ਪੰਜਾਬ

ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਦੇ ਸੰਘਰਸ਼ ਦੀ ਹਮਾਇਤ ਕੀਤੀ ਜਾਵੇਗੀ- ਨਰਾਇਣ ਦੱਤ
ਬਰਨਾਲਾ : ਉਚੇਰੀ ਸਿੱਖਿਆ ਮੰਤਰੀ ਮੀਤ ਹੇਅਰ ਦੀ ਕੋਠੀ ਵੱਲ ਮਾਰਚ ਕਰ ਰਹੇ 1158 ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਦੇ ਸੰਘਰਸ਼ ਨੂੰ ਪੁਲਿਸ ਨੇ ਅੰਨ੍ਹੇ ਤਸ਼ੱਦਦ ਰਾਹੀਂ ਦਬਾਉਣ ਦਾ ਭਰਮ ਪਾਲਿਆ ਸੀ। ਬੇਤਹਾਸ਼ਾ ਲਾਠੀਚਾਰਜ ਮਰਦਾਨਾ ਵਰਦੀਧਾਰੀ ਪਲਿਸ ਵੱਲੋਂ ਔਰਤਾਂ ਉੱਤੇ ਲਾਠੀਚਾਰਜ ਕੀਤਾ। ਲਾਠੀਚਾਰਜ ਕਰਨ ਤੋਂ ਬਾਅਦ ਦਹਿਸ਼ਤ ਪਾਉਣ ਲਈ ਇਨ੍ਹਾਂ ਸਾਥੀਆਂ ਨੂੰ ਮਹਿਲਕਲਾਂ, ਬਰਨਾਲਾ ਸਿਟੀ-2, ਭਦੌੜ ਅਤੇ ਤਪਾ ਥਾਣਿਆਂ ਵਿੱਚ ਬੰਦ ਕਰ ਦਿੱਤਾ ਸੀ। ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ, ਇਨਕਲਾਬੀ....
ਜੇਲ੍ਹ ਵਿਚ ਜੀਵਨ ਸਾਥੀ ਨਾਲ ਕੁਝ ਸਮਾਂ ਬਿਤਾ ਸਕਣਗੇ ਕੈਦੀ
ਚੰਡੀਗੜ੍ਹ : ਪੰਜਾਬ ਦੇ ਕੈਦੀ ਜੇਲ੍ਹ ਵਿਚ ਹੁਣ ਆਪਣੇ ਜੀਵਨ ਸਾਥੀ ਨਾਲ ਕੁਝ ਸਮਾਂ ਬਿਤਾ ਸਕਣਗੇ ਕਿਉਂਕਿ ਸੂਬੇ ਦੇ ਜੇਲ੍ਹ ਵਿਭਾਗ ਨੇ ਕੈਦੀਆਂ ਨੂੰ ਆਪਣੇ ਜੀਵਨ ਸਾਥੀ ਨਾਲ 2 ਘੰਟੇ ਬਿਤਾਉਣ ਦੀ ਇਜਾਜ਼ਤ ਦੇਣ ਦੀ ਸ਼ੁਰੂਆਤ ਕੀਤੀ ਹੈ। ਪੰਜਾਬ ਅਜਿਹੀ ਸਹੂਲਤ ਸ਼ੁਰੂ ਕਰਨ ਵਾਲਾ ਪਹਿਲਾ ਸੂਬਾ ਹੈ। ਵਿਭਾਗ ਦੇ ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਸ਼ੁਰੂ ਵਿਚ ਗੋਇੰਦਵਾਲ ਸਾਹਿਬ ਦੀ ਕੇਂਦਰੀ ਜੇਲ੍ਹ, ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਅਤੇ ਬਠਿੰਡਾ ਦੀ ਮਹਿਲਾ ਜੇਲ੍ਹ ਵਿਚ ਇਜਾਜ਼ਤ ਦਿੱਤੀ ਜਾਵੇਗੀ। ਉਹਨਾਂ....
ਚੰਗੇ ਸਮਾਜ ਦੀ ਸਿਰਜਣਾ ਲਈ ਲੋਕਾਂ ਨੂੰ ਭਾਈ ਘਨੱਈਆ ਦੀਆਂ ਸਿੱਖਿਆਵਾਂ ’ਤੇ ਚੱਲਣਾ ਚਾਹੀਦਾ ਹੈ : ਸਪੀਕਰ ਸੰਧਵਾਂ
ਚੰਡੀਗੜ੍ਹ : ਮਨੁੱਖਤਾ ਦੀ ਸੇਵਾ ਦੇ ਪੁੰਜ ਭਾਈ ਘਨੱਈਆ ਜੀ ਨੂੰ ਸਮਰਪਿਤ ‘ਮਾਨਵ ਸੇਵਾ ਦਿਵਸ’ ਮੌਕੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸੂਬੇ ਭਰ ਦੇ ਲੋਕਾਂ ਨੂੰ ਭਾਈ ਘਨੱਈਆ ਜੀ ਦੀਆਂ ਸਿੱਖਿਆਵਾਂ ’ਤੇ ਚੱਲਣ ਦੀ ਅਪੀਲ ਕੀਤੀ ਹੈ। ਭਾਈ ਘਨੱਈਆ ਨੂੰ ਸ਼ਰਧਾ ਭੇਟ ਕਰਦੇ ਹੋਏ ਸੰਧਵਾਂ ਨੇ ਕਿਹਾ ਕਿ ਉਨ੍ਹਾਂ ਨੇ ਸਾਨੂੰ ਬਿਨ੍ਹਾਂ ਕਿਸੇ ਭੇਦਭਾਵ ਦੇ ਸਮਾਜ ਦੀ ਸੇਵਾ ਕਰਨ ਦਾ ਮਾਰਗ ਦਿਖਾਇਆ ਹੈ। ਭਾਈ ਘਨੱਈਆ ਕੈਂਸਰ ਰੋਕੋ ਸੋਸਾਇਟੀ ਨਾਲ ਜੁੜ ਕੇ ਲੋਕਾਂ ਦੀ ਸੇਵਾ ਕਰਨ ਦਾ ਉਨ੍ਹਾਂ ਨੂੰ....
ਹਰਿਆਣਾ ਗੁਰਦੁਆਰਾ ਕਮੇਟੀ ਸਬੰਧੀ ਰੀਵਿਊ ਪਟੀਸ਼ਨ ਪਾਏਗੀ ਸ਼੍ਰੋਮਣੀ ਕਮੇਟੀ- ਧਾਮੀ
ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਸਬੰਧੀ ਸੁਪਰੀਮ ਕੋਰਟ ਦੇ ਫੈਸਲੇ ’ਤੇ ਰੀਵਿਊ ਪਟੀਸ਼ਨ ਪਾਉਣ ਦਾ ਫੈਸਲਾ ਕੀਤਾ ਹੈ। ਇਸ ਸਬੰਧ ਵਿਚ ਸੀਨੀਅਰ ਵਕੀਲਾਂ ਦੀ ਰਾਏ ਲਈ ਜਾਵੇਗੀ ਅਤੇ ਜੋ ਵੀ ਕਾਨੂੰਨੀ ਕਾਰਵਾਈ ਬਣਦੀ ਹੋਵੇਗੀ ਉਸ ਨੂੰ ਅਮਲ ਵਿਚ ਲਿਆਂਦਾ ਜਾਵੇਗਾ। ਇਹ ਫੈਸਲਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਲਿਆ ਗਿਆ ਹੈ। ਇਥੇ ਸਥਿਤ ਸ੍ਰੀ ਗੁਰੂ ਰਾਮਦਾਸ....
ਝੋਨੇ ਦੀ ਨਿਰਵਿਘਨ ਖਰੀਦ ਲਈ ਸਰਕਾਰ ਦੀਆਂ ਪੁਖ਼ਤਾ ਤਿਆਰੀਆਂ - ਮਾਨ
- ਪਹਿਲੇ ਦਿਨ ਤੋਂ ਹੀ ਝੋਨੇ ਦੀ ਖਰੀਦ, ਚੁਕਾਈ ਅਤੇ ਕਿਸਾਨਾਂ ਨੂੰ ਫਸਲ ਦੀ ਅਦਾਇਗੀ ਕਰਨ ਦੇ ਹੁਕਮ - ਡਿਜੀਟਲ ਗੇਟ ਪਾਸ ਰੋਕਣਗੇ ਝੋਨੇ ਦੀ ਗੈਰ-ਕਾਨੂੰਨੀ ਆਮਦ - ਝੋਨੇ ਦੀ ਅਣ-ਅਧਿਕਾਰਤ ਆਵਾਜਾਈ ਰੋਕਣ ਲਈ ਵੱਡੀ ਗਿਣਤੀ ਵਿਚ ਲੱਗਣਗੇ ਨਾਕੇ ਚੰਡੀਗੜ੍ਹ : ਇਕ ਅਕਤੂਬਰ ਤੋਂ ਸ਼ੁਰੂ ਹੋਣ ਜਾ ਰਹੀ ਝੋਨੇ ਦੀ ਖਰੀਦ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਝੋਨੇ ਦੀ ਨਿਰਵਿਘਨ ਤੇ ਸੁਚਾਰੂ ਢੰਗ ਨਾਲ ਖਰੀਦ ਕਰਨ ਦੇ ਉਦੇਸ਼ ਨਾਲ ਤਿਆਰੀਆਂ ਦਾ ਜਾਇਜ਼ਾ ਲਿਆ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ....
ਫਰਿਜ਼ਨੋ ’ਚ ਹੋਏ ਸੜਕੀ ਹਾਦਸੇ ਵਿੱਚ ਪੰਜਾਬੀ ਪਰਿਵਾਰ ਦੇ ਤਿੰਨ ਮੈਬਰਾਂ ਦੀ ਮੌਤ
ਕੈਲੀਫੋਰਨੀਆ : ਫਰਿਜ਼ਨੋ ’ਚ ਵਾਪਰੇ ਇੱਕ ਭਿਆਨਕ ਸੜਕ ਹਾਦਸੇ ’ਚ ਪੰਜਾਬੀ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ ਹੋਣ ਦੀ ਬੜੀ ਹੀ ਦੁਖਦਾਈ ਖ਼ਬਰ ਹੈ। ਮ੍ਰਿਤਕਾਂ ’ਚ ਜਲੰਧਰ ਦੇ ਪਿੰਡ ਰੁੜਕਾ ਕਲਾਂ ਦੀਆਂ ਮਾਵਾਂ ਤੇ ਧੀਆਂ ਹਨ, ਜਦੋਂਕਿ ਤੀਸਰਾ ਵਿਅਕਤੀ ਉਨ੍ਹਾਂ ਦਾ ਰਿਸ਼ਤੇਦਾਰ ਸੀ। ਮਿਲੀ ਜਾਣਕਾਰੀ ਅਨੁਸਾਰ ਪੰਜਾਬੀ ਪਰਿਵਾਰ ਦੀ ਗੱਡੀ ਨੇ ਸੀਡਰ ਅਤੇ ਫਲੋਰਿਲ ਐਵੇਨਿਊ ਤੇ ਸਟਾਪ ਸਾਈਨ ਮਿੱਸ ਕਰ ਦਿੱਤਾ ਅਤੇ ਦੂਸਰੀ ਸਾਇਡ ਤੋਂ ਆਉਂਦੇ ਤੇਜ ਰਫ਼ਤਾਰ ਟਰੱਕ ਨਾਲ ਟਕਰਾ ਗਈ, ਟੱਕਰ ਏਨੀ ਭਿਆਨਕ ਸੀ ਕਾਰ ਨੂੰ ਅੱਗ....
ਰਾਜਾਂ ਦੇ ਸੈਰ-ਸਪਾਟਾ ਮੰਤਰੀਆਂ ਦੀ ਤਿੰਨ ਰੋਜ਼ਾ ਰਾਸ਼ਟਰੀ ਕਾਨਫਰੰਸ ਮੰਤਰੀ ਮਾਨ ਨੇ ਲਿਆ ਹਿੱਸਾ
ਚੰਡੀਗੜ੍ਹ : ਹਿਮਾਚਲ ਪ੍ਰਦੇਸ਼ ਵਿੱਚ ਧਰਮਸ਼ਾਲਾ ਵਿਖੇ ਦੇਸ਼ ਦੇ ਵੱਖ-ਵੱਖ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਸੈਰ-ਸਪਾਟਾ ਮੰਤਰੀਆਂ ਦੀ ਹੋਈ ਤਿੰਨ ਰੋਜਾ ਰਾਸ਼ਟਰੀ ਕਾਨਫਰੰਸ ਵਿੱਚ ਪੰਜਾਬ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਹਿੱਸਾ ਲਿਆ। ਇਸ ਕਾਨਫਰੰਸ ਵਿੱਚ ਭਾਰਤ ਸਰਕਾਰ ਸੈਰ-ਸਪਾਟਾ ਮੰਤਰਾਲਾ ਵੱਲੋਂ ਦੇਸ਼ ’ਚ ਸੈਰ-ਸਪਾਟੇ ਦੇ ਵਿਕਾਸ ਨਾਲ ਜੁੜੇ ਮੁੱਦਿਆਂ ’ਤੇ ਚਰਚਾ ਕਰਨ ਲਈ 18 ਤੋਂ 20 ਸਤੰਬਰ ਤੱਕ ਇਸ ਕਾਨਫਰੰਸ ਦਾ ਆਯੋਜਨ ਕੀਤਾ ਗਿਆ ਸੀ। ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਪੰਜਾਬ ’ਚ....
ਬਰਨਾਲਾ ’ਚ ਮੰਤਰੀ ਹੇਅਰ ਦੀ ਕੋਠੀ ਅੱਗੇ ਪ੍ਰੋਫੈਸਰਾਂ ’ਤੇ ਬੇਤਹਾਸ਼ਾ ਲਾਠੀਚਾਰਜ
ਬਰਨਾਲਾ : ਆਪਣੀਆਂ ਹੱਕੀ ਮੰਗਾਂ ਲਈ ਬਰਨਾਲਾ ’ਚ ਉਚੇਰੀ ਸਿੱਖਿਆ ਮੰਤਰੀ ਦੀ ਕੋਠੀ ਅੱਗੇ ਪ੍ਰਦਰਸ਼ਨ ਕਰ ਰਹੇ ਸਹਾਇਕ ਪ੍ਰੋਫੈਸਰਾਂ ’ਤੇ ਪੁਲਿਸ ਦੇ ਵਲੋਂ ਬੇਤਹਾਸ਼ਾ ਲਾਠੀਚਾਰਜ ਕੀਤਾ ਗਿਆ। ਇਸ ਦੌਰਾਨ ਸਹਾਇਕ ਪ੍ਰੋਫੈਸਰਾਂ ਔਰਤਾਂ ਨੂੰ ਵੀ ਸੜਕਾਂ ਤੇ ਘਸੀਟਿਆ ਗਿਆ ਅਤੇ ਕਈ ਪ੍ਰੋਫ਼ੈਸਰ ਇਸ ਲਾਠੀਚਾਰਜ ਕਾਰਨ ਜ਼ਖਮੀ ਹੋ ਗਏ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਸਹਾਇਕ ਪ੍ਰੋਫੈਸਰਾਂ ਨੇ ਦੱਸਿਆ ਕਿ ਉਹ ਆਪਣੀਆਂ ਮੰਗਾਂ ਨੂੰ ਲੈ ਕੇ ਸਵੇਰੇ 10 ਵਜੇ ਤੋਂ ਕਚਹਿਰੀ ਚੌਕ ਵਿਖੇ ਉਚੇਰੀ ਸਿੱਖਿਆ ਮੰਤਰੀ ਗੁਰਮੀਤ ਸਿੰਘ ਦੇ....
ਖੂਨਦਾਨ ਕਰਕੇ ਕੀਮਤੀ ਜਾਨਾਂ ਬਚਾ ਸਕਦੇ ਹਾਂ : ਗਰਗ
ਰਾਮਪੁਰਾ ਫੂਲ (ਅਮਨਦੀਪ ਸਿੰਘ ਗਿਰ) : ਖੂਨਦਾਨ ਮਹਾਂਦਾਨ ਹੈ, ਅਸੀਂ ਆਪਣੇ ਖੂਨ ਦਾ ਕਤਰਾ ਕਤਰਾ ਦਾਨ ਕਰਕੇ ਅਨੇਕਾਂ ਕੀਮਤੀ ਜਾਨਾਂ ਬਚਾ ਸਕਦੇ ਹਾਂ, ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਮਾਜ ਕੀ ਸੇਵਾ ਵੈਲਫੇਅਰ ਸੁਸਾਇਟੀ (ਰਜਿ) ਪ੍ਰਧਾਨ ਦੇਵ ਰਾਜ ਗਰਗ ਕੀਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸੰਸਥਾ ਵੱਲੋਂ ਜਿੱਥੇ ਸਮੇਂ ਸਮੇਂ ਕੈਂਪ ਲਗਾਏ ਜਾਂਦੇ ਹਨ, ਉੱਥੇ ਉਨ੍ਹਾਂ ਦੀ ਸੰਸਥਾ ਵੱਲੋਂ ਲੋੜ ਪੈਣ ’ਤੇ ਡੋਨਰ ਭੇਜ ਕੇ ਖੂਨਦਾਨ ਕੀਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਬਠਿੰਡਾ ਵਿੱਚ ਹਰਿੰਦਰ ਪਾਲ ਦੀ....
ਅਪ੍ਰੈਂਟਿਸ ਲਾਈਨਮੈਨ ਯੂਨੀਅਨ ਪੰਜਾਬ ਵੱਲੋਂ ਅੱਜ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ
ਪਟਿਆਲਾ : ਅਪ੍ਰੈਂਟਿਸ ਲਾਈਨਮੈਨ ਯੂਨੀਅਨ ਪੰਜਾਬ ਵੱਲੋਂ ਅੱਜ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਰਾਕੇਸ਼ ਕੁਮਾਰ ਪ੍ਰਧਾਨ, ਪਵਿੱਤਰ ਸਿੰਘ ਮੀਤ ਪ੍ਰਧਾਨ ਨੇ ਮੰਗ ਕੀਤੀ ਕਿ 2000 ਪੋਸਟਾਂ ਦਾ ਪੇਪਰ ਰੱਦ ਕਰਕੇ ਪਹਿਲਾਂ ਦੀ ਤਰਾਂ ਅਪ੍ਰੈਂਟਿਸ ਮੈਰਿਟ ਦੇ ਆਧਾਰ ਤੇ ਨਵੀਂ ਭਰਤੀ ਕੀਤੀ ਜਾਵੇ ਅਤੇ ਸੀ.ਆਰ. ਏ. 299/22 ਅਨੁਸਾਰ ਭਰਤੀ ਕੀਤੇ ਜਾਣ ਵਾਲੇ ਸਹਾਇਕ ਲਾਈਨਮੈਨਾਂ ਦੀ ਨਿਯੁਕਤੀ ਲਈ ਲਿਖਤੀ ਟੈਸਟ ਦੀ ਸ਼ਰਤ ਹਟਾਈ ਜਾਵੇ। ਜਦੋਂ ਪੰਜਾਬ ਰਾਜ ਬਿਜਲੀ ਬੋਰਡ ਨੂੰ ਭੰਗ ਕਰਕੇ....
ਪਰਾਲੀ ਨਾ ਸਾੜਨ ਪ੍ਰਤੀ ਜਾਗਰੂਕ ਕਰਨ ਲਈ ‘ਮੈਗਾ’ ਜਾਗਰੂਕਤਾ ਮੁਹਿੰਮ 27 ਕੀਤੀ ਜਾਵੇਗੀ ਸ਼ੁਰੂ : ਧਾਲੀਵਾਲ
ਚੰਡੀਗੜ੍ਹ : ਝੋਨੇ ਦੀ ਪਰਾਲੀ ਨੂੰ ਸਾੜਨ ਨਾਲ ਹੁੰਦੇ ਪ੍ਰਦੂਸ਼ਣ ਤੋਂ ਨਿਜਾਤ ਪਾਉਣ ਲਈ ਇਸ ਨਾਲ ਜੁੜੇ ਵੱਖ-ਵੱਖ ਵਿਭਾਗਾਂ ਅਤੇ ਸਬੰਧਤ ਅਦਾਰਿਆਂ ਨਾਲ ਮਿਲ ਕੇ ਸਾਂਝੀ ਰਣਨੀਤੀ ਉਲੀਕਣ ਦੇ ਮੱਦੇਨਜ਼ਰ ਅੱਜ ਪੰਜਾਬ ਭਵਨ ਚੰਡੀਗੜ੍ਹ ਵਿਖੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਉੱਚੇਰੀ ਸਿੱਖਿਆ ਅਤੇ ਵਾਤਾਵਰਣ ਮੰਤਰੀ ਮੀਤ ਹੇਅਰ, ਨਵੀਂ ਅਤੇ ਨਵਿਉਣਯੋਗ ਊਰਜਾ ਮੰਤਰੀ ਅਮਨ ਅਰੋੜਾ ਅਤੇ ਸਕੂਲ ਸਿੱਖਿਆ ਮੰਤਰੀ ਹਰਜੋਤ ਬੈਂਸ, ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ.ਵੇਨੂੰ ਪ੍ਰਸਾਦ ਅਤੇ ਵਧੀਕ ਮੁੱਖ ਸਕੱਤਰ....
ਮੁੱਖ ਸਕੱਤਰ ਨੇ ਲੋਕਾਂ ਨੂੰ ਕਰਜ਼ੇ ਦੀ ਪੇਸ਼ਕਸ਼ ਕਰਨ ਵਾਲੇ ਗੈਰ-ਕਾਨੂੰਨੀ ਐਪਸ ਦੇ ਮਾਮਲਿਆਂ ’ਤੇ ਚਿੰਤਾ ਜ਼ਾਹਰ ਕੀਤੀ।
ਚੰਡੀਗੜ੍ਹ : ਗੈਰ-ਬੈਂਕਿੰਗ ਵਿੱਤੀ ਕੰਪਨੀਆਂ ਅਤੇ ਗੈਰ-ਸੰਗਠਿਤ ਸੰਸਥਾਵਾਂ ਬਾਰੇ ਰਾਜ ਪੱਧਰੀ ਤਾਲਮੇਲ ਕਮੇਟੀ ਦੀ 18ਵੀਂ ਮੀਟਿੰਗ ਦੀ ਪੰਜਾਬ ਦੇ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ ਨੇ ਪ੍ਰਧਾਨਗੀ ਕੀਤੀ। ਮੀਟਿੰਗ ਦਾ ਸੰਚਾਲਨ ਭਾਰਤੀ ਰਿਜ਼ਰਵ ਬੈਂਕ (ਆਰ.ਬੀ.ਆਈ.) ਚੰਡੀਗੜ੍ਹ ਦੇ ਖੇਤਰੀ ਨਿਰਦੇਸ਼ਕ ਸ੍ਰੀ ਐਮ.ਕੇ. ਮੱਲ ਨੇ ਕੀਤਾ। ਇਸ ਮੌਕੇ ਰਿਜ਼ਰਵ ਬੈਂਕ ਵੱਲੋਂ ਕੀਤੀਆਂ ਗਈਆਂ ਰੈਗੂਲੇਟਰੀ ਅਤੇ ਨੀਤੀਗਤ ਪਹਿਲਕਦਮੀਆਂ, ਨਿਵੇਸ਼ਕਾਂ/ਜਮ੍ਹਾਂਕਰਤਾਵਾਂ ਦੇ ਹਿੱਤਾਂ ਦੀ ਸੁਰੱਖਿਆ ਬਾਰੇ ਜਾਗਰੂਕਤਾ ਪ੍ਰੋਗਰਾਮਾਂ....
ਸਿਹਤ ਮੰਤਰੀ ਜੌੜਾਮਾਜਰਾ ਨੇ ਕੋਵਿਡ ਯੋਧਿਆਂ ਦਾ ਕੀਤਾ ਸਨਮਾਨ
ਸਰੀਰਕ ਤੌਰ 'ਤੇ ਤੰਦਰੁਸਤ ਰਹਿਣ ਲਈ ਚੰਗੀ ਮਾਨਸਿਕ ਸਿਹਤ ਲਾਜ਼ਮੀ: ਜੌੜਾਮਾਜਰਾ ਚੰਡੀਗੜ੍ਹ : ਐਸ ਆਰ ਐਸ ਫਾਉਂਡੇਸ਼ਨ ਵੱਲੋਂ ਚੰਡੀਗੜ੍ਹ ਵਿਖੇ ਇੱਕ ਮੈਡੀਕਲ ਕਾਨਫਰੰਸ, ਸਿਹਤ ਅਤੇ ਤੰਦਰੁਸਤੀ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਦੀ ਪ੍ਰਧਾਨਗੀ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਚੇਤਨ ਸਿੰਘ ਜੌੜਾਮਾਜਰਾ ਨੇ ਕੀਤੀ। ਪ੍ਰੋਗਰਾਮ ਦਾ ਉਦੇਸ਼ ਮਹਾਂਮਾਰੀ ਦੇ ਸਮੇਂ ਦੌਰਾਨ ਕੋਰੋਨਾ ਯੋਧਿਆਂ ਦੇ ਯੋਗਦਾਨ ਨੂੰ ਪਛਾਣਨ ਅਤੇ ਪ੍ਰਸ਼ੰਸਾ ਕਰਨ ਲਈ ਇੱਕ ਪਲੇਟਫਾਰਮ ਪ੍ਰਦਾਨ ਕਰਨਾ ਸੀ। ਮੈਡੀਕਲ....
ਸੜਕੀ ਹਾਦਸਿਆਂ ’ਚ ਜਾਂਦੀਆਂ ਜਾਨਾਂ ਨੂੰ ਬਚਾਉਣ ਲਈ ਸਰਕਾਰ ਵੱਲੋਂ ਨਵਾਂ ਉਪਰਾਲਾ
ਸੜਕ ਸੁਰੱਖਿਆ ਕਾਰਜਾਂ ਵਿੱਚ ਸਹਾਇਤਾ ਲਈ ਵੱਖ ਵੱਖ ਸੰਸਥਾਵਾਂ ਨੂੰ ਕੀਤਾ ਜਾਵੇਗਾ ਸ਼ਾਮਲ : ਕੈਬਨਿਟ ਮੰਤਰੀ ਚੰਡੀਗੜ੍ਹ : ਪੰਜਾਬ ਵਿੱਚ ਸੜਕ ਹਾਦਸਿਆਂ ਦੌਰਾਨ ਅਜਾਈਂ ਜਾਂਦੀਆਂ ਜਾਨਾਂ ਬਚਾਉਣ ਨੂੰ ਤਰਜੀਹ ਦਿੰਦਿਆਂ ਪੰਜਾਬ ਸਰਕਾਰ ਨੇ ਸੜਕ ਸੁਰੱਖਿਆ ਕਾਰਜਾਂ ਵਿੱਚ ਸਹਾਇਤਾ ਲਈ ਮਾਹਰ ਸੰਸਥਾਵਾਂ, ਯੂਨੀਵਰਸਿਟੀਆਂ/ਕਾਲਜਾਂ, ਗ਼ੈਰ-ਸਰਕਾਰੀ ਸੰਗਠਨਾਂ ਅਤੇ ਰਜਿਸਟਰਡ ਸੁਸਾਇਟੀਆਂ ਨੂੰ ਸ਼ਾਮਲ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਸਬੰਧੀ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਇਹ ਸੰਸਥਾਵਾਂ ਸੂਬਾ....
ਆਮ ਆਦਮੀ ਵੱਲੋਂ ‘ਆਮ ਆਦਮੀ ਕਲੀਨਿਕਾਂ’ ਨੂੰ ਭਰਵਾਂ ਹੁੰਗਾਰਾ
ਪੰਜਾਬ ਭਰ ‘ਚ ਹੁਣ ਤੱਕ ਆਮ ਆਦਮੀ ਕਲੀਨਿਕਾਂ ‘ਤੇ ਆਉਣ ਵਾਲੇ ਮਰੀਜਾਂ ਦੀ ਗਿਣਤੀ ਲੱਖ ਤੋਂ ਪਾਰ: ਜੌੜਾਮਾਜਰਾ ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਤਰਜੀਹੀ ਪ੍ਰੋਗਰਾਮ, ਆਮ ਆਦਮੀ ਕਲੀਨਿਕਾਂ ਨੂੰ ਸੂਬੇ ਭਰ ਵਿੱਚ ਭਰਵਾਂ ਹੁੰਗਾਰਾ ਮਿਲਿਆ ਹੈ, ਜਿਸ ਨਾਲ ਹੁਣ ਤੱਕ ਇਨ੍ਹਾਂ ਕਲੀਨਿਕਾਂ ‘ਤੇ ਆਉਣ ਵਾਲੇ ਮਰੀਜਾਂ ਦੀ ਗਿਣਤੀ 1.82 ਲੱਖ ਨੂੰ ਪਾਰ ਕਰ ਗਈ ਹੈ, ਜਦ ਕਿ ਵੱਧ ਤੋਂ ਵੱਧ ਮਰੀਜਾਂ ਨੂੰ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਐਸ.ਏ.ਐਸ.ਨਗਰ ਨੇ ਹੋਰ ਜ਼ਿਲ੍ਹਿਆਂ....