ਪੰਜਾਬ

ਮੁੱਖ ਮੰਤਰੀ ਨੇ ਸਦਨ ਦਾ ਕੀਮਤੀ ਸਮਾਂ ਬਰਬਾਦ ਕਰਨ ਲਈ ਕਾਂਗਰਸ ਦੀ ਕੀਤੀ ਆਲੋਚਨਾ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਨੇ ਅੱਜ ਸਦਨ ਵਿੱਚ ਕਾਂਗਰਸੀ ਆਗੂਆਂ ਦੇ ਗੈਰ-ਜ਼ਿੰਮੇਵਾਰਾਨਾ ਵਤੀਰੇ ਦੀ ਨਿੰਦਾ ਕੀਤੀ। ਮੁੱਖ ਮੰਤਰੀ ਨੇ ਕਾਂਗਰਸੀ ਆਗੂਆਂ ਨੂੰ ਕਰੜੇ ਹੱਥੀਂ ਲੈਂਦਿਆਂ ਕਿਹਾ ਕਿ ਕਾਂਗਰਸੀ ਆਗੂਆਂ ਨੇ ਵਾਰ-ਵਾਰ ਵਿਘਨ ਪਾ ਕੇ ਸਦਨ ਦਾ ਕੀਮਤੀ ਸਮਾਂ ਬਰਬਾਦ ਕੀਤਾ ਹੈ। ਉਨ੍ਹਾਂ ਆਖਿਆ ਕਿ ਇਨ੍ਹਾਂ ਆਗੂਆਂ ਨੇ ਸਦਨ ਦੀ ਕਾਰਵਾਈ ਦੌਰਾਨ ਹੰਗਾਮਾ ਕਰਕੇ ਕਰਦਾਤਾਵਾਂ ਦੇ ਪੈਸੇ ਦੀ ਬਰਬਾਦੀ ਕੀਤੀ ਹੈ। ਭਗਵੰਤ ਮਾਨ ਨੇ ਅਫਸੋਸ ਜ਼ਾਹਰ ਕੀਤਾ ਕਿ ਇਸ ਸੈਸ਼ਨ ਦੇ ਸਮੇਂ ਨੂੰ ਪੰਜਾਬ ਅਤੇ ਸੂਬੇ....
ਪੰਜਾਬ ਸਰਕਾਰ ਵੱਲੋਂ ਆਈ.ਏ.ਐੱਸ./ਪੀ.ਸੀ.ਐਸ.(ਪ੍ਰੀ) ਪ੍ਰੀਖਿਆ-2023 ਦੇ ਕੰਬਾਈਂਡ ਕੋਚਿੰਗ ਕੋਰਸ ਲਈ ਅਰਜੀਆਂ ਦੀ ਮੰਗ
ਅਰਜ਼ੀਆਂ ਭੇਜਣ ਦੀ ਆਖਰੀ ਮਿਤੀ 12 ਅਕਤੂਬਰ ਚੰਡੀਗੜ੍ਹ , : ਮੁੱਖ ਮੰਤਰੀ ਭਗਵੰਤ ਮਾਨ ਵਾਲੀ ਪੰਜਾਬ ਸਰਕਾਰ ਸੂਬੇ ਦੇ ਨੋਜਵਾਨਾਂ ਨੂੰ ਰੋਜਗਾਰ ਮੁਹੱਈਆਂ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ। ਇਸੇ ਲੜੀ ਤਹਿਤ ਪੰਜਾਬ ਸਰਕਾਰ ਵੱਲੋਂ ਆਈ.ਏ.ਐੱਸ./ ਪੀ.ਸੀ.ਐੱਸ (ਪ੍ਰੀ) ਪ੍ਰੀਖਿਆ-2023 ਦੇ ਕੰਬਾਈਂਡ ਕੋਚਿੰਗ ਕੋਰਸ ਲਈ ਰਾਜ ਦੇ ਗਰੈਜੁਏਟ ਨੋਜਵਾਨਾਂ ਤੋਂ ਅਰਜ਼ੀਆਂ ਦੀ ਮੰਗ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਬਾਰੇ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ....
ਪੰਜਾਬ ਸਰਕਾਰ ਝੋਨੇ ਦੇ ਦਾਣੇ-ਦਾਣੇ ਦੀ ਖਰੀਦ ਅਤੇ ਚੁਕਾਈ ਲਈ ਵਚਨਬੱਧ: ਕੁਲਦੀਪ ਧਾਲੀਵਾਲ
ਚੰਡੀਗੜ੍ਹ : ਪੰਜਾਬ ਇੱਕ ਖੇਤੀ ਪ੍ਰਧਾਨ ਸੂਬਾ ਹੈ ਇਸ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਸਾਨ ਜਥੇਬੰਦੀਆਂ ਨੂੰ ਭਰੋਸਾ ਦਿਵਾਇਆ ਹੈ ਕਿ ਪੰਜਾਬ ਸਰਕਾਰ ਝੋਨੇ ਦੇ ਦਾਣੇ-ਦਾਣੇ ਦੀ ਖਰੀਦ ਅਤੇ ਚੁਕਾਈ ਲਈ ਵਚਨਬੱਧ ਹੈ। ਖੇਤੀਬਾੜੀ ਮੰਤਰੀ ਨੇ ਕਿਹਾ ਕਿ ਝੋਨੇ ਦੀ ਸਮੇਂ ਸਿਰ ਖਰੀਦ ਅਤੇ ਚੁਕਾਈ ਲਈ ਨਿਰਦੇਸ਼ ਜਾਰੀ ਕੀਤੇ ਗਏ ਹਨ। ਉਨ੍ਹਾਂ ਅੱਗੇ ਦੱਸਿਆ ਕਿ....
ਨਰਿੰਦਰ ਸਿੰਘ ਸ਼ੇਰਗਿੱਲ ਨੂੰ ਮਿਲਕਫ਼ੈਡ ਪੰਜਾਬ ਦੇ ਚੇਅਰਮੈਨ ਬਣਨ ਤੇ ਵਿੱਤ ਮੰਤਰੀ ਨੇ ਦਿੱਤੀ ਵਧਾਈ
ਮੋਹਾਲੀ : ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਨਰਿੰਦਰ ਸਿੰਘ ਸ਼ੇਰਗਿੱਲ ਨੂੰ ਮਿਲਕਫ਼ੈਡ ਪੰਜਾਬ ਦੇ ਚੇਅਰਮੈਨ ਬਣਨ ਤੇ ਵਧਾਈ ਦਿੱਤੀ। ਇਸ ਮੌਕੇ ਮਿਲਕਫ਼ੈਡ ਪੰਜਾਬ ਦੇ ਚੇਅਰਮੈਨ ਨਰਿੰਦਰ ਸਿੰਘ ਸ਼ੇਰਗਿੱਲ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਧੰਨਵਾਦ ਕਰਦਿਆਂ ਕਿਹਾ ਕਿ, ਮੈਂ ਇਸ ਜਿੰਮੇਵਾਰੀ ਲਈ ਪਾਰਟੀ ਲੀਡਰਸ਼ਿਪ ਅਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਬਹੁਤ ਧੰਨਵਾਦੀ ਹਾਂ ਜਿਨ੍ਹਾਂ ਨੇ ਮੈਨੂੰ ਇਸ ਵੱਡੀ ਜਿੰਮੇਵਾਰੀ ਦੇ ਕਾਬਿਲ ਸਮਝਿਆ ਹੈ। ਮਿਲਕਫ਼ੈਡ ਪੰਜਾਬ ਦੇ ਚੇਅਰਮੈਨ ਨਰਿੰਦਰ ਸਿੰਘ....
ਆਪ ਵੱਲੋਂ ਲਾਏ ਰਿਸ਼ਵਤਖੋਰੀ ਦੇ ਦੋਸ਼ਾਂ ਦੀ ਜਾਂਚ ਕਾਰਵਾਈ ਜਾਵੇ - ਅਕਾਲੀ ਦਲ/ਬਸਪਾ
ਸੀ ਬੀ ਆਈ ਅਤੇ ਈ ਡੀ ਜਾਂ ਫਿਰ ਹਾਈ ਕੋਰਟ ਜਾਂ ਸੁਪਰੀਮ ਕੋਰਟ ਦੇ ਮੌਜੂਦਾ ਜੱਜ ਕੋਲੋਂ ਲਾਏ ਦੋਸ਼ਾਂ ਦੀ ਜਾਂਚ ਕਰਵਾਈ ਜਾਵੇ ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਵਿਧਾਇਕ ਪਾਰਟੀ ਵਿੰਗਾਂ ਨੇ ਅੱਜ ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੂੰ ਅਪੀਲ ਕੀਤੀ ਕਿ ਲੋਕਤੰਤਰੀ ਦੀ ਰਾਖੀ ਵਾਸਤੇ ਉਹ ਆਮ ਆਦਮੀ ਪਾਰਟੀ ਵੱਲੋਂ ਲਾਏ ਦੋਸ਼ਾਂ ਦੀ ਜਾਂਚ ਕਰਵਾਉਣ ਕਿ ਉਹਨਾਂ ਦੀ ਸਰਕਾਰ ਤੋੜਨ ਵਾਸਤੇ ਸੈਂਕੜੇ ਕਰੋੜ ਰੁਪਏ ਰਿਸ਼ਵਤ ਦੀ ਪੇਸ਼ਕਸ਼ ਕੀਤੀ ਗਈ। ਅਕਾਲੀ ਦਲ ਵਿਧਾਇਕ ਪਾਰਟੀ ਦੇ....
ਕਾਂਗਰਸੀ ਵਿਧਾਇਕ ਖੁਦ ਤਾਂ 'ਨਕਲੀ ਮੁੱਖ ਮੰਤਰੀ' ਨਾਲ ਕੰਮ ਕਰਦੇ ਸਨ, ਕੈਪਟਨ ਅਮਰਿੰਦਰ ਸਿੰਘ ਹਮੇਸ਼ਾ ਤੋਂ ਹੀ ਭਾਜਪਾ ਦੇ ਸਕੇ ਰਹੇ ਹਨ: ਭਗਵੰਤ ਮਾਨ
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਸੈਸ਼ਨ ਦੌਰਾਨ ਵਿਧਾਨ ਸਭਾ ਦੇ ਸਪੀਕਰ ਦੀ ਮਾਣ-ਮਰਿਆਦਾ 'ਤੇ ਸਵਾਲ ਉਠਾਉਣ ਲਈ ਕਾਂਗਰਸ ਲੀਡਰਸ਼ਿਪ ਦੀ ਸਖ਼ਤ ਨਿੰਦਾ ਕੀਤੀ ਅਤੇ ਕਿਹਾ ਕਿ ਜਿਹੜੇ ਕਾਂਗਰਸੀ ਵਿਧਾਇਕ ਹੁਣ ਉਂਗਲ ਉਠਾ ਰਹੇ ਹਨ, ਉਹ ਖੁਦ ਤਾਂ 'ਨਕਲੀ ਮੁੱਖ ਮੰਤਰੀ' ਕੈਪਟਨ ਅਮਰਿੰਦਰ ਸਿੰਘ ਦੀ ਕੈਬਨਿਟ ਦਾ ਹਿੱਸਾ ਰਹੇ ਹਨ, ਜੋ ਹਮੇਸ਼ਾ ਤੋਂ ਹੀ ਭਾਜਪਾ ਲਈ ਕੰਮ ਕਰਦੇ ਰਹੇ ਹਨ। ਸੈਸ਼ਨ ਦੌਰਾਨ ਵਿਰੋਧੀ ਧਿਰ 'ਤੇ ਚੁਟਕੀ ਲੈਂਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਜਿਹੜੇ ਲੋਕ....
ਮੁੱਖ ਮੰਤਰੀ ਵੱਲੋਂ ਵਿਧਾਨ ਸਭਾ ਵਿੱਚ ਪੰਜਾਬ ਰਾਜ ਵਿਜੀਲੈਂਸ ਕਮਿਸ਼ਨ (ਰੱਦ) ਬਿੱਲ-2022 ਪੇਸ਼
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਨੇ ਅੱਜ ਪੰਜਾਬ ਰਾਜ ਵਿਜੀਲੈਂਸ ਕਮਿਸ਼ਨ (ਰੱਦ) ਬਿੱਲ-2022 ਸਦਨ ਵਿਚ ਪੇਸ਼ ਕੀਤਾ, ਜਿਸ ਨੂੰ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਗਿਆ। ਪ੍ਰਸਤਾਵ ਪੇਸ਼ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਰਾਜ ਵਿਜੀਲੈਂਸ ਕਮਿਸ਼ਨ ਦਾ ਮੁੱਖ ਕਾਰਜ ਭ੍ਰਿਸ਼ਟਾਚਾਰ ਰੋਕੂ ਐਕਟ 1988, ਭ੍ਰਿਸ਼ਟਾਚਾਰ ਰੋਕੂ (ਸੋਧ) ਐਕਟ, 2018 ਤਹਿਤ ਕਿਸੇ ਲੋਕ ਸੇਵਕ ਦੁਆਰਾ ਅਪਰਾਧ ਕਰਨ ਦੇ ਦੋਸ਼ ਲਾਉਣ ਵਾਲੀਆਂ ਸ਼ਿਕਾਇਤਾਂ ਦੀ ਜਾਂਚ ਕਰਨਾ ਜਾਂ ਜਾਂਚ ਕਰਵਾਉਣਾ ਅਤੇ ਵਿਜੀਲੈਂਸ ਬਿਊਰੋ ਅਤੇ ਪੁਲਿਸ....
ਬਾਬਾ ਫਰੀਦ ਯੂਨੀਵਰਸਿਟੀ ਅਤੇ ਮੈਡੀਕਲ ਸਾਇੰਸਜ਼ ਕੇਂਦਰ ਨਵੇਂ ਵਾਈਸ ਚਾਂਸਲਰ ਡਾ ਵਾਂਡਰ ਹੋਣਗੇ
ਫਰੀਦਕੋਟ : ਬਾਬਾ ਫਰੀਦ ਯੂਨੀਵਰਸਿਟੀ ਨੂੰ ਨਵਾਂ ਵਾਈਸ ਚਾਂਸਲਰ ਮਿਲਿਆ। ਦਿਲ ਦੇ ਰੋਗਾਂ ਨਾਲ ਸੰਬੰਧਿਤ ਡਾ ਗੁਰਪ੍ਰੀਤ ਸਿੰਘ ਵਾਂਡਰ ਹੋਣਗੇ ਬਾਬਾ ਫਰੀਦ ਯੂਨੀਵਰਸਿਟੀ ਅਤੇ ਮੈਡੀਕਲ ਸਾਇੰਸਜ਼ ਕੇਂਦਰ ਫਰੀਦਕੋਟ ਦੇ ਨਵੇਂ ਵਾਈਸ ਚਾਂਸਲਰ। ਇਸ ਦਾ ਐਲਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੀ ਫੇਸਬੁੱਕ ਤੇ ਇੱਕ ਪੋਸਟ ਪਾ ਕੀਤਾ ਹੈ। ਬਾਬਾ ਫਰੀਦ ਯੂਨੀਵਰਸਿਟੀ ਅਤੇ ਮੈਡੀਕਲ ਸਾਇੰਸਜ਼ ਕੇਂਦਰ ਫਰੀਦਕੋਟ ਨੂੰ ਅੱਜ ਨਵਾਂ ਵਾਈਸ ਚਾਂਸਲਰ ਮਿਲ ਗਿਆ। ਪੰਜਾਬ ਸਰਕਾਰ ਨੇ ਦਿਲ ਦੇ ਰੋਗਾਂ ਨਾਲ ਸਬੰਧੰਤ....
ਸ਼੍ਰੋਮਣੀ ਕਮੇਟੀ ਦੇ ਵਿਸ਼ੇਸ਼ ਇਜਲਾਸ ਦੌਰਾਨ ਹਰਿਆਣਾ ਗੁਰਦੁਆਰਾ ਐਕਟ ਵਿਰੁੱਧ ਕਰੜੇ ਸੰਘਰਸ਼ ਦਾ ਐਲਾਨ
ਹਰਿਆਣਾ ਦੇ ਮੁੱਖ ਮੰਤਰੀ ਦਾ ਕੀਤਾ ਜਾਵੇਗਾ ਘਿਰਾਓ, ਦਿੱਲੀ ’ਚ ਵੀ ਹੋਵੇਗਾ ਵਿਰੋਧ ਪ੍ਰਦਰਸ਼ਨ ਅੰਮ੍ਰਿਤਸਰ : ਸੁਪਰੀਮ ਕੋਰਟ ਵੱਲੋਂ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਐਕਟ 2014 ਨੂੰ ਮਾਨਤਾ ਦੇਣ ਵਾਲੇ ਫੈਸਲੇ ਵਿਰੁੱਧ ਸ਼੍ਰੋਮਣੀ ਕਮੇਟੀ ਦੇ ਸਮੂਹ ਮੈਂਬਰਾਂ ਦੇ ਵਿਸ਼ੇਸ਼ ਇਜਲਾਸ ਦੌਰਾਨ ਅਹਿਮ ਮਤੇ ਪਾਸ ਕਰਦਿਆਂ ਹਰ ਪੱਧਰ ’ਤੇ ਕਰੜਾ ਸੰਘਰਸ਼ ਲੜ੍ਹਨ ਦਾ ਐਲਾਨ ਕੀਤਾ ਗਿਆ। ਇਹ ਵਿਸ਼ੇਸ਼ ਇਜਲਾਸ ਇਤਿਹਾਸਕ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ’ਚ ਹੋਈ, ਜਿਸ ’ਚ....
ਅਕਾਲੀ ਦਲ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਤੱਕ ਖਾਲਸਾ ਮਾਰਚ ਕੱਢਣ ਦੇ ਐਸਜੀਪੀਸੀ ਦੇ ਫੈਸਲੇ ਦੀ ਹਮਾਇਤ
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 7 ਅਕਤੂਬਰ ਨੂੰ ਤਖਤ ਸ੍ਰੀ ਕੇਸਗੜ੍ਹ ਸਾਹਿਬ ਤੇ ਤਖਤ ਸ੍ਰੀ ਦਮਦਮਾ ਸਾਹਿਬ ਤੋਂ ਸ੍ਰੀ ਅਕਾਲ ਤਖਤ ਸਾਹਿਬ ਤੱਕ ਖਾਲਸਾ ਮਾਰਚ ਕੱਢਣ ਦੇ ਫੈਸਲੇ ਦੀ ਪੁਰਜ਼ੋਰ ਹਮਾਇਤ ਕੀਤੀ। ਇਸ ਬਾਬਤ ਫੈਸਲਾ ਅੱਜ ਇਥੇ ਹੋਈ ਪਾਰਟੀ ਦੇ ਵਿਧਾਇਕਾਂ, ਸਾਬਕਾ ਵਿਧਾਇਕਾਂ ਤੇ ਹਲਕਾ ਇੰਚਾਰਜਾਂ ਦੀ ਮੀਟਿੰਗ ਵਿਚ ਲਿਆ ਗਿਆ ਜਿਸਦੀ ਪ੍ਰਧਾਨਗੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕੀਤੀ। ਇਸ ਬਾਰੇ ਜਾਣਕਾਰੀ ਦਿੰਦਿਆਂ....
ਖਰੜ ਅਤੇ ਜ਼ੀਰਕਪੁਰ ਵਾਸੀਆਂ ਨੂੰ ਜਲਦ ਮੁਹੱਈਆ ਹੋਵੇਗੀ ਪੀਣ ਵਾਲੇ ਪਾਣੀ ਦੀ ਸਹੂਲਤ: ਡਾ. ਨਿੱਜਰ
ਚੰਡੀਗੜ੍ਹ : ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ। ਇਸ ਦਿਸ਼ਾ ਵਿੱਚ ਕੰਮ ਕਰਦੇ ਹੋਏ ਸਥਾਨਕ ਸਰਕਾਰਾਂ ਮੰਤਰੀ, ਡਾ. ਇੰਦਰਬੀਰ ਸਿੰਘ ਨਿੱਜਰ ਨੇ ਖਰੜ ਅਤੇ ਜ਼ੀਰਕਪੁਰ ਦੇ ਸ਼ਹਿਰ ਵਾਸੀਆਂ ਨੂੰ ਨਹਿਰੀ ਪਾਣੀ ਦੀ ਸਹੂਲਤ ਜਲਦ ਮੁਹੱਈਆ ਕਰਵਾਉਣ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਜੰਗੀ ਪੱਧਰ ‘ਤੇ ਕਾਰਜ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਜ਼ਿਕਰਯੋਗ ਹੈ ਕਿ ਇਸ ਕੰਮ ‘ਤੇ ਤਕਰੀਬਨ 60....
ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਨਵ-ਨਿਯੁਕਤ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਅਹੁਦਾ ਸੰਭਾਲਿਆ
ਚੰਡੀਗੜ੍ਹ : ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ (ਪੀ.ਐਸ.ਆਈ.ਈ.ਸੀ.) ਦੇ ਨਵ-ਨਿਯੁਕਤ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਅੱਜ ਇੱਥੇ ਪੀਐਸਆਈਈਸੀ ਦੇ ਦਫ਼ਤਰ ਵਿਖੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਉਚੇਰੀ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ, ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਦੀ ਹਾਜ਼ਰੀ ਵਿੱਚ ਆਪਣੇ ਅਹੁਦੇ ਦਾ ਚਾਰਜ ਸੰਭਾਲ ਲਿਆ। ਵਿਸ਼ਵਾਸ ਜਤਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਅਤੇ ਪਾਰਟੀ ਦੀ ਸਮੁੱਚੀ ਕੇਂਦਰੀ....
ਡੇਰਾ ਮੁਖੀ ਰਾਮ ਰਹੀਮ ਦਾ ਪਰਿਵਾਰ ਵਿਦੇਸ਼ 'ਚ ਵਸਿਆ, ਹਨੀਪ੍ਰੀਤ ਹੋਈ ਤਾਕਤਵਰ
ਸਿਰਸਾ : ਹਰਿਆਣਾ ਦੇ ਸਿਰਸਾ ਸਥਿਤ ਡੇਰਾ ਸੱਚਾ ਸੌਦਾ 'ਤੇ ਹਨੀਪ੍ਰੀਤ ਨੇ ਹੁਣ ਏਕਾਧਿਕਾਰ ਬਣਾ ਲਿਆ ਹੈ ਕਿਉਂਕਿ ਰਾਮ ਰਹੀਮ ਦਾ ਪੂਰਾ ਪਰਿਵਾਰ ਵਿਦੇਸ਼ 'ਚ ਸੈਟਲ ਹੋ ਚੁੱਕਾ ਹੈ। ਰਾਮ ਰਹੀਮ ਦੀਆਂ ਦੋ ਬੇਟੀਆਂ ਅਮਰਪ੍ਰੀਤ ਅਤੇ ਚਰਨਪ੍ਰੀਤ ਕੌਰ ਅਤੇ ਬੇਟਾ ਜਸਮੀਤ ਪਰਿਵਾਰ ਸਮੇਤ ਲੰਡਨ 'ਚ ਸੈਟਲ ਹੋ ਗਏ ਹਨ। ਹਾਲਾਂਕਿ ਡੇਰਾਮੁਖ ਦੀ ਮਾਂ ਨਸੀਬ ਕੌਰ ਅਤੇ ਪਤਨੀ ਹਰਜੀਤ ਕੌਰ ਭਾਰਤ 'ਚ ਹੀ ਰਹਿਣਗੀਆਂ। ਰਾਮ ਰਹੀਮ ਦੀਆਂ ਦੋ ਬੇਟੀਆਂ ਅਮਰਪ੍ਰੀਤ ਅਤੇ ਚਰਨਪ੍ਰੀਤ ਪਹਿਲਾਂ ਹੀ ਲੰਡਨ ਜਾ ਚੁੱਕੀਆਂ ਸਨ। 26 ਸਤੰਬਰ....
ਮਹਾਰਾਣੀ ਕਲੱਬ ਦੀਆਂ ਚੋਣਾਂ ’ਚ ਪ੍ਰੋਗਰੈਸਿਵ ਗਰੁੱਪ ਨੇ ਹੂੰਝਾਂ ਫੇਰਿਆ
ਪਟਿਆਲਾ : ਸ਼ਾਹੀ ਸ਼ਹਿਰ ਪਟਿਆਲਾ ਦੇ ਪ੍ਰਤੀਸ਼ਤ ਮਹਾਰਾਣੀ ਕਲੱਬ ਦੀਆਂ ਸਾਲਾਨਾ ਚੋਣਾਂ ਵਿਚ ਪ੍ਰੋਗਰੈਸਿਵ ਗਰੁੱਪ ਨੇ ਹੂੰਝਾ ਫੇਰ ਜਿੱਤ ਹਾਸਲ ਕੀਤੀ ਹੈ ਤੇ ਵਿਰੋਧੀ ਗੁੱਡਵਿੱਲ ਗਰੁੱਪ ਨੂੰ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਪ੍ਰਧਾਨਗੀ ਦੇ ਅਹੁਦੇ ਲਈ ਪ੍ਰੋਗਰੈਸਿਵ ਗਰੁੱਪ ਦੇ ਦੀਪਕ ਕੰਪਾਨੀ ਨੇ ਵਿਕਾਸ ਪੁਰੀ ਨੂੰ 436 ਵੋਟਾਂ ਦੇ ਵੱਡੇ ਫਰਕ ਨਾਲ ਹਰਾਇਆ। ਆਨਰੇਰੀ ਸਕੱਤਰ ਦੇ ਅਹੁਦੇ ’ਤੇ ਇਸੇ ਗਰੁੱਪ ਦੇ ਹਰਪ੍ਰੀਤ ਸਿੰਘ ਸੰਧੂ ਨੇ ਵਿਨੋਦ ਕੁਮਾਰ ਸ਼ਰਮਾ ਨੂੰ 320 ਵੋਟਾਂ ਦੇ ਫਰਕ ਨਾਲ ਹਰਾਇਆ।....
ਪੰਜਾਬ 'ਚ 'ਆਪ੍ਰੇਸ਼ਨ ਲੋਟਸ' ਲਾਗੂ ਕਰਨ ਲਈ ਬਾਜਵਾ ਨੇ ਭਾਜਪਾ ਨਾਲ ਮਲਾਇਆ ਹੱਥ : ਕੈਬਨਿਟ ਮੰਤਰੀ ਅਰੋੜਾ
ਪ੍ਰਤਾਪ ਸਿੰਘ ਬਾਜਵਾ ਹੁਣ ਪ੍ਰਤਾਪ ਸਿੰਘ 'ਭਾਜਪਾ' ਬਣ ਗਏ ਹਨ: ਕੈਬਨਿਟ ਮੰਤਰੀ ਅਮਨ ਅਰੋੜਾ ਚੰਡੀਗੜ੍ਹ : ਪੰਜਾਬ ਦੇ ਨਵੇਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਨੇ ਸ਼ੁੱਕਰਵਾਰ ਨੂੰ ਸਦਨ ਵਿਚ ਹੰਗਾਮਾ ਕਰ ਕਾਰਵਾਈ ਪ੍ਰਭਾਵਿਤ ਕਰਨ ਲਈ ਵਿਰੋਧੀ ਧਿਰ 'ਤੇ ਵਰ੍ਹਦਿਆਂ ਕਿਹਾ ਕਿ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਭਾਜਪਾ ਨਾਲ ਮਿਲ ਕੇ ਪੰਜਾਬ ਵਿੱਚ ਉਨ੍ਹਾਂ ਦੇ ਨਾਪਾਕ ਏਜੰਡੇ ਨੂੰ ਲਾਗੂ ਕਰਨ ਲਈ ਕੰਮ ਰਹੇ ਹਨ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਨੇ ਵਿਧਾਨ ਸਭਾ ਵਿੱਚ ਹੰਗਾਮਾ ਕਰਕੇ....