ ਮੌਕੇ ਪੰਜਾਬ ਕਲਾ ਪਰਿਸ਼ਦ ਚੰਡੀਗੜ੍ਹ ਵਲੋਂ ਪੰਜਾਬ ਕਲਾ ਭਵਨ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਪਰਿਸ਼ਦ ਦੇ ਉਪ ਚੇਅਰਮੈਨ ਡਾ ਯੋਗਰਾਜ ਨੇ ਸਵਾਗਤੀ ਸ਼ਬਦ ਕਹਿੰਦਿਆਂ ਭਾਈ ਵੀਰ ਸਿੰਘ ਦੀ ਰਚਨਾ ਦੇ ਅਜੋਕੇ ਮਹੱਤਵ ਦੇ ਵੱਖ ਵੱਖ ਪੱਖਾਂ ਨੂੰ ਛੂਹਿਆ। ਇਸ ਸਮਾਰੋਹ ਵਿਚ ਨੌਜਵਾਨ ਗਾਇਕ ਵਿਸ਼ਾਲ ਸੈਣੀ ਨੇ ਭਾਈ ਵੀਰ ਸਿੰਘ ਦੀਆਂ ਰਚਨਾਵਾਂ ਦਾ ਗਾਇਨ ਕੀਤਾ। ਭਾਈ ਵੀਰ ਸਿੰਘ ਦੀ ਰਚਨਾ ਦੇ ਗੁਰਬਾਣੀ ਦੇ ਪ੍ਰਸੰਗ ਵਿਚ ਮਹੱਤਵ ਬਾਰੇ ਡਾ ਅਮਰਦੀਪ....
ਚੰਡੀਗੜ੍ਹ : ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਫ਼ਾਜ਼ਿਲਕਾ ਦੇ ਨਵੇਂ ਬੱਸ ਸਟੈਂਡ ਨੂੰ ਛੇਤੀ ਤੋਂ ਛੇਤੀ ਸੁਚਾਰੂ ਢੰਗ ਨਾਲ ਚਲਾਉਣ ਦਾ ਹੱਲ ਕੱਢਦਿਆਂ ਇਸ ਨੂੰ ਟਰਾਂਸਪੋਰਟ ਵਿਭਾਗ ਨੂੰ ਤਬਦੀਲ ਕਰਨ ਲਈ ਚਾਰਾਜੋਈ ਅਰੰਭਣ ਦੀ ਹਦਾਇਤ ਕੀਤੀ ਹੈ। ਲੰਮੇ ਸਮੇਂ ਤੋਂ ਖ਼ਸਤਾ ਹਾਲਤ ਵੱਲ ਵਧ ਰਹੇ ਨਵੇਂ ਬੱਸ ਸਟੈਂਡ ਨੂੰ ਚਲਾਉਣ ਸਬੰਧੀ ਪੰਜਾਬ ਸਿਵਲ ਸਕੱਤਰੇਤ ਵਿਖੇ ਟਰਾਂਸਪੋਰਟ ਤੇ ਸਥਾਨਕ ਸਰਕਾਰਾਂ ਵਿਭਾਗਾਂ ਸਣੇ ਫ਼ਾਜ਼ਿਲਕਾ ਜ਼ਿਲ੍ਹਾ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਨਾਲ ਅਹਿਮ ਮੀਟਿੰਗ....
ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸਾਬਕਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਵਿਰੁੱਧ ਸਮਰੱਥ ਅਦਾਲਤ ਵਿੱਚ ਮੁਕੱਦਮਾ ਚਲਾਉਣ ਲਈ ਸੂਬਾ ਸਰਕਾਰ ਦੇ ਪ੍ਰਸ਼ਾਸਨਿਕ ਵਿਭਾਗ ਤੋਂ ਪ੍ਰਵਾਨਗੀ ਹਾਸਲ ਕਰ ਲਈ ਹੈ। ਸਾਬਕਾ ਮੰਤਰੀ ਨੂੰ ਵਿਜੀਲੈਂਸ ਬਿਊਰੋ ਨੇ ਜੂਨ ਮਹੀਨੇ ਵਿਭਾਗ ਵਿੱਚ ਖੈਰ ਦੇ ਦਰੱਖਤਾਂ ਦੀ ਕਟਾਈ ਲਈ ਪਰਮਿਟ ਦੇਣ, ਅਧਿਕਾਰੀਆਂ ਦੇ ਤਬਾਦਲੇ, ਖਰੀਦਦਾਰੀ ਅਤੇ ਐਨਓਸੀ ਜਾਰੀ ਕਰਨ ਨਾਲ ਸਬੰਧਤ ਸੰਗਠਿਤ ਭ੍ਰਿਸ਼ਟਾਚਾਰ ਵਿੱਚ ਸ਼ਾਮਲ ਹੋਣ ਦੇ ਦੋਸ਼ਾਂ ਹੇਠ ਗ੍ਰਿਫਤਾਰ ਕੀਤਾ ਸੀ। ਇਹ ਜਾਣਕਾਰੀ....
ਚੰਡੀਗੜ੍ਹ : ਅੱਜ ਸਵੇਰੇ ਪੰਜਾਬ ਦੇ ਕਈ ਇਲਾਕਿਆਂ 'ਚ ਧੂੰਆਂ ਛਾਇਆ ਰਿਹਾ। ਮੌਸਮ ਵਿਭਾਗ ਨੇ ਚਿਤਾਵਨੀ ਜਾਰੀ ਕਰਦਿਆਂ ਕਿਹਾ ਕਿ ਅਗਲੇ ਦੋ ਦਿਨਾਂ ਤੱਕ ਮਾਝਾ, ਦੁਆਬਾ ਅਤੇ ਮਾਲਵੇ ਦੇ ਇਲਾਕਿਆਂ ਵਿੱਚ ਧੁੰਦ ਛਾਈ ਰਹੇਗੀ। ਇਸ ਕਾਰਨ ਰਾਤ ਦੇ ਤਾਪਮਾਨ ਵਿੱਚ ਹੋਰ ਗਿਰਾਵਟ ਆਉਣ ਦੀ ਸੰਭਾਵਨਾ ਹੈ। ਲੰਘੇ ਐਤਵਾਰ ਨੂੰ ਵੀ ਧੁੰਦ ਕਾਰਨ ਕੁਝ ਇਲਾਕਿਆਂ 'ਚ ਵਿਜ਼ੀਬਿਲਟੀ ਜ਼ੀਰੋ ਦਰਜ ਕੀਤੀ ਗਈ। ਪਹਾੜੀ ਇਲਾਕਿਆਂ 'ਚ ਭਾਰੀ ਬਰਫਬਾਰੀ ਕਾਰਨ ਪੰਜਾਬ 'ਚ ਸਰਦੀ ਵਧਣ ਦੀ ਸੰਭਾਵਨਾ ਵਧ ਗਈ ਹੈ। ਮੌਸਮ ਵਿਭਾਗ ਮੁਤਾਬਕ....
ਗੁਰਾਇਆ : ਜ਼ਿਲ੍ਹਾ ਜਲੰਧਰ ਦੇ ਕਸਬਾ ਗੁਰਾਇਆ ਨਜ਼ਦੀਕੀ ਪਿੰਡ ਮਨਸੂਰਪੁਰ ’ਚ ਬੀਤੀ ਰਾਤ ਦੋ ਪ੍ਰਵਾਸੀ ਮਜ਼ਦੂਰਾਂ ਵਲੋਂ ਗੁਰੂ ਘਰ ’ਚ ਦਾਖ਼ਲ ਹੋ ਕੇ ਗੁਰੂ ਘਰ ਦੀ ਬੇਅਦਬੀ ਕੀਤੀ ਗਈ। ਸੀ.ਸੀ.ਟੀ.ਵੀ. ਫੁਟੇਜ਼ ਅਨੁਸਾਰ ਮੁਲਜਮ ਬੀਤੀ ਰਾਤ ਕਰੀਬ 12.30 ਵਜੇ ਦਾਖ਼ਲ ਹੋਏ। ਜਦੋਂ ਸਵੇਰੇ ਗੁਰੂ ਘਰ ਦੇ ਗ੍ਰੰਥੀ ਪਰਮਜੀਤ ਸਿੰਘ ਗੁਰੂ ਗ੍ਰੰਥ ਸਾਹਿਬ ਪ੍ਰਕਾਸ਼ ਕਰਨ ਸਮੇਂ ਕਰੀਬ 5 ਵਜੇ ਦਰਬਾਰ ਸਾਹਿਬ ’ਚ ਦਾਖ਼ਲ ਹੋਏ ਤਾਂ ਦੇਖਿਆ ਕਿ ਦੋ ਮੁਲਜਮ ਅੰਦਰ ਸਨ। ਉਨਾਂ ਵਲੋਂ ਹਿੰਮਤ ਕਰਕੇ ਇਕ ਦੋਸ਼ੀ ਨੂੰ ਮੌਕੇ ’ਤੇ ਕਾਬੂ ਕਰ....
ਚੰਡੀਗੜ੍ਹ : ਸਿਹਤ ਤੇ ਪਰਿਵਾਰ ਭਲਾਈ ਮੰਤਰੀ, ਪੰਜਾਬ ਚੇਤਨ ਸਿੰਘ ਜੌੜਾਮਾਜਰਾ ਨੇ ਪੰਜਾਬ ਏਡਜ਼ ਕੰਟਰੋਲ ਇੰਪਲਾਈਜ਼ ਵੈਲਫੇਅਰ ਐਸੋਸੀਏਸ਼ਨ ਵੱਲੋਂ ਲਗਾਏ ਖੂਨਦਾਨ ਕੈਂਪ ਦਾ ਉਦਘਾਟਨ ਕੀਤਾ। ਇਹ ਕੈਂਪ ਪੰਜਾਬ ਸਟੇਟ ਬਲੱਡ ਟ੍ਰਾਂਸਫਿਉਜ਼ ਕਾਉਂਸਲ ਦੇ ਸਹਿਯੋਗ ਨਾਲ ਲਗਾਇਆ ਗਿਆ, ਜਿਸ ਵਿੱਚ ਪੰਜਾਬ ਸਟੇਟ ਏਡਜ਼ ਕੰਟਰੋਲ ਸੁਸਾਇਟੀ ਦੇ ਪੰਜਾਬ ਭਰ ਦੇ ਮੁਲਾਜਮਾਂ ਨੇ ਹਿੱਸਾ ਲਿਆ। ਇਸ ਦੌਰਾਨ ਸ. ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਖੂਨ ਹਮੇਸ਼ਾ ਮੰਜੂਰਸ਼ੁਦਾ ਬਲੱਡ ਸੈਂਟਰਾਂ ਤੋਂ ਹੀ ਲਿਆ ਜਾਵੇ। ਕਿਉਂਕਿ....
ਚੰਡੀਗੜ੍ਹ : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਦੇ ਦਿਸ਼ਾ-ਨਿਰਦੇਸ਼ਾਂ 'ਤੇ ਵਿੱਤ ਵਿਭਾਗ ਨੇ ਸੂਬੇ ਦੇ ਖਜ਼ਾਨਾ ਦਫਤਰਾਂ 'ਚ ਭ੍ਰਿਸ਼ਟਾਚਾਰ ਦੀਆਂ ਸ਼ਿਕਾਇਤਾਂ 'ਤੇ ਸਖਤ ਕਾਰਵਾਈ ਕਰਦੇ ਹੋਏ ਇਕ ਸੀਨੀਅਰ ਸਹਾਇਕ ਨੂੰ ਮੁਅੱਤਲ ਕਰਨ ਤੋਂ ਇਲਾਵਾ ਕਈ ਹੋਰ ਅਧਿਕਾਰੀਆਂ/ਕਰਮਚਾਰੀਆਂ ਨੂੰ 'ਕਾਰਨ ਦੱਸੋ ਨੋਟਿਸ' ਜਾਰੀ ਕਰਨ ਦੇ ਹੁਕਮ ਜਾਰੀ ਕੀਤੇ ਹਨ। 86 ਲੱਖ ਰੁਪਏ ਤੋਂ ਵੱਧ ਦੇ ਸ਼ੱਕੀ ਲੈਣ-ਦੇਣ ਲਈ ਤਿੰਨ ਅਧਿਕਾਰੀਆਂ/ਕਰਮਚਾਰੀਆਂ ਦੀਆਂ ਸੇਵਾਵਾਂ ਪਹਿਲਾਂ ਹੀ ਮੁਅੱਤਲ ਹਨ। ਉਨ੍ਹਾਂ ਇਸ....