ਪੰਜਾਬ

ਹੁਣ ਸਾਬਕਾ ਫੌਜੀ ਘਰ ਬੈਠੇ ਹੀ ਲੈ ਸਕਣਗੇ ਆਨਲਾਈਨ ਸੇਵਾਵਾਂ ਦੀ ਸਹੂਲਤ : ਫੌਜਾ ਸਿੰਘ ਸਰਾਰੀ
ਚੰਡੀਗੜ੍ਹ : ਸਾਬਕਾ ਸੈਨਿਕਾਂ, ਜੰਗੀ ਵਿਧਵਾਵਾਂ, ਦਿਵਿਆਂਗ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਦੀ ਸੇਵਾ ਅਤੇ ਮੁੜ ਵਸੇਬੇ ਦੇ ਉਦੇਸ਼ ਨਾਲ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਾਬਕਾ ਸੈਨਿਕਾਂ ਦੀ ਭਲਾਈ ਵੱਲ ਇੱਕ ਹੋਰ ਪੁਲਾਂਘ ਪੁੱਟਦਿਆਂ, ਇੱਕ ਨਵਾਂ ਆਨਲਾਈਨ ਪੋਰਟਲ ਸ਼ੁਰੂ ਕੀਤਾ ਹੈ ਤਾਂ ਜੋ ਉਹ ਘਰ ਬੈਠੇ ਹੀ ਰਾਜ ਦੀਆਂ ਵੱਖ-ਵੱਖ ਕਿਸਮ ਦੀਆਂ ਸੇਵਾਵਾਂ ਦਾ ਲਾਭ ਲੈ ਸਕਣ। ਇਹ ਐਲਾਨ ਸ਼ੁੱਕਰਵਾਰ ਨੂੰ ਰੱਖਿਆ ਸੇਵਾਵਾਂ ਭਲਾਈ ਮੰਤਰੀ ਫੌਜਾ ਸਿੰਘ ਸਰਾਰੀ ਨੇ ਚੰਡੀਗੜ੍ਹ....
ਅਧਿਕਾਰਾਂ ਦੀ ਆੜ ਵਿਚ ਆਮ ਲੋਕਾਂ ਨੂੰ ਖੱਜਲ-ਖੁਆਰ ਨਾ ਕਰੋ : ਮੁੱਖ ਮੰਤਰੀ ਮਾਨ
ਚੰਡੀਗੜ੍ਹ : ਸੂਬੇ ਵਿਚ ਪ੍ਰਦਰਸ਼ਨਕਾਰੀ ਜਥੇਬੰਦੀਆਂ ਨੂੰ ਆਪਣੇ ਜਮਹੂਰੀ ਹੱਕ ਦੀ ਵਰਤੋਂ ਕਰਨ ਮੌਕੇ ਆਮ ਲੋਕਾਂ ਲਈ ਕਿਸੇ ਤਰ੍ਹਾਂ ਦੀ ਮੁਸੀਬਤ ਖੜ੍ਹੀ ਨਾ ਕਰਨ ਦੀ ਅਪੀਲ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅਧਿਕਾਰਾਂ ਦੀ ਆੜ ਵਿਚ ਆਮ ਲੋਕਾਂ ਨੂੰ ਖੱਜਲ-ਖੁਆਰ ਨਹੀਂ ਕੀਤਾ ਜਾਣਾ ਚਾਹੀਦਾ। ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸੂਬੇ ਵਿਚ ਵੱਖ-ਵੱਖ ਥਾਵਾਂ ਉਤੇ ਸੜਕਾਂ ਰੋਕਣ ਨਾਲ ਆਮ ਲੋਕਾਂ ਨੂੰ ਹੋ ਰਹੀ ਖੱਜਲ-ਖੁਆਰੀ ਦੇ ਮੱਦੇਨਜ਼ਰ ਮੁੱਖ ਮੰਤਰੀ ਨੇ....
ਬਟਾਲਾ ਕਸਬੇ ਲਈ ਜਲ ਸਪਲਾਈ ਪ੍ਰਣਾਲੀ ਨੂੰ ਬਿਹਤਰ ਬਣਾਉਣ ਲਈ 13.09 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ: ਡਾ. ਨਿੱਜਰ
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇਣ ਲਈ ਲਗਾਤਾਰ ਯਤਨਸ਼ੀਲ ਹੈ। ਇਸ ਦਿਸ਼ਾ ਵਿੱਚ ਕੰਮ ਕਰਦੇ ਹੋਏ,ਪੰਜਾਬ ਸਰਕਾਰ ਵੱਲੋਂ ਬਟਾਲਾ ਸ਼ਹਿਰ ਦੀ ਜਲ ਸਪਲਾਈ ਪ੍ਰਣਾਲੀ ਨੂੰ ਬਿਹਤਰ ਬਣਾਉਣ ਲਈ 13.09 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ। ਇਸ ਪ੍ਰਾਜੈਕਟ ਦਾ ਕੰਮ ਪ੍ਰਗਤੀ ਅਧੀਨ ਹੈ। ਇਸ ਪ੍ਰਾਜੈਕਟ ਦੇ ਕੰਮ ਦਾ ਜਾਇਜ਼ਾ ਲੈਣ ਉਪਰੰਤ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਪੰਜਾਬ ਜਲ ਸਪਲਾਈ ਅਤੇ ਸੀਵਰੇਜ....
ਬਠਿੰਡਾ ਕੋਰਟ ਕੰਪਲੈਕਸ ਬਾਹਰ ਨੌਜਵਾਨ ਨੇ ਲੜਕੀ 'ਤੇ ਚਲਾਈਆਂ ਗੋਲੀਆਂ, ਮੌਤ
ਬਠਿੰਡਾ : ਅੱਜ ਬਠਿੰਡਾ ਦੇ ਕੋਰਟ ਕੰਪਲੈਕਸ ਦੇ ਬਾਹਰ ਬੈਠੀਆਂ ਦੋ ਲੜਕੀਆਂ ਤੇ ਲੜਕੇ ਉੱਪਰ ਮੋਟਰਸਾਈਕਲ ਤੇ ਆਏ ਲੜਕੇ ਵੱਲੋਂ ਗੋਲੀ ਚਲਾ ਦਿੱਤੀ ਗਈ। ਗੋਲੀ ਲੱਗਣ ਉਪਰੰਤ ਲੜਕੀ ਭੱਜ ਕੇ ਟ੍ਰੈਫਿਕ ਖੋਖੇ ਕੋਲ ਗਈ, ਜਿੱਥੋਂ ਟ੍ਰੈਫਿਕ ਕਰਮਚਾਰੀਆਂ ਨੇ ਲੜਕੀ ਨੂੰ ਆਟੋ ਵਿਚ ਬੈਠੇ ਹਸਪਤਾਲ ਭੇਜ ਦਿੱਤਾ। ਮੌਕੇ 'ਤੇ ਮੌਜੂਦ ਨੇ ਦੱਸਿਆ ਕਿ ਕੋਰਟ ਕੰਪਲੈਕਸ ਦੀ ਕੰਧ ਨਾਲ ਦੋ ਲੜਕੀਆਂ ਅਤੇ 1 ਲੜਕਾ ਬੈਠੇ ਸਨ ਇਸ ਦੌਰਾਨ ਹੀ ਸਿੱਖ ਮੋਟਰਸਾਈਕਲ ਸਵਾਰ ਨੌਜਵਾਨ ਆਇਆ ਅਤੇ ਉਸ ਵੱਲੋਂ ਲੜਕੀ ਨਾਲ ਗੱਲਬਾਤ ਕੀਤੀ ਜਾ ਰਹੀ....
ਸਰਕਾਰੀ ਸਕੂਲਾਂ ਵਿੱਚ ਖਰਾਬ ਪਈਆਂ ਵਸਤਾਂ ਦੀ ਥਾਂ ਨਵੀਂਆਂ ਵਸਤਾਂ ਦੀ ਖਰੀਦ ਲਈ 45.66 ਕਰੋੜ ਰੁਪਏ ਜਾਰੀ : ਬੈਂਸ
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਬਿਹਤਰ ਢਾਂਚਾ ਸਥਾਪਤ ਕਰਨ ਦੀ ਦਿਸ਼ਾ ਵਿੱਚ ਇੱਕ ਹੋਰ ਕਦਮ ਪੁੱਟਦਿਆਂ ਸਰਕਾਰੀ ਸਕੂਲਾਂ ਵਿੱਚ ਖਰਾਬ ਪਈਆਂ ਵਸਤਾਂ ਦੀ ਥਾਂ ਨਵੀਂਆਂ ਵਸਤਾਂ ਦੀ ਖਰੀਦ ਲਈ 45.66 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਇਹ ਜਾਣਕਾਰੀ ਪੰਜਾਬ ਰਾਜ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਦਿੱਤੀ ਗਈ। ਬੈਂਸ ਨੇ ਦੱਸਿਆ ਕਿ ਇਹ ਰਾਸ਼ੀ ਸੂਬੇ ਦੇ ਸਰਕਾਰੀ ਐਲੀਮੈਂਟਰੀ (ਪ੍ਰਾਇਮਰੀ ਅਤੇ ਮਿਡਲ) ਅਤੇ ਹਾਈ ਤੇ....
'ਪੰਜਾਬ ‘ਚ ਸਾਲਾਂ ਬਾਅਦ ਖੇਡਾਂ ਦੇ ਖੇਤਰ ‘ਚ ਦੁਬਾਰਾ ਰੌਣਕਾਂ ਪਰਤੀਆਂ ਨੇ…ਭਗਵੰਤ ਮਾਨ
ਲੁਧਿਆਣਾ : ਅਗਲੇ ਸਾਲ ਮੁੜ ਮਿਲਣ ਦੇ ਵਾਅਦੇ ਨਾਲ ਲਗਪਗ ਤਿੰਨ ਮਹੀਨਿਆਂ ਤੱਕ ਚੱਲਿਆ ਖੇਡ ਮੇਲਾ 'ਖੇਡਾਂ ਵਤਨ ਪੰਜਾਬ ਦੀਆਂ’ ਵੀਰਵਾਰ ਨੂੰ ਇੱਥੇ ਗੁਰੂ ਨਾਨਕ ਸਟੇਡੀਅਮ ਵਿਖੇ ਰੰਗਾਰੰਗ ਪ੍ਰੋਗਰਾਮ ਨਾਲ ਸਮਾਪਤ ਹੋ ਗਿਆ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਖੇਡਾਂ ਦੇ ਖੇਤਰ ਵਿੱਚ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਦਾ ਅਹਿਦ ਲਿਆ। ਇਨ੍ਹਾਂ ਖੇਡਾਂ ਦੌਰਾਨ ਰਾਜ ਪੱਧਰ 'ਤੇ ਸੋਨੇ, ਚਾਂਦੀ ਅਤੇ ਕਾਂਸੀ ਦੇ ਤਗਮੇ ਜਿੱਤਣ ਵਾਲੇ 9961 ਖਿਡਾਰੀਆਂ ਦੇ ਬੈਂਕ ਖਾਤਿਆਂ ਵਿੱਚ 6.85 ਕਰੋੜ ਰੁਪਏ....
ਵਿੱਤ ਵਿਭਾਗ ਤੋਂ ਮਨਜ਼ੂਰੀ ਮਿਲਣ ਤੋਂ ਬਾਅਦ 6 ਤੋਂ 9 ਮਹੀਨਿਆਂ ਵਿੱਚ ਲਗਾਏ ਜਾ ਸਕਦੇ ਨੇ ਜੇਲ੍ਹਾਂ ਵਿੱਚ ਜੈਮਰ 
ਚੰਡੀਗੜ੍ਹ : ਪੰਜਾਬ ਦੀਆਂ ਜੇਲ੍ਹਾਂ ਦੀ ਸੁਰੱਖਿਆ ਵਿਵਸਥਾ ਦੇ ਮੱਦੇਨਜ਼ਰ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਨੋਟਿਸ ‘ਤੇ ਜੇਲ ਵਿਭਾਗ ਦੇ IG ਆਰ ਕੇ ਅਰੋੜਾ ਨੇ ਬੁੱਧਵਾਰ ਨੂੰ ਸਟੇਟਸ ਰਿਪੋਰਟ ਪੇਸ਼ ਕੀਤੀ। ਇਸ ਰਿਪੋਰਟ ਵਿੱਚ ਸਰਕਾਰ ਨੇ ਕਿਹਾ ਕਿ ਵਿੱਤ ਵਿਭਾਗ ਤੋਂ ਮਨਜ਼ੂਰੀ ਮਿਲਣ ਤੋਂ ਬਾਅਦ 6 ਤੋਂ 9 ਮਹੀਨਿਆਂ ਵਿੱਚ ਜੇਲ੍ਹਾਂ ਵਿੱਚ ਜੈਮਰ ਲਗਾਏ ਜਾ ਸਕਦੇ ਹਨ। ਜਾਣਕਾਰੀ ਅਨੁਸਾਰ, ਜੈਮਰਾਂ ਦੀ ਖਰੀਦ ਲਈ ਕੈਬਨਿਟ ਸਕੱਤਰੇਤ ਨੋਡਲ ਅਥਾਰਟੀ ਨੇ ਮਨਜ਼ੂਰੀ ਦਿੱਤੀ ਹੈ। ਕੈਬਨਿਟ ਸਕੱਤਰੇਤ (ਸੁਰੱਖਿਆ)....
ਪੰਜਾਬੀ ਗਾਇਕ ਬੱਬੂ ਮਾਨ ਦੀ ਜਾਨ ਨੂੰ ਖਤਰਾ, ਪੰਜਾਬ ਪੁਲਿਸ ਵੱਲੋਂ ਸੁਰੱਖਿਆ 'ਚ ਵਾਧਾ
ਚੰਡੀਗੜ੍ਹ : ਪੰਜਾਬੀ ਫਿਲਮ ਤੇ ਮਿਊਜ਼ਿਕ ਇੰਡਸਟਰੀ ‘ਤੇ ਗੈਂਗਸਟਰਾਂ ਦਾ ਸਾਇਆ ਬਰਕਰਾਰ ਹੈ। ਵੀਆਈਪੀਜ਼ ਅਤੇ ਪੰਜਾਬੀ ਗਾਇਕਾਂ ਨੂੰ ਪੰਜਾਬ ਵਿੱਚ ਗੈਂਗਸਟਰਾਂ ਵੱਲੋਂ ਲਗਾਤਾਰ ਧਮਕੀਆਂ ਮਿਲ ਰਹੀਆਂ ਹਨ। ਉਥੇ ਹੀ ਮਿਲੀ ਜਾਣਕਾਰੀ ਮੁਤਾਬਕ ਪੰਜਾਬੀ ਗਾਇਕ ਬੱਬੂ ਮਾਨ ਦੀ ਜਾਨ ਨੂੰ ਖਤਰਾ ਹੈ। ਪੁਲਿਸ ਨੂੰ ਬੰਬੀਹਾ ਗੈਂਗ ਵੱਲੋਂ ਹਮਲੇ ਦੀ ਸਾਜ਼ਿਸ਼ ਰਚਨ ਦਾ ਸ਼ੱਕ ਹੈ। ਮਿਲੀ ਜਾਣਕਾਰੀ ਮੁਤਾਬਕ ਪੰਜਾਬ ਪੁਲਿਸ ਨੂੰ ਖੁਫੀਆ ਏਜੰਸੀ ਰਾਹੀਂ ਬੱਬੂ ਮਾਨ ਬਾਰੇ ਕੁਝ ਇਨਪੁਟ ਮਿਲੇ ਹਨ। ਜਿਸ ਤਹਿਤ ਮੋਹਾਲੀ ‘ਚ ਬੱਬੂ....
ਸਾਬਕਾ ਕੈਬਨਿਟ ਅਰੋੜਾ ਵੱਲੋਂ ਦਾਇਰ ਨਿਯਮਤ ਜ਼ਮਾਨਤ ਦੀ ਮੰਗ ਵਾਲੀ ਪਟੀਸ਼ਨ ਰੱਦ 
ਚੰਡੀਗੜ੍ਹ : ਜ਼ਿਲ੍ਹਾ ਅਦਾਲਤ ਨੇ ਰਿਸ਼ਵਤ ਕੇਸ ਵਿੱਚ ਸਾਬਕਾ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਵੱਲੋਂ ਦਾਇਰ ਨਿਯਮਤ ਜ਼ਮਾਨਤ ਦੀ ਮੰਗ ਵਾਲੀ ਪਟੀਸ਼ਨ ਰੱਦ ਕਰ ਦਿੱਤੀ ਹੈ। ਅਰੋੜਾ ਨੂੰ ਅਦਾਲਤ ਨੇ 19 ਅਕਤੂਬਰ ਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਸੀ। ਇਸ ਤੋਂ ਬਾਅਦ ਉਸ ਨੇ 11 ਨਵੰਬਰ ਨੂੰ ਰੈਗੂਲਰ ਜ਼ਮਾਨਤ ਲਈ ਪਟੀਸ਼ਨ ਦਾਇਰ ਕੀਤੀ ਸੀ। ਬੁੱਧਵਾਰ ਨੂੰ ਇਸ ‘ਤੇ ਸੁਣਵਾਈ ਹੋਈ। ਪੰਜਾਬ ਵਿਜੀਲੈਂਸ ਬਿਊਰੋ ਨੇ ਇਸ ਪਟੀਸ਼ਨ ਦਾ ਵਿਰੋਧ ਕਰਦਿਆਂ ਕਿਹਾ ਕਿ ਦੋਸ਼ੀ ਅਰੋੜਾ ਜਾਂਚ ਅਧਿਕਾਰੀਆਂ ਨੂੰ....
ਸੂਬਾ ਸਰਕਾਰ ਨੇ ਝੋਨੇ ਦੀ ਨਿਰਵਿਘਨ ਖਰੀਦ ਦਾ ਵਾਅਦਾ ਨਿਭਾਇਆ: ਲਾਲ ਚੰਦ ਕਟਾਰੂਚੱਕ
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਮੌਜੂਦਾ ਝੋਨੇ ਦੇ ਸੀਜ਼ਨ ਦੀ ਸ਼ੁਰੂਆਤ ਤੋਂ ਪਹਿਲਾਂ ਸਾਰੀਆਂ ਸਬੰਧਤ ਧਿਰਾਂ ਕਿਸਾਨ, ਮਜ਼ਦੂਰ, ਮਿੱਲਰ ਅਤੇ ਆੜ੍ਹਤੀਆਂ ਨਾਲ ਵਾਅਦਾ ਕੀਤਾ ਸੀ ਕਿ ਉਹਨਾਂ ਨੂੰ ਇਸ ਸੀਜ਼ਨ ਦੌਰਾਨ ਕੋਈ ਵੀ ਸਮੱਸਿਆ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਸਰਕਾਰ ਆਪਣੇ ਇਸ ਵਾਅਦੇ ‘ਤੇ ਪੂਰੀ ਤਰ੍ਹਾਂ ਖਰ੍ਹੀ ਉਤਰੀ ਹੈ ਜਿਸ ਦਾ ਸਬੂਤ ਇਸੇ ਗੱਲ ਤੋਂ ਮਿਲਦਾ ਹੈ ਕਿ ਸਰਕਾਰ ਵੱਲੋਂ ਮੌਜੂਦਾ ਸੀਜ਼ਨ ਦੌਰਾਨ ਸੂਬੇ ਭਰ ਦੀਆਂ ਮੰਡੀਆਂ ਵਿੱਚ ਕੀਤੇ ਪੁਖਤਾ ਪ੍ਰਬੰਧਾਂ....
ਪੰਜਾਬ ਦੀ ਮਸ਼ਹੂਰ ਅਦਾਕਾਰਾ ਦਲਜੀਤ ਕੌਰ ਦਾ ਦਿਹਾਂਤ, ਲੰਬੇ ਸਮੇਂ ਤੋਂ ਬਿਮਾਰ ਸੀ
ਲੁਧਿਆਣਾ : ਮਸ਼ਹੂਰ ਪੰਜਾਬੀ ਅਦਾਕਾਰਾ ਦਲਜੀਤ ਕੌਰ ਦਾ ਵੀਰਵਾਰ ਸਵੇਰੇ ਕਸਬਾ ਸੁਧਾਰ ਬਾਜ਼ਾਰ 'ਚ ਦਿਹਾਂਤ ਹੋ ਗਿਆ। ਦਲਜੀਤ ਕੌਰ ਨੇ ਕਦੇ ਪੰਜਾਬੀ ਫਿਲਮ ਇੰਡਸਟਰੀ 'ਤੇ ਰਾਜ ਕੀਤਾ ਸੀ। ਉਸਨੇ ਕਈ ਹਿੱਟ ਹਿੰਦੀ ਫਿਲਮਾਂ ਵਿੱਚ ਵੀ ਕੰਮ ਕੀਤਾ। 69 ਸਾਲਾ ਦਲਜੀਤ ਕੌਰ ਲੰਬੇ ਸਮੇਂ ਤੋਂ ਬਿਮਾਰ ਸਨ। ਦੁਪਹਿਰ 12 ਵਜੇ ਉਨ੍ਹਾਂ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ। ਦਲਜੀਤ ਕੌਰ ਨੇ 10 ਤੋਂ ਵੱਧ ਹਿੰਦੀ ਅਤੇ 70 ਤੋਂ ਵੱਧ ਪੰਜਾਬੀ ਫ਼ਿਲਮਾਂ ਵਿੱਚ ਕੰਮ ਕੀਤਾ ਹੈ। ਦਲਜੀਤ ਕੌਰ, ਦਿੱਲੀ ਤੋਂ ਇੱਕ ਲੇਡੀ ਸ਼੍ਰੀ....
ਔਰਤਾਂ ਨੂੰ ਆਤਮ-ਨਿਰਭਰ ਬਣਾਉਣ ਲਈ ਮਹਿਲਾ ਉੱਦਮੀਆਂ ਨੂੰ ਖੇਤੀਬਾੜੀ ਖੇਤਰ ਨਾਲ ਜੁੜਨਾ ਚਾਹੀਦਾ ਹੈ: ਧਾਲੀਵਾਲ
ਚੰਡੀਗੜ੍ਹ : ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਮਹਿਲਾ ਉੱਦਮੀਆਂ ਨੂੰ ਖੇਤੀ ਖੇਤਰ ਵਿੱਚ ਸਰਗਰਮ ਭੂਮਿਕਾ ਨਿਭਾਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਇੱਕ ਔਰਤ ਉੱਦਮੀ ਨੂੰ ਘੱਟੋ-ਘੱਟ ਦਸ ਔਰਤਾਂ ਨੂੰ ਆਪਣੇ ਨਾਲ ਜੋੜ ਕੇ ਆਤਮ ਨਿਰਭਰ ਬਣਾਉਣ ਦਾ ਪ੍ਰਣ ਲੈਣਾ ਚਾਹੀਦਾ ਹੈ। ਧਾਲੀਵਾਲ ਜੀਟੀ ਇੰਡੀਆ ਅਤੇ ਪੀਐਚਡੀ ਚੈਂਬਰ ਵੱਲੋਂ ਪੀਐਚਡੀ ਚੈਂਬਰ ਆਫ ਕਾਮਰਸ ਐਂਡ ਇੰਡਸਟਰੀ ਕੰਪਲੈਕਸ, ਚੰਡੀਗੜ ਵਿਖੇ ਬੁੱਧਵਾਰ ਨੂੰ ਰੂਰਲ ਲਾਈਵਲੀਹੁੱਡ ਸੰਮੇਲਨ ਵਿੱਚ....
ਮੁੱਖ ਮੰਤਰੀ ਮਾਨ ਵੱਲੋਂ ਸੂਬੇ ਵਿੱਚ ਹੋਰ 500 ਮੁਹੱਲਾ ਕਲੀਨਿਕ ਖੋਲ੍ਹਣ ਦਾ ਐਲਾਨ
ਚੰਡੀਗੜ੍ਹ : ਪੰਜਾਬ ਵਿੱਚ ਸਿਹਤ ਸਹੂਲਤਾਂ ਨੂੰ ਹੋਰ ਮਜ਼ਬੂਤ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਵਿੱਚ ਹੋਰ 500 ਮੁਹੱਲਾ ਕਲੀਨਿਕ ਖੋਲ੍ਹਣ ਦਾ ਐਲਾਨ ਕੀਤਾ ਹੈ। ਪੰਜਾਬ ਸਰਕਾਰ ਨੇ ਐਲਾਨ ਕੀਤਾ ਹੈ ਕਿ 26 ਜਨਵਰੀ ਤੱਕ ਸੂਬੇ ਵਿੱਚ 500 ਕਲੀਨਿਕ ਲੋਕਾਂ ਦੇ ਹਵਾਲੇ ਕੀਤੇ ਜਾਣਗੇ। ਇਸ ਤੋਂ ਪਹਿਲਾਂ ਸੀਐਮ ਭਗਵੰਤ ਮਾਨ ਨੇ 15 ਅਗਸਤ ਨੂੰ 100 ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਕੀਤੀ ਸੀ। ਪਿਛਲੇ ਚਾਰ ਮਹੀਨਿਆਂ ਦੌਰਾਨ ਪੰਜ ਲੱਖ ਤੋਂ ਵੱਧ ਲੋਕ ਆਮ ਆਦਮੀ ਕਲੀਨਿਕਾਂ ਦਾ ਦੌਰਾ ਕਰ ਚੁੱਕੇ....
ਸਰਕਾਰ ਸੂਬੇ ਵਿੱਚ ਵਣ ਹੇਠਲਾ ਰਕਬਾ ਵਧਾਉਣ ਲਈ ਪੂਰੀ ਤਰ੍ਹਾਂ ਸੁਹਿਰਦ ਹੈ : ਕਟਾਰੂਚੱਕ
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਵਣ ਹੇਠਲਾ ਰਕਬਾ ਵਧਾਉਣ ਲਈ ਪੂਰੀ ਤਰ੍ਹਾਂ ਸੁਹਿਰਦ ਹੈ ਜਿਸ ਦਾ ਸਬੂਤ ਇਸੇ ਗੱਲ ਤੋਂ ਮਿਲਦਾ ਹੈ ਕਿ ਸੂਬੇ ਭਰ ਵਿੱਚ 1.20 ਕਰੋੜ ਬੂਟੇ ਲਗਾਉਣ ਦਾ ਟੀਚਾ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਵੱਲੋਂ ਪੂਰਾ ਕਰ ਲਿਆ ਗਿਆ ਹੈ। ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਸੂਬੇ ਭਰ ਦੇ ਜ਼ਿਲ੍ਹਾ ਵਣ ਅਧਿਕਾਰੀਆਂ ਨਾਲ ਵਿਭਾਗ ਦੀ ਇੱਕ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਇਹ....
‘ਕੇਅਰ ਕੰਪੇਨੀਅਨ ਪ੍ਰੋਗਰਾਮ ਦੀ ਮੰਤਰੀ ਜੌੜਾਮਾਜਰਾ ਨੇ ਕੀਤੀ ਸ਼ੁਰੂਆਤ
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਵੱਲੋਂ ਸਿਹਤ ਸੰਭਾਲ ਖੇਤਰ ਨੂੰ ਪ੍ਰਮੁੱਖ ਤਰਜੀਹ ਦਿੱਤੇ ਜਾਣ ਦੇ ਮੱਦੇਨਜ਼ਰ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਸੂਬਾ ਸਰਕਾਰ ਦੇ ਸਿਹਤ ਜਾਗਰੂਕਤਾ ਯਤਨਾਂ ਨੂੰ ਹੋਰ ਹੁਲਾਰਾ ਦੇਣ ਲਈ ‘ਕੇਅਰ ਕੰਪੇਨੀਅਨ ਪ੍ਰੋਗਰਾਮ (ਸੀਸੀਪੀ)’ ਦੀ ਸ਼ੁਰੂਆਤ ਕੀਤੀ। ਇਸ ਬਾਰੇ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਸੂਬੇ ਭਰ ਵਿੱਚ ਬਿਹਤਰ ਸਿਹਤ ਸੇਵਾਵਾਂ ਨੂੰ ਯਕੀਨੀ ਬਣਾਇਆ ਜਾਵੇਗਾ। ਉਹਨਾਂ ਅੱਗੇ ਦੱਸਿਆ ਕਿ ਇਹ ਪ੍ਰੋਗਰਾਮ....