ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਖੇਤੀਬਾੜੀ ਦੀ ਵਿਵਸਥਾ ਵਿੱਚ ਸੁਧਾਰ ਕਰਨ ਲਈ ਲਗਾਤਾਰ ਯਤਨ ਕਰ ਰਹੀ ਹੈ। ਇਸੇ ਦਿਸ਼ਾ ‘ਚ ਅੱਗੇ ਵਧਦਿਆਂ 31 ਮਾਰਚ, 2023 ਤੱਕ ਸੂਬੇ ਦੀ ਨਵੀਂ ਖੇਤੀਬਾੜੀ ਨੀਤੀ ਤਿਆਰ ਕੀਤੀ ਜਾਵੇਗੀ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਨਵੀਂ ਖੇਤੀਬਾੜੀ ਨੀਤੀ ਪੰਜਾਬ ਦੀ ਭੂਗੋਲਿਕ ਸਥਿਤੀ, ਮਿੱਟੀ ਦੀ ਸਿਹਤ, ਫਸਲਾਂ ਤੇ ਪਾਣੀ ਦੀ ਉਪਲੱਬਧਤਾ ਨੂੰ ਮੁੱਖ ਰੱਖ ਕੇ ਤਿਆਰ ਕੀਤੀ ਜਾਵੇਗੀ, ਜਿਸ....
ਪੰਜਾਬ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਭਰ ਵਿੱਚ ਜ਼ਿਲ੍ਹਾ ਅਤੇ ਯੂਨੀਵਰਸਿਟੀ ਪੱਧਰ 'ਤੇ ਮਿਲਟਰੀ ਲਿਟਰੇਚਰ ਫੈਸਟੀਵਲ (ਐਮਐਲਐਫ) ਦੀ ਮੇਜ਼ਬਾਨੀ ਕਰਕੇ ਇਸ ਦੇ ਦਾਇਰੇ ਦਾ ਵਿਸਤਾਰ ਕਰਨ ਦਾ ਐਲਾਨ ਕੀਤਾ ਹੈ। ਇੱਥੇ ਮਿਲਟਰੀ ਲਿਟਰੇਚਰ ਫੈਸਟੀਵਲ ਦੇ ਸਨਮਾਨ ਸਮਾਰੋਹ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਹਰ ਸਾਲ ਇਸ ਵੱਡ-ਆਕਾਰੀ ਸਮਾਗਮ ਦੇ ਪ੍ਰਬੰਧ ਲਈ ਪ੍ਰਬੰਧਕ ਕਮੇਟੀ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਸੂਬਾ ਸਰਕਾਰ ਨੌਜਵਾਨਾਂ ਨੂੰ ਹਥਿਆਰਬੰਦ ਸੈਨਾਵਾਂ ਦੀ....
ਚੰਡੀਗੜ੍ਹ : ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਵਚਨਬੱਧਤਾ ਦੇ ਅਨੁਸਾਰ, ਪੰਜਾਬ ਨੇ ਜਣੇਪੇ ਦੌਰਾਨ ਮਾਵਾਂ ਦੀ ਮੌਤ ਦਰ ਘੱਟ ਕਰਨ ਵਿੱਚ ਬਹੁਤ ਤਰੱਕੀ ਕੀਤੀ ਹੈ। ਇਸ ਮਹੱਤਵਪੂਰਨ ਪ੍ਰਾਪਤੀ ਬਾਰੇ ਹੋਰ ਜਾਣਕਾਰੀ ਦਿੰਦਿਆਂ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਉਕਤ ਜਾਣਕਾਰੀ ਭਾਰਤ ਦੇ ਰਜਿਸਟਰਾਰ ਜਨਰਲ ਵੱਲੋਂ ਜਾਰੀ ਤਾਜ਼ਾ ਅੰਕੜਿਆਂ ਦੇ ਅਨੁਸਾਰ ਹੈ। ਪੰਜਾਬ ਵਿੱਚ ਗਰਭ ਅਵਸਥਾ ਦੌਰਾਨ ਮਾਵਾਂ ਦੀ ਮੌਤ ਦਰ 129 ਤੋਂ ਘੱਟ ਕੇ 105 ਤੱਕ ਆ ਗਈ ਹੈ ਜੋ ਕਿ 13.93....
ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਆਪਣੇ ਮੰਤਰੀਆਂ ਅਤੇ ਐਮ ਐਲ ਏ ਲਈ ਨਵੇਂ ਹੁਕਮ ਜਾਰੀ ਕੀਤੇ ਗਏ ਹਨ। ਨਵੇਂ ਜਾਰੀ ਹੁਕਮਾਂ 'ਚ ਕਿਹਾ ਗਿਆ ਹੈ ਕਿ ਜਦੋਂ ਕੋਈ ਵੀ ਮੰਤਰੀ ਜਾਂ ਐਮ ਐਲ ਏ ਸੂਬੇ ਦੇ ਕਿਸੇ ਜ਼ਿਲ੍ਹੇ ਦਾ ਦੌਰਾ ਕਰਦਾ ਹੈ ਤਾਂ ਉਹ ਸਬੰਧਿਤ ਏਰੀਏ ਦੇ ਸਰਕਾਰੀ ਸਰਕਾਰ ਹਾਊਸ/ਗੈਸਟ ਹਾਊਸ 'ਚ ਹੀ ਰੁਕੇ। ਅੱਗੇ ਹੁਕਮਾਂ 'ਚ ਇਹ ਵੀ ਕਿਹਾ ਗਿਆ ਹੈ ਜੇ ਕਿਸੇ ਕਾਰਨ ਸਰਕਾਰੀ ਸਰਕਾਰ ਹਾਊਸ/ਗੈਸਟ ਹਾਊਸ ਨਾ ਉਪਲੱਬਧ ਹੋਣ ਤਾਂ ਮੰਤਰੀ ਅਤੇ ਐਮ ਐਲ ਏ ਨਿੱਜੀ ਆਪਣੇ ਤੌਰ 'ਤੇ ਕੋਈ ਹੋਰ ਪ੍ਰਬੰਧ ਕਰ ਸਕਦੇ....
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹਈਆ ਕਰਵਾਉਣ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ। ਜਿਸ ਕਾਰਨ ਪੁਰੇ ਪੰਜਾਬ ਭਰ ਵਿਚ ਵਿਕਾਸ ਕਾਰਜ ਕੀਤੇ ਜਾ ਰਹੇ ਹਨ। ਇਸ ਦਿਸ਼ਾ ਵਿਚ ਇਕ ਕਦਮ ਅੱਗੇ ਲਿਜਾਂਦਿਆਂ ਹੋਏ ਸਥਾਨਕ ਸਰਕਾਰਾਂ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜਲੰਧਰ ਸ਼ਹਿਰ ਵਿਖੇ ਜਲ ਸਪਲਾਈ, ਸੀਵਰੇਜ ਵਿਵਸਥਾ ਵਿਚ ਸੁਧਾਰ ਕਰਨ ਅਤੇ ਹੋਰ ਵਿਕਾਸ ਕਾਰਜਾਂ 'ਤੇ ਤਕਰੀਬਨ 7.29 ਕਰੋੜ....
ਚੰਡੀਗੜ੍ਹ / ਵਲਟੋਹਾ : ਤਰਨਤਾਰਨ ਦੇ ਵਲਟੋਹਾ ਇਲਾਕੇ ਵਿੱਚ ਪੰਜਾਬ ਪੁਲਿਸ ਅਤੇ ਬੀਐਸਐਫ ਨੇ ਇੱਕ ਸਾਂਝੇ ਆਪ੍ਰੇਸ਼ਨ ਵਿੱਚ 3 ਕਿਲੋ ਹੈਰੋਇਨ ਸਮੇਤ ਇੱਕ ਡਰੋਨ ਬਰਾਮਦ ਕੀਤਾ ਹੈ। ਡੀਜੀਪੀ ਪੰਜਾਬ ਗੌਰਵ ਯਾਦਵ ਨੇ ਇਸ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ ਪੂਰੇ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਦੋਸ਼ੀਆਂ ਦੀ ਕਿਸੇ ਵੀ ਗਤੀਵਿਧੀ ਨੂੰ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ। ਆਪਣੀਆਂ ਨਾਪਾਕ ਹਰਕਤਾਂ ਤੋਂ ਬਾਜ ਨਹੀਂ ਆ ਰਿਹਾ ਪਾਕਿਸਤਾਨ ਬੀਤੀ 28 ਨਵੰਬਰ ਦੀ ਰਾਤ ਵੀ....
ਚੰਡੀਗੜ੍ਹ : ਪੰਜਾਬ ਵਿੱਚ ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਵਿੱਚ ਅਗਲੇ ਤਿੰਨ ਦਿਨਾਂ ਤੱਕ ਸੰਘਣੀ ਧੁੰਦ ਆਪਣਾ ਅਸਰ ਦਿਖਾਏਗੀ। ਸਰਹੱਦੀ ਅਤੇ ਖੁੱਲ੍ਹੇ ਖੇਤਰਾਂ ਵਿੱਚ ਵਿਜ਼ੀਬਿਲਟੀ ਜ਼ੀਰੋ ਹੋ ਸਕਦੀ ਹੈ। ਇੰਨਾ ਹੀ ਨਹੀਂ ਆਉਣ ਵਾਲੇ ਦਿਨਾਂ 'ਚ ਧੁੱਪ ਨਿਕਲੇਗੀ, ਸਗੋਂ ਇਸ ਦੇ ਨਾਲ ਹੀ ਤਾਪਮਾਨ 'ਚ ਗਿਰਾਵਟ ਵੀ ਦਰਜ ਕੀਤੀ ਜਾ ਸਕਦੀ ਹੈ। ਸੋਮਵਾਰ ਦੁਪਹਿਰ ਨੂੰ ਮੌਸਮ ਵਿਭਾਗ ਨੇ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਧੁੰਦ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ। ਗੁਰਦਾਸਪੁਰ....
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਅਤੇ ਨਿਵੇਸ਼ ਪ੍ਰੋਤਸਾਹਨ ਮੰਤਰੀ ਅਨਮੋਲ ਗਗਨ ਮਾਨ ਦੇ ਪੰਜਾਬ ਨੂੰ ਆਰਥਿਕ ਪਾਵਰਹਾਊਸ ਬਣਾਉਣ ਦੇ ਸੁਪਨੇ ਨੂੰ ਲੈ ਕੇ ਇਨਵੈਸਟ ਪੰਜਾਬ (ਪੰਜਾਬ ਬਿਊਰੋ ਆਫ ਇਨਵੈਸਟਮੈਂਟ ਪ੍ਰਮੋਸ਼ਨ) ਦਾ ਇੱਕ ਵਫਦ ਸੀ.ਈ.ਓ. ਇਨਵੈਸਟ ਪੰਜਾਬ ਕਮਲ ਕਿਸ਼ੋਰ ਯਾਦਵ ਦੀ ਅਗਵਾਈ ਵਿੱਚ, ਪੰਜਾਬ ਨੂੰ ਨਿਵੇਸ਼ ਵੱਜੋ ਪਹਿਲਾ ਸਥਾਨ ਬਣਾਉਣ ਅਤੇ ਰਾਜ ਵਿੱਚ ਗਲੋਬਲ ਅਤੇ ਰਾਸ਼ਟਰੀ ਨਿਵੇਸ਼ ਨੂੰ ਉਤਸ਼ਾਹਿਤ ਕਰਨ ਲਈ ਬੰਗਲੁਰੂ ਵਿੱਚ ਕਈ ਰੁਝੇਵਿਆਂ ਦੀ ਸ਼ੁਰੂਆਤ ਕੀਤੀ ਸੀ। ਇਸ ਮੌਕੇ ਇਨਵੈਸਟ....
ਚੰਡੀਗੜ੍ਹ : ਪ੍ਰਾਈਵੇਟ ਸਕੂਲਾਂ ਦੇ ਮੁਕਾਬਲੇ ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਹਰ ਪੱਖ ਤੋਂ ਬਿਹਤਰ ਬਣਾਉਣ ਵਾਸਤੇ ਯਤਨਸ਼ੀਲ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰੰਘ ਬੈਂਸ ਵੱਲੋਂ ਅੱਜ ‘ਮਿਸ਼ਨ-100 ਗਿਵ ਯੂਅਰ ਬੈਸਟ’ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਸ ਮੁਹਿੰਮ ਦਾ ਉਦੇਸ਼ ਅਗਲੇ ਸਾਲ ਹੋਣ ਵਾਲੀਆਂ 8ਵੀਂ, 10ਵੀਂ ਅਤੇ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਵਾਸਤੇ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਕੇ ਸ਼ਾਨਦਾਰ ਨਤੀਜੇ ਹਾਸਿਲ ਕਰਨ ਦੇ ਨਾਲ-ਨਾਲ ਉਹਨਾਂ ਦੇ ਮਨਾਂ ਵਿੱਚੋਂ ਪ੍ਰੀਖਿਆ ਦੇ ਭੈਅ ਨੂੰ....
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ "ਉਡਾਰੀਆਂ"-ਬਾਲ ਵਿਕਾਸ ਮੇਲਾ ਸੂਬੇ ਭਰ ਦੇ ਪਿੰਡਾਂ ਦੇ ਆਂਗਣਵਾੜੀ ਸੈਂਟਰਾਂ ਵਿੱਚ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਇਸ ਮੇਲੇ ਦੌਰਾਨ ਬੱਚਿਆਂ ਦੀਆਂ ਬੁਨਿਆਦੀ ਜ਼ਰੂਰਤਾਂ ਪੂਰੀਆਂ ਕਰਕੇ ਹਰ ਬੱਚੇ ਦੇ ਵਿਕਾਸ ਦਾ ਉਪਰਾਲਾ ਕੀਤਾ ਗਿਆ। ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਵਿਭਾਗ ਆਂਗਣਵਾੜੀ ਸੈਂਟਰਾਂ ਰਾਹੀਂ ਬੱਚਿਆਂ ਦੇ ਪੂਰਨ ਵਿਕਾਸ....
ਤਰਨਤਾਰਨ : ਤਰਨਤਾਰਨ 'ਚ ਇਕ ਸਕੂਲ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ ਹੈ। ਹਾਦਸੇ ਦਾ ਕਾਰਨ ਸੰਘਣੀ ਧੁੰਦ ਦੱਸਿਆ ਜਾ ਰਿਹਾ ਹੈ। ਇਹ ਦਰਦਨਾਕ ਹਾਦਸਾ ਗੋਇੰਦਵਾਲ ਰੋਡ 'ਤੇ ਸਕੂਲ ਬੱਸ ਤੇ ਟਰੱਕ ਵਿਚਾਲੇ ਹੋਇਆ। ਜਿਸ 'ਚ ਇਕ ਵਿਦਿਆਰਥੀ ਅਤੇ ਬੱਸ ਡਰਾਈਵਰ ਦੀ ਮੌਤ ਹੋ ਗਈ ਹੈ ਅਤੇ 10-11 ਬੱਚੇ ਜ਼ਖ਼ਮੀ ਹੋ ਗਏ ਹਨ। ਸਥਾਨਕ ਰਕਸ਼ਕ ਪਿੰਡ ਵਿਚ ਬੱਚੇ ਲੈ ਕੇ ਜਾ ਰਹੀ ਮਾਈ ਭਾਗੋ ਸਕੂਲ ਦੀ ਬੱਸ ਦੀ ਬਜਰੀ ਨਾਲ ਭਰੇ ਟਰੱਕ ਨਾਲ ਟੱਕਰ ਹੋ ਗਈ। ਇਸ ਟੱਕਰ 'ਚ ਇਕ 8 ਸਾਲਾ ਬੱਚੀ ਤੇ ਬੱਸ ਦੇ ਡਰਾਈਵਰ ਦੀ ਮੌਤ ਹੋ ਗਈ।....
ਚੰਡੀਗੜ੍ਹ : ਸੂਬੇ ਵਿੱਚ ਆਧਾਰ ਕਾਰਡ ਪ੍ਰਾਜੈਕਟ ਅਧੀਨ ਵੱਖ-ਵੱਖ ਗਤੀਵਿਧੀਆਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਅੱਜ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਦੀ ਪ੍ਰਧਾਨਗੀ ਵਿੱਚ ਯੂ.ਆਈ.ਡੀ. ਲਾਗੂ ਕਰਨ ਸਬੰਧੀ ਕਮੇਟੀ ਦੀ ਮੀਟਿੰਗ ਹੋਈ।ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਹੁਲ ਭੰਡਾਰੀ ਨੇ ਦੱਸਿਆ ਕਿ ਪੰਜਾਬ ਆਧਾਰ ਕਵਰੇਜ ਵਿੱਚ ਭਾਰਤ ਵਿੱਚੋਂ ਛੇਵੇਂ ਸਥਾਨ ’ਤੇ ਹੈ। ਹੁਣ ਧਿਆਨ ਬੱਚਿਆਂ ਦੀ ਕਵਰੇਜ਼ ’ਤੇ ਕੇਂਦਰਿਤ ਹੈ ਜਿੱਥੇ ਕਵਰੇਜ਼ ਮਹਿਜ਼ 52 ਫੀਸਦ ਹੈ। ਖ਼ੁਰਾਕ ਤੇ ਸਿਵਲ ਸਪਲਾਈ....
ਚੰਡੀਗੜ੍ਹ : ਅਧਿਕਾਰੀਆਂ ਦੇ ਕਿਸਾਨਾਂ ਨਾਲ ਨਜ਼ਦੀਕੀ ਅਤੇ ਨਿਰੰਤਰ ਰਾਬਤੇ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਪੰਜਾਬ ਦੇ ਬਾਗ਼ਬਾਨੀ ਅਤੇ ਫੂਡ ਪ੍ਰੋਸੈਸਿੰਗ ਮੰਤਰੀ ਸ. ਫੌਜਾ ਸਿੰਘ ਸਰਾਰੀ ਨੇ ਬਾਗ਼ਬਾਨੀ ਵਿਭਾਗ ਦੇ ਜ਼ਿਲ੍ਹਾ ਅਧਿਕਾਰੀਆਂ ਨੂੰ ਸਾਰੇ ਬਲਾਕ ਅਧਿਕਾਰੀਆਂ ਦੇ ਸੰਪਰਕ ਨੰਬਰਾਂ ਦੀ ਸੂਚੀ ਪ੍ਰਕਾਸ਼ਿਤ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਲੋੜ ਪੈਣ ‘ਤੇ ਕਿਸਾਨ ਉਨ੍ਹਾਂ ਨਾਲ ਸਲਾਹ-ਮਸ਼ਵਰਾ ਕਰ ਸਕਣ। ਬਾਗ਼ਬਾਨੀ ਵਿਭਾਗ ਦੇ ਚੱਲ ਰਹੇ ਪ੍ਰਾਜੈਕਟਾਂ ਅਤੇ ਗਤੀਵਿਧੀਆਂ ਦੀ ਸਮੀਖਿਆ ਲਈ ਜ਼ਿਲ੍ਹਾ....
ਚੰਡੀਗੜ੍ਹ : ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਬੋਰਡ ਦੀਆਂ ਕਲਾਸਾਂ ਵਿਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਖਾਸ ਖ਼ਬਰ ਸਾਹਮਣੇ ਆਈ ਹੈ। ਪੀਐਸਈਬੀ ਨੇ ਵੱਖ-ਵੱਖ ਕਲਾਸਾਂ ਦੀਆਂ ਪ੍ਰੀਖਿਆਵਾਂ ਦਾ ਅੱਜ ਐਲਾਨ ਕਰ ਦਿੱਤਾ ਹੈ। ਬੋਰਡ ਵੱਲੋਂ ਫ਼ਰਵਰੀ / ਮਾਰਚ 2023 ਵਿੱਚ ਕਰਵਾਈਆਂ ਜਾਣ ਵਾਲੀਆਂ ਪੰਜਵੀਂ, ਅੱਠਵੀ, ਦਸਵੀਂ ਤੇ 12ਵੀਂ ਸ਼੍ਰੇਣੀਆਂ ਦੀਆਂ ਸਾਲਾਨਾ ਪ੍ਰੀਖਿਆਵਾਂ ਦੀਆਂ ਤਾਰੀਕਾਂ ਦਾ ਐਲਾਨ ਕਰ ਦਿੱਤਾ ਗਿਆ। ਕੰਟਰੋਲਰ ਪ੍ਰੀਖਿਆਵਾਂ ਜੇ.ਆਰ.ਮਹਿਰੋਕ ਵੱਲੋਂ ਮੀਡੀਆ ਨੂੰ ਮੁਹੱਈਆ ਕਰਵਾਈ ਜਾਣਕਾਰੀ ਅਨੁਸਾਰ....
ਚੰਡੀਗੜ੍ਹ : ਨਾਜਾਇਜ਼ ਕਬਜ਼ੇ ਹਟਾਉਣ ਖ਼ਿਲਾਫ਼ ਵਿੱਢੀ ਮੁਹਿੰਮ ਦੌਰਾਨ ਕਿਸੇ ਨੂੰ ਆਪਣੀ ਰੋਜ਼ੀ-ਰੋਟੀ ਤੋਂ ਮੁਥਾਜ ਨਾ ਹੋਣਾ ਪਵੇ ਇਸ ਨੂੰ ਯਕੀਨੀ ਬਣਾਉਣ ਵਾਸਤੇ ਗਰੇਟਰ ਮੋਹਾਲੀ ਏਰੀਆ ਡਿਵੈੱਲਪਮੈਂਟ ਅਥਾਰਟੀ (ਗਮਾਡਾ) ਵੱਲੋਂ ਰੇਹੜੀ-ਫੜ੍ਹੀ (ਸਟਰੀਟ ਵੈਂਡਰਾਂ) ਵਾਲਿਆਂ ਲਈ ਵੱਖਰੀ (ਡੈਡੀਕੇਟਿਡ) ਮਾਰਕੀਟ ਵਿਕਸਤ ਕਰਨ ਲਈ ਨਗਰ ਨਿਗਮ, ਐਸ.ਏ.ਐਸ. ਨਗਰ (ਮੋਹਾਲੀ) ਨੂੰ ਚਾਰ ਸਾਈਟਾਂ ਅਲਾਟ ਕੀਤੀਆਂ ਗਈਆਂ ਹਨ, ਜਿਸ ਨਾਲ ਸਟਰੀਟ ਵੈਂਡਰਾਂ ਨੂੰ ਕੰਮ-ਕਾਜ ਅਤੇ ਲੋਕਾਂ ਨੂੰ ਖਰੀਦਦਾਰੀ ਕਰਨ ਵਿੱਚ ਸੌਖ ਹੋਵੇਗੀ।....