ਪੰਜਾਬ

ਵਿਰੋਧੀ ਅਕਾਲ ਤਖ਼ਤ ਅੱਗੇ ਨਹੀਂ, ਏਜੰਸੀਆਂ ਅੱਗੇ ਝੁਕੇ : ਸੁਖਬੀਰ ਬਾਦਲ 
ਸ੍ਰੀ ਮੁਕਤਸਰ ਸਾਹਿਬ 14 ਜਨਵਰੀ,2025 : ਮਾਘੀ ਮੌਕੇ ਸ੍ਰੀ ਮੁਕਤਸਰ ਸਾਹਿਬ ਵਿਚ ਅਕਾਲੀ ਦਲ ਵਲੋਂ ਕੀਤੀ ਗਈ ਕਾਨਫਰੰਸ ਦੌਰਾਨ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵਿਰੋਧੀਆਂ 'ਤੇ ਵੱਡੇ ਹਮਲੇ ਬੋਲੇ। ਅਕਾਲੀ ਦਲ ਦੇ ਪ੍ਰਧਾਨ ਅਹੁਦੇ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਅੱਜ ਪਹਿਲੀ ਵਾਰ ਮਾਘੀ ਕਾਨਫਰੰਸ ਵਿਚ ਸੁਖਬੀਰ ਸਿੰਘ ਬਾਦਲ ਗਰਜੇ। ਉਨ੍ਹਾਂ ਨੇ ਅੰਮ੍ਰਿਤਪਾਲ ਧੜੇ ਦਾ ਨਾਮ ਲਏ ਬਗੈਰ ਕਿਹਾ ਕਿ ਅਕਾਲ ਤਖਤ ਅੱਗੇ ਤਾਂ ਇਹ ਝੂਕਦੇ ਨਹੀਂ, ਪਰ ਏਜੰਸੀਆਂ ਅੱਗੇ ਝੁਕਦੇ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਬਾਦਲ....
ਲੋਹੜੀ ਵਾਲੇੇ ਦਿਨ ਚਾਈਨਾ ਡੋਰ ਨੌਜਵਾਨ ਲਈ ਬਣੀ ਕਾਲ
ਅਜਨਾਲਾ, 13 ਜਨਵਰੀ 2024 : ਅੰਮ੍ਰਿਤਸਰ ਵਿਚ ਲੋਹੜੀ ਵਾਲੇੇ ਦਿਨ ਚਾਈਨਾ ਡੋਰ ਇਕ ਨੌਜਵਾਨ ਲਈ ਕਾਲ ਬਣ ਗਈ। ਅਜਨਾਲਾ ਰੋਡ ‘ਤੇ ਮੋਟਰਸਾਈਕਲ ‘ਤੇ ਜਾ ਰਹੇ ਇਕ ਕਰੀਬ 18 ਸਾਲਾ ਨੌਜਵਾਨ ਦੇ ਗਲੇ ਵਿੱਚ ਚਾਈਨਾ ਡੋਰ ਫਿਰਨ ਨਾਲ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਪਵਨ ਵਜੋਂ ਹੋਈ ਹੈ। ਉਹ ਮੋਟਰਸਾਈਕਲ ‘ਤੇ ਜਾ ਰਿਹਾ ਸੀ ਕਿ ਅਚਾਨਕ ਚਾਈਨਾ ਡੋਰ ਨੇ ਉਸ ਨੂੰ ਲਪੇਟ ਵਿੱਚ ਲੈ ਲਿਆ, ਜਿਸ ਨਾਲ ਉਸ ਦਾ ਗਲਾ ਕੱਟਿਆ ਗਿਆ। ਹਾਲਾਂਕਿ ਉਸ ਨੂੰ ਤੁਰੰਤ ਅਜਨਾਲਾ ਦੇ ਸਿਵਲ ਹਸਪਤਾਲ ‘ਚ ਲਿਆਂਦਾ....
ਪੰਜਾਬ ਵਿਚ ਸੰਘਣੀ ਧੁੰਦ ਅਤੇ ਸੀਤ ਲਹਿਰ ਨੂੰ ਲੈ ਕੇ ਆਰੇਂਜ ਅਲਰਟ ਜਾਰੀ
ਚੰਡੀਗੜ੍ਹ, 13 ਜਨਵਰੀ,2025 : ਪੰਜਾਬ-ਚੰਡੀਗੜ੍ਹ 'ਚ ਧੁੰਦ ਨੂੰ ਲੈ ਕੇ ਅੱਜ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਵਿਜ਼ੀਬਿਲਟੀ 50 ਮੀਟਰ ਤੋਂ ਘੱਟ ਰਹਿਣ ਦੀ ਉਮੀਦ ਹੈ। ਠੰਡ ਵਧਣ ਦਾ ਵੀ ਖਦਸ਼ਾ ਹੈ। ਮੌਸਮ ਕੇਂਦਰ ਮੁਤਾਬਕ ਪਿਛਲੇ 24 ਘੰਟਿਆਂ ਦੌਰਾਨ ਪੰਜਾਬ ਦੇ ਆਲੇ-ਦੁਆਲੇ ਸਰਗਰਮ ਦੋ ਪੱਛਮੀ ਗੜਬੜੀ ਕਾਰਨ ਕਈ ਇਲਾਕਿਆਂ 'ਚ ਮੀਂਹ ਪਿਆ। ਇਸ ਦੇ ਨਾਲ ਹੀ ਹੁਣ ਦੋ ਦਿਨਾਂ ਬਾਅਦ ਇੱਕ ਨਵਾਂ ਪੱਛਮੀ ਗੜਬੜ ਸਰਗਰਮ ਹੋ ਰਿਹਾ ਹੈ। ਮੌਸਮ ਵਿਭਾਗ ਨੇ ਅੱਜ ਪੰਜਾਬ ਦੇ 11 ਜ਼ਿਲ੍ਹਿਆਂ ਅੰਮ੍ਰਿਤਸਰ....
ਫ਼ਾਜ਼ਿਲਕਾ ‘ਚ ਲੁਟੇਰਿਆਂ ਨੇ ਘਰ ‘ਚ ਵੜ ਕੇ ਕੀਤੀ ਲੁੱਟ ਤੇ ਬਜ਼ੁਰਗ ਔਰਤ ਦਾ ਕੀਤਾ ਕਤਲ
ਫਾਜ਼ਿਲਕਾ, 12 ਜਨਵਰੀ 2025 : ਫਾਜ਼ਿਲਕਾ ‘ਚ ਲੁਟੇਰਿਆਂ ਵੱਲੋਂ ਇੱਕ ਘਰ ਵਿੱਚ ਲੁੱਟ ਕਰਨ ਤੋਂ ਬਾਅਦ ਇੱਕ ਬਜ਼ੁਰਗ ਔਰਤ ਦਾ ਕਤਲ ਕਰ ਦੇਣ ਦੀ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਨੇੜਲੇ ਪਿੰਡ ਬਨਵਾਤਾ ਹਨੂਵੰਤਾ ਵਿੱਚ ਕੁਝ ਅਣਪਛਾਤੇ ਲੁਟੇਰੇ ਰਾਤ ਨੂੰ ਘਰ ਵਿੱਚ ਦਾਖਲ ਹੋਏ ਅਤੇ ਬਜ਼ੁਰਗ ਜੋੜੇ ਨੂੰ ਰੱਸੀਆਂ ਨਾਲ ਬੰਨ੍ਹ ਦਿੱਤਾ। ਲੁਟੇਰਿਆਂ ਨੇ ਹਰਬੰਸ ਕੌਰ 'ਤੇ ਜਾਨਲੇਵਾ ਹਮਲਾ ਕੀਤਾ, ਜਿਸ ਕਾਰਨ ਉਸਦੀ ਮੌਤ ਹੋ ਗਈ। ਇਸ ਘਟਨਾਂ ਦੀ ਸੂਚਨਾਂ ਮਿਲਣ ਤੇ ਪੁੱਜੀ ਪੁਲਿਸ ਪਾਰਟੀ ਨੇ ਮ੍ਰਿਤਕ ਔਰਤ ਦੀ ਲਾਸ਼ ਨੂੰ....
ਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਨਾਜ਼ੁਕ , ਕਿਸਾਨ ਆਗੂਆਂ ਨੇ ਕੀਤੀ ਚਿੰਤਾ ਪ੍ਰਗਟ 
ਚੰਡੀਗੜ੍ਹ, 12 ਜਨਵਰੀ 2025 : ਕਿਸਾਨ ਅੰਦੋਲਨ ਦਾ ਖਨੌਰੀ ਬਾਰਡਰ ਤੋਂ ਅਗਵਾਈ ਕਰ ਰਹੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 48ਵੇਂ ਦਿਨ ਵਿੱਚ ਦਾਖਲ ਹੋ ਗਿਆ ਹੈ। ਜਾਰੀ ਕੀਤੇ ਗਏ ਮੈਡੀਕਲ ਬੁਲੇਟਿਨ ਵਿੱਚ, ਡੱਲੇਵਾਲ ਦੀ ਹਾਲਤ ਨਾਜ਼ੁਕ ਦੱਸੀ ਗਈ ਹੈ। ਡੱਲੇਵਾਲ ਦੀ ਸਿਹਤ ਲਗਾਤਾਰ ਵਿਗੜਦੀ ਜਾ ਰਹੀ ਹੈ। ਕਿਸਾਨ ਆਗੂਆਂ ਨੇ ਉਸਦੀ ਹਾਲਤ ਦੀ ਗੰਭੀਰਤਾ ‘ਤੇ ਚਿੰਤਾ ਪ੍ਰਗਟ ਕੀਤੀ ਅਤੇ ਉਸਦੀ ਵਿਸਤ੍ਰਿਤ ਮੈਡੀਕਲ ਰਿਪੋਰਟ ਜਾਰੀ ਕੀਤੀ। ਰਿਪੋਰਟ ਦੇ ਅਨੁਸਾਰ, ਜਗਜੀਤ ਸਿੰਘ ਡੱਲੇਵਾਲ ਦਾ ਕੀਟੋਨ....
ਫਸਲਾਂ ਦੇ ਐਮਐਸਪੀ ਦੀ ਕਾਨੂੰਨੀ ਗਾਰੰਟੀ ਪੰਜਾਬ ਦੇ ਕਿਸਾਨਾਂ ਲਈ ਨੁਕਸਾਨਦੇਹ : ਸੁਨੀਲ ਜਾਖੜ 
ਚੰਡੀਗੜ੍ਹ , 12 ਜਨਵਰੀ 2025 : ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਇੱਕ ਨਿੱਜੀ ਚੈਨਲ ਨਾਲ ਗੱਲਬਾਤ ਕਰਦਿਆਂ ‘ਫਸਲਾਂ ਦੇ ਐਮਐਸਪੀ ਦੀ ਕਾਨੂੰਨੀ ਗਾਰੰਟੀ ਨੂੰ ਪੰਜਾਬ ਦੇ ਕਿਸਾਨਾਂ ਲਈ ਨੁਕਸਾਨਦੇਹ ਦੱਸਿਆ ਹੈ। ਜਾਖੜ ਨੇ ਕਿਹਾ ਕਿ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਨੂੰ ਕਣਕ ਅਤੇ ਝੋਨੇ ਦੀ ਖਰੀਦ ‘ਤੇ ਕੇਂਦਰ ਵੱਲੋਂ ਘੱਟੋ-ਘੱਟ ਸਮਰਥਨ ਮੁੱਲ ਦਿੱਤਾ ਜਾਂਦਾ ਹੈ, ਪਰ ਰਾਸ਼ਟਰੀ ਪੱਧਰ ‘ਤੇ ਘੱਟੋ-ਘੱਟ ਸਮਰਥਨ ਮੁੱਲ ਲਾਗੂ ਹੋਣ ਨਾਲ, ਕਿਸਾਨ ਮੌਜੂਦਾ ਪ੍ਰਣਾਲੀ ਅਧੀਨ ਮਿਲਣ ਵਾਲੇ ਲਾਭਾਂ ਤੋਂ ਵਾਂਝੇ ਰਹਿ....
ਜੇਕਰ ਪ੍ਰਧਾਨ ਮੰਤਰੀ ਮੋਦੀ ਸਾਡੀਆਂ ਮੰਗਾਂ ਮੰਨ ਲੈਂਦੇ ਹਨ ਤਾਂ ਮੈਂ ਭੁੱਖ ਹੜਤਾਲ ਛੱਡ ਦੇਵਾਂਗਾ : ਜਗਜੀਤ ਸਿੰਘ ਡੱਲੇਵਾਲ 
ਭਾਰਤੀ ਜਨਤਾ ਪਾਰਟੀ ਦੀ ਪੰਜਾਬ ਇਕਾਈ ਬਾਰੇ ਕਿਸਾਨ ਜਗਜੀਤ ਸਿੰਘ ਡੱਲੇਵਾਲ ਨੇ ਵੀਡੀਓ ਰਾਹੀਂ ਬਿਆਨ ਜਾਰੀ ਚੰਡੀਗੜ੍ਹ, 10 ਜਨਵਰੀ 2025 : ਖਨੌਰੀ ਬਾਰਡਰ ਤੇ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਜਿੱਥੇ ਕਿਸਾਨਾਂ ਵੱਲੋਂ ਪਿਛਲੇ ਕਈ ਮਹੀਨਿਆਂ ਤੋਂ ਸੰਘਰਸ਼ ਕੀਤਾ ਜਾ ਰਿਹਾ ਹੈ, ਉੱਥੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਪਿਛਲੇ 46 ਦਿਨਾਂ ਤੋਂ ਮਰਨ ਵਰਤ ਤੇ ਹਨ। ਅੱਜ ਭਾਰਤੀ ਜਨਤਾ ਪਾਰਟੀ ਦੀ ਪੰਜਾਬ ਇਕਾਈ ਬਾਰੇ ਕਿਸਾਨ ਜਗਜੀਤ ਸਿੰਘ ਡੱਲੇਵਾਲ ਨੇ ਵੀਡੀਓ ਰਾਹੀਂ....
ਕੇਂਦਰ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਿਹਾ ਹੈ : ਆਪ
ਚੰਡੀਗੜ੍ਹ 'ਚ ਮੁੱਖ ਸਕੱਤਰ ਦੇ ਮੁੱਦੇ 'ਤੇ 'ਆਪ' ਦੇ ਵਫ਼ਦ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ ਸਲਾਹਕਾਰ ਦੀ ਥਾਂ ਮੁੱਖ ਸਕੱਤਰ ਦਾ ਅਹੁਦਾ ਕੇਂਦਰ ਦੀ ਪੰਜਾਬ ਵਿਰੋਧੀ ਮਾਨਸਿਕਤਾ ਨੂੰ ਦਰਸਾਉਂਦਾ ਹੈ, ਆਮ ਆਦਮੀ ਪਾਰਟੀ ਇਸ ਦਾ ਸਖ਼ਤ ਵਿਰੋਧ ਕਰਦੀ ਹੈ - ਅਮਨ ਅਰੋੜਾ ਚੰਡੀਗੜ੍ਹ 'ਤੇ ਪੰਜਾਬ ਦਾ ਹੱਕ ਹੈ, ਵੰਡ ਵੇਲੇ ਕਿਹਾ ਗਿਆ ਸੀ ਕਿ ਯੂਟੀ ਦਾ ਦਰਜਾ ਅਸਥਾਈ ਹੈ - ਅਰੋੜਾ ਕੇਂਦਰ ਦੀਆਂ ਨੀਤੀਆਂ ਦਾ ਉਦੇਸ਼ ਪੰਜਾਬ ਦੇ ਮੰਡੀ ਸਿਸਟਮ ਨੂੰ ਤਬਾਹ ਕਰਨਾ ਹੈ, 'ਆਪ' ਪੂੰਜੀਵਾਦੀ-ਪੱਖੀ ਭਾਜਪਾ ਵੱਲੋਂ ਕਿਸਾਨਾਂ....
ਅੱਜ ਸਾਰਾ ਦੇਸ਼ ਜਗਜੀਤ ਡੱਲੇਵਾਲ ਦੀ ਸਿਹਤ ਨੂੰ ਲੈ ਕੇ ਚਿੰਤਤ ਹੈ : ਰਾਜੇਵਾਲ 
ਖਨੌਰੀ ਬਾਰਡਰ ਪਹੁੰਚ ਐਸਕੇਐਮ ਆਗੂਆਂ ਨੇ ਜਗਜੀਤ ਡੱਲੇਵਾਲ ਨਾਲ ਕੀਤੀ ਮੁਲਾਕਾਤ ਖਨੌਰੀ,10 ਜਨਵਰੀ : ਸੰਯੁਕਤ ਕਿਸਾਨ ਮੋਰਚਾ ਨੇ ਵੀਰਵਾਰ ਨੂੰ ਪੰਜਾਬ ਦੇ ਮੋਗਾ ਵਿੱਚ ਮਹਾਪੰਚਾਇਤ ਦੌਰਾਨ ਕਿਸਾਨ ਅੰਦੋਲਨ ਦਾ ਸਮਰਥਨ ਕੀਤਾ ਸੀ। ਕਿਸਾਨ ਲੀਡਰ ਜੋਗਿੰਦਰ ਸਿੰਘ ਉਗਰਾਹਾਂ ਤੇ ਬਲਬੀਰ ਸਿੰਘ ਰਾਜੇਵਾਲ ਦੀ ਅਗਵਾਈ ਹੇਠ ਸੰਯੁਕਤ ਕਿਸਾਨ ਮੋਰਚਾ ਦਾ ਜਥਾ ਖਨੌਰੀ ਬਾਰਡਰ ਉਪਰ ਪਹੁੰਚਿਆ। ਸੰਯੁਕਤ ਕਿਸਾਨ ਮੋਰਚੇ (ਐਸਕੇਐਮ) ਦੇ ਆਗੂਆਂ ਨੇ ਇਥੇ ਅੱਜ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ....
ਨਾਭਾ ‘ਚ ਟੋਭੇ ਵਿੱਚ ਡਿੱਗੀ ਕਾਰ, ਤਿੰਨ ਨੌਜਵਾਨਾਂ ਦੀ ਮੌਤ
ਨਾਭਾ, 10 ਜਨਵਰੀ 2025 : ਨਾਭਾ ‘ਚ ਵਾਪਰੇ ਇੱਕ ਹਾਦਸੇ ਵਿੱਚ ਤਿੰਨ ਨੌਜਵਾਨਾਂ ਦੀ ਦੁੱਖਦਾਈ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਨੇੜਲੇ ਪਿੰਡ ਦਿੱਤੂਪੁਰ ਜੱਟਾਂ ਵਿੱਚ ਚਾਰ ਨੌਜਵਾਨ ਕਾਰ ‘ਚ ਸਵਾਰ ਹੋ ਕੇ ਜਾ ਰਹੇ ਸਨ ਕਿ ਉਨ੍ਹਾਂ ਦੀ ਕਾਰ ਟੋਭੇ ਵਿੱਚ ਪਲਟ ਗਈ, ਮੌਕੇ ਤੇ ਮੌਜ਼ੂਦ ਲੋਕਾਂ ਨੇ ਕਾਰ ਸਵਾਰ ਨੌਜਵਾਨਾਂ ਨੂੰ ਬਚਾਉਣ ਦੀ ਬਹੁਤ ਜੱਦੋ ਜਹਿਦ ਕੀਤੀ, ਪਰ ਇਸ ਹਾਦਸੇ ‘ਚ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ, ਇੱਕ ਬਚਗਿਆ ਹੈ। ਮ੍ਰਿਤਕਾਂ ਦੀ ਪਛਾਣ ਇੰਦਰਜੋਤ ਸਿੰਘ (22)....
ਪੰਜਾਬ 'ਚ ਵੱਖ ਵੱਖ ਸੜਕ ਹਾਦਸਿਆਂ 'ਚ 2 ਮੌਤਾਂ, ਕਈ ਜਖ਼ਮੀ, ਬਰਨਾਲਾ ਵਿੱਚ ਲੈਕਚਰਾਰ ਦੀ ਮੌਤ, ਸੰਗਰੂਰ 'ਚ ਕੰਡਕਟਰ ਦੀ ਮੌਤ
ਬਰਨਾਲਾ ਵਿੱਚ ਧੂੰਦ ਦਾ ਕਹਿਰ, 5 ਵਾਹਨ ਆਪਸ ਵਿੱਚ ਟਕਰਾਏ, ਲੈਕਚਰਾਰ ਦੀ ਮੌਤ, 6 ਜ਼ਖਮੀ ਚੰਡੀਗੜ੍ਹ , 10 ਜਨਵਰੀ 2025 : ਬਰਨਾਲਾ ਜ਼ਿਲ੍ਹੇ ਵਿੱਚ ਅੱਜ ਸਵੇਰੇ ਘਣੀ ਧੂੰਦ ਕਾਰਨ ਇੱਕ ਵੱਡਾ ਸੜਕ ਹਾਦਸਾ ਹੋਇਆ। ਵਜੀਦਕੇ ਕਲਾਂ ਪਿੰਡ ਦੇ ਨੇੜੇ ਪੰਜ ਵਾਹਨ ਇੱਕ ਦੂਜੇ ਨਾਲ ਟਕਰਾ ਗਏ, ਜਿਸ ਵਿੱਚ ਇੱਕ ਮਹਿਲਾ ਦੀ ਮੌਤ ਹੋ ਗਈ ਤੇ 6 ਹੋਰ ਵਿਅਕਤੀ ਜ਼ਖਮੀ ਹੋ ਗਏ। ਇਹ ਹਾਦਸਾ ਸਵੇਰੇ ਲਗਭਗ 8:30 ਵਜੇ ਹੋਇਆ ਜਦੋਂ ਘਣੀ ਧੂੰਦ ਕਾਰਨ ਵਾਹਨ ਚਾਲਕਾਂ ਨੂੰ ਦਿੱਖਣ ਵਿੱਚ ਮੁਸ਼ਕਲ ਹੋ ਰਹੀ ਸੀ। ਪ੍ਰਾਪਤ ਜਾਣਕਾਰੀ....
ਵਿਜੀਲੈਂਸ ਵੱਲੋਂ 50000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਸਹਾਇਕ ਟਾਊਨ ਪਲਾਨਰ ਤੇ ਆਰਕੀਟੈਕਟ ਕਾਬੂ
ਚੰਡੀਗੜ੍ਹ, 9 ਜਨਵਰੀ, 2025 : ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਨਗਰ ਨਿਗਮ ਪਟਿਆਲਾ ਦੇ ਸਹਾਇਕ ਟਾਊਨ ਪਲਾਨਰ (ਏ.ਟੀ.ਪੀ.) ਜਸਪਾਲ ਸਿੰਘ ਅਤੇ ਪਟਿਆਲਾ ਦੇ ਆਰਕੀਟੈਕਟ ਅਨੀਸ਼ ਖੰਨਾ ਨੂੰ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਨੂੰ ਅਸ਼ੋਕ ਕੁਮਾਰ ਵਾਸੀ ਪਾਤੜਾਂ, ਜ਼ਿਲ੍ਹਾ ਪਟਿਆਲਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ....
ਸੰਘਣੀ ਧੁੰਦ ਕਾਰਨ ਕਾਰ ਦਰੱਖਤ ਨਾਲ ਟਕਰਾਈ, 2 ਦੀ ਮੌਤ, ਤਿੰਨ ਔਰਤਾਂ ਸਮੇਤ 5 ਜ਼ਖਮੀ
ਕੀਰਤਪੁਰ ਸਾਹਿਬ ਵਿੱਚ ਹਰ ਕੋਈ ਅਸਥੀਆਂ ਪਾਉਣ ਜਾ ਰਿਹਾ ਸੀ। ਸ੍ਰੀ ਫ਼ਤਹਿਗੜ੍ਹ ਸਾਹਿਬ, 09 ਜਨਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਸੰਘਣੀ ਧੁੰਦ ਕਾਰਨ ਪਿੰਡ ਸੌਧਾ ਨੇੜੇ ਇਕ ਦਰੱਖਤ ਨਾਲ ਟਕਰਾ ਜਾਣ ਕਾਰਨ ਦੋ ਵਿਅਕਤੀਆਂ ਦੀ ਮੌਤ ਹੋ ਗਈ। ਇਨ੍ਹਾਂ ਦੀ ਪਛਾਣ ਬਲਵੀਰ ਸਿੰਘ (65 ਸਾਲ) ਅਤੇ ਰਾਜਿੰਦਰ ਸਿੰਘ (60 ਸਾਲ) ਵਾਸੀ ਸਰਦੂਲਗੜ੍ਹ ਜ਼ਿਲ੍ਹਾ ਮਾਨਸਾ ਵਜੋਂ ਹੋਈ ਹੈ। ਜਦੋਂ ਕਿ ਇਸ ਹਾਦਸੇ ਵਿੱਚ ਦੋ ਮਰਦ ਅਤੇ ਤਿੰਨ ਔਰਤਾਂ ਨੂੰ ਵੀ ਮਾਮੂਲੀ ਸੱਟਾਂ ਲੱਗੀਆਂ ਹਨ। ਜਿਸ ਵਿੱਚ ਗੁਰਪ੍ਰੀਤ ਸਿੰਘ, ਨਛੱਤਰ....
ਪੰਜਾਬ ‘ਚ 2 ਦਿਨ ਮੀਂਹ ਪੈਣ ਦੀ ਸੰਭਾਵਨਾ : ਮੌਸਮ ਵਿਭਾਗ 
ਚੰਡੀਗੜ੍ਹ, 9 ਜਨਵਰੀ 2025 : ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਨੂੰ ਅੱਜ ਵੀਰਵਾਰ ਨੂੰ ਵੀ ਸੀਤ ਲਹਿਰ ਅਤੇ ਸੰਘਣੀ ਧੁੰਦ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅੱਜ ਰਾਤ ਤੋਂ ਪੱਛਮੀ ਗੜਬੜੀ ਵੀ ਸਰਗਰਮ ਹੋਵੇਗੀ। ਇਸ ਤੋਂ ਬਾਅਦ 12 ਜਨਵਰੀ ਤੱਕ ਸੂਬੇ ‘ਚ ਕਈ ਥਾਵਾਂ ‘ਤੇ ਮੀਂਹ ਪੈਣ ਦੀ ਸੰਭਾਵਨਾ ਹੈ। ਹਾਲਾਂਕਿ, ਪਿਛਲੇ 24 ਘੰਟਿਆਂ ਵਿੱਚ ਰਾਜ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 2.3 ਡਿਗਰੀ ਦਾ ਵਾਧਾ ਹੋਇਆ ਹੈ, ਜੋ ਆਮ ਦੇ ਨੇੜੇ ਆ ਰਿਹਾ ਹੈ।ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 23 ਡਿਗਰੀ ਦਰਜ....
ਕਿਸਾਨੀ ਧਰਨੇ ’ਚ ਫਟਿਆ ਲੱਕੜਾਂ ਦਾ ਗੀਜ਼ਰ,  ਨੌਜਵਾਨ ਜਖ਼ਮੀ
ਖਨੌਰੀ, 9 ਜਨਵਰੀ 2025 : ਕਿਸਾਨ ਪਿਛਲੇ ਲੰਮੇ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰਦੇ ਆ ਰਹੇ ਹਨ ਪਰ ਉਨ੍ਹਾਂ ਨੂੰ ਲਾਗੂ ਨਹੀਂ ਕੀਤਾ ਗਿਆ, ਜਿਸ ਕਾਰਨ ਹੁਣ ਕੇਂਦਰਸਰਕਾਰ ਵੱਲੋਂ ਮੰਡੀ ਖੁਰਦ ਬੁਰਦ ਕਰ ਦਿੱਤੀ ਗਈ ਹੈ। ਖਨੌਰੀ ਮੋਰਚੇ ਵਿੱਚ ਲੱਕੜਾ ਵਾਲੇ ਦੇਸੀ ਗੀਜਰ ਦੇ ਹਾਦਸੇ ਦਾ ਕਿਸਾਨ ਸ਼ਿਕਾਰ ਹੋ ਗਿਆ ਹੈ, ਦੱਸ ਦੇਈਏ ਕਿ ਕਿਸਾਨ ਪੂਰੀ ਤਰ੍ਹਾਂ ਅੱਗ ਦੀ ਚਪੇਟ ਦੇ ਵਿਚ ਆ ਗਿਆ ਹੈ। ਉਥੇ ਹੀ ਕਿਸਾਨ ਦੀ ਪਹਿਚਾਣ ਗੁਰਦਿਆਲ ਸਿੰਘ ਪੁੱਤਰ ਸੁਲੱਖਣ ਸਿੰਘ, ਸਮਾਣਾ ਵਜੋਂ ਹੋਈ ਹੈ। ਗੁਰਦਿਆਲ....