ਪੰਜਾਬ

ਤਰਨਤਾਰਨ ਪੁਲਿਸ ਨੇ ਨਸ਼ਾ ਤਸਕਰ ਕੀਤਾ ਕਾਬੂ, ਮੁਲਜ਼ਮ ਕੋਲੋਂ 4 ਗਲੋਕ-19 ਪਿਸਤੌਲ, 4 ਮੈਗਜ਼ੀਨ, 7 ਰਾਉਂਡ ਅਤੇ 4.8 ਲੱਖ ਕੀਤੇ ਜ਼ਬਤ 
ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀ ਨਾਲ ਸਾਂਝੇ ਆਪਰੇਸ਼ਨ ਦੌਰਾਨ ਪਾਕਿ-ਅਧਾਰਿਤ ਹਥਿਆਰ ਤਸਕਰੀ ਕਰਨ ਵਾਲੇ ਮਾਡਿਊਲ ਦਾ ਕੀਤਾ ਪਰਦਾਫਾਸ਼; 4 ਗਲਾਕ ਪਿਸਤੌਲਾਂ, 4.8 ਲੱਖ ਰੁਪਏ ਦੀ ਹਵਾਲਾ ਰਾਸ਼ੀ ਸਮੇਤ ਦੋ ਕਾਬੂ ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ ਬਰਾਮਦ ਕੀਤੇ ਗਲਾਕ ਪਿਸਤੌਲਾਂ ਵਿੱਚੋਂ ਇੱਕ 'ਤੇ ਲਿਖਿਆ ਸੀ 'ਮੇਡ ਫਾਰ ਨਾਟੋ ਆਰਮੀ': ਡੀਜੀਪੀ ਗੌਰਵ ਯਾਦਵ ਗ੍ਰਿਫ਼ਤਾਰ ਦੋਸ਼ੀ ਹਰਪ੍ਰੀਤ ਹੈਪੀ ਨੇ ਹਥਿਆਰਾਂ ਦੀਆਂ ਕਈ ਖੇਪਾਂ....
ਭਾਖੜਾ ਨਹਿਰ ਵਿਚ ਭੈਣ ਨੇ ਮਾਰੀ ਛਾਲ, ਕੁੜੀ ਨੂੰ ਬਚਾਉਣ ਲਈ ਤਿੰਨ ਭਰਾਵਾਂ ਨੇ ਵੀ ਨਹਿਰ 'ਚ ਮਾਰੀ ਛਾਲ, ਭਰਾ ਭੈਣ ਦੀ ਮੌਤ
ਪਟਿਆਲਾ, 29 ਅਗਸਤ 2024 : ਪਟਿਆਲਾ ਦੇ ਨਾਭਾ ਰੋਡ ਸਥਿਤ ਭਾਖੜਾ ਨਹਿਰ 'ਚ ਇੱਕ ਕੁੜੀ ਵੱਲੋਂ ਨਹਿਰ 'ਚ ਛਾਲ ਮਾਰ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ ਗਈ। ਇਸ ਦੌਰਾਨ ਕੁੜੀ ਨੂੰ ਬਚਾਉਣ ਲਈ ਉਸ ਦੇ ਤਿੰਨ ਭਰਾਵਾਂ ਨੇ ਵੀ ਨਹਿਰ 'ਚ ਛਾਲ ਮਾਰ ਦਿੱਤੀ, ਆਸ ਪਾਸ ਦੇ ਲੋਕਾਂ ਵੱਲੋਂ ਪਤਾ ਲੱਗਣ 'ਤੇ ਤੁਰੰਤ ਭੱਜ-ਦੌੜ ਕੀਤੀ ਗਈ ਅਤੇ ਉਹਨਾਂ ਵਿਚੋਂ 2 ਨੂੰ ਤਾਂ ਲੋਕਾਂ ਨੇ ਬਾਹਰ ਕੱਢ ਲਿਆ, ਜਿਹੜੇ 2 ਭਰਾਵਾਂ ਨੂੰ ਲੋਕਾਂ ਨੇ ਬਚਾਇਆ ਗਿਆ ਹੈ, ਉਨ੍ਹਾਂ ਵਿਚੋਂ ਇਕ ਦਾ ਵਿਆਹ ਰੱਖਿਆ ਹੋਇਆ ਹੈ। ਪਰ ਇਸ ਦੌਰਾਨ....
ਪੰਜਾਬ ਕੈਬਨਿਟ ਨੇ ਪੰਚਾਇਤੀ ਚੋਣਾਂ ਨਿਯਮ 1994 ਦੇ ਨਿਯਮ 12 ਵਿੱਚ ਸੋਧ ਨੂੰ ਦਿੱਤੀ ਹਰੀ ਝੰਡੀ 
ਉਮੀਦਵਾਰਾਂ ਨੂੰ ਸਿਆਸੀ ਪਾਰਟੀਆਂ ਦੇ ਚੋਣ ਨਿਸ਼ਾਨਾਂ ਉਤੇ ਪੰਚਾਇਤੀ ਚੋਣਾਂ ਲੜਨ ਤੋਂ ਰੋਕਣ ਦੇ ਮੰਤਵ ਨਾਲ ਚੁੱਕਿਆ ਕਦਮ ਚੰਡੀਗੜ੍ਹ, 29 ਅਗਸਤ 2024 : ਪਿੰਡਾਂ ਦਾ ਸਮੁੱਚਾ ਵਿਕਾਸ ਯਕੀਨੀ ਬਣਾਉਣ ਦੇ ਮੰਤਵ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਵੀਰਵਾਰ ਨੂੰ ਪੰਜਾਬ ਪੰਚਾਇਤੀ ਚੋਣਾਂ ਨਿਯਮ, 1994 ਦੇ ਨਿਯਮ 12 ਵਿੱਚ ਸੋਧ ਨੂੰ ਮਨਜ਼ੂਰੀ ਦੇ ਦਿੱਤੀ। ਇਸ ਨਾਲ ਹੁਣ ਉਮੀਦਵਾਰ ਪੰਚਾਇਤੀ ਰਾਜ ਸੰਸਥਾਵਾਂ ਦੀਆਂ ਚੋਣਾਂ ਸਿਆਸੀ ਪਾਰਟੀਆਂ ਦੇ ਚੋਣ ਨਿਸ਼ਾਨਾਂ ਉਤੇ ਨਹੀਂ ਲੜ....
ਵਿਜੀਲੈਂਸ ਵੱਲੋਂ ਸਰਕਾਰੀ ਗ੍ਰਾਂਟਾਂ ਦੀ ਧੋਖਾਧੜੀ ਦੇ ਕੇਸ 'ਚ ਸੇਵਾਮੁਕਤ ਬੀ.ਡੀ.ਪੀ.ਓ., ਪੰਚਾਇਤ ਅਫ਼ਸਰ, ਪੰਚਾਇਤ ਸਕੱਤਰ ਗ੍ਰਿਫ਼ਤਾਰ
ਚੰਡੀਗੜ੍ਹ, 28 ਅਗਸਤ, 2024 : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਅੱਜ ਸੇਵਾਮੁਕਤ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ (ਬੀ.ਡੀ.ਪੀ.ਓ.) ਸੁਰੇਸ਼ ਕੁਮਾਰ, ਹੁਸ਼ਿਆਰਪੁਰ ਦੇ ਬਲਾਕ ਭੂੰਗਾ ਵਿਖੇ ਤਾਇਨਾਤ ਪੰਚਾਇਤ ਅਫ਼ਸਰ ਰਾਜੇਸ਼ ਕੁਮਾਰ, ਹੁਸ਼ਿਆਰਪੁਰ ਜ਼ਿਲ੍ਹੇ ਦੇ ਬਲਾਕ ਟਾਂਡਾ ਵਿਖੇ ਤਾਇਨਾਤ ਪੰਚਾਇਤ ਸਕੱਤਰ ਲੱਕੀ ਠਾਕੁਰ ਅਤੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਮੁਕੇਰੀਆਂ ਦੇ ਰਹਿਣ ਵਾਲੇ ਇੱਕ ਹੋਰ ਵਿਅਕਤੀ ਧੀਰਜ ਕੁਮਾਰ ਗਿੱਲ ਨੂੰ ਗ੍ਰਿਫ਼ਤਾਰ ਕੀਤਾ....
ਕੰਗਨਾ ਨੇ ਕਿਸਾਨਾਂ ਖਿਲਾਫ ਜੋ ਬਿਆਨ ਦਿੱਤਾ ਹੈ, ਉਹ ਬਿਲਕੁਲ ਗਲਤ ਹੈ, ਭਾਜਪਾ ਉਸ ਨੂੰ ਪਾਰਟੀ ਤੋਂ ਬਾਹਰ ਕਰੇ : ਮੁੱਖ ਮੰਤਰੀ ਮਾਨ
ਚੰਡੀਗੜ੍ਹ, 28 ਅਗਸਤ 2024 : ਅਭਿਨੇਤਰੀ ਅਤੇ ਹਿਮਾਚਲ ਪ੍ਰਦੇਸ਼ ਦੇ ਮੰਡੀ ਤੋਂ ਭਾਜਪਾ ਸੰਸਦ ਕੰਗਨਾ ਰਣੌਤ ਦੇ ਕਿਸਾਨਾਂ ਖਿਲਾਫ ਦਿੱਤੇ ਬਿਆਨ ਦਾ ਪੂਰੇ ਪੰਜਾਬ ‘ਚ ਵਿਰੋਧ ਹੋ ਰਿਹਾ ਹੈ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਜਪਾ ਸੰਸਦ ਮੈਂਬਰ ਅਤੇ ਅਦਾਕਾਰਾ ਕੰਗਨਾ ਰਣੌਤ ਦੀਆਂ ਟਿੱਪਣੀਆਂ ‘ਤੇ ਅਸੰਤੁਸ਼ਟੀ ਪ੍ਰਗਟਾਈ ਹੈ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਭਾਜਪਾ ਨੇ ਕੰਗਨਾ ਦੇ ਬਿਆਨ ਨੂੰ ਉਨ੍ਹਾਂ ਦਾ ਨਿੱਜੀ ਬਿਆਨ ਦੱਸ ਕੇ ਪੱਲਾ ਝਾੜ ਲਿਆ ਹੈ। ਜੇਕਰ ਇਹ ਸੰਸਦ ਮੈਂਬਰ ਕੰਗਨਾ ਦਾ....
ਅਧਿਆਪਕਾਂ ਨੂੰ ਡਿਊਟੀ ਮੈਜਿਸਟ੍ਰੇਟ ਵਜੋਂ ਤਾਇਨਾਤ ਕਰਨ ਦਾ 'ਆਪ' ਦਾ ਫੈਸਲਾ ਅਯੋਗਤਾ ਦੀ ਤਾਜ਼ਾ ਉਦਾਹਰਨ : ਰਾਜਾ ਵੜਿੰਗ
ਚੰਡੀਗੜ੍ਹ, 28 ਅਗਸਤ 2024 : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਮ ਆਦਮੀ ਪਾਰਟੀ ਵੱਲੋਂ ਸੰਗਰੂਰ ਵਿੱਚ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਅਧਿਆਪਕਾਂ ਨੂੰ ‘ਡਿਊਟੀ ਮੈਜਿਸਟਰੇਟ’ ਵਜੋਂ ਤਾਇਨਾਤ ਕਰਨ ਦੇ ਹਾਲ ਹੀ ਵਿੱਚ ਲਏ ਫੈਸਲੇ ਦੀ ਨਿਖੇਧੀ ਕਰਦਿਆਂ ਇਸਨੂੰ ਅਯੋਗਤਾ ਦੀ ਮਿਸਾਲ ਕਰਾਰ ਦਿੱਤਾ ਹੈ। ਉਨ੍ਹਾਂ ਨੇ ਇਸ ਕਦਮ ਨੂੰ ਅਧਿਆਪਨ ਪੇਸ਼ੇਵਰਾਂ ਦੀ ਹੈਰਾਨ ਕਰਨ ਵਾਲੀ ਦੁਰਵਰਤੋਂ, 'ਆਪ' ਦੇ ਸਵੈ-ਘੋਸ਼ਿਤ ਸਿੱਖਿਆ ਮਾਡਲ ਦੇ....
ਕੇਂਦਰ ਨੂੰ ਸੜਕੀ ਪ੍ਰਾਜੈਕਟਾਂ ਲਈ ਪੰਜਾਬ ਦੀ ਉਪਜਾਊ ਜ਼ਮੀਨ ਨੂੰ ਦੂਜੇ ਰਾਜਾਂ ਦੇ ਬਰਾਬਰ ਨਹੀਂ ਰੱਖਣਾ ਚਾਹੀਦਾ : ਮੁੱਖ ਮੰਤਰੀ ਮਾਨ
ਮੁੱਖ ਮੰਤਰੀ ਮਾਨ ਨੇ ਐਂਟੀ-ਨਾਰਕੋਟਿਕਸ ਟਾਸਕ ਫੋਰਸ ਦੇ ਨਵੇਂ ਦਫ਼ਤਰ ਦਾ ਕੀਤਾ ਉਦਘਾਟਨ; ਨਸ਼ਾ ਵਿਰੋਧੀ ਹੈਲਪਲਾਈਨ ਤੇ ਵਟਸਐਪ ਚੈਟਬੋਟ ਦੀ ਵੀ ਕੀਤੀ ਸ਼ੁਰੂਆਤ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਮੰਤਵ ਨਾਲ ਚੁੱਕਿਆ ਕਦਮ ਸੂਬੇ ਵਿੱਚ ਕਾਨੂੰਨ ਵਿਵਸਥਾ ਬਣਾਈ ਰੱਖਣ ਵਿੱਚ ਪੰਜਾਬ ਪੁਲਿਸ ਦੀ ਸ਼ਾਨਦਾਰ ਭੂਮਿਕਾ ਦੀ ਸ਼ਲਾਘਾ ਭਾਜਪਾ ਨੂੰ ਕੰਗਣਾ ਦੇ ਜ਼ਹਿਰੀਲੇ ਤੇ ਬੇਬੁਨਿਆਦ ਬਿਆਨਾਂ ਉੱਤੇ ਲਗਾਮ ਕੱਸਣ ਲਈ ਕਿਹਾ ਐਸ.ਏ.ਐਸ ਨਗਰ, 28 ਅਗਸਤ 2024 : ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਆਪਣੀ....
ਵਿਜੀਲੈਂਸ ਵੱਲੋਂ ਪੰਚਾਇਤ ਸਕੱਤਰ, ਸਰਪੰਚ ਸਮੇਤ 3 ਖਿਲਾਫ਼ ਕੇਸ ਦਰਜ, ਪ੍ਰਧਾਨ ਮੰਤਰੀ ਆਵਾਸ ਯੋਜਨਾ ਦੀ ਗ੍ਰਾਂਟ ਹੜੱਪਣ ਦਾ ਦੋਸ਼
ਚੰਡੀਗੜ੍ਹ, 27 ਅਗਸਤ, 2024 : ਪੰਜਾਬ ਵਿਜੀਲੈਂਸ ਬਿਊਰੋ ਨੇ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਕੇਂਦਰ ਤੋਂ ਪ੍ਰਾਪਤ 1,20,000 ਰੁਪਏ ਦੀ ਗ੍ਰਾਂਟ ਨੂੰ ਹੜੱਪਣ ਦੇ ਦੋਸ਼ ਹੇਠ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ, ਫਾਜ਼ਿਲਕਾ ਵਿਖੇ ਤਾਇਨਾਤ ਪੰਚਾਇਤ ਸਕੱਤਰ ਸੰਤੋਖ ਸਿੰਘ, ਪਿੰਡ ਸੈਦੇ ਕੇ ਹਿਠਾੜ, ਜ਼ਿਲ੍ਹਾ ਫਾਜ਼ਿਲਕਾ ਦੇ ਸਰਪੰਚ ਮਾਹਲਾ ਸਿੰਘ ਅਤੇ ਇਸੇ ਪਿੰਡ ਦੇ ਇੱਕ ਹੋਰ ਵਿਅਕਤੀ ਮੁਖਤਿਆਰ ਸਿੰਘ ਖਿਲਾਫ਼ ਮੁਕੱਦਮਾ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ....
ਸੀਆਈਏ ਐਸਏਐਸ ਨਗਰ ਨੇ ਦੋ ਨੌਜਵਾਨਾਂ ਨੂੰ 10 ਕਿਲੋ ਅਫੀਮ ਸਮੇਤ ਕੀਤਾ ਕਾਬੂ 
ਐਸ.ਏ.ਐਸ ਨਗਰ, 27 ਅਗਸਤ 2024 : ਐਸਏਐਸ ਨਗਰ ਪੁਲਿਸ ਦੀ ਸੀਆਈਏ ਸ਼ਾਖਾ ਨੇ ਅੰਬਾਲਾ-ਚੰਡੀਗੜ੍ਹ ਮੁੱਖ ਸੜਕ ’ਤੇ ਸਥਿਤ ਦੱਪਰ ਟੋਲ ਪਲਾਜ਼ਾ ਨੇੜੇ ਦੋ ਵਿਅਕਤੀਆਂ ਨੂੰ 10 ਕਿਲੋ ਅਫੀਮ ਸਮੇਤ ਕਾਬੂ ਕੀਤਾ ਹੈ। ਫੜੇ ਗਏ ਮੁਲਜ਼ਮਾਂ ਦੀ ਪਛਾਣ ਇੰਦਰਜੀਤ ਸਿੰਘ ਅਤੇ ਨਵਪ੍ਰੀਤ ਸਿੰਘ ਵਾਸੀ ਰਸੂਲਪੁਰ, ਥਾਣਾ ਸਦਰ ਤਰਨਤਾਰਨ ਵਜੋਂ ਹੋਈ ਹੈ। ਇਹ ਦੋਵੇਂ ਤਸਕਰ ਸਰਕਾਰੀ ਬੱਸਾਂ ਹੀਂ ਉੱਤਰ ਪ੍ਰਦੇਸ਼ ਦੇ ਝਾਰਖੰਡ ਤੋਂ ਨਸ਼ੀਲਾ ਪਦਾਰਥ ਲਿਆਉਂਦੇ ਸਨ। ਰਾਜਪੁਰਾ ਤੋਂ ਅੰਮ੍ਰਿਤਸਰ ਤੱਕ ਪਬਲਿਕ ਟਰਾਂਸਪੋਰਟ ’ਤੇ ਹੀ ਪੰਜਾਬ....
ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੈਸ਼ਨਲ ਹਾਈਵੇ ਅਥਾਰਿਟੀ ਆਫ ਇੰਡੀਆ ਦੇ ਰੁਕੇ ਪ੍ਰਾਜੈਕਟਾਂ ਦੇ ਮਾਮਲੇ 'ਚ ਪਾਈ ਝਾੜ 
ਚੰਡੀਗੜ੍ਹ, 27 ਅਗਸਤ 2024 : ਪੰਜਾਬ-ਹਰਿਆਣਾ ਹਾਈਕੋਰਟ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਨੂੰ ਨੈਸ਼ਨਲ ਹਾਈਵੇ ਅਥਾਰਿਟੀ ਆਫ ਇੰਡੀਆ ਦੇ ਰੁਕੇ ਪ੍ਰਾਜੈਕਟਾਂ ਦੇ ਮਾਮਲੇ 'ਚ ਸਖਤ ਝਾੜ ਪਾਈ ਹੈ। ਹਾਈਕੋਰਟ ਨੇ ਮਾਨ ਸਰਕਾਰ ਨੂੰ ਮਾਮਲੇ 'ਚ ਸਖਤ ਕਾਰਵਾਈ ਕਰਨ ਦੇ ਹੁਕਮ ਦਿੰਦਿਆਂ ਮੁਆਵਜ਼ਾ ਜਾਰੀ ਕੀਤੀਆਂ ਜ਼ਮੀਨਾਂ ਦਾ ਕਬਜ਼ਾ NHAI ਨੂੰ ਦਿਵਾਉਣ ਦੇ ਹੁਕਮ ਦਿੱਤੇ ਹਨ। ਨਾਲ ਹੀ ਡੀਜੀਪੀ ਪੰਜਾਬ ਨੂੰ ਹੁਕਮ ਜਾਰੀ ਕੀਤੇ ਹਨ ਕਿ ਜੇਕਰ ਇਸ ਕੰਮ ਲਈ ਲੋੜ ਪਵੇ ਤਾਂ ਪੁਲਿਸ ਬਲ ਦੀ ਵੀ....
ਜਲੰਧਰ ਕਮਿਸ਼ਨਰੇਟ ਪੁਲਿਸ ਨੇ 3.5 ਕਿਲੋ ਅਫੀਮ ਅਤੇ 4 ਲੱਖ ਦੀ ਡਰੱਗ ਮਨੀ ਸਮੇਤ 2 ਨੂੰ ਕੀਤਾ ਕਾਬੂ
ਜਲੰਧਰ, 26 ਅਗਸਤ 2024 : ਜਲੰਧਰ ਕਮਿਸ਼ਨਰੇਟ ਪੁਲਿਸ ਨੇ ਅਫੀਮ ਦੀ ਤਸਕਰੀ ਕਰਨ ਵਾਲੇ ਇੱਕ ਅੰਤਰਰਾਜੀ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਸਪੈਸ਼ਲ ਸੈੱਲ ਜਲੰਧਰ ਨੇ ਇੱਕ ਇਤਲਾਹ ‘ਤੇ ਦਕੋਹਾ ਫਾਟਕ ਜਲੰਧਰ ਨੇੜੇ ਜਾਲ ਵਿਛਾਇਆ ਸੀ, ਇਸ ਦੌਰਾਨ ਉਨ੍ਹਾਂ ਨੇ ਇੱਕ ਕਾਰ ਨੂੰ ਆਉਂਦੇ ਹੋਏ ਦੇਖਿਆ। ਉਨ੍ਹਾਂ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਕਾਰ ਨੂੰ ਬਦਨਾਮ ਨਸ਼ਾ ਤਸਕਰ ਕੈਪਟਨ ਸਿੰਘ ਚਲਾ ਰਿਹਾ ਹੈ, ਜੋ ਕਿ ਝਾਰਖੰਡ ਤੋਂ ਅਫੀਮ ਲਿਆ ਕੇ ਜਲੰਧਰ....
ਬਠਿੰਡਾ ਦੇ ਪਿੰਡ ਦਿਓਣ ਨੇੜੇ ਤੇਜ਼ ਰਫ਼ਤਾਰ ਥਾਰ ਨੇ ਐਕਟਿਵਾ ਨੂੰ ਮਾਰੀ ਟੱਕਰ, 2 ਵਿਅਕਤੀਆਂ ਦੀ ਮੌਤ, 2 ਜ਼ਖ਼ਮੀ 
ਬਠਿੰਡਾ, 26 ਅਗਸਤ 2024 : ਬਠਿੰਡਾ ਦੇ ਅਧੀਨ ਆਉਂਦੇ ਦੇ ਪਿੰਡ ਦਿਓਣ ਨੇੜੇ ਇਕ ਤੇਜ਼ ਰਫ਼ਤਾਰ ਗੱਡੀ ਥਾਰ ਨੇ ਇੱਕ ਐਕਟਿਵਾ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਐਕਟਿਵਾ ਵਿੱਚ ਸਵਾਰ ਦੋ ਵਿਅਕਤੀਆਂ ਦੀ ਮੌਤ ਹੋ ਗਈ। ਜਦਕਿ ਗੱਡੀ ਥਾਰ ਸਵਾਰ ਦੋ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਮ੍ਰਿਤਕ ਐਕਟਿਵਾ ਚਾਲਕ ਅਪਾਹਜ ਸੀ। ਦੱਸਿਆ ਜਾ ਰਿਹਾ ਹੈ ਕਿ ਥਾਰ ਗੱਡੀ ਬਠਿੰਡਾ ਸਾਈਡ ਤੋਂ ਆ ਰਹੀ ਸੀ, ਜਦਕਿ ਐਕਟਿਵਾ ਖੇਤਾਂ ਤੋਂ ਸੜਕ ‘ਤੇ ਆ ਰਹੀ ਸੀ। ਇਸ ਦੌਰਾਨ....
ਬਿਜਲੀ ਚੋਰੀ ਵਿਰੁੱਧ ਮੁਹਿੰਮ, 3,349 ਮਾਮਲੇ ਫੜ੍ਹੇ ਅਤੇ 7.66 ਕਰੋੜ ਰੁਪਏ ਦਾ ਲਗਾਇਆ ਜੁਰਮਾਨਾ : ਈਟੀਓ :
ਚੰਡੀਗੜ੍ਹ, 26 ਅਗਸਤ, 2024 : ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਬਿਜਲੀ ਚੋਰੀ ਦਾ ਪਤਾ ਲਗਾਉਣ ਅਤੇ ਬਿਜਲੀ ਦੀ ਬਚਤ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਚਲਾਈ ਗਈ ਦੋ ਦਿਨਾਂ ਰਾਜ ਵਿਆਪੀ ਚੈਕਿੰਗ ਮੁਹਿੰਮ ਨੂੰ ਸਫਲਤਾਪੂਰਵਕ ਪੂਰਾ ਕਰਨ ਦਾ ਐਲਾਨ ਕੀਤਾ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਦੇ ਨਤੀਜੇ ਵਜੋਂ 50,781 ਬਿਜਲੀ ਕੁਨੈਕਸ਼ਨਾਂ ਦੀ ਜਾਂਚ ਕੀਤੀ ਗਈ, 3,349 ਮਾਮਲਿਆਂ ਵਿੱਚ ਬਿਜਲੀ ਚੋਰੀ ਦਾ ਪਤਾ ਲਗਾਇਆ ਗਿਆ ਅਤੇ 7.66 ਕਰੋੜ ਰੁਪਏ ਦੇ ਜੁਰਮਾਨੇ....
ਪਰਲ ਗਰੁੱਪ ਦੇ ਮਾਲਕ ਨਿਰਮਲ ਸਿੰਘ ਭੰਗੂ ਦੀ ਦਿੱਲੀ ਵਿੱਚ ਮੌਤ,  ਪਰਲ ਘੋਟਾਲੇ  'ਚ ਸੀਬੀਆਈ ਨੇ  2016 ਵਿੱਚ ਕੀਤਾ ਸੀ ਗ੍ਰਿਫ਼ਤਾਰ
ਚੰਡੀਗੜ੍ਹ, 26 ਅਗਸਤ 2024 : ਪਰਲ ਗਰੁੱਪ ਦੇ ਮਾਲਕ ਨਿਰਮਲ ਸਿੰਘ ਭੰਗੂ ਦੀ ਦਿੱਲੀ ਵਿੱਚ ਮੌਤ ਹੋ ਗਈ। ਭੰਗੂ 45 ਹਜ਼ਾਰ ਕਰੋੜ ਰੁਪਏ ਦੇ ਪਰਲ ਘੋਟਾਲੇ ਦਾ ਮਾਸਟਰਮਾਈਂਡ ਹੈ। ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਉਸ ਨੂੰ 2016 ਵਿੱਚ ਗ੍ਰਿਫ਼ਤਾਰ ਕੀਤਾ ਸੀ। ਉਦੋਂ ਤੋਂ ਉਹ ਦਿੱਲੀ ਦੀ ਤਿਹਾੜ ਜੇਲ੍ਹ ਵਿੱਚ ਸੀ। ਜਦੋਂ ਉਨ੍ਹਾਂ ਦੀ ਸਿਹਤ ਅਚਾਨਕ ਵਿਗੜ ਗਈ ਤਾਂ ਉਨ੍ਹਾਂ ਨੂੰ ਦਿੱਲੀ ਦੇ ਡੀਡੀਯੂ ਹਸਪਤਾਲ ਲਿਆਂਦਾ ਗਿਆ, ਜਿਸ ਤੋਂ ਬਾਅਦ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਭੰਗੂ ਨੇ ਬਰਨਾਲਾ ਤੋਂ....
ਪੁਲਿਸ ਨੇ 6 ਸੂਬਿਆਂ 'ਚ ਚੈੱਕ ਫ਼ਰਾਡ ਸਿੰਡੀਕੇਟ ਨਾਲ ਜੁੜੇ 5 ਮੈਂਬਰ ਕਾਬੂ, 19 ਖਾਤੇ ਕੀਤੇ ਜ਼ਬਤ 
ਜਲੰਧਰ, 25 ਅਗਸਤ 2024 : ਪੰਜਾਬ ਪੁਲਿਸ ਦੇ ਹੱਥ ਵੱਡੀ ਸਫਲਤਾ ਲੱਗੀ ਹੈ ਪੁਲਿਸ ਟੀਮ ਨੇ 6 ਸੂਬਿਆਂ ਚ ਚੈੱਕ ਫ਼ਰਾਡ ਸਿੰਡੀਕੇਟ ਨਾਲ ਜੁੜੇ ਲੋਕਾਂ ਨੂੰ ਕਾਬੂ ਕੀਤਾ ਹੈ। ਜਾਣਕਾਰੀ ਮੁਤਾਬਿਕ ਜਲੰਧਰ ਕਮਿਸ਼ਨਰੇਟ ਪੁਲਿਸ ਵਲੋਂ ਮਲਟੀ-ਸਟੇਟ ਬੈਂਕ ਚੈੱਕ ਫ਼ਰਾਡ ਸਿੰਡੀਕੇਟ ਨੂੰ ਖ਼ਤਮ ਕਰਦੇ ਹੋਏ 3 ਰਾਜਾਂ ਵਿੱਚੋਂ 5 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ। ਧੋਖਾਧੜੀਆਂ ਦਾ ਜਾਲ 6 ਰਾਜਾਂ- ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼, ਉੱਤਰ ਪ੍ਰਦੇਸ਼, ਪੱਛਮੀ ਬੰਗਾਲ, ਅਤੇ ਕਰਨਾਟਕ ਵਿੱਚ ਫੈਲਿਆ ਹੋਇਆ ਸੀ। 61....