ਪੰਜਾਬ

ਟਰੱਕ ਯੂਨੀਅਨਾਂ ਖਿਲਾਫ ਸਖਤ ਹੋਈ ਸੂਬਾ ਸਰਕਾਰ, ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਸਖਤ ਕਾਰਵਾਈ ਦੇ ਆਦੇਸ਼
ਚੰਡੀਗੜ੍ਹ : ਸੂਬੇ ਵਿੱਚ ਖਤਮ ਕੀਤੀਆਂ ਟਰੱਕ ਯੂਨੀਅਨਾਂ ਵੱਲੋਂ ਉਦਯੋਗਾਂ ਲਈ ਖੜ੍ਹੀਆਂ ਕੀਤੀਆਂ ਜਾ ਰਹੀਆਂ ਦਿੱਕਤਾਂ ਦਾ ਗੰਭੀਰ ਨੋਟਿਸ ਲਿਆ ਹੈ। ਸੂਬਾ ਸਰਕਾਰ ਵੱਲੋਂ ਨਿਯਮਾਂ ਦੀ ਉਲੰਘਣਾ ਕਰਨ ਵਾਲੀਆਂ ਯੂਨੀਅਨਾਂ ਖਿਲਾਫ ਸਖ਼ਤ ਕਾਰਵਾਈ ਦੇ ਆਦੇਸ਼ ਦਿੱਤੇ ਗਏ ਹਨ। ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆਂ ਵੱਲੋਂ ਅੱਜ ਡੀ.ਜੀ.ਪੀ. ਗੌਰਵ ਯਾਦਵ ਦੀ ਹਾਜ਼ਰੀ ਵਿੱਚ ਟਰਾਂਸਪੋਰਟ, ਉਦਯੋਗ ਤੇ ਪੁਲਿਸ ਵਿਭਾਗ ਦੇ ਉਚ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਵਿੱਚ ਇਸ ਗੱਲ ਦਾ ਗੰਭੀਰ ਨੋਟਿਸ ਲਿਆ ਗਿਆ ਕਿ 13 ਦਸੰਬਰ....
ਪੰਜਾਬ ਮੰਡੀ ਬੋਰਡ ਵਲੋਂ ਜੀ.ਆਈ.ਐਸ. ਤਕਨੀਕ ਨਾਲ ਸੜਕਾਂ ਨੂੰ ਨਾਪਣਾ ਪੰਜਾਬ ਸਰਕਾਰ ਦੀ ਵੱਡੀ ਪ੍ਰਾਪਤੀ : ਧਾਲੀਵਾਲ
ਚੰਡੀਗੜ੍ਹ : ਪੰਜਾਬ ਦੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਸੜਕਾਂ ਮਾਪਣ ਲਈ ਅਤਿ ਅਧੁਨਿਕ ਜੀ.ਆਈ.ਐਸ ਤਕਨੀਕ ਲਿਆਂਦੀ ਗਈ ਹੈ।ਅੱਜ ਇੱਥੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬੇ ਦੇ ਖੇਤੀਬਾੜੀ ਅਤੇ ਪੇਂਡੂ ਵਿਕਾਸ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਪੰਜਾਬ ਮੰਡੀ ਬੋਰਡ ਵਲੋਂ ਜੀ.ਆਈ.ਐਸ ਤਕਨੀਕ ਨਾਲ ਸੜਕਾਂ ਦਾ ਨਾਪ ਲਿਆ ਗਿਆ ਜੇ ਕਿ ਲੇਟੈਸਟ ਤਕਨੀਕ ਹੈ।ਜੀ.ਆਈ.ਐਸ ਤਕਨੀਕ ਕਾਰਨ 64,878 ਕਿਲੋ ਮੀਟਰ ਪੇਂਡੂ ਲੰਿਕ ਸੜਕਾਂ ਵਿੱਚੋਂ 538 ਕਿੱਲੋ ਮੀਟਰ ਦਾ ਨਾਪ ਦਾ ਫਰਕ....
ਸਕੂਲ ਸਿੱਖਿਆ ਨੂੰ ਮਜਬੂਤ ਅਤੇ ਤਰਕਸੰਗਤ ਬਣਾਉਣ ਵਾਸਤੇ ਲਿਆ ਫੈਸਲਾ -: ਹਰਜੋਤ ਸਿੰਘ ਬੈਂਸ
ਚੰਡੀਗੜ : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪੰਜਾਬ ਦੀ ਸਕੂਲ ਸਿੱਖਿਆ ਨੂੰ ਮਜਬੂਤ ਅਤੇ ਤਰਕਸੰਗਤ ਬਣਾਉਣ ਦੇ ਮੰਤਵ ਨਾਲ ਪਿਛਲੇ ਲੰਬੇ ਸਮੇਂ ਤੋਂ ਸਕੂਲਾਂ ਵਿੱਚ ਪੜਾਉਣ ਦੀ ਥਾਂ ਵੱਖ - ਵੱਖ ਦਫਤਰਾਂ ਵਿੱਚ ਡਿਊਟੀ ਜਾਂ ਡੈਪੂਟੇਸ਼ਨ ਤੇ ਕੰਮ ਕਰਨ ਵਾਲੇ ਅਧਿਆਪਕਾਂ ਨੂੰ ਵਾਪਸ ਸਕੂਲਾਂ ਵਿੱਚ ਲਿਆਉਣ ਵਾਸਤੇ ਯਤਨ ਆਰੰਭ ਦਿੱਤੇ ਹਨ। ਬੈਂਸ ਨੇ ਅੱਜ ਇੱਥੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹਨਾਂ ਨੂੰ ਫੀਲਡ ਵਿੱਚੋਂ ਇਹ ਰਿਪੋਰਟਾਂ ਮਿਲੀਆਂ ਹਨ ਕਿ ਸਕੂਲ ਸਿੱਖਿਆ ਵਿਭਾਗ ਦੇ....
ਨਾਮੀ ਉਚੇਰੀ ਸਿੱਖਿਆ ਸੰਸਥਾਵਾਂ ਦਾ ਦੌਰਾ ਕਰਨਗੇ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ : ਹਰਜੋਤ ਬੈਂਸ
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀਆਂ ਦੇ ਮਨ ਵਿਚ ਨਾਮੀ ਉਚੇਰੀ ਸਿੱਖਿਆ ਸੰਸਥਾਵਾਂ ਵਿੱਚ ਸਿੱਖਿਆ ਹਾਸਲ ਕਰਨ ਦੀ ਚੇਟਕ ਲਾਉਣ ਅਤੇ ਇਨ੍ਹਾਂ ਸੰਸਥਾਵਾਂ ਤੋਂ ਜਾਣੂ ਕਰਵਾਉਣ ਦੇ ਮਕਸਦ ਨਾਲ ਨਾਮੀਂ ਉਚੇਰੀ ਸਿੱਖਿਆ ਸੰਸਥਾਵਾਂ ਦਾ ਦੌਰਾ ਕਰਵਾਉਣ ਦਾ ਫ਼ੈਸਲਾ ਕੀਤਾ ਹੈ। ਇਹ ਜਾਣਕਾਰੀ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਇਥੇ ਦਿੱਤੀ।ਉਨ੍ਹਾਂ ਦੱਸਿਆ ਕਿ ਇਸ ਫ਼ੈਸਲੇ ਨਾਲ 3661....
ਪੰਜਾਬ ਲੋਕ ਸੇਵਾ ਕਮਿਸ਼ਨ ਦੇ ਚੇਅਰਮੈਨ ਦੀ ਆਸਾਮੀ ਭਰਨ ਸਬੰਧੀ ਅਰਜ਼ੀਆਂ ਦੀ ਮੰਗ
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ 'ਚ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਲਗਾਤਾਰ ਯਤਨ ਕਰ ਰਹੀ ਹੈ। ਇਸੇ ਲੜੀ ਤਹਿਤ ਪੰਜਾਬ ਲੋਕ ਸੇਵਾ ਕਮਿਸ਼ਨ ਦੇ ਚੇਅਰਮੈਨ ਦੀ ਆਸਾਮੀ ਭਰਨ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਪੰਜਾਬ ਸਰਕਾਰ ਪ੍ਰਸੋਨਲ ਵਿਭਾਗ ਦੇ ਬੁਲਾਰੇ ਵੱਲੋਂ ਦੱਸਿਆ ਗਿਆ ਹੈ ਕਿ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੇ ਚੇਅਰਮੈਨ ਦੀ ਆਸਾਮੀ ਲਈ ਨਿਰਵਿਘਨ ਇਮਾਨਦਾਰੀ, ਉੱਚ ਯੋਗਤਾ ਅਤੇ ਪ੍ਰਸ਼ਾਸਨਿਕ ਤਜ਼ਰਬਾ ਰੱਖਣ ਵਾਲੇ ਉੱਘੇ ਵਿਅਕਤੀ ਅਪਲਾਈ ਕਰ ਸਕਦੇ ਹਨ।....
ਸਮਾਜ ਵਿਰੋਧੀ ਅਨਸਰਾਂ ’ਤੇ ਨਕੇਲ ਕੱਸਣ ਲਈ ਪੰਜਾਬ ਪੁਲਿਸ ਸੂਬੇ ਵਿੱਚ ਹਾਈਟੈਕ ਨਾਕਿਆਂ ਨੂੰ ਕਰੇਗੀ ਮੁੜ ਸੁਰਜੀਤ
ਚੰਡੀਗੜ੍ਹ : ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏ.ਡੀ.ਜੀ.ਪੀ.) ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਅੱਜ ਕਿਹਾ ਕਿ ਸੂਬੇ ਦੇ ਸਾਰੇ ਹਾਈਟੈਕ ਨਾਕਿਆਂ ਨੂੰ ਮੁੜ ਸੁਰਜੀਤ ਕੀਤਾ ਜਾਵੇਗਾ। ਉਹਨਾਂ ਸੀਪੀਜ਼/ਐਸਐਸਪੀਜ਼ ਨੂੰ ਆਪੋ-ਆਪਣੇ ਅਧਿਕਾਰ ਖੇਤਰਾਂ ਵਿੱਚ ਖਾਸ ਤੌਰ ’ਤੇ ਰਾਤ ਵੇਲੇ ਪੁਲਿਸ ਚੌਕੀਆਂ ਵਿੱਚ ਵਾਧਾ ਕਰਨ ਅਤੇ ਹਰੇਕ ਨਾਕੇ ’ਤੇ ਵੱਧ ਤੋਂ ਵੱਧ ਵਾਹਨਾਂ ਦੀ ਚੈਕਿੰਗ ਨੂੰ....
ਮੰਤਰੀ ਬੈਂਸ ਵਲੋਂ ਦਾਦਾ ਦਾਦੀ ਦੀ ਐਂਟਰੀ ਬੈਨ ਕਰਨ ਵਾਲੇ ਸਕੂਲ ਨੂੰ ਨੋਟਿਸ ਜਾਰੀ
ਚੰਡੀਗੜ੍ਹ : ਪੰਜਾਬ ਰਾਜ ਦੇ ਸਕੂਲ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਹੁਕਮਾਂ 'ਤੇ ਲੁਧਿਆਣਾ ਜ਼ਿਲ੍ਹੇ ਦੇ ਖੰਨਾ ਸ਼ਹਿਰ ਦੇ ਮੋਹਨਪੁਰ ਵਿਚ ਸਥਿਤ ਇਕ ਨਿੱਜੀ ਸਕੂਲ ਗ੍ਰੀਨ ਗਰੋਵ ਪਬਲਿਕ ਸਕੂਲ ਨੂੰ ਸਲਾਨਾ ਸਮਾਗਮ ਵਿੱਚ ਦਾਦਾ ਦਾਦੀ ਦੀ ਐਂਟਰੀ ਬੈਨ ਕਰਨ ਸਬੰਧੀ ਨੋਟਿਸ ਜਾਰੀ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਨੇ ਦੱਸਿਆ ਕਿ ਇਹ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਆਇਆ ਸੀ ਕਿ ਮਿਤੀ 20-11-2022 ਨੂੰ ਕਰਵਾਏ ਗਏ ਸਾਲਾਨਾ ਸਮਾਗਮ ਵਿਚ ਕੇਵਲ ਮਾਪਿਆ....
ਕਿਸੇ ਵੀ ਮਾਮਲੇ ਦਾ ਦੋਸ਼ੀ ਹੁਣ ਜੇਲ੍ਹ ਵਿੱਚ ਬਿਨਾਂ ਮੈਡੀਕਲ ਟੈਸਟ ਕਰਵਾਏ ਨਹੀਂ ਜਾ ਸਕਦਾ : ਡੀਜੀਪੀ ਜੇਲ੍ਹ
ਚੰਡੀਗੜ੍ਹ : ਪੰਜਾਬ ਦੀਆਂ ਜੇਲ੍ਹਾਂ ਵਿੱਚ ਹੁਣ ਕੈਦੀਆਂ ਨੂੰ ਨਿਆਇਆ ਹਿਰਾਸਤ ਵਿੱਚ ਭੇਜਣ ਦੇ ਨਿਯਮਾਂ ਵਿੱਚ ਬਦਲਾਅ ਕੀਤੇ ਗਏ ਹਨ। ਜੇਲ੍ਹ ਵਿੱਚ ਬੰਦ ਕੈਦੀਆਂ ਦੀ ਸਿਹਤ ਨੂੰ ਲੈ ਕੇ ਡੀਜੀਪੀ ਜੇਲ੍ਹ ਨੇ ਨਵੇਂ ਹੁਕਮ ਜਾਰੀ ਕੀਤੇ ਹਨ। ਇਨ੍ਹਾਂ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਕਿ ਕਿਸੇ ਵੀ ਮਾਮਲੇ ਦਾ ਦੋਸ਼ੀ ਹੁਣ ਜੇਲ੍ਹ ਵਿੱਚ ਬਿਨਾਂ ਮੈਡੀਕਲ ਟੈਸਟ ਕਰਵਾਏ ਨਹੀਂ ਜਾ ਸਕਦਾ। ਦੱਸ ਦੇਈਏ ਕਿ ਪਹਿਲਾਂ ਵੀ ਜੇਲ੍ਹ ਵਿੱਚ ਭੇਜਣ ਤੋਂ ਪਹਿਲਾਂ ਦੋਸ਼ੀਆਂ ਦਾ ਨਾਰਮਲ ਮੈਡੀਕਲ ਟੈਸਟ ਹੁੰਦਾ ਸੀ ਪਰ ਹੁਣ 5 ਤਰ੍ਹਾਂ....
ਪਿੰਡਾਂ ਵਿਚ ਵਿਕਾਸ ਦੇ ਟੀਚੇ ਸਮਾਂਬੱਧ ਪੂਰੇ ਕਰਨ ਦੇ ਮੰਤਰੀ ਕੁਲਦੀਪ ਧਾਲੀਵਾਲ ਵਲੋਂ ਨਿਰਦੇਸ਼
ਚੰਡੀਗੜ੍ਹ : ਸੂਬੇ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਨਿਰੇਦਸ਼ ਦਿੱਤੇ ਹਨ ਕਿ ਪਿੰਡਾ ਵਿਚ ਵਿਕਾਸ ਦੇ ਟੀਚੇ ਸਮਾਂਬੱਧ ਪੂਰੇ ਕੀਤੇ ਜਾਣ।ਅੱਜ ਇਥੇ ਪੇਂਡੂ ਵਿਕਾਸ ਵਿਭਾਗ ਦੇ ਵਿੱਤੀ ਕਮਿਸ਼ਨਰ ਕੇ. ਸ਼ਿਵਾ ਪ੍ਰਸਾਦ, ਡਾਇਰੈਕਟਰ ਗੁਰਪ੍ਰੀਤ ਸਿੰਘ ਖਹਿਰਾ ਅਤੇ ਸੰਯੁਕਤ ਕਮਿਸ਼ਨਰ ਵਿਕਾਸ ਅਮਿਤ ਕੁਮਾਰ ਦੀ ਮੌਜੂਦਗੀ ਵਿਚ ਵਧੀਕ ਡਿਪਟੀ ਕਮਿਸ਼ਨਰਾਂ (ਵਿਕਾਸ) ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫਸਰਾਂ ਨਾਲ ਮੀਟਿੰਗ ਦੌਰਾਨ ਪੇਂਡੂ ਵਿਕਾਸ ਮੰਤਰੀ ਨੇ ਹੁਕਮ....
ਆਨੰਦ ਮੈਰਿਜ ਐਕਟ ਨੂੰ ਲੈ ਕੇ ਜਲਦ ਹੀ ਮਿਲ ਸਕਦੀ ਖੁਸ਼ਖਬਰੀ, ਸੀ.ਐੱਮ. ਦੇ ਨਿਰਦੇਸ਼ਾਂ ‘ਤੇ ਗ੍ਰਹਿ ਵਿਭਾਗ ਜ਼ਰੂਰੀ ਸੋਧਾਂ ‘ਤੇ ਕਰ ਰਿਹਾ ਕੰਮ
ਚੰਡੀਗੜ੍ਹ : ਆਨੰਦ ਮੈਰਿਜ ਐਕਟ ਨੂੰ ਲੈ ਕੇ ਜਲਦ ਹੀ ਖੁਸ਼ਖਬਰੀ ਮਿਲ ਸਕਦੀ ਹੈ। ਇਸ ਐਕਟ ਵਿੱਚ ਸੋਧ ਲਈ ਖਰੜਾ ਤਿਆਰ ਹੋ ਚੁੱਕਾ ਹੈ ਤੇ ਕੈਬਨਿਟ ਦੀ ਬੈਠਕ ਵਿੱਚ ਜਲਦ ਹੀ ਇਸ ‘ਤੇ ਫੈਸਲਾ ਲਿਆ ਜਾ ਸਕਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਕਾਸ਼ ਪੁਰਬ ਵਾਲੇ ਦਿਨ ਆਨੰਦ ਮੈਰਿਜ ਐਕਟ ਨੂੰ ਲੈ ਮੁਕੰਮਲ ਰੂਪ ਵਿੱਚ ਲਾਗੂ ਕਰਨ ਦਾ ਐਲਾਨ ਕੀਤਾ ਸੀ। ਸੀ.ਐੱਮ. ਮਾਨ ਦੇ ਨਿਰਦੇਸ਼ਾਂ ‘ਤੇ ਗ੍ਰਹਿ ਵਿਭਾਗ ਜ਼ਰੂਰੀ ਸੋਧਾਂ ‘ਤੇ ਕੰਮ ਕਰ ਰਿਹਾ ਹੈ। ਹੁਣ ਮਾਨ ਸਰਕਾਰ ਆਨੰਦ ਮੈਰਿਜ ਐਕਟ ਵਿੱਚ ਸੋਧ ਦੀ ਤਿਆਰੀ ਵਿੱਚ ਜੁਟ....
ਸਰਕਾਰ ਐਸ.ਏ.ਐਸ. ਨਗਰ ਦੇ ਸੁੰਦਰੀਕਰਨ ਅਤੇ ਵਿਕਾਸ ਕਾਰਜਾਂ 'ਤੇ ਖਰਚੇਗੀ 11.21 ਕਰੋੜ ਰੁਪਏ : ਡਾ. ਨਿੱਜਰ
ਚੰਡੀਗੜ੍ਹ : ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਅਤੇ ਸਾਫ ਸੁਥਰਾ ਵਾਤਾਵਰਣ ਮੁਹੱਈਆ ਕਰਵਾਉਣ ਲਈ ਪੁਰੀ ਤਰ੍ਹਾਂ ਯਤਨਸ਼ੀਲ ਹੈ। ਇਸ ਦਿਸ਼ਾ ਵਿਚ ਇਕ ਹੋਰ ਕਦਮ ਅੱਗੇ ਵਧਾਉਂਦੇ ਹੋਏ ਪੰਜਾਬ ਸਰਕਾਰ ਵੱਲੋਂ ਐਸ.ਏ.ਐਸ. ਨਗਰ (ਮੁਹਾਲੀ) ਦੇ ਸੁੰਦਰੀਕਰਨ ਲਈ ਵਿਕਾਸ ਕਾਰਜਾਂ 'ਤੇ ਤਕਰੀਬਨ 11.21 ਕਰੋੜ ਰੁਪਏ ਦਾ ਖਰਚਾ ਕਰਨ ਦਾ ਫੈਸਲਾ ਲਿਆ ਗਿਆ ਹੈ। ਇਸ ਸਬੰਧੀ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਟੈਂਡਰ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ....
ਗਊਸ਼ਾਲਾਵਾਂ ਦੇ ਬਿਜਲੀ ਬਿੱਲਾਂ ਦੇ ਬਕਾਏ ਮੁਆਫ਼ ਕਰਨੇ ਪੰਜਾਬ ਸਰਕਾਰ ਦਾ ਮਿਸਾਲੀ ਫੈਸਲਾ : ਮੰਤਰੀ ਜਿੰਪਾ
ਚੰਡੀਗੜ੍ਹ : ਪੰਜਾਬ ਦੇ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 20 ਸਰਕਾਰੀ ਗਊਸ਼ਾਲਾਵਾਂ ਅਤੇ ਤਸਦੀਕਸ਼ੁਦਾ ਰਜਿਸਟਰਡ ਗਊਸ਼ਾਲਾਵਾਂ ਦੇ 31 ਅਕਤੂਬਰ ਤੱਕ ਦੇ ਬਿਜਲੀ ਬਿੱਲਾਂ ਦੇ ਬਕਾਏ ਮੁਆਫ਼ ਕਰਨ ਨੂੰ ਮਿਸਾਲੀ ਫੈਸਲਾ ਕਰਾਰ ਦਿੱਤਾ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਦੀ ਅਗਵਾਈ ਵਿੱਚ ਇਸ ਤਰ੍ਹਾਂ ਦੇ ਲੋਕ ਪੱਖੀ ਫੈਸਲੇ ਅੱਗੋਂ ਵੀ ਜਾਰੀ ਰਹਿਣਗੇ। ਇਥੋਂ ਜਾਰੀ ਇਕ ਬਿਆਨ ਵਿਚ ਜਿੰਪਾ ਨੇ ਕਿਹਾ ਕਿ ਬੀਤੇ ਦਿਨੀਂ ਮੰਤਰੀ ਮੰਡਲ ਨੇ 20 ਸਰਕਾਰੀ ਗਊਸ਼ਾਲਾਵਾਂ ਸਮੇਤ ਰਜਿਸਟਰਡ....
ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ ਦੀਆਂ ਤਿਆਰੀਆਂ 'ਚ ਤੇਜ਼ੀ ਲਿਆਉਣ ਸਰਕਾਰ ਦੀਆਂ ਕਮੇਟੀਆਂ ਦੇ ਗਠਨ 'ਤੇ ਵਿਚਾਰ-ਵਟਾਂਦਰਾ ਕੀਤਾ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਮੌਜੂਦਾ ਸਮੇਂ ਇੱਕ ਵਿਆਪਕ ਨਿਵੇਸ਼ ਪ੍ਰੋਤਸਾਹਨ ਆਊਟਰੀਚ ਪ੍ਰੋਗਰਾਮ ਚਲਾ ਰਹੀ ਹੈ, ਜਿਸ ਵਿੱਚ ਭਾਰਤ ਅਤੇ ਦੁਨੀਆ ਭਰ ਦੇ ਪ੍ਰਮੁੱਖ ਸ਼ਹਿਰਾਂ ਵਿੱਚ ਸਮਾਗਮ ਅਤੇ ਕਾਨਫਰੰਸਾਂ ਕਰਵਾਈਆਂ ਜਾ ਰਹੀਆਂ ਹਨ। ਇਸ ਉਪਰਾਲੇ ਨੂੰ ਜਾਰੀ ਰੱਖਦਿਆਂ ਵਿੱਚ ਅੱਜ ਚੰਡੀਗੜ੍ਹ ਵਿਖੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਪ੍ਰਮੁੱਖ ਸਕੱਤਰ ਨਿਵੇਸ਼ ਪ੍ਰੋਤਸਾਹਨ ਦਲੀਪ ਕੁਮਾਰ ਅਤੇ ਸੀ.ਈ.ਓ....
ਵਿਦੇਸ਼ ਰਹਿੰਦੇ ਗੈਂਗਸਟਰਾਂ ਨੂੰ ਇੰਟਰਪੋਲ ਤੇ ਭਾਰਤ ਸਰਕਾਰ ਦੀ ਮਦਦ ਨਾਲ ਪੰਜਾਬ ਲਿਆਂਦਾ ਜਾਵੇਗਾ: ਡੀਜੀਪੀ ਯਾਦਵ
ਤਰਨਤਾਰਨ : ਪੰਜਾਬ ਪੁਲਿਸ ਵਿਦੇਸ਼ਾਂ ਵਿਚ ਬੈਠੇ ਗੈਂਗਸਟਰਾਂ ਉਤੇ ਸ਼ਿਕੰਜਾ ਕੱਸਣ ਜਾ ਰਹੀ ਹੈ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਕਿਹਾ ਹੈ ਕਿ ਵਿਦੇਸ਼ ਰਹਿੰਦੇ ਗੈਂਗਸਟਰਾਂ ਨੂੰ ਜਲਦ ਹੀ ਇੰਟਰਪੋਲ ਤੇ ਭਾਰਤ ਸਰਕਾਰ ਦੀ ਮਦਦ ਨਾਲ ਪੰਜਾਬ ਲਿਆਂਦਾ ਜਾਵੇਗਾ। ਇਨ੍ਹਾਂ ਗੈਂਗਸਟਰਾਂ ਦੇ ਪਹਿਲਾਂ ਹੀ ਰੈੱਡ ਕਾਰਨਰ ਨੋਟਿਸ ਜਾਰੀ ਹੋ ਚੁੱਕੇ ਹਨ ਜਦੋਂਕਿ ਗੈਂਗਸਟਰਾਂ ਨਾਲ ਜੁੜਨ ਵਾਲੇ ਨਾਬਾਲਿਗ ਜਿਨ੍ਹਾਂ ਨੇ ਕੋਈ ਸਿੱਧਾ ਅਪਰਾਧ ਨਹੀਂ ਕੀਤਾ ਹੈ, ਨੂੰ ਵੀ ਵਾਪਸ ਆਉਣ ਦਾ ਮੌਕਾ ਦਿੱਤਾ ਜਾਵੇਗਾ ਤਾਂ ਜੋ ਉਹ ਮੁੱਖ....
ਪੰਜਾਬ ਪੁਲਿਸ ਨੇ ਅੰਮ੍ਰਿਤਸਰ ’ਚ ਦੋ ਨਸ਼ਾ ਤਸਕਰਾਂ ਨੂੰ 13 ਕਿਲੋ ਹੈਰੋਇਨ ਸਮੇਤ ਕੀਤਾ ਗ੍ਰਿਫਤਾਰ
ਚੰਡੀਗੜ੍ਹ/ਅੰਮ੍ਰਿਤਸਰ : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸ਼ੁਰੂ ਕੀਤੀ ਨਸ਼ਿਆਂ ਵਿਰੁੱਧ ਚੱਲ ਰਹੀ ਫੈਸਲਾਕੁੰਨ ਜੰਗ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਸੋਮਵਾਰ ਨੂੰ ਅੰਮ੍ਰਿਤਸਰ ਦੇ ਵੇਰਕਾ ਬਾਈਪਾਸ ਨੇੜੇ ਰਾਜਸਥਾਨ ਦੇ ਦੋ ਨਸ਼ਾ ਤਸਕਰਾਂ ਨੂੰ 13 ਕਿਲੋ ਹੈਰੋਇਨ ਬਰਾਮਦ ਕਰਨ ਉਪਰੰਤ ਗ੍ਰਿਫਤਾਰ ਕਰ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਗਿਰਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਵੀਰ ਸਿੰਘ ਉਰਫ ਕਾਲਾ ਅਤੇ ਬਿੰਦਰ ਸਿੰਘ ਉਰਫ ਬਿੰਦੂ....