ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਦੋਵਾਂ ਮੁਲਕਾਂ ਦੇ ਲੋਕਾਂ ਦੀ ਭਲਾਈ ਲਈ ਅਕਾਦਮਿਕ, ਸੈਰ-ਸਪਾਟਾ, ਵਪਾਰ ਅਤੇ ਵਣਜ ਦੇ ਖੇਤਰਾਂ ਵਿੱਚ ਤਜਾਕਿਸਤਾਨ ਨਾਲ ਬਿਹਤਰ ਸਹਿਯੋਗ ਦੀ ਮੰਗ ਕੀਤੀ।ਤਜਾਕਿਸਤਾਨ ਦੇ ਉੱਚ ਪੱਧਰੀ ਵਫ਼ਦ ਨਾਲ ਅੱਜ ਮੁੱਖ ਮੰਤਰੀ ਨੇ ਆਪਣੀ ਸਰਕਾਰੀ ਰਿਹਾਇਸ਼ 'ਤੇ ਮੁਲਾਕਾਤ ਕੀਤੀ। ਇਸ ਮੌਕੇ ਵਿਚਾਰ-ਚਰਚਾ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਵਿਸ਼ਵ ਤੇਜ਼ੀ ਨਾਲ ਆਲਮੀ ਪਿੰਡ ਵਜੋਂ ਉੱਭਰ ਰਿਹਾ ਹੈ ਅਤੇ ਵਿਦਿਆਰਥੀਆਂ ਨੂੰ ਸਿੱਖਿਆ ਦੇ ਖੇਤਰ ਵਿੱਚ ਨਵੇਂ ਰੁਝਾਨਾਂ....
ਪੰਜਾਬ
ਮੁਹਾਲੀ : ਦੁਸਹਿਰੇ ਦੇ ਪਵਿੱਤਰ ਤਿਉਹਾਰ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਲੋਕਾਂ ਨੂੰ ਪੰਜਾਬ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਸੂਬੇ ਵਿੱਚੋਂ ਸਮਾਜਿਕ ਬੁਰਾਈਆਂ ਦੇ ਖਾਤਮੇ ਦਾ ਸੱਦਾ ਦਿੱਤਾ। ਅੱਜ ਇੱਥੇ ਦੁਸਹਿਰਾ ਕਮੇਟੀ ਮੁਹਾਲੀ (ਰਜਿ.) ਵੱਲੋਂ ਫੇਜ਼-8 ਵਿਖੇ ਦੁਸਹਿਰੇ ਦੇ ਸਮਾਗਮ ਵਿੱਚ ਸ਼ਿਰਕਤ ਕਰਨ ਮੌਕੇ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਦੁਰਗਾ ਪੂਜਾ ਅਤੇ ਦੁਸਹਿਰੇ (ਵਿਜੈਦਸ਼ਮੀ) ਦੇ ਪਵਿੱਤਰ ਮੌਕੇ ਦੇਸ਼ ਵਾਸੀਆਂ ਖਾਸ ਕਰਕੇ ਵਿਸ਼ਵ ਭਰ ਵਿੱਚ ਵਸਦੇ ਪੰਜਾਬੀਆਂ ਨੂੰ ਵਧਾਈ ਦਿੱਤੀ।....
ਦੁਸਹਿਰੇ ਦਾ ਤਿਉਹਾਰ ਸਾਨੂੰ ਬੁਰਾਈ ਤਿਆਗਣ ਦੀ ਪ੍ਰੇਰਨਾ ਦਿੰਦਾ ਹੈ : ਡਾ. ਗੁਰਪ੍ਰੀਤ ਕੌਰ ਦੋਰਾਹਾ : " ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦੇ ਧਰਮ ਪਤਨੀ ਡਾ. ਗੁਰਪ੍ਰੀਤ ਕੌਰ ਨੇ ਸ੍ਰੀ ਰਾਮ ਨਾਟਕ ਕਲੱਬ ਦੋਰਾਹਾ ਵੱਲੋਂ ਪੁਰਾਣੀ ਅਨਾਜ ਮੰਡੀ ਦੋਰਾਹਾ ਵਿੱਚ ਮਨਾਏ ਗਏ ਦੁਸਹਿਰਾ ਸਮਾਗਮ ਵਿੱਚ ਮੁੱਖ ਮਹਿਮਾਨ ਵੱਜੋਂ ਪਹੁੰਚ ਕੇ ਸਿ਼ਰਕਤ ਕੀਤੀ। ਇਸ ਮੌਕੇ ਉਹਨਾਂ ਦੇ ਨਾਲ ਵਿਧਾਨ ਸਭਾ ਹਲਕਾ ਪਾਇਲ ਦੇ ਵਿਧਾਇਕ ਸ੍ਰੀ ਮਨਵਿੰਦਰ ਸਿੰਘ ਗਿਆਸਪੁਰਾ ਅਤੇ ਡਿਪਟੀ ਕਮਿਸ਼ਨਰ ਸ੍ਰੀਮਤੀ ਸੁਰਭੀ ਮਲਿਕ ਵੀ....
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਨਸ਼ਿਆਂ ਨੂੰ ਜੜੋਂ ਖਤਮ ਕਰਨ ਲਈ ਵਿੱਢੀ ਗਈ ਨਸ਼ਿਆਂ ਵਿਰੁੱਧ ਫੈਸਲਾਕੁੰਨ ਜੰਗ ਨੂੰ ਤਿੰਨ ਮਹੀਨੇ ਪੂਰੇ ਹੋਣ ਦੇ ਨਾਲ-ਨਾਲ ਪੰਜਾਬ ਪੁਲਿਸ ਨੇ 5 ਜੁਲਾਈ, 2022 ਤੋਂ ਹੁਣ ਤੱਕ 916 ਵੱਡੀਆਂ ਮੱਛੀਆਂ ਸਮੇਤ 5824 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਪੁਲਿਸ ਨੇ ਕੁੱਲ 4444 ਐਫਆਈਆਰ ਦਰਜ ਕੀਤੀਆਂ ਹਨ,ਜਿਨਾਂ ਵਿੱਚੋਂ 461 ਵਪਾਰਕ ਮਾਤਰਾ ਨਾਲ ਸਬੰਧਤ ਹਨ। ਸੰਬੋਧਨ ਕਰ ਰਹੇ ਇੰਸਪੈਕਟਰ ਜਨਰਲ ਆਫ ਪੁਲਿਸ (ਆਈਜੀਪੀ) ਹੈੱਡਕੁਆਰਟਰ ਸੁਖਚੈਨ....
ਅੰਮ੍ਰਿਤਸਰ : ਵੱਖਰੀ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਐਕਟ ਨੂੰ ਰੱਦ ਕਰਵਾਉਣ ਅਤੇ ਪੰਥ ਵਿਰੋਧੀ ਤਾਕਤਾਂ ਦੀ ਸਿੱਖ ਮਸਲਿਆਂ ਵਿਚ ਦਖ਼ਲਅੰਦਾਜ਼ੀ ਵਿਰੁੱਧ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਤੋਂ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਦਫ਼ਤਰ ਤੱਕ ਵਿਸ਼ਾਲ ਰੋਸ ਮਾਰਚ ਕੱਢ ਕੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੇ ਨਾਂ ’ਤੇ ਡੀਸੀ ਸ੍ਰੀ ਹਰਪ੍ਰੀਤ ਸਿੰਘ ਸੂਦਨ ਨੂੰ ਮੰਗ ਪੱਤਰ ਸੌਂਪਿਆ ਗਿਆ। ਰੋਸ ਮਾਰਚ ਦੀ ਅਗਵਾਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ....
ਗੁਰਦਾਸਪੁਰ : ਕਾਂਗਰਸ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਐਤਵਾਰ ਨੂੰ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਦੀ ਉਸ ਦੇ ਬੇਰਹਿਮ ਅਤੇ ਗਲਤ ਵਿਵਹਾਰ ਲਈ ਝੋਨੇ ਦੀ ਫਸਲ ਦੀ ਚੱਲ ਰਹੀ ਖਰੀਦ ਪ੍ਰਕਿਰਿਆ ਲਈ ਗੰਭੀਰ ਖਤਰਾ ਪੈਦਾ ਕਰਨ ਲਈ ਆਲੋਚਨਾ ਕੀਤੀ ਹੈ।ਬਾਜਵਾ ਨੇ ਮੀਡੀਆ ਰਿਪੋਰਟਾਂ ਦੇ ਹਿੱਸੇ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਅਮਲੋਹ ਤੋਂ 'ਆਪ' ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਖੁਮਾਣੋਂ ਦੀ ਰਾਏਪੁਰ ਮਾਜਰੀ ਅਨਾਜ ਮੰਡੀ 'ਚ ਪਨਗ੍ਰੇਨ ਇੰਸਪੈਕਟਰ....
ਪੰਜਾਬ ਵਿਚ ਸਾਬਕਾ ਵਿਧਾਇਕਾਂ ਨੂੰ ਪੈਨਸ਼ਨ ਦੇਣੀ ਹੈ ਜਾਂ ਨਹੀਂ ਬਾਰੇ ਫੈਸਲਾ ਹਾਈ ਕੋਰਟ ਵਿਚ ਸੁਣਵਾਈ ਅਧੀਨ ਹੈ। ਚੰਡੀਗੜ੍ਹ : ਗੁਜਰਾਤ ਵਿਚ ਸਾਬਕਾ ਵਿਧਾਇਕਾਂ ਨੂੰ ਕੋਈ ਪੈਨਸ਼ਨ ਨਹੀਂ ਮਿਲਦੀ। ਗੁਜਰਾਤ ਵਿਚ 1984 ਵਿਚ ਮਾਧਵ ਸਿੰਨ ਸੋਲੰਕੀ ਦੀ ਅਗਵਾਈ ਵਾਲੀ ਸਰਕਾਰ ਨੇ ਸਾਬਕਾ ਵਿਧਾਇਕਾਂ ਨੂੰ ਪੈਨਸ਼ਨ ਦੇਣ ਦਾ ਫੈਸਲਾ ਵਿਧਾਨ ਸਭਾ ਵਿਚ ਕੀਤਾ ਸੀ ਪਰ ਇਹ ਫੈਸਲਾ ਕਦੇ ਲਾਗੂ ਨਹੀਂ ਹੋਇਆ। ਸਤੰਬਰ 2001 ਵਿਚ ਬਣੀ ਭਾਜਪਾ ਦੀ ਕੇਸ਼ੂ ਭਾਈ ਪਟੇਲ ਦੀ ਅਗਵਾਈ ਵਾਲੀ ਸਰਕਾਰ ਨੇ ਇਹ ਫੈਸਲਾ ਰੱਦ ਕਰ ਦਿੱਤਾ ਸੀ....
ਚੰਡੀਗੜ੍ਹ : ਪੰਜਾਬ ਸਿਵਲ ਸਕੱਤਰੇਤ ਕ੍ਰਿਕਟ ਕਲੱਬ,ਚੰਡੀਗੜ੍ਹ ਦੀ ਅਧਿਕਾਰਤ ਜਰਸੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਆਪਣੇ ਦਫ਼ਤਰ ਵਿਖੇ ਲਾਂਚ ਕੀਤੀ। ਹਾਲ ਹੀ ਵਿੱਚ ਹੋਏ ਟੂਰਨਾਮੈਂਟਾਂ ਦੌਰਾਨ ਪ੍ਰਾਪਤੀਆਂ ਲਈ ਕਲੱਬ ਦੇ ਕਾਰਜਕਰਤਾਵਾਂ ਦੀ ਪਿੱਠ ਥਾਪੜਦਿਆਂ ਮੁੱਖ ਮੰਤਰੀ ਨੇ ਖੇਡਾਂ ਦੇ ਖੇਤਰ ਵਿੱਚ ਸੂਬੇ ਦੀ ਪੁਰਾਣੀ ਸ਼ਾਨ ਨੂੰ ਬਹਾਲ ਕਰਨ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ। ਉਨ੍ਹਾਂ ਕਿਹਾ ਕਿ ਸੂਬੇ ਵੱਲੋਂ ਇਸ ਦਿਸ਼ਾ ਵੱਲ ਪਹਿਲਾਂ ਹੀ ਠੋਸ ਯਤਨ ਕੀਤੇ ਜਾ ਰਹੇ ਹਨ।....
ਜਗਰਾਉਂ (ਰਛਪਾਲ ਸਿੰਘ ਸੇਰਪੁਰੀ) ਫਸਲੀ ਵਿਭਿੰਨਤਾ ਨੂੰ ਪ੍ਰਫੁੱਲਤ ਕਰਨ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਐਲਾਨ ਕੀਤਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜ਼ਿਲ੍ਹੇ ਦੀ ਜਗਰਾਉਂ ਸਬ-ਡਵੀਜ਼ਨ ਵਿੱਚ ਮੂੰਗੀ ਅਤੇ ਮੱਕੀ ਦੀਆਂ ਫ਼ਸਲਾਂ ਲਈ ਪ੍ਰੋਸੈਸਿੰਗ ਅਤੇ ਡਰਾਇਰ ਪਲਾਂਟ ਸਥਾਪਤ ਕਰੇਗੀ। ਪੰਜਾਬ ਵਿੱਚ ਕਿਸਾਨਾਂ ਨੂੰ ਕਣਕ-ਝੋਨੇ ਦੇ ਚੱਕਰ ਵਿੱਚੋਂ ਬਾਹਰ ਕੱਢਣ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਧਾਲੀਵਾਲ ਨੇ ਕਿਹਾ ਕਿ ਇਹ ਫਸਲਾਂ ਕਿਸਾਨਾਂ ਦੇ ਮੁਨਾਫੇ ਵਿੱਚ....
ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਸੁੱਕਾ ਝੋਨਾ ਹੀ ਲੈ ਕੇ ਆਉਣ : ਖੇਤੀਬਾੜੀ ਮੰਤਰੀ ਖੰਨਾ : ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ੍ਰੀ ਕੁਲਦੀਪ ਸਿੰਘ ਧਾਲੀਵਾਲ ਨੇ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਮਾਨ ਜੀ ਦੇ ਨਿਰਦੇਸ਼ਾਂ ਤੇ ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਖੰਨਾ ਵਿੱਚ ਪਹੁੰਚ ਕੇ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਜਿ਼ਲ੍ਹਾ ਪ੍ਰਸ਼ਾਸ਼ਨ ਵੱਲੋਂ ਕੀਤੇ ਗਏ ਖਰੀਦ ਪ੍ਰਬੰਧਾਂ ਤੇ ਸੰਤੁਸ਼ਟੀ ਜ਼ਾਹਰ ਕੀਤੀ। ਇਸ ਮੌਕੇ ਉਹਨਾਂ ਦੇ ਨਾਲ ਵਿਧਾਨ ਸਭਾ....
ਆਈ.ਜੀ.ਪੀ. ਪਟਿਆਲਾ ਰੇਂਜ ਦੀ ਪ੍ਰਧਾਨਗੀ ਹੇਠ ਗਠਿਤ ਕੀਤੀ ਗਈ ਐਸ.ਆਈ.ਟੀ.; ਐਸ.ਐਸ.ਪੀ. ਮਾਨਸਾ, ਏ.ਆਈ.ਜੀ. ਏ.ਜੀ.ਟੀ.ਐਫ. ਅਤੇ ਡੀ.ਐਸ.ਪੀ. ਏਜੀਟੀਐਫ ਐਸ.ਆਈ.ਟੀ. ਵਿੱਚ ਮੈਂਬਰਾਂ ਵਜੋਂ ਸ਼ਾਮਲ ਚੰਡੀਗੜ੍ਹ : ਡੀਜੀਪੀ ਪੰਜਾਬ ਗੌਰਵ ਯਾਦਵ ਨੇ ਅੱਜ ਮਾਨਸਾ ਵਿੱਚ ਗੈਂਗਸਟਰ ਦੀਪਕ ਟੀਨੂੰ ਦੇ ਪੁਲਿਸ ਹਿਰਾਸਤ ਵਿੱਚੋਂ ਫਰਾਰ ਹੋਣ ਦੀ ਸਾਰੀ ਸਾਜਿਸ਼ ਦਾ ਪਰਦਾਫਾਸ ਕਰਨ ਅਤੇ ਇਸ ਮਾਮਲੇ ਦੀ ਪ੍ਰਭਾਵਸ਼ਾਲੀ ਅਤੇ ਤੇਜ਼ੀ ਨਾਲ ਜਾਂਚ ਨੂੰ ਯਕੀਨੀ ਬਣਾਉਣ ਲਈ ਇੱਕ ਚਾਰ ਮੈਂਬਰੀ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਦਾ ਗਠਨ....
ਚੰਡੀਗੜ : ਸੂਬੇ ਦੇ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਦਿਲ ਸਬੰਧੀ ਬਿਮਾਰੀਆਂ ਦੇ ਇਲਾਜ ਲਈ ਪੰਜਾਬ ਵਿੱਚ 5 ਕਾਰਡੀਅਕ ਕੇਅਰ ਸੈਂਟਰ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਇਨ੍ਹਾਂ ਸੈਂਟਰਾਂ ਨੂੰ ਸਥਾਪਿਤ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਅੱਜ ਦੇ ਦੌਰ ‘ਚ ਦਿਲ ਸਬੰਧੀ ਬਿਮਾਰੀਆਂ ਦਾ....
ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਮਾਗਮ ਦੀ ਕਾਰਵਾਈ ਦੇਖਣ ਆਏ ਸਕੂਲੀ ਵਿਦਿਆਰਥੀਆਂ ਨੂੰ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸਖਤ ਮਿਹਨਤ ਕਰਨ ਅਤੇ ਉਚ ਕਦਮਾਂ ਕੀਮਤਾਂ ਅਪਨਾਉਣ ਦੀ ਸਲਾਹ ਦਿੱਤੀ ਹੈ ਤਾਂ ਜੋ ਭਵਿੱਖ ਵਿੱਚ ਹੋਰ ਵੀ ਵਧੀਆ ਤਰੀਕੇ ਨਾਲ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਅਗਲੇ ਵਿਧਾਨ ਸਭਾ ਸਮਾਗਮ ਦੌਰਾਨ ਵੱਧ ਤੋਂ ਵੱਧ ਵਿਦਿਆਰਥੀਆਂ ਨੂੰ ਸਦਨ ਦੀ ਕਾਰਵਾਈ ਦਿਖਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ। ਅੱਜ 16 ਵੀਂ ਪੰਜਾਬ ਵਿਧਾਨ ਸਭਾ ਦੇ ਆਖਰੀ....
ਲੁਧਿਆਣਾ : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਅੱਜ ਮਾਲ ਹਲਕਾ ਹਠੂਰ, ਤਹਿਸੀਲ ਜਗਰਾਉਂ, ਜ਼ਿਲਾ ਲੁਧਿਆਣਾ ਵਿਖੇ ਤਾਇਨਾਤ ਇੱਕ ਪਟਵਾਰੀ ਜਸਪ੍ਰੀਤ ਸਿੰਘ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਪਟਵਾਰੀ ਜਸਪ੍ਰੀਤ ਸਿੰਘ ਨੂੰ ਰੇਸ਼ਮ ਸਿੰਘ ਵਾਸੀ ਪਿੰਡ ਹਠੂਰ, ਤਹਿਸੀਲ ਜਗਰਾਉਂ ਦੀ ਸ਼ਿਕਾਇਤ ‘ਤੇ ਗ੍ਰਿਫਤਾਰ ਕੀਤਾ ਗਿਆ ਹੈ। ਉਨਾਂ ਦੱਸਿਆ ਕਿ ਸ਼ਿਕਾਇਤਕਰਤਾ....
ਚੰਡੀਗੜ੍ਹ : ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਅਮਨ ਅਰੋੜਾ ਨੇ ਅੱਜ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸੀ ਵਿਧਾਇਕਾਂ ਨੂੰ ਭਾਜਪਾ, ਜਿਸ ਨੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਡੇਗਣ ਲਈ 'ਆਪ੍ਰੇਸ਼ਨ ਲੋਟਸ' ਸ਼ੁਰੂ ਕੀਤਾ, ਦੀ 'ਬੀ' ਟੀਮ ਵਜੋਂ ਕੰਮ ਕਰਨ ਅਤੇ ਪੰਜਾਬ ਵਿਧਾਨ ਸਭਾ ਦੇ ਇਜਲਾਸ ਦੌਰਾਨ ਰੋਜ਼ਾਨਾ ਹੰਗਾਮਾ ਕਰਨ ਲਈ ਕਰੜੇ ਹੱਥੀਂ ਲਿਆ। ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲ ਉਂਗਲ ਚੁੱਕਣ ਤੋਂ ਪਹਿਲਾਂ ਕਾਂਗਰਸ ਨੂੰ....