ਪੰਜਾਬ

ਝੋਨੇ ਦੀ ਖਰੀਦ 1 ਅਕਤੂਬਰ ਤੋਂ ਹੋਵੇਗੀ ਸ਼ੁਰੂ, ਹਰ ਦਾਣਾ ਖਰੀਦਿਆ ਜਾਵੇਗਾ: ਲਾਲ ਚੰਦ ਕਟਾਰੂਚੱਕ
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ 1 ਅਕਤੂਬਰ ਤੋਂ ਸ਼ੁਰੂ ਹੋ ਰਹੇ ਖਰੀਫ ਮਾਰਕੀਟਿੰਗ ਸੀਜ਼ਨ 2022-23 ਦੌਰਾਨ ਕਿਸੇ ਵੀ ਕਿਸਾਨ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਿਲ ਪੇਸ਼ ਨਾ ਆਵੇ ਕਿਉਂਕਿ ਕਿਸਾਨ ਇਸ ਖੇਤੀ ਪ੍ਰਧਾਨ ਸੂਬੇ ਦੇ ਅਰਥਚਾਰੇ ਦੀ ਰੀੜ੍ਹ ਦੀ ਹੱਡੀ ਹਨ। ਇਹ ਜਾਣਕਾਰੀ ਦਿੰਦੇ ਹੋਏ ਸੂਬੇ ਦੇ ਖੁਰਾਕ, ਸਿਵਲ ਸਪਲਾਈ ਅਤੇ ਉਪਭੋਗਤਾ ਮਾਮਲੇ ਮੰਤਰੀ ਸ਼੍ਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਕਿਹਾ ਕਿ ਖਰੀਫ ਸੀਜਨ 2022-23 ਦੌਰਾਨ....
ਬਿਜਲੀ ਲਾਈਨਾਂ ਵਿਛਾਉਣ ਦੇ ਵਰਕ ਆਰਡਰ ਜਾਰੀ ਕਰਨ ਵਿੱਚ ਬੇਨਿਯਮੀਆਂ ਲਈ ਤਿੰਨ ਅਧਿਕਾਰੀਆਂ ਸਮੇਤ ਸੁਪਰਡੈਂਟ ਇੰਜੀਨੀਅਰ ਮੁਅੱਤਲ
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਗੈਰ-ਕਾਨੂੰਨੀ ਕਾਰਵਾਈਆਂ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਨੀਤੀ ਅਪਣਾਈ ਹੈ ਜਿਸ ਤਹਿਤ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐੱਸ.ਪੀ.ਸੀ.ਐੱਲ.) ਨੇ ਬਿਜਲੀ ਦੀਆਂ ਲਾਈਨਾਂ ਵਿਛਾਉਣ ਦੇ ਵਰਕ ਆਰਡਰ ਜਾਰੀ ਕਰਨ ਵਿੱਚ ਬੇਨਿਯਮੀਆਂ ਪਾਏ ਜਾਣ 'ਤੇ ਸੁਪਰਡੈਂਟ ਇੰਜੀਨੀਅਰ ਸਮੇਤ ਤਿੰਨ ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ ਹੈ। ਇਹ ਜਾਣਕਾਰੀ ਅੱਜ ਇੱਥੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ.ਨੇ ਦਿੱਤੀ। ਮੁਅੱਤਲ ਕੀਤੇ ਗਏ....
ਕੇਜਰੀਵਾਲ ਦੀਆਂ ਸਿਆਸੀ ਇੱਛਾਵਾਂ ਦੀ ਪੂਰਤੀ ਲਈ ਮਾਨ ਸਰਕਾਰ ਪੰਜਾਬ ਨੂੰ ਬਰਬਾਦ ਕਰ ਰਹੀ ਹੈ : ਮਜੀਠੀਆ
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਭਗਵੰਤ ਮਾਨ ਸਰਕਾਰ ਵੱਲੋਂ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੀਆਂ ਇੱਛਾਵਾਂ ਦੀ ਪੂਰਤੀ ਵਾਸਤੇ ਪੰਜਾਬ ਨੂੰ ਬਰਬਾਦ ਕਰਨ ਦੇ ਰਾਹ ਪੈਣ ਦੀ ਜ਼ੋਰਦਾਰ ਨਿਖੇਧੀ ਕੀਤੀ ਅਤੇ ਸਰਕਾਰ ਨੂੰ ਆਖਿਆ ਕਿ ਉਹ ਰੋਜ਼ਾਨਾ 2 ਕਰੋੜ ਰੁਪਏ ਝੂਠੇ ਇਸ਼ਤਿਹਾਰਾਂ ’ਤੇ ਖਰਚ ਕਰਨ ਦੀ ਥਾਂ ਭਾਰੀ ਮੀਂਹ ਕਾਰਨ ਕਿਸਾਨਾਂ ਦੇ ਹੋਏ ਨੁਕਸਾਨ ਤੇ ਲੰਪੀ ਚਮੜੀ ਰੋਗ ਕਾਰਨ ਡੇਅਰੀ ਮਾਲਕਾਂ ਦੇ ਹੋਏ ਨੁਕਸਾਨ ਦਾ ਉਹਨਾਂ ਨੂੰ ਮੁਆਵਜ਼ਾ ਦੇਵੇ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ....
ਪੰਜਾਬ ਸਰਕਾਰ ਵੱਲੋਂ ‘ਪੰਜਾਬ ਗੁੱਡਜ਼ ਐਂਡ ਸਰਵਿਸਿਜ਼ ਟੈਕਸ (ਸੋਧ) ਬਿੱਲ, 2022 ਪਾਸ’
- ਬਿੱਲ ਦਾ ਉਦੇਸ਼ ਵਪਾਰੀਆਂ ਨੂੰ ਫਾਇਦਾ ਪਹੁੰਚਾਉਣਾ ਅਤੇ ਮਾਲੀਆ ਵਧਾਉਣਾ ਹੈ: ਚੀਮਾ ਹਰਪਾਲ ਸਿੰਘ ਚੀਮਾ ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅੱਜ ਪੰਜਾਬ ਵਿਧਾਨ ਸਭਾ ਵਿੱਚ ਪੰਜਾਬ ਗੁੱਡਜ਼ ਐਂਡ ਸਰਵਿਸਿਜ਼ ਟੈਕਸ (ਸੋਧ) ਬਿੱਲ 2022 ਪਾਸ ਕਰ ਦਿੱਤਾ ਗਿਆ। ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਇਹ ਬਿੱਲ ਸਦਨ ਵਿੱਚ ਪੇਸ਼ ਕੀਤਾ, ਜਿਸ ਨੂੰ ਭਾਰੀ ਬਹੁਮਤ ਨਾਲ ਪਾਸ ਕਰ ਦਿੱਤਾ ਗਿਆ। ਸਦਨ ਵਿੱਚ ਬੇਬੁਨਿਆਦ ਰੌਲਾ ਪਾਉਣ ਲਈ....
ਵਿਧਾਨ ਸਭਾ ਵੱਲੋਂ ਪੰਜਾਬ ਰੂਰਲ ਕਾਮਨ ਲੈਂਡਜ਼ (ਰੈਗੂਲੇਸ਼ਨ) ਸੋਧ ਬਿੱਲ 2022 ਪਾਸ
ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਸੈਸ਼ਨ ਦੌਰਾਨ ਅੱਜ ਵਿਧਾਨਿਕ ਕੰਮਕਾਜ ਦੌਰਾਨ ‘ਦਿ ਪੰਜਾਬ ਰੂਰਲ ਕਾਮਨ ਲੈਂਡਜ਼ (ਰੈਗੂਲੇਸ਼ਨ) ਸੋਧ ਬਿੱਲ 2022’ ਭਾਰੀ ਬਹੁਮਤ ਨਾਲ ਪਾਸ ਹੋ ਗਿਆ। ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਪੇਸ਼ ਕੀਤਾ ਗਿਆ ਪੰਜਾਬ ਰੂਰਲ ਕਾਮਨ ਲੈਂਡਜ਼ (ਰੈਗੂਲੇਸ਼ਨ) ਸੋਧ ਬਿੱਲ, 2022 ਸਦਨ ਵੱਲੋਂ ਪਾਸ ਕਰ ਦਿੱਤਾ ਗਿਆ। ਜ਼ਿਕਰਯੋਗ ਹੈ ਕਿ ਇਹ ਸੋਧ ਇਹ ਸਪੱਸ਼ਟ ਕਰੇਗੀ ਕਿ ਪੰਜਾਬ ਵਿਲੇਜ ਕਾਮਨ ਲੈਂਡਜ਼ (ਰੈਗੂਲੇਸ਼ਨ) ਐਕਟ 1961 ਦੀ ਧਾਰਾ 2....
ਸੁਖਬੀਰ ਬਾਦਲ ਨਾਲ ਪੁੱਛਗਿੱਛ ਦੇ ਨਾਂਅ 'ਤੇ ਸਿਰਫ਼ ਖਾਨਾਪੂਰਤੀ ਹੋਈ : ਕੁੰਵਰ ਵਿਜੇ ਪ੍ਰਤਾਪ
ਚੰਡੀਗੜ੍ਹ : ਵਿਧਾਨ ਸਭਾ ਸੈਸ਼ਨ 'ਚ ਬੋਲਣ ਦੌਰਾਨ ਸਾਬਕਾ ਪੁਲਿਸ ਅਧਿਕਾਰੀ ਅਤੇ 'ਆਪ' ਵਿਧਾਇਕ ਕੁੰਵਰ ਵਿਜੇ ਪ੍ਰਤਾਪ ਨੇ ਬਰਗਾੜੀ ਬੇਅਦਬੀ ਮੁੱਦੇ ਨੂੰ ਲੈ ਕੇ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਉੱਤੇ ਤਿੱਖੇ ਸਵਾਲ ਚੁੱਕੇ। ਕੁੰਵਰ ਵਿਜੇ ਪ੍ਰਤਾਪ ਨੇ ਕਿਹਾ ਕਿ 2015 ਵਿੱਚ ਬਰਗਾੜੀ ਵਿਖੇ ਵਾਪਰੀ ਬੇਅਦਬੀ ਦੀ ਘਟਨਾ ਨੂੰ ਆਉਂਦੀ 14 ਅਕਤੂਬਰ ਨੂੰ 7 ਸਾਲ ਪੂਰੇ ਹੋਣ ਜਾ ਰਹੇ ਹਨ। 2015 'ਚ ਪੰਜਾਬ ਦੇ ਉਪ-ਮੁੱਖ ਮੰਤਰੀ ਰਹੇ ਸੁਖਬੀਰ ਬਾਦਲ ਨੂੰ ਘੇਰਦੇ ਹੋਏ....
ਪੀਐੱਮ ਮੋਦੀ ਨੇ ਸੂਰਤ ਵਿੱਚ 3,400 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ
ਨਵੀਂ ਦਿੱਲੀ : ਗੁਜਰਾਤ ਪਹੁੰਚੇ ਪੀਐੱਮ ਮੋਦੀ ਦੇ ਸਵਾਗਤ ਲਈ ਸੂਰਤ ਸ਼ਹਿਰ ਵਿੱਚ ਭਾਰੀ ਭੀੜ ਇਕੱਠੀ ਹੋਈ। ਪੀਐਮ ਮੋਦੀ ਨੇ ਸੂਰਤ ਵਿੱਚ ਇੱਕ ਜਨ ਸਭਾ ਨੂੰ ਸੰਬੋਧਨ ਕੀਤਾ। ਇਸ ਦੌਰਾਨ ਪੀਐੱਮ ਮੋਦੀ ਨੇ ਕਿਹਾ ਕਿ ਨਵਰਾਤਰੀ ਦੇ ਚੱਲ ਰਹੇ ਜਸ਼ਨਾਂ ਦੌਰਾਨ ਗੁਜਰਾਤ ਵਿੱਚ ਬੁਨਿਆਦੀ ਢਾਂਚੇ, ਖੇਡਾਂ ਅਤੇ ਅਧਿਆਤਮਕ ਸਥਾਨਾਂ ਦਾ ਨੀਂਹ ਪੱਥਰ ਰੱਖਣਾ ਮੇਰੇ ਲਈ ਸਨਮਾਨ ਦੀ ਗੱਲ ਹੈ। ਸੂਰਤ ‘ਜਨ ਭਾਗੀਦਾਰੀ’ ਅਤੇ ਏਕਤਾ ਦੀ ਉੱਤਮ ਮਿਸਾਲ ਹੈ। ਸੂਰਤ ਵਿੱਚ ਪੂਰੇ ਭਾਰਤ ਦੇ ਲੋਕ ਰਹਿੰਦੇ ਹਨ, ਇਹ ਇੱਕ ਛੋਟਾ ਜਿਹਾ....
“ਖੇਡਾਂ ਹੋਰ ਖੇਤਰਾਂ ਲਈ ਵੀ ਰਾਹ ਪੱਧਰਾ ਕਰਦੀਆਂ ਹਨ : ਪ੍ਰਧਾਨ ਮੰਤਰੀ ਮੋਦੀ
'ਰਾਸ਼ਟਰੀ ਖੇਡਾਂ ਦਾ ਪਲੇਟਫਾਰਮ ਨੌਜਵਾਨਾਂ ਲਈ ਇੱਕ ਨਵੇਂ ਲਾਂਚਿੰਗ ਪੈਡ ਵਜੋਂ ਕੰਮ ਕਰੇਗਾ ਨਵੀਂ ਦਿੱਲੀ : ਦੇਸ਼ ਵਿੱਚ 36ਵੀਆਂ ਰਾਸ਼ਟਰੀ ਖੇਡਾਂ ਕਰਵਾਈਆਂ ਜਾ ਰਹੀਆਂ ਹਨ। ਇਸ ਦਾ ਉਦਘਾਟਨ ਸਮਾਰੋਹ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿੱਚ ਹੋਇਆ। ਇਸ ਸਮਾਰੋਹ ਦਾ ਉਦਘਾਟਨ ਕਰਨ ਲਈ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਹੁੰਚੇ। ਪ੍ਰਧਾਨ ਮੰਤਰੀ ਮੋਦੀ ਦੇ ਨਾਲ ਗੁਜਰਾਤ ਦੇ ਮੁੱਖ ਮੰਤਰੀ ਭੂਪੇਂਦਰਭਾਈ ਪਟੇਲ ਵੀ ਸਟੇਡੀਅਮ ਵਿੱਚ ਮੌਜੂਦ ਸਨ। ਉਦਘਾਟਨੀ ਸਮਾਰੋਹ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ....
ਹੁਣ ਹਰਿਆਣਾ ਦੀਆਂ ਸੜਕਾਂ 'ਤੇ ਦੇਖਿਆ ਤਾਂ ਹੋਵੇਗਾ ਜ਼ਬਤ, ਹਾਈਕੋਰਟ ਨੇ ਸਰਕਾਰ ਨੂੰ ਦਿੱਤੇ ਹੁਕਮ
ਚੰਡੀਗੜ੍ਹ : ਪਟੀਸ਼ਨਰ ਨੇ ਹਾਈ ਕੋਰਟ ਨੂੰ ਅਪੀਲ ਕੀਤੀ ਹੈ ਕਿ ਇਨ੍ਹਾਂ ਵਾਹਨਾਂ ਨੂੰ ਸੂਬੇ ਦੀਆਂ ਸੜਕਾਂ ਤੋਂ ਹਟਾਇਆ ਜਾਵੇ। ਹਰਿਆਣਾ ਪੁਲਿਸ ਦੀ ਤਰਫੋਂ ਅਦਾਲਤ ਨੂੰ ਦੱਸਿਆ ਗਿਆ ਕਿ ਰਾਜ ਪੁਲਿਸ ਅਜਿਹੇ ਵਾਹਨਾਂ ਪ੍ਰਤੀ ਬਹੁਤ ਸਖ਼ਤ ਹੈ। 19 ਜੂਨ 2013 ਤੋਂ 20 ਦਸੰਬਰ 2021 ਤੱਕ ਪੁਲਿਸ ਨੇ 5238 ਜੁਗਾੜਾਂ ਦੇ ਚਲਾਨ ਕੀਤੇ ਅਤੇ 1189 ਜ਼ਬਤ ਕੀਤੇ। ਪੰਜਾਬ - ਹਰਿਆਣਾ ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਜੁਗਾੜ ਲਗਾ ਕੇ ਬਣਾਏ ਵਾਹਨਾਂ ਨੂੰ ਸੂਬੇ ਦੀਆਂ ਸੜਕਾਂ ਤੋਂ ਹਟਾਉਣ ਦੇ ਹੁਕਮ ਦਿੱਤੇ ਹਨ। ਇਸ....
ਪੱਤਰਕਾਰਾਂ ਦੀ ਉਸਾਰੂ ਭੂਮਿਕਾ ਕਾਰਨ ਲੋਕਤੰਤਰ ਮਜਬੂਤ ਹੋਇਆ : ਹਰਪਾਲ ਚੀਮਾ
ਪ੍ਰੈਸ ਕਲੱਬ ਵੱਲੋਂ ਕੀਤੇ ਸਮਾਗਮ ਵਿੱਤ ਮੰਤਰੀ ਚੀਮਾ ਨੇ ਕੀਤੀ ਗਈ ਸ਼ਿਰਕਤ ਮੋਹਾਲੀ : ਆਮ ਆਦਮੀ ਪਾਰਟੀ ਵੱਲੋਂ ਚੋਣਾਂ ਤੋਂ ਪਹਿਲਾ ਲੋਕਾਂ ਨੂੰ ਦਿੱਤੀਆਂ ਗਈਆਂ ਗਰੰਟੀਆਂ ਸੌ ਫੀਸਦੀ ਪੂਰੀਆਂ ਕੀਤੀਆਂ ਜਾਣਗੀਆਂ । ਸਾਡਾ ਤੁਹਾਡੇ ਨਾਲ ਇਹ ਵਾਅਦਾ ਹੈ ਕਿ ਪੰਜਾਬ ਨੂੰ ਦੇਸ਼ ਦਾ ਨੰਬਰ ਇੱਕ ਸੂਬਾ ਬਣਾਵਾਗੇ । ਪੰਜਾਬ ਸਰਕਾਰ ਵੱਲੋਂ ਸੱਤਾ ਹਾਸਲ ਕਰਨ ਤੋਂ ਬਾਅਦ ਪਹਿਲੇ ਛੇ ਮਹੀਨਿਆਂ ਵਿੱਚ ਲਾ ਮਿਸਾਲ ਕੰਮ ਕੀਤੇ ਗਏ ਹਨ । ਜੀ.ਐਸ.ਟੀ ਦੀ ਕੰਲੈਕਸ਼ਨ ਵਿੱਚ 24 ਫੀਸਦੀ ਦਾ ਵਾਧਾ ਹੋਇਆ ਹੈ ਜਦਕਿ ਨਵੀਂ ਆਬਕਾਰੀ....
ਨਵੀਂ ਹਾਈ ਕਮਿਸ਼ਨਰ ਨੀਤਾ ਭੂਸ਼ਣ ਦਾ ਵਲਿੰਗਟਨ ਦਫਤਰ ਪੁੱਜਣ 'ਤੇ ਸਵਾਗਤ
ਆਕਲੈਂਡ : ਬੀਤੀ 8 ਸਤੰਬਰ ਨੂੰ ਭਾਰਤ ਸਰਕਾਰ ਵੱਲੋਂ ਨਿਊਜ਼ੀਲੈਂਡ ਲਈ ਨਵੀਂ ਹਾਈ ਕਮਿਸ਼ਨਰ ਵਜੋਂ ਸ੍ਰੀਮਚੀ ਨੀਤਾ ਭੂਸ਼ਣ ਦੀ ਨਿਯੁਕਤੀ ਕੀਤੀ ਗਈ ਸੀ। ਅੱਜ ਉਨ੍ਹਾਂ ਦਾ ਰਾਜਧਾਨੀ ਸਥਿਤ ਦਫਤਰ ਉਤੇ ਪੁੱਜਣ ਉਤੇ ਸਟਾਫ ਨੇ ਭਰਵਾਂ ਸਵਾਗਤ ਕੀਤਾ। ਸ੍ਰੀ ਦੁਰਗਾ ਦਾਸ ਤੇ ਸ੍ਰੀ ਮੁਕੇਸ਼ ਘੀਆ ਹੋਰਾਂ ਫੁੱਲਾਂ ਦਾ ਹਾਰ ਭੇਟ ਕੀਤਾ। ਉਹ ਮਹਾਤਮਾ ਗਾਂਧੀ ਦੇ ਕਾਂਸੀ ਦੇ ਬੁੱਤ ਜੋ ਕਿ ਸਟੇਸ਼ਨ ਸਾਹਮਣੇ 2007 ਵਿਚ ਲਗਾਇਆ ਗਿਆ ਸੀ ਵਿਖੇ ਉਨ੍ਹਾਂ ਨੂੰ ਨਮਨ ਕਰਨ ਗਏ ਅਤੇ ਫੁੱਲਾਂ ਅਰਪਿਤ ਕੀਤੇ। ਵਰਨਣਯੋਗ ਹੈ ਕਿ ਨਿਊਜ਼ੀਲੈਂਡ....
ਵੈਕਟਰ ਬੋਰਨ ਡਿਸੀਜਿਜ਼ ਦੀ ਰੋਕਥਾਮ ਲਈ ਸਿਹਤ ਮੰਤਰੀ ਜੌੜਾਮਾਜਰਾ ਨੇ ਵੱਖ-ਵੱਖ ਵਿਭਾਗਾਂ ਨਾਲ ਤਾਲਮੇਲ 'ਤੇ ਦਿੱਤਾ ਜ਼ੋਰ
ਚੰਡੀਗੜ੍ਹ : ਪੰਜਾਬ ਵਿੱਚ ਭਾਰੀ ਮੀਂਹ ਉਪਰੰਤ ਵੈਕਟਰ ਬੋਰਨ ਬਿਮਾਰੀਆਂ ਦੇ ਫੈਲਾਅ ਨੂੰ ਰੋਕਣ ਲਈ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਦੀ ਪ੍ਰਧਾਨਗੀ ਹੇਠ ਐਸ.ਟੀ.ਐਫ ਦੀ ਮੀਟਿੰਗ ਹੋਈ। ਸਿਹਤ ਮੰਤਰੀ ਨੇ ਡੇਂਗੂ ਦੇ ਵੱਧ ਰਹੇ ਖਤਰੇ ਨਾਲ ਨਜਿੱਠਣ ਲਈ ਵੱਖ-ਵੱਖ ਵਿਭਾਗਾਂ ਵੱਲੋਂ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਦਾ ਜਾਇਜ਼ਾ ਲਿਆ ਅਤੇ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਸੂਬੇ ਦੇ ਲੋਕਾਂ ਦੀ ਸਿਹਤ ਨੂੰ ਸੁਰੱਖਿਅਤ ਰੱਖਣ ਲਈ ਡੇਂਗੂ, ਮਲੇਰੀਆ ਅਤੇ ਚਿਕਨਗੁਨੀਆ ਨੂੰ ਕੰਟਰੋਲ....
ਨਸ਼ਿਆਂ ਨੂੰ ਜੜੋਂ ਪੁੱਟਣ ਲਈ ਪੁਲਿਸ ਅਧਿਕਾਰੀਆਂ ਨਾਲ ਕੈਬਨਿਟ ਮੰਤਰੀ ਮਾਨ ਵੱਲੋਂ ਮੀਟਿੰਗ
ਚੰਡੀਗੜ : ਪੰਜਾਬ ਦੇ ਯਾਤਰਾ ਅਤੇ ਸਭਿਆਚਾਰਕ ਮਾਮਲੇ, ਕਿਰਤ, ਨਿਵੇਸ਼ ਪ੍ਰੋਤਸਾਹਨ ਅਤੇ ਸ਼ਿਕਾਇਤ ਨਿਵਾਰਣ ਮੰਤਰੀ ਅਨਮੋਲ ਗਗਨ ਮਾਨ ਨੇ ਨਸ਼ਿਆਂ ਨੂੰ ਜੜੋਂ ਪੁੱਟਣ ਅਤੇ ਨਸ਼ਿਆਂ ਲਈ ਜ਼ਿੰਮੇਵਾਰ ਲੋਕਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਲਈ ਅੱਜ ਮੋਹਾਲੀ ਵਿਖੇ ਜਿਲ੍ਹੇ ਦੇ ਐਸ.ਐਸ.ਪੀ, ਐਸ.ਪੀਜ਼, ਡੀ.ਐਸ.ਪੀਜ਼ ਅਤੇ ਇਲਾਕੇ ਦੇ ਐਸ.ਐਚ.ਓਜ ਨਾਲ ਵਿਸ਼ੇਸ਼ ਮੀਟਿੰਗ ਕੀਤੀ ਅਤੇ ਨਸ਼ਿਆਂ ਨੂੰ ਜੜ੍ਹੋਂ ਪੁੱਟਣ ਲਈ ਹਰ ਸੰਭਵ ਕਾਰਵਾਈ ਕਰਨ ਲਈ ਆਦੇਸ਼ ਦਿੱਤੇ ਗਏ। ਉਨ੍ਹਾਂ ਦੋਸ਼ੀ ਪਾਏ ਜਾਣ ਵਾਲਿਆਂ ਵਿਰੁੱਧ ਬਿਨਾਂ ਕਿਸੇ ਦਬਾਅ ਦੇ....
ਭਾਈ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿਚ ਬਦਲ ਕੇ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਮਲ੍ਹਮ ਲਾਉਣ ਦਾ ਕੰਮ ਕਰਨ : ਮਜੀਠੀਆ
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਅੱਜ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਤੇ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਨੂੰ ਅਪੀਲ ਕੀਤੀ ਕਿ ਉਹ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿਚ ਬਦਲ ਕੇ ਉਹਨਾਂ ਦੀ ਕੈਦ ਵਿਚੋਂ ਰਿਹਾਈ ਦਾ ਰਾਹ ਪੱਧਰਾ ਕਰ ਕੇ ਜ਼ਖ਼ਮਾਂ ’ਤੇ ਮੱਲ੍ਹਮ ਲਾਉਣ ਦਾ ਕੰਮ ਕਰਨ। ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਬਕਾ ਮੰਤਰੀ ਨੇ ਕਿਹਾ ਕਿ ਦੁਨੀਆਂ ਵਿਚ ਪੰਜਾਬੀਆਂ ਦੇ ਨਾਲ ਨਾਲ ਗੁਰੂ ਨਾਨਕ ਨਾਮ ਲੇਵਾ....
ਕੇਂਦਰ ਸਰਕਾਰ ਹਰਿਆਣਾ ਕਮੇਟੀ ਵਿਰੁੱਧ ਸੁਪਰੀਮ ਕੋਰਟ ’ਚ ਦਰਜ਼ ਕਰੇ ਰੀਵਿਊ ਪਟੀਸ਼ਨ-ਐਡਵੋਕੇਟ ਧਾਮੀ
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਨੂੰ ਪੱਤਰ ਲਿਖ ਕੇ ਕੀਤੀ ਮੰਗ ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਦੇ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਨੂੰ ਪੱਤਰ ਲਿਖ ਕੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਐਕਟ 2014 ਨੂੰ ਸੁਪਰੀਮ ਕੋਰਟ ਵੱਲੋਂ ਮਾਨਤਾ ਵਿਰੁੱਧ ਭਾਰਤ ਸਰਕਾਰ ਤਰਫੋਂ ਰੀਵਿਊ ਪਟੀਸ਼ਨ ਪਾਉਣ ਦੀ ਮੰਗ ਕੀਤੀ ਹੈ। ਗ੍ਰਹਿ ਮੰਤਰੀ ਨੂੰ ਲਿਖੇ ਗਏ ਪੱਤਰ ਵਿਚ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ....