“ਪੰਜਾਬ ਵਿੱਚ ਲੋਕਾਂ ਦੇ ਵਿਸ਼ਵਾਸ ਦੀ ਜਿੱਤ ਹੋਈ ਹੈ : ਮੁੱਖ ਮੰਤਰੀ ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਵਿਧਾਨ ਸਭਾ ਨੇ ਅੱਜ ਇਜਲਾਸ ਦੌਰਾਨ ਸਰਬਸੰਮਤੀ ਨਾਲ ਸੂਬਾ ਸਰਕਾਰ ਦੇ ਹੱਕ ਵਿੱਚ ਵਿਸ਼ਵਾਸ ਮਤਾ ਪਾਸ ਕਰ ਦਿੱਤਾ। ਸਦਨ ਵਿੱਚ ਬਹਿਸ ਨੂੰ ਸਮੇਟਦੇ ਹੋਏ ਮੁੱਖ ਮੰਤਰੀ ਨੇ ਕਿਹਾ, “ਪੰਜਾਬ ਵਿੱਚ ਲੋਕਾਂ ਦੇ ਵਿਸ਼ਵਾਸ ਦੀ ਜਿੱਤ ਹੋਈ ਹੈ ਅਤੇ ਲੋਕਾਂ ਵੱਲੋਂ ਦਿੱਤੇ ਗਏ ਫਤਵੇ ਨੂੰ ਖਰੀਦਣ ਦੀਆਂ ਕੋਝੀਆਂ ਚਾਲਾਂ ਚੱਲਣ ਵਾਲੀਆਂ ਤਾਕਤਾਂ ਨੂੰ ਮੂੰਹ ਤੋੜਵਾਂ ਜਵਾਬ ਮਿਲਿਆ ਹੈ।”....
ਪੰਜਾਬ
ਚੰਡੀਗੜ੍ਹ : ਪੰਜਾਬ ਵਿਚ ਗੈਂਗਸਟਰਵਾਦ ਲਈ ਅਕਾਲੀ-ਕਾਂਗਰਸ ਨੂੰ ਸਿੱਧੇ ਤੌਰ ਉਤੇ ਜ਼ਿੰਮੇਵਾਰ ਠਹਿਰਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਦੋਵਾਂ ਪਾਰਟੀਆਂ ਦੇ ਆਗੂ ਗੈਂਗਸਟਰਾਂ ਦੀ ਪੁਸ਼ਤਪਨਾਹੀ ਕਰਦੇ ਰਹੇ ਹਨ ਜਿਸ ਕਰਕੇ ਇਹ ਲੋਕ ਅੱਜ ਸਮਾਜ ਲਈ ਖ਼ਤਰਾ ਬਣੇ ਹੋਏ ਹਨ। ਸਦਨ ਵਿਚ ਸੰਬੋਧਨ ਕਰਦੇ ਹੋਏ ਭਗਵੰਤ ਮਾਨ ਨੇ ਕਿਹਾ, “ਸਾਡੀ ਸਰਕਾਰ ਦੇ ਸੱਤਾ ਵਿਚ ਆਉਣ ਦੇ ਛੇ ਮਹੀਨਿਆਂ ਦੇ ਅੰਦਰ ਹੀ ਗੈਂਗਸਟਰ ਪੈਦਾ ਨਹੀਂ ਹੋਏ। ਅਸਲ ਗੱਲ ਇਹ ਹੈ ਕਿ ਗੈਂਗਸਟਰਾਂ ਨੂੰ ਕਾਂਗਰਸੀ ਅਤੇ ਅਕਾਲੀ....
ਚੰਡੀਗੜ੍ਹ : ਪੰਜਾਬੀ ਗਾਇਕ ਅਲਫ਼ਾਜ਼ ਦਾ ਦੇਰ ਰਾਤ ਸੜਕ ਹਾਦਸੇ ’ਚ ਗੰਭੀਰ ਜ਼ਖ਼ਮੀ ਹੋ ਗਿਆ। ਮਿਲੀ ਜਾਣਕਾਰੀ ਅਨੁਸਾਰ ਗਾਇਕ ਅਲਫਾਜ਼ ਦੀ ਰੀੜ੍ਹ ਦੀ ਹੱਡੀ ’ਤੇ ਗੰਭੀਰ ਸੱਟ ਵੱਜੀ ਹੈ, ਜਿਸ ਨੂੰ ਇੱਕ ਨਿੱਜੀ ਹਸਪਤਾਲ ਵਿਖੇ ਇਲਾਜ ਲਈ ਭਰਤੀ ਕਰਵਾਇਆ ਗਿਆ ਹੈ। ਪੁਲਿਸ ਅਧਿਕਾਰੀਆਂ ਅਨੁਸਾਰ ਇਹ ਹਾਦਸਾ ਲਾਂਡਰਾਂ- ਬਨੂੜ ਸੜਕ ’ਤੇ ਸਨੇਟਾ ਪੈਟਰੋਲ ਪੰਪ ਦੇ ਨਜ਼ਦੀਕ ਹੋਇਆ ਹੈ, ਜਦੋਂ ਉਹ ਤੇਲ ਪਵਾਉਣ ਲਈ ਰੁਕਿਆ ਸੀ, ਜਦੋਂ ਗਾਇਕ ਅਲਫ਼ਾਜ਼ ਬਾਥਰੂਮ ਜਾਣ ਲਈ ਉਤਰਿਆ ਤਾਂ ਅਣਪਛਾਤੇ ਟੈਂਪੂ ਚਾਲਕ ਨੇ ਉਸ ਨੂੰ ਟੱਕਰ ਮਾਰ....
ਗੁਜਰਾਤ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਗੁਜਰਾਤ ਵਿੱਚ ਬਦਲਾਅ ਦੀਆਂ ਹਵਾਵਾਂ ਚੱਲ ਰਹੀਆਂ ਹਨ ਅਤੇ ਸੂਬੇ ਦੇ ਲੋਕ ਚੋਣਾਂ ਮਗਰੋਂ ਸਫ਼ਲਤਾ ਦੀਆਂ ਨਵੀਆਂ ਕਹਾਣੀਆਂ ਲਿਖਣਗੇ। ਗਊਆਂ ਦੀ ਸੰਭਾਲ ਦੀ ਗਰੰਟੀ ਦਿੰਦਿਆਂ ਇੱਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਹਾਜ਼ਰੀ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਗੁਜਰਾਤ ਦੇ ਲੋਕ ਵੀ ਉਨ੍ਹਾਂ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਹਨ, ਜਿਹੜੀਆਂ 2022 ਦੀਆਂ ਚੋਣਾਂ ਤੋਂ ਪਹਿਲਾਂ ਪੰਜਾਬ ਦੇ....
ਚੰਡੀਗੜ੍ਹ : ਸਿਹਤ ਤੇ ਪਰਿਵਾਰ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਚਾਰ ਮੈਂਬਰੀ ਜਾਂਚ ਕਮੇਟੀ ਨੂੰ ਪਠਾਨਕੋਟ ਦੇ ਸਿਵਲ ਹਸਪਤਾਲ ਵਿੱਚ ਵਾਪਰੀ ਦਰਦਨਾਕ ਘਟਨਾ ਦੀ ਰਿਪੋਰਟ ਮੰਗਲਵਾਰ ਤੱਕ ਸੌਂਪਣ ਦੇ ਹੁਕਮ ਦਿੱਤੇ ਹਨ। ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਸ. ਚੇਤਨ ਸਿੰਘ ਜੌੜਾਮਾਜਰਾ ਨੇ ਡਾ. ਰਾਜ ਕੁਮਾਰ- ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ, ਡਾ. ਵੰਦਨਾ ਕੁੰਡਲ- ਡਿਪਟੀ ਮੈਡੀਕਲ ਕਮਿਸ਼ਨਰ, ਡਾ. ਹਰਨਵਨੀਤ- ਗਾਇਨੀਕੋਲੋਜਿਸਟ, ਡਾ. ਬਿੰਦੂ ਗੁਪਤਾ- ਸੀਨੀਅਰ ਮੈਡੀਕਲ ਅਫਸਰ ਆਦਿ ਚਾਰ ਮੈਂਬਰੀ ਕਮੇਟੀ....
ਚੰਡੀਗੜ੍ਹ : ਊਰਜਾ ਦੀ ਸੁਚੱਜੀ ਸੰਭਾਲ ਨੂੰ ਉਤਸ਼ਾਹਿਤ ਕਰਨ ਅਤੇ ਇਮਾਰਤਾਂ ਵਿੱਚ ਊਰਜਾ ਕੁਸ਼ਲਤਾ ਨੂੰ ਦਰਸਾਉਣ ਦੇ ਮੱਦੇਨਜ਼ਰ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਐਸ.ਏ.ਐਸ ਨਗਰ (ਮੋਹਾਲੀ) ਵਿਖੇ ਸੁਪਰ ਐਨਰਜੀ ਕੰਜ਼ਰਵੇਸ਼ਨ ਬਿਲਡਿੰਗ ਕੋਡ (ਈ.ਸੀ.ਬੀ.ਸੀ.) ਅਨੁਕੂਲ ਇਮਾਰਤ ਉਸਾਰਨ ਦਾ ਫ਼ੈਸਲਾ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਇਮਾਰਤਾਂ ਵਿੱਚ ਊਰਜਾ ਕੁਸ਼ਲਤਾ ਨੂੰ ਦਰਸਾਉਣ ਲਈ ਸੈਕਟਰ-65....
ਗਿ੍ਰਫਤਾਰ ਕੀਤਾ ਮੁਲਜਮ ਪਿਛਲੇ ਕੁਝ ਸਾਲਾਂ ਤੋਂ ਕਰ ਰਿਹਾ ਸੀ ਪੰਜਾਬ ਵਿੱਚ ਫਾਰਮਾ ਓਪੀਆਡਜ ਦੀ ਸਪਲਾਈ : ਡੀਆਈਜੀ ਭੁੱਲਰ ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ‘ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੇ ਹਿੱਸੇ ਵਜੋਂ, ਫਤਹਿਗੜ ਸਾਹਿਬ ਪੁਲਿਸ ਨੇ ਹਰਿਆਣਾ ਦੇ ਰਹਿਣ ਵਾਲੇ ਇੱਕ ਵਿਅਕਤੀ ਨੂੰ ਗਿ੍ਰਫਤਾਰ ਕਰਦਿਆਂ ਉਸ ਕੋਲੋਂ 2.51 ਲੱਖ ਫਾਰਮਾ ਓਪੀਆਡ ਬਰਾਮਦ ਕਰਕੇ ਨਸ਼ੀਲੀਆਂ ਦਵਾਈਆਂ ਬਣਾਉਣ ਵਾਲੇ ਇੱਕ ਅੰਤਰ-ਰਾਜੀ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਂਟੀ....
ਮਾਨਸਾ : ਮਾਨਸਾ ਪੁਲਿਸ ਦੀ ਹਿਰਾਸਤ ਵਿੱਚੋਂ ਗੈਂਗਸਟਰ ਦੀਪਕ ਟੀਨੂ ਦੇ ਫਰਾਰ ਹੋਣ ਦੇ ਮਾਮਲੇ ‘ਚ ਡੀਜੀਪੀ ਗੌਰਵ ਯਾਦਵ ਨੇ ਅਫਸਰਾਂ ਖਿਲਾਫ ਸਖਤ ਕਾਰਵਾਈ ਕੀਤੀ ਹੈ। ਇਸ ਮਾਮਲੇ ਵਿੱਚ ਦੋਸ਼ੀ ਪੁਲਿਸ ਅਫਸਰਾਂ ਖਿਲਾਫ ਐੱਫ.ਆਈ.ਆਰ. ਦਰਜ ਕੀਤੀ ਗਈ ਹੈ। ਇਸ ਦੇ ਨਾਲ ਹੀ ਸੀ.ਆਈ.ਏ. ਦੇ ਇੰਚਾਰਜ ਨੂੰ ਗ੍ਰਿਫਤਾਰ ਅਤੇ ਮੁਅੱਤਲ ਕਰ ਦਿੱਤਾ ਗਿਆ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਧਾਰਾ 311 ਤਹਿਤ ਨੌਕਰੀ ਤੋਂ ਬਰਖਾਸਤ ਕੀਤਾ ਜਾ ਰਿਹਾ ਹੈ। ਕਿਸੇ ਵੀ ਤਰ੍ਹਾਂ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ।....
ਹੁਸ਼ਿਆਰਪੁਰ : ਮੁੱਖ ਮੰਤਰੀ ਸ਼੍ਰੀ ਭਗਵੰਤ ਮਾਨ ਦੀ ਰਹਿਨੁਮਾਈ ਹੇਠ ਅੱਜ ਹੁਸ਼ਿਆਰਪੁਰ ਵਿਖੇ ਰਾਜ ਪੱਧਰੀ ਸਵੱਛ ਭਾਰਤ ਦਿਵਸ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ। ਸਥਾਨਕ ਜੈਮਸ ਕੈਂਬ੍ਰਿਜ ਇੰਟਰਨੈਸ਼ਨਲ ਸਕੂਲ ਦੇ ਵਿਸ਼ਾਲ ਆਡੀਟੋਰੀਅਮ ਵਿਖੇ ਹੋਏ ਇਸ ਸਮਾਗਮ ਵਿਚ ਪੰਜਾਬ ਦੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਸ਼੍ਰੀ ਬ੍ਰਮ ਸ਼ੰਕਰ ਜਿੰਪਾ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਜਦਕਿ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਸ਼੍ਰੀ ਜੈ ਕ੍ਰਿਸ਼ਨ ਸਿੰਘ ਰੋੜੀ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਤੋਂ ਇਲਾਵਾ ਵਿਧਾਇਕ....
ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੂਬੇ ਵਿੱਚ ਵੱਖਵਾਦੀਆਂ ਅਤੇ ਕੱਟੜਪੰਥੀਆਂ ਦੀਆਂ ਗਤੀਵਿਧੀਆਂ ਪ੍ਰਤੀ ਆਮ ਆਦਮੀ ਪਾਰਟੀ ਸਰਕਾਰ ਦੀ ਨਰਮ ਰਵੱਈਏ 'ਤੇ ਸਵਾਲ ਚੁੱਕੇ ਹਨ। ਉਨ੍ਹਾਂ ਵਿਸ਼ੇਸ਼ ਤੌਰ 'ਤੇ 29 ਸਤੰਬਰ ਨੂੰ ਪਲੇਨ ਹਾਈਜੈਕ ਦੀ ਬਰਸੀ 'ਤੇ ਹੁਸ਼ਿਆਰਪੁਰ 'ਚ ਕੱਢੇ ਗਏ 'ਆਜ਼ਾਦੀ' ਮਾਰਚ ਦਾ ਜ਼ਿਕਰ ਕੀਤਾ, ਜਿਸ ਕਾਰਨ ਲੋਕਾਂ 'ਚ ਡਰ ਦਾ ਮਾਹੌਲ ਹੈ। ਇੱਥੇ ਜਾਰੀ ਬਿਆਨ ਵਿੱਚ ਵੜਿੰਗ ਨੇ ਕਿਹਾ ਕਿ ਬੁਰਾ ਹੋਣ ਦਾ ਡਰ ਸੀ, ਬੁਰਾ ਹੋ ਰਿਹਾ ਹੈ। ਉਨ੍ਹਾਂ ਆਮ....
ਜਲੰਧਰ : ਪੰਜਾਬ ਦੇ ਲੋਕ ਨਿਰਮਾਣ ਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਸ਼ਨੀਵਾਰ ਨੂੰ ਸਥਾਨਕ ਅਲੀ ਮੁਹੱਲਾ ਵਿਖੇ ਭਗਵਾਨ ਵਾਲਮੀਕਿ ਜਯੰਤੀ ਨੂੰ ਸਮਰਪਿਤ 'ਵਿਸ਼ਾਲ ਤੀਰਥ ਯਾਤਰਾ' ਦੀ ਸ਼ੁਰੂਆਤ ਮੌਕੇ ਸ਼ਿਰਕਤ ਕਰਦਿਆਂ ਲੋਕਾਂ ਨੂੰ ਭਗਵਾਨ ਵਾਲਮੀਕਿ ਜੀ ਦੀਆਂ ਮਹਾਨ ਸਿੱਖਿਆਵਾਂ 'ਤੇ ਚੱਲਣ ਦਾ ਸੱਦਾ ਦਿੱਤਾ। ਭਗਵਾਨ ਵਾਲਮੀਕਿ ਉਤਸਵ ਕਮੇਟੀ ਵੱਲੋਂ ਭਗਵਾਨ ਵਾਲਮੀਕਿ ਤੀਰਥ ਸਥਲ, ਰਾਮ ਤੀਰਥ, ਅੰਮ੍ਰਿਤਸਰ ਦੀ ਯਾਤਰਾ ਤਹਿਤ ਧਾਰਮਿਕ ਯਾਤਰਾ ਦੀ ਸ਼ੁਰੂਆਤ ਕਰਨ ਤੋਂ ਪਹਿਲਾਂ ਆਪਣੇ ਸੰਬੋਧਨ ਵਿੱਚ ਮੰਤਰੀ....
ਐਸ ਏ ਐਸ ਨਗਰ : ਮਿਲਕਫ਼ੈਡ ਪੰਜਾਬ ਦੇ ਚੇਅਰਮੈਨ ਨਰਿੰਦਰ ਸਿੰਘ ਸ਼ੇਰਗਿੱਲ ਰਿਆਤ ਐਂਡ ਬਾਹਰਾ ਯੂਨੀਵਰਸਿਟੀ ਪੁੱਜੇ।ਇਸ ਮੌਕੇ ਵਿਦਿਆਰਥੀ ਵਰਗ ਵੱਲੋਂ ਚੇਅਰਮੈਨ ਨਰਿੰਦਰ ਸਿੰਘ ਸ਼ੇਰਗਿੱਲ ਦਾ ਭਰਵਾਂ ਸਵਾਗਤ ਕੀਤਾ ਅਤੇ ਇੱਕ ਵਿਸ਼ਾਲ ਰੋਡ ਸ਼ੋਅ ਕੱਢਿਆ । ਇਸ ਮੌਕੇ ਬੋਲਦਿਆ ਵੱਖ ਵੱਖ ਬੁਲਾਰਿਆਂ ਨੇ ਕਿਹਾ ਕਿ ਨਰਿੰਦਰ ਸਿੰਘ ਸ਼ੇਰਗਿੱਲ ਆਪਣੇ ਸਮੇਂ ਵੱਖ-ਵੱਖ ਸਕੂਲਾਂ ,ਕਾਲਜਾਂ ਯੂਨੀਵਰਸਿਟੀਆਂ ਵਿਚ ਜਥੇਬੰਦੀ ਦੇ ਪ੍ਰਧਾਨ ਰਹੇ ਹਨ ਅਤੇ ਹੁਣ ਤੱਕ ਵੱਖ-ਵੱਖ ਸਕੂਲਾਂ ,ਕਾਲਜਾਂ ਯੂਨੀਵਰਸਿਟੀਆਂ ਵਿਚ ਹੋਣ ਵਾਲੇ....
ਲੁਧਿਆਣਾ : ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਸਕੂਲਾਂ ਵਿੱਚ ਬੱਚਿਆਂ ਨੂੰ ਬਜ਼ੁਰਗਾਂ ਦਾ ਸਤਿਕਾਰ ਕਰਨਾ ਸਿਖਾਉਣ ਦੀ ਲੋੜ 'ਤੇ ਜ਼ੋਰ ਦਿੱਤਾ। ਸਥਾਨਕ ਗੁਰੂ ਨਾਨਕ ਭਵਨ ਵਿਖੇ ਅੰਤਰਰਾਸ਼ਟਰੀ ਬਜੁਰਗ ਦਿਵਸ ਮਨਾਉਣ ਸਬੰਧੀ ਰਾਜ ਪੱਧਰੀ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਸਕੂਲੀ ਵਿਦਿਆਰਥੀਆਂ ਰਾਹੀਂ ਪਰਿਵਾਰਾਂ ਵਿੱਚ ਵੱਡਿਆਂ ਦਾ ਸਤਿਕਾਰ ਕਰਨ ਬਾਰੇ ਜਾਗਰੂਕਤਾ ਪੈਦਾ ਕਰਨ ਦੇ ਨਾਲ-ਨਾਲ ਮਾਪਿਆਂ ਨੂੰ ਵੀ ਸਮਾਜਿਕ ਅਤੇ....
ਵਿਧਾਇਕ ਸੌਂਦ ਵੱਲੋਂ ਏਸ਼ੀਆ ਦੀ ਸੱਭ ਤੋਂ ਵੱਡੀ ਦਾਣਾ ਮੰਡੀ ਖੰਨਾ 'ਚ ਝੋਨੇ ਦੀ ਖਰੀਦ ਸ਼ੁਰੂ ਕਰਵਾਈ ਖੰਨਾ : ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦਿਆ ਜਾਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਖੰਨਾ ਤੋਂ ਵਿਧਾਇਕ ਤਰੁਨਪ੍ਰੀਤ ਸਿੰਘ ਸੌਂਦ ਨੇ ਏਸ਼ੀਆਂ ਦੀ ਸੱਭ ਤੋਂ ਵੱਡੀ ਦਾਣਾ ਮੰਡੀ ਖੰਨਾ ਵਿਖੇ ਝੋਨੇ ਦੀ ਖਰੀਦ ਸ਼ੁਰੂ ਕਰਵਾਉਣ ਮੌਕੇ ਕੀਤਾ।ਉਹਨਾਂ ਦੱਸਿਆ ਕਿ....
ਚੰਡੀਗੜ : ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਕਿਹਾ ਕਿ ਸੀਜ਼ੇਰੀਅਨ ਸੈਕਸ਼ਨ ਰਾਹੀਂ ਜਣੇਪੇ ਦੀ ਬਜਾਏ ਨਾਰਮਲ ਜਣੇਪੇ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਿਹਤ ਵਿਭਾਗ ਨੇ ਪਟਿਆਲਾ ਵਿੱਚ ਇੱਕ ਨਵੇਂ ਮਿਡਵਾਈਫਰੀ ਟ੍ਰੇਨਿੰਗ ਇੰਸਟੀਚਿਊਟ ਦੀ ਸਥਾਪਨਾ ਲਈ ਤਿਆਰੀ ਕਰ ਲਈ ਹੈ।ਸਿਹਤ ਮੰਤਰੀ ਨੇ ਕਿਹਾ ਕਿ ਇਹ ਇੰਸਟੀਚਿਊਟ ਭਾਰਤ ਸਰਕਾਰ ਦੇ “ਭਾਰਤ ਵਿੱਚ ਮਿਡਵਾਈਫਰੀ ਸੇਵਾਵਾਂ ਬਾਰੇ ਦਿਸ਼ਾ-ਨਿਰਦੇਸ਼ਾਂ” ਦੇ ਅਨੁਸਾਰ ਸਥਾਪਤ ਕੀਤਾ ਜਾ ਰਿਹਾ ਹੈ ਤਾਂ ਜੋ ਇੱਕ ਨਵਾਂ ਕਾਡਰ....