ਪੰਜਾਬ

ਹਾਈਕੋਰਟ ਵੱਲੋਂ ਦਰਜ ਕੇਸਾਂ ਨੂੰ ਰੱਦ ਕਰਨਾ ਆਪ ਦੇ ਮੂੰਹ 'ਤੇ ਕਰਾਰੀ ਚਪੇੜ ਹੈ : ਸ਼ਰਮਾ
ਚੰਡੀਗੜ੍ਹ : ਭਾਰਤੀ ਜਨਤਾ ਪਾਰਟੀ ਨੇ ਕਿਹਾ ਹੈ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਡਾ: ਕੁਮਾਰ ਵਿਸ਼ਵਾਸ ਅਤੇ ਤੇਜਿੰਦਰ ਪਾਲ ਸਿੰਘ ਬੱਗਾ ਵਿਰੁੱਧ ਦਰਜ ਕੇਸਾਂ ਨੂੰ ਰੱਦ ਕਰਨਾ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਮੂੰਹ 'ਤੇ ਕਰਾਰੀ ਚਪੇੜ ਹੈ। ਇਸ 'ਤੇ ਪ੍ਰਤੀਕਿਰਿਆ ਦਿੰਦੇ ਹੋਏ ਭਾਜਪਾ ਦੇ ਸੂਬਾ ਜਨਰਲ ਸਕੱਤਰ ਡਾ: ਸੁਭਾਸ਼ ਸ਼ਰਮਾ ਨੇ ਕਿਹਾ ਕਿ ਇਹ ਪਹਿਲੀ ਵਾਰ ਨਹੀਂ ਹੈ ਕਿ 'ਆਪ' ਸਰਕਾਰ ਨੂੰ ਧੂੜ ਚੱਟਣੀ ਪਈ ਹੋਵੇ ਅਤੇ ਉਹ ਆਪਣੇ ਹੀ ਜਾਲ 'ਚ ਫਸ ਗਈ ਹੋਵੇ। ਉਨ੍ਹਾਂ ਕਿਹਾ ਕਿ ਇਹ ‘ਆਪ’....
ਵਿਸ਼ੇਸ਼ ਅਧਿਕਾਰ ਦੀ ਉਲੰਘਣਾ ਦੇ ਮੁੱਦੇ ਦਾ ਸਪੀਕਰ ਨੇ ਨੋਟਿਸ ਲਿਆ - ਬਾਜਵਾ
ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸਰਦਾਰ ਕੁਲਤਾਰ ਸਿੰਘ ਸੰਧਵਾਂ ਨੇ 5 ਮਈ, 2022 ਨੂੰ ਮੇਰੇ ਵੱਲੋਂ ਕਾਦੀਆਂ ਹਲਕੇ ਦੇ ਵਿਧਾਇਕ ਅਤੇ ਵਿਰੋਧੀ ਧਿਰ ਦੇ ਨੇਤਾ ਵਜੋਂ ਦਿੱਤੇ ਗਏ ਨੋਟਿਸ ਦੇ ਵਿਸ਼ੇਸ਼ ਅਧਿਕਾਰ ਦੀ ਉਲੰਘਣਾ ਦੇ ਮੁੱਦੇ ਦਾ ਨੋਟਿਸ ਲਿਆ ਹੈ, 4 ਮਈ, 2022 (ਬੁੱਧਵਾਰ) ਨੂੰ ਦਫ਼ਤਰ ਵਿਖੇ ਸਵੇਰੇ 11.00 ਵਜੇ ਮੇਰੇ ਹਲਕੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੇ ਸੰਬੰਧਿਤ ਤਾਲਮੇਲ ਲਈ ਰੱਖੀ ਮੀਟਿੰਗ ਵਿੱਚ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਵੱਲੋਂ ਜਾਣਬੁੱਝ ਕੇ ਗੈਰ....
ਹਾਈ ਕੋਰਟ ਵੱਲੋਂ ਬੱਗਾ ਤੇ ਵਿਸ਼ਵਾਸ ਖਿਲਾਫ ਦਰਜ ਐਫਆਈਆਰ ਰੱਦ ਕਰਨਾ ਮਾਨ ਤੇ ਕੇਜਰੀਵਾਲ ਲਈ ਸ਼ਰਮ ਵਾਲੀ ਗੱਲ : ਬਾਜਵਾ 
ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਭਾਜਪਾ ਆਗੂ ਤੇਜਿੰਦਰ ਪਾਲ ਸਿੰਘ ਬੱਗਾ ਅਤੇ ਆਮ ਆਦਮੀ ਪਾਰਟੀ (ਆਪ) ਦੇ ਸਾਬਕਾ ਆਗੂ ਕੁਮਾਰ ਵਿਸ਼ਵਾਸ ਖ਼ਿਲਾਫ਼ ਦਰਜ ਐਫਆਈਆਰ ਰੱਦ ਕਰਨਾ ਨਾ ਸਿਰਫ਼ ਭਗਵੰਤ ਮਾਨ ਸਰਕਾਰ ਲਈ ਸਗੋਂ ਉਸ ਦੇ ਸਿਆਸੀ ਗੁਰੂ ਅਰਵਿੰਦ ਕੇਜਰੀਵਾਲ ਲਈ ਵੀ ਵੱਡੀ ਨਮੋਸ਼ੀ ਵਾਲੀ ਗੱਲ ਹੈ। ਕਾਂਗਰਸ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਬੁੱਧਵਾਰ ਨੂੰ ਉਪਰੋਕਤ ਟਿੱਪਣੀ 'ਚ ਭਗਵੰਤ ਮਾਨ ਨੂੰ ਤਾੜਨਾ ਕਰਦਿਆਂ ਕਿਹਾ ਕਿ ਉਹ ਆਪਣੀ ਤਾਕਤ....
ਵਿਧਾਇਕ ਖਹਿਰਾ ਨੇ ਮੁੱਖ ਮੰਤਰੀ ਮਾਨ ਨੂੰ ਗੰਭੀਰ ਜਾਨਲੇਵਾ ਰੋਗ ਤੋਂ ਪੀਡ਼ਤ 19 ਕੀਮਤੀ ਜਾਨਾਂ ਬਚਾਉਣ ਲਈ ਫੌਰੀ ਦਖ਼ਲ ਦੇਣ ਦੀ ਮੰਗ
ਚੰਡੀਗਡ਼੍ਹ : ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਗੰਭੀਰ ਜਾਨਲੇਵਾ ਰੋਗ ਤੋਂ ਪੀਡ਼ਤ 19 ਕੀਮਤੀ ਜਾਨਾਂ ਬਚਾਉਣ ਲਈ ਫੌਰੀ ਦਖ਼ਲ ਦੇਣ ਦੀ ਮੰਗ ਕੀਤੀ ਹੈ। ਖਹਿਰਾ ਨੇ ਕਿਹਾ ਕਿ ਸੂਬਾ ਸਰਕਾਰ ਨੇ ਇਲਾਜ ਲਈ PGI ਦਾ ਭੁਗਤਾਨ ਨਹੀਂ ਕੀਤਾ, ਜਿਸ ਕਾਰਨ ਇਲਾਜ ਅਦਾਰੇ ਨੇ ਇਲਾਜ ਤੋਂ ਹੱਥ ਖਡ਼੍ਹੇ ਕਰ ਦਿੱਤੇ ਹਨ। ਖਹਿਰਾ ਨੇ ਕਿਹਾ ਕਿ ਪੰਜਾਬ ਵਿਚ 19 ਮਰੀਜ਼ ਜਾਨਲੇਵਾ ਇਮਿਊਨਿਟੀ ਡਿਸਆਰਡਰ ‘ਹਾਈਪੋਗੈਮਾਗਲੋਬੂਲਨੇਮੀਆ’ ਤੋਂ ਪੀਡ਼ਤ ਹਨ। ਇਹ ਸਾਰੇ ਮਰੀਜ਼ ਗ਼ਰੀਬ ਵਰਗ ਨਾਲ ਸਬੰਧਤ ਹਨ....
ਕੱਪੜਾ ਵਪਾਰੀ ਦੇ ਕਤਲ ਨੂੰ ਲੈ ਕੇ ਮਜੀਠੀਆ ਨੇ  ਪੰਜਾਬ ਸਰਕਾਰ ਨੂੰ ਘੇਰਿਆ
ਚੰਡੀਗੜ੍ਹ : ਤਰਨਤਾਰਨ ਵਿਚ ਕੱਪੜਾ ਵਪਾਰੀ ਦੇ ਹੋਏ ਕਤਲ ਨੂੰ ਲੈ ਕੇ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਪੰਜਾਬ ਸਰਕਾਰ ਨੂੰ ਘੇਰਿਆ ਹੈ। ਮਜੀਠੀਆ ਨੇ ਕਿਹਾ ਕਿ ਪੰਜਾਬ ਵਿਚ ਬਦਲਾਅ ਲਿਆਉਣ ਵਾਲੀ ਆਮ ਆਦਮੀ ਪਾਰਟੀ ਦੇ ਰਾਜ ਵਿਚ ਗੈਂਗਸਟਰਾਂ ਵਲੋਂ ਪੈਸੇ ਨਾ ਦਿੱਤੇ ਜਾਣ 'ਤੇ ਕੱਪੜਾ ਵਪਾਰੀ ਦਾ ਕਤਲ ਕਰ ਦਿੱਤਾ। ਪੰਜਾਬ ਵਿਚ ਅਮਨ ਸ਼ਾਂਤੀ ਦੀ ਹਾਲਤ ਠੀਕ ਨਹੀਂ ਹੈ। ਮਜੀਠੀਆ ਨੇ ਕੱਪੜਾ ਵਪਾਰੀ ਦੇ ਕਤਲ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਘੇਰਿਆ
ਰਾਜੋਆਣਾ ਦੀ ਪਟੀਸ਼ਨ ’ਤੇ ਪਹਿਲੀ ਨਵੰਬਰ ਨੂੰ ਤਿੰਨ ਜੱਜਾਂ ਦਾ ਇਕ ਬੈਂਚ ਕਰੇਗਾ ਸੁਣਵਾਈ
ਨਵੀਂ ਦਿੱਲੀ (ਏਜੰਸੀ) : ਸੁਪਰੀਮ ਕੋਰਟ ਨੇ ਕਿਹਾ ਕਿ 1995 ’ਚ ਪੰਜਾਬ ਦੇ ਤੱਤਕਾਲੀ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਦੇ ਮਾਮਲੇ ’ਚ ਦੋਸ਼ੀ ਠਹਿਰਾਏ ਗਏ ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ’ਤੇ ਪਹਿਲੀ ਨਵੰਬਰ ਨੂੰ ਤਿੰਨ ਜੱਜਾਂ ਦਾ ਇਕ ਬੈਂਚ ਸੁਣਵਾਈ ਕਰੇਗਾ। ਪਟੀਸ਼ਨ ’ਚ ਰਾਜੋਆਣਾ ਨੇ ਆਪਣੀ ਮੌਤ ਦੀ ਸਜ਼ਾ ਨੂੰ ਉਮਰ ਕੈਦ ’ਚ ਬਦਲਣ ਦੀ ਅਪੀਲ ਕੀਤੀ ਹੈ। ਉਸ ਦੀ ਰਹਿਮ ਦੀ ਪਟੀਸ਼ਨ ਇਕ ਦਹਾਕੇ ਤੋਂ ਵੱਧ ਸਮੇਂ ਤੋਂ ਸਰਕਾਰ ਕੋਲ ਪੈਂਡਿੰਗ ਹੈ।ਰਾਜੋਆਣਾ ਦੇ ਵਕੀਲ ਮੁਕੁਲ ਰੋਹਤਗੀ ਨੇ ਚੀਫ ਜਸਟਿਸ ਉਦੈ....
28000 ਕੱਚੇ ਮੁਲਾਜ਼ਮਾਂ ਦੀਆਂ ਸੇਵਾਵਾਂ ਵੀ ਛੇਤੀ ਰੈਗੂਲਰ ਹੋਣਗੀਆਂ-ਮੁੱਖ ਮੰਤਰੀ
ਚੰਡੀਗੜ੍ਹ : ਵੱਖ-ਵੱਖ ਮਹਿਕਮਿਆਂ ਵਿੱਚ ਠੇਕੇ ਦੇ ਆਧਾਰ ’ਤੇ ਕੰਮ ਕਰ ਰਹੇ ਹਜ਼ਾਰਾਂ ਮੁਲਾਜ਼ਮਾਂ ਨੂੰ ਭਰੋਸਾ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਠੇਕੇ ਉਤੇ ਕੰਮ ਕਰ ਰਹੇ ਬਾਕੀ ਰਹਿੰਦੇ 28000 ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਲਈ ਸੂਬਾ ਸਰਕਾਰ ਢੁਕਵੀਂ ਪ੍ਰਕਿਰਿਆ ਮੁਕੰਮਲ ਕਰਨ ਲਈ ਨਿਰੰਤਰ ਕੰਮ ਕਰ ਰਹੀ ਹੈ। ਇੱਥੇ ਮਿਊਂਸਪਲ ਭਵਨ ਵਿਖੇ ਮੁੱਖ ਮੰਤਰੀ ਨੇ ਪੰਜਾਬ ਰਾਜ ਬਿਜਲੀ ਨਿਗਮ ਤੇ ਲੋਕ ਨਿਰਮਾਣ ਵਿਭਾਗ ਦੇ ਨਵ-ਨਿਯੁਕਤ ਹੋਏ 360 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ....
ਸੂਬਾ ਸਰਕਾਰ ਗੰਨਾ ਉਤਪਾਦਕਾਂ ਦੇ ਹਿੱਤਾਂ ਦੀ ਰਾਖੀ ਲਈ ਦ੍ਰਿੜ੍ਹ ਵਚਨਬੱਧ : ਮੁੱਖ ਮੰਤਰੀ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਗੰਨਾ ਉਤਪਾਦਕਾਂ ਦੇ ਹਿੱਤ ਮਹਿਫੂਜ਼ ਰੱਖਣ ਲਈ ਵਚਨਬੱਧ ਹੈ ਅਤੇ ਉਨ੍ਹਾਂ ਦੀ ਫਸਲ ਨੂੰ ਖਰੀਦ ਕੇ ਸਮੇਂ ਸਿਰ ਅਦਾਇਗੀ ਨੂੰ ਯਕੀਨੀ ਬਣਾਇਆ ਜਾਵੇਗਾ। ਗੰਨਾ ਕੰਟਰੋਲ ਬੋਰਡ ਦੀ ਪ੍ਰਧਾਨਗੀ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਗੰਨੇ ਦਾ ਭਾਅ ਮੌਜੂਦਾ 360 ਰੁਪਏ ਪ੍ਰਤੀ ਕੁਇੰਟਲ ਤੋਂ ਵਧਾ ਕੇ 380 ਰੁਪਏ ਪ੍ਰਤੀ ਕੁਇੰਟਲ ਕਰਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਫੈਸਲੇ ਨਾਲ ਕਿਸਾਨਾਂ ਨੂੰ ਬੀਤੇ....
ਮੁੱਖ ਮੰਤਰੀ ਪੰਜਾਬ ਦੇ ਦਰਿਆਈ ਪਾਣੀਆਂ ਨੂੰ ਪੰਜਾਬ ਤੇ ਹਰਿਆਣਾ ਵਿਚਾਲੇ ਗੱਲਬਾਤ ਲਈ ਮੁੱਦਾ ਬਣਾਉਣ ਵਿਰੁੱਧ ਸੁਖਬੀਰ ਬਾਦਲ ਵੱਲੋਂ ਚੇਤਾਵਨੀ
ਚੰਡੀਗੜ੍ਹ : ਸ਼੍ਰੋਮਣੀ ਅਕਾਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੂੰ ਚੇਤਾਵਨੀ ਦਿੱਤੀ ਕਿ ਉਹ ਪੰਜਾਬ ਦੇ ਦਰਿਆਈ ਪਾਣੀਆਂ ਦੇ ਮਾਮਲੇ ਨੂੰ ਪੰਜਾਬ ਅਤੇ ਹਰਿਆਣਾ ਵਿਚਾਲੇ ਗੱਲਬਾਤ ਲਈ ਮੁੱਦਾ ਬਣਾਉਣ ਦੀ ਗਲਤੀ ਨਾ ਕਰਨ।ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਮੁੱਖ ਮੰਤਰੀ ਨੇ ਇਸ ਮਾਮਲੇ ’ਤੇ ਆਪਣੇ ਹਰਿਆਣਾ ਦੇ ਹਮਰੁਤਬਾ ਨਾਲ ਗੱਲਬਾਤ ਤੋਂ ਪਹਿਲਾਂ ਪੰਜਾਬ ਸਰਕਾਰ ਦਾ ਸਟੈਂਡ ਸਪਸ਼ਟ ਨਹੀਂ....
ਫੂਡ ਪ੍ਰੋਸੈਸਿੰਗ ਵਿਭਾਗ ਨੇ 300 ਲਘੂ/ਛੋਟੇ ਉਦਯੋਗਾਂ ਨੂੰ 100 ਕਰੋੜ ਰੁਪਏ ਦੇ ਕਰਜ਼ੇ/ਸਬਸਿਡੀ ਦੀ ਦਿੱਤੀ ਪ੍ਰਵਾਨਗੀ : ਮੰਤਰੀ ਸਰਾਰੀ
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਫੂਡ ਪ੍ਰੋਸੈਸਿੰਗ ਵਿਭਾਗ ਵੱਲੋਂ 3 ਮਹੀਨਿਆਂ ਅੰਦਰ ਪੰਜਾਬ ਸਰਕਾਰ ਅਤੇ ਕੇਂਦਰੀ ਫੂਡ ਪ੍ਰੋਸੈਸਿੰਗ ਉਦਯੋਗ ਮੰਤਰਾਲੇ ਵੱਲੋਂ ਸਾਂਝੇ ਤੌਰ 'ਤੇ ਚਲਾਈ ਜਾ ਰਹੀ ਮਾਈਕਰੋ ਫੂਡ ਪ੍ਰੋਸੈਸਿੰਗ ਐਂਟਰਪ੍ਰਾਈਜ਼ਿਜ਼ ਸਕੀਮ ਦੀ ਪੀ.ਐਮ. ਫਾਰਮਾਲਾਈਜੇਸ਼ਨ ਤਹਿਤ ਲਗਭਗ 300 ਲਘੂ/ਛੋਟੇ ਫੂਡ ਪ੍ਰੋਸੈਸਿੰਗ ਉੱਦਮਾਂ ਨੂੰ 100 ਕਰੋੜ ਰੁਪਏ ਦੇ ਕਰਜ਼ੇ ਅਤੇ ਸਬਸਿਡੀ ਦੀ ਪ੍ਰਵਾਨਗੀ ਦਿੱਤੀ ਗਈ। ਇਹ ਉੱਦਮ ਛੋਟੇ ਸਥਾਨਕ ਕਿਸਾਨਾਂ/ਉਦਮਾਂ ਵੱਲੋਂ ਚਲਾਏ ਜਾ ਰਹੇ ਹਨ ਜੋ 1....
ਲਘੂ ਉਦਯੋਗਾਂ ਲਈ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਪ੍ਰਵਾਨਗੀ ਲੈਣ ਲਈ ਮੁੱਖ ਮੰਤਰੀ ਵੱਲੋਂ ਸਵੈ-ਇੱਛੁਕ ਖੁਲਾਸਾ ਯੋਜਨਾ ਦਾ ਐਲਾਨ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਸਾਰੇ ਲਘੂ ਉਦਯੋਗਾਂ ਜਾਂ ਸੰਸਥਾਵਾਂ/ਹੋਰ ਅਦਾਰਿਆਂ (10 ਕਰੋੜ ਤੋਂ ਘੱਟ ਪੂੰਜੀ ਨਿਵੇਸ਼ ਵਾਲੇ) ਲਈ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀਪੀਸੀਬੀ) ਦੀ ਪ੍ਰਵਾਨਗੀ ਲੈਣ ਲਈ ਇੱਕ ਸਵੈ-ਇੱਛੁਕ ਖੁਲਾਸਾ ਯੋਜਨਾ (ਵੀਡੀਐਸ) ਦਾ ਐਲਾਨ ਕੀਤਾ।ਮੁੱਖ ਮੰਤਰੀ ਨੇ ਲੁਧਿਆਣਾ ਦੇ ਉਦਯੋਗਪਤੀਆਂ ਦੇ ਵਫ਼ਦ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਜਲ (ਪ੍ਰਦੂਸ਼ਣ ਦੀ ਰੋਕਥਾਮ ਅਤੇ ਕੰਟਰੋਲ) ਐਕਟ, 1974 ਅਤੇ ਹਵਾ (ਪ੍ਰਦੂਸ਼ਣ ਦੀ ਰੋਕਥਾਮ....
ਸਾਬਕਾ ਓਐਸਡੀ ਕੈਪਟਨ ਸੰਧੂ ਦੀ ਅਗਾਊਂ ਜ਼ਮਾਨਤ ਅਰਜ਼ੀ ਅਦਾਲਤ ਵਲੋਂ ਰੱਦ
ਚੰਡੀਗੜ੍ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਰਤੀ ਜਨਤਾ ਪਾਰਟੀ ਦੇ ਆਗੂ ਕੈਪਟਨ ਅਮਰਿੰਦਰ ਸਿੰਘ ਦੇ ਸਾਬਕਾ ਓਐਸਡੀ ਕੈਪਟਨ ਸੰਦੀਪ ਸੰਧੂ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਵਿਜੀਲੈਂਸ ਬਿਊਰੋ ਵਲੋਂ 65 ਲੱਖ ਦੇ ਸੋਲਰ ਸਟਰੀਟ ਲਾਈਟ ਘੁਟਾਲੇ ‘ਚ ਨਾਮਜ਼ਦ ਕੀਤੇ ਕੈਪਟਨ ਸੰਦੀਪ ਸੰਧੂ ਦੀ ਅਗਾਊਂ ਜ਼ਮਾਨਤ ਅਰਜ਼ੀ ਲੁਧਿਆਣਾ ਅਦਾਲਤ ਵਲੋਂ ਰੱਦ ਕਰ ਦਿੱਤੀ ਗਈ ਹੈ ।ਜਿਕਰਯੋਗ ਹੈ ਕਿ ਵਿਜੀਲੈਂਸ ਬਿਊਰੋ ਨੇ 08 ਅਕਤੂਬਰ ਨੂੰ ਉਨ੍ਹਾਂ ਦੇ ਮੋਹਾਲੀ ਸਥਿਤ ਘਰ ਛਾਪੇਮਾਰੀ ਕੀਤੀ ਸੀ | ਇਸ ਦੌਰਾਨ....
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਕੂਲਾਂ ਨੂੰ ਵੰਡੇ ਸਵੱਛ ਵਿਦਿਆਲਾ ਪੁਰਸਕਾਰ
ਚੰਡੀਗੜ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸ਼ੈਸ਼ਨ 2021-22 ਤਹਿਤ ਸਵੱਛ ਵਿਦਿਆਲਾ ਪੁਰਸਕਾਰਾਂ ਦੀਆਂ ਵੱਖ-ਵੱਖ ਕੈਟੇਗਰੀਆਂ ਵਿੱਚ ਅੱਵਲ ਰਹਿਣ ਵਾਲੇ ਸਕੂਲਾਂ ਨੂੰ ਅੱਜ ਇਥੇ ਮੁੱਖ ਦਫ਼ਤਰ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਇਨਾਮ ਅਤੇ ਪ੍ਰਮਾਣ ਪੱਤਰ ਦੇ ਕੇ ਸਨਮਾਨਿਤ ਕੀਤਾ। ਇਨਾਮ ਜੇਤੂ ਸਕੂਲ ਦੇ ਮੁਖੀਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸਕੂਲ ਮੁਖੀਆਂ ਅਤੇ ਉਨ੍ਹਾਂ ਦੀ ਟੀਮ ਵਲੋਂ ਕੀਤੇ ਜਾ ਰਹੇ ਇਸ ਉਸਾਰੂ ਕੰਮ ਨਾਲ....
ਮੁੱਖ ਮੰਤਰੀ ਮਾਨ ਨੇ ਵੱਖ ਵੱਖ ਵਿਭਾਗਾਂ ਲਈ 360 ਉਮੀਦਾਵਰਾਂ ਨੂੰ ਨਿਯੁਕਤੀ ਪੱਤਰ ਵੰਡੇ
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਰਾਜਸੀ ਵਿਰੋਧੀਆਂ ’ਤੇ ਤਨਜ਼ ਕੱਸਦਿਆਂ ਕਿਹਾ ਕਿ ਉਨ੍ਹਾਂ ਬਾਰੇ ਕੌਣ ਕੀ ਕਹਿੰਦਾ ਹੈ ਇਸਦੀ ਕੋਈ ਪਰਵਾਹ ਨਹੀਂ। ਮੁੱਖ ਮੰਤਰੀ ਨੇ ਅੱਜ ਮਿਉਂਸਪਲ ਭਵਨ ਵਿਖੇ ਵੱਖ-ਵੱਖ ਅਸਾਮੀਆਂ ਲਈ 360 ਉਮੀਦਵਾਰਾਂ, ਜਿਨ੍ਹਾਂ ਵਿਚ ਪਾਵਰਕਾਮ ਦੇ 249 ਅਤੇ ਲੋਕ ਨਿਰਮਾਣ ਵਿਭਾਗ ਵਿਚ 111 ਅਸਾਮੀਆਂ ਦੇ ਨਿਯੁਕਤੀ ਪੱਤਰ ਵੰਡਦੇ ਹੋਏ ਕਿਹਾ ਕਿ ਰਾਜਸੀ ਵਿਰੋਧੀ ਸਿਰਫ਼ ਅਖ਼ਬਾਰਾਂ ’ਚ ਬਿਆਨ ਲਗਾਉਣ ਲਈ ਬਿਆਨਬਾਜ਼ੀ ਕਰਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸਾਡੇ ਬਾਰੇ ਜੋ....
ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਅਦਾਲਤ ਨੇ ਤਿੰਨ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
ਚੰਡੀਗੜ੍ਹ : ਜਿਲਾ ਐਸਬੀਐਸ ਨਗਰ ਦੀ ਅਦਾਲਤ ਨੇ ਅੱਜ ਪੰਜਾਬ ਵਿਜੀਲੈਂਸ ਬਿਊਰੋ ਦੀ ਅਪੀਲ 'ਤੇ ਸ਼ਹੀਦ ਭਗਤ ਸਿੰਘ (ਐਸ.ਬੀ.ਐਸ.) ਨਗਰ ਵਿਖੇ ਖਰੀਦ ਏਜੰਸੀਆਂ ਅਤੇ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਦੇ ਸਬੰਧਤ ਅਧਿਕਾਰੀਆਂ/ਕਰਮਚਾਰੀਆਂ ਨਾਲ ਮਿਲੀਭੁਗਤ ਜ਼ਰੀਏ ਠੇਕੇਦਾਰਾਂ ਨੂੰ ਅਨਾਜ ਮੰਡੀਆਂ ਲਈ ਲੇਬਰ ਕਾਰਟੇਜ ਅਤੇ ਟਰਾਂਸਪੋਰਟ ਟੈਂਡਰਾਂ ਦੀ ਅਲਾਟਮੈਂਟ ਵਿੱਚ ਹੋਈ ਧੋਖਾਧੜੀ ਦੇ ਦੋਸ਼ਾਂ ਦੀ ਅਗਲੇਰੀ ਜਾਂਚ ਲਈ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ 14 ਅਕਤੂਬਰ ਤੱਕ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਹੈ।....