ਚੰਡੀਗੜ੍ਹ : ਵੈਸਟਰਨ ਕਮਾਂਡ ਹੈੱਡਕੁਆਰਟਰ ਵਿਖੇ ਫੌਜ ਅਤੇ ਸੀਮਾ ਸੁਰੱਖਿਆ ਬਲ ਦੀ ਸਾਲਾਨਾ ਤਾਲਮੇਲ ਕਾਨਫਰੰਸ ਕੀਤੀ ਗਈ। ਇਸ ਵਿੱਚ ਭਾਰਤੀ ਫੌਜ ਪੱਛਮੀ ਕਮਾਂਡ ਅਤੇ ਸੀਮਾ ਸੁਰੱਖਿਆ ਬਲ ( ਬੀਐਸਐਫ) ਦੇ ਸੀਨੀਅਰ ਅਫਸਰਾਂ ਨੇ ਭਾਗ ਲਿਆ। ਕਾਨਫਰੰਸ ਦੀ ਸਾਂਝੀ ਪ੍ਰਧਾਨਗੀ ਲੈਫਟੀਨੈਂਟ ਜਨਰਲ ਨਵ ਕੇ ਖੰਡੂਰੀ, ਏ.ਵੀ.ਐੱਸ.ਐੱਮ., ਵੀ.ਐੱਸ.ਐੱਮ., ਜਨਰਲ ਅਫਸਰ ਕਮਾਂਡਿੰਗ-ਇਨ-ਚੀਫ, ਸੈਨਾ ਪੱਛਮੀ ਕਮਾਂਡ ਅਤੇ ਪੀ.ਵੀ. ਰਾਮਸ਼ਾਸਤਰੀ, ਆਈ.ਪੀ.ਐੱਸ., ਵਿਸ਼ੇਸ਼ ਡੀ.ਜੀ. ਪੱਛਮੀ ਕਮਾਂਡ, ਬੀ.ਐੱਸ.ਐੱਫ. ਨੇ ਕੀਤੀ।....
ਪੰਜਾਬ

ਮੋਹਾਲੀ : ਜਮਹੂਰੀ ਅਧਿਕਾਰ ਸਭਾ ਪੰਜਾਬ ਇਕਾਈ ਚੰਡੀਗੜ੍ਹ/ ਮੋਹਾਲੀ ਵੱਲੋਂ ਅੱਜ ਦਿੱਲੀ ਦੀਆਂ ਸਰਹੱਦਾਂ ਤੇ ਚੱਲੇ ਇਤਿਹਾਸਕ ਕਿਸਾਨ ਸੰਘਰਸ਼ ਸਬੰਧੀ ਅੰਗਰੇਜੀ ਪੁਸਤਕ " ਏ ਜਰਨੀ ਆਫ ਫਾਰਮਰਜ਼ ਰਿਬੇਲੀਅਨ" ਨੂੰ ਰਿਲੀਜ਼ ਕੀਤਾ ਗਿਆ। ਪੀਪਲਜ ਯੁਨਿਟੀ, ਗਰਾਂਊਡ ਜੀਰੋ ਅਤੇ ਨੋਟਸ ਆਨ ਅਕੈਡਮੀ ਸੰਸਥਾਵਾਂ ਵੱਲੋਂ ਸੰਪਾਦਿਤ ਇਸ ਵੱਡ ਅਕਾਰੀ ਪੁਸਤਕ ਨੂੰ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ ਵੱਲੋਂ ਸ਼੍ਰੀ ਗੁਰੂ ਕੇੰਦਰੀ ਸਿੰਘ ਸਭਾ ਵਿਖੇ ਹੋਈ ਇਕੱਤਰਤਾ ਵਿੱਚ ਰਿਲੀਜ ਕੀਤਾ ਗਿਆ। ਬਿਆਨ ਜਾਰੀ ਕਰਦਿਆਂ ਜਮਹੂਰੀ....

ਗੁਰਦਾਸਪੁਰ : ਪਿੰਡ ਸੇਲੋਵਾਲ ਦਾ 27 ਸਾਲ ਦਾ ਮਨਿੰਦਰਪ੍ਰੀਤ ਸਿੰਘ ਜੋਕਿ ਪਿਛਲੇ ਕਰੀਬ 7 ਸਾਲ ਤੋਂ ਦੇਸ਼ ਦੀ ਫੌਜ ਦੀ 14 ਸਿੱਖ ਐਲਆਈ 'ਚ ਸਿਪਾਹੀ ਦੇ ਤੌਰ ਤੇ ਨੌਕਰੀ ਕਰ ਰਿਹਾ ਸੀ ਅਤੇ ਪਿਛਲੇ ਕੁਝ ਸਾਲਾਂ ਤੋਂ ਉਹ ਚਾਈਨਾ ਬਾਰਡਰ ਤੇ ਤੈਨਾਤ ਸੀ ਅਤੇ ਉਸ ਤੋਂ ਬਾਅਦ ਸਿਹਤ ਨਾ ਠੀਕ ਹੋਣ ਦੇ ਚਲਦੇ ਉਸ ਨੂੰ ਪਠਾਨਕੋਟ ਡਿਊਟੀ ਤੇ ਤੈਨਾਤ ਕੀਤਾ ਗਿਆ ਸੀ ਦੀ ਅਚਾਨਕ ਅੱਜ ਪਠਾਨਕੋਟ ਡਿਊਟੀ ਦੌਰਾਨ ਬ੍ਰੇਨ ਟਿਊਮਰ ਨਾਲ ਮੌਤ ਹੋ ਗਈ। ਉਥੇ ਹੀ ਫੌਜੀ ਜਵਾਨ ਦੀ ਮ੍ਰਿਤਕ ਦੇਹ ਅੱਜ ਦੇਰ ਸ਼ਾਮ ਉਸਦੇ ਜੱਦੀ ਪਿੰਡ....

ਐਸ ਵਾਲੀ ਐਲ ਜ਼ਰੀਏ ਕਿਸੇ ਨੂੰ ਪਾਣੀ ਨਹੀਂ ਦਿੱਤਾ ਜਾਵੇਗਾ : ਨਿੱਝਰ ਅੰਮ੍ਰਿਤਸਰ : ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਮੈਂਬਰਾਂ ਨਾਲ ਗੱਲਬਾਤ ਕਰਦੇ ਕੈਬਨਿਟ ਮੰਤਰੀ ਇੰਦਰਬੀਰ ਸਿੰਘ ਨਿੱਝਰ ਨੇ ਭਰੋਸਾ ਦਿੱਤਾ ਕਿ ਐਸ ਵਾਲੀ ਐਲ ਜ਼ਰੀਏ ਕਿਸੇ ਵੀ ਸੂਬੇ ਨੂੰ ਪਾਣੀ ਨਹੀਂ ਦਿੱਤਾ ਜਾਵੇਗਾ। ਉਨਾਂ ਕਿਹਾ ਕਿ ਪੰਜਾਬ ਦੇ ਬਹੁਤੇ ਹਿੱਸੇ ਵਿਚ ਜ਼ਮੀਨਦੋਜ਼ ਪਾਣੀ ਦਾ ਪੱਧਰ ਬਹੁਤ ਡੂੰਘਾ ਹੋ ਚੁੱਕਾ ਹੈ ਅਤੇ ਸਾਡੇ ਖੇਤਾਂ ਵਿਚ ਪਹੁੰਚਦਾ ਨਹਿਰੀ ਪਾਣੀ ਸਾਡੀ ਆਪਣੀ ਲਾਪਰਵਾਹੀ ਕਾਰਨ ਲਗਭਗ ਬੰਦ ਹੋ ਚੁੱਕਾ ਹੈ, ਜਿਸ ਨੂੰ....

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਦੇ 27 ਸਤੰਬਰ ਨੁੰ ਹੋਣ ਵਾਲੇ ਇਜਲਾਸ ਲਈ ਪ੍ਰਵਾਨਗੀ ਮੰਗੀ ਗਈ ਸੀ। ਜਿਸ ਨੂੰ ਲੈ ਕੇ ਰਾਜਪਾਲ ਪੰਜਾਬ ਨੇ ਸਕੱਤਰ ਵਿਧਾਨ ਸਭਾ ਨੂੰ ਪੱਤਰ ਲਿਖ ਕੇ 27 ਦੇ ਸੈਸ਼ਨ ਵਿਚ ਹੋਣ ਵਾਲੇ ਵਿਧਾਨਕ ਕੰਮਕਾਜ ਦਾ ਵੇਰਵਾ ਮੰਗਿਆ ਹੈ। ਜਿਸ ਦੇ ਜਵਾਬ 'ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ ਵਿਧਾਨ ਸਭਾ ਦੇ ਕਿਸੇ ਵੀ ਸੈਸ਼ਨ ਤੋਂ ਪਹਿਲਾਂ ਗਵਰਨਰ ਕੋਲੋਂ ਪ੍ਰਵਾਨਗੀ ਲੈਣਾ ਸਹਿਮਤੀ ਦੀ ਇੱਕ ਰਸਮ ਹੈ। 75 ਸਾਲਾਂ ਵਿੱਚ, ਕਿਸੇ ਵੀ ਗਵਰਨਰ ਨੇ....

‘ਧੋਖੇਬਾਜ਼ ਕਾਨੂੰਨਸਾਜ਼’ ਪੰਜਾਬ ਦੀ ਅਮਨ-ਕਾਨੂੰਨ ਲਈ ਗੰਭੀਰ ਖ਼ਤਰਾ ਪੈਦਾ ਕਰਦੇ ਹਨ : ਬਾਜਵਾ ਚੰਡੀਗੜ੍ਹ : ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕਾਂ ਦੇ ਵਿਵਹਾਰ ਨੂੰ ਬੇਰਹਿਮ ਅਤੇ ਵਿਘਨਕਾਰੀ ਕਰਾਰ ਦਿੱਤਾ ਹੈ ਅਤੇ ਕਿਹਾ ਕਿ ਇਸ ਨਾਲ ਸੂਬੇ ਵਿੱਚ ਅਮਨ-ਕਾਨੂੰਨ ਦੀਆਂ ਗੰਭੀਰ ਸਮੱਸਿਆਵਾਂ ਪੈਦਾ ਹੋਣ ਦੀ ਵੀ ਸੰਭਾਵਨਾ ਹੈ । ਬਾਜਵਾ ਨੇ 21 ਸਤੰਬਰ ਅਤੇ 22 ਸਤੰਬਰ ਦੀ ਦਰਮਿਆਨੀ ਰਾਤ ‘ਆਪ’ ਜਲੰਧਰ ਦੇ ਵਿਧਾਇਕ ਰਮਨ ਅਰੋੜਾ....

ਵਾਤਾਵਰਣ ਮੰਤਰੀਆਂ ਦੀ ਕੌਮੀ ਕਾਨਫਰੰਸ ਵਿੱਚ ਅਜਿਹੇ ਉਦਯੋਗਾਂ ਨੂੰ ਬਦਲ ਵਜੋਂ ਲੋੜੀਂਦੀਆਂ ਰਿਆਇਤਾਂ ਦੇਣ ਦੀ ਮੀਤ ਹੇਅਰ ਨੇ ਮੰਗ ਕੀਤੀ ਗੁਜਰਾਤ : ‘‘ਚੌਗਿਰਦੇ ਦੀ ਸਾਂਭ-ਸੰਭਾਲ ਅਤੇ ਸਫ਼ਾਈ ਲਈ ਪੰਜਾਬ ਸਰਕਾਰ ਵੱਲੋਂ ਪਲਾਸਟਿਕ ਲਿਫ਼ਾਫਿਆਂ ਉਤੇ ਮੁਕੰਮਲ ਪਾਬੰਦੀ ਲਗਾਈ ਗਈ, ਇਸ ਪਾਬੰਦੀ ਦੇ ਨਿਯਮਾਂ ਨੂੰ ਸਖਤੀ ਨਾਲ ਲਾਗੂ ਕਰਨ ਲਈ ਲਾਜ਼ਮੀ ਹੈ ਕਿ ਦੇਸ਼ ਭਰ ਵਿੱਚ ਅਜਿਹੀ ਪਾਬੰਦੀ ਇਕਸਾਰ ਲਗਾਈ ਜਾਵੇ। ਇਸ ਲਈ ਕੇਂਦਰ ਸਰਕਾਰ ਨੂੰ ਪਹਿਲ ਕਰਦਿਆਂ ਅਜਿਹੀ ਸਾਂਝੀ ਨੀਤੀ ਬਣਾਉਣੀ ਚਾਹੀਦੀ ਹੈ, ਕਿਉਕਿ ਵਾਤਾਵਰਣ....

ਚੰਡੀਗੜ੍ਹ : ਸਮਾਜਿਕ ਨਿਆ, ਅਧਿਕਾਰਤਾ ਅਤੇ ਘੱਟ ਗਿਣਤੀ, ਸਮਾਜਿਕ ਸੁਰੱਖਿਆ, ਔਰਤਾਂ ਅਤੇ ਬਾਲ ਵਿਕਾਸ ਬਾਰੇ ਮੰਤਰੀ, ਡਾ. ਬਲਜੀਤ ਕੌਰ ਨੇ ਕਿਹਾ ਹੈ ਕਿ ਅਪੰਗਤਾ ਨੂੰ ਮਾਨਸਿਕਤਾ `ਤੇ ਭਾਰੂ ਨਹੀਂ ਹੋਣ ਦਿੱਤਾ ਜਾਣਾ ਚਾਹੀਦਾ। ਇਸ ਪ੍ਰਤੀ ਨਾਕਾਰਤਮਕ ਸੋਚ ਜੋ ਕਿ ਸਾਡੀ ਮਾਨਸਿਕਤਾ ਦੇ ਅਵਚੇਤਨ ਵਿਚ ਪਈ ਉਸ ਨੂੰ ਦੂਰ ਕਰਨ ਦੀ ਲੋੜ ਹੈ ਅਤੇ ਇਕ ਅਜਿਹਾ ਸਮਾਜਿਕ ਮਾਹੌਲ ਬਣਾ ਕੇ ਦੇਣਾ ਸਮੇਂ ਦੀ ਮੰਗ ਹੈ ਜਿਸ ਦੇ ਵਿਚ ਅਪੰਗ ਔਰਤਾਂ, ਬੱਚਿਆਂ ਅਤੇ ਵਿਅਕਤੀਆਂ ਨੂੰ ਅੱਗੇ ਵਧਣ ਦੇ ਮੌਕੇ ਦਿੱਤੇ ਜਾ ਸਕਣ।....

ਫਰੀਦਕੋਟ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਅੱਜ ਮਿਤੀ 24 ਸਤੰਬਰ ਨੂੰ ਫ਼ਰੀਦਕੋਟ ਦਾ ਵਿਸ਼ੇਸ਼ ਦੌਰਾ ਕਰਨਗੇ। ਇਸ ਮੌਕੇ ਮੁੱਖ ਮੰਤਰੀ ਸਵੇਰੇ 10.00 ਵਜੇ ਟਿੱਲਾ ਬਾਬਾ ਫ਼ਰੀਦ ਵਿਖੇ ਨਤਮਸਤਕ ਹੋਣਗੇ ਅਤੇ ਇਸ ਉਪਰੰਤ ਜ਼ਿਲ੍ਹੇ ਦੇ 50 ਸਾਲਾ ਸਥਾਪਨਾ ਨੂੰ ਸਮਰਪਿਤ ਲੱਗੇ ਕਰਾਫਟ ਮੇਲੇ ਵਿੱਚ ਸ਼ਿਰਕਤ ਕਰਨਗੇ ਅਤੇ ਵੱਖ ਵੱਖ ਸਟਾਲਾਂ ਦਾ ਦੌਰਾ ਵੀ ਕਰਨਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਨੇ ਦਿੱਤੀ।ਇਸ ਮੌਕੇ ਆਈ.ਜੀ. ਪੀ.ਕੇ.ਯਾਦਵ ਅਤੇ ਐਸ.ਐਸ.ਪੀ ਸ. ਰਾਜਪਾਲ ਵੀ ਵਿਸ਼ੇਸ਼ ਤੌਰ ਤੇ....

ਖੰਨਾ : ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਸਰਦਾਰ ਜਸਵੀਰ ਸਿੰਘ ਗੜ੍ਹੀ ਨੇ ਪ੍ਰੈਸ ਵਾਰਤਾ ਕਰਦਿਆਂ ਕਿਹਾ ਕਿ ਪਿਛਲੇ 6 ਮਹੀਨਿਆਂ ਤੋਂ ਚਲ ਰਹੀ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ਤੋਂ ਅਗਲੇ ਪੰਜ ਸਾਲਾਂ ਦਾ ਨਜ਼ਰੀਆ ਸਪਸ਼ਟ ਹੋ ਜਾਂਦਾ ਹੈ । ਪਿਛਲੇ ਛੇ ਮਹੀਨਿਆਂ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਅਨੁਸੂਚਿਤ ਜਾਤੀਆ ਅਤੇ ਪਛੜੀਆਂ ਸ਼੍ਰੇਣੀਆ ਵਿਰੋਧੀ ਨਜ਼ਰੀਏ ਨਾਲ ਚਲ ਰਹੀ ਹੈ ਜਿਸ ਦੀ ਸਪਸ਼ਟਤਾ 178 ਲਾਅ ਅਫਸਰਾਂ ਦੀਆਂ ਪੋਸਟਾਂ ਵਿੱਚ ਹਾਈਕੋਰਟ ਵਿੱਚ ਰਿੱਟ ਪਟੀਸ਼ਨ ਵਿੱਚ ਦਲਿਤ....

ਰੂਪਨਗਰ : ਡੇਂਗੂ ਦੇ ਵਾਧੇ ਨੂੰ ਰੋਕਣ ਅਤੇ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨ ਦੇ ਉਪਰਾਲੇ ਤਹਿਤ ਸਿਵਲ ਸਰਜਨ ਰੂਪਨਗਰ ਡਾ: ਪਰਮਿੰਦਰ ਕੁਮਾਰ ਵੱਲੋਂ ਨਰਸਿੰਗ ਸਕੂਲ ਦੀਆਂ ਵਿਦਿਆਰਥਣਾਂ ਵੱਲੋਂ ਕੱਢੀ ਗਈ ਜਾਗਰੂਕਤਾ ਰੈਲੀ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।ਇਸ ਮੋਕੇ ਉਹਨਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਡੇਂਗੂ ਜਾਗਰੂਕਤਾ ਹਿੱਤ ਨਿਰੰਤਰ ਉਪਰਾਲੇ ਕੀਤੇ ਜਾ ਰਹੇ ਹਨ। ਜਿਸ ਤਹਿਤ ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਘਰਖ਼ ਘਰ ਜਾ ਕੇ ਸਰਵੇ, ਫੋਗਿੰਗ, ਜਾਗਰੂਕਤਾ ਸੈਮੀਨਾਰ, ਵਾਰਨਿੰਗ ਚਲਾਨ ਆਦਿ....

ਜਗਰਾਉਂ : ਮੁੱਖ ਮੰਤਰੀ ਪੰਜਾਬ, ਸਥਾਨਕ ਸਰਕਾਰ ਵਿਭਾਗ, ਚੰਡੀਗੜ੍ਹ ਪੰਜਾਬ ਵੱਲੋਂ ਇੱਕ ਵਿਸ਼ੇਸ਼ ਮੁਹਿੰਮ “ਮੇਰਾ ਸ਼ਹਿਰ ਮੇਰਾ ਮਾਣ” ਲਾਂਚ ਕੀਤੀ ਗਈ ਸੀ। ਜਿਸ ਦੀ ਲਗਾਤਾਰਤਾ ਵਿੱਚ ਪ੍ਰਧਾਨ ਜਤਿੰਦਰਪਾਲ ਰਾਣਾ ਅਤੇ ਕਾਰਜ ਸਾਧਕ ਅਫਸਰ ਮਨੋਹਰ ਸਿੰਘ ਬਾਘਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੈਨਟਰੀ ਸੁਪਰਡੈਂਟ ਕੁਲਜੀਤ ਸਿੰਘ, ਸੈਨਟਰੀ ਇੰਸਪੈਕਟਰ ਸ਼ਿਆਮ ਕੁਮਾਰ ਅਤੇ (ਸੀ ਐਫ) ਸੀਮਾ ਦੀ ਦੇਖ ਰੇਖ ਵਿੱਚ ਵਾਰਡ ਨੰ: 04 ਦੀ ਸੰਪੂਰਨ ਸਫਾਈ ਕੀਤੀ ਗਈ। ਇਸ ਪ੍ਰੋਗਰਾਮ ਤਹਿਤ ਵੱਖ-ਵੱਖ ਸਮੱਸਿਆਵਾ ਜਿਵੇ ਕਿ ਲਾਈਟਾਂ....

ਸੰਗਰੂਰ : ਸੰਗਰੂਰ ਵਾਸੀਆਂ ਨੂੰ ਸ਼ੁੱਧ ਅਤੇ ਆਰਗੈਨਿਕ ਖਾਦ ਪਦਾਰਥ ਮੁਹੱਈਆ ਕਰਵਾਉਣ ਦੇ ਨਾਲ-ਨਾਲ ਪੰਜਾਬੀ ਵਿਰਸੇ ਨਾਲ ਸਬੰਧਤ ਚੀਜ਼ਾਂ ਉਪਲਬਧ ਕਰਵਾਉਣ ਦੇ ਮਕਸਦ ਨਾਲ ਜ਼ਿਲਾ ਪ੍ਰਸ਼ਾਸਨ ਸੰਗਰੂਰ ਵੱਲੋਂ ਸਥਾਨਕ ਬਨਾਸਰ ਬਾਗ ’ਚ ਹਰ ਐਤਵਾਰ ‘ਪਹਿਲ ਮੰਡੀ’ ਲਾਉਣ ਦਾ ਉਪਰਾਲਾ ਕੀਤਾ ਜਾ ਰਿਹਾ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਬਨਾਸਰ ਬਾਗ ’ਚ ‘ਪਹਿਲ ਮੰਡੀ’ ਦੀ ਸ਼ੁਰੂਆਤ ਇਸ ਐਤਵਾਰ ਮਿਤੀ 25 ਸਤੰਬਰ ਨੂੰ ਸਵੇਰੇ 10 ਵਜੇ ਕਰਵਾਈ....

ਬੰਗਾ : ਪੰਜਾਬ ਸਰਕਾਰ ਵੱਲੋਂ 28 ਸਤੰਬਰ ਨੂੰ ਖਟਕੜ ਕਲਾਂ ਵਿਖੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਕੀਤੇ ਜਾ ਰਹੇ ਰਾਜ ਪੱਧਰੀ ਸਮਾਗਮ ਦੇ ਸੁਰੱਖਿਆ ਬੰਦੋਬਸਤਾਂ ਨਾਲ ਸਬੰਧਤ ਤਿਆਰੀਆਂ ਨੂੰ ਲੈ ਅੱਜ ਐਸ ਐਸ ਪੀ ਭਾਗੀਰਥ ਸਿੰਘ ਮੀਣਾ ਵੱਲੋਂ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਐਸ ਪੀ (ਪੀ ਬੀ ਆਈ) ਇਕਬਾਲ ਸਿੰਘ, ਡੀ ਐਸ ਪੀ ਸ਼ਹਿਬਾਜ਼ ਸਿੰਘ, ਡੀ ਐਸ ਪੀ ਬੰਗਾ ਐਸ ਐਸ ਬੱਲ ਸਮੇਤ ਹੋਰ ਪੁਲਿਸ ਅਧਿਕਾਰੀ ਵੀ ਮੌਜੂਦ ਸਨ। ਉਨ੍ਹਾਂ ਇਸ ਮੌਕੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਮਿਊਜ਼ੀਅਮ ਅਤੇ....

ਮੁਹਾਲੀ : ਨਗਰ ਕੌਂਸਲ ਖਰੜ ਦੇ 15 ਮੌਜੂਦਾ ਕੌਂਸਲਰ ਅੱਜ ਪੰਜਾਬ ਦੇ ਕੈਬਨਿਟ ਮੰਤਰੀ ਅਤੇ ਹਲਕਾ ਵਿਧਾਇਕ ਮੈਡਮ ਅਨਮੋਲ ਗਗਨ ਮਾਨ ਦੀ ਮੌਜੂਦਗੀ 'ਚ ਆਮ ਆਦਮੀ ਪਾਰਟੀ 'ਚ ਸ਼ਾਮਿਲ ਹੋਏ। ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਤੇ ਕੈਬਨਿਟ ਮੰਤਰੀ ਨੇ ਸਿਰੋਪੇ ਪਾ ਕੇ ਉਨਾਂ ਦਾ ਸਵਾਗਤ ਕੀਤਾ ਗਿਆ। ਵਾਰਡ ਨੰਬਰ 1 ਤੋਂ ਨਵਦੀਪ ਸਿੰਘ ਬੱਬੂ ਦੀ ਪਤਨੀ ਕੋਸਲਰ ਸਰਬਜੀਤ ਕੌਰ, ਵਾਰਡ ਨੰਬਰ 3 ਤੋਂ ਡਾ. ਪਰਮਜੀਤ ਸਿੰਘ ਦੀ ਪਤਨੀ ਗੁਰਦੀਪ ਕੌਰ ਕੌਸ਼ਲਰ, ਵਾਰਡ ਨੰਬਰ 4 ਤੋਂ ਗੋਵਿੰਦਰ ਸਿੰਘ ਚੀਮਾ ਕੌਸ਼ਲਰ, ਵਾਰਡ ਨੰਬਰ 5....