ਪੰਜਾਬ

''ਲੈਟਰ ਟੂ ਸੀਐਮ'' ਗੀਤ ਰਾਹੀਂ ਗਾਇਕਾ ਜੈਨੀ ਜੌਹਲ ਨੇ ਮੁੱਖ ਮੰਤਰੀ ਭਗਵੰਤ ਨੂੰ ਕੀਤੇ ਸਵਾਲ
ਚੰਗੜ੍ਹ : ਪੰਜਾਬੀ ਗਾਇਕ ਜੈਨੀ ਜੌਹਲ ਵੱਲੋਂ ਆਪਣਾ ਨਵਾਂ ਗੀਤ ’ਲੈਟਰ ਟੂ ਸੀਐਮ’ ਕਰਕੇ ਚਰਚਾ ਵਿੱਚ ਹੈ। ਗਾਇਕਾ ਵੱਲੋਂ ਇਸ ਗੀਤ ਵਿੱਚ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੀ ਮੌਤ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਵਿਆਹ ਨੂੰ ਲੈ ਕੇ ਸੰਬੋਧਨ ਕਰਦਿਆਂ ਸਵਾਲ ਜਵਾਬ ਕੀਤੇ ਗਏ ਹਨ। ਗਾਇਕਾ ਜੌਹਲ ਦੇ ਇਸ ਗੀਤ ਦੇ ਬੋਲ ’ਘਰ ਸਾਡੇ ਵੈਨ ਪਏ, ਗੂੰਜਣ ਤੁਹਾਡੇ ਘਰ ਸ਼ਹਿਨਾਈਆਂ’ ਹਨ, ਜੋ ਮੁੱਖ ਮੰਤਰੀ ਮਾਨ ਅਤੇ ਆਪ ਪਾਰਟੀ ਨੂੰ ਸਿੱਧਾ ਚੋਟ ਕਰਦਾ ਹੈ। ਗਾਇਕਾ ਜੈਨੀ ਜੌਹਲ ਵੱਲੋਂ ਇਸ ਗੀਤ ਵਿੱਚ ਗਾਇਕ ਸਿੱਧੂ....
ਮਾਨ ਸਰਕਾਰ ਕਿਸਾਨਾਂ ਨੂੰ ਪਰਾਲੀ ਸੰਭਾਲਣ ’ਤੇ ਹੁੰਦੇ ਖਰਚ ਨੂੰ ਦੇਣ ਤੋਂ ਕਿਉਂ ਭੱਜ ਰਹੀ ਹੈ : ਬਾਦਲ
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਕਿਸਾਨਾਂ ਨੂੰ ਪਰਾਲੀ ਸੰਭਾਲਣ ’ਤੇ ਹੁੰਦੇ ਖਰਚ ਦਾ ਮੁਆਵਜ਼ਾ ਦੇਣ ਤੋਂ ਕਿਉਂ ਭੱਜ ਰਹੇ ਹਨ, ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੀਤਾ। ਉਨ੍ਹਾਂ ਕਿਹਾ ਕਿ ਆਮ ਆਦਮੀ ਸਰਕਾਰ ਕਿਸਾਨਾਂ ਦੇ ਮਾਲ ਖਾਤਿਆਂ ਵਿੱਚ ਰੈਡ ਐਂਟਰੀ ਵਰਗੀਆਂ ਬਹੁਤ ਖਤਰਨਾਕ ਕਾਰਵਾਈਆਂ ਕਿਉਂ ਕਰ ਰਹੀ ਹੈ। ਪ੍ਰਧਾਨ ਬਾਦਲ ਨੇ ਕਿਹਾ ਕਿ ਰਾਜ ਸਰਕਾਰ ਨੇ ਇਹ ਤਜਵੀਜ਼ ਦਿੱਤੀ ਸੀ ਕਿ ਜੇਕਰ ਕਿਸਾਨ ਪਰਾਲੀ....
ਛੇਤੀ ਹੀ ਸੂਬੇ ਦੇ ਲੋਕਾਂ ਲਈ ਹੋਰ ਆਮ ਆਦਮੀ ਕਲੀਨਿਕ ਲੋਕ ਅਰਪਣ ਕੀਤੇ ਜਾਣਗੇ : ਜੌੜਾਮਾਜਰਾ
ਚੰਡੀਗੜ੍ਹ : “ਪੰਜਾਬ ਸਰਕਾਰ ਵੱਲੋਂ ਸੂਬੇ ਭਰ ਦੇ ਲੋਕਾਂ ਲਈ ਘਰ ਦੇ ਨੇੜੇ ਅਤਿ-ਆਧੁਨਿਕ ਸਿਹਤ ਸੇਵਾਵਾਂ ਤੇ ਸਹੂਲਤਾਂ ਨੂੰ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਵਚਨਬੱਧਤਾ ਮੁਤਾਬਕ ਛੇਤੀ ਹੀ ਸੂਬੇ ਦੇ ਲੋਕਾਂ ਲਈ ਅਜਿਹੇ ਹੋਰ ਆਮ ਆਦਮੀ ਕਲੀਨਿਕ ਸਥਾਪਤ ਕੀਤੇ ਜਾਣਗੇ। ’’ ਪੰਜਾਬ ਕਿਸਾਨ ਵਿਕਾਸ ਭਵਨ, ਐਸ.ਏ.ਐਸ.ਨਗਰ ਵਿਖੇ ਪੰਜਾਬ ਸਿਵਲ ਮੈਡੀਕਲ ਸਰਵਿਸਿਜ ਡੈਂਟਲ ਕਾਲਜ ਦੇ ਮੈਡੀਕਲ ਅਫਸਰ (ਡੈਂਟਲ) ਲਈ ਸਾਲਾਨਾ ਰੀਓਰੀਅਨਟੇਸ਼ਨ ਸਿਖਲਾਈ ਸੈਸ਼ਨ ਦੌਰਾਨ ਇਹ ਪ੍ਰਗਟਾਵਾ ਕਰਦਿਆਂ ਸਿਹਤ ਮੰਤਰੀ ਚੇਤਨ....
ਡਾਇਰੈਕਟਰ ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਦੇ ਦਫਤਰ ਦੀ ਸਿਹਤ ਮੰਤਰੀ ਨੇ ਕੀਤੀ ਅਚਨਚੇਤ ਚੈਕਿੰਗ
ਚੰਡੀਗੜ੍ਹ : ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਦੇ ਕੰਮਕਾਜ ਨੂੰ ਸੁਚਾਰੂ ਤੇ ਬਿਹਤਰ ਢੰਗ ਨਾਲ ਚਲਾਉਣ ਦੇ ਮੱਦੇਨਜ਼ਰ ਸਿਹਤ ਮੰਤਰੀ ਪੰਜਾਬ ਸ. ਚੇਤਨ ਸਿੰਘ ਜੌੜੇਮਾਜਰਾ ਨੇ ਅੱਜ ਸ਼ੁੱਕਰਵਾਰ ਸ਼ਾਮ ਡਾਇਰੈਕਟਰ ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਦੇ ਦਫਤਰ ਦੀ ਅਚਨਚੇਤ ਚੈਕਿੰਗ ਕੀਤੀ। ਉਨ੍ਹਾਂ ਦੱਸਿਆ ਕਿ ਇਹ ਚੈਕਿੰਗ ਆਮ ਲੋਕਾਂ ਨੂੰ ਸਰਕਾਰੀ ਵਿਭਾਗਾਂ ਵਿੱਚ ਡਾਕਟਰੀ ਸੇਵਾਵਾਂ ਲੈਣ ਦੌਰਾਨ ਆ ਰਹੀਆਂ ਦਿੱਕਤਾਂ ਦੇ ਮੱਦੇਨਜ਼ਰ ਕੀਤੀ ਗਈ ਹੈ। ਮੰਤਰੀ ਨੇ ਵੱਖ-ਵੱਖ ਸ਼ਾਖਾਵਾਂ ਦੇ ਦਫਤਰਾਂ ਵਾਲੀ ਬਹੁ-ਮੰਜ਼ਿਲਾ....
ਸਾਰਸ ਮੇਲਾ ਸੰਗਰੂਰ ’ਚ ਅੱਜ ਤੋਂ ਹੋਵੇਗਾ ਸ਼ੁਰੂ
ਸੰਗਰੂਰ : ਅੱਜ ਤੋਂ ਸੰਗਰੂਰ ਸ਼ਹਿਰ ਦੇ ਸਰਕਾਰੀ ਰਣਬੀਰ ਕਾਲਜ ਦੇ ਮੈਦਾਨ ’ਚ ਖੇਤਰੀ ਸਰਸ ਮੇਲੇ ਦੀ ਸ਼ਾਨਦਾਰ ਰੌਣਕ ਪਰਤਣ ਜਾ ਰਹੀ ਹੈ, ਜਿਸ ਵਿੱਚ ਸ਼ਾਮਲ ਹੋਣ ਲਈ ਡਿਪਟੀ ਕਮਿਸ਼ਨਰ ਸ਼੍ਰੀ ਜਤਿੰਦਰ ਜੋਰਵਾਲ ਵੱਲੋਂ ਪੰਜਾਬ ਭਰ ਦੇ ਲੋਕਾਂ ਨੂੰ ਮੇਲੇ ਵਿੱਚ ਆਉਣ ਲਈ ਨਿੱਘੀ ਅਪੀਲ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਸ਼੍ਰੀ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਸਾਰਸ ਮੇਲਾ ਸੰਗਰੂਰ 2022 ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਉਨਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਆਮ ਲੋਕਾਂ ਦੀ ਸਹੂਲਤ ਲਈ ਟ੍ਰੈਫਿਕ ਦੇ....
ਸਰਕਾਰ ਵੱਲੋਂ ਠੇਕੇ 'ਤੇ ਰੱਖੇ 8736 ਅਧਿਆਪਕਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਲਈ ਨੋਟੀਫਿਕੇਸ਼ਨ ਜਾਰੀ
ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਹਾਲ ਹੀ ਵਿੱਚ ਰੈਗੂਲਰ ਕੀਤੇ ਗਏ 8736 ਅਧਿਆਪਕਾਂ ਦੇ ਇੱਕ ਵਫ਼ਦ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਧੰਨਵਾਦ ਕੀਤਾ। ਪੰਜ ਮੈਂਬਰੀ ਵਫ਼ਦ ਨੇ ਸੇਵਾਵਾਂ ਰੈਗੂਲਰ ਕਰਨ ਦੀ ਲੰਬੇ ਸਮੇਂ ਤੋਂ ਲਟਕਦੀ ਆ ਰਹੀ ਮੰਗ ਨੂੰ ਪ੍ਰਵਾਨ ਕਰਨ ਲਈ ਮੁੱਖ ਮੰਤਰੀ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਇਸ ਮੁੱਦੇ 'ਤੇ ਸਿਰਫ਼ ਲਾਰਾ ਲੱਪਾ ਹੀ ਲਾਇਆ ਪਰ ਭਗਵੰਤ ਮਾਨ ਸਰਕਾਰ ਨੇ ਸਾਰੀਆਂ ਰੁਕਾਵਟਾਂ ਦੂਰ ਕਰਕੇ ਉਨ੍ਹਾਂ....
ਸ਼੍ਰੋਅਦ ਵੱਲੋਂ ‘ਆਪ’ ਵੱਲੋਂ ਪਾਸ ਕੀਤੇ ਗਏ ਭਰੋਸਗੀ ਮਤੇ ਦਾ ਸਖ਼ਤ ਵਿਰੋਧ
‘ਆਪ’ ਨੇ ਭਰੋਸਗੀ ਮਤਾ ਲਿਆ ਕੇ ਵਿਧਾਨ ਸਭਾ ਦਾ ਸੈਸ਼ਨ ਮਜ਼ਾਕ ਉਡਾਇਆ ਹੈ : ਇਆਲੀ ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੀ ਵਿਧਾਇਕ ਦਲ ਨੇ ਅੱਜ ਵਿਧਾਨ ਸਭਾ ਵਿੱਚ ‘ਆਪ’ ਵੱਲੋਂ ਪਾਸ ਕੀਤੇ ਗਏ ਭਰੋਸਗੀ ਮਤੇ ਦਾ ਸਖ਼ਤ ਵਿਰੋਧ ਕੀਤਾ ਹੈ। ਇਸ ਮੌਕੇ ਗੱਲਬਾਤ ਕਰਦਿਆਂ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਕਿਹਾ ਕਿ ‘ਆਪ’ ਨੇ ਭਰੋਸਗੀ ਮਤਾ ਲਿਆ ਕੇ ਵਿਧਾਨ ਸਭਾ ਦਾ ਸੈਸ਼ਨ ਮਜ਼ਾਕ ਉਡਾਇਆ ਹੈ, ਜਦੋਂ ਕਿ ਹੋਰ ਜ਼ਰੂਰੀ ਮੁੱਦਿਆਂ ’ਤੇ ਵਿਚਾਰ-ਚਰਚਾ ਦੀ ਵਾਧੂ ਲੋਡ ਸੀ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਸੈਸ਼ਨ ਸੱਦਣ ਸਮੇਂ....
ਰਿਸ਼ਵਤ ਮੰਗਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਮਾਲ ਪਟਵਾਰੀ ਖਿਲਾਫ ਕੇਸ ਦਰਜ
ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਅੱਜ ਮਾਲ ਹਲਕਾ ਸੋਥਾ, ਜਿਲਾ ਸ੍ਰੀ ਮੁਕਤਸਰ ਸਾਹਿਬ ਵਿਖੇ ਤਾਇਨਾਤ ਮਾਲ ਪਟਵਾਰੀ ਰਾਧਾ ਸਵਾਮੀ ਖਿਲਾਫ ਕ੍ਰਮਵਾਰ 1,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਮੁਕੱਦਮਾ ਦਰਜ ਕੀਤਾ ਗਿਆ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਪਟਵਾਰੀ ਖਿਲਾਫ਼ ਇਹ ਮੁਕੱਦਮਾ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਉਤੇ ਰੇਸ਼ਮ ਸਿੰਘ ਵਾਸੀ ਪਿੰਡ ਸੋਥਾ....
ਸਰਕਾਰਾਂ ਸਿੱਖ ਕੌਮ ਨੂੰ ਕਮਜ਼ੋਰ ਕਰਨ ਲਈ ਐਸਜੀਪੀਸੀ ਨੂੰ ਬਣਾ ਰਹੀਆਂ ਨੇ ਨਿਸ਼ਾਨਾ : ਸੁਖਬੀਰ ਬਾਦਲ
ਅੰਮ੍ਰਿਤਸਰ : ਖਾਲਸਾ ਰੋਸ ਮਾਰਚ ਅੱਜ ਸ੍ਰੀ ਅਕਾਲ ਤਖਤ ਸਾਹਿਬ ’ਤੇ ਸੰਪੰਨ ਹੋਇਆ ਜਿਸ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਹਜ਼ਾਰਾਂ ਪੰਜਾਬੀਆਂ ਦੇ ਨਾਲ ਰਲ ਕੇ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਕੇਂਦਰ ਤੇ ਰਾਜ ਸਰਕਾਰ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਤੋੜ ਕੇ ਸਿੱਖ ਕੌਮ ਨੁੰ ਕਮਜ਼ੋਰ ਕਰਨ ਦੀਆਂ ਸਾਜਿਸ਼ਾਂ ਨੂੰ ਮਾਤ ਪਾਉਣ ਲਈ ਸਿੱਖ ਕੌਮ ਨੁੰ ਤਾਕਤ ਬਖਸ਼ਣ। ਸ੍ਰੀ ਅਕਾਲ....
ਸਿਹਤ ਮੰਤਰੀ ਨੇ 15 ਕਰੋੜ ਦੀ ਲਾਗਤ ਵਾਲੀ ਸਪੈਕਟ-ਸੀ ਟੀ ਅਤੇ ਪੈਟ-ਸੀ ਟੀ ਖਰੀਦਣ ਦੀ ਦਿੱਤੀ ਪ੍ਰਵਾਨਗੀ
ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਵਿਸ਼ਵ ਪੱਧਰੀ ਸਿਹਤ ਸੰਭਾਲ ਬੁਨਿਆਦੀ ਢਾਂਚਾ ਸਿਰਜਣ ਦੀ ਵਚਨਬੱਧਤਾ ਦੇ ਤਹਿਤ, ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਹੋਮੀ ਭਾਭਾ ਕੈਂਸਰ ਹਸਪਤਾਲ, ਸੰਗਰੂਰ ਲਈ 15 ਕਰੋੜ ਰੁਪਏ ਦੀ ਲਾਗਤ ਵਾਲੀ ਨਵੀਂ ਸਿੰਗਲ ਫੋਟੋਨ ਐਮੀਸ਼ਨ ਕੰਪਿਊਟਿਡ ਟੋਮੋਗ੍ਰਾਫੀ (ਸਪੈਕਟ-ਸੀਟੀ) ਅਤੇ ਪੋਜ਼ੀਟਰੋਨ ਐਮੀਸ਼ਨ ਟੋਮੋਗ੍ਰਾਫੀ (ਪੀ.ਈ.ਟੀ.-ਸੀ.ਟੀ.) ਖਰੀਦਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਹ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਨੇ ਦੱਸਿਆ ਕਿ ਸੂਬਾ ਸਰਕਾਰ ਪੰਜਾਬ ਭਰ....
ਸਰਕਾਰ ਦੀ ਭ੍ਰਿਸ਼ਟਾਚਾਰ ਦੇ ਖਿਲਾਫ ਮੁਹਿੰਮ ਪੂਰੀ ਤਰ੍ਹਾਂ ਇਕਪਾਸੜ ਰਹੀ ਹੈ : ਬਾਜਵਾ
ਚੰਡੀਗੜ੍ਹ : ਭਗਵੰਤ ਮਾਨ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ 'ਤੇ ਗੰਭੀਰ ਸ਼ੰਕੇ ਅਤੇ ਚਿੰਤਾ ਜ਼ਾਹਰ ਕਰਦਿਆਂ, ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਇਸ ਨੂੰ ਪੂਰੀ ਤਰ੍ਹਾਂ ਪੱਖਪਾਤੀ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਹੈ ਕਿ ਇਹ ਸਿਰਫ ਵਿਰੋਧੀ ਧਿਰ ਦੇ ਨੇਤਾਵਾਂ ਲਈ ਹੈ। ਬਾਜਵਾ ਨੇ ਕਿਹਾ ਜਦ ਆਮ ਆਦਮੀ ਪਾਰਟੀ (ਆਪ) ਸੱਤਾ ਵਿੱਚ ਆਈ ਅਤੇ ਭਗਵੰਤ ਮਾਨ ਨੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਤਾਂ ਮੈਨੂੰ ਉਮੀਦ ਸੀ ਕਿ ਉਹ ਵਿਰੋਧੀ....
ਪੰਜਾਬ ਦੀ ਆਈਪੀਐਸ ਲੜਕੀ ਪ੍ਰਧਾਨ ਮੰਤਰੀ ਦੀ ਬੈਟਨ ਅਤੇ ਗ੍ਰਹਿ ਮੰਤਰਾਲੇ ਦੀ ਰਿਵਾਲਵਰ ਨਾਲ ਸਨਮਾਨਿਤ
ਚੰਡੀਗੜ੍ਹ : ਸਰਦਾਰ ਵੱਲਭ ਭਾਈ ਪਟੇਲ ਨੈਸ਼ਨਲ ਪੁਲਿਸ ਅਕੈਡਮੀ, ਹੈਦਰਾਬਾਦ ਵਿਖੇ 7 ਅਕਤੂਬਰ ਨੂੰ ਹੋਣ ਵਾਲੀ ਵੈਲੀਡੀਕਟਰੀ ਪਰੇਡ ਦੌਰਾਨ ਪੰਜਾਬ ਕੇਡਰ ਦੀ ਮਹਿਲਾ ਆਈਪੀਐਸ ਅਧਿਕਾਰੀ ਡਾ: ਦਰਪਣ ਆਹਲੂਵਾਲੀਆ ਨੂੰ 73 ਆਰ ਆਰ (ਰੈਗੂਲਰ ਭਰਤੀ) ਬੈਚ ਦੀ ਸਰਬੋਤਮ ਆਈਪੀਐਸ ਪ੍ਰੋਬੇਸ਼ਨਰ ਹੋਣ ਦੇ ਨਾਤੇ ਪ੍ਰਧਾਨ ਮੰਤਰੀ ਦੀ ਬੈਟਨ ਅਤੇ ਗ੍ਰਹਿ ਮੰਤਰਾਲੇ ਦੀ ਰਿਵਾਲਵਰ ਨਾਲ ਸਨਮਾਨਿਤ ਕੀਤਾ ਜਾਵੇਗਾ। ਉਸਨੇ ਸਿਖਲਾਈ ਦੇ ਫੇਜ਼ 1 ਵਿੱਚ ਸਰਵੋਤਮ ਪ੍ਰੋਬੇਸ਼ਨਰ ਚੁਣੇ ਜਾਣ ਕਾਰਨ ਪਹਿਲਾਂ ਵੀ ਪਾਸਿੰਗ ਆਊਟ ਪਰੇਡ ਦੇ ਕਮਾਂਡਰ....
ਰਾਜਪੁਰਾ ਦੇ ਜਲ ਸਪਲਾਈ ਅਤੇ ਸੀਵਰੇਜ ਸਿਸਟਮ ਦਾ ਸੁਧਾਰ 40 ਕਰੋੜ ਰੁਪਏ ਦੀ ਲਾਗਤ ਨਾਲ ਕਰਾਂਗੇ: ਡਾ. ਨਿੱਜਰ
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੁਲਤਾਂ ਅਤੇ ਸਾਫ ਸੁਥਰਾ ਵਾਤਾਵਰਣ ਮੁਹੱਈਆ ਕਰਵਾਉਣ ਲਈ ਯਤਨਸ਼ੀਲ ਹੈ। ਇਸ ਦਿਸ਼ਾ ਵਿੱਚ ਕੰਮ ਕਰਦੇ ਹੋਏ ਪੰਜਾਬ ਸਰਕਾਰ ਵੱਲੋ ਰਾਜਪੁਰਾ ਕਸਬੇ ਲਈ ਜਲ ਸਪਲਾਈ ਅਤੇ ਸੀਵਰੇਜ ਦੀ ਸੁਵਿਧਾ ਮੁਹੱਈਆ ਕਰਵਾਉਣ 40 ਕਰੋੜ ਦੀ ਲਾਗਤ ਵਾਲਾ ਪ੍ਰਾਜੈਕਟ ਸ਼ੁਰੂ ਕੀਤਾ ਹੈ। ਸਥਾਨਕ ਸਰਕਾਰਾਂ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਇਸ ਪ੍ਰਾਜੈਕਟ ਦੇ ਕੰਮ ਦਾ ਜਾਇਜਾ ਲੈਣ ਮਗਰੋਂ ਵਿਭਾਗ ਦੇ ਅਧਿਕਾਰੀਆਂ ਨੂੰ ਇਸ....
ਹਸਪਤਾਲ ਤੋਂ ਕੈਦੀ ਦੇ ਫ਼ਰਾਰ ਹੋਣ ਦੇ ਮਾਮਲੇ ਵਿਚ ਮੰਤਰੀ ਸਿੰਘ ਬੈਂਸ ਦੀ ਸਖ਼ਤ ਕਾਰਵਾਈ
ਚੰਡੀਗੜ੍ਹ : ਰਜਿੰਦਰਾ ਹਸਪਤਾਲ ਪਟਿਆਲਾ ਤੋਂ ਇਲਾਜ਼ ਕਰਵਾਉਣ ਗਏ ਕੈਦੀ ਅਮਰੀਕ ਸਿੰਘ ਦੇ ਫ਼ਰਾਰ ਹੋਣ ਦੇ ਮਾਮਲੇ ਵਿਚ ਪੰਜਾਬ ਰਾਜ ਦੇ ਜੇਲ੍ਹ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਸਖ਼ਤ ਕਾਰਵਾਈ ਕਰਨ ਦੇ ਹੁਕਮ ਅਨੁਸਾਰ ਅੱਜ ਡਿਪਟੀ ਸੁਪਰਡੈਂਟ ਸੁਰਖਿਆ ਪਟਿਆਲਾ ਜੇਲ੍ਹ, ਵਾਰੰਟ ਅਫ਼ਸਰ ਪਟਿਆਲਾ ਅਤੇ ਦੋ ਵਾਰਡਰ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਸਬੰਧੀ ਜਾਰੀ ਹੁਕਮਾਂ ਅਨੁਸਾਰ ਜੇਲ੍ਹ ਸੁਰੱਖਿਆ ਲਈ ਤਾਇਨਾਤ ਡੀ.ਐਸ.ਪੀ.(ਸੁਰੱਖਿਆ) ਵਰੁਣ ਸ਼ਰਮਾ , ਪਟਿਆਲਾ ਜੇਲ੍ਹ ਦੇ ਅਸਿਸਟੈਂਟ ਸੁਪਰੀਟੈਂਡੇਟ ਕਮ....
ਰਿਜ਼ਰਵ ਬੈਂਕ ਦੇ ਨਿਰਪੱਖ ਉਧਾਰ ਅਭਿਆਸ ਕੋਡ ਦੀ ਪਾਲਣਾ ਨਾ ਕਰਨ ਵਾਲੀਆਂ ਕੰਪਨੀਆਂ ਵਿਰੁੱਧ ਕੀਤੀ ਜਾਵੇਗੀ ਸਖ਼ਤ ਕਾਰਵਾਈ: ਚੀਮਾ
ਚੰਡੀਗੜ੍ਹ : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਭਾਰਤੀ ਰਿਜ਼ਰਵ ਬੈਂਕ ਦੇ ਨਿਰਪੱਖ ਉਧਾਰ ਅਭਿਆਸ ਕੋਡ ਦੀ ਉਲੰਘਣਾ ਕਰਨ ਵਾਲੀਆਂ ਕਰਜ਼ਾ ਦੇਣ ਵਾਲੀਆਂ ਫਰਮਾਂ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਅਜਿਹੀ ਉਲੰਘਣਾ ਦਾ ਕੋਈ ਵੀ ਮਾਮਲਾ ਸਰਕਾਰ ਦੇ ਧਿਆਨ ਵਿੱਚ ਆਉਣ ‘ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।ਵਿੱਤ ਮੰਤਰੀ ਨੇ ਇਹ ਚਿਤਾਵਨੀ ਪੇਂਡੂ ਤੇ ਖੇਤ ਮਜ਼ਦੂਰ ਯੂਨੀਅਨਾਂ ਦੇ ਸਾਂਝੇ ਮੋਰਚੇ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਫਰੰਟ ਨੇ ਮੰਤਰੀ ਨੂੰ ਜਾਣੂ ਕਰਵਾਇਆ ਕਿ ਕੁਝ....