ਚੰਡੀਗੜ੍ਹ : ਵਿਧਾਨ ਸਭਾ ਸੈਸ਼ਨ 'ਚ ਬੋਲਣ ਦੌਰਾਨ ਸਾਬਕਾ ਪੁਲਿਸ ਅਧਿਕਾਰੀ ਅਤੇ 'ਆਪ' ਵਿਧਾਇਕ ਕੁੰਵਰ ਵਿਜੇ ਪ੍ਰਤਾਪ ਨੇ ਬਰਗਾੜੀ ਬੇਅਦਬੀ ਮੁੱਦੇ ਨੂੰ ਲੈ ਕੇ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਉੱਤੇ ਤਿੱਖੇ ਸਵਾਲ ਚੁੱਕੇ। ਕੁੰਵਰ ਵਿਜੇ ਪ੍ਰਤਾਪ ਨੇ ਕਿਹਾ ਕਿ 2015 ਵਿੱਚ ਬਰਗਾੜੀ ਵਿਖੇ ਵਾਪਰੀ ਬੇਅਦਬੀ ਦੀ ਘਟਨਾ ਨੂੰ ਆਉਂਦੀ 14 ਅਕਤੂਬਰ ਨੂੰ 7 ਸਾਲ ਪੂਰੇ ਹੋਣ ਜਾ ਰਹੇ ਹਨ। 2015 'ਚ ਪੰਜਾਬ ਦੇ ਉਪ-ਮੁੱਖ ਮੰਤਰੀ ਰਹੇ ਸੁਖਬੀਰ ਬਾਦਲ ਨੂੰ ਘੇਰਦੇ ਹੋਏ....
ਪੰਜਾਬ

ਨਵੀਂ ਦਿੱਲੀ : ਗੁਜਰਾਤ ਪਹੁੰਚੇ ਪੀਐੱਮ ਮੋਦੀ ਦੇ ਸਵਾਗਤ ਲਈ ਸੂਰਤ ਸ਼ਹਿਰ ਵਿੱਚ ਭਾਰੀ ਭੀੜ ਇਕੱਠੀ ਹੋਈ। ਪੀਐਮ ਮੋਦੀ ਨੇ ਸੂਰਤ ਵਿੱਚ ਇੱਕ ਜਨ ਸਭਾ ਨੂੰ ਸੰਬੋਧਨ ਕੀਤਾ। ਇਸ ਦੌਰਾਨ ਪੀਐੱਮ ਮੋਦੀ ਨੇ ਕਿਹਾ ਕਿ ਨਵਰਾਤਰੀ ਦੇ ਚੱਲ ਰਹੇ ਜਸ਼ਨਾਂ ਦੌਰਾਨ ਗੁਜਰਾਤ ਵਿੱਚ ਬੁਨਿਆਦੀ ਢਾਂਚੇ, ਖੇਡਾਂ ਅਤੇ ਅਧਿਆਤਮਕ ਸਥਾਨਾਂ ਦਾ ਨੀਂਹ ਪੱਥਰ ਰੱਖਣਾ ਮੇਰੇ ਲਈ ਸਨਮਾਨ ਦੀ ਗੱਲ ਹੈ। ਸੂਰਤ ‘ਜਨ ਭਾਗੀਦਾਰੀ’ ਅਤੇ ਏਕਤਾ ਦੀ ਉੱਤਮ ਮਿਸਾਲ ਹੈ। ਸੂਰਤ ਵਿੱਚ ਪੂਰੇ ਭਾਰਤ ਦੇ ਲੋਕ ਰਹਿੰਦੇ ਹਨ, ਇਹ ਇੱਕ ਛੋਟਾ ਜਿਹਾ....

'ਰਾਸ਼ਟਰੀ ਖੇਡਾਂ ਦਾ ਪਲੇਟਫਾਰਮ ਨੌਜਵਾਨਾਂ ਲਈ ਇੱਕ ਨਵੇਂ ਲਾਂਚਿੰਗ ਪੈਡ ਵਜੋਂ ਕੰਮ ਕਰੇਗਾ ਨਵੀਂ ਦਿੱਲੀ : ਦੇਸ਼ ਵਿੱਚ 36ਵੀਆਂ ਰਾਸ਼ਟਰੀ ਖੇਡਾਂ ਕਰਵਾਈਆਂ ਜਾ ਰਹੀਆਂ ਹਨ। ਇਸ ਦਾ ਉਦਘਾਟਨ ਸਮਾਰੋਹ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿੱਚ ਹੋਇਆ। ਇਸ ਸਮਾਰੋਹ ਦਾ ਉਦਘਾਟਨ ਕਰਨ ਲਈ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਹੁੰਚੇ। ਪ੍ਰਧਾਨ ਮੰਤਰੀ ਮੋਦੀ ਦੇ ਨਾਲ ਗੁਜਰਾਤ ਦੇ ਮੁੱਖ ਮੰਤਰੀ ਭੂਪੇਂਦਰਭਾਈ ਪਟੇਲ ਵੀ ਸਟੇਡੀਅਮ ਵਿੱਚ ਮੌਜੂਦ ਸਨ। ਉਦਘਾਟਨੀ ਸਮਾਰੋਹ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ....

ਚੰਡੀਗੜ੍ਹ : ਪਟੀਸ਼ਨਰ ਨੇ ਹਾਈ ਕੋਰਟ ਨੂੰ ਅਪੀਲ ਕੀਤੀ ਹੈ ਕਿ ਇਨ੍ਹਾਂ ਵਾਹਨਾਂ ਨੂੰ ਸੂਬੇ ਦੀਆਂ ਸੜਕਾਂ ਤੋਂ ਹਟਾਇਆ ਜਾਵੇ। ਹਰਿਆਣਾ ਪੁਲਿਸ ਦੀ ਤਰਫੋਂ ਅਦਾਲਤ ਨੂੰ ਦੱਸਿਆ ਗਿਆ ਕਿ ਰਾਜ ਪੁਲਿਸ ਅਜਿਹੇ ਵਾਹਨਾਂ ਪ੍ਰਤੀ ਬਹੁਤ ਸਖ਼ਤ ਹੈ। 19 ਜੂਨ 2013 ਤੋਂ 20 ਦਸੰਬਰ 2021 ਤੱਕ ਪੁਲਿਸ ਨੇ 5238 ਜੁਗਾੜਾਂ ਦੇ ਚਲਾਨ ਕੀਤੇ ਅਤੇ 1189 ਜ਼ਬਤ ਕੀਤੇ। ਪੰਜਾਬ - ਹਰਿਆਣਾ ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਜੁਗਾੜ ਲਗਾ ਕੇ ਬਣਾਏ ਵਾਹਨਾਂ ਨੂੰ ਸੂਬੇ ਦੀਆਂ ਸੜਕਾਂ ਤੋਂ ਹਟਾਉਣ ਦੇ ਹੁਕਮ ਦਿੱਤੇ ਹਨ। ਇਸ....

ਪ੍ਰੈਸ ਕਲੱਬ ਵੱਲੋਂ ਕੀਤੇ ਸਮਾਗਮ ਵਿੱਤ ਮੰਤਰੀ ਚੀਮਾ ਨੇ ਕੀਤੀ ਗਈ ਸ਼ਿਰਕਤ ਮੋਹਾਲੀ : ਆਮ ਆਦਮੀ ਪਾਰਟੀ ਵੱਲੋਂ ਚੋਣਾਂ ਤੋਂ ਪਹਿਲਾ ਲੋਕਾਂ ਨੂੰ ਦਿੱਤੀਆਂ ਗਈਆਂ ਗਰੰਟੀਆਂ ਸੌ ਫੀਸਦੀ ਪੂਰੀਆਂ ਕੀਤੀਆਂ ਜਾਣਗੀਆਂ । ਸਾਡਾ ਤੁਹਾਡੇ ਨਾਲ ਇਹ ਵਾਅਦਾ ਹੈ ਕਿ ਪੰਜਾਬ ਨੂੰ ਦੇਸ਼ ਦਾ ਨੰਬਰ ਇੱਕ ਸੂਬਾ ਬਣਾਵਾਗੇ । ਪੰਜਾਬ ਸਰਕਾਰ ਵੱਲੋਂ ਸੱਤਾ ਹਾਸਲ ਕਰਨ ਤੋਂ ਬਾਅਦ ਪਹਿਲੇ ਛੇ ਮਹੀਨਿਆਂ ਵਿੱਚ ਲਾ ਮਿਸਾਲ ਕੰਮ ਕੀਤੇ ਗਏ ਹਨ । ਜੀ.ਐਸ.ਟੀ ਦੀ ਕੰਲੈਕਸ਼ਨ ਵਿੱਚ 24 ਫੀਸਦੀ ਦਾ ਵਾਧਾ ਹੋਇਆ ਹੈ ਜਦਕਿ ਨਵੀਂ ਆਬਕਾਰੀ....

ਆਕਲੈਂਡ : ਬੀਤੀ 8 ਸਤੰਬਰ ਨੂੰ ਭਾਰਤ ਸਰਕਾਰ ਵੱਲੋਂ ਨਿਊਜ਼ੀਲੈਂਡ ਲਈ ਨਵੀਂ ਹਾਈ ਕਮਿਸ਼ਨਰ ਵਜੋਂ ਸ੍ਰੀਮਚੀ ਨੀਤਾ ਭੂਸ਼ਣ ਦੀ ਨਿਯੁਕਤੀ ਕੀਤੀ ਗਈ ਸੀ। ਅੱਜ ਉਨ੍ਹਾਂ ਦਾ ਰਾਜਧਾਨੀ ਸਥਿਤ ਦਫਤਰ ਉਤੇ ਪੁੱਜਣ ਉਤੇ ਸਟਾਫ ਨੇ ਭਰਵਾਂ ਸਵਾਗਤ ਕੀਤਾ। ਸ੍ਰੀ ਦੁਰਗਾ ਦਾਸ ਤੇ ਸ੍ਰੀ ਮੁਕੇਸ਼ ਘੀਆ ਹੋਰਾਂ ਫੁੱਲਾਂ ਦਾ ਹਾਰ ਭੇਟ ਕੀਤਾ। ਉਹ ਮਹਾਤਮਾ ਗਾਂਧੀ ਦੇ ਕਾਂਸੀ ਦੇ ਬੁੱਤ ਜੋ ਕਿ ਸਟੇਸ਼ਨ ਸਾਹਮਣੇ 2007 ਵਿਚ ਲਗਾਇਆ ਗਿਆ ਸੀ ਵਿਖੇ ਉਨ੍ਹਾਂ ਨੂੰ ਨਮਨ ਕਰਨ ਗਏ ਅਤੇ ਫੁੱਲਾਂ ਅਰਪਿਤ ਕੀਤੇ। ਵਰਨਣਯੋਗ ਹੈ ਕਿ ਨਿਊਜ਼ੀਲੈਂਡ....

ਚੰਡੀਗੜ੍ਹ : ਪੰਜਾਬ ਵਿੱਚ ਭਾਰੀ ਮੀਂਹ ਉਪਰੰਤ ਵੈਕਟਰ ਬੋਰਨ ਬਿਮਾਰੀਆਂ ਦੇ ਫੈਲਾਅ ਨੂੰ ਰੋਕਣ ਲਈ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਦੀ ਪ੍ਰਧਾਨਗੀ ਹੇਠ ਐਸ.ਟੀ.ਐਫ ਦੀ ਮੀਟਿੰਗ ਹੋਈ। ਸਿਹਤ ਮੰਤਰੀ ਨੇ ਡੇਂਗੂ ਦੇ ਵੱਧ ਰਹੇ ਖਤਰੇ ਨਾਲ ਨਜਿੱਠਣ ਲਈ ਵੱਖ-ਵੱਖ ਵਿਭਾਗਾਂ ਵੱਲੋਂ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਦਾ ਜਾਇਜ਼ਾ ਲਿਆ ਅਤੇ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਸੂਬੇ ਦੇ ਲੋਕਾਂ ਦੀ ਸਿਹਤ ਨੂੰ ਸੁਰੱਖਿਅਤ ਰੱਖਣ ਲਈ ਡੇਂਗੂ, ਮਲੇਰੀਆ ਅਤੇ ਚਿਕਨਗੁਨੀਆ ਨੂੰ ਕੰਟਰੋਲ....

ਚੰਡੀਗੜ : ਪੰਜਾਬ ਦੇ ਯਾਤਰਾ ਅਤੇ ਸਭਿਆਚਾਰਕ ਮਾਮਲੇ, ਕਿਰਤ, ਨਿਵੇਸ਼ ਪ੍ਰੋਤਸਾਹਨ ਅਤੇ ਸ਼ਿਕਾਇਤ ਨਿਵਾਰਣ ਮੰਤਰੀ ਅਨਮੋਲ ਗਗਨ ਮਾਨ ਨੇ ਨਸ਼ਿਆਂ ਨੂੰ ਜੜੋਂ ਪੁੱਟਣ ਅਤੇ ਨਸ਼ਿਆਂ ਲਈ ਜ਼ਿੰਮੇਵਾਰ ਲੋਕਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਲਈ ਅੱਜ ਮੋਹਾਲੀ ਵਿਖੇ ਜਿਲ੍ਹੇ ਦੇ ਐਸ.ਐਸ.ਪੀ, ਐਸ.ਪੀਜ਼, ਡੀ.ਐਸ.ਪੀਜ਼ ਅਤੇ ਇਲਾਕੇ ਦੇ ਐਸ.ਐਚ.ਓਜ ਨਾਲ ਵਿਸ਼ੇਸ਼ ਮੀਟਿੰਗ ਕੀਤੀ ਅਤੇ ਨਸ਼ਿਆਂ ਨੂੰ ਜੜ੍ਹੋਂ ਪੁੱਟਣ ਲਈ ਹਰ ਸੰਭਵ ਕਾਰਵਾਈ ਕਰਨ ਲਈ ਆਦੇਸ਼ ਦਿੱਤੇ ਗਏ। ਉਨ੍ਹਾਂ ਦੋਸ਼ੀ ਪਾਏ ਜਾਣ ਵਾਲਿਆਂ ਵਿਰੁੱਧ ਬਿਨਾਂ ਕਿਸੇ ਦਬਾਅ ਦੇ....

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਅੱਜ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਤੇ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਨੂੰ ਅਪੀਲ ਕੀਤੀ ਕਿ ਉਹ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿਚ ਬਦਲ ਕੇ ਉਹਨਾਂ ਦੀ ਕੈਦ ਵਿਚੋਂ ਰਿਹਾਈ ਦਾ ਰਾਹ ਪੱਧਰਾ ਕਰ ਕੇ ਜ਼ਖ਼ਮਾਂ ’ਤੇ ਮੱਲ੍ਹਮ ਲਾਉਣ ਦਾ ਕੰਮ ਕਰਨ। ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਬਕਾ ਮੰਤਰੀ ਨੇ ਕਿਹਾ ਕਿ ਦੁਨੀਆਂ ਵਿਚ ਪੰਜਾਬੀਆਂ ਦੇ ਨਾਲ ਨਾਲ ਗੁਰੂ ਨਾਨਕ ਨਾਮ ਲੇਵਾ....

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਨੂੰ ਪੱਤਰ ਲਿਖ ਕੇ ਕੀਤੀ ਮੰਗ ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਦੇ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਨੂੰ ਪੱਤਰ ਲਿਖ ਕੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਐਕਟ 2014 ਨੂੰ ਸੁਪਰੀਮ ਕੋਰਟ ਵੱਲੋਂ ਮਾਨਤਾ ਵਿਰੁੱਧ ਭਾਰਤ ਸਰਕਾਰ ਤਰਫੋਂ ਰੀਵਿਊ ਪਟੀਸ਼ਨ ਪਾਉਣ ਦੀ ਮੰਗ ਕੀਤੀ ਹੈ। ਗ੍ਰਹਿ ਮੰਤਰੀ ਨੂੰ ਲਿਖੇ ਗਏ ਪੱਤਰ ਵਿਚ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ....

ਚੰਡੀਗੜ੍ਹ : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਹੁਕਮਾਂ 'ਤੇ ਲੁਧਿਆਣਾ ਜ਼ਿਲ੍ਹੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੁੰਡੀਆਂ ਕਲਾਂ ਨੂੰ ਡਬਲ ਸ਼ਿਫਟ ਵਿਚ ਸ਼ੁਰੂ ਕਰਨ ਸਬੰਧੀ ਪੱਤਰ ਜਾਰੀ ਕਰ ਦਿੱਤਾ ਗਿਆ ਹੈ। ਇਸ ਸਬੰਧੀ ਜਾਰੀ ਪੱਤਰ ਅਨੁਸਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੁੰਡੀਆਂ ਕਲਾਂ ਨੂੰ ਡਬਲ ਸ਼ਿਫਟ ਵਿਚ ਤੁਰੰਤ ਪ੍ਰਭਾਵ ਨਾਲ ਸ਼ੁਰੂ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਇਥੇ ਇਹ ਦੱਸਣਯੋਗ ਹੈ ਕਿ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਇਸ ਸਕੂਲ ਦਾ 15....

ਚੰਡੀਗੜ੍ਹ, 29 ਸਤੰਬਰ 2022 - ਪੰਜਾਬ ਰਾਜ ਦੇ ਸਰਕਾਰੀ ਸਕੂਲਾਂ ਵਿਚ ਕੰਮ ਕਰਦੇ ਮਿਡ ਡੇ ਮੀਲ ਵਰਕਰਾਂ ਦੀ ਤਨਖਾਹ ਦੇਣ ਲਈ ਪੰਜਾਬ ਸਰਕਾਰ ਦੇ ਵਿੱਤ ਵਿਭਾਗ ਵੱਲੋਂ 204 ਕਰੋੜ ਦੀ ਸੈ਼ਕਸੈਨ ਜਾਰੀ ਕਰ ਦਿੱਤੀ ਗਈ ਹੈ ਅਤੇ ਜਲਦ ਮਿਡ ਡੇ ਮੀਲ ਵਰਕਰਾਂ ਦੇ ਖਾਤਿਆਂ ਵਿਚ ਤਨਖਾਹ ਜਮ੍ਹਾ ਕਾਰਵਾਈ ਜਾ ਰਹੀ ਹੈ, ਉਕਤ ਪ੍ਰਗਟਾਵਾ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਕੀਤਾ। ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਅੱਜ ਉਨ੍ਹਾਂ ਨੇ....

ਰਾਏਕੋਟ (ਜੱਗਾ) : ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਯੂਥ ਵਿੰਗ ਦੇ ਸੂਬਾ ਪ੍ਰਧਾਨ ਅਤੇ ਸਾਬਕਾ ਜਿਲ੍ਹਾ ਪ੍ਰੀਸ਼ਦ ਮੈਂਬਰ ਮਨਪ੍ਰੀਤ ਸਿੰਘ ਤਲਵੰਡੀ ਆਮ ਆਦਮੀ ਪਾਰਟੀ 'ਚ ਸ਼ਾਮਲ ਹੋ ਗਏ। ਆਪ' ਚ ਸ਼ਾਮਲ ਹੋਣ ਤੇ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਸਵਾਗਤ ਕੀਤਾ। ਇਸ ਮੌਕੇ ਲੁਧਿਆਣਾ ਦਿਹਾਤੀ ਦੇ ਪ੍ਰਧਾਨ ਹਰਭੁਪਿੰਦਰ ਸਿੰਘ ਧਰੌੜ ਵੀ ਹਾਜ਼ਰ ਸਨ। ਇਸ ਮੌਕੇ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਸਰਕਾਰ ਵਲੋਂ ਕੀਤੇ ਜਾ ਰਹੇ ਕੰਮਾਂ ਅਤੇ ਚੋਣਾਂ ਸਮੇਂ....

ਜੰਮੂ-ਕਸ਼ਮੀਰ : ਊਧਮਪੁਰ ਹੋਏ ਧਮਾਕਿਆ ਕਾਰਨ ਉੱਥੇ ਵਸਨੀਕਾਂ ਵਿਚ ਸਹਿਮ ਦਾ ਮਾਹੌਲ ਹੈ, ਬੀਤੀ ਰਾਤ ਤੋਂ ਇੱਕ ਤੋਂ ਬਾਅਦ ਇੱਕ ਬਲਾਸਟ ਹੋ ਰਹੇ ਨੇ।ਊਧਮਪੁਰ 'ਚ ਰਾਤ ਕਰੀਬ 10.30 ਵਜੇ ਇਕ ਖਾਲੀ ਬੱਸ ਵਿਚ ਧਮਾਕਾ ਹੋਇਆ, ਜਿਸ ਕਾਰਨ 2 ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਜ਼ਖਮੀਆਂ ਨੂੰ ਜ਼ਿਲ੍ਹਾ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਬੱਸ ਖਾਲੀ ਸੀ, ਜੋ ਪੈਟਰੋਲ ਪੰਪ ਨੇੜੇ ਖੜ੍ਹੀ ਸੀ। ਦੱਸਿਆ ਜਾ ਰਿਹਾ ਹੈ ਕਿ ਬੱਸ ਇੱਥੇ ਰੋਜ਼ਾਨਾ ਪਾਰਕ ਕੀਤੀ ਜਾਂਦੀ ਹੈ। ਪੁਲਸ ਅਤੇ ਹੋਰ ਏਜੰਸੀਆਂ ਮੌਕੇ 'ਤੇ ਪਹੁੰਚ....

ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਅੱਜ ਦੇਸ਼ ਦੀਆਂ ਸਾਰੀਆਂ ਔਰਤਾਂ ਨੂੰ ਗਰਭਪਾਤ ਦਾ ਅਧਿਕਾਰ ਦੇ ਦਿੱਤਾ ਹੈ, ਭਾਵੇਂ ਉਹ ਵਿਆਹੁਤਾ ਹੋਣ ਜਾਂ ਅਣਵਿਆਹੀਆਂ। ਇਸ ਇਤਿਹਾਸਕ ਫ਼ੈਸਲੇ 'ਚ ਸੁਪਰੀਮ ਕੋਰਟ ਨੇ ਕਿਹਾ ਕਿ ਮੈਡੀਕਲ ਟਰਮੀਨੇਸ਼ਨ ਆਫ਼ ਪ੍ਰੈਗਨੈਂਸੀ ਐਕਟ ਦੇ ਤਹਿਤ ਹਰ ਕਿਸੇ ਨੂੰ 24 ਹਫ਼ਤਿਆਂ 'ਚ ਗਰਭਪਾਤ ਕਰਨ ਦਾ ਅਧਿਕਾਰ ਹੈ।ਸੁਪਰੀਮ ਕੋਰਟ ਨੇ ਕਿਹਾ ਕਿ ਇਸ ਅਧਿਕਾਰ 'ਚ ਇਹ ਮਾਇਨੇ ਨਹੀਂ ਰੱਖਦਾ ਕਿ ਔਰਤ ਵਿਆਹੀ ਹੈ ਜਾਂ ਅਣਵਿਆਹੀ। ਸੁਪਰੀਮ ਕੋਰਟ ਨੇ ਕਿਹਾ ਕਿ ਔਰਤ ਦੀ ਵਿਆਹੁਤਾ ਸਥਿਤੀ ਨੂੰ ਅਣਚਾਹੇ....