ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸੂਬੇ ਤੋਂ ਲੰਬੀ ਗੈਰਹਾਜ਼ਰੀ ’ਤੇ ਸਵਾਲ ਉਠਾਉਂਦਿਆਂ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਆਪ ਸਰਕਾਰ ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਦੀਆਂ ਚੋਣਾਂ ਲਈ ਪੰਜਾਬ ਦੇ ਕੀਮਤੀ ਸਰੋਤਾਂ ਨੂੰ ਬਰਬਾਦ ਨਾ ਕਰੇ। ਪ੍ਰਧਾਨ ਰਾਜਾ ਵੜਿੰਗ ਨੇ ਮੁੱਖ ਮੰਤਰੀ ਭਗਵੰਤ ਮਾਨ ਤੇ ਤੰਜ਼ ਕਸਦਿਆਂ ਕਿਹਾ ਕਿ ਤੁਸੀਂ ਪੰਜਾਬ ਦੇ, ਪੰਜਾਬੀਆਂ ਵੱਲੋਂ ਬਣਾਏ ਗਏ ਮੁੱਖ ਮੰਤਰੀ ਹੋ, ਨਾ ਕਿ ਕਿਸੇ ਹੋਰ ਲਈ। ਉਨ੍ਹਾਂ ਮੁੱਖ ਮੰਤਰੀ ਭਗਵੰਤ....
ਪੰਜਾਬ
ਮੁਹਾਲੀ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਅੱਜ ਮੁੱਖ ਮੰਤਰੀ ਨੂੰ ਕਿਹਾ ਕਿ ਉਹ ਪੰਜਾਬ ਦੀ ਇਕ ਧੀ ਵੱਲੋਂ ਚੁੱਕੇ ਸਵਾਲਾਂ ਦਾ ਜਵਾਬ ਦੇਣ ਤੋਂ ਕਿਉਂ ਡਰ ਰਹੇ ਹਨ ਤੇ ਉਸਦੇ ਗੀਤ ’ ਤੇ ਪਾਬੰਦੀ ਕਿਉਂ ਲਗਵਾਈ ਹੈ । ਉਨ੍ਹਾਂ ਕਿਹਾ ਕਿ ਅਕਾਲੀ ਦਲ ਉਨ੍ਹਾਂ ਨੂੰ ਜੈਨੀ ਜੋਹਲ ਦਾ ਗੀਤ ਸੁਣਨ ਲਈ ਮਜਬੂਰ ਕਰੇਗਾ ਅਤੇ ਇਸ ਵਾਸਤੇ ਮੁੱਖ ਮੰਤਰੀ ਦੀ ਰਿਹਾਇਸ਼ ਤੱਕ ਉੱਚੀ ਆਵਾਜ਼ ਵਿਚ ਇਹ ਗੀਤ ਵਜਾਉਂਦਿਆਂ ਰੋਸ ਮਾਰਚ ਕਰੇਗਾ । ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਿਕਰਮ ਸਿੰਘ....
ਚੰਡੀਗੜ੍ਹ : ਭਾਰਤ ਦੀ ਰਾਸ਼ਟਰਪਤੀ ਸ਼੍ਰੀਮਤੀ ਦ੍ਰੌਪਦੀ ਮੁਰਮੂ ਦੇ ਚੰਡੀਗੜ੍ਹ ਵਿਖੇ ਪੁੱਜਣ ‘ਤੇ ਮਾਨਯੋਗ ਰਾਜਪਾਲ ਵਲੋਂ ਰਾਜ ਭਵਨ ਵਿਖੇ ਰੱਖੇ ਗਏ ਸਮਾਗਮ ’ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਗ਼ੈਰ-ਹਾਜ਼ਰ ਰਹਿਣ ‘ਤੇ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾਈ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਨਾ ਸਿਰਫ ਮੁਖ ਮੰਤਰੀ ਭਗਵੰਤ ਮਾਨ ਆਪਣੀਆਂ ਸੰਵਿਧਾਨਿਕ ਜਿੰਮੇਵਾਰੀਆਂ ਨੂੰ ਛਿੱਕੇ ਟੰਗਦੇ ਹਨ ਬਲਕਿ ਉਹਨਾਂ ਦੇ ਮੰਤਰੀ ਅਤੇ ਵਿਧਾਇਕਾਂ ਦਾ ਵੀ ਇਹੀ ਹਾਲ ਹੈ, ਇਹ ਬਹੁਤ ਹੀ ਮੰਦਭਾਗਾ ਹੈ I ਅਸ਼ਵਨੀ ਸ਼ਰਮਾ....
ਅਨੰਦਪੁਰ ਸਾਹਿਬ : ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਸ੍ਰੀ ਅਨੰਦਪੁਰ ਸਾਹਿਬ ਅਤੇ ਨੰਗਲ ਸ਼ਹਿਰ ਦੇ ਬੱਸ ਸਟੈਂਡਾਂ ਦਾ ਅਚਨਚੇਤ ਦੌਰਾ ਕਰਕੇ ਬੰਦ ਪਏ ਰੂਟਾਂ 'ਤੇ ਬੱਸ ਸਰਵਿਸ ਸ਼ੁਰੂ ਕਰਾਉਣ ਦੇ ਨਾਲ-ਨਾਲ ਸਫ਼ਾਈ ਪ੍ਰਬੰਧਾਂ ਦਾ ਜਾਇਜ਼ਾ ਲਿਆ। ਦੁਪਹਿਰ ਵੇਲੇ ਸ੍ਰੀ ਅਨੰਦਪੁਰ ਸਾਹਿਬ ਦੇ ਬੱਸ ਸਟੈਂਡ ਵਿਖੇ ਅਚਨਚੇਤ ਪਹੁੰਚੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਡਿਪੂ ਅਧਿਕਾਰੀਆਂ ਨੂੰ ਮੌਕੇ 'ਤੇ ਬੁਲਾ ਕੇ ਸ੍ਰੀ ਅਨੰਦਪੁਰ ਸਾਹਿਬ ਅਤੇ ਅੰਮ੍ਰਿਤਸਰ ਵਿਚਾਲੇ ਸਰਕਾਰੀ ਬੱਸਾਂ....
ਚੰਡੀਗੜ੍ਹ : ਊਰਜਾ ਦੀ ਬੱਚਤ ਅਤੇ ਵਾਤਾਵਰਣ ਵਿਗਾੜ ਦੀ ਸਮੱਸਿਆ ਨਾਲ ਨਜਿੱਠਣ ਲਈ ਊਰਜਾ ਕੁਸ਼ਲਤਾ ਨੂੰ ਉਤਸ਼ਾਹਿਤ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡਾਂ ਵਿੱਚ ਜਲ ਸਪਲਾਈ ਸਕੀਮਾਂ ਲਈ ਊਰਜਾ ਦੀ ਸੁਚੱਜੀ ਵਰਤੋਂ ਵਾਲੇ ਪੰਪਸੈੱਟ ਲਗਾਉਣ ਦਾ ਫ਼ੈਸਲਾ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਅੰਮ੍ਰਿਤਸਰ ਜ਼ਿਲ੍ਹੇ ਦੇ ਵੇਰਕਾ ਅਤੇ ਅਟਾਰੀ ਬਲਾਕ ਦੇ....
ਸੰਗਰੂਰ : ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਅੱਜ ਇੱਥੇ ਪੰਜਾਬ ਤੇ ਕੇਂਦਰ ਸਰਕਾਰ ਵਿਰੁੱਧ ਅਣਮਿਥੇ ਸਮੇਂ ਦਾ ਪੱਕਾ ਮੋਰਚਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕੋਠੀ ਸਾਹਮਣੇ ਪਟਿਆਲਾ ਰੋਡ ਉੱਤੇ ਇੱਕ ਪਾਸੇ ਸ਼ੁਰੂ ਕੀਤਾ ਗਿਆ, ਜਿਸ ਵਿੱਚ ਸੈਂਕੜੇ ਔਰਤਾਂ ਸਮੇਤ ਪੰਜਾਬ ਭਰ ਤੋਂ ਹਜ਼ਾਰਾਂ ਕਿਸਾਨ ਮਜ਼ਦੂਰ ਨੌਜਵਾਨ ਸ਼ਾਮਿਲ ਹੋਏ। ਸਟੇਜ ਦੇ ਅਗਲੇ ਅਤੇ ਪਿਛਲੇ ਪਾਸੇ ਕਿਸਾਨਾਂ ਦੇ ਟਰੈਕਟਰ-ਟਰਾਲੀਆਂ ਤੇ ਹੋਰ ਵਹੀਕਲ ਬਹੁਤ ਦੂਰ ਦੂਰ ਤੱਕ ਖੜ੍ਹੇ ਸਨ ਅਤੇ ਥਾਂ ਥਾਂ ਲੰਗਰ ਪਕਾਏ ਵਰਤਾਏ ਜਾ....
ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਆਪਣੀ ਭੈਣ ਸਿੱਪੀ ਸ਼ਰਮਾ ਨਾਲ ਇਕ ਸਾਲ ਪਹਿਲਾਂ ਕੀਤਾ ਵਾਅਦਾ ਕਿ ਸੱਤਾ ਵਿਚ ਆਉਣ ’ਤੇ ਆਪ ਸਰਕਾਰ 646 ਪੀ ਟੀ ਆਈ ਅਧਿਆਪਕਾਂ ਨੂੰ ਰੈਗੂਲਰ ਕਰੇਗੀ, ਆਪ ਸਰਕਾਰ ਨੂੰ ਚੇਤੇ ਕਰਵਾਉਣ ਵਾਸਤੇ ਅਕਾਲੀ ਦਲ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦੀ ਰਿਹਾਇਸ਼ ਤੱਕ ਰੋਸ ਮਾਰਚ ਕੱਢੇਗਾ, ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਕੀਤਾ। ਮਜੀਠੀਆ ਨੇ ਭੈਣ ਅਤੇ ਭਰਾ ਦਰਮਿਆਨ ਪਵਿੱਤਰ....
ਚੰਡੀਗੜ੍ਹ : ਸੂਬੇ ਦੀ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਗਾਇਕਾ ਜੈਨੀ ਜੌਹਲ ਦੇ ਨਵੇਂ ਗੀਤ ‘ਲੈਟਰ ਟੂ ਸੀਐਮ’ ਨੂੰ ਯੂ-ਟਿਊਬ ਹਟਵਾਉਣ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਉਹ ਗੀਤ ਰਾਹੀਂ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਲਈ ਇਨਸਾਫ਼ ਦੀ ਮੰਗ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ’ਆਪ’ ਸਰਕਾਰ ਆਪਣੀ ਮੂਲ ਪਾਰਟੀ ਭਾਜਪਾ ਦੇ ਨਕਸ਼ੇ-ਕਦਮਾਂ ’ਤੇ ਚੱਲ ਰਹੀ ਹੈ, ਜਿਸਨੇ ਵੀ ਲੋਕਾਂ ਦੀ ਆਵਾਜ਼ ਉਠਾਉਣ ਵਾਲੇ ਗੀਤਾਂ ’ਤੇ ਪਾਬੰਦੀ ਲਗਾ ਦਿੱਤੀ....
ਬਠਿੰਡਾ : ਲਹਿਰਾਗਾਗਾ ਦੇ ਨੇੜਲੇ ਪਿੰਡ ਬੁਸ਼ਹਿਰਾ ਨਜਦੀਕ ਦੋ ਟਰੈਕਟਰਾਂ ਦੀ ਟੱਕਰ 'ਚ ਦੋ ਦੀ ਮੌਤ ਦੀ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਨਾਜਰ ਸਿੰਘ ਆਪਣੇ ਭਤੀਜੇ ਅਮਨਜੋਤ ਸਿੰਘ ਨਾਲ ਸਵਰਾਜ ਟਰੈਕਟਰ ਤੇ ਪਿੰਡ ਮੂਨਕ ਤੋਂ ਸਮਾਨ ਲੈ ਕੇ ਵਾਪਸ ਆਪਣੇ ਘਰ ਪਿੰਡ ਬੁਸ਼ਹਿਰਾ ਜਾ ਰਿਹਾ ਸੀ, ਜਦੋਂ ਉਹ ਪਿੰਡ ਦੀ ਅਨਾਜ ਮੰਡੀ ਨਜਦੀਕ ਪੁੱਜੇ ਤਾਂ ਪਿੱਛੇ ਤੋਂ ਆ ਰਹੇ ਟਰੈਕਟਰ ਟਰਾਲੀ ਜੋ ਸੀਮਿੰਟ ਨਾਲ ਭਰਿਆ ਹੋਇਆ ਸੀ, ਨੇ ਜਬਰਦਸਤ ਟੱਕਰ ਮਾਰ ਦਿੱਤੀ, ਜਿਸ ਕਾਰਨ ਦੂਸਰੇ ਟਰੈਕਟਰ ਤੇ ਸਵਾਰ ਤਾਏ ਭਤੀਜੇ ਦੀ ਮੌਕੇ....
ਚੰਡੀਗੜ੍ਹ : ਗਾਇਕ ਸਿੱਧੂ ਮੂਸੇਵਾਲਾ ਦੇ ਹੋਏ ਕਤਲ ਵਿੱਚ ਇਨਸਾਫ਼ ਦੀ ਮੰਗ ਕਰਦਾ ਗਾਇਕਾ ਜੈਨੀ ਜੌਹਲ ਦਾ ਗੀਤ 'ਲੈਟਰ ਟੂ ਸੀਐਮ' ਨੂੰ ਯੂ ਟਿਊਬ ਵੱਲੋਂ ਹਟਾ ਦਿੱਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਅਤੇ ਆਪ ਸਰਕਾਰ ਤੇ ਕਈ ਤਰ੍ਹਾਂ ਦੇ ਸਵਾਲ ਚੁੱਕਦਾ ਗੀਤ ਜਿਸ ਨੂੰ ਲਿਖਿਆ ਗਾਇਆ ਗਾਇਕਾ ਜੈਨੀ ਜੌਹਲ ਵੱਲੋਂ ਹੈ, ਇਸ ਗੀਤ ਰਾਹੀਂ ਜਿੱਥੇ ਜੈਨੀ ਜੌਹਲ ਨੇ ਮੁੱਖ ਮੰਤਰੀ ਮਾਨ ਨੂੰ ਸਵਾਲ ਕੀਤਾ ਕਿ ਅੱਜ 4 ਮਹੀਨੇ ਬੀਤ ਚੁੱਕੇ ਹਨ ਅਤੇ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਇਨਸਾਫ ਕਿੱਥੇ ਹੈ। ਇਸ ਗੀਤ ਦੇ....
ਚੰਡੀਗੜ੍ਹ, 8 ਅਕਤੂਬਰ : ਰਾਸ਼ਟਰਪਤੀ ਬਣਨ ਤੋਂ ਬਾਅਦ ਪਹਿਲੀ ਵਾਰ ਪੰਜਾਬ ਦਾ ਦੌਰਾ ਕਰਨ ਵਾਲੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦੇ ਪ੍ਰੋਗਰਾਮ ਵਿਚ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ਼ਾਮਲ ਨਾ ਹੋਣ ਤੇ ਭਾਰਤੀ ਜਨਤਾ ਪਾਰਟੀ ਨੇ ਸਖ਼ਤ ਨੋਟਿਸ ਲਿਆ ਹੈ। ਮਾਨ ਦੀ ਗੈਰ-ਹਾਜ਼ਰੀ 'ਤੇ ਪ੍ਰਤੀਕਿਰਿਆ ਦਿੰਦਿਆਂ ਪ੍ਰਦੇਸ਼ ਭਾਜਪਾ ਦੇ ਜਨਰਲ ਸਕੱਤਰ ਡਾ. ਸੁਭਾਸ਼ ਸ਼ਰਮਾ ਨੇ ਕਿਹਾ ਕਿ ਪ੍ਰਧਾਨ ਮੁਰਮੂ ਗਣਰਾਜ ਦੇ ਪਹਿਲੇ ਅਜਿਹੇ ਰਾਸ਼ਟਰਪਤੀ ਹਨ, ਜੋ ਆਦਿਵਾਸੀ ਭਾਈਚਾਰੇ 'ਚੋਂ ਆਉਂਦੇ ਹਨ, ਜਿਨ੍ਹਾਂ ਦੇ ਚੰਡੀਗੜ੍ਹ 'ਚ....
ਚੰਡੀਗੜ੍ਹ : ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੇ ਅੱਜ ਦੇ ਸਮਾਗਮਾਂ ਵਿੱਚ ਗੈਰਹਾਜ਼ਰ ਰਹਿਣ 'ਤੇ ਕੀਤੀ ਗਈ ਟਿੱਪਣੀ 'ਤੇ ਤਿੱਖਾ ਪ੍ਰਤੀਕਰਮ ਦਿੰਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਰਾਜਪਾਲ ਵੱਲੋਂ ਗਵਰਨਰ ਹਾਊਸ ਤੋਂ ਇਸ ਤਰ੍ਹਾਂ ਦੀ 'ਸਿਆਸੀ' ਟਿੱਪਣੀ ਕਰਨਾ ਬਹੁਤ ਹੀ ਮੰਦਭਾਗਾ ਹੈ। ਮੰਤਰੀ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਮਾਨ ਦਾ ਸਮਾਗਮ ਪਹਿਲੇ ਤੋਂ ਤੈਅ ਸੀ ਅਤੇ ਉਨ੍ਹਾਂ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦੀ ਚੰਡੀਗੜ੍ਹ ਫੇਰੀ....
ਚੰਡੀਗੜ੍ਹ : ਪੰਜਾਬ ਸਰਕਾਰ ਨੇ ਜ਼ਮੀਨ ਦੀ ਵਰਤੋਂ ਦੀ ਤਬਦੀਲੀ (ਸੀ.ਐਲ.ਯੂ.) ਸਬੰਧੀ ਸਰਟੀਫਿਕੇਟ, ਮੁਕੰਮਲਤਾ ਸਰਟੀਫਿਕੇਟ, ਲੇਅ-ਆਊਟ ਅਤੇ ਬਿਲਡਿੰਗ ਪਲਾਨ ਸਬੰਧੀ ਕੇਸਾਂ ਦੇ ਜਲਦੀ ਨਿਪਟਾਰੇ ਲਈ ਰੈਗੂਲੇਟਰੀ ਪ੍ਰਵਾਨਗੀਆਂ ਦੇਣ ਸਬੰਧੀ ਪ੍ਰਕਿਰਿਆ ਨੂੰ ਹੋਰ ਆਸਾਨ ਬਣਾ ਦਿੱਤਾ ਹੈ। ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਵੱਲੋਂ ਰੈਗੂਲੇਟਰੀ ਪ੍ਰਵਾਨਗੀਆਂ ਦਾ ਵਿਕੇਂਦਰੀਕਰਨ ਕਰਦਿਆਂ ਆਪਣੇ ਅਧੀਨ ਸ਼ਹਿਰੀ ਵਿਕਾਸ ਅਥਾਰਟੀਆਂ ਨੂੰ ਵਧੇਰੇ ਸ਼ਕਤੀਆਂ ਸੌਂਪੀਆਂ ਗਈਆਂ ਹਨ। ਸੂਬੇ ਵਿੱਚ ਕਾਰੋਬਾਰ ਨੂੰ ਹੋਰ....
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਜੰਗ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਡਰੋਨ ਅਧਾਰਤ ਹਥਿਆਰਾਂ/ਗੋਲੀ ਸਿੱਕੇ ਦੀ ਤਸਕਰੀ ਕਰਨ ਵਾਲੇ ਮਾਡਿਊਲ ਦੇ ਤਿੰਨ ਹੋਰ ਮੈਂਬਰਾਂ ਨੂੰ ਗਿ੍ਰਫਤਾਰ ਕੀਤਾ ਹੈ ਅਤੇ ਉਨਾਂ ਕੋਲੋਂ ਅਤਿ ਆਧੁਨਿਕ ਹਥਿਆਰਾਂ ਅਤੇ ਗੋਲੀ ਸਿੱਕੇ ਦਾ ਨਵਾਂ ਜ਼ਖ਼ੀਰਾ ਵੀ ਬਰਾਮਦ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਨੇ ਦੱਸਿਆ ਕਿ ਹੁਣ ਤੱਕ ਇਸ ਮੋਡਿਊਲ ਦੇ ਕੁੱਲ ਪੰਜ....
ਚੰਡੀਗੜ੍ਹ : ਭਗਵੰਤ ਸਿੰਘ ਮਾਨ ਦੀ ਕੈਬਨਿਟ ਵਿੱਚ ਦਾਗੀ ਮੰਤਰੀ ਫੌਜਾ ਸਿੰਘ ਸਰਾਰੀ ਖ਼ਿਲਾਫ਼ ਪੰਜਾਬ ਕਾਂਗਰਸ ਆਪਣਾ ਅੰਦੋਲਨ ਹੋਰ ਤੇਜ਼ ਕਰੇਗੀ। ਵਿਧਾਇਕ ਦਲ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਹੈ ਕਿ ਸਰਾਰੀ ਦੀ ਥਾਂ ਜੇਲ੍ਹ ਵਿੱਚ ਹੈ, ਨਾ ਕਿ ਕੈਬਨਿਟ ਵਿੱਚ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਕਾਂਗਰਸ ਵਿਧਾਇਕ ਦਲ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਦੱਸਿਆ ਕਿ ਪਾਰਟੀ ਵੱਲੋਂ 10 ਅਕਤੂਬਰ, ਦਿਨ ਸੋਮਵਾਰ ਨੂੰ ਸੂਬੇ ਦੇ ਸਾਰੇ ਜ਼ਿਲ੍ਹਾ....