ਪੰਜਾਬ

ਮਹਿਲਾ ਸਮੇਤ ਦੋ ਨਸ਼ਾ ਤਸਕਰ ਫਿਰੋਜ਼ਪੁਰ ਤੋਂ ਕਾਬੂ; 6.6 ਕਿਲੋ ਹੈਰੋਇਨ, 6 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ
ਮੁਲਜ਼ਮਾਂ ਨੇ ਸਰਹੱਦ ਪਾਰੋਂ ਡਰੋਨ ਰਾਹੀਂ ਸੁੱਟੀ ਗਈ ਨਸ਼ਿਆਂ ਦੀ ਖੇਪ ਕੀਤੀ ਸੀ ਹਾਸਲ: ਡੀਜੀਪੀ ਗੌਰਵ ਯਾਦਵ ਪੁਲਿਸ ਟੀਮਾਂ ਵੱਲੋਂ ਐਨਡੀਪੀਐਸ ਐਕਟ ਦੀ ਧਾਰਾ 68 ਐਫ ਤਹਿਤ ਗ੍ਰਿਫਤਾਰ ਕੀਤੇ ਗਏ ਤਸਕਰਾਂ ਦੀ ਗੈਰ-ਕਾਨੂੰਨੀ ਜਾਇਦਾਦ ਜ਼ਬਤ ਕੀਤੀ ਜਾਵੇਗੀ: ਐਸਐਸਪੀ ਸੌਮਿਆ ਮਿਸ਼ਰਾ ਚੰਡੀਗੜ੍ਹ/ਫਿਰੋਜ਼ਪੁਰ, 8 ਅਗਸਤ 2024 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ‘ਚ ਸ਼ਾਮਲ ਨੈੱਟਵਰਕਾਂ ਖਿਲਾਫ਼ ਵੱਡੀ....
ਓਲੰਪਿਕ ਖੇਡਾਂ ਵਿੱਚ ਭਾਰਤੀ ਖਿਡਾਰੀਆਂ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਜਾ ਰਿਹਾ, ਪਰ ਕੇਂਦਰ ਸਰਕਾਰ ਨੇ ਇਸ ਗੰਭੀਰ ਮੁੱਦੇ ਉਤੇ ਚੁੱਪ ਧਾਰੀ : ਮੁੱਖ ਮੰਤਰੀ
ਚੰਡੀਗੜ੍ਹ, 7 ਅਗਸਤ 2024 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੈਰਿਸ ਓਲੰਪਿਕ ਵਿਖੇ ਹਿੱਸਾ ਲੈਣ ਵਾਲੇ ਖਿਡਾਰੀਆਂ ਦੇ ਹਿੱਤਾਂ ਦੀ ਸੁਰੱਖਿਆ ਕਰਨ ਵਿੱਚ ਨਾਕਾਮ ਸਿੱਧ ਹੋਣ ਲਈ ਕੇਂਦਰ ਸਰਕਾਰ ਦੀ ਸਖ਼ਤ ਅਲੋਚਨਾ ਕੀਤੀ ਹੈ। ਮੁੱਖ ਮੰਤਰੀ ਨੇ ਅੱਜ ਭਾਰਤੀ ਪਹਿਲਵਾਨ ਵਿਨੇਸ਼ ਫੋਗਾਟ ਦੇ ਪਿੰਡ ਚਰਖੀ ਦਾਦਰੀ ਵਿਖੇ ਪਹੁੰਚ ਕੇ ਉਸ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਇਹ ਬੜੀ ਮੰਦਭਾਗੀ ਗੱਲ ਹੈ ਕਿ ਪੈਰਿਸ ਵਿੱਚ ਚੱਲ ਰਹੀਆਂ ਓਲੰਪਿਕ ਖੇਡਾਂ ਵਿੱਚ ਭਾਰਤੀ....
ਬਿਸ਼ਨੋਈ ਦਾ ਪਹਿਲਾ ਇੰਟਰਵਿਊ ਪੰਜਾਬ ਦੇ ਖਰੜ ਵਿੱਚ ਪੁਲਿਸ ਹਿਰਾਸਤ ਵਿੱਚ ਹੋਇਆ ਸੀ, ਹਾਈਕੋਰਟ 'ਚ SIT ਨੇ ਕੀਤਾ ਖੁਲਾਸਾ
ਚੰਡੀਗੜ੍ਹ, 7 ਅਗਸਤ 2024 : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਦੇ ਮਾਸਟਰਮਾਈਂਡ ਬਦਨਾਮ ਗੈਂਗਸਟਰ ਲਾਰੈਂਸ ਦੀ ਜੇਲ੍ਹ ਇੰਟਰਵਿਊ ਵਿੱਚ ਵੱਡਾ ਖੁਲਾਸਾ ਹੋਇਆ ਹੈ। ਗੈਂਗਸਟਰ ਦਾ ਪਹਿਲਾ ਇੰਟਰਵਿਊ ਪੰਜਾਬ ਦੇ ਖਰੜ ਵਿੱਚ ਪੁਲਿਸ ਹਿਰਾਸਤ ਵਿੱਚ ਹੋਇਆ ਸੀ। ਜਦੋਂਕਿ ਦੂਜੀ ਇੰਟਰਵਿਊ ਰਾਜਸਥਾਨ ਦੀ ਜੇਲ੍ਹ ਵਿੱਚ ਹੋਈ ਸੀ। ਇਸ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐੱਸਆਈਟੀ) ਦੀ ਰਿਪੋਰਟ ਤੋਂ ਇਹ ਖੁਲਾਸਾ ਹੋਇਆ ਹੈ। ਐੱਸਆਈਟੀ ਨੇ ਇਹ ਸੀਲਬੰਦ ਰਿਪੋਰਟ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ....
2400 ਕਿਲੋਮੀਟਰ ਜ਼ਮੀਨਦੋਜ਼ ਪਾਈਪਲਾਈਨਾਂ ਵਿਛਾ ਕੇ 30,000 ਹੈਕਟੇਅਰ ਤੋਂ ਵੱਧ ਰਕਬੇ ਦੀਆਂ ਸਿੰਜਾਈ ਲੋੜਾਂ ਪੂਰੀਆਂ ਕੀਤੀਆਂ :  ਜੌੜਾਮਾਜਰਾ
ਕੁਸ਼ਲ ਸਿੰਜਾਈ ਪ੍ਰਣਾਲੀਆਂ ਲਈ ਦਿੱਤੀ ਜਾ ਰਹੀ ਹੈ 90 ਫ਼ੀਸਦੀ ਸਬਸਿਡੀ ਚਾਰ ਦਹਾਕਿਆਂ ਵਿੱਚ ਪਹਿਲੀ ਵਾਰ 20 ਨਹਿਰਾਂ ‘ਚ ਵਗਿਆ ਪਾਣੀ, ਜਿਸ ਸਦਕਾ 916 ਮਾਈਨਰਾਂ ਅਤੇ ਖਾਲਿਆਂ ‘ਚ ਆਇਆ ਪਾਣੀ ਨਵੀਨ ਸਿੰਜਾਈ ਪ੍ਰਾਜੈਕਟਾਂ ਅਤੇ ਨਹਿਰੀ ਨੈਟਵਰਕ ਦੀ ਬਹਾਲੀ ਨਾਲ ਨਹਿਰੀ ਪਾਣੀ ਦੀ ਵਰਤੋਂ ਅਤੇ ਟਿਕਾਊ ਖੇਤੀ ਨੂੰ ਮਿਲ ਰਿਹੈ ਹੁਲਾਰਾ ਚੰਡੀਗੜ੍ਹ, 7 ਅਗਸਤ 2024 : ਪੰਜਾਬ ਦੇ ਭੂਮੀ ਤੇ ਜਲ ਸੰਭਾਲ ਅਤੇ ਜਲ ਸਰੋਤ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਇਥੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ....
264 ਮੈਗਾਵਾਟ ਸਮਰੱਥਾ ਵਾਲੇ 66 ਸੋਲਰ ਪਾਵਰ ਪਲਾਂਟ ਸਥਾਪਤ ਕਰਨ ‘ਤੇ ਵਿਚਾਰ ਕਰ ਰਿਹੈ ਪੰਜਾਬ
ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਹਰਭਜਨ ਸਿੰਘ ਈ ਟੀ.ਓ. ਵੱਲੋਂ ਵੱਕਾਰੀ ਗਰੀਨ ਊਰਜਾ ਪ੍ਰਾਜੈਕਟ ਬਾਰੇ ਵਿਚਾਰ-ਵਟਾਂਦਰਾ ਇਸ ਪ੍ਰਾਜੈਕਟ ਨਾਲ ਸਾਲਾਨਾ ਲਗਭਗ 390 ਐਮ.ਯੂ. ਬਿਜਲੀ ਪੈਦਾ ਹੋਣ ਦੀ ਸੰਭਾਵਨਾ ਪੰਜਾਬ ਵਿੱਚ 1056 ਕਰੋੜ ਰੁਪਏ ਦਾ ਨਿਵੇਸ਼ ਆਉਣ ਦੀ ਉਮੀਦ: ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਚੰਡੀਗੜ੍ਹ, 7 ਅਗਸਤ 2024 : ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਰਵਾਇਤੀ ਈਂਧਨ ‘ਤੇ ਨਿਰਭਰਤਾ ਅਤੇ ਬਿਜਲੀ ਸਬਸਿਡੀ ਦੇ ਬੋਝ ਨੂੰ ਘਟਾਉਣ ਤੋਂ....
ਪੰਜਾਬ ਦੇ 10 ਜਿਲ੍ਹਿਆਂ ਵਿੱਚ ਸਿੱਖਿਆ ਵਿਭਾਗ ਸਥਾਪਿਤ ਕਰੇਗਾ ਇੰਨਡੋਰ ਸ਼ੂਟਿੰਗ ਰੇਜਾਂ: ਹਰਜੋਤ ਸਿੰਘ ਬੈਂਸ
ਅਗਲੇ ਤਿੰਨ ਮਹੀਨਿਆਂ ਵਿੱਚ ਅਨੰਦਪੁਰ ਸਾਹਿਬ ਵਿੱਚ ਬਣ ਕੇ ਤਿਆਰ ਹੋਵੇਗੀ ਪਹਿਲੀ ਸ਼ੂਟਿੰਗ ਰੇਂਜ ਚੰਡੀਗੜ, 07 ਅਗਸਤ 2024 : ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਸੂਬੇ ਦੇ 10 ਜਿਲ੍ਹਿਆਂ ਵਿੱਚ ਇੰਨਡੋਰ ਸ਼ੂਟਿੰਗ ਰੇਜ ਬਣਾਈਆਂ ਜਾ ਰਹੀਆਂ ਹਨ। ਇਹ ਜਾਣਕਾਰੀ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਅੱਜ ਇਥੇ ਦਿੱਤੀ ਗਈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਰਦਾਰ ਬੈਂਸ ਨੇ ਦੱਸਿਆ ਕਿ ਸੰਗਰੂਰ, ਲੁਧਿਆਣਾ, ਜਲੰਧਰ, ਫਿਰੋਜਪੁਰ, ਅੰਮ੍ਰਿਤਸਰ, ਰੂਪਨਗਰ, ਸਾਹਿਬਜਾਦਾ ਅਜੀਤ ਸਿੰਘ....
ਜੁਲਾਈ ਮਹੀਨੇ ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ਵਿਚ ਰਿਕਾਰਡ 71 ਫੀਸਦੀ ਵਾਧਾ : ਜਿੰਪਾ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੇ ਨਾਂ ਇਕ ਹੋਰ ਪ੍ਰਾਪਤੀ ਜੁੜੀ ਚੰਡੀਗੜ੍ਹ, 7 ਅਗਸਤ 2024 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਨੇ ਵੱਡੀ ਪ੍ਰਾਪਤੀ ਦਰਜ ਕੀਤੀ ਹੈ। ਪੰਜਾਬ ਵਿਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਪੰਜਾਬ ਸਰਕਾਰ ਦੇ ਖਜ਼ਾਨੇ ਵਿਚ ਜੁਲਾਈ 2024 ਦੇ ਇਕ ਮਹੀਨੇ ਦੌਰਾਨ ਹੀ ਰਿਕਾਰਡ 71 ਫੀਸਦੀ ਜ਼ਿਆਦਾ ਆਮਦਨ ਆਈ ਹੈ। ਇੱਕ ਮਹੀਨੇ ਵਿੱਚ ਏਨਾ ਵਾਧਾ ਆਪਣੇ ਆਪ ਵਿੱਚ ਇੱਕ ਵਿਲੱਖਣ ਪ੍ਰਾਪਤੀ ਹੈ। ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ....
ਢਾਈ ਸਾਲਾਂ ਵਿੱਚ 44250 ਸਰਕਾਰੀ ਨੌਕਰੀਆਂ, ਨੌਜਵਾਨਾਂ ਨੂੰ 872 ਦਿਨਾਂ ਵਿੱਚ ਔਸਤਨ ਰੋਜ਼ਾਨਾ 50 ਨੌਕਰੀਆਂ ਦਿੱਤੀਆਂ : ਮੁੱਖ ਮੰਤਰੀ ਮਾਨ
ਫਿਲੌਰ, 6 ਅਗਸਤ 2024 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨੂੰ ਕਿਹਾ ਕਿ ਸੂਬਾ ਸਰਕਾਰ ਨੇ ਆਪਣੇ ਸਿਰਫ਼ 872 ਦਿਨਾਂ ਦੇ ਕਾਰਜਕਾਲ ਵਿੱਚ ਸੂਬੇ ਦੇ 44,250 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਕੇ ਨਵੇਂ ਮਾਪਦੰਡ ਸਿਰਜੇ ਹਨ, ਜਿਸ ਨਾਲ ਪਿਛਲੇ ਢਾਈ ਸਾਲਾਂ ਵਿੱਚ ਔਸਤਨ ਰੋਜ਼ਾਨਾ 50 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਮਿਲੀਆਂ ਹਨ। ਇੱਥੇ ਪੁਲਿਸ, ਕਾਨੂੰਨ ਤੇ ਨਿਆਂ ਅਤੇ ਗ੍ਰਹਿ ਮਾਮਲੇ ਵਿਭਾਗ ਵਿੱਚ 443 ਅਫ਼ਸਰਾਂ ਨੂੰ ਨਿਯੁਕਤੀ ਪੱਤਰ ਵੰਡਣ ਲਈ ਕਰਵਾਏ ਸਮਾਗਮ ਦੌਰਾਨ ਸੰਬੋਧਨ ਕਰਦਿਆਂ....
ਅਣਪਛਾਤੇ ਵਾਹਨ ਦੀ ਚਪੇਟ ’ਚ ਆਉਣ ਕਾਰਨ ਮਾਂ-ਧੀ ਦੀ ਮੌਤ, ਕਈ ਜ਼ਖਮੀ
ਮੁਕੇਰੀਆਂ, 6 ਅਗਸਤ 2024 : ਮੁਕੇਰੀਆਂ ਨੇੜੇ ਹਾਜੀਪੁਰ-ਮਾਨਸਰ ਰੋਡ ’ਤੇ ਦੇਰ ਸ਼ਾਮ ਉਸ ਸਮੇਂ ਭਿਆਨਕ ਹਾਦਸਾ ਵਾਪਰਿਆ ਜਦੋਂ ਇੱਕ ਅਣਪਛਾਤੇ ਵਾਹਨ ਦੀ ਚਪੇਟ ’ਚ ਆਉਣ ਕਾਰਨ ਇੱਕ ਮਹਿਲਾ ਅਤੇ ਉਸਦੀ ਦੀ ਧੀ ਦੀ ਮੌਤ ਹੋ ਗਈ। ਜਦਕਿ ਇਸ ਹਾਦਸੇ ਦੇ ਕਾਰਨ ਉਸਦਾ ਪੁੱਤ ਗੰਭੀਰ ਜ਼ਖਮੀ ਹੋ ਗਿਆ ਹੈ। ਮ੍ਰਿਤਕ ਔਰਤ ਦੇ ਭਰਾ ਟਿੰਮੀ ਨੇ ਦੱਸਿਆ ਕਿ ਉਸ ਦੀ ਭੈਣ ਰੇਖਾ ਰਾਣੀ (35) ਪਤਨੀ ਪੂਰਨ ਚੰਦ ਵਾਸੀ ਧਮੋਟਾ ਤਹਿਸੀਲ ਇੰਦੌਰਾ ਜ਼ਿਲ੍ਹਾ ਕਾਂਗੜਾ (ਹਿਮਾਚਲ) ਆਪਣੀ ਬੇਟੀ ਗਰਿਮਾ ਮਹਿਰਾ (7) ਅਤੇ ਪੁੱਤਰ ਰਿਧਮ (13)....
ਪੰਜਾਬ ਨੇ ਰਾਜ ਮਾਰਗਾਂ 'ਤੇ ਦੋ ਹੋਰ ਟੋਲ ਪਲਾਜ਼ੇ ਕੀਤੇ ਬੰਦ : ਕੈਬਨਿਟ ਮੰਤਰੀ ਈਟੀਓ
ਕਿਹਾ, ਮਾਨ ਸਰਕਾਰ ਨੇ ਹੁਣ ਤੱਕ ਕੀਤੇ 18 ਟੋਲ ਪਲਾਜ਼ੇ ਬੰਦ ਇਨ੍ਹਾਂ ਮਾਰਗਾਂ ‘ਤੇ ਯਾਤਰਾ ਕਰਨ ਵਾਲਿਆਂ ਨੂੰ ਹੋ ਰਹੀ ਹੈ ਰੋਜ਼ਾਨਾ 61.67 ਲੱਖ ਰੁਪਏ ਦੀ ਬਚਤ ਚੰਡੀਗੜ੍ਹ, 6 ਅਗਸਤ 2024 : ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਐਲਾਨ ਕੀਤਾ ਕਿ ਰਾਜ ਮਾਰਗ ਪਟਿਆਲਾ-ਨਾਭਾ-ਮਾਲੇਰਕੋਟਲਾ 'ਤੇ ਸਥਿਤ ਦੋ ਟੋਲ ਪਲਾਜ਼ੇ 5 ਅਗਸਤ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ ਦਿੱਤੇ ਗਏ ਹਨ। ਇਥੇ ਜਾਰੀ ਪ੍ਰੈਸ ਬਿਆਨ ਵਿੱਚ ਇਹ ਪ੍ਰਗਟਾਵਾ ਕਰਦਿਆਂ ਲੋਕ ਨਿਰਮਾਣ ਮੰਤਰੀ ਨੇ....
ਮੁੱਖ ਮੰਤਰੀ ਮਾਨ ਦਾ ਸੁਖਬੀਰ ਬਾਦਲ ‘ਤੇ ਵੱਡਾ ਸਿਆਸੀ ਹਮਲਾ, ਕਿਹਾ : ਗਲਤੀ ਭੁੱਲਾਂ ਦੀ ਹੁੰਦੀ ਹੈ ਗੁਨਾਹਾਂ ਦੀ ਨਹੀਂ
ਹੁਸ਼ਿਆਰਪੁਰ, 6 ਅਗਸਤ 2024 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਹੁਸ਼ਿਆਰਪੁਰ ਵਿਖੇ ਕਰਵਾਏ ਗਏ ਸੂਬਾ ਪੱਧਰੀ ਵਣ ਮਹਾਂ ਉਤਸਵ ਦੇ ਵਿੱਚ ਪਹੁੰਚੇ ਇਸ ਮੌਕੇ ਜਿੱਥੇ ਉਹਨਾਂ ਵਣਾਂ ਦੀ ਮਹੱਤਤਾ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ ਉਥੇ ਹੀ ਸੁਖਬੀਰ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਅਕਾਲੀ ਦਲ ਦੇ ਉੱਤੇ ਵੱਡੇ ਸਿਆਸੀ ਹਮਲੇ ਵੀ ਕੀਤੇ। ਨਹਿਰੀ ਪਾਣੀਆਂ ਅਤੇ ਪੰਜਾਬ ਦੇ ਵਿੱਚ ਪਾਣੀਆਂ ਦੇ ਮੁੱਦੇ ਨੂੰ ਲੈ ਕੇ ਸੀਐਮ ਮਾਨ ਨੇ ਸ਼੍ਰੋਮਣੀ ਅਕਾਲੀ ਦਲ ਤੇ ਤਿੱਖਾ ਨਿਸ਼ਾਨਾ ਸਾਧਿਆ। ਇਸ ਮੌਕੇ....
ਪੁਲਿਸ ਵੱਲੋਂ 90 ਕਿੱਲੋਗ੍ਰਾਮ ਪੋਸਤ ਅਤੇ 6,59,000/- ਡਰੱਗ ਮਨੀ ਸਮੇਤ 05 ਵਿਅਕਤੀ ਕਾਬੂ
ਸ੍ਰੀ ਮੁਕਤਸਰ ਸਾਹਿਬ, 06 ਅਗਸਤ 2024 : ਸ੍ਰੀ ਮੁਕਤਸਰ ਸਾਹਿਬ, ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਅਤੇ ਸ੍ਰੀ ਗੋਰਵ ਯਾਦਵ ਆਈ.ਪੀ.ਐਸ., ਡੀ.ਜੀ.ਪੀ ਪੰਜਾਬ, ਸ਼੍ਰੀ ਅਸ਼ਵਨੀ ਕਪੂਰ ਆਈ.ਪੀ.ਐਸ, ਡਿਪਟੀ ਇੰਸਪੈਕਟਰ ਜਨਰਲ ਪੁਲਿਸ ,ਫਰੀਦਕੋਟ ਰੇਂਜ, ਫਰੀਦਕੋਟ ਜੀ ਦੀਆਂ ਹਦਾਇਤਾ ਤਹਿਤ, ਸ੍ਰੀ ਤੁਸ਼ਾਰ ਗੁਪਤਾ ਆਈ.ਪੀ.ਐਸ., ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਵੱਲੋਂ ਜਿਲ੍ਹਾ ਅੰਦਰ ਨਸ਼ਿਆਂ ਅਤੇ ਸ਼ਰਾਰਤੀ ਅਨਸਰਾਂ ਖਿਲਾਫ ਵਿੱਢੀ ਮੁਹਿੰਮ ਦੋਰਾਨ ਸ੍ਰੀ ਮਨਮੀਤ ਸਿੰਘ ਢਿੱਲੋਂ, ਕਪਤਾਨ ਪੁਲਿਸ (ਇੰਨਵੈ)....
ਪੰਜਾਬ ਪੁਲਿਸ ਨੇ ਸੂਬੇ ਭਰ ਦੀਆਂ ਜ਼ਿਲ੍ਹਾ ਅਤੇ ਸਬ-ਡਵੀਜ਼ਨਲ ਅਦਾਲਤਾਂ 'ਚ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ ਚਲਾਇਆ
ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਰਾਜ ਬਣਾਉਣ ਲਈ ਵਚਨਬੱਧ ਪੁਲਿਸ ਟੀਮਾਂ ਵੱਲੋਂ 1421 ਸ਼ੱਕੀ ਵਿਅਕਤੀਆਂ ਅਤੇ 1850 ਵਾਹਨਾਂ ਦੀ ਚੈਕਿੰਗ ਇਸ ਕਦਮ ਦਾ ਉਦੇਸ਼ ਨਿਆਂਇਕ ਕੰਪਲੈਕਸਾਂ ਦੇ ਆਲੇ-ਦੁਆਲੇ ਘੁੰਮਣ ਵਾਲੇ ਸਮਾਜ ਵਿਰੋਧੀ ਤੱਤਾਂ ‘ਤੇ ਚੌਕਸੀ ਰੱਖਣਾ- ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਚੰਡੀਗੜ੍ਹ, 5 ਅਗਸਤ 2024 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅਗਾਮੀ ਸੁਤੰਤਰਤਾ ਦਿਵਸ-2024 ਦੇ ਸ਼ਾਂਤਮਈ ਜਸ਼ਨਾਂ ਨੂੰ ਯਕੀਨੀ....
ਜ਼ਿਲ੍ਹਾ ਪ੍ਰੀਸ਼ਦ, ਪੰਚਾਇਤ ਸੰਮਤੀ ਅਤੇ ਗ੍ਰਾਮ ਪੰਚਾਇਤ ਦੀਆਂ ਚੋਣਾਂ ਸਤੰਬਰ ਮਹੀਨੇ ਹੋਣ ਦੀ ਸੰਭਾਵਨਾ
ਚੰਡੀਗੜ੍ਹ, 05 ਅਗਸਤ 2024 : ਪੰਜਾਬ ‘ਚ ਪੰਚਾਇਤੀ ਚੋਣਾਂ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ, ਜਾਣਕਾਰੀ ਅਨੁਸਾਰ ਪੰਚਾਇਤੀ ਚੋਣਾਂ ਸਤੰਬਰ ਮਹੀਨੇ ਹੋਣ ਦੀ ਸੰਭਾਵਨਾ ਹੈ। ਜ਼ਿਲ੍ਹਾ ਪ੍ਰੀਸ਼ਦ, ਪੰਚਾਇਤ ਸੰਮਤੀ ਅਤੇ ਗ੍ਰਾਮ ਪੰਚਾਇਤ ਚੋਣਾਂ ਨੂੰ ਲੈ ਕੇ ਪੰਜਾਬ ਦੇ ਏਜੀ ਵੱਲੋਂ ਪੰਜਾਬ ਹਰਿਆਣਾ ਹਾਈਕੋਰਟ ਵਿੱਚ ਭਰੋਸਾ ਦਿੱਤਾ ਗਿਆ ਹੈ। ਇਸ ਭਰੋਸੇ ਤੋਂ ਬਾਅਦ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ ਗਿਆ ਹੈ। ਪਹਿਲਾਂ 10 ਅਗਸਤ 2023 ਦੀ ਨੋਟੀਫਿਕੇਸ਼ਨ ਅਨੁਸਾਰ ਪੰਚਾਇਤ ਸੰਮਤੀਆਂ ਅਤੇ ਜ਼ਿਲ੍ਹਾ ਪ੍ਰੀਸ਼ਦ....
ਮੈਂ ਕਿਸੇ ਵੀ ਸਮੇਂ ਕਿਸੇ ਵੀ ਸਰਕਾਰੀ ਦਫ਼ਤਰ, ਸਕੂਲ ਜਾਂ ਹਸਪਤਾਲ ਦਾ ਦੌਰਾ ਕਰ ਸਕਦਾ ਹਾਂ : ਮੁੱਖ ਮੰਤਰੀ ਮਾਨ 
ਰਾਜਪੁਰਾ, 5 ਅਗਸਤ 2024 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਨੂੰ ਸਥਾਨਕ ਤਹਿਸੀਲ ਕੰਪਲੈਕਸ ਦਾ ਅਚਨਚੇਤ ਦੌਰਾ ਕੀਤਾ ਅਤੇ ਲੋਕਾਂ ਨੂੰ ਨਾਗਰਿਕ ਕੇਂਦਰਿਤ ਸੇਵਾਵਾਂ ਮੁਹੱਈਆ ਕਰਨ ਦਾ ਮੁਆਇਨਾ ਕੀਤਾ। ਮੁੱਖ ਮੰਤਰੀ ਨੇ ਤਹਿਸੀਲਦਾਰ ਦੇ ਦਫ਼ਤਰ ਦਾ ਦੌਰਾ ਕੀਤਾ ਅਤੇ ਦਫ਼ਤਰ ਵਿੱਚ ਚੱਲ ਰਹੀਆਂ ਰਜਿਸਟਰੀਆਂ ਦੀ ਪ੍ਰਕਿਰਿਆ ਦੇਖੀ। ਉਨ੍ਹਾਂ ਲੋਕਾਂ ਨਾਲ ਵੀ ਵਿਸਤਾਰ ਨਾਲ ਗੱਲਬਾਤ ਕੀਤੀ, ਜਿਨ੍ਹਾਂ ਨੇ ਮੁੱਖ ਮੰਤਰੀ ਅਤੇ ਉਨ੍ਹਾਂ ਦੀ ਸਰਕਾਰ ਵੱਲੋਂ ਨਾਗਰਿਕ ਸੇਵਾਵਾਂ ਪ੍ਰਦਾਨ ਕਰਨ ਦੀ ਸ਼ਲਾਘਾ ਕੀਤੀ।....