ਚੰਡੀਗੜ੍ਹ : ਸੂਬੇ ਦੇ ਸਰਕਾਰੀ ਸਕੂਲਾਂ ਦੀ ਬਿਹਤਰ ਬਨਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ 17.49 ਕਰੋੜ ਰੁਪਏ ਦੀ ਪਹਿਲੀ ਕਿਸ਼ਤ ਸੂਬੇ ਦੇ 17 ਜ਼ਿਲਿਆਂ ਦੇ ਸਰਕਾਰੀ ਸਕੂਲਾਂ ਵਿਚ ਕਮਰਿਆਂ ਦੀ ਘਾਟ ਨੂੰ ਖ਼ਤਮ ਕਰਨ ਲਈ ਜਾਰੀ ਕੀਤੀ ਗਈ ਹੈ। ਇਸ ਦੇ ਨਾਲ 1.94 ਕਰੋੜ ਰੁਪਏ ਸੂਬੇ ਦੇ ਸਰਕਾਰੀ ਸਕੂਲਾਂ ਦੇ 334 ਕਲਾਸ ਰੂਮਾਂ ਲਈ....
ਪੰਜਾਬ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ 14 ਅਕਤੂਬਰ ਨੂੰ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨਾਲ ਹੋਣ ਵਾਲੀ ਮੀਟਿੰਗ ਵਿੱਚ ਸੂਬਾ ਸਰਕਾਰ ਸਤਲੁਜ ਯਮੁਨਾ ਲਿੰਕ (ਐਸਵਾਈਐਲ) ਨਹਿਰ ਸਬੰਧੀ ਆਪਣਾ ਪੱਖ ਜ਼ੋਰਦਾਰ ਢੰਗ ਨਾਲ ਪੇਸ਼ ਕਰੇਗੀ। ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਇਹ ਮੀਟਿੰਗ ਸੁਪਰੀਮ ਕੋਰਟ ਦੇ ਨਿਰਦੇਸ਼ਾਂ 'ਤੇ ਹਰਿਆਣਾ ਦੇ ਮੁੱਖ ਮੰਤਰੀ ਨਾਲ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਮੀਟਿੰਗ ਵਿੱਚ ਸੂਬੇ ਦੇ ਹਿੱਤਾਂ ਦੀ ਪੂਰੀ....
ਐਸ.ਏ.ਐਸ.ਨਗਰ : ਨਾਗਰਿਕਾਂ ਨੂੰ ਨਿਰਵਿਘਨ ਤੇ ਸੁਖਾਲੀਆਂ ਸੇਵਾਵਾਂ ਪ੍ਰਦਾਨ ਕਰਨ ਦੀ ਦਿਸ਼ਾ ਵਿੱਚ ਹੋਰ ਸੁਧਾਰ ਲਿਆਉਂਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਸੂਬਾ ਸਰਕਾਰ ਨੇ ਅੱਜ ਸੇਵਾ ਕੇਂਦਰਾਂ ਵਿੱਚ ਨਿੱਜੀ ਤੌਰ ’ਤੇ ਅਰਜੀ ਫਾਰਮ ਭਰਨ ਅਤੇ ਜਮਾਂ ਕਰਵਾਉਣ ਦੇ ਅਮਲ ਨੂੰ ਬੰਦ ਕਰਕੇ ਇੱਕ ਅਹਿਮ ਫੈਸਲਾ ਲਿਆ ਗਿਆ। ਅੱਜ ਪ੍ਰਸ਼ਾਸਨਿਕ ਸੁਧਾਰਾਂ ਬਾਰੇ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਜ਼ਿਲਾ ਪ੍ਰਬੰਧਕੀ ਕੰਪਲੈਕਸ, ਐਸ.ਏ.ਐਸ.ਨਗਰ ਵਿਖੇ ਸਥਿਤ ਸੇਵਾ ਕੇਂਦਰ ਦਾ ਅਚਨਚੇਤ ਦੌਰਾ ਕੀਤਾ ਅਤੇ ਸੇਵਾ....
ਚੰਡੀਗੜ੍ਹ: ਪਰਾਲੀ ਨੂੰ ਸਾੜਨ ਹੋਣ ਵਾਲਾ ਪ੍ਰਦੂਸ਼ਣ ਇਕੱਲੇ ਇਕ ਸੂਬੇ ਦੀ ਸਮੱਸਿਆ ਨਹੀਂ ਹੈ, ਸਗੋਂ ਇਹ ਪੂਰੇ ਮੁਲਕ ਦੀ ਸਮੱਸਿਆ ਹੈ। ਕਿਸਾਨਾਂ ਨੂੰ ਝੋਨੇ ਦੀ ਪਰਾਲੀ ਸਾੜਨ ਤੋਂ ਰੋਕਣ ਲਈ ਸੂਬਾ ਸਰਕਾਰ ਨਿਰੰਤਰ ਕਦਮ ਚੁੱਕ ਰਹੀ ਹੈ ਪਰ ਇਸ ਮੁਹਿੰਮ ਨੂੰ ਤਾਂ ਹੀ ਵੱਡਾ ਹੁਲਾਰਾ ਮਿਲ ਸਕਦਾ ਹੈ ਜੇ ਕੇਂਦਰ ਸਰਕਾਰ ਕਿਸਾਨਾਂ ਨੂੰ ਵਿੱਤੀ ਸਹਾਇਤਾ ਮੁਹੱਈਆ ਕਰਵਾਏ। ਇਹ ਗੱਲ ਪੰਜਾਬ ਦੇ ਵਾਤਾਵਰਣ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਕੇਂਦਰੀ ਵਾਤਾਵਰਣ, ਜੰਗਲਾਤ ਤੇ ਵਾਤਾਵਰਣ ਤਬਦੀਲੀ ਮੰਤਰਾਲੇ ਵੱਲੋਂ....
ਪਟਿਆਲਾ : ਆਮ ਆਦਮੀ ਪਾਰਟੀ ਦੇ ਇੱਕ ਹੋਰ ਮੰਤਰੀ ਫੌਜਾ ਸਿੰਘ ਸਰਾਰੀ ਵੀ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਘਿਰਦੇ ਦਿਖਾਈ ਦੇ ਰਹੇ ਹਨ, ਪਿਛਲੇ ਦਿਨੀਂ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਦੀ ਇਕ ਆਡੀਓ ਵਾਇਰਲ ਹੋਣ ਤੋਂ ਬਾਅਦ ਵਿਰੋਧੀ ਪਾਰਟੀਆਂ ਵੱਲੋਂ ਇਸ ਮੰਤਰੀ ਦੇ ਖਿਲਾਫ ਕਾਰਵਾਈ ਦੀ ਮੰਗ ਨੂੰ ਲੈ ਕੇ ਸਰਕਾਰ ਦੇ ਖਿਲਾਫ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਕਾਂਗਰਸ ਪਾਰਟੀ ਦੇ ਪੰਜਾਬ ਪ੍ਰਧਾਨ ਰਾਜਾ ਵੜਿੰਗ ਦੀ ਅਗਵਾਈ ਵਿਚ ਅੱਜ ਪੂਰੇ ਪੰਜਾਬ ਭਰ ਵਿੱਚ ਫੌਜਾ ਸਿੰਘ ਸਰਾਰੀ ਨੂੰ ਗ੍ਰਿਫਤਾਰ ਕਰਵਾਉਣ ਲਈ....
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੇ ਟਰਾਂਸਪੋਰਟ ਵਿਭਾਗ ਨੇ ਆਪਣੇ ਪਹਿਲੇ ਛੇ ਮਹੀਨਿਆਂ ਵਿੱਚ 608.21 ਕਰੋੜ ਰੁਪਏ ਦੇ ਵਾਧੇ ਨਾਲ ਕੁੱਲ 1957.64 ਕਰੋੜ ਰੁਪਏ ਦਾ ਮਾਲੀਆ ਇਕੱਤਰ ਕੀਤਾ ਹੈ। ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਇੱਥੇ ਦੱਸਿਆ ਕਿ ਵਿਭਾਗ ਦੇ ਕੁੱਲ ਤਿੰਨ ਵਿੰਗਾਂ ਐਸ.ਟੀ.ਸੀ, ਪੀ.ਆਰ.ਟੀ.ਸੀ. ਅਤੇ ਪੰਜਾਬ ਰੋਡਵੇਜ਼/ਪਨਬੱਸ ਨੇ ਇਸ ਸਾਲ ਅਪ੍ਰੈਲ ਤੋਂ ਸਤੰਬਰ ਤੱਕ 1957.64 ਕਰੋੜ ਰੁਪਏ ਕਮਾਏ ਹਨ, ਜੋ ਪਿਛਲੇ ਵਰ੍ਹੇ ਇਸ ਅਰਸੇ ਦੌਰਾਨ....
ਚੰਡੀਗੜ੍ਹ : ਪੰਜਾਬ ਦੇ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ ਨੇ ਪਰਾਲੀ ਤੇ ਨਾੜ ਸਾੜਨ ਦੀ ਦਰ ਨੂੰ ਹੋਰ ਘੱਟ ਕਰਨ ਅਤੇ ਪਰਾਲੀ ਪ੍ਰਬੰਧਨ ਲਈ ਪੰਜਾਬ ਦੇ ਉੱਚ ਅਧਿਕਾਰੀਆਂ ਅਤੇ ਸਾਰੇ ਡਿਪਟੀ ਕਮਿਸ਼ਨਰਾਂ ਨਾਲ ਇਕ ਸਮੀਖਿਆ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਵੱਡੇ ਪੱਧਰ ‘ਤੇ ਯਤਨ ਕੀਤੇ ਜਾ ਰਹੇ ਹਨ ਅਤੇ ਇਸ ਮਕਸਦ ਦੀ ਪ੍ਰਾਪਤੀ ਲਈ ਜ਼ਿਲ੍ਹਿਆਂ ਦੇ ਸਬੰਧਤ ਅਧਿਕਾਰੀਆਂ ਨੂੰ ਆਪਣੀਆਂ ਕੋਸ਼ਿਸ਼ਾਂ ਹੋਰ ਤੇਜ਼ ਕਰ ਦੇਣੀਆਂ ਚਾਹੀਦੀਆਂ ਹਨ ਤਾਂ ਜੋ....
ਚੰਡੀਗੜ੍ਹ : ਕੇਂਦਰ ਸਰਕਾਰ ਵੱਲੋਂ ਸਾਬਕਾ ਐਮ ਪੀ ਅਮਰੀਕ ਸਿੰਘ ਆਲੀਵਾਲ ਨੂੰ 'ਵਾਈ' ਸ਼੍ਰੇਣੀ ਦੀ ਸਕਿਉਰਿਟੀ ਮੁਹੱਈਆ ਕਰਵਾਈ ਗਈ। ਕੇਂਦਰ ਵੱਲੋਂ ਦੋਵਾਂ ਨੂੰ ਕੇਂਦਰੀ ਏਜੰਸੀਆਂ ਦੀ ਸੂਚਨਾ 'ਤੇ 'ਵਾਈ' ਸ਼੍ਰੇਣੀ ਦੀ ਸਕਿਉਰਿਟੀ ਦਿੱਤੀ ਗਈ ਹੈ। ਜਿਕਰਯੋਗ ਹੈ ਕਿ ਅਮਰੀਕ ਸਿੰਘ ਆਲੀਵਾਲ ਨੇ ਆਪਣਾ ਰਾਜਨੀਤਿਕ ਕੈਰੀਅਰ ਪਿੰਡ ਦੀ ਸਰਪੰਚੀ ਤੋਂ ਸ਼ੁਰੂ ਕੀਤਾ ਸੀ, ਜਿਸ ਤੋਂ ਬਾਅਦ ਜਿੱਥੇ ਆਪ ਅਕਾਲੀ ਦਲ ਦੇ ਆਲ ਇੰਡੀਆ ਯੂਥ ਪ੍ਰਧਾਨ ਰਹੇ, ਉੱਥੇ ਪਾਰਲੀਮੈਂਟ ਮੈਂਬਰ, ਚੇਅਰਮੈਨ ਪੰਜਾਬ ਸਟੇਟ ਐਗਰੋ ਇੰਡਸਟਰੀ....
ਚੰਡੀਗੜ੍ਹ : ਸਿੱਖਿਆ ਖੇਤਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ ਜਿਸ ਵੱਲ ਸਰਕਾਰ ਵਿਸ਼ੇਸ਼ ਤਵੱਜੋਂ ਦੇ ਰਹੀ ਹੈ। ਸੂਬੇ ਦੇ ਵਿਦਿਆਰਥੀਆਂ ਨੂੰ ਰੋਜ਼ਗਾਰ ਦੇ ਕਾਬਲ ਬਣਾਉਣ ਲਈ ਉਚ ਸਿੱਖਿਆ ਖੇਤਰ ਵਿੱਚ ਅਹਿਮ ਕਦਮ ਚੁੱਕੇ ਜਾ ਰਹੇ ਹਨ। ਇਹ ਗੱਲ ਉਚੇਰੀ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇਥੇ ਪੰਜਾਬ ਯੂਨੀਵਰਸਿਟੀ ਵਿਖੇ ਪੰਜਾਬ ਯੂਨੀਵਰਸਿਟੀ ਟੀਚਰਜ਼ ਐਸੋਸੀਏਸ਼ਨ (ਪੂਟਾ) ਵੱਲੋਂ ਰੱਖੇ ਇਕ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਕਹੀ।ਉਚੇਰੀ ਸਿੱਖਿਆ ਮੰਤਰੀ....
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਰਾਜ ਸਰਕਾਰ ਵੱਲੋਂ ਬਾਗਬਾਨੀ ਵਿਭਾਗ ਰਾਹੀਂ ਇਸ ਸਾਲ ਪੰਜਾਬ ਦੇ 4 ਜਿਲਿਆਂ ਫਿਰੋਜਪੁਰ, ਗੁਰਦਾਸਪੁਰ, ਫਰੀਦਕੋਟ ਅਤੇ ਲੁਧਿਆਣਾ ਵਿੱਚ ਬਾਗਬਾਨੀ ਅਸਟੇਟਾਂ ਸਥਾਪਿਤ ਕੀਤੀਆਂ ਜਾ ਰਹੀਆਂ ਹਨ ਜਿਸ ਨਾਲ ਉਥੋਂ ਦੇ ਬਾਗਬਾਨਾਂ ਨੂੰ ਨਵੀਨਤਮ ਤਕਨੀਕ ਦੀ ਜਾਣਕਾਰੀ ਅਤੇ ਮਸ਼ੀਨਰੀ ਆਦਿ ਦੀਆਂ ਸਹੂਲਤਾਂ ਦਿੱਤੀਆਂ ਜਾਣਗੀਆਂ, ਜਿਸ ਨਾਲ ਉਹਨਾਂ ਦੀ ਫਸਲ ਪੈਦਾਵਾਰ ਦੇ ਖਰਚੇ ਘਟਣ ਦੇ ਨਾਲ-ਨਾਲ ਉਚ ਮਿਆਰੀ ਫਲਾਂ ਦੀ ਪੈਦਾਵਾਰ ਕਰਨ ਵਿੱਚ ਮੱਦਦ ਮਿਲੇਗੀ। ਇਹ....
ਚੰਡੀਗੜ੍ਹ : ਉਸਾਰੀ ਅਤੇ ਗੈਰ-ਹੁਨਰਮੰਦ ਕਾਮਿਆਂ ਨੂੰ ਦੀਵਾਲੀ ਦਾ ਤੋਹਫਾ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇਨ੍ਹਾਂ ਮਜ਼ਦੂਰਾਂ ਦੀ ਘੱਟੋ-ਘੱਟ ਉਜਰਤ ਵਿੱਚ ਵਾਧੇ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸ ਸਬੰਧੀ ਫੈਸਲਾ ਮੁੱਖ ਮੰਤਰੀ ਨੇ ਅੱਜ ਇੱਥੇ ਆਪਣੇ ਦਫ਼ਤਰ ਵਿਖੇ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਦੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਲਿਆ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਗੈਰ-ਹੁਨਰਮੰਦ ਕਾਮਿਆਂ ਦੀ ਘੱਟੋ-ਘੱਟ ਉਜਰਤ ਮੌਜੂਦਾ 9192....
ਚੰਡੀਗੜ੍ਹ : ਮਾਰਚ-2023 ਵਿਚ ਪਾਵਨ ਨਗਰੀ ਅੰਮ੍ਰਿਤਸਰ ਵਿਖੇ ਹੋਣ ਵਾਲੇ ਵੱਕਾਰੀ ਜੀ-20 ਸੰਮੇਲਨ ਦੀਆਂ ਤਿਆਰੀਆਂ ਦਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਾਇਜ਼ਾ ਲਿਆ। ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਆਪਣੀ ਦਫ਼ਤਰ ਵਿਚ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਹ ਸੰਮੇਲਨ ਮਾਰਚ ਮਹੀਨੇ ਵਿਚ ਹੋਵੇਗਾ ਅਤੇ ਇਸ ਵਿਚ ਵਿਸ਼ਵ ਦੇ ਮੋਹਰੀ ਮੁਲਕ ਸ਼ਿਰਕਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਮਹਾਨ ਸਮਾਗਮ ਦੀ ਮੇਜ਼ਬਾਨੀ ਕਰਨ ਦਾ ਮੌਕਾ ਮਿਲਣ ਉਤੇ ਸੂਬਾ ਆਪਣੇ ਆਪ ਨੂੰ....
ਅੰਮਿ੍ਤਸਰ : ਅੰਮਿ੍ਤਸਰ ਵਿਚ ਬਿਜਲੀ ਬੰਦ ਹੋਣ ਤੇ ਲੋਕਾਂ ਨੂੰ ਐੱਸਐੱਮਐੱਸ ਰਾਹੀਂ ਸੂਚਨਾ ਪ੍ਰਰਾਪਤ ਹੋਵੇਗੀ ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਪੇਸ਼ ਨਾ ਆਪੇ ਤੇ ਇਸ ਨੂੰ ਸੂਚਨਾ ਰਾਹੀਂ ਕਿੰਨੇ ਤੋਂ ਕਿੰਨੇ ਵਜ਼ੇ ਤਕ ਬਿਜਲੀ ਬੰਦ ਰਹੇਗੀ ਬਾਰੇ ਵੀ ਦੱਸਿਆ ਜਾਵੇਗਾ। ਇਨਾਂ੍ਹ ਸ਼ਬਦਾਂ ਦਾ ਪ੍ਰਗਟਾਵਾ ਹਰਭਜਨ ਸਿੰਘ ਈਟੀਓ ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਤੇ ਬਿਜਲੀ ਮੰਤਰੀ ਨੇ ਅੱਜ ਮੁੱਖ ਇੰਜੀਨੀਅਰ ਬਾਰਡਰ ਜ਼ੋਨ ਦੇ ਦਫ਼ਤਰ ਤੋਂ ਕੰਪਿਊਟਰ ਤੇ ਕਲਿਕ ਕਰਕੇ ਇਸ ਸੇਵਾ ਦਾ ਆਰੰਭ ਕਰਨ 'ਤੇ ਦਿੱਤੀ।....
ਗੁਰਦਾਸਪੁਰ : ਪੰਜਾਬ ਕਾਂਗਰਸ ਨੇ ਸੋਮਵਾਰ ਨੂੰ ਸੂਬੇ ਭਰ ਵਿੱਚ ਡਿਪਟੀ ਕਮਿਸ਼ਨਰਾਂ ਦੇ ਦਫਤਰਾਂ ਅੱਗੇ ਰੋਸ ਪ੍ਰਦਰਸ਼ਨ ਕਰਕੇ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਨੂੰ ਤੁਰੰਤ ਬਰਖਾਸਤ ਕਰਨ ਦੀ ਮੰਗ ਕੀਤੀ। ਕਾਂਗਰਸ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਜਿਨ੍ਹਾਂ ਨੇ ਸੂਬਾ ਵਿਆਪੀ ਵਿਰੋਧ ਪ੍ਰਦਰਸ਼ਨਾਂ ਦੀ ਅਗਵਾਈ ਕੀਤੀ, ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਭਗਵੰਤ ਮਾਨ ਆਪਣੇ ਭ੍ਰਿਸ਼ਟ ਮੰਤਰੀ ਸਰਾਰੀ ਨੂੰ ਬਚਾਉਣਾ ਬੰਦ ਕਰ ਦੇਣ। ਫੌਜਾ ਸਿੰਘ ਸਰਾਰੀ ਦੀ ਆਡੀਓ....
ਚੰਡੀਗੜ੍ਹ: ਦੇਰ ਸ਼ਾਮ ਨੂੰ ਮੁਹਾਲੀ ਸਿਟੀ ਸੈਂਟਰ-2 ਵਿਚ ਇੱਕ ਨਿਰਮਾਣ ਅਧੀਨ ਇਮਾਰਤ ਵਿੱਚ ਡਬਲ ਬੇਸਮੈਂਟ ਦੀ ਖੁਦਾਈ ਦੌਰਾਨ ਹਾਦਸਾ ਵਾਪਰ ਗਿਆ। ਦੱਸਿਆ ਜਾ ਰਿਹਾ ਹੈ ਕਿ ਬੇਸਮੈਂਟ 'ਚ ਕੱਚੀ ਮਿੱਟੀ ਡਿੱਗਣ ਕਾਰਨ 8 ਲੋਕ ਦੱਬੇ ਗਏ ਹਨ। ਪ੍ਰਸ਼ਾਸਨ ਅਤੇ ਉੱਚ ਅਧਿਕਾਰੀ ਮੌਕੇ 'ਤੇ ਪਹੁੰਚ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਚਾਰ ਨੌਜਵਾਨਾਂ ਨੂੰ ਬਾਹਰ ਕੱਢ ਕੇ ਹਸਪਤਾਲ ਭੇਜਿਆ ਗਿਆ ਹੈ, ਜਦਕਿ ਦੋ ਲੋਕਾਂ ਦੀ ਮੌਤ ਹੋ ਗਈ ਹੈ। ਹਾਲਾਂਕਿ, ਅਧਿਕਾਰੀ ਹੁਣ ਸਿਰਫ ਇੱਕ ਮੌਤ ਦੀ ਪੁਸ਼ਟੀ ਕਰ ਰਹੇ ਹਨ। ਮੌਕੇ 'ਤੇ....