ਪੰਜਾਬ

ਪੰਜਾਬ ਸਰਕਾਰ ਜਲਦ ਪਬਲਿਕ ਕਾਲਜ ਸਮਾਣਾ ਨੂੰ ਸਰਕਾਰੀ ਕਾਲਜ ਦਾ ਦਰਜਾ ਪ੍ਰਦਾਨ ਕਰੇਗੀ : ਮੀਤ ਹੇਅਰ
ਸਮਾਣਾ : ਪੰਜਾਬ ਦੇ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਮੰਤਰੀ ਸ. ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਬਹੁਤ ਜਲਦ ਪਬਲਿਕ ਕਾਲਜ ਸਮਾਣਾ ਨੂੰ ਸਰਕਾਰੀ ਕਾਲਜ ਦਾ ਦਰਜਾ ਪ੍ਰਦਾਨ ਕਰੇਗੀ ।ਉਹ ਅੱਜ ਇਥੇ ਪਬਲਿਕ ਕਾਲਜ ਵਿਖੇ ਪੰਜਾਬੀ ਯੂਨੀਵਰਸਿਟੀ ਦੇ ਖੇਤਰੀ ਯੁਵਕ ਤੇ ਲੋਕ ਮੇਲੇ ਦੇ ਤੀਜੇ ਦਿਨ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨ ਪੁੱਜੇ ਹੋਏ ਸਨ। ਇਸ ਮੌਕੇ ਖੇਡਾਂ ਤੇ ਯੁਵਕ ਸੇਵਾਵਾਂ, ਸਾਇੰਸ, ਟੈਕਨਾਲੋਜੀ ਤੇ ਵਾਤਾਵਰਣ, ਪ੍ਰਸ਼ਾਸਕੀ ਸੁਧਾਰ ਅਤੇ ਪ੍ਰਿਟਿੰਗ ਤੇ ਸਟੇਸ਼ਨਰੀ ਬਾਰੇ ਵਿਭਾਗਾਂ ਦੇ....
ਵੀਸੀ ਨੂੰ ਨਹੀਂ ਹਟਾਇਆ ਜਾਵੇਗਾ : ਮੰਤਰੀ ਧਾਲੀਵਾਲ
ਚੰਡੀਗੜ੍ਹ : ਪੰਜਾਬ ਦੇ ਰਾਜਪਾਲ ਨੂੰ ਹਟਾਉਣ ਨੂੰ ਲੈ ਕੇ ਕੁਲਦੀਪ ਧਾਲੀਵਾਲ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਧਾਲੀਵਾਲ ਨੇ ਪ੍ਰੈਸ ਕਾਨਫਰੰਸ ਕਰਦਿਆਂ ਕਿਹਾ ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪੁਰੋਹਿਤ ਵੱਲੋਂ ਪੰਜਾਬ ਐਗਰੀਕਲਚਰ ਦੇ ਵੀ ਸੀ ਨੂੰ ਹਟਾਉਣ ਨੂੰ ਲੈ ਕੇ ਗੈਰ-ਸੰਵਿਧਾਨਿਕ ਕਰਵਾਈ ਕੀਤੀ ਹੈ। ਉਨ੍ਹਾਂ ਵੱਲੋਂ ਵੀ ਸੀ ਨੂੰ ਹਟਾਉਣ ਤੋਂ ਪਹਿਲਾਂ ਐਕਟ ਨੂੰ ਪੜ੍ਹਨਾ ਚਾਹੀਦਾ ਸੀ। ਧਾਲੀਵਾਲ ਨੇ ਦੋਸ਼ ਲਾਉਂਦਿਆਂ ਕਿਹਾ ਕਿ ਗਵਰਨਰ ਵੱਲੋਂ ਇਹ ਕਾਰਵਾਈ ਬੀਜੇਪੀ ਦੇ ਕਹਿਣ 'ਤੇ ਕੀਤੀ ਗਈ ਹੈ। ਗਵਰਨਰ ਨੂੰ....
ਮਣੀ ਕਮੇਟੀ ਪ੍ਰਧਾਨ ਧਾਮੀ ਨੇ ਧਰਮ ਪ੍ਰਚਾਰ ਲਹਿਰ ਤਹਿਤ ਸੰਗਤਾਂ ਨੂੰ ਅੰਮ੍ਰਿਤ ਛਕਾਉਣ ਦਿੱਤੀ ਜਾਣਕਾਰੀ
ਮ੍ਰਿਤਸਰ : ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੋੇਟ ਹਰਜਿੰਦਰ ਸਿੰਘ ਧਾਮੀ ਨੇ ਬੀਤੇ 10 ਮਹੀਨਿਆਂ ਦੌਰਾਨ ਧਰਮ ਪ੍ਰਚਾਰ ਲਹਿਰ ਤਹਿਤ 61 ਹਜ਼ਾਰ ਦੇ ਕਰੀਬ ਸੰਗਤਾਂ ਨੂੰ ਅੰਮ੍ਰਿਤ ਛਕਾਉਣ ਦੀ ਜਾਣਕਾਰੀ ਦਿੱਤੀ, ਉਥੇ ਹੀ ਸਿੱਖ ਸੰਸਥਾ ਵੱਲੋਂ ਵੱਖ-ਵੱਖ ਫੰਡਾਂ ਤਹਿਤ ਦਿੱਤੀ ਗਈ ਸਹਾਇਤਾ ਦੇ ਵੀ ਵੇਰਵੇ ਜਨਤਕ ਕੀਤੇ। ਉਨ੍ਹਾਂ ਦੱਸਿਆ ਕਿ ਬੰਦੀ ਸਿੰਘਾਂ ਦੇ ਕੇਸਾਂ ਵਿਚ ਮਦਦ ਕਰਨ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਸਹਾਇਤਾ ਵਜੋਂ ਹੁਣ ਤੱਕ 1.37 ਕਰੋੜ ਰੁਪਏ ਖਰਚੇ ਗਏ ਹਨ। ਕਿਸਾਨ ਸੰਘਰਸ਼ ਦੌਰਾਨ ਚਲਾਣਾ ਕਰਨ....
ਗਵਰਨਰ ਨੇ ਲੁਧਿਆਣਾ PAU ਵੀਸੀ ਗੋਸਲ ਨੂੰ ਤੁਰੰਤ ਹਟਾਉਣ ਲਈ ਸੀ.ਐੱਮ.ਮਾਨ ਨੂੰ ਕਿਹਾ
ਚੰਡੀਗੜ੍ਹ : ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਮੁੱਖ ਮੰਤਰੀ ਭਗਵੰਤ ਮਾਨ ਇੱਕ ਵਾਰ ਫਿਰ ਆਹਮੋ-ਸਾਹਮਣੇ ਹੋ ਗਏ ਹੈ। ਹੁਣ ਗਵਰਨਰ ਨੇ ਸੀ.ਐੱਮ.ਮਾਨ ਨੂੰ ਲੁਧਿਆਣਾ PAU ਵੀਸੀ ਸਤਬੀਰ ਗੋਸਲ ਨੂੰ ਤੁਰੰਤ ਹਟਾਉਣ ਲਈ ਕਿਹਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਵੀਸੀ ਸਤਬੀਰ ਦੀ ਨਿਯੁਕਤੀ ਉਨ੍ਹਾਂ ਦੀ ਪ੍ਰਵਾਨਗੀ ਤੋਂ ਬਿਨਾਂ ਕੀਤੀ ਗਈ ਸੀ ਅਤੇ UGC ਦੇ ਨਿਯਮਾਂ ਮੁਤਾਬਕ ਇਹ ਨਿਯੁਕਤੀ ਗੈਰ-ਕਾਨੂੰਨੀ ਹੈ ਅਤੇ ਸਵੀਕਾਰ ਨਹੀਂ ਕੀਤੀ ਜਾ ਸਕਦੀ। ਸਰਕਾਰ ਨੂੰ ਨਵੇਂ ਵੀਸੀ ਦੀ ਨਿਯੁਕਤੀ ਲਈ ਪ੍ਰਕਿਰਿਆ....
ਕਿਸਾਨਾਂ ਨੂੰ ਯੂਰੀਆ ਦੀਆਂ ਬੋਰੀਆਂ ਨਾਲ ਵਾਧੂ ਵਸਤਾਂ ਖਰੀਦਣ ਲਈ ਮਜਬੂਰ ਕਰਨ ਵਾਲੇ ਵਪਾਰੀਆਂ ਨਾਲ ਕਰੜੇ ਹੱਥੀ ਨਜਿੱਠਿਆ ਜਾਵੇਗਾ : ਧਾਲੀਵਾਲ
ਲੁਧਿਆਣਾ : ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਉਨ੍ਹਾਂ ਵਪਾਰੀਆਂ ਵਿਰੁੱਧ ਸਖ਼ਤ ਕਾਰਵਾਈ ਕਰੇਗੀ ਜੋ ਕਿਸਾਨਾਂ ਨੂੰ ਯੂਰੀਆ ਦੀਆਂ ਬੋਰੀਆਂ ਨਾਲ ਵਾਧੂ ਵਸਤੂਆਂ ਖਰੀਦਣ ਲਈ ਮਜਬੂਰ ਕਰਦੇ ਪਾਏ ਜਾਣਗੇ। ਸਥਾਨਕ ਰਾਮਗੜ੍ਹੀਆ ਕਾਲਜ (ਲੜਕੀਆਂ) ਵਿਖੇ ਜ਼ੋਨਲ ਯੁਵਕ ਮੇਲੇ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਧਾਲੀਵਾਲ ਨੇ ਕਿਹਾ ਕਿ ਅਜਿਹੀ ਕੁਤਾਹੀ ਕਰਨ ਵਾਲੇ ਸੌਦਾਗਰਾਂ ਨਾਲ ਸਖ਼ਤੀ ਨਾਲ ਨਿਪਟਿਆ ਜਾਵੇਗਾ ਅਤੇ ਦੋਸ਼ੀ ਪਾਏ....
ਰਾਸ਼ਨ ਹੋਮ ਡਿਲੀਵਰੀ ਦੇਣ ਸਬੰਧੀ ਰਾਜ ਸਰਕਾਰ ਦੀ ਪਹਿਲਕਦਮੀ ਵਿੱਚ ਸੋਧਾਂ ਕਰਨ ’ਤੇ ਵਿਚਾਰ ਕਰਨ ਦਾ ਫੈਸਲਾ
ਚੰਡੀਗੜ : ਪੰਜਾਬ ਸਰਕਾਰ ਨੇ ਸੂਬੇ ਵਿੱਚ ਪੀ.ਡੀ.ਐਸ. ਲਾਭਪਾਤਰੀਆਂ ਨੂੰ ਰਾਸ਼ਨ ਦੀ ਹੋਮ ਡਿਲੀਵਰੀ ਦੇਣ ਸਬੰਧੀ ਰਾਜ ਸਰਕਾਰ ਦੀ ਪਹਿਲਕਦਮੀ ਵਿੱਚ ਸੋਧਾਂ ਕਰਨ ’ਤੇ ਵਿਚਾਰ ਕਰਨ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਹੋਮ ਡਿਲੀਵਰੀ ਸੇਵਾ ਵਿੱਚ ਬਦਲਾਅ ਨੂੰ ਲਾਗੂ ਕਰਦੇ ਸਮੇਂ ਫੇਅਰ ਪ੍ਰਾਈਸ ਸ਼ਾਪ (ਦੁਕਾਨ) ਮਾਲਕਾਂ ਸਮੇਤ ਜਨਤਕ ਵੰਡ ਸਪਲਾਈ ਲੜੀ ਦੇ ਸਾਰੇ ਭਾਈਵਾਲਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਿਆ ਜਾਵੇਗਾ। ਇਹ ਦਰਖਾਸਤਾਂ....
ਹਫ਼ਤੇ ਵਿੱਚ 11.56 ਕਿਲੋ ਹੈਰੋਇਨ, 13.51 ਕਿਲੋ ਅਫੀਮ, 20 ਲੱਖ ਰੁਪਏ ਡਰੱਗ ਮਨੀ ਸਮੇਤ 353 ਨਸ਼ਾ ਤਸਕਰ/ਸਪਲਾਇਰ ਕੀਤੇ ਕਾਬੂ
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸ਼ੁਰੂ ਕੀਤੀ ਨਸ਼ਿਆਂ ਵਿਰੁੱਧ ਜੰਗ ਦੌਰਾਨ, ਪੰਜਾਬ ਪੁਲਿਸ ਨੇ ਪਿਛਲੇ ਇੱਕ ਹਫ਼ਤੇ ਵਿੱਚ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਸ (ਐੱਨ.ਡੀ.ਪੀ.ਐੱਸ.) ਐਕਟ ਤਹਿਤ 33 ਵਪਾਰਕ ਮਾਮਲਿਆਂ ਸਮੇਤ 271 ਐੱਫ.ਆਈ.ਆਰ. ਦਰਜ ਕਰਕੇ 353 ਨਸ਼ਾ ਤਸਕਰਾਂ/ਸਪਲਾਇਰਾਂ ਨੂੰ ਗ੍ਰਿਫਤਾਰ ਕੀਤਾ ਹੈ। ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਹੈੱਡਕੁਆਰਟਰ ਸੁਖਚੈਨ ਸਿੰਘ ਗਿੱਲ ਨੇ ਅੱਜ ਇੱਥੇ ਆਪਣੀ ਹਫ਼ਤਾਵਾਰੀ ਪ੍ਰੈਸ ਕਾਨਫਰੰਸ ਨੂੰ ਸੰਬੋਧਨ....
ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ ਕਿਸਾਨਾਂ ਦਾ ਸਪੀਕਰ ਸੰਧਵਾਂ ਨੇ ਵਿਧਾਨ ਸਭਾ 'ਚ ਕੀਤਾ ਸਨਮਾਨ
ਚੰਡੀਗੜ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਇਕ ਨਿਵੇਕਲੀ ਪਹਿਲ ਕਰਦਿਆਂ ਬੀਤੇ ਕਈ ਸਾਲਾਂ ਤੋਂ ਝੋਨੇ ਦੀ ਪਰਾਲੀ ਅਤੇ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਵਾਲੇ ਸੂਬੇ ਦੇ ਵੱਖ-ਵੱਖ ਜ਼ਿਲਿਆਂ ਦੇ ਕਿਸਾਨਾਂ ਦਾ ਵਿਧਾਨ ਸਭਾ ਵਿਖੇ ਇਕ ਸਾਦੇ ਪਰ ਪ੍ਰਭਾਵਸ਼ਾਲੀ ਪ੍ਰੋਗਰਾਮ ਦੌਰਾਨ ਸਨਮਾਨ ਕੀਤਾ। ਇਸ ਮੌਕੇ ਉਹਨਾਂ ਕਿਸਾਨਾਂ ਦਾ ਵੀ ਸਨਮਾਨ ਕੀਤਾ ਗਿਆ ਜੋ ਝੋਨੇ ਦੀ ਸਿੱਧੀ ਬਿਜਾਈ ਕਰਦੇ ਹਨ। ਇਸ ਸਨਮਾਨ ਸਮਾਰੋਹ ਵਿੱਚ ਫ਼ਰੀਦਕੋਟ ਜ਼ਿਲੇ 18, ਮੋਗਾ ਦੇ 13, ਸੰਗਰੂਰ ਦੇ 10, ਰੂਪਨਗਰ....
'ਆਪ' ਸਰਕਾਰ ਮੀਡੀਆ 'ਚ ਜੋ ਰੰਗਲਾ ਪੰਜਾਬ ਇਸ਼ਤਿਹਾਰਾਂ ਚ ਦਿਖਾ ਰਹੀ ਹੈ, ਜ਼ਮੀਨੀ ਹਕੀਕਤ ਬਿਲਕੁਲ 'ਚ ਉਲਟ ਹੈ : ਬਾਜਵਾ
ਚੰਡੀਗੜ੍ਹ : ਪੰਜਾਬ ਦੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਸਰਕਾਰ 'ਤੇ ਮੀਡੀਆ 'ਚ ਜੋ ਰੰਗਲਾ ਪੰਜਾਬ ਇਸ਼ਤਿਹਾਰਾਂ ਚ ਦਿਖਾ ਰਹੀ ਹੈ, ਜ਼ਮੀਨੀ ਹਕੀਕਤ ਉਸ ਦੇ ਬਿਲਕੁਲ ਉਲਟ ਹੈ। ਇਹ ਵਿਚਾਰ ਪ੍ਰਗਟਾਉਂਦਿਆਂ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸੋਮਵਾਰ ਨੂੰ ਕਿਹਾ ਕਿ 'ਆਪ' ਸਰਕਾਰ ਹਕੀਕੀ ਤੌਰ ਤੇ ਪੂਰੀ ਤਰ੍ਹਾਂ ਫ਼ੇਲ ਸਿੱਧ ਹੋ ਰਹੀ ਹੈ। ਪੰਜਾਬ ਵਿੱਚ ਖੇਤੀਬਾੜੀ, ਵਿਕਾਸ ਅਤੇ ਅਮਨ-ਕਾਨੂੰਨ ਸਮੇਤ ਕਈ ਖ਼ੇਤਰਾਂ ਦਾ ਕੁਝ ਮੀਡੀਆ ਹਿੱਸੇ ਚ....
ਪੰਜਾਬ ਸਰਕਾਰ ਵੱਲੋਂ ਆਦਮਪੁਰ, ਪਠਾਨਕੋਟ, ਸਾਹਨੇਵਾਲ ਅਤੇ ਬਠਿੰਡਾ ਹਵਾਈ ਅੱਡਿਆਂ ਤੋਂ ਘਰੇਲੂ ਉਡਾਣਾਂ ਮੁੜ ਸ਼ੁਰੂ ਕਰਨ ਦੀ ਮੰਗ
ਚੰਡੀਗੜ੍ਹ : ਪੰਜਾਬ ਸਰਕਾਰ ਨੇ ਅੱਜ ਭਾਰਤ ਸਰਕਾਰ ਨੂੰ ਆਦਮਪੁਰ (ਜਲੰਧਰ), ਪਠਾਨਕੋਟ, ਸਾਹਨੇਵਾਲ ਅਤੇ ਬਠਿੰਡਾ ਹਵਾਈ ਅੱਡਿਆਂ ਤੋਂ ਘਰੇਲੂ ਉਡਾਣਾਂ ਮੁੜ ਸ਼ੁਰੂ ਕਰਨ ਦੀ ਅਪੀਲ ਕੀਤੀ। ਪ੍ਰਮੁੱਖ ਸਕੱਤਰ, ਸ਼ਹਿਰੀ ਹਵਾਬਾਜ਼ੀ ਸ੍ਰੀ ਰਾਹੁਲ ਭੰਡਾਰੀ ਨੇ ਅੱਜ ਇੱਥੇ ਉਡਾਨ, ਕ੍ਰਿਸ਼ੀਉਡਾਨ, ਹਵਾਬਾਜ਼ੀ ਸੁਰੱਖਿਆ, ਹਵਾਈ ਅੱਡਿਆਂ, ਗ੍ਰੀਨਫੀਲਡ ਏਅਰਪੋਰਟਸ, ਹੈਲੀਪੋਰਟ ਅਤੇ ਵਾਟਰ ਐਰੋਡ੍ਰੋਮਜ਼ ਦੇ ਵਿਕਾਸ ਬਾਰੇ ਸੂਬਿਆਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨਾਲ ਆਯੋਜਿਤ ਇੱਕ ਇੰਟਰਐਕਟਿਵ ਸੈਸ਼ਨ ਵਿੱਚ ਹਿੱਸਾ ਲਿਆ।....
ਅਕਾਲੀ-ਬਸਪਾ ਦੀਆਂ ਵੋਟਾਂ ਭਰੋਸੇ ਦੇ ਮਤੇ ਦੇ ਸਮਰਥਨ 'ਚ ਨਹੀਂ ਗਿਣੀਆਂ ਜਾਣਗੀਆਂ : ਸਪੀਕਰ ਸੰਧਵਾਂ
ਚੰਡੀਗੜ : ਪੰਜਾਬ ਵਿਧਾਨ ਸਭਾ ਦੇ ਤੀਜੇ ਸੈਸ਼ਨ ਵਿੱਚ ਸਰਕਾਰ ਦੇ ਭਰੋਸੇ ਦੇ ਮਤੇ ਦੇ ਹੱਕ ਵਿੱਚ ਅਤੇ ਵਿਰੋਧ ਵਿੱਚ ਪਈਆਂ ਵੋਟਾਂ ਦੀ ਗਿਣਤੀ ਮੁੜ ਤਹਿ ਕਰ ਦਿੱਤੀ ਗਈ ਹੈ। ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅਕਾਲੀ ਦਲ ਦੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਅਤੇ ਬਸਪਾ ਵਿਧਾਇਕ ਨਛੱਤਰ ਪਾਲ ਦੀ ਸ਼ਿਕਾਇਤ ਨੂੰ ਪ੍ਰਵਾਨ ਕਰਦਿਆਂ ਇਨ੍ਹਾਂ ਦੋਵਾਂ ਮੈਂਬਰਾਂ ਦੀ ਭਰੋਸੇ ਦੇ ਮਤੇ ਵਿਰੁੱਧ ਵੋਟਾਂ ਦੀ ਗਿਣਤੀ ਕੀਤੀ। ਇਸ ਤਰ੍ਹਾਂ ਹੁਣ ਭਰੋਸੇ ਦੇ ਮਤੇ ਦੇ ਹੱਕ ਵਿੱਚ ਕੁੱਲ 91 ਵੋਟਾਂ ਪਈਆਂ ਹਨ।....
ਜ਼ਿਲ੍ਹਾ ਮੋਗਾ ਵਿੱਚ ਕੀਤੇ ਜਾ ਰਹੇ ਕੰਮਾਂ ਦੀ ਕੇਂਦਰੀ ਰਾਜ ਮੰਤਰੀ ਅਠਾਵਲੇ ਵੱਲੋਂ ਸਮੀਖਿਆ
ਮੋਗਾ : ਭਾਰਤ ਸਰਕਾਰ ਦੇ ਕੇਂਦਰੀ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰਾਲੇ ਦੇ ਰਾਜ ਮੰਤਰੀ ਸ਼੍ਰੀ ਰਾਮਦਾਸ ਅਠਾਵਲੇ ਨੇ ਅੱਜ ਜ਼ਿਲ੍ਹਾ ਮੋਗਾ ਵਿੱਚ ਐਸਪੀਰੇਸ਼ਨਲ ਡਿਸਟ੍ਰਿਕਟ ਪ੍ਰੋਗਰਾਮ ਅਧੀਨ ਕੀਤੇ ਜਾ ਰਹੇ ਕੰਮਾਂ ਦੀ ਸਮੀਖਿਆ ਕੀਤੀ ਅਤੇ ਸਬੰਧਤ ਵਿਭਾਗਾਂ ਨੂੰ ਲੋੜੀਂਦੇ ਦਿਸ਼ਾ ਨਿਰਦੇਸ਼ ਦਿੱਤੇ। ਇਸ ਮੌਕੇ ਰੈਸਟ ਹਾਊਸ ਵਿਖੇ ਨਾਲ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ, ਜ਼ਿਲ੍ਹਾ ਪੁਲਿਸ ਮੁਖੀ ਗੁਲਨੀਤ ਸਿੰਘ ਖੁਰਾਣਾ, ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਸੁਭਾਸ਼ ਚੰਦਰ, ਐਸ ਡੀ ਐਮ ਮੋਗਾ ਸ੍ਰ ਰਾਮ ਸਿੰਘ....
'ਆਪ' ਗੁਜਰਾਤ ਚੋਣਾਂ 'ਚ ਲਾਹਾ ਲੈਣ ਲਈ ਅਜਿਹੇ ਹੱਥਕੰਡੇ ਅਪਣਾ ਰਹੀ ਹੈ : ਜਾਖੜ
ਚੰਡੀਗੜ੍ਹ : ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਦੇ ਮਾਮਲੇ 'ਚ ਭਾਜਪਾ ਆਗੂ ਤੇ ਸਾਬਕਾ ਸੰਸਦ ਮੈਂਬਰ ਸੁਨੀਲ ਜਾਖੜ ਨੇ ਵਿਜੀਲੈਂਸ ਅਧਿਕਾਰੀ ਨੂੰ ਆਪਣੀ ਰਿਹਾਇਸ਼ 'ਤੇ ਬੁਲਾਉਣ 'ਤੇ ਸਵਾਲ ਚੁੱਕੇ ਹਨ। ਨੇ ਦੱਸਿਆ ਕਿ ਕਿਸੇ ਜਾਂਚ ਅਧਿਕਾਰੀ ਨੇ ਉਸ ਨੂੰ ਕਿਸ ਕੰਮ ਲਈ ਆਪਣੇ ਘਰ ਬੁਲਾਇਆ ਸੀ। ਜਾਖੜ ਨੇ ਕਿਹਾ ਕਿ 'ਆਪ' ਗੁਜਰਾਤ ਚੋਣਾਂ 'ਚ ਲਾਹਾ ਲੈਣ ਲਈ ਅਜਿਹੇ ਹੱਥਕੰਡੇ ਅਪਣਾ ਰਹੀ ਹੈ। ਮਾਮਲੇ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ। ਦੱਸ ਦੇਈਏ ਕਿ ਭਾਜਪਾ ਆਗੂ ਸੁੰਦਰ ਸ਼ਾਮ ਅਰੋੜਾ ਨੂੰ ਬੀਤੇ ਦਿਨ....
ਦੋ ਮਹੀਨਿਆਂ ਵਿੱਚ 347193 ਲੋਕਾਂ ਦਾ ਇਲਾਜ ਅਤੇ 45576 ਲੋਕਾਂ ਦੇ ਟੈਸਟ ਕੀਤੇ ਗਏ 
ਚੰਡੀਗੜ੍ਹ : ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਆਮ ਲੋਕਾਂ ਦੇ ਦਰਵਾਜ਼ਿਆਂ 'ਤੇ ਮਿਆਰੀ ਮੁੱਢਲੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਸ਼ੁਰੂ ਕੀਤੇ ਗਏ 'ਆਮ ਆਦਮੀ ਕਲੀਨਿਕਾਂ' ਨੂੰ ਦੋ ਮਹੀਨੇ ਪੂਰੇ ਹੋ ਗਏ ਹਨ। ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਸੋਮਵਾਰ ਨੂੰ ਇਕ ਪ੍ਰੈੱਸ ਕਾਨਫਰੰਸ ਦੌਰਾਨ ਇਸ ਦੀਆਂ ਪ੍ਰਾਪਤੀਆਂ ਦਾ ਵੇਰਵਾ ਦਿੰਦਿਆਂ ਕਿਹਾ ਕਿ ਵਿਰੋਧੀ ਪਾਰਟੀਆਂ ਆਮ ਆਦਮੀ ਕਲੀਨਿਕ ਸਥਾਪਤ ਕਰਨ ਲਈ 'ਆਪ' ਸਰਕਾਰ ਦੀ ਆਲੋਚਨਾ ਕਰ ਰਹੀਆਂ ਹਨ ਅਤੇ ਕਈ ਤਰ੍ਹਾਂ ਦੇ ਸਵਾਲ....
ਸਰਕਾਰ ਦਿਵਿਆਂਗਾਂ ਦੀਆਂ ਜਾਇਜ਼ ਮੰਗਾਂ ਨੂੰ ਹਮਦਰਦੀ ਨਾਲ ਵਿਚਾਰੇਗੀ : ਮੰਤਰੀ ਬਲਜੀਤ ਕੌਰ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਦਿਵਿਆਂਗਾਂ ਦੀਆਂ ਜਾਇਜ਼ ਮੰਗਾਂ ਛੇਤੀ ਹੀ ਹਮਦਰਦੀ ਨਾਲ ਵਿਚਾਰ ਕੇ ਉਨ੍ਹਾਂ ਦਾ ਹੱਲ ਕਰੇਗੀ। ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦਿਵਿਆਂਗ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਇਹ ਪ੍ਰਗਟਾਵਾ ਕੀਤਾ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਦੇ ਵੱਖ-ਵੱਖ ਵਿਭਾਗਾਂ, ਕਾਰਪੋਰੇਸ਼ਨਾਂ ਤੇ ਬੋਰਡਾਂ ਵਿੱਚ ਦਿਵਿਆਂਗ ਵਰਗ ਨਾਲ ਸਬੰਧਤ ਖਾਲੀ ਅਤੇ....